ਵਿਧਾਇਕ ਸ਼ੈਰੀ ਕਲਸੀ ਵਲੋਂ ਬਟਾਲਾ ਹਲਕੇ ਅੰਦਰ ਚੱਲ ਰਹੇ ਵਿਕਾਸ ਕਾਰਜਾਂ ਦਾ ਜਾਇਜ਼ਾ ਲੈਣ ਲਈ ਅਧਿਕਾਰੀਆਂ ਨਾਲ ਵਿਸ਼ੇਸ ਮੀਟਿੰਗ
ਬਟਾਲਾ, 25 ਜੁਲਾਈ ( ) ਪੰਜਾਬ ਦੇ ਕਾਰਜਕਾਰੀ ਪ੍ਰਧਾਨ ਅਤੇ ਨੌਜਵਾਨ ਵਿਧਾਇਕ ਅਮਨਸ਼ੇਰ ਸਿੰਘ ਸ਼ੈਰੀ ਕਲਸੀ ਵਲੋਂ ਬਟਾਲਾ ਹਲਕੇ ਵਿੱਚ ਚੱਲ ਰਹੇ ਵਿਕਾਸ ਕਾਰਜਾਂ ਦਾ ਜਾਇਜ਼ਾ ਲੈਣ ਲਈ ਬਟਾਲਾ ਕਲੱਬ ਵਿਖੇ ਸਬੰਧਿਤ ਵਿਭਾਗਾਂ ਦੇ ਅਧਿਕਾਰੀਆਂ ਅਤੇ ਪਿੰਡਾਂ ਦੇ ਸਰਪੰਚਾਂ ਨਾਲ ਵਿਸ਼ੇਸ ਮੀਟਿੰਗ ਕੀਤੀ ਗਈ। ਇਸ ਮੌਕੇ ਅਰਜਨ ਸਿੰਘ ਗਰੇਵਾਲ ਤਹਿਸੀਲਦਾਰ ਬਟਾਲਾ, ਬੀ.ਡੀ.ਪੀ.ਓ ਬਟਾਲਾ ਬਲਜੀਤ ਸਿੰਘ, ਸਹਿਕਾਰਤਾ ਤੇ ਖੇਤੀਬਾੜੀ ਵਿਭਾਗ ਦੇ ਅਧਿਕਾਰੀ, ਮਲਕੀਤ ਸਿੰਘ ਵੈਰੋਨੰਗਲ ਤੋਂ ਇਲਾਵਾ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀ ਅਤੇ ਪਿੰਡਾਂ ਦੇ ਸਰਪੰਚ ਹਾਜ਼ਰ ਸਨ।
ਮੀਟਿੰਗ ਦੌਰਾਨ ਵਿਧਾਇਕ ਸ਼ੈਰੀ ਕਲਸੀ ਵੱਲੋਂ ਪੇਂਡੂ ਵਿਕਾਸ ਤੇ ਪੰਚਾਇਤ ਵਿਭਾਗ ਵੱਲੋਂ ਪਿੰਡਾਂ ਦੇ ਵਿਕਾਸ ਦੀ ਕਰਵਾਏ ਜਾ ਰਹੇ ਵੱਖ-ਵੱਖ ਕੰਮਾਂ, ਲਿੰਕ ਸੜਕਾਂ ਦਾ ਨਿਰਮਾਣ ਤੇ ਮੁਰੰਮਤ, ਸੈਨੀਟੇਸ਼ਨ ਤੇ ਜਲ ਸਪਲਾਈ ਵਿਭਾਗ ਦੀਆਂ ਸਕੀਮਾਂ ਅਤੇ ਮਗਨਰੇਗਾ ਆਦਿ ਅਧੀਨ ਕਰਵਾਏ ਜਾ ਰਹੇ ਕਾਰਜਾਂ ਸਬੰਧੀ ਵਿਸਥਾਰ ਪੂਰਵਕ ਜਾਇਜ਼ਾ ਲਿਆ ਗਿਆ।
ਮੀਟਿੰਗ ਦੌਰਾਨ ਉਨਾਂ ਨੇ ਸਬੰਧਿਤ ਵਿਭਾਗਾਂ ਨੂੰ ਹਦਾਇਤ ਕੀਤੀ ਕਿ ਜ਼...








