ਨਸ਼ਾ ਮੁਕਤੀ ਯਾਤਰਾ ਨੂੰ ਪਿੰਡ ਨਰਪੁਰ, ਪਰਸੋ ਕਾ ਪਿੰਡ ਅਤੇ ਦਾਖਲਾ ਵਿੱਚ ਵੱਡਾ ਹੁੰਗਾਰਾ ਮਿਲਿਆ
ਗੁਰਦਾਸਪੁਰ, 23 ਜੁਲਾਈ ( ) - ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਵੱਲੋਂ ਚਲਾਏ ਜਾ ਰਹੇ "ਯੁੱਧ ਨਸ਼ਿਆਂ ਵਿਰੁੱਧ" ਮੁਹਿੰਮ ਤਹਿਤ ਨਸ਼ਾ ਮੁਕਤੀ ਯਾਤਰਾ ਨੂੰ ਵਿਧਾਨ ਸਭਾ ਹਲਕਾ ਗੁਰਦਾਸਪੁਰ ਦੇ ਪਿੰਡਾਂ ਵਿੱਚ ਲਗਾਤਾਰ ਵੱਡਾ ਹੁੰਗਾਰਾ ਮਿਲ ਰਿਹਾ ਹੈ। ਬੀਤੀ ਸ਼ਾਮ ਵਿਧਾਨ ਸਭਾ ਹਲਕਾ ਗੁਰਦਾਸਪੁਰ ਦੇ ਪਿੰਡਾਂ ਨਰਪੁਰ, ਪਰਸੋ ਕਾ ਪਿੰਡ ਅਤੇ ਦਾਖਲਾ ਵਿਖੇ ਨਸ਼ਾ ਮੁਕਤੀ ਯਾਤਰਾ ਤਹਿਤ ਵਿਸ਼ੇਸ਼ ਜਾਗਰੂਕਤਾ ਸਭਾਵਾਂ ਕੀਤੀਆਂ ਗਈਆਂ, ਜਿਨ੍ਹਾਂ ਦੀ ਅਗਵਾਈ ਮਾਰਕਿਟ ਕਮੇਟੀ ਗੁਰਦਾਸਪੁਰ ਦੇ ਚੇਅਰਮੈਨ ਭਾਰਤ ਭੂਸ਼ਨ ਸ਼ਰਮਾ, ਸੀਨੀਅਰ ਆਗੂ ਹਨੀ ਬਹਿਲ, ਨਸ਼ਾ ਮੁਕਤੀ ਯਾਤਰਾ ਦੇ ਹਲਕਾ ਕੋਆਰਡੀਨੇਟਰ ਨੀਰਜ ਸਲਹੋਤਰਾ ਅਤੇ ਸੁੱਚਾ ਸਿੰਘ ਮੁਲਤਾਨੀ ਵੱਲੋਂ ਕੀਤੀ ਗਈ।
ਪਿੰਡ ਨਰਪੁਰ, ਪਰਸੋ ਕਾ ਪਿੰਡ ਅਤੇ ਦਾਖਲਾ ਵਿਖੇ ਨਸ਼ਾ ਮੁਕਤੀ ਯਾਤਰਾ ਤਹਿਤ ਹੋਈਆਂ ਜਾਗਰੂਕਤਾ ਸਭਾਵਾਂ ਦੌਰਾਨ ਵਿਲੇਜ ਡਿਫੈਂਸ ਕਮੇਟੀਆਂ ਦੇ ਨੁਮਾਇੰਦਿਆਂ ਅਤੇ ਪਿੰਡ ਵਾਸੀਆਂ ਨੂੰ ਸੰਬੋਧਨ ਕਰਦਿਆਂ ਚੇਅਰਮੈਨ ਭਾਰਤ ਭੂਸ਼ਨ ਸ਼ਰਮਾ ਨੇ ਕਿਹਾ ਕਿ ਨਸ਼ਾ ਮੁਕਤੀ ਯਾਤਰਾ ਦਾ ਉਦੇਸ਼ ਸੂਬੇ ਦੇ ਨੌਜਵਾਨਾਂ ...








