Monday, September 28Malwa News
Shadow

Local

ਬਾਬਾ ਫਰੀਦ ਦਾ ਆਗਮਨ ਪੁਰਬ ਤੇ  ਵਿਧਾਇਕ ਗੁਰਦਿੱਤ ਸਿੰਘ ਸੇਖੋਂ ਲੋਕਾਂ ਨੂੰ ਵਧਾਈ ਦਿੱਤੀ

Local
ਫ਼ਰੀਦਕੋਟ, 22 ਸਤੰਬਰ  (   )ਮਹਾਨ ਸੂਫ਼ੀ ਸੰਤ ਬਾਬਾ ਫਰੀਦ ਜੀ ਦੇ ਆਗਮਨ ਪੁਰਬ ਮੌਕੇ ਫ਼ਰੀਦਕੋਟ ਵਿੱਚ ਧਾਰਮਿਕ ਸਮਾਗਮ ਚੱਲ ਰਹੇ  ਹਨ। ਇਸ ਪਾਵਨ ਮੌਕੇ ’ਤੇ ਫ਼ਰੀਦਕੋਟ ਵਿਧਾਨ ਸਭਾ ਹਲਕੇ ਦੇ ਵਿਧਾਇਕ ਸ. ਗੁਰਦਿੱਤ ਸਿੰਘ ਸੇਖੋਂ ਲੋਕਾਂ ਨੂੰ ਦਿਲੋਂ ਵਧਾਈ ਦਿੱਤੀ ਹੈ।ਵਿਧਾਇਕ ਸ. ਗੁਰਦਿੱਤ ਸਿੰਘ ਸੇਖੋਂ ਨੇ ਕਿਹਾ ਕਿ ਬਾਬਾ ਫਰੀਦ ਜੀ ਦੀ ਬਾਣੀ ਮਨੁੱਖਤਾ ਲਈ ਪ੍ਰੇਰਣਾ ਸਰੋਤ ਹੈ। ਉਨ੍ਹਾਂ ਦੇ ਸ਼ਬਦ ਅਮਨ, ਭਾਈਚਾਰੇ ਅਤੇ ਸਹਿਣਸ਼ੀਲਤਾ ਦੇ ਅਜਿਹੇ ਸੁਨੇਹੇ ਹਨ ਜੋ ਅੱਜ ਦੇ ਸਮੇਂ ਵਿੱਚ ਹੋਰ ਵੀ ਵੱਧ ਪ੍ਰਸੰਗਿਕ ਹਨ। ਉਨ੍ਹਾਂ ਨੇ ਅਪੀਲ ਕੀਤੀ ਕਿ ਹਰ ਕੋਈ ਬਾਬਾ ਫਰੀਦ ਜੀ ਵੱਲੋਂ ਦੱਸੇ ਗਏ ਮਾਰਗ ’ਤੇ ਤੁਰੇ, ਤਾਂ ਜੋ ਸਮਾਜ ਵਿੱਚ ਸਾਂਝ, ਪਿਆਰ ਅਤੇ ਚੜ੍ਹਦੀ ਕਲਾ ਬਣੀ ਰਹੇ।ਉਨ੍ਹਾਂ ਕਿਹਾ ਕਿ ਬਾਬਾ ਫ਼ਰੀਦ ਜੀ  ਦੇ ਉਪਦੇਸ਼ ਲੋਕਾਂ ਨੂੰ ਆਪਸੀ ਮਿਲਵਰਤਣ, ਪਿਆਰ ਅਤੇ ਸ਼ਾਂਤੀ ਦੀ ਰਾਹ ਲੈ ਜਾਂਦੇ ਹਨ।...

ਬਾਬਾ ਫਰੀਦ ਦੇ ਆਗਮਨ ਪੁਰਬ ਮੌਕੇ ਡਿਪਟੀ ਕਮਿਸ਼ਨਰ ਨੇ ਜਿਲ੍ਹਾਂ ਵਾਸੀਆਂ  ਨੂੰ ਵਧਾਈ ਦਿੱਤੀ

Local
ਫ਼ਰੀਦਕੋਟ, 22  ਸਤੰਬਰ (  )-  ਮਹਾਨ ਸੂਫ਼ੀ ਸੰਤ ਬਾਬਾ ਫਰੀਦ ਜੀ ਦੇ ਆਗਮਨ ਪੁਰਬ ਮੌਕੇ ਡਿਪਟੀ ਕਮਿਸ਼ਨਰ ਮੈਡਮ ਪੂਨਮਦੀਪ ਕੌਰ ਨੇ ਜ਼ਿਲ੍ਹੇ ਦੀ ਸਮੂਹ ਸੰਗਤ ਨੂੰ ਵਧਾਈ ਦਿੱਤੀ ਹੈ।ਉਨ੍ਹਾਂ ਕਿਹਾ ਕਿ ਬਾਬਾ ਫਰੀਦ ਜੀ ਨੇ ਲੋਕਾਂ ਨੂੰ ਸੱਚ, ਨਿਮਰਤਾ ਅਤੇ ਸਾਦਗੀ ਨਾਲ ਜੀਵਨ ਬਿਤਾਉਣ ਦੀ ਸਿੱਖਿਆ ਦਿੱਤੀ। ਉਹਨਾਂ ਦੇ ਉਪਦੇਸ਼ ਲੋਕਾਂ ਨੂੰ ਆਪਸੀ ਮਿਲਵਰਤਣ, ਪਿਆਰ ਅਤੇ ਅਮਨ-ਸ਼ਾਂਤੀ ਦੇ ਰਸਤੇ ’ਤੇ ਲੈ ਜਾਣ ਵਾਲੇ  ਹਨ। ਜੇ ਅਸੀਂ ਉਨ੍ਹਾਂ ਦੀਆਂ ਸਿੱਖਿਆਵਾਂ ਨੂੰ ਆਪਣੇ ਜੀਵਨ ਦਾ ਹਿੱਸਾ ਬਣਾ ਲਈਏ ਤਾਂ ਸਮਾਜ ਵਿੱਚੋਂ ਬਹੁਤ ਸਾਰੀਆਂ ਬੁਰਾਈਆਂ ਆਪ ਹੀ ਦੂਰ ਹੋ ਸਕਦੀਆਂ ਹਨ।ਮੈਡਮ ਪੂਨਮਦੀਪ ਕੌਰ ਨੇ ਕਿਹਾ ਕਿ ਬਾਬਾ ਫਰੀਦ ਜੀ ਮਹਾਨ ਸੂਫ਼ੀ ਸੰਤ ਸਨ, ਜਿਨ੍ਹਾਂ ਦੀ ਬਾਣੀ ਮਨੁੱਖ ਨੂੰ ਮਾਨਸਿਕ ਅਤੇ ਆਤਮਿਕ ਤੌਰ ’ਤੇ ਤ੍ਰਿਪਤ ਕਰਦੀ ਹੈ। ਉਹ ਇੱਕ ਦੂਰਦਰਸ਼ੀ ਅਤੇ ਵਿਲੱਖਣ ਪ੍ਰਤੀਭਾ ਦੇ ਮਾਲਕ ਸਨ, ਜਿਨ੍ਹਾਂ ਨੇ ਸਮਾਜ ਨੂੰ ਮਿੱਠਤ ਨਾਲ ਜੀਵਨ ਜੀਊਣ ਦਾ ਸੁਨੇਹਾ ਦਿੱਤਾ ।ਉਨ੍ਹਾਂ ਕਿਹਾ ਕਿ ਬਾਬਾ ਫਰੀਦ ਜੀ ਦੀ ਬਾਣੀ ਅੱਜ ਵੀ ਸਾਡੇ ਲਈ ਮਾਰਗਦਰਸ਼ਕ ਹੈ ਅਤੇ ਆਉਣ ਵਾਲੀਆਂ ਪੀੜ੍ਹੀਆਂ ਨੂੰ ਚੰਗੇ ਮੁੱਲਾਂ ਵੱਲ ਪ੍ਰ...

ਕਿਸਾਨ ਇਨ ਸੀਟੂ ਤਕਨੀਕ ਨਾਲ ਕਰਨ ਪਰਾਲੀ ਦਾ ਪ੍ਰਬੰਧਨ : ਮੁੱਖ ਖੇਤੀਬਾੜੀ ਅਫਸਰ

Local
  ਡਿਪਟੀ ਕਮਿਸ਼ਨਰ ਮਾਨਸਾ ਸ਼੍ਰੀਮਤੀ ਨਵਜੋਤ ਕੌਰ ਦੀਆਂ ਹਦਾਇਤਾਂ ਅਤੇ ਮੁੱਖ ਖੇਤੀਬਾੜੀ ਅਫ਼ਸਰ ਡਾ. ਹਰਪ੍ਰੀਤ ਪਾਲ ਕੌਰ ਦੇ ਦਿਸ਼ਾ—ਨਿਰਦੇਸ਼ਾਂ ਤਹਿਤ ਖੇਤੀਬਾੜੀ ਵਿਭਾਗ ਮਾਨਸਾ ਵੱਲੋਂ ਜਿ਼ਲ੍ਹੇ ਦੇ ਵੱਖ—ਵੱਖ ਪਿੰਡਾਂ ਵਿੱਚ ਵੱਡੇ ਪੱਧਰ ਤੇ ਆਈ.ਈ.ਸੀ. ਗਤੀਵਿਧੀਆਂ ਅਧੀਨ ਕਿਸਾਨ ਜਾਗਰੂਕਤਾ ਕੈਂਪ ਲਗਾਏ ਜਾ ਰਹੇ ਹਨ।ਮੁੱਖ ਖੇਤੀਬਾੜੀ ਅਫ਼ਸਰ ਨੇ ਕਿਸਾਨਾਂ ਨੂੰ ਅਪੀਲ ਕੀਤੀ ਕਿ ਉਹ ਇਨ ਸੀਟੂ ਤਕਨੀਕ ਨਾਲ ਪਰਾਲੀ ਦਾ ਪ੍ਰਬੰਧਨ ਕਰਨ। ਉਨ੍ਹਾਂ ਦੱਸਿਆ ਕਿ ਇਹਨਾਂ ਕੈਂਪਾਂ ਦਾ ਮੰਤਵ ਕਿਸਾਨਾਂ ਨੂ਼ੰ ਫਸਲਾਂ ਦੀ ਰਹਿੰਦ—ਖੂੰਹਦ ਨੂੰ ਅੱਗ ਲਗਾਉਣ ਦੇ ਮਾੜੇ ਪ੍ਰਭਾਵਾਂ ਬਾਰੇ ਜਾਗਰੂਕ ਕਰਨਾ ਹੈ।            ਡਾ. ਹਰਪ੍ਰੀਤ ਪਾਲ ਕੌਰ ਨੇ ਦੱਸਿਆ ਕਿ ਖੇਤੀਬਾੜੀ ਵਿਭਾਗ ਵੱਲੋਂ ਅੱਜ ਪਿੰਡ ਬੀਰੇਵਾਲਾ ਜੱਟਾ, ਭੀਖੀ, ਕਾਸਿਮਪੁਰ ਛੀਨਾ ਆਦਿ ਪਿੰਡਾਂ ਵਿੱਚ ਕਿਸਾਨ ਸਿਖਲਾਈ ਅਤੇ ਜਾਗਰੂਕਤਾ ਕੈਂਪ ਲਗਾਏ ਗਏ। ਇਹਨਾਂ ਕੈਂਪ ਵਿੱਚ ਅਧਿਕਾਰੀਆਂ ਵੱਲੋਂ ਕਿਸਾਨਾਂ ਨੂੰ ਇਨ ਸਿਟੂ ਤਨਕੀਕ ਨਾਲ ਪਰਾਲੀ ਦਾ ਪ੍ਰਬੰਧ ਕਰਨ ਬਾਰੇ ਦੱਸਿਆ ਗਿਆ।            ਉਨ੍ਹਾਂ ਕਿਸਾਨਾਂ, ਗਰੁੱਪਾਂ, ਸੁਸਾਇਟੀਆਂ ਦੇ ਨੁਮਾਇੰਦਿਆਂ ਨੂੰ ਅਪੀਲ ਕੀਤ...

ਵਿਧਾਇਕ ਬ੍ਰਮ ਸ਼ੰਕਰ ਜਿੰਪਾ ਨੇ ਵਾਰਡ ਨੰਬਰ 1 ‘ਚ ਟਿਊਬਵੈੱਲ ਦਾ ਕੀਤਾ ਉਦਘਾਟਨ

Local
ਹੁਸ਼ਿਆਰਪੁਰ, 21 ਸਤੰਬਰ :      ਵਿਧਾਇਕ ਬ੍ਰਮ ਸ਼ੰਕਰ ਜਿੰਪਾ ਨੇ  ਵਾਰਡ ਨੰਬਰ 1 ਵਿਚ 32.50 ਲੱਖ ਰੁਪਏ ਦੀ ਲਾਗਤ ਨਾਲ ਟਿਊਬਵੈੱਲ ਦਾ ਰਸਮੀ ਉਦਘਾਟਨ ਕੀਤਾ। ਉਨ੍ਹਾਂ ਕਿਹਾ ਕਿ ਇਸ ਟਿਊਬਵੈੱਲ ਨਾਲ ਇਲਾਕਾ ਵਾਸੀਆਂ ਦੀ ਪਾਣੀ ਦੀ ਸਮੱਸਿਆ ਦਾ ਹੱਲ ਹੋ ਗਿਆ ਹੈ। ਉਨ੍ਹਾਂ ਕਿਹਾ ਕਿ ਇਹ ਪ੍ਰੋਜੈਕਟ ਸਥਾਨਕ ਲੋੜਾਂ ਨੂੰ ਧਿਆਨ ਵਿਚ ਰੱਖਦੇ ਹੋਏ ਪੂਰੀ ਪਾਰਦਰਸ਼ਤਾ ਅਤੇ ਗੁਣਵੱਤਾ ਨਾਲ ਪੂਰਾ ਕੀਤਾ ਗਿਆ ਹੈ।       ਵਿਧਾਇਕ ਨੇ ਦੱਸਿਆ ਕਿ 2022 ਤੋਂ ਹੁਣ ਤੱਕ ਨਗਰ ਨਿਗਮ ਵੱਲੋਂ ਸ਼ਹਿਰ ਵਿਚ ਵੱਡੀ ਗਿਣਤੀ ਵਿਚ ਨਵੇਂ ਟਿਊਬਵੈੱਲ ਲਗਾਏ ਗਏ ਹਨ, ਜਿਸ ਕਾਰਨ ਵੱਖ-ਵੱਖ ਖੇਤਰਾਂ ਵਿਚ ਪੀਣ ਵਾਲੇ ਪਾਣੀ ਦੀ ਸਪਲਾਈ ਦੀ ਸਥਿਤੀ ਵਿਚ ਬੇਹੱਦ ਸੁਧਾਰ ਹੋਇਆ ਹੈ। ਉਨ੍ਹਾਂ ਕਿਹਾ ਕਿ ਬਰਸਾਤਾਂ ਕਾਰਨ ਰੁਕਿਆ ਹੋਇਆ ਸੜਕਾਂ ਦਾ ਕੰਮ ਵੀ ਚਾਲੂ ਹੋ ਗਿਆ ਹੈ ਅਤੇ ਸ਼ਹਿਰ ਦੀਆਂ ਸੜਕਾਂ ਦੀ ਕਾਇਆ ਕਲਪ ਲਈ ਵੱਡੀ ਪੱਧਰ ਤੇ ਮੁਹਿੰਮ ਵਿੱਢੀ ਗਈ ਹੈ।      ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਸੂਬੇ ਵਿਚ ਵਿਕਾਸ ਕਾਰਜਾਂ ਨੂੰ ਤੇਜ਼ੀ ਨਾਲ ਅੱਗੇ ਵਧਾ ਰਹੀ ਹੈ ਅਤੇ ਜਨਤਾ ਨਾਲ ਕੀਤੇ ਹਰ ਵਾਅ...

ਹਲਕਾ ਧੂਰੀ ਦੇ ਪਿੰਡ ਬਾਲੀਆਂ ਅਤੇ ਮੂਲੋਵਾਲ ਵਿੱਚ ਜਲ ਸਪਲਾਈ ਸਕੀਮਾਂ ਦੇ ਕੰਮ ਦੀ ਸ਼ੁਰੂਆਤ

Local
ਬਾਲੀਆਂ/ਮੂਲੋਵਾਲ (ਧੂਰੀ), 21 ਸਤੰਬਰ (000) - ਪੰਜਾਬ ਸਰਕਾਰ ਵੱਲੋਂ ਹਰੇਕ ਸੂਬਾ ਵਾਸੀ ਨੂੰ ਸ਼ੁੱਧ ਅਤੇ ਸਾਫ਼ ਪੀਣ ਵਾਲਾ ਪਾਣੀ ਮੁਹਈਆ ਕਰਵਾਉਣ ਲਈ ਸ਼ੁਰੂ ਕੀਤੇ ਗਏ ਉਪਰਾਲੇ ਤਹਿਤ ਅੱਜ ਵਿਧਾਨ ਸਭਾ ਹਲਕਾ ਧੂਰੀ ਦੇ ਪਿੰਡ ਬਾਲੀਆਂ ਅਤੇ ਮੂਲੋਵਾਲ ਵਿੱਚ ਨਵੀਆਂ ਜਲ ਸਪਲਾਈ ਸਕੀਮਾਂ ਦੇ ਕੰਮ ਦੀ ਸ਼ੁਰੂਆਤ ਕੀਤੀ ਗਈ। ਦੋਵੇਂ ਕੰਮਾਂ ਦੀ ਸ਼ੁਰੂਆਤ ਮੁੱਖ ਮੰਤਰੀ ਦੇ ਓ ਐੱਸ ਡੀ ਸੁਖਵੀਰ ਸਿੰਘ ਅਤੇ ਪੰਜਾਬ ਲਘੂ ਉਦਯੋਗ ਅਤੇ ਨਿਰਯਾਤ ਨਿਗਮ ਦੇ ਚੇਅਰਮੈਨ ਦਲਵੀਰ ਸਿੰਘ ਢਿੱਲੋਂ ਨੇ ਕਰਵਾਈ। ਇਹਨਾਂ ਦੋਵੇਂ ਪ੍ਰੋਜੈਕਟਾਂ ਉੱਤੇ 3.69 ਕਰੋੜ ਰੁਪਏ ਦੀ ਲਾਗਤ ਆਵੇਗੀ। ਇਸ ਮੌਕੇ ਗੱਲਬਾਤ ਕਰਦਿਆਂ ਸੁਖਵੀਰ ਸਿੰਘ ਅਤੇ ਦਲਵੀਰ ਸਿੰਘ ਢਿੱਲੋਂ ਨੇ ਦੱਸਿਆ ਕਿ ਭਾਵੇਂਕਿ ਇਹਨਾਂ ਦੋਵਾਂ ਪਿੰਡਾਂ ਵਿੱਚ ਸ਼ੁੱਧ ਪੀਣ ਵਾਲੇ ਪਾਣੀ ਦੀ ਸਹੂਲਤ ਤਾਂ ਪਹਿਲਾਂ ਹੀ ਸੀ ਪਰ ਹੁਣ ਇਹਨਾਂ ਦਾ ਦਾਇਰਾ ਹੋਰ ਵਧਾਉਣ ਦੇ ਨਾਲ ਨਾਲ ਵਿਕਸਤ ਕੀਤਾ ਜਾ ਰਿਹਾ ਹੈ। ਜਿਸ ਉਪਰੰਤ ਦੋਵੇਂ ਪਿੰਡਾਂ ਦੇ 1350 ਤੋਂ ਵਧੇਰੇ ਘਰਾਂ ਨੂੰ ਨਵੇਂ ਪਾਣੀ ਦੇ ਕੁਨੈਕਸ਼ਨ ਦਿੱਤੇ ਜਾਣਗੇ। ਜਿਸ ਨਾਲ ਇਹਨਾਂ ਪਿੰਡਾਂ ਵਿੱਚ ਪਹਿਲਾਂ ਤੋਂ ਮੌਜੂਦ ਜਲ ਸਪਲਾਈ ਸਕੀਮ...

ਭਾਰਤ ਬਜ਼ੁਰਗਾਂ ਦੀ ਸਿਆਣਪ ਤੇ ਨੌਜਵਾਨਾਂ ਦੀ ਤਾਕਤ ਨਾਲ ਹੀ ਬਣੇਗਾ ਵਿਸ਼ਵ ਸ਼ਕਤੀ: ਅਨੀਰੁੱਧ ਤਿਵਾੜੀ

Local
ਪਟਿਆਲਾ, 21 ਸਤੰਬਰ:- ਮਹਾਤਮਾ ਗਾਂਧੀ ਸਟੇਟ ਇੰਸਟੀਚਿਊਟ ਆਫ਼ ਪਬਲਿਕ ਐਡਮਨਿਸਟ੍ਰੇਸ਼ਨ, (ਮਗਸੀਪਾ) ਚੰਡੀਗੜ੍ਹ ਦੇ ਡਾਇਰੈਕਟਰ ਜਨਰਲ ਤੇ ਸਪੈਸ਼ਲ ਮੁੱਖ ਸਕੱਤਰ ਅਨੀਰੁੱਧ ਤਿਵਾੜੀ ਨੇ ਕਿਹਾ ਹੈ ਕਿ ਸਾਡਾ ਦੇਸ਼ ਭਾਰਤ ਦੁਨੀਆ ਦੀ ਸਭ ਤੋਂ ਤੇਜ਼ੀ ਨਾਲ ਤਰੱਕੀ ਕਰਨ ਵਾਲੀ ਅਰਥਵਿਵਸਥਾ ਹੈ। ਉਨ੍ਹਾਂ ਇੱਥੇ ਰਾਜੀਵ ਗਾਂਧੀ ਨੈਸ਼ਨਲ ਯੂਨੀਵਰਸਿਟੀ ਆਫ਼ ਲਾਅ (ਆਰ.ਜੀ.ਐਨ.ਯੂ.ਐਲ) ਵੱਲੋਂ ਕਰਵਾਏ ਦੋ ਦਿਨਾਂ ਰਾਸ਼ਟਰੀ ਸੰਮੇਲਨ “ਸੀਜ਼ਨਜ਼ ਆਫ਼ ਲਾਈਫ਼” ਵਿੱਚ ਮੁੱਖ ਮਹਿਮਾਨ ਵਜੋਂ ਸ਼ਾਮਲ ਹੁੰਦਿਆਂ ਕਿਹਾ ਕਿ ਜੇ ਅਸੀਂ ਬਜ਼ੁਰਗਾਂ ਦਾ ਤਜ਼ਰਬੇ ਤੇ ਸਿਆਣਪ ਅਤੇ ਨੌਜਵਾਨਾਂ ਦੀ ਤਾਕਤ ਨਾਲ ਜੋੜੀਏ, ਤਾਂ ਭਾਰਤ ਵਿਸ਼ਵ ਸ਼ਕਤੀ ਬਣੇਗਾ।ਕੇਂਦਰੀ ਸਮਾਜਿਕ ਨਿਆਂ ਮੰਤਰਾਲੇ ਅਤੇ ਨੈਸ਼ਨਲ ਇੰਸਟੀਚਿਊਟ ਆਫ਼ ਸੋਸ਼ਲ ਡਿਫੈਂਸ ਦੇ ਸਾਂਝੇ ਯਤਨਾਂ ਨਾਲ ਕਰਵਾਏ ਇਸ ਸੰਮੇਲਨ ਦੌਰਾਨ ਅਨੀਰੁੱਧ ਤਿਵਾੜੀ ਨੇ ਕਿਹਾ ਕਿ ਉਮਰ ਕਿਸੇ ਵੀ ਕੰਮ ਵਿੱਚ ਰੁਕਾਵਟ ਨਹੀਂ। ਉਨ੍ਹਾਂ ਕਿਹਾ ਕਿ ਨੋਬਲ ਇਨਾਮ ਜੇਤੂਆਂ ਦੀ ਉਮਰ ਵੀ ਵਧ ਰਹੀ ਹੈ, ਖ਼ੁਸ਼ ਰਹਿਣ ਦਾ ਰਾਜ ਸਿਆਣਪ ਅਤੇ ਤਾਕਤ ਦਾ ਸੰਤੁਲਨ ਹੈ। ਉਨ੍ਹਾਂ ਗੀਤਾ ਦਾ ਹਵਾਲਾ ਦਿੰਦਿਆਂ ਕਿਹਾ ਕਿ ...

ਸ੍ਰੀ ਮਕਤਸਰ ਸਾਹਿਬ ਜ਼ਿਲ੍ਹੇ ‘ਚ ਸੁਚੱਜੇ ਪਰਾਲੀ ਪ੍ਰਬੰਧਨ ਸਬੰਧੀ ਵਧੀਕ ਡਿਪਟੀ ਕਮਿਸ਼ਨਰ ਵਲੋਂ ਪ੍ਰਸ਼ਾਸਨਿਕ ਅਧਿਕਾਰੀਆਂ ਨਾਲ ਵਿਸ਼ੇਸ਼ ਮੀਟਿੰਗ

Local
ਸ੍ਰੀ ਮੁਕਤਸਰ ਸਾਹਿਬ, 18 ਸਤੰਬਰ-                 ਡਿਪਟੀ ਕਮਿਸ਼ਨਰ ਸ੍ਰੀ ਮੁਕਤਸਰ ਸਾਹਿਬ ਅਭਿਜੀਤ ਕਪਲਿਸ਼ ਦੀਆਂ ਹਦਾਇਤਾਂ ਤਹਿਤ ਵਧੀਕ ਡਿਪਟੀ ਕਮਿਸ਼ਨਰ (ਜ) ਗੁਰਪ੍ਰੀਤ ਸਿੰਘ ਥਿੰਦ ਵਲੋਂ ਅੱਜ ਸਥਾਨਕ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿਖੇ ਅਗਾਮੀ ਸੀਜ਼ਨ ਦੌਰਾਨ ਜ਼ਿਲ੍ਹੇ ਵਿੱਚ ਸੁਚੱਜੇ ਪਰਾਲੀ ਪ੍ਰਬੰਧਨ ਸਬੰਧੀ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀਆਂ ਨਾਲ ਵਿਸ਼ੇਸ਼ ਮੀਟਿੰਗ ਕੀਤੀ ਗਈ।                 ਵਧੀਕ ਡਿਪਟੀ ਕਮਿਸ਼ਨਰ (ਜ) ਨੇ ਸਮੂਹ ਪੁਲਿਸ ਤੇ ਸਿਵਲ ਪ੍ਰਸ਼ਾਸ਼ਨ ਦੇ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਉਹ ਪਿੰਡ ਪੱਧਰ ਤੇ ਕਿਸਾਨਾਂ ਨੂੰ ਝੋਨੇ ਦੀ ਪਰਾਲੀ ਆਪਣੇ ਖੇਤਾਂ ਵਿੱਚ ਵਾਹ ਕੇ ਜਾਂ ਇਸਦੀਆਂ ਗੱਠਾਂ ਬਣਵਾ ਕੇ ਇਸਦੀ ਸੁਚੱਜੀ ਸਾਂਭ ਸੰਭਾਲ ਲਈ ਜਾਗਰੂਕ ਕਰਨ ਤਾਂ ਜੋ ਵਾਤਾਵਰਨ ਪ੍ਰਦੂਸ਼ਿਤ ਹੋਣ ਤੋਂ ਬਚਾਇਆ ਜਾ ਸਕੇ। ਉਹਨਾਂ ਕਿਹਾ ਕਿ ਜੇਕਰ ਕਿਸੇ ਵੀ ਕਿਸਾਨ ਵੱਲੋਂ ਨਾੜ/ਪਰਾਲੀ ਨੂੰ ਅੱਗ ਲਗਾਈ ਜਾਂਦੀ ਹੈ ਤਾਂ ਸਬੰਧਤ ਕਿਸਾਨ ਵਿਰੁੱਧ ਬਣਦੀ ਕਾਨੂੰਨੀ ਕਾਰਵਾਈ ਕੀਤੀ ਜਾਵੇ।...

ਨਦੀਆਂ ਨੂੰ ਚੈਨੇਲਾਈਜ਼ ਕਰਕੇ ਹੜ੍ਹਾਂ ਦੇ ਪ੍ਰਭਾਵ ਨੂੰ ਘਟਾਇਆ ਜਾ ਸਕਦਾ- ਹਰਜੋਤ ਬੈਂਸ

Local
ਭਰਤਗੜ੍ਹ/ ਕੀਰਤਪੁਰ ਸਾਹਿਬ 18 ਸਤੰਬਰ ()- ਸ.ਹਰਜੋਤ ਸਿੰਘ ਬੈਂਸ ਕੈਬਨਿਟ ਮੰਤਰੀ ਸਿੱਖਿਆ ਅਤੇ ਸੂਚਨਾ ਤੇ ਲੋਕ ਸੰਪਰਕ ਵਿਭਾਗ ਪੰਜਾਬ ਨੇ ਕਿਹਾ ਹੈ ਕਿ ਹਿਮਾਚਲ ਪ੍ਰਦੇਸ਼ ਦੀ ਹੱਦ ਨਾਲ ਲੱਗਦੇ ਪੰਜਾਬ ਦੇ ਵਿੱਚ ਬਰਸਾਤਾ ਦੇ ਮੌਸਮ ਦੌਰਾਨ ਹੜ੍ਹਾਂ ਕਾਰਨ ਭਾਰੀ ਨੁਕਸਾਨ ਹੋ ਜਾਦਾ ਹੈ, ਇਸ ਦਾ ਸਥਾਈ ਹੱਲ ਨਦੀਆਂ ਨੂੰ ਚੈਨੇਲਾਈਜ਼ ਕਰਕੇ ਹੀ ਹੋ ਸਕਦਾ ਹੈ, ਇਸ ਲਈ ਕੇਂਦਰ ਨੂੰ ਚੈਨੇਲਾਈਜ਼ ਦੀ ਪ੍ਰਕਿਰਿਆ ਸੁਰੂ ਕਰਨੀ ਚਾਹੀਦੀ ਹੈ।     ਅੱਜ ਸਵੇਰੇ ਹਿਮਾਚਲ ਪ੍ਰਦੇਸ਼ ਨਾਲ ਲੱਗਦੇ ਪੰਜਾਬ ਦੇ ਨੀਮ ਪਹਾੜੀ ਇਲਾਕੇ ਵਿਚ ਹੋਈ ਭਾਰੀ ਵਰਖਾ ਕਾਰਨ ਸਰਸਾ ਨਦੀ ਅਤੇ ਖੱਡਾਂ ਵਿਚ ਵੱਧ ਮਾਤਰਾ ਵਿਚ ਪਾਣੀ ਆਉਣ ਕਾਰਨ ਆਸਪੁਰ, ਅਵਾਨਕੋਟ, ਰਣਜੀਤਪੁਰਾ, ਆਲੋਵਾਲ ਅਤੇ ਖਰੋਟਾ ਦੇ ਕਿਸਾਨਾਂ ਦੇ ਖੇਤਾਂ ਵਿੱਚ ਹੋਏ ਨੁਕਸਾਨ ਦਾ ਜਾਂਇਜ਼ਾ ਲੈਣ ਪਹੁੰਚੇ ਸ.ਹਰਜੋਤ ਸਿੰਘ ਬੈਂਸ ਨੇ ਕਿਹਾ ਕਿ ਅਸੀ ਪਿਛਲੇ ਕਈ ਹਫਤਿਆਂ ਤੋਂ ਨੰਗਲ/ਸ੍ਰੀ ਅਨੰਦਪੁਰ ਸਾਹਿਬ ਉਪ ਮੰਡਲ ਦੇ ਦਰਜਨਾਂ ਪਿੰਡਾਂ ਦਾ ਦੌਰਾ ਕਰ ਚੁੱਕੇ ਹਾਂ। 100 ਤੋ ਵੱਧ ਪਿੰਡਾਂ ਦਾ ਨੁਕਸਾਨ ਹੋਇਆ ਹੈ, ਲੋ...

ਪਰਾਲੀ ਪ੍ਰਬੰਧਨ ਸਬੰਧੀ ਸਮੂਹ ਅਧਿਕਾਰੀ ਅਪਣੀ ਡਿਊਟੀ ਤਨਦੇਹੀ ਨਾਲ ਨਿਭਾਉਣ: ਐੱਸ. ਡੀ.ਐਮ. ਚਰਨਜੋਤ ਸਿੰਘ ਵਾਲੀਆ

Local
ਸੰਗਰੂਰ, 18 ਸਤੰਬਰ:- ਉਪ ਮੰਡਲ ਮੈਜਿਸਟਰੇਟ, ਸੰਗਰੂਰ, ਸ.ਚਰਨਜੋਤ ਸਿੰਘ ਵਾਲੀਆ ਨੇ ਆਪਣੇ ਦਫਤਰ ਵਿਖੇ ਪਰਾਲੀ ਪ੍ਰਬੰਧਨ ਸਬੰਧੀ ਸੱਦੀ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀਆਂ ਦੀ ਮੀਟਿੰਗ ਦੀ ਪ੍ਰਧਾਨਗੀ ਕਰਦਿਆਂ ਕਿਹਾ ਕਿ ਪਰਾਲੀ ਪ੍ਰਬੰਧਨ ਸਬੰਧੀ ਹਰ ਇੱਕ ਅਧਿਕਾਰੀ ਤੇ ਕਰਮਚਾਰੀ ਆਪਣੀ ਡਿਊਟੀ ਪੂਰੀ ਤਨਦੇਹੀ ਨਾਲ ਨਿਭਾਉਣੀ ਯਕੀਨੀ ਬਣਾਏ। ਸ਼੍ਰੀ ਵਾਲੀਆ ਨੇ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਕਿਸਾਨਾਂ ਨੂੰ ਪਰਾਲੀ ਨਾ ਫੂਕਣ ਬਾਬਤ ਜਾਗਰੂਕ ਕਰਨ ਹਿਤ ਵੱਧ ਤੋਂ ਵੱਧ ਉਪਰਾਲੇ ਕੀਤੇ ਜਾਣ। ਪਰਾਲੀ ਨੂੰ ਅੱਗ ਲਗਾਉਣ ਨਾਲ ਮਨੁੱਖ ਅਤੇ ਜ਼ਮੀਨ ਦੀ ਸਿਹਤ ਉਤੇ ਪੈਣ ਵਾਲੇ ਮਾੜੇ ਪ੍ਰਭਾਵਾਂ ਬਾਰੇ ਕਿਸਾਨਾਂ ਨੂੰ ਜਾਗਰੂਕ ਕੀਤਾ ਜਾਵੇ। ਐੱਸ.ਡੀ.ਐਮ. ਨੇ ਕਿਸਾਨਾਂ ਨੂੰ ਪਰਾਲੀ ਦੀ ਸੁਚੱਜੀ ਸੰਭਾਲ ਲਈ ਖੇਤੀ ਮਸ਼ੀਨਰੀ ਦੀ ਵੱਧ ਤੋਂ ਵੱਧ ਵਰਤੋਂ ਕਰਨ ਦੀ ਅਪੀਲ ਕੀਤੀ। ਦਿਨੋਂ ਦਿਨ ਵਧ ਰਿਹਾ ਵਾਤਾਵਰਨ ਪ੍ਰਦੂਸ਼ਣ ਜਿਥੇ ਇਨਸਾਨੀ ਸਿਹਤ ਲਈ ਘਾਤਕ ਸਿੱਧ ਹੋ ਰਿਹਾ ਹੈ ਉਥੇ ਹੀ ਇਸ ਨਾਲ ਪਸ਼ੂਆਂ, ਪੰਛੀਆਂ ਦੇ ਨਾਲ-ਨਾਲ ਜ਼ਮੀਨ ਉਤੇ ਵੀ ਕਈ ਤਰ੍ਹਾਂ ਦੇ ਮਾੜੇ ਪ੍ਰਭਾਵ ਪੈਂਦੇ ਹਨ। ਪੰਜਾਬ ਸਰਕਾਰ ਵੱਲ...

ਸਪੀਕਰ ਸ. ਸੰਧਵਾਂ ਨੇ ਮੁੱਖ ਮਹਿਮਾਨ ਅਤੇ ਵਿਧਾਇਕ ਸ. ਸੇਖੋਂ ਨੇ ਵਿਸ਼ੇਸ਼ ਮਹਿਮਾਨ ਵਜੋਂ ਕੀਤੀ ਸ਼ਿਰਕਤ

Local
ਫਰੀਦਕੋਟ 18 ਸਤੰਬਰ ()- ਪੰਜਾਬ ਖੇਤੀਬਾੜੀ ਯੂਨੀਵਰਸਿਟੀ ਲੁਧਿਆਣਾ ਦੇ ਖੇਤਰੀ ਖੋਜ ਕੇਂਦਰ ਫਰੀਦਕੋਟ ਵਿਖੇ ਜਿਣਸਾਂ ਤੋਂ ਉਤਪਾਦ ਬਣਾਈਏ, ਖੇਤੀ ਮੁਨਾਫਾ ਹੋਰ ਵਧਾਈਏ'' ਦੇ ਉਦੇਸ਼ ਨਾਲ ਅੱਜ ਕਿਸਾਨਾਂ ਨੂੰ ਹਾੜੀ ਦੀਆਂ ਫਸਲਾਂ ਬਾਰੇ ਤਕਨੀਕੀ ਜਾਣਕਾਰੀ ਦੇਣ, ਖੇਤੀ ਵਿਭਿੰਨਤਾ, ਪਰਾਲੀ ਪ੍ਰਬੰਧਨ ਆਦਿ ਸਬੰਧੀ ਜਾਣਕਾਰੀ ਮੁਹੱਈਆ ਕਰਵਾਉਣ ਲਈ ਜਿਲ੍ਹਾ ਪੱਧਰੀ ਕਿਸਾਨ ਮੇਲੇ ਦਾ ਆਯੋਜਨ ਕੀਤਾ ਗਿਆ, ਜਿਸ ਵਿੱਚ ਪੰਜਾਬ ਵਿਧਾਨ ਸਭਾ ਦੇ ਸਪੀਕਰ ਸ. ਕੁਲਤਾਰ ਸਿੰਘ ਸੰਧਵਾਂ ਨੇ ਮੁੱਖ ਮਹਿਮਾਨ ਵਜੋਂ ਜਦੋਂ ਕਿ ਵਿਧਾਇਕ ਫਰੀਦਕੋਟ ਸ. ਗੁਰਦਿੱਤ ਸਿੰਘ ਸੇਖੋਂ ਨੇ ਵਿਸ਼ੇਸ਼ ਮਹਿਮਾਨ ਵਜੋਂ ਸ਼ਿਰਕਤ ਕੀਤੀ। ਮੇਲੇ ਦੀ ਪ੍ਰਧਾਨਗੀ ਪੰਜਾਬ ਖੇਤੀਬਾੜੀ ਯੂਨੀਵਰਸਿਟੀ ਲੁਧਿਆਣਾ ਦੇ ਉੱਪ ਕੁਲਪਤੀ ਡਾ. ਸਤਬੀਰ ਸਿੰਘ ਗੋਸਲ ਨੇ ਕੀਤੀ। ਇਸ ਮੌਕੇ ਕਿਸਾਨਾਂ ਨੂੰ ਸੰਬੋਧਨ ਕਰਦਿਆਂ ਸਪੀਕਰ ਸ. ਕੁਲਤਾਰ ਸਿੰਘ ਸੰਧਵਾਂ ਨੇ ਕਿਹਾ ਕਿ ਪੰਜਾਬ ਅਤੇ ਦੇਸ਼ ਦੀ ਤਰੱਕੀ ਤੇ ਵਿਕਾਸ ਦਾ ਰਸਤਾ ਕਿਸਾਨ ਦੇ ਖੇਤਾਂ ਵਿਚੋਂ ਨਿਕਲਦਾ ਹੈ। ਇਸ ਲਈ ਸਾਨੂੰ ਕਿਸਾਨ ਤੇ ਕਿਸਾਨੀ ਨੂੰ ਹੋਰ ਮਜ਼ਬੂਤ ਕਰਨ ਦੀ ਲੋੜ ਹੈ। ਉਨ੍ਹਾਂ ਕਿਹਾ ਕਿ ...