ਮਹਾਂਰਿਸ਼ੀ ਵਾਲਮੀਕਿ ਜੈਅੰਤੀ ਮੌਕੇ ਸ਼ੋਭਾ ਯਾਤਰਾ ‘ਚ ਕੈਬਨਿਟ ਮੰਤਰੀ ਅਰੋੜਾ ਤੇ ਮੁੰਡੀਆਂ ਵੱਲੋਂ ਸ਼ਿਰਕਤ
ਲੁਧਿਆਣਾ, 04 ਅਕਤੂਬਰ (000) – ਆਗਾਮੀ 7 ਅਕਤੂਬਰ ਨੂੰ ਮਹਾਂਰਿਸ਼ੀ ਵਾਲਮੀਕੀ ਜੈਅੰਤੀ ਸਮਾਰੋਹ ਨੂੰ ਧੂਮ-ਧਾਮ ਨਾਲ ਮਨਾਉਣ ਦੇ ਮੰਤਵ ਨਾਲ ਅੱਜ ਸਥਾਨਕ ਦਰੇਸੀ ਗਰਾਊਂਡ ਤੋਂ ਭਗਵਾਨ ਵਾਲਮੀਕੀ ਜੀ ਦੀ ਸ਼ੋਭਾ ਯਾਤਰਾ ਕੱਢੀ ਗਈ ਜਿੱਥੇ ਕੈਬਨਿਟ ਮੰਤਰੀ ਅਮਨ ਅਰੋੜਾ ਅਤੇ ਕੈਬਨਿਟ ਮੰਤਰੀ ਹਰਦੀਪ ਸਿੰਘ ਮੁੰਡੀਆਂ ਵੱਲੋਂ ਮੁੱਖ ਮਹਿਮਾਨ ਵਜੋਂ ਸ਼ਿਰਕਤ ਕੀਤੀ ਗਈ।
ਕੈਬਨਿਟ ਮੰਤਰੀ ਅਰੋੜਾ ਅਤੇ ਮੁੰਡੀਆਂ ਵੱਲੋਂ ਸਾਂਝੇ ਤੌਰ 'ਤੇ ਭਗਵਾਨ ਵਾਲਮੀਕੀ ਜੀ ਦੇ ਪਰਗਟ ਉਤਸਵ ਦੀ ਵਧਾਈ ਦਿੰਦਿਆਂ ਕਿਹਾ ਕਿ ਸੂਬੇ ਵਿੱਚ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵਾਲਮੀਕਿ ਸਮਾਜ ਦਾ ਜੀਵਨ ਪੱਧਰ ਉੱਚਾ ਚੁੱਕਣ ਲਈ ਵਚਨਬੱਧ ਹੈ।
ਇਸ ਮੌਕੇ ਉਨ੍ਹਾਂ ਦੇ ਨਾਲ ਵਿਧਾਇਕ ਮਦਨ ਲਾਲ ਬੱਗਾ, ਵਿਧਾਇਕ ਅਸ਼ੋਕ ਪਰਾਸ਼ਰ ਪੱਪੀ, ਨਗਰ ਨਿਗਮ ਮੇਅਰ ਪ੍ਰਿੰਸੀਪਲ ਇੰਦਰਜੀਤ ਕੌਰ, ਅਸ਼ਵਨੀ ਸਹੋਤਾ, ਕੌਂਸਲਰ ਅਮਨ ਬੱਗਾ, ਕੌਂਸਲਰ ਜਗਮੀਤ ਸਿੰਘ ਨੋਨੀ, ਪੁਸ਼ਪਿੰਦਰ ਭਨੋਟ ਤੇ ਵੱਡੀ ਗਿਣਤੀ ਵਿੱਚ ਸ਼ਰਧਾਲੂ ਮੌਜੂਦ ਸਨ।
ਉਨ੍ਹਾਂ ਭਗਵਾਨ ਵਾਲਮੀਕਿ ਜੀ ਦੀਆਂ ਸ਼ਿਖਿਆਵਾਂ 'ਤੇ ਚਲਦਿਆਂ ਸਮਾਜ ਦੇ ਕਮਜੋਰ ਵਰਗਾਂ ਦੀ ਭਲਾਈ...








