Monday, September 28Malwa News
Shadow

Local

ਵਿਧਾਇਕ ਬਣਾਂਵਾਲੀ ਨੇ ਪਿੰਡ ਕਾਹਨੇਵਾਲਾ ਵਿਖੇ ਮੈਡੀਕਲ ਕੈਂਪ ‘ਚ ਕੀਤੀ ਸ਼ਿਰਕਤ

Local
ਮਾਨਸਾ, 17 ਸਤੰਬਰ:-           ਪਿਛਲੇ ਦਿਨਾਂ ਦੌਰਾਨ ਪਈ ਭਾਰੀ ਬਰਸਾਤ ਕਾਰਨ ਪ੍ਰਭਾਵਿਤ ਖੇਤਰਾਂ ਵਿਚ ਲੋਕਾਂ ਦੀ ਸਿਹਤਯਾਬੀ ਲਈ ਜਿੱਥੇ ਮੈਡੀਕਲ ਕੈਂਪ ਲਗਾਏ ਜਾ ਰਹੇ ਹਨ ਉੱਥੇ ਹੀ ਮੱਛਰਾਂ ਅਤੇ ਬਿਮਾਰੀਆਂ ਦੇ ਫੈਲਣ ਤੋਂ ਬਚਾਅ ਲਈ ਫੌਗਿੰਗ ਵੀ ਕਰਵਾਈ ਜਾ ਰਹੀ ਹੈ।           ਇਹ ਜਾਣਕਾਰੀ ਵਿਧਾਇਕ ਸਰਦੂਲਗੜ੍ਹ ਸ੍ਰ ਗੁਰਪ੍ਰੀਤ ਸਿੰਘ ਬਣਾਂਵਾਲੀ ਨੇ ਦਿੱਤੀ। ਉਨ੍ਹਾਂ ਕਿਹਾ ਕਿ ਹਲਕੇ ਦੇ ਪਿੰਡਾਂ ਵਿਖੇ ਯੂਥ ਕਲੱਬ ਦੇ ਨੌਜਵਾਨਾਂ, ਪੰਚਾਇਤ ਤੇ ਸਮੂਹ ਅਹੁਦੇਦਾਰ ਸਾਹਿਬਾਨਾਂ ਵੱਲੋਂ ਸਕੂਲ, ਪਿੰਡ ਦੀਆਂ ਹੋਰ ਸਾਂਝੀਆਂ ਥਾਂਵਾਂ ਦੀ ਸਾਫ਼-ਸਫ਼ਾਈ ਅਤੇ ਪਿੰਡਾਂ ‘ਚ ਫੌਗਿੰਗ ਸਪਰੇਅ ਕਰਵਾਈ ਜਾ ਰਹੀ ਹੈ। ਇਸ ਮੌਕੇ ਉਨ੍ਹਾਂ ਮੌਜੂਦ ਲੋਕਾਂ ਦਾ ਹਾਲ ਚਾਲ ਪੁੱਛਿਆ ਅਤੇ ਲੋੜਵੰਦ ਪਰਿਵਾਰਾਂ ਨੂੰ ਮੈਡੀਕਲ ਕਿੱਟਾਂ ਵੀ ਵੰਡੀਆਂ ਗਈਆਂ ਤਾਂ ਜੋ ਪਿੰਡਾਂ ਵਿੱਚ ਕਿਸੇ ਵੀ ਕਿਸਮ ਦੀ ਬਿਮਾਰੀ ਨਾ ਫੈਲੇ। ਉਨ੍ਹਾਂ ਕਿਹਾ ਕਿ ਲੋਕਾਂ ਦੀ ਸਿਹਯਾਬੀ ਅਤੇ ਸੁਚੱਜੇ ਵਸੇਬੇ ਲਈ ਉਹ ਸਦਾ ਮੋਢੇ ਨਾਲ ਮੋਢ...

ਹੜ੍ਹਾਂ ਕਾਰਨ ਖੇਤਾਂ ਵਿੱਚ ਜਮ੍ਹਾਂ ਹੋਈ ਗਾਦ, ਰੇਤ ਜਾਂ ਦਰਿਆ ਨਾਲ ਆਏ ਖਣਿਜ ਪਦਾਰਥ ਕਿਸਾਨ ਆਪਣੇ ਪੱਧਰ ‘ਤੇ ਹਟਾ ਜਾਂ ਚੁੱਕ ਸਕਦੇ ਹਨ – ਡਿਪਟੀ ਕਮਿਸ਼ਨਰ

Local
ਮਾਨਸਾ, 17 ਸਤੰਬਰ :-          ਡਿਪਟੀ ਕਮਿਸ਼ਨਰ ਮਾਨਸਾ ਸ਼੍ਰੀਮਤੀ ਨਵਜੋਤ ਕੌਰ IAS ਨੇ ਕਿਹਾ ਕਿ ਪੰਜਾਬ ਸਰਕਾਰ ਮਾਈਨਜ਼ ਐਂਡ ਜਿਓਲੋਜੀ ਵਿਭਾਗ (ਪ੍ਰੋਜੈਕਟ ਸ਼ਾਖਾ) ਵੱਲੋਂ ਜਾਰੀ ਨੋਟੀਫਿਕੇਸ਼ਨ ਰਾਹੀਂ ਮਾਈਨਜ਼ ਐਂਡ ਮਿਨਰਲ (ਡਿਵੈਲਪਮੈਂਟ ਐਂਡ ਰੈਗੂਲੇਸ਼ਨ) ਐਕਟ 1957 ਦੇ ਉਪਬੰਦਾਂ, ਜੋ ਵੀ ਲਾਗੂ ਹੋਵੇ, ਵਿੱਚ ਢਿੱਲ ਦਿੰਦਿਆਂ, ਇੱਕ ਮੁਸ਼ਤ ਰਾਹਤ ਵਜੋਂ 31 ਦਸੰਬਰ 2025 ਤੱਕ ਹੜ੍ਹਾਂ ਕਾਰਨ ਖੇਤੀਯੋਗ ਖੇਤਾਂ ਵਿੱਚ ਜਮ੍ਹਾਂ ਹੋਈ ਗਾਦ/ਰੇਤ ਅਤੇ ਦਰਿਆ ਨਾਲ ਆਏ ਖਣਿਜ ਪਦਾਰਥਾਂ ਨੂੰ ਕਿਸਾਨਾਂ ਵੱਲੋਂ ਹਟਾਉਣ ਅਤੇ ਚੁੱਕਣ ਦੀ ਪ੍ਰਵਾਨਗੀ ਦਿੱਤੀ ਗਈ ਹੈ, ਜਿਸ ਨਾਲ ਕਿਸਾਨ ਆਪਣੇ ਹੜ੍ਹ ਪ੍ਰਭਾਵਿਤ ਖੇਤਾਂ ਨੂੰ ਸਾਫ਼ ਕਰਦੇ ਹੋਏ ਅਗਲੇ ਬਿਜਾਈ ਸੀਜ਼ਨ ਲਈ ਤਿਆਰ ਕਰ ਸਕਦੇ ਹਨ।           ਡਿਪਟੀ ਕਮਿਸ਼ਨਰ ਨੇ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਜਾਰੀ ਨੋਟੀਫਿਕੇਸ਼ਨ ਅਨੁਸਾਰ ਸਮਾਂਬੱਧ ਇੱਕ ਮੁਸ਼ਤ ਰਾਹਤ "ਜਿਹਦਾ ਖੇਤ, ਉਹਦੀ ਰੇਤ" ਅਨੁਸਾਰ ਕਿਸਾਨ ਹੜ੍ਹਾਂ ਦੇ ਪਾਣੀ ਕਾਰਨ ਉਨ੍ਹਾਂ ਦੇ ਖੇਤ ਵਿੱਚ ਜਮ੍ਹਾਂ ਹੋਈ ਗਾਰ, ਰ...

ਡਿਪਟੀ ਕਮਿਸ਼ਨਰ ਨੇ ਬਾਬਾ ਫ਼ਰੀਦ ਆਗਮਨ ਪੁਰਬ ਸਬੰਧੀ ਅਧਿਕਾਰੀਆਂ ਨਾਲ ਕੀਤੀ ਰਿਵਿਊ ਮੀਟਿੰਗ

Local
 ਫਰੀਦਕੋਟ 17 ਸਤੰਬਰ (  )  ਬਾਬਾ ਸ਼ੇਖ ਫ਼ਰੀਦ ਆਗਮਨ ਪੁਰਬ 2025  ਦੀਆਂ ਤਿਆਰੀਆਂ ਦਾ ਜਾਇਜ਼ਾ ਲੈਣ ਲਈ ਡਿਪਟੀ ਕਮਿਸ਼ਨਰ ਮੈਡਮ ਪੂਨਮਦੀਪ ਕੌਰ ਨੇ ਅਧਿਕਾਰੀਆਂ ਨਾਲ ਰਿਵਿਊ ਮੀਟਿੰਗ ਕੀਤੀ ਅਤੇ ਦੱਸਿਆ ਕਿ ਪਿਛਲੇ ਦਿਨੀਂ ਪੰਜਾਬ ਵਿੱਚ ਆਏ ਹੜ੍ਹਾਂ ਕਾਰਨ ਬਾਬਾ ਫਰੀਦ ਆਗਮਨ ਪੁਰਬ ਮੌਕੇ 19 ਤੋਂ 23 ਸਤੰਬਰ ਤੱਕ ਸਿਰਫ ਧਾਰਮਿਕ ਸਮਾਗਮ ਹੀ ਹੋਣਗੇ। ਉਨ੍ਹਾਂ ਦੱਸਿਆ ਕਿ ਬਾਬਾ ਫ਼ਰੀਦ ਆਗਮਨ ਪੁਰਬ ਦੌਰਾਨ ਫ਼ਰੀਦਕੋਟ ਵਿੱਚ ਹਜ਼ਾਰਾਂ ਦੀ ਗਿਣਤੀ ਵਿੱਚ ਸੰਗਤ ਆਉਂਦੀ ਹੈ, ਜਿਸ ਕਾਰਨ ਆਵਾਜਾਈ ਸੁਚਾਰੂ ਬਣਾਈ ਰੱਖਣ ਲਈ ਪੁਲ ਦੀ ਵਰਤੋਂ ਬਹੁਤ ਜ਼ਰੂਰੀ ਸੀ। ਉਨ੍ਹਾਂ ਕਿਹਾ ਕਿ ਪੁੱਲ ਆਰਜ਼ੀ ਤੌਰ ਤੇ ਖੋਲਿਆ ਗਿਆ ਹੈ ਜਿਸ ਨਾਲ ਆਉਣ ਵਾਲੇ ਯਾਤਰੀਆਂ ਨੂੰ ਵੱਡੀ ਸੁਵਿਧਾ ਮਿਲੇਗੀ। ਉਨ੍ਹਾਂ ਦੱਸਿਆ ਕਿ ਇਸ ਵਾਰ ਮੇਲੇ ਦੌਰਾਨ ਸਾਰੇ ਦਿਨ ਮਿਤੀ 19 ਤੋਂ 23 ਸਤੰਬਰ ਤੱਕ ਲੰਗਰ ਲਗਾਇਆ ਜਾਵੇਗਾ, ਸੰਗਤਾਂ ਦੇ ਇਕੱਠ ਨੂੰ ਧਿਆਨ ਵਿੱਚ ਰੱਖਦਿਆਂ ਲੰਗਰ ਸ਼ਹਿਰ ਦੀਆਂ ਅਲੱਗ-ਅਲੱਗ ਥਾਵਾਂ ਤੇ ਲਗਾਇਆ ਜਾਵੇਗਾ ਅਤੇ ਲੰਗਰ ਲਗਾਉਣ ਉਪਰੰਤ ਉੱਥੇ ਸਫਾਈ ਦਾ ਧਿਆਨ ਰੱਖਿਆ ਜਾਵੇ ਕਿ ਗੰਦਗੀ ਦੇ ਢੇਰ ਨਾ ਲਗਾ...

ਬਾਰਿਸ਼ ਤੇ ਹੜ੍ਹਾਂ ਕਾਰਨ ਹੋਏ ਨੁਕਸਾਨ ਦੀ ਪਾਰਦਰਸ਼ੀ ਤੇ ਸਹੀ ਰਿਪੋਰਟ 2 ਹਫ਼ਤੇ ਅੰਦਰ ਜਮ੍ਹਾ ਕਰਵਾਉਣ ਅਧਿਕਾਰੀ : ਆਸ਼ਿਕਾ ਜੈਨ

Local
ਹੁਸ਼ਿਆਰਪੁਰ, 17 ਸਤੰਬਰ :        ਡਿਪਟੀ ਕਮਿਸ਼ਨਰ ਆਸ਼ਿਕਾ ਜੈਨ ਨੇ ਕਿਹਾ ਕਿ ਭਾਰੀ ਮੀਂਹ ਅਤੇ ਹੜ੍ਹਾਂ ਕਾਰਨ ਜ਼ਿਲ੍ਹੇ ਵਿਚ ਫ਼ਸਲਾਂ, ਘਰਾਂ ਅਤੇ ਪਸ਼ੂਆਂ ਨੂੰ ਭਾਰੀ ਨੁਕਸਾਨ ਹੋਇਆ ਹੈ ਅਤੇ ਅਜਿਹੀ ਸਥਿਤੀ ਵਿਚ ਪ੍ਰਸ਼ਾਸਨ ਦੀ ਜ਼ਿੰਮੇਵਾਰੀ ਬਣਦੀ ਹੈ ਕਿ ਉਹ ਸੂਬਾ ਸਰਕਾਰ ਵੱਲੋਂ ਯੋਗ ਪ੍ਰਭਾਵਿਤ ਲੋਕਾਂ ਨੂੰ ਪਾਰਦਰਸ਼ੀ ਅਤੇ ਸਮੇਂ ਸਿਰ ਮੁਆਵਜ਼ਾ ਪ੍ਰਦਾਨ ਕਰੇ। ਉਨ੍ਹਾਂ ਸਬੰਧਤ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਪਿੰਡਾਂ ਵਿਚ ਮੁਨਾਦੀ ਕਰਵਾਈ ਜਾਵੇ ਅਤੇ ਇਸ ਦਾ ਪ੍ਰਚਾਰ ਕੀਤਾ ਜਾਵੇ ਤਾਂ ਜੋ ਕੋਈ ਵੀ ਯੋਗ ਵਿਅਕਤੀ ਮੁਆਵਜ਼ੇ ਤੋਂ ਵਾਂਝਾ ਨਾ ਰਹੇ।ਡਿਪਟੀ ਕਮਿਸ਼ਨਰ ਨੇ ਕਿਹਾ ਕਿ ਜ਼ਿਲ੍ਹੇ ਦੀ ਟਾਂਡਾ ਸਬ-ਡਵੀਜ਼ਨ ਵਿਚ 7 ਅਜਿਹੇ ਪਿੰਡ ਹਨ, ਜਿਥੇ ਹੜ੍ਹਾਂ ਕਾਰਨ 75 ਫੀਸਦੀ ਤੋਂ ਵੱਧ ਕਿਸਾਨਾਂ ਦੀਆਂ ਫਸਲਾਂ ਨੂੰ ਨੁਕਸਾਨ ਪਹੁੰਚਿਆ ਹੈ ਅਤੇ ਅਸੀਂ ਇਕ ਹਫ਼ਤੇ ਦੇ ਅੰਦਰ-ਅੰਦਰ ਇਨ੍ਹਾਂ ਪਿੰਡਾਂ ਦੀ ਗਿਰਦਾਵਰੀ ਕਰਵਾਵਾਂਗੇ, ਜਿਸ ਸਬੰਧੀ ਪਟਵਾਰੀ ਫੀਲਡ ਵਿਚ ਮੌਜੂਦ ਹਨ। ਉਨ੍ਹਾਂ ਦੱਸਿਆ ਕਿ ਫਸਲ ਦੇ ਨੁਕਸਾਨ ਦੀ ਸੂਰਤ ਵਿਚ 26 ਤੋਂ 75 ਫੀਸਦੀ ਨੁਕਸਾਨ ਲਈ 10,000 ਰੁਪਏ ਪ੍ਰਤੀ ਏਕੜ ...

ਪਟਾਕੇ ਵੇਚਣ ਦੇ ਆਰਜ਼ੀ ਲਾਇਸੰਸ ਲੈਣ ਲਈ 18 ਤੋਂ 26 ਸਤੰਬਰ ਤੱਕ ਸੇਵਾ ਕੇਂਦਰਾਂ ‘ਚ ਜਮ੍ਹਾ ਹੋਣਗੀਆਂ ਅਰਜ਼ੀਆਂ : ਆਸ਼ਿਕਾ ਜੈਨ

Local
ਹੁਸ਼ਿਆਰਪੁਰ, 16 ਸਤੰਬਰ :-         ਡਿਪਟੀ ਕਮਿਸ਼ਨਰ ਆਸ਼ਿਕਾ ਜੈਨ ਨੇ ਕਿਹਾ ਕਿ ਇਸ ਸਾਲ ਵੀ ਦੀਵਾਲੀ ਦੇ ਤਿਉਹਾਰ ਲਈ ਰਿਟੇਲ ਵਿਚ ਪਟਾਕੇ ਵੇਚਣ ਲਈ ਅਸਥਾਈ ਲਾਇਸੰਸ ਜਾਰੀ ਕੀਤੇ ਜਾ ਰਹੇ ਹਨ। ਉਨ੍ਹਾਂ ਕਿਹਾ ਕਿ ਅਸਥਾਈ ਲਾਇਸੰਸ ਡਰਾਅ ਪ੍ਰਕਿਰਿਆ ਰਾਹੀਂ ਜਾਰੀ ਕੀਤੇ ਜਾਣਗੇ।ਡਿਪਟੀ ਕਮਿਸ਼ਨਰ ਨੇ ਕਿਹਾ ਕਿ ਲੋਕਾਂ ਦੀ ਸਹੂਲਤ ਨੂੰ ਧਿਆਨ ਵਿਚ ਰੱਖਦੇ ਹੋਏ ਅਸਥਾਈ ਲਾਇਸੰਸ ਜਾਰੀ ਕਰਨ ਲਈ ਅਰਜ਼ੀਆਂ ਸਬ-ਡਵੀਜ਼ਨਾਂ ਵਿਚ ਸਥਿਤ ਸੇਵਾ ਕੇਂਦਰਾਂ ਰਾਹੀਂ ਪ੍ਰਾਪਤ ਕੀਤੀਆਂ ਜਾਣਗੀਆਂ ਅਤੇ ਅਸਥਾਈ ਲਾਇਸੰਸ ਪ੍ਰਾਪਤ ਕਰਨ ਵਿਚ ਦਿਲਚਸਪੀ ਰੱਖਣ ਵਾਲੇ ਵਿਅਕਤੀ 18 ਤੋਂ 26 ਸਤੰਬਰ ਸ਼ਾਮ 5 ਵਜੇ ਤੱਕ ਆਪਣੇ ਸਬੰਧਤ ਸਬ-ਡਵੀਜ਼ਨ ਦੇ ਨਿਰਧਾਰਤ ਸੇਵਾ ਕੇਂਦਰ ਵਿਚ ਅਰਜ਼ੀ ਦੇ ਸਕਦੇ ਹਨ। ਇਸ ਲਈ ਹਰੇਕ ਅਰਜ਼ੀ ਲਈ ਸੇਵਾ ਕੇਂਦਰ ਵੱਲੋਂ 100 ਰੁਪਏ ਦੀ ਸੇਵਾ ਫੀਸ ਲਈ ਜਾਵੇਗੀ। ਉਨ੍ਹਾਂ ਕਿਹਾ ਕਿ ਬਿਨੈਕਾਰ  ਆਪਣੀ ਅਰਜ਼ੀ ਦੇ ਨਾਲ ਇਕ ਸਵੈ-ਘੋਸ਼ਣਾ ਫਾਰਮ, ਦੋ ਪਾਸਪੋਰਟ ਆਕਾਰ ਦੀਆਂ ਫੋਟੋਆਂ ਅਤੇ ਰਿਹਾਇਸ਼ ਦੇ ਸਬੂਤ ਦੀ ਇਕ ਕਾਪੀ ਨੱਥੀ ਕਰਨਾ ਯਕੀਨੀ ਬਣਾਉਣਾ। ਉਨ੍ਹਾਂ ਕਿਹਾ ਕਿ ਅਰਜ਼ੀਆਂ ਦੀ ਪੜਤਾਲ 1 ਅਕਤੂਬਰ ਨੂੰ ਕੀਤ...

ਸੱਪ ਦੇ ਡੰਗਣ ਅਤੇ ਕੁੱਤੇ ਦੇ ਕੱਟਣ ਉਤੇ ਲਾਪਰਵਾਹੀ ਨਾ ਵਰਤਣ ਲੋਕ,ਸਰਕਾਰੀ ਹਸਪਤਾਲ ਵਿੱਚ ਇਲਾਜ ਮੁਫ਼ਤ ਉਪਲਬਧ- ਸਹਾਇਕ ਸਿਵਲ ਸਰਜਨ

Local
ਮਾਲੇਰਕੋਟਲਾ 15 ਸਤੰਬਰ  -                       ਬਰਸਾਤਾਂ ਦਾ ਮੌਸਮ ਹੋਣ ਕਾਰਨ ਸੱਪਾਂ ਦਾ ਖੱਡਾਂ ਵਿੱਚੋਂ ਨਿਕਲ ਕੇ ਬਾਹਰ ਆਉਣਾ ਆਮ ਗੱਲ ਹੈ, ਜਿਸ ਕਾਰਨ ਇਸ ਮੌਸਮ ਵਿੱਚ ਸੱਪ ਦੇ ਡੰਗ ਦੇ ਕੇਸ ਵੱਧ ਜਾਂਦੇ ਹਨ । ਇਸ ਗੱਲ ਦਾ ਧਿਆਨ ਰੱਖਦੇ ਹੋਏ ਸਹਾਇਕ ਸਿਵਲ ਸਰਜਨ ਡਾ ਸਜ਼ੀਲਾ ਖ਼ਾਨ ਵਲੋਂ ਸੱਪ ਦੇ ਸੱਪਾਂ ਦੇ ਡੰਗ ਅਤੇ ਕੁੱਤੇ ਦੇ ਕੱਟਣ ਤੋਂ ਬਚਾਅ ਅਤੇ ਇਲਾਜ ਸਬੰਧੀ ਸਲਾਹ ਦਿੰਦਿਆ ਕਿਹਾ ਕਿ ਸੱਪ ਦੇ ਡੰਗ ਤੋਂ ਬਚਾਅ ਲਈ ਖੜੇ ਬਰਸਾਤੀ ਪਾਣੀ ਵਿੱਚ ਜਾਣ ਤੋਂ ਗੁਰੇਜ਼ ਕੀਤਾ ਜਾਵੇ। ਹੜ੍ਹਾਂ ਦੇ ਪਾਣੀ, ਖੇਤਾਂ, ਜੰਗਲਾਂ ਅਤੇ ਘਾਹ ਵਾਲੀਆਂ ਥਾਵਾਂ ਅਤੇ ਬਾਹਰ ਜਾਣ ਵੇਲੇ ਬੰਦ ਜੁੱਤੀਆਂ, ਲੰਬੇ ਬੂਟ ਪਾਏ ਜਾਣ। ਉਹਨਾਂ ਕਿਹਾ ਕਿ ਜੇਕਰ ਸੱਪ ਡੰਗ ਜਾਵੇ ਤਾਂ ਤੁਰੰਤ ਮੁੱਢਲੀ ਸਹਾਇਤਾ ਦਿੱਤੀ ਜਾਵੇ। ਡੰਗ ਵਾਲੀ ਥਾਂ ਨੂੰ ਨਾ ਹੀ ਕੱਟਿਆ ਜਾਵੇ, ਨਾ ਹੀ ਕਿਸੇ ਰੱਸੀ ਨਾਲ ਬਨ੍ਹਿਆ ਜਾਵੇ ਤੇ ਨਾ ਹੀ ਮੂੰਹ ਨਾਲ ਜ਼ਹਿਰ ਬਾਹਰ ਕੱਢਣ ਦੀ ਕੋਸ਼ਿਸ਼ ਕੀਤੀ ਜਾਵੇ।             ਉਹਨਾਂ ਕਿਹਾ ਕਿ ਡਾਕਟਰੀ ਸਲਾਹ ...

ਸ਼੍ਰੀ ਗੁਰੂ ਅਰਜਨ ਦੇਵ ਸਰਕਾਰੀ ਕਾਲਜ ਵਿਖੇ ਹਿੰਦੀ ਵਿਭਾਗ ਵੱਲੋਂ “ਮੇਰਾ ਯੁਵਾ ਭਾਰਤ” ਦੇ ਸਹਿਯੋਗ ਨਾਲ ਮਨਾਇਆ ਗਿਆ ਹਿੰਦੀ ਦਿਵਸ

Local
ਤਰਨ ਤਾਰਨ, 16 ਸਤੰਬਰ- ਉਪ ਨਿਰਦੇਸ਼ਕ ਮੈਡਮ ਜਸਲੀਨ ਕੌਰ ਦੀ ਅਗਵਾਈ ਹੇਠ ਅੱਜ ਸ਼੍ਰੀ ਗੁਰੂ ਅਰਜਨ ਦੇਵ ਸਰਕਾਰੀ ਕਾਲਜ, ਤਰਨ ਤਾਰਨ ਵਿਖੇ ਹਿੰਦੀ ਵਿਭਾਗ ਵੱਲੋਂ "ਮੇਰਾ ਯੁਵਾ ਭਾਰਤ" ਦੇ ਸਹਿਯੋਗ ਨਾਲ ਹਿੰਦੀ ਦਿਵਸ ਮਨਾਇਆ ਗਿਆ। ਇਸ ਦੌਰਾਨ "ਜਜਬਾਤ-ਏ-ਹਿੰਦੀ" ਵਿਸ਼ੇ ਤੇ ਸੈਮੀਨਾਰ ਵੀ ਕਰਵਾਇਆ ਗਿਆ। ਇਸ ਮੌਕੇ ਜ਼ਿਲ੍ਹਾ ਤਰਨ ਤਾਰਨ ਦੇ ਸਥਾਈ ਵਨ ਸਟੈਪ ਸੈਂਟਰ ਦੀ ਪ੍ਰਬੰਧਕ ਸ਼੍ਰੀਮਤੀ ਅਨੀਤਾ ਸ਼ਰਮਾ ਮੁੱਖ ਮਹਿਮਾਨ ਵਜੋਂ ਹਾਜ਼ਰ ਰਹੀ। ਕਾਲਜ ਦੇ ਹਿੰਦੀ ਵਿਭਾਗ ਦੀ ਪ੍ਰੋਫੈਸਰ. ਡਾ. ਮਨਪ੍ਰੀਤ ਕੌਰ ਨੇ ਸਾਰੇ ਮਹਿਮਾਨਾਂ ਦਾ ਸਵਾਗਤ ਕਰਦਿਆਂ ਵਿਦਿਆਰਥੀਆਂ ਨੂੰ ਹਿੰਦੀ ਦੀ ਮਹੱਤਤਾ ਨਾਲ ਜਾਣੂ ਕਰਵਾਇਆ। ਉਨ੍ਹਾਂ ਕਿਹਾ ਕਿ ਵਿਭਾਗ ਦੇ ਵਿਦਿਆਰਥੀਆਂ ਵੱਲੋਂ ਕਵਿਤਾ ਪਾਠ, ਭਾਸ਼ਣ ਮੁਕਾਬਲੇ ਗੀਤ ਗਾਇਨ,  ਨਾਚ,  ਪੋਸਟਰ ਮੇਕਿੰਗ, ਸਲੋਗਨ ਲਿਖਣ ਅਤੇ ਰੰਗੋਲੀ ਵਰਗੇ ਕਈ ਸੱਭਿਆਚਾਰਕ ਪ੍ਰੋਗਰਾਮ ਪੇਸ਼ ਕੀਤੇ ਗਏ। ਮੁੱਖ ਮਹਿਮਾਨ ਸ਼੍ਰੀਮਤੀ ਅਨੀਤਾ ਸ਼ਰਮਾ ਨੇ ਵਿਦਿਆਰਥੀਆਂ ਨੂੰ ਹਿੰਦੀ ਦੀ ਵਿਕਾਸ ਯਾਤਰਾ ਬਾਰੇ ਜਾਣੂ ਕਰਦਿਆਂ ਆਪਣੇ ਵਿਚਾਰ ਸਾਂਝੇ ਕੀਤੇ ਅਤੇ ਹਿ...

ਕੈਬਨਿਟ ਮੰਤਰੀ ਸ੍ਰ. ਲਾਲਜੀਤ ਸਿੰਘ ਭੁੱਲਰ ਵੱਲੋਂ ਜ਼ਿਲ੍ਹੇ ਦੇ ਹੜ੍ਹ ਪ੍ਰਭਾਵਿਤ ਖੇਤਰਾਂ ਵਿੱਚ ਸਫ਼ਾਈ ਮੁਹਿੰਮ ਦੀ ਸ਼ੁਰੂਆਤ

Local
ਪੱਟੀ, (ਤਰਨ ਤਾਰਨ), 16 ਸਤੰਬਰ:- ਮੁੱਖ ਮੰਤਰੀ ਪੰਜਾਬ ਸ੍ਰ. ਭਗਵੰਤ ਸਿੰਘ ਮਾਨ ਦੇ ਦਿਸ਼ਾ ਨਿਰਦੇਸ਼ਾ ਤਹਿਤ ਅੱਜ ਕੈਬਨਿਟ ਮੰਤਰੀ ਪੰਜਾਬ ਸ੍ਰ. ਲਾਲਜੀਤ ਸਿੰਘ ਭੁੱਲਰ ਵੱਲੋਂ ਜ਼ਿਲ੍ਹੇ ਦੇ ਹੜ੍ਹ ਪ੍ਰਭਾਵਿਤ ਖੇਤਰਾਂ ਵਿੱਚ ਸਫ਼ਾਈ ਮੁਹਿੰਮ ਦੀ ਸ਼ੁਰੂਆਤ ਕੀਤੀ ਗਈ।ਇਸ ਦੌਰਾਨ ਕੈਬਨਿਟ ਮੰਤਰੀ ਨੇ ਵਿਧਾਨ ਸਭਾ ਹਲਕਾ ਪੱਟੀ ਦੇ ਪਿੰਡ ਰਾਧਲਕੇ, ਰਾਮ ਸਿੰਘ ਵਾਲਾ ਅਤੇ ਮੁੱਠਿਆਂਵਾਲਾ ਆਦਿ ਵਿਖੇ ਸਫ਼ਾਈ ਮੁਹਿੰਮ ਦੀ ਸ਼ੁਰੂਆਤ ਕਰਦਿਆਂ ਕਿਹਾ ਕਿ ਇਹ ਸਫਾਈ ਮੁਹਿੰਮ ਉਨ੍ਹਾਂ ਚਿਰ ਤੱਕ ਜਾਰੀ ਰਹੇਗੀ, ਜਦ ਤੱਕ ਸਾਰੇ ਹੜ੍ਹ ਪ੍ਰਭਾਵਿਤ ਖੇਤਰ ਸਾਫ਼ ਨਹੀਂ ਹੋ ਜਾਂਦੇ।ਕੈਬਨਿਟ ਮੰਤਰੀ ਨੇ ਕਿਹਾ ਕਿ ਪੰਜਾਬ ਸਰਕਾਰ ਦੇ ਆਦੇਸ਼ਾਂ ਅਨੁਸਾਰ ਰਾਜ ਦੇ ਸਾਰੇ ਹੜ੍ਹ ਪ੍ਰਭਾਵਿਤ ਖੇਤਰਾਂ ਵਿੱਚ ਸਫ਼ਾਈ ਮੁਹਿੰਮ ਸ਼ੁਰੂ ਹੋ ਚੁੱਕੀ ਹੈ।ਉਹਨਾਂ ਦੱਸਿਆ ਕਿ ਸਿਹਤ ਵਿਭਾਗ ਵੱਲੋਂ ਪ੍ਰਭਾਵਿਤ ਪਿੰਡਾਂ ਵਿੱਚ ਲਗਾਤਾਰ ਫਾਗਿੰਗ ਅਤੇ ਐਂਟੀ ਲਾਰਵਾ ਸਪਰੇਅ ਕਰਵਾਈ ਜਾ ਰਹੀ ਹੈ।ਇਸ ਦੌਰਾਨ ਸ੍ਰ. ਲਾਲਜੀਤ ਸਿੰਘ ਭੁੱਲਰ ਨੇ ਹਰੇਕ ਪਿੰਡ ਦੇ ਪੰਚ-ਸਰਪੰਚ ਨੂੰ ਆਪਣੀ ਗ੍ਰਾਮ ਪੰਚਾਇਤ ਵਿੱਚ ਤੁਰੰਤ ਸਫ਼ਾਈ ਮੁਹਿੰਮ ਸ਼ੁਰੂ ਕਰਨ ਦੀ ਅ...

ਵਿਧਾਇਕ ਵਿਜੈ ਸਿੰਗਲਾ ਵੱਲੋਂ ਬਰਸਾਤ ਕਾਰਨ ਡਿੱਗੇ ਘਰ ਦੇ ਪਰਿਵਾਰਿਕ ਮੈਂਬਰਾਂ ਨੂੰ 04 ਲੱਖ 16 ਹਜ਼ਾਰ ਰੁਪਏ ਦੀ ਸਹਾਇਤਾ ਰਾਸ਼ੀ ਦਿੱਤੀ

Local
ਮਾਨਸਾ, 15 ਸਤੰਬਰ:-          ਪਿਛਲੇ ਦਿਨੀਂ ਪਈ ਭਾਰੀ ਬਰਸਾਤ ਕਾਰਨ ਪੰਜਾਬ ਵਿਚ ਹੜ੍ਹਾਂ ਦੇ ਹਾਲਾਤ ਬਣੇ, ਜਿਸ ਕਾਰਨ ਕਈ ਲੋਕਾਂ ਦੇ ਘਰ ਨੁਮਸਾਨੇ ਗਏ। ਪੰਜਾਬ ਸਰਕਾਰ ਵੱਲੋਂ ਪ੍ਰਭਾਵਿਤ ਲੋਕਾਂ ਦੀ ਮਦਦ ਲਈ ਹਰ ਸੰਭਵ ਯਤਨ ਕੀਤੇ ਜਾ ਰਹੇ ਹਨ। ਇੰਨ੍ਹਾਂ ਵਿਚਾਰਾਂ ਦਾ ਪ੍ਰਗਟਾਵਾ ਵਿਧਾਇਕ ਹਲਕਾ ਮਾਨਸਾ ਡਾ. ਵਿਜੈ ਸਿੰਗਲਾ ਨੇ ਮਾਨਸਾ ਵਿਖੇ ਬਰਸਾਤ ਕਾਰਨ ਮਕਾਨ ਡਿੱਗਣ ਕਰਕੇ ਹੋਏ ਨੁਕਸਾਨ ਕਰਕੇ ਪਰਿਵਾਰਕ ਮੈਂਬਰਾਂ ਨੂੰ ਸਰਕਾਰੀ ਮੁਆਵਜ਼ੇ ਵਜ਼ੋਂ 04 ਲੱਖ 16 ਹਜ਼ਾਰ ਰੁਪਏ ਦੀ ਸਹਾਇਤਾ ਰਾਸ਼ੀ ਜਾਰੀ ਕਰਨ ਮੌਕੇ ਕੀਤਾ।           ਵਿਧਾਇਕ ਡਾ. ਵਿਜੈ ਸਿੰਗਲਾ ਨੇ ਕਿਹਾ ਕਿ ਮਾਨਸਾ ਦੇ ਵਾਰਡ ਨੰਬਰ 01 ਵਿਖੇ ਮਕਾਨ ਡਿਗਣ ਕਾਰਨ ਮਹਿੰਦਰ ਸਿੰਘ ਦੀ ਪਤਨੀ ਕਰਮਜੀਤ ਕੌਰ ਦੀ ਮੌਤ ਹੋ ਗਈ ਸੀ। ਉਨ੍ਹਾਂ ਕਿਹਾ ਕਿ ਪਰਿਵਾਰ ਦੀ ਸਹਾਇਤਾ ਲਈ ਮਹਿੰਦਰ ਸਿੰਘ ਦੇ ਲੜਕੇ ਜੀਵਨ ਸਿੰਘ ਨੂੰ 04 ਲੱਖ ਰੁਪਏ ਅਤੇ ਉਸ ਦੀ ਬੇਟੀ ਜੋ ਕਿ ਇਸ ਹਾਦਸੇ ਵਿਚ ਜ਼ਖਮੀ ਹੋ ਗਈ ਸੀ ਦੇ ਇਲਾਜ਼ ਲਈ 16 ਹਜ਼ਾਰ ਰੁਪਏ ਦੀ ਸਹਾਇਤਾ ਰਾਸ਼ੀ ਦਿੱਤੀ ਗਈ ਹੈ। ਵਿਧਾਇਕ ਨੇ ਕਿਹਾ ਕਿ...

ਯੁੱਧ ਨਸ਼ਿਆਂ ਵਿਰੁੱਧ: ਬਾਜ਼ੀਗਰ ਬਸਤੀ ਧੂਰੀ ਵਿਖੇ ਨਸ਼ਾ ਤਸਕਰਾਂ ਵੱਲੋਂ ਕੀਤੀਆਂ ਨਾਜਾਇਜ਼ ਉਸਾਰੀਆਂ ਢਾਹੀਆਂ

Local
ਧੂਰੀ, 15 ਸਤੰਬਰ (000) - ਪੰਜਾਬ ਸਰਕਾਰ ਵੱਲੋਂ ਮੁੱਖ ਮੰਤਰੀ, ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਿੱਚ ਸੂਬੇ ਨੂੰ ਨਸ਼ਾ ਮੁਕਤ ਕਰਨ ਲਈ ਚਲਾਈ 'ਯੁੱਧ ਨਸ਼ਿਆਂ ਵਿਰੁੱਧ' ਮੁਹਿੰਮ ਤਹਿਤ ਨਸ਼ਾ ਤਸਕਰਾਂ ਵਿਰੁੱਧ ਕਾਰਵਾਈ ਜੰਗੀ ਪੱਧਰ 'ਤੇ ਕੀਤੀ ਜਾ ਰਹੀ ਹੈ, ਜਿਸ ਤਹਿਤ ਜ਼ਿਲ੍ਹਾ ਪੁਲਿਸ ਮੁਖੀ ਸ਼੍ਰੀ ਸਰਤਾਜ ਸਿੰਘ ਚਾਹਲ ਦੇ ਨਿਰਦੇਸ਼ਾਂ ਮੁਤਾਬਕ ਐੱਸ.ਪੀ. (ਸਥਾਨਕ) ਸ੍ਰ ਦਿਲਪ੍ਰੀਤ ਸਿੰਘ ਦੀ ਅਗਵਾਈ ਵਿੱਚ ਪੁਲੀਸ ਤੇ ਸਿਵਲ ਪ੍ਰਸ਼ਾਸਨ ਵੱਲੋਂ ਬਾਜ਼ੀਗਰ ਬਸਤੀ ਧੂਰੀ ਵਿਖੇ ਨਸ਼ਾ ਤਸਕਰਾਂ ਵੱਲੋਂ ਉਸਾਰੀਆਂ ਨਾਜਾਇਜ਼ ਉਸਾਰੀਆਂ ਨੂੰ ਢਾਹਿਆ ਗਿਆ। ਇਸ ਮੌਕੇ ਸ੍ਰ ਦਿਲਪ੍ਰੀਤ ਸਿੰਘ ਨੇ ਦੱਸਿਆ ਕਿ ਇਸ ਇਲਾਕੇ ਵਿੱਚ ਰਹਿੰਦੇ 11 ਵਿਅਕਤੀਆਂ ਖਿਲਾਫ ਐਨ.ਡੀ.ਪੀ.ਐੱਸ. ਐਕਟ ਦੇ ਕਈ ਕੇਸ ਦਰਜ ਹਨ। ਇਹਨਾਂ ਵੱਲੋਂ ਸਰਕਾਰੀ ਜਗ੍ਹਾ/ਰਸਤਿਆਂ ਉਪਰ ਨਜ਼ਾਇਜ਼ ਕਬਜ਼ੇ ਵੀ ਕੀਤੇ ਹੋਏ ਹਨ। ਅੱਜ ਢੁਕਵੀਂ ਪ੍ਰਕਿਰਿਆ ਰਾਹੀਂ ਇਹਨਾਂ ਦੀਆਂ ਨਜ਼ਾਇਜ਼/ਗੈਰ ਕਾਨੂੰਨੀ ਉਸਾਰੀਆਂ ਨੂੰ ਢਾਹਿਆ ਗਿਆ ਹੈ। ਉਹਨਾਂ ਨੇ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਨਸ਼ਿਆਂ ਖਿਲਾਫ ਜ਼ੀਰੋ ਟਾਲਰੈਂਸ ਨੀਤੀ ਅਪਣਾਈ ਜਾ ਰਹੀ ਹੈ ਅਤੇ ਨਸ਼ਿਆਂ ਦੇ ਤਸਕ...