Monday, September 28Malwa News
Shadow

Local

ਕ੍ਰਿਸ਼ੀ ਵਿਗਿਆਨ ਕੇਂਦਰ ਵੱਲੋਂ ਸਰਕਾਰੀ ਕਾਲਜ ਵਿਖੇ ਪਰਾਲੀ ਸੰਭਾਲਣ ਸਬੰਧੀ ਜਾਗਰੂਕਤਾ ਕੈਂਪ

Local
ਹੁਸ਼ਿਆਰਪੁਰ, 15 ਸਤੰਬਰ : ਪਿਛਲੇ ਦਿਨਾਂ ਤੋਂ ਚੱਲ ਰਹੀ ਪਰਾਲੀ ਪ੍ਰਬੰਧਨ ਮੁਹਿੰਮ ਤਹਿਤ ਪੀ.ਏ.ਯੂ ਕ੍ਰਿਸ਼ੀ ਵਿਗਿਆਨ ਕੇਂਦਰ, ਬਾਹੋਵਾਲ ਵੱਲੋਂ ਸਰਕਾਰੀ ਕਾਲਜ, ਹੁਸ਼ਿਆਰਪੁਰ ਵਿਖੇ ਪਰਾਲੀ ਸੰਭਾਲਣ ਸਬੰਧੀ ਜਾਗਰੂਕਤਾ ਕੈਂਪ ਲਗਾਇਆ ਗਿਆ।ਵਿਦਿਆਰਥੀਆਂ ਨਾਲ ਰੂ-ਬ-ਰੂ ਹੁੰਦਿਆਂ ਇੰਚਾਰਜ ਕ੍ਰਿਸ਼ੀ ਵਿਗਿਆਨ ਕੇਂਦਰ, ਬਾਹੋਵਾਲ ਡਾ. ਮਨਿੰਦਰ ਸਿੰਘ ਬੌਂਸ ਨੇ ਪਰਾਲੀ ਨੂੰ ਸੰਭਾਲਣ ਦੀ ਲੋੜ ਅਤੇ ਵੱਖ-ਵੱਖ ਤਕਨੀਕਾਂ ਬਾਰੇ ਵਿਸਥਾਰ ਨਾਲ ਜਾਣਕਾਰੀ ਦਿੱਤੀ। ਉਨ੍ਹਾਂ ਪਰਾਲੀ ਨੂੰ ਅੱਗ ਲਾਉਣ ਨਾਲ ਹੋਣ ਵਾਲੇ ਨੁਕਸਾਨ ਸਬੰਧੀ ਅਤੇ ਪਰਾਲੀ ਵਿੱਚ ਮੌਜੂਦ ਵੱਖ-ਵੱਖ ਤੱਤਾਂ ਦੀ ਮਹਤੱਤਾ ਬਾਰੇ ਵੀ ਵਿਸਥਾਰ ਪੂਰਵਕ ਦੱਸਿਆ। ਉਨ੍ਹਾਂ ਝੋਨੇ ਦੀ ਪਰਾਲੀ ਪ੍ਰਬੰਧਨ ਸਬੰਧੀ ਮਸ਼ੀਨਰੀ ਬਾਰੇ ਵਿਦਿਆਰਥੀਆਂ ਨੂੰ ਜਾਣੂ ਕਰਵਾਇਆ ਅਤੇ ਝੋਨੇ ਦੀ ਪਰਾਲੀ ਦੀ ਬਾਇਓ ਗੈਸ ਪਲਾਂਟ, ਊੂਰਜਾ, ਖਾਦ, ਖੁੰਬ ਉਤਪਾਦਨ ਅਤੇ ਪਸ਼ੂ ਖੁਰਾਕ ਵਜੋਂ ਵਰਤੋਂ ਬਾਰੇ ਵੀ ਜਾਣਕਾਰੀ ਸਾਂਝੀ ਕੀਤੀ। ਉਨ੍ਹਾਂ ਵਿਦਿਆਰਥੀਆਂ ਨੂੰ ਇਸ ਕਾਲਜ ਮੁਹਿੰਮ ਦੇ ਵੱਖ-ਵੱਖ ਮੁਕਾਬਲਿਆਂ ਵਿੱਚ ਹਿੱਸਾ ਲੈਣ ਲਈ ਪ੍ਰੇਰਿਤ ਕੀਤਾ ਅਤੇ ਪਰਾਲੀ ਸੰਭਾਲਣ ਦੇ ਇਸ ਨੇਕ ਸੁਨੇਹੇ ਨੂੰ ਘਰ...

ਪੰਜਾਬ ਸਰਕਾਰ ਵੱਲੋਂ ਪੇਂਡੂ ਇਲਾਕਿਆਂ ਵਿੱਚ ਹੜ੍ਹ ਰਾਹਤ ਅਤੇ ਮੁੜ ਵਸੇਬਾ ਪ੍ਰੋਗਰਾਮ ਸ਼ੁਰੂ -ਮਲਬੇ ਦੀ ਸਫਾਈ ਜਾਰੀ-ਵਿਧਾਇਕ ਸ਼ੈਰੀ ਕਲਸੀ

Local
ਬਟਾਲਾ, 15 ਸਤੰਬਰ (    ) ਪੰਜਾਬ ਦੇ ਕਾਰਜਕਾਰੀ ਪ੍ਰਧਾਨ ਅਤੇ ਬਟਾਲਾ ਦੇ ਵਿਧਾਇਕ ਅਮਨਸ਼ੇਰ ਸਿੰਘ ਸ਼ੈਰੀ ਕਲਸੀ ਨੇ ਕਿਹਾ ਕਿ ਸ. ਭਗਵੰਤ ਸਿੰਘ ਮਾਨ, ਮੁੱਖ ਮੰਤਰੀ ਪੰਜਾਬ ਦੀ ਅਗਵਾਈ ਹੇਠ ਪੰਜਾਬ ਸਰਕਾਰ ਵਲੋਂ ਹੜ੍ਹਾਂ ਨਾਲ ਪ੍ਰਭਾਵਿਤ ਪਰਿਵਾਰਾਂ ਦੀ ਬਾਂਹ ਫੜਨ ਸਬੰਧੀ ਆਪਣੀ ਵਚਨਬੱਧਤਾ ‘ਤੇ ਖਰੇ ਉਤਰਦਿਆਂ ਪੰਜਾਬ ਸਰਕਾਰ ਵੱਲੋਂ ਤੁਰੰਤ ਪ੍ਰਭਾਵ ਨਾਲ 50 ਪਰਿਵਾਰਾਂ ਨੂੰ 2 ਕਰੋੜ ਰੁਪਏ ਦੇ ਮੁਆਵਜਾ ਦਿੱਤਾ ਜਾ ਚੁੱਕਾ ਹੈ। ਵਿਧਾਇਕ ਸ਼ੈਰੀ ਕਲਸੀ ਨੇ ਦੱਸਿਆ ਕਿ ਭਿਆਨਕ ਹੜ੍ਹਾਂ ਕਾਰਨ ਪੰਜਾਬ ਵਿੱਚ 56 ਕੀਮਤੀ ਜਾਨਾਂ ਗਈਆਂ ਹਨ ਅਤੇ ਇਨ੍ਹਾਂ ਵਿੱਚੋਂ 50 ਪਰਿਵਾਰਾਂ ਨੂੰ ਮੁਆਵਜਾ ਦਿੱਤਾ ਜਾ ਚੁੱਕਾ ਹੈ ਜਦੋਂ ਕਿ ਬਾਕੀ 6 ਪਰਿਵਾਰਾਂ ਨੂੰ ਵੀ ਜਲਦੀ ਹੀ ਮੁਆਵਜਾ ਦੇ ਦਿੱਤਾ ਜਾਵੇਗਾ। ਉਨਾਂ ਕਿ ਗਿਰਦਾਵਰੀ ਦਾ ਕੰਮ ਸ਼ੁਰੂ ਹੋ ਗਿਆ ਹੈ ਅਤੇ ਇਹ ਜਲਦੀ ਤੋਂ ਜਲਦੀ ਪੂਰਾ ਹੋ ਜਾਵੇਗਾ। ਉਨਾਂ ਕਿਹਾ ਕਿ ਸੂਬਾ ਸਰਕਾਰ ਨੇ ਪੰਜਾਬ ਦੇ ਪੇਂਡੂ ਇਲਾਕਿਆਂ ਵਿੱਚ ਹੜ੍ਹ ਰਾਹਤ ਅਤੇ ਮੁੜ ਵਸੇਬਾ ਪ੍ਰੋਗਰਾਮ ਸੁਰੂ ਕੀ...

ਵਿਧਾਇਕ ਨਰਿੰਦਰ ਪਾਲ ਸਿੰਘ ਸਵਨਾ ਨੇ ਹੜ੍ਹ ਪ੍ਰਭਾਵਿਤ ਪਿੰਡ ਮੁਹਾਰ ਜਮਸ਼ੇਰ ਤੇ ਗੁੱਦੜ ਭੈਣੀ ਵਿਖੇ ਪਹੁੰਚ ਹੜ੍ਹ ਪੀੜਤਾਂ ਦੇ ਪਸ਼ੂਆਂ ਲਈ ਫੀਡ ਦਿੱਤੀ

Local
ਫਾਜ਼ਿਲਕਾ 14 ਸੰਤਬਰ- ਫਾਜ਼ਿਲਕਾ ਵਿਧਾਇਕ ਸ੍ਰੀ ਨਰਿੰਦਰ ਪਾਲ ਸਿੰਘ ਸਵਨਾ ਨੇ ਹੜ੍ਹ ਪ੍ਰਭਾਵਿਤ ਪਿੰਡ ਮੁਹਾਰ ਜਮਸ਼ੇਰ ਤੇ ਗੁੱਦੜ ਭੈਣੀ ਵਿਖੇ ਪਹੁੰਚ ਹੜ੍ਹ ਪੀੜਤਾਂ ਦੇ ਪਸ਼ੂਆਂ ਲਈ ਫੀਡ ਦਿੱਤੀ|  ਉਨ੍ਹਾਂ ਕਿਹਾ ਕਿ ਹੜ ਪੀੜਤਾਂ ਦੀ ਮਦਦ ਲਈ ਪੰਜਾਬ ਸਰਕਾਰ ਲਗਾਤਾਰ ਵਚਨਬੱਧ ਹੈ| ਇਸ ਲਈ ਉਹ ਲਗਾਤਾਰ ਪਿੰਡਾਂ ਵਿੱਚ ਜਾ ਕੇ ਉਨਾਂ ਨੂੰ ਰਾਹਤ ਸਮੱਗਰੀ ਪਹੁੰਚਾ ਰਹੇ ਹਨ|   ਫਾਜਿਲਕਾ ਦੇ ਵਿਧਾਇਕ ਸ੍ਰੀ ਸਵਨਾ ਨੇ ਆਖਿਆ ਕਿ ਜਿਨਾਂ ਕਿਸਾਨਾਂ ਦੀਆਂ ਫਸਲਾਂ ਖਰਾਬ ਹੋਈਆਂ ਹਨ, ਲੋਕਾਂ ਦੇ ਮਕਾਨਾਂ ਤੇ ਪਸ਼ੂ ਪਾਲਕਾਂ ਦੇ ਪਸ਼ੂਆਂ ਦਾ ਨੁਕਸਾਨ ਹੋਇਆ ਹੈ, ਉਹਨਾਂ ਨੂੰ ਪੰਜਾਬ ਸਰਕਾਰ ਵੱਲੋਂ ਜਰੂਰ ਮੁਆਵਜ਼ਾ ਦਿਤਾ ਜਾਵੇਗਾ। ਉਨਾ ਕਿਹਾ ਕਿ ਸਰਕਾਰ ਉਹਨਾਂ ਦੇ ਨੁਕਸਾਨ ਦੀ ਹਰ ਹਿਲੇ ਭਰਪਾਈ ਕਰੇਗੀ|   ਸ੍ਰੀ ਸਵਨਾ ਨੇ ਕਿਹਾ ਕਿ ਪਾਣੀ ਦਾ ਪੱਧਰ ਲਗਾਤਾਰ ਘੱਟ ਰਿਹਾ ਹੈ ਤੇ ਲੋਕ ਆਪਣੇ ਘਰਾਂ ਨੂੰ ਮੁੜ ਰਹੇ ਹਨ, ਫਿਰ ਵੀ ਪੰਜਾਬ ਸਰਕਾਰ ਵੱਲੋਂ ਉਨਾਂ ਨੂੰ ਰਾਹਤ ਪਹੁੰਚਾਉਣ ਲਈ ਲਗਾਤਾਰ ਉਨਾਂ ਨੂੰ ਰਾਸ਼ਨ ਅਤੇ ਪਸ਼ੂਆਂ ਲਈ ਫੀਡ ਮੁਹਈਆ ਕਰਵਾਈ ਜਾ ਰਹੀ ਹੈ| ਉਨਾ ਲੋਕਾਂ ਨਾਲ ਗੱਲਬਾ...

ਸ੍ਰੀ ਮੁਕਤਸਰ ਸਾਹਿਬ ਜ਼ਿਲ੍ਹੇ ਦੇ ਵੱਖ-ਵੱਖ ਪਿੰਡਾਂ ਵਿੱਚ ਪਾਣੀ ਨਾਲ ਹੋਏ ਨੁਕਸਾਨ ਤੋਂ ਬਾਅਦ ਸਫਾਈ ਮੁਹਿੰਮ ਲਈ ਕੀਤੀਆਂ ਗਈਆਂ ਮੀਟਿੰਗਾਂ

Local
ਸ੍ਰੀ ਮੁਕਤਸਰ ਸਾਹਿਬ, 14 ਸਤੰਬਰ-         ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਭਾਰੀ ਬਰਸਾਤਾਂ ਦੇ ਕਾਰਨ ਹੋਏ ਨੁਕਸਾਨ ਤੋਂ ਬਾਅਦ ਪਿੰਡਾਂ ਦੀ ਸਫ਼ਾਈ ਸਬੰਧੀ ਬਲਾਕ ਲੰਬੀ ਦੇ ਪਿੰਡ ਫਤਿਹਪੁਰ ਮਨੀਆਂ ਵਾਲਾ, ਮਿੱਡਾ ਤੇ ਡੱਬਵਾਲੀ ਢਾਬ ਅਤੇ ਮਲੋਟ ਦੇ ਪਿੰਡ ਬਾਮ ਤੇ ਸ਼ੇਰਗੜ੍ਹ ਅਤੇ ਹਲਕਾ ਗਿੱਦੜਬਾਹਾ ਦੇ ਪਿੰਡ ਮੱਲਣ, ਕੋਟਲੀ, ਭਲਾਈਆਣਾ, ਕੋਠੇ ਅਮਰਗੜ੍ਹ ਤੇ ਕੋਠੇ ਬਾਰੇਵਾਲਾ ਵਿਖੇ ਮੀਟਿੰਗਾਂ ਕੀਤੀਆਂ ਗਈਆਂ।         ਪੰਜਾਬ ਸਰਕਾਰ ਦੇ ਇੱਕ ਬੁਲਾਰੇ ਨੇ ਦੱਸਿਆ ਕਿ ਪਿਛਲੇ ਦਿਨੀਂ ਭਾਰੀ ਬਾਰਿਸ਼ ਦੌਰਾਨ ਪੰਜਾਬ ਵਿੱਚ ਆਏ ਹੜ੍ਹਾਂ ਕਾਰਨ ਕਾਫੀ ਮਾਤਰਾ ਵਿੱਚ ਲੋਕਾਂ ਦੇ ਘਰਾਂ ਦਾ ਨੁਕਸਾਨ ਹੋਇਆ ਹੈ। ਉਨ੍ਹਾਂ ਦੱਸਿਆ ਕਿ ਖੇਤਾਂ ਵਿੱਚ ਕਾਫੀ ਪਾਣੀ ਖੜਾ ਹੋਣ ਕਰਕੇ ਫਸਲਾਂ ਦਾ ਬਹੁਤ ਨੁਕਸਾਨ ਹੋਇਆ ਹੈ। ਇਸ ਤੋਂ ਇਲਾਵਾ ਉਨ੍ਹਾਂ ਕਿਹਾ ਕਿ ਹੜ੍ਹਾਂ ਕਾਰਨ ਪੇਂਡੂ ਖੇਤਰ ਵਿੱਚ ਮੱਛਰ ਮੱਖੀਆਂ ਪੈਦਾ ਹੋਣ ਨਾਲ ਬਿਮਾਰੀਆਂ ਫੈਲਣ ਦਾ ਖਤਰਾ ਬਣਿਆ ਹੋਇਆ ਹੈ।         ਉਨ੍ਹਾਂ ...

ਵਿਧਾਇਕ ਨਰਿੰਦਰ ਪਾਲ ਸਿੰਘ ਸਵਨਾ ਨੇ ਪਿੰਡ ਮੌਜਮ ਵਿਖੇ ਸੜਕ ਦੇ ਕੰਢਿਆ ਦੀ ਸਫਾਈ ਕਰਵਾ ਕੇ ਪੌਦੇ ਲਗਾਉਣ ਦੀ ਸ਼ੁਰੂਆਤ ਕੀਤੀ 

Local
ਫਾਜ਼ਿਲਕਾ 14 ਸੰਤਬਰ   ਹੜਾਂ ਤੋਂ ਬਾਅਦ ਸਰਹੱਦੀ ਪਿੰਡਾਂ ਦੇ ਸੁਧਾਰ ਤੇ ਵਿਕਾਸ ਲਈ ਪੰਜਾਬ ਸਰਕਾਰ ਯਤਨਸ਼ੀਲ ਤੇ ਵਚਨਬੱਧ ਹੈ | ਇਨ੍ਹਾਂ ਸ਼ਬਦਾਂ ਦਾ ਪ੍ਰਗਟਾਵਾ ਵਿਧਾਇਕ ਫਾਜ਼ਿਲਕਾ ਸ੍ਰੀ ਨਰਿੰਦਰ ਪਾਲ ਸਿੰਘ ਸਵਨਾ ਨੇ ਪਿੰਡ ਮੌਜਮ ਵਿਖੇ ਸੜਕ ਦੇ ਕੰਢਿਆ ਦੀ ਸਫਾਈ ਕਰਵਾ ਕੇ ਪੌਦੇ ਲਗਾਉਣ ਦੀ ਸ਼ੁਰੂਆਤ ਕਰਨ ਮੌਕੇ ਕੀਤਾ |   ਵਿਧਾਇਕ ਸ੍ਰੀ ਸਵਨਾ ਨੇ ਕਿਹਾ ਕਿ ਇਸ ਕੁਦਰਤੀ ਆਪਦਾ ਨੇ ਸਾਰਿਆਂ ਦਾ ਜੀਵਨ ਅਸਤ ਵਿਅਸਤ ਕਰਕੇ ਰੱਖ ਦਿੱਤਾ ਹੁਣ ਇਕ ਵਾਰ ਫਿਰ ਤੋਂ ਸਰਹੱਦੀ ਪਿੰਡਾਂ ਨੂੰ ਸਵਾਰਨ ਤੇ ਲੀਹ ਤੇ ਲਿਆਉਣ ਦੀ ਲੋੜ ਹੈ ਜਿਸ ਸਦਕਾ ਸੜਕਾਂ ਦੀ ਸਾਫ ਸਫਾਈ ਕਰਵਾਈ ਜਾ ਰਹੀ ਹੈ, ਵੱਧ ਤੋਂ ਵੱਧ ਪੌਦੇ ਲਗਾ ਕੇ ਵਾਤਾਵਰਨ ਅਤੇ ਆਲੇ ਦੁਆਲੇ ਨੂੰ ਹਰਿਆ ਭਰਿਆ ਬਣਾਇਆ ਜਾਵੇਗਾ | ਉਨ੍ਹਾਂ ਆਖਿਆ ਕੀ ਹੁਣ ਪਾਣੀ ਤੋਂ ਬਾਅਦ ਕਈ ਬਿਮਾਰੀਆਂ ਦਾ ਫੈਲਣ ਦਾ ਵੀ ਖਤਰਾ ਹੋਵੇਗਾ ਇਸ ਲਈ ਪਹਿਲਾਂ ਤੋਂ ਹੀ ਪਿੰਡ ਵਾਸੀ ਸੁਚੇਤ ਰਹਿਣ ਅਤੇ ਆਲੇ ਦੁਆਲੇ ਨੂੰ ਸਾਫ ਸੁਥਰਾ ਰੱਖਣ |   ਉਨਾਂ ਕਿਹਾ ਕਿ ਪੌਦੇ ਲਗਾਉਣ ਦਾ ਮਕਸਦ ਹੈ ਕਿ ਸਾਡਾ ਵਾਤਾਵਰਨ ਸ਼ੁੱਧ ਅਤੇ ਬਿਮਾਰੀਆਂ ਮੁਕਤ ਬਣਿਆ...

ਪਿੰਡ ਤਾਜੋਕੇ ਵਿਖੇ ਗ੍ਰਾਮ ਸਭਾ ਇਜਲਾਸ ਦੌਰਾਨ ਭਾਰੀ ਮੀਂਹ ਕਾਰਨ ਹੋਏ ਨੁਕਸਾਨ ਦਾ ਲਿਆ ਗਿਆ ਜਾਇਜ਼ਾ 

Local
ਸਹਿਣਾ, 14 ਸਤੰਬਰ - ਪੰਜਾਬ ਸਰਕਾਰ ਦੀਆਂ ਹਦਾਇਤਾਂ ਮੁਤਾਬਕ ਪਿੰਡ ਤਾਜੋਕੇ ਵਿਖੇ ਗ੍ਰਾਮ ਸਭਾ ਇਜਲਾਸ ਕੀਤਾ ਗਿਆ । ਇਜਲਾਸ ਦੌਰਾਨ ਭਾਰੀ ਮੀਂਹ ਕਾਰਨ, ਖਰਾਬ ਮੌਸਮ, ਪਾਣੀ ਚੜਨ ਕਰਕੇ ਨੁਕਸਾਨੇ ਗਏ ਘਰਾਂ, ਫਸਲਾ ਆਦਿ ਦੀ ਪ੍ਰਸ਼ਾਸਨ ਵੱਲੋਂ ਸਾਰੀ ਜਾਣਕਾਰੀ ਇਕੱਠੀ ਕੀਤੀ ਗਈ ਤਾਂ ਕਿ ਫਾਰਮ ਭਰਾ ਕੇ ਬਣਦਾ ਮੁਆਵਜਾ ਲੋੜਵੰਦਾ ਨੂੰ ਜਲਦੀ ਦਿੱਤਾ ਜਾਵੇ। ਇਸ ਮੌਕੇ ਲੋਕਾਂ ਦੇ ਘਰਾਂ, ਖੇਤਾਂ ਅਤੇ ਸਰਕਾਰੀ ਇਮਾਰਤਾਂ ਨੂੰ ਪਹੁੰਚੇ ਨੁਕਸਾਨ ਬਾਰੇ ਵਿਚਾਰ ਚਰਚਾ ਕੀਤੀ ਗਈ ਅਤੇ ਪ੍ਰਭਾਵਿਤ ਥਾਂਵਾਂ ਦੀ ਲਿਸਟ ਬਣਾਈ ਗਈ। ਇਸ ਤੋਂ ਇਲਾਵਾ ਦੱਸਿਆ ਗਿਆ ਕਿ ਆਉਣ ਵਾਲੇ ਦਿਨਾਂ 'ਚ ਪਟਵਾਰੀਆਂ ਵੱਲੋਂ ਗਿਰਦਾਵਰੀ ਕੀਤੀ ਜਾਵੇਗੀ ਤਾਂ ਜੋ ਨੁਕਸਾਨ ਦੇ ਮੁਆਵਜ਼ੇ ਸਬੰਧੀ ਕਾਰਵਾਈ ਕੀਤੀ ਜਾ ਸਕੇ।  ਇਸ ਮੌਕੇ ਸਰਪੰਚ ਕਰਨਦੀਪ ਸਿੰਘ, ਨਿਰਭੈ ਸਿੰਘ ਬਬਲੀ, ਹਾਕਮ ਸਿੰਘ ,ਪੰਚਾਇਤ ਸੈਕਟਰੀ ਰਿਸ਼ਵ ਵਾਲੀਆ, ਗੁਰਤੇਜ ਸਿੰਘ ,, ਬਬਲਾ ਸਰਪੰਚ ਕਾਹਨੇ ਕੇ ਹਾਜ਼ਰ ਸਨ।...

ਕਿਸਾਨ ਪਰਾਲੀ ਪ੍ਰਬੰਧਨ ਕਰਨ ਲਈ ਖੇਤੀ ਮਸ਼ੀਨਰੀ ਦੀ ਵਰਤੋਂ ਕਰਨ : ਡਿਪਟੀ ਕਮਿਸ਼ਨਰ 

Local
ਧਨੌਲਾ, 13 ਸਤੰਬਰ-    ਪਰਾਲੀ ਪ੍ਰਬੰਧਨ ਮੁਹਿੰਮ ਨੂੰ ਜ਼ਿਲ੍ਹੇ ਵਿੱਚ ਜ਼ਮੀਨੀ ਪੱਧਰ 'ਤੇ ਲਾਗੂ ਕਰਨ ਲਈ ਜਿਲ੍ਹਾ ਪ੍ਰਸ਼ਾਸਨ ਵੱਲੋਂ ਪਿੰਡਾਂ ਵਿੱਚ ਕਿਸਾਨਾਂ ਨਾਲ ਮਿਲਣੀ ਕਰਕੇ ਸਿੱਧੀ ਗੱਲਬਾਤ ਕੀਤੀ ਜਾ ਰਹੀ ਹੈ ਤਾਂ ਜੋ ਕਿਸਾਨਾਂ ਤੱਕ ਪਹੁੰਚ ਕਰਕੇ ਕਿਸਾਨਾਂ ਦੀਆਂ ਸਮੱਸਿਆਵਾਂ ਸੁਣ ਕੇ ਸੀਜ਼ਨ ਦੌਰਾਨ ਕੋਈ ਮੁਸ਼ਕਲ ਨਾ ਆਉਣ ਦਿੱਤੀ ਜਾਵੇ।ਆਵੇ      ਇਸੇ ਲੜੀ ਤਹਿਤ ਡਿਪਟੀ ਕਮਿਸ਼ਨਰ ਬਰਨਾਲਾ ਸ੍ਰੀ ਟੀ ਬੈਨਿਥ ਵੱਲੋਂ ਧਨੌਲਾ ਵਿਚ ਕਿਸਾਨਾਂ ਨਾਲ ਮਿਲਣੀ ਕੀਤੀ। ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਜ਼ਿਲ੍ਹਾ ਬਰਨਾਲਾ ਵਿੱਚ ਪਰਾਲੀ ਪ੍ਰਬੰਧਨ ਲਈ ਵੱਡੀ ਗਿਣਤੀ ਵਿੱਚ ਖੇਤੀ ਮਸ਼ੀਨਰੀ ਉਪਧਬਧ ਹੈ, ਇਸ ਮਸ਼ੀਨਰੀ ਨੂੰ ਕਿਸਾਨਾਂ ਤੱਕ ਪਹੁੰਚਾਉਣ ਅਤੇ ਕਿਸਾਨਾਂ ਨੂੰ ਪਰਾਲੀ ਪ੍ਰਬੰਧਨ ਲਈ ਆਉਂਦੀਆਂ ਮੁਸ਼ਕਲਾਂ ਨੂੰ ਹੱਲ ਕਰਨ ਲਈ ਪਿੰਡ ਪੱਧਰ ਤੱਕ ਵੱਧ ਤੋਂ ਵੱਧ ਸਟਾਫ ਨਿਯੁਕਤ ਕੀਤਾ ਗਿਆ ਹੈ ਜੋ ਕਿਸਾਨਾਂ ਨਾਲ ਮਿਲ ਕੇ ਉਹਨਾਂ ਨੂੰ ਪਰਾਲੀ ਪ੍ਰਬੰਧਨ ਕਰਨ ਲਈ ਪੂਰਾ ਸਹਿਯੋਗ ਕੀਤਾ ਜਾਵੇਗਾ, ਜਿਨ੍ਹਾ ਕਿਸਾਨਾਂ ਕੋਲ ਖੇਤੀ ਮਸ਼ੀਨਰੀ ਨਹੀਂ ਹੈ, ਉਹਨਾਂ ਨੂੰ ਖੇਤੀ ਮਸ਼ੀਨਰੀ ਉਪਲਬਧ ਕਰਵਾਈ ਜਾ...

ਘੱਗਰ ਦੀ ਸਮੱਸਿਆ ਦੇ ਪੱਕੇ ਹੱਲ ਲਈ ਪੰਜਾਬ ਤੇ ਹਰਿਆਣਾ ਦੇ ਮੁੱਖ ਮੰਤਰੀਆਂ ਦੀ ਕਰਵਾਈ ਜਾਵੇਗੀ ਮੁਲਾਕਾਤ: ਗੁਲਾਬ ਚੰਦ ਕਟਾਰੀਆ

Local
ਮੂਨਕ, 13 ਸਤੰਬਰ- ਘੱਗਰ ਦਰਿਆ ਸਬੰਧੀ ਹਾਲਾਤ ਦਾ ਜਾਇਜ਼ਾ ਲੈਣ ਲਈ ਅੱਜ ਇਥੇ ਮਕਰੌੜ ਸਾਹਿਬ ਪੁੱਜੇ ਪੰਜਾਬ ਦੇ ਰਾਜਪਾਲ, ਸ਼੍ਰੀ ਗੁਲਾਬ ਚੰਦ ਕਟਾਰੀਆ ਨੇ ਕਿਹਾ ਕਿ ਘੱਗਰ ਦਰਿਆ ਦੀ ਸਮੱਸਿਆ ਦੇ ਹੱਲ ਲਈਪੰਜਾਬ ਅਤੇ ਹਰਿਆਣਾ, ਦੋਵੇਂ ਸੂਬਿਆਂ ਦੇ ਮੁੱਖ ਮੰਤਰੀਆਂ ਦੀ ਮੀਟਿੰਗ ਕਰਵਾਉਣਗੇ ਕਿਉਂਕਿ ਘੱਗਰ ਦੀ ਮਾਰ ਦੋਵੇਂ ਸੂਬਿਆਂ ਨੂੰ ਪੈਂਦੀ ਹੈ। ਪੰਜਾਬ ਵਿੱਚ ਆਏ ਹੜ੍ਹਾਂ ਕਾਰਨ ਪੈਦਾ ਹੋਏ ਐਮਰਜੈਂਸੀ ਹਾਲਾਤ ਦੇ ਮੱਦੇਨਜ਼ਰ ਫੌਰੀ ਰਾਹਤ ਹਿਤ ਕੇਂਦਰ ਸਰਕਾਰ ਵੱਲੋਂ 1600 ਕਰੋੜ ਰੁਪਏ ਦੇਣ ਦਾ ਐਲਾਨ ਕੀਤਾ ਗਿਆ ਹੈ, ਜੋ ਕਿ ਕੇਵਲ ਸ਼ੁਰੂਆਤ ਹੈ। ਸੂਬੇ ਦੇ ਹੋਏ ਨੁਕਸਾਨ ਸਬੰਧੀ ਮੁਕੰਮਲ ਰਿਪੋਰਟਾਂ ਪ੍ਰਾਪਤ ਹੋਣ 'ਤੇ ਕੇਂਦਰ ਵੱਲੋਂ ਹੋਰ ਰਾਹਤ ਰਾਸ਼ੀ ਵੀ ਮੁਹਈਆ ਕਰਵਾਈ ਜਾਵੇਗੀ। ਸ਼੍ਰੀ ਕਟਾਰੀਆ ਨੇ ਕਿਹਾ ਕਿ ਪੰਜਾਬ ਵਿੱਚ ਸਭ ਤੋਂ ਵੱਧ ਨੁਕਸਾਨ ਰਾਵੀ ਦਰਿਆ ਕਾਰਨ, ਉਸ ਤੋਂ ਬਾਅਦ ਸਤਲੁਜ ਅਤੇ ਬਿਆਸ ਅਤੇ ਸਭ ਤੋਂ ਘੱਟ ਨੁਕਸਾਨ ਘੱਗਰ ਕਾਰਨ ਹੋਇਆ ਹੈ। ਸੰਗਰੂਰ ਜ਼ਿਲ੍ਹੇ ਵਿੱਚ ਘੱਗਰ ਦੀ ਸਿੱਧੀ ਮਾਰ ਤਾਂ ਨਹੀਂ ਪਈ ਪਰ ਭਾਰੀ ਬਰਸਾਤ ਕਾਰਨ 06 ਤੋਂ 07 ਹਜ਼ਾਰ ਹੈਕਟੇਅਰ ਖੇਤੀਬਾੜੀ ਵਾਲੀ ਜ਼ਮੀਨ ਪ...

ਆਂਗਨਵਾੜੀ ਕੇਂਦਰ ਸ੍ਰੀ ਰਵਿਦਾਸ ਨਗਰ ‘ਚ ਈ.ਸੀ.ਸੀ.ਈ ਦਿਵਸ ਮਨਾਇਆ

Local
ਹੁਸ਼ਿਆਰਪੁਰ, 13 ਸਤੰਬਰ : -      ਡਾਇਰੈਕਟਰ ਸਮਾਜਿਕ ਸੁਰੱਖਿਆ, ਮਹਿਲਾ ਅਤੇ ਬਾਲ ਵਿਕਾਸ ਵਿਭਾਗ, ਪੰਜਾਬ ਚੰਡੀਗੜ੍ਹ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਅਤੇ ਜ਼ਿਲ੍ਹਾ ਪ੍ਰੋਗਰਾਮ ਅਫ਼ਸਰ ਗਗਨਦੀਪ ਸਿੰਘ ਅਤੇ ਸੀ.ਡੀ.ਪੀ.ਓ ਹੁਸ਼ਿਆਰਪੁਰ-1 ਰਵਿੰਦਰ ਕੌਰ ਦੀ ਅਗਵਾਈ ਹੇਠ ਅੱਜ ਸ਼੍ਰੀ ਰਵਿਦਾਸ ਨਗਰ ਸਥਿਤ ਆਂਗਨਵਾੜੀ ਕੇਂਦਰ ਵਿਖੇ ਈ.ਸੀ.ਸੀ.ਈ ਦਿਵਸ ਮਨਾਇਆ ਗਿਆ।ਇਸ ਪ੍ਰੋਗਰਾਮ ਵਿਚ ਮਿਸ਼ਨ ਆਰੰਭ ਦੇ ਪ੍ਰੋਗਰਾਮ ਮੈਨੇਜਰ ਸੁਖਚੈਨ ਸਿੰਘ, ਸੁਪਰਵਾਈਜ਼ਰ, ਤਿੰਨ ਤੋਂ ਛੇ ਸਾਲ ਦੀ ਉਮਰ ਦੇ ਬੱਚੇ, ਉਨ੍ਹਾਂ ਦੀਆਂ ਮਾਵਾਂ ਅਤੇ ਇਲਾਕੇ ਦੇ ਪਤਵੰਤੇ ਇਸ ਪ੍ਰੋਗਰਾਮ ਵਿਚ ਸ਼ਾਮਲ ਹੋਏ। ਇਸ ਮੌਕੇ ਮਾਰਕੀਟ ਕਮੇਟੀ ਹੁਸ਼ਿਆਰਪੁਰ ਦੇ ਚੇਅਰਮੈਨ ਜਸਪਾਲ ਸਿੰਘ ਚੇਚੀ ਵਿਸ਼ੇਸ਼ ਤੌਰ 'ਤੇ ਮੌਜੂਦ ਰਹੇ।ਪ੍ਰੋਗਰਾਮ ਦੌਰਾਨ ਬੱਚਿਆਂ ਤੋਂ ਵੱਖ-ਵੱਖ ਤਰ੍ਹਾਂ ਦੀਆਂ ਈ.ਸੀ.ਸੀ.ਈ ਗਤੀਵਿਧੀਆਂ ਕਰਵਾਈਆਂ ਗਈਆਂ। ਸੁਪਰਵਾਈਜ਼ਰ ਰਜਿੰਦਰ ਕੌਰ ਨੇ ਬੱਚਿਆਂ ਨਾਲ ਕਵਿਤਾਵਾਂ ਗਾਈਆਂ ਅਤੇ ਹੱਥਾਂ ਦੀ ਸਫ਼ਾਈ ਦੀ ਮਹੱਤਤਾ ਬਾਰੇ ਜਾਣਕਾਰੀ ਦਿੱਤੀ। ਬੱਚਿਆਂ ਅਤੇ ਮਾਵਾਂ ਨੂੰ ਹੱਥ ਧੋਣ ਦਾ ਸਹੀ ਤਰੀਕਾ ਦੱਸਿਆ ਗਿਆ।ਸੀ.ਡੀ.ਪੀ.ਓ ਰਵਿੰਦਰ ਕੌਰ ਨੇ ਮਾਵਾਂ...

ਖੇਤੀਬਾੜੀ ਵਿਭਾਗ ਨੇ ਪਰਾਲੀ ਪ੍ਰਬੰਧਨ ਵਿਸ਼ੇ ‘ਤੇ ਆਸ਼ਾ ਵਰਕਰਾਂ ਨੂੰ ਕੀਤਾ ਜਾਗਰੂਕ

Local
ਹੁਸ਼ਿਆਰਪੁਰ, 13 ਸਤੰਬਰ :-        ਝੋਨੇ ਦੀ ਕਟਾਈ ਤੋਂ ਬਾਅਦ ਖੇਤਾਂ ਵਿਚ ਛੱਡੀ ਗਈ ਪਰਾਲੀ ਦਾ ਸਹੀ ਢੰਗ ਨਾਲ ਪ੍ਰਬੰਧਨ ਨਾ ਹੋਣ ਕਾਰਨ ਇਹ ਇਕ ਗੰਭੀਰ ਵਾਤਾਵਰਨ ਚਿੰਤਾ ਬਣ ਗਈ ਹੈ। ਇਸ ਸਮੱਸਿਆ ਨਾਲ ਨਜਿੱਠਣ ਲਈ ਖੇਤੀਬਾੜੀ ਅਤੇ ਕਿਸਾਨ ਭਲਾਈ ਵਿਭਾਗ ਪੰਜਾਬ ਵੱਲੋਂ ਸਮੇਂ-ਸਮੇਂ 'ਤੇ ਕਿਸਾਨਾਂ ਨੂੰ ਜਾਗਰੂਕ ਕਰਨ ਲਈ ਕਈ ਤਰ੍ਹਾਂ ਦੇ ਯਤਨ ਕੀਤੇ ਜਾਂਦੇ ਹਨ।    ਇਸੇ ਲੜੀ ਵਿਚ ਬਲਾਕ ਹੁਸ਼ਿਆਰਪੁਰ-2 ਵਿਚ ਪਰਾਲੀ ਪ੍ਰਬੰਧਨ ਮੁਹਿੰਮ ਦੀ ਸ਼ੁਰੂਆਤ ਮੁੱਖ ਖੇਤੀਬਾੜੀ ਅਫ਼ਸਰ ਦਵਿੰਦਰ ਸਿੰਘ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਕੀਤੀ ਗਈ। ਸੀ.ਆਰ.ਐਮ ਸਕੀਮ 2025-26 ਤਹਿਤ ਬਲਾਕ ਖੇਤੀਬਾੜੀ ਅਫ਼ਸਰ ਦੀਪਕ ਪੁਰੀ ਦੀ ਅਗਵਾਈ ਵਿਚ ਸਰਕਾਰੀ ਹਸਪਤਾਲ ਬਡਲਾ ਵਿਖੇ ਆਸ਼ਾ ਵਰਕਰਾਂ ਨਾਲ ਇਕ ਵਿਸ਼ੇਸ਼ ਮੀਟਿੰਗ ਦਾ ਆਯੋਜਨ ਕੀਤਾ ਗਿਆ।ਮੀਟਿੰਗ ਦੀ ਸ਼ੁਰੂਆਤ ਕਰਦੇ ਹੋਏ ਧਰਮਵੀਰ ਸ਼ਰਦ ਖੇਤੀਬਾੜੀ ਵਿਕਾਸ ਅਫ਼ਸਰ, ਹੁਸ਼ਿਆਰਪੁਰ-2 ਨੇ ਪਰਾਲੀ ਸਾੜਨ ਨਾਲ ਹੋਣ ਵਾਲੇ ਹਵਾ ਪ੍ਰਦੂਸ਼ਣ, ਮਿੱਟੀ ਦੀ ਉਪਜਾਊ ਸ਼ਕਤੀ ਵਿਚ ਕਮੀ ਅਤੇ ਵਾਤਾਵਰਨ 'ਤੇ ਇਸ ਦੇ ਨੁਕਸਾਨਦੇਹ ਪ੍ਰਭਾਵਾਂ ਬਾਰੇ ਗੱਲ ਕੀਤੀ। ਉਨ੍ਹਾਂ ਆਸ਼ਾ ਵਰਕਰਾਂ ਨੂੰ ਅਪੀਲ ਕ...