ਜ਼ਿਲ੍ਹਾ ਮੈਜਿਸਟਰੇਟ ਵੱਲੋਂ ਜ਼ਿਲ੍ਹੇ ਅੰਦਰ ਵੱਖ-ਵੱਖ ਪਾਬੰਦੀਆਂ ਦੇ ਹੁਕਮ ਜਾਰੀ
ਹੁਸ਼ਿਆਰਪੁਰ, 10 ਸਤੰਬਰ :
ਜ਼ਿਲ੍ਹਾ ਮੈਜਿਸਟਰੇਟ ਹੁਸ਼ਿਆਰਪੁਰ ਆਸ਼ਿਕਾ ਜੈਨ ਵੱਲੋਂ ਭਾਰਤੀਯ ਨਾਗਰਿਕ ਸੁਰੱਖਿਆ ਸਹਿੰਤਾ 2023 ਦੀ ਧਾਰਾ 163 ਅਧੀਨ ਪ੍ਰਾਪਤ ਹੋਏ ਅਧਿਕਾਰਾਂ ਦੀ ਵਰਤੋਂ ਕਰਦਿਆਂ ਜ਼ਿਲ੍ਹੇ ਵਿਚ ਵੱਖ-ਵੱਖ ਪਾਬੰਦੀਆਂ ਦੇ ਹੁਕਮ ਜਾਰੀ ਕੀਤੇ ਗਏ ਹਨ।
ਜਾਰੀ ਹੁਕਮਾਂ ਤਹਿਤ ਜ਼ਿਲ੍ਹੇ ਅੰਦਰ ਬਿਨ੍ਹਾਂ ਐਸ.ਡੀ.ਐਮਜ਼ ਦੀ ਪ੍ਰਵਾਨਗੀ ਤੋਂ ਕਿਸੇ ਕਿਸਮ ਦਾ ਜਲੂਸ ਕੱਢਣ, ਪੰਜ ਜਾਂ ਪੰਜ ਤੋਂ ਵੱਧ ਵਿਅਕਤੀਆਂ ਦੀ ਇਕੱਤਰਤਾ, ਨਾਅਰੇਬਾਜੀ, ਲਾਠੀਆਂ, ਗੈਰ ਲਾਈਸੰਸੀ ਅਸਲਾ, ਤੇਜਧਾਰ ਚਾਕੂਆਂ ਆਦਿ ਨੂੰ ਲੈ ਕੇ ਚੱਲਣ ‘ਤੇ ਪਾਬੰਦੀ ਲਗਾਈ ਗਈ ਹੈ। ਇਹ ਹੁਕਮ ਸਰਕਾਰੀ ਸਮਾਗਮਾਂ, ਕਾਨਫਰੰਸਾਂ, ਮੀਟਿੰਗਾਂ ਆਦਿ ‘ਤੇ ...