Monday, September 28Malwa News
Shadow

Local

ਡਿਪਟੀ ਕਮਿਸ਼ਨਰ ਅਤੇ ਐਸਐਸਪੀ ਨੇ ਵੱਖ ਵੱਖ ਹੜ ਪ੍ਰਭਾਵਿਤ ਖੇਤਰਾਂ ਦਾ ਦੌਰਾ ਕਰਕੇ ਸਥਿਤੀ ਦਾ ਲਿਆ ਜਾਇਜਾ 

Local
ਫਿਰੋਜ਼ਪੁਰ 7 ਸਤੰਬਰ () ਜਿਲ੍ਹੇ ਵਿੱਚ ਹੜ ਪ੍ਰਭਾਵਿਤ ਖੇਤਰਾਂ ਵਿੱਚ ਸਥਿਤੀ ਦਾ ਜਾਇਜਾ ਲੈਣ ਲਈ ਡਿਪਟੀ ਕਮਿਸ਼ਨਰ ਦੀਪਸ਼ਿਖਾ ਸ਼ਰਮਾ ਅਤੇ ਐਸਐਸਪੀ ਭੁਪਿੰਦਰ ਸਿੰਘ ਵੱਲੋਂ ਪਿੰਡ ਦੋਨਾਂ ਤੇਲੂਮਲ, ਹਬੀਬ ਵਾਲਾ, ਬਾਰੇ ਕੇ, ਗੱਟੀ ਰਾਜੋ ਕੇ, ਜਲੋ ਕੇ ਸਮੇਤ ਹੁਸੈਨੀ ਵਾਲਾ ਸ਼ਹੀਦੀ ਸਮਾਰਕ ਦਾ ਦੋਰਾ ਕੀਤਾ ਗਿਆ| ਇਸ ਦੌਰਾਨ ਜਿੱਥੇ ਉਹਨਾਂ ਵੱਲੋਂ ਪਿੰਡਾਂ ਵਿੱਚ ਪਹੁੰਚ ਕੇ ਪਾਣੀ ਦੇ ਪੱਧਰ ਦੀ ਤਾਜਾ ਸਥਿਤੀ ਦਾ ਜਾਇਜ਼ਾ ਲਿਆ ਗਿਆ ਉੱਥੇ ਸਥਾਨਕ ਲੋਕਾਂ ਨਾਲ ਗੱਲਬਾਤ ਕੀਤੀ ਗਈ ਅਤੇ ਉਹਨਾਂ ਨੂੰ ਮਿਲ ਰਹੀਆਂ ਸਹੂਲਤਾਂ ਦਾ ਵੀ ਜਾਇਜਾ ਲਿਆ| ‎ ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਅੱਜ ਉਹਨਾਂ ਵੱਲੋਂ ਵੱਖ ਵੱਖ ਪਿੰਡਾਂ ਵਿੱਚ ਪਾਣੀ ਦੀ ਸਥਿਤੀ ਦਾ ਜਾਇਜ਼ਾ ਲੈਣ ਅਤੇ ਲੋਕਾਂ ਦਾ ਹਾਲ ਚਾਲ ਜਾਣਨ ਲਈ ਪਿੰਡਾਂ ਦਾ ਦੌਰਾ ਕੀਤਾ ਗਿਆ ਹੈ|ਉਨ੍ਹਾਂ ਦੱਸਿਆ ਕਿ ਪਿੰਡਾਂ ਵਿੱਚ ਲਗਾਤਾਰ ਰਾਹਤ ਕਾਰਜ ਜਾਰੀ ਹਨ| ਸਿਹਤ ਵਿਭਾਗ ਵੱਲੋਂ ਪਿੰਡਾਂ ਵਿੱਚ ਮੈਡੀਕਲ ਕੈਂਪ ਲੱਗੇ ਹੋਏ ਹਨ ਅਤੇ ਪਸ਼ੂ ਪਾਲਣ ਵਿਭਾਗ ਵੱਲੋਂ ਵੀ ਪਸ਼ੂਆਂ ਦੀ ਦੇਖਭਾਲ ਲਈ ਕੈਂਪ ਲਗਾਏ ਹੋਏ ਹਨ| ਵੱਖ-ਵੱਖ ਟੀਮਾਂ ਰਾਹੀ ਲੋਕਾਂ ਤੱਕ ਰਾਸ਼ਨ ਪਾਣੀ ਦੀ ਸਮਗ...

ਹੜ ਪ੍ਰਭਾਵਿਤ ਇਲਾਕੇ ਵਿੱਚ ਵਿਧਾਇਕ ਮਨਜਿੰਦਰ ਸਿੰਘ ਲਾਲਪੁਰਾ ਨੇ ਵੰਡਿਆ ਪਸੂਆਂ ਵਾਸਤੇ ਚਾਰਾ ਤੇ ਲੋੜਵੰਦਾਂ ਵਾਸਤੇ ਰਾਸ਼ਨ

Local
ਖਡੂਰ ਸਾਹਿਬ, 07 ਸਤੰਬਰਹਲਕਾ ਖਡੂਰ ਸਾਹਿਬ ਵਿਧਾਇਕ ਮਨਜਿੰਦਰ ਸਿੰਘ ਲਾਲਪੁਰਾ ਨੇ ਪਿੰਡ ਕਰਮੂਵਾਲਾ ਵਿਖੇ ਹੜ੍ਹ ਨਾਲ ਪ੍ਰਭਾਵਿਤ ਪਰਿਵਾਰਾਂ ਦੇ ਪਸੂਆਂ ਵਾਸਤੇ ਚਾਰਾ ਅਤੇ ਗਰੀਬ ਪਰਿਵਾਰਾਂ ਵਾਸਤੇ ਰਾਸ਼ਨ ਪਹੁੰਚਾ ਕੇ ਸਹਾਇਤਾ  ਕੀਤੀ ਹੈ।ਵਿਧਾਇਕ ਸ੍ਰੀ ਮਨਜਿੰਦਰ ਸਿੰਘ ਲਾਲਪੁਰਾ ਨੇ ਦੱਸਿਆ ਕਿ ਹਲਕਾ ਖਡੂਰ ਸਾਹਿਬ ਦੇ ਪਿੰਡਾਂ ਦੀਆਂ ਬਹੁਤ ਸਾਰੀਆਂ ਜਮੀਨਾਂ ਹੜ ਦੀ ਮਾਰ ਹੇਠ ਆ ਚੁੱਕੀਆਂ ਹਨ, ਜਿਸ ਕਾਰਨ ਪਸ਼ੂਆਂ ਦਾ ਚਾਰਾ ਖਤਮ ਹੋ ਗਿਆ ਹੈ ਅਤੇ ਲੋਕਾਂ ਨੂੰ ਪਸ਼ੂਆਂ ਦਾ ਪੇਟ ਭਰਨ ਵਾਸਤੇ ਚਾਰੇ ਦੀ ਜਰੂਰਤ ਪੈ ਰਹੀ ਹੈ।ਵਿਧਾਇਕ ਲਾਲਪੁਰਾ ਨੇ ਕਿਹਾ ਕਿ ਪਸ਼ੂਆਂ ਦੇ ਚਾਰੇ ਵਿੱਚ ਪਸ਼ੂਆਂ ਦਾ ਅਚਾਰ, ਚੋਕਰ, ਅਤੇ ਫੀਡ ਮੁਹੱਈਆ ਕਰਵਾਈ ਜਾ ਰਹੀ ਹੈ। ਉਹਨਾਂ ਕਿਹਾ ਕਿ ਹੜ੍ਹਾਂ ਨੇ ਹਲਕਾ ਖਡੂਰ ਸਾਹਿਬ ਦੇ ਲਗਭਗ 12 ਪਿੰਡਾਂ ਨੂੰ ਪ੍ਰਭਾਵਿਤ ਕੀਤਾ ਹੈ। ਇਹਨਾਂ ਪਿੰਡ ਵਿੱਚ ਪੀੜਤ ਪਰਿਵਾਰਾਂ ਨੂੰ ਮਿਲ ਰਹੇ ਹਨ ਅਤੇ ਸਮਗਰੀ ਵੰਡ ਰਹੇ ਹਨ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਅਤੇ ਆਮ ਆਦਮੀ ਦੇ ਪੱਖ ਵਿੱਚ ਖੜ੍ਹੀ ਰਹਿੰਦੀ ਹੈ ਅਤੇ ਹੜ੍ਹ ਪੀੜਤਾਂ ਨੂੰ ਹਰ ਸੰਭਵ ਮਦਦ ਪ੍ਰਦਾਨ ਕੀਤੀ ਜਾ ਰਹੀ ਹੈ। ਉਨਾਂ ਕਿਹ...

ਐੱਸ.ਡੀ.ਐੱਮ. ਜਸਪਿੰਦਰ ਸਿੰਘ ਦੀ ਅਗਵਾਈ ਹੇਠ ਦੀਨਾਨਗਰ ਤਹਿਸੀਲ ਦੇ ਹੜ੍ਹ ਪ੍ਰਭਾਵਿਤ ਖੇਤਰਾਂ ਵਿੱਚ ਰਾਹਤ ਕਾਰਜ ਜਾਰੀ

Local
ਦੀਨਾਨਗਰ/ਗੁਰਦਾਸਪੁਰ, 07 ਸਤੰਬਰ (            ) - ਪੰਜਾਬ ਸਰਕਾਰ ਦੀਆਂ ਹਦਾਇਤਾਂ ਤਹਿਤ ਜ਼ਿਲ੍ਹਾ ਪ੍ਰਸ਼ਾਸਨ ਗੁਰਦਾਸਪੁਰ ਵੱਲੋਂ ਹੜ੍ਹ ਪ੍ਰਭਾਵਿਤ ਖੇਤਰਾਂ ਵਿੱਚ ਰਾਹਤ ਕਾਰਜ ਜੰਗੀ ਪੱਧਰ 'ਤੇ ਜਾਰੀ ਹਨ। ਐੱਸ.ਡੀ.ਐੱਮ. ਦੀਨਾਨਗਰ ਸ. ਜਸਪਿੰਦਰ ਸਿੰਘ ਭੁੱਲਰ ਦੀ ਅਗਵਾਈ ਹੇਠ ਪ੍ਰਸ਼ਾਸਨ ਦੀਆਂ ਵੱਖ-ਵੱਖ ਟੀਮਾਂ ਵੱਲੋਂ ਹੜ੍ਹ ਪ੍ਰਭਾਵਿਤ ਖੇਤਰਾਂ ਵਿੱਚ ਪਹੁੰਚ ਕਰਕੇ ਜਿੱਥੇ ਲੋਕਾਂ ਨੂੰ ਰਾਹਤ ਸਮਗਰੀ ਵੰਡੀ ਜਾ ਰਹੀ ਹੈ ਓਥੇ ਮੈਡੀਕਲ ਟੀਮਾਂ ਵੱਲੋਂ ਸਿਹਤ ਸੇਵਾਵਾਂ ਦਿੱਤੀਆਂ ਜਾ ਰਹੀਆਂ ਹਨ। ਇਸ ਸਬੰਧੀ ਜਾਣਕਾਰੀ ਦਿੰਦਿਆਂ ਐੱਸ.ਡੀ.ਐੱਮ. ਦੀਨਾਨਗਰ ਸ. ਜਸਪਿੰਦਰ ਸਿੰਘ ਭੁੱਲਰ ਨੇ ਦੱਸਿਆ ਕਿ ਦੀਨਾਨਗਰ ਤਹਿਸੀਲ ਦੇ ਸਾਰੇ ਹੜ੍ਹ ਪ੍ਰਭਾਵਿਤ ਪਿੰਡਾਂ ਵਿੱਚ ਜ਼ਿਲ੍ਹਾ ਪ੍ਰਸ਼ਾਸਨ ਦੀਆਂ ਟੀਮਾਂ ਪਹੁੰਚ ਗਈਆਂ ਹਨ। ਉਨ੍ਹਾਂ ਦੱਸਿਆ ਕਿ ਲੋੜਵੰਦਾਂ ਨੂੰ ਰਾਸ਼ਨ, ਪੀਣ ਵਾਲਾ ਪਾਣੀ ਅਤੇ ਹੋਰ ਘਰੇਲੂ ਜ਼ਰੂਰਤ ਦਾ ਸਮਾਨ ਦਿੱਤਾ ਜਾ ਰਿਹਾ ਹੈ। ਉਨ੍ਹਾਂ ਦੱਸਿਆ ਕਿ ਰਾਵੀ ਦਰਿਆ ਤੋਂ ਪਾਰ ਦੇ ਪਿੰਡਾਂ ਤੱਕ ਵੀ ਰਾਹਤ ਸਮਗਰੀ ਪਹੁੰਚਾਈ ਜਾ ਰਹੀ ਹੈ। ਉਨ੍ਹਾਂ ਦੱਸਿਆ ਕਿ ਜ਼ਿਲ੍ਹਾ ਪ੍...

ਜੀਰਾ ਦੇ ਹੜ੍ਹ ਪੀੜਤਾਂ ਨੂੰ ਵੰਡੀ ਰਾਹਤ ਸਮਗਰੀ

Local
ਜੀਰਾ, 7 ਸਤੰਬਰ : ਆਮ ਆਦਮੀ ਪਾਰਟੀ ਦੇ ਜੀਰਾ ਤੋਂ ਵਿਧਾਇਕ ਨਰੇਸ਼ ਕਟਾਰੀਆ ਨੇ ਅੱਜ ਹਲਕੇ ਦੇ ਹੜ੍ਹ ਪੀੜਤਾਂ ਨੂੰ ਰਾਹ ਸਮਗਰੀ ਵੰਡੀ। ਇਸ ਮੌਕੇ ਵਿਸ਼ੇਸ਼ ਕੈਂਪ ਲਗਾ ਕੇ ਲੋੜਵੰਦ ਪਰਿਵਾਰਾਂ ਨੂੰ ਰਾਹਤ ਸਮਗਰੀ ਵੰਡੀ ਗਈ। ਸ੍ਰੀ ਨਰੇਸ਼ ਕਟਾਰੀਆ ਨੇ ਕਿਹਾ ਕਿ ਆਮ ਆਦਮੀ ਪਾਰਟੀ ਦੀ ਸਰਕਾਰ ਹਮੇਸ਼ਾਂ ਹਰ ਮੁਸੀਬਤ ਵਿਚ ਲੋਕਾਂ ਦੇ ਨਾਲ ਖੜ੍ਹੀ ਹੈ। ਉਨ੍ਹਾਂ ਨੇ ਕਿਹਾ ਕਿ ਇਨ੍ਹਾਂ ਹੜ੍ਹਾਂ ਦੌਰਾਨ ਲੋਕਾਂ ਦਾ ਭਾਰੀ ਨੁਕਸਾਨ ਹੋਇਆ ਹੈ। ਭਾਵੇਂ ਇਹ ਕੁਦਰਤ ਦੀ ਮਾਰ ਹੈ, ਪਰ ਸਰਕਾਰ ਵਲੋਂ ਪੀੜਤ ਲੋਕਾਂ ਦੀ ਹਰ ਤਰਾਂ ਦੀ ਸਹਾਇਤਾ ਕੀਤੀ ਜਾਵੇਗੀ।...

ਪਸ਼ੂ ਪਾਲਣ ਵਿਭਾਗ ਵੱਲੋਂ ਜ਼ਿਲ੍ਹਾ ਗੁਰਦਾਸਪੁਰ ਦੇ ਹੜ੍ਹ ਪ੍ਰਭਾਵਿਤ ਇਲਾਕੇ ਦੇ ਪਸ਼ੂ-ਪਾਲਕਾਂ ਲਈ ਹੈਲਪ ਲਾਈਨ ਨੰਬਰ 84376-22298 ਜਾਰੀ

Local
ਗੁਰਦਾਸਪੁਰ, 06 ਸਤੰਬਰ (      ) - ਪਸ਼ੂ ਪਾਲਣ ਵਿਭਾਗ ਨੇ ਜ਼ਿਲ੍ਹਾ ਗੁਰਦਾਸਪੁਰ ਦੇ ਹੜ੍ਹ ਪ੍ਰਭਾਵਿਤ ਖੇਤਰਾਂ ਦੇ ਪਸ਼ੂ ਪਾਲਕਾਂ ਲਈ ਇੱਕ ਵਿਸ਼ੇਸ਼ ਹੈਲਪ ਲਾਈਨ ਨੰਬਰ 84376-22298 ਜਾਰੀ ਕੀਤਾ ਹੈ। ਇਸ ਹੈਲਪ ਲਾਈਨ ਨੰਬਰ ਉੱਪਰ ਪਸ਼ੂਆਂ ਦੇ ਇਲਾਜ, ਕਿਸੇ ਪ੍ਰਕਾਰ ਦੀ ਸਹਾਇਤਾ ਅਤੇ ਚਾਰੇ ਦੀ ਲੋੜ ਸਬੰਧੀ ਸੰਪਰਕ ਕੀਤਾ ਜਾ ਸਕਦਾ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਵਧੀਕ ਡਿਪਟੀ ਕਮਿਸ਼ਨਰ (ਜਨਰਲ) ਡਾ. ਹਰਜਿੰਦਰ ਸਿੰਘ ਬੇਦੀ ਨੇ ਦੱਸਿਆ ਕਿ ਜ਼ਿਲ੍ਹਾ ਗੁਰਦਾਸਪੁਰ ਦੇ ਜਿਨ੍ਹਾਂ ਇਲਾਕਿਆਂ ਵਿੱਚ ਹੜ੍ਹ ਆਏ ਹਨ ਓਥੇ ਦੇ ਪਸ਼ੂ ਪਾਲਕਾਂ ਨੂੰ ਆਪਣੇ ਪਸ਼ੂਆਂ ਦੇ ਇਲਾਜ ਜਾਂ ਚਾਰੇ ਸਬੰਧੀ ਕੋਈ ਮੁਸ਼ਕਲ ਨਾ ਆਵੇ, ਇਸ ਲਈ ਇਹ ਹੈਲਪ ਲਾਈਨ ਨੰਬਰ ਜਾਰੀ ਕੀਤਾ ਗਿਆ ਹੈ। ਉਨ੍ਹਾਂ ਦੱਸਿਆ ਕਿ ਪਸ਼ੂ ਪਾਲਣ ਵਿਭਾਗ ਦੇ ਸੀਨੀਅਰ ਸਹਾਇਕ ਜਸਪ੍ਰੀਤ ਸਿੰਘ ਨੂੰ ਇਸ ਹੈਲਪ ਲਾਈਨ ਨੰਬਰ ਦਾ ਨੋਡਲ ਕਰਮਚਾਰੀ ਲਗਾਇਆ ਗਿਆ ਹੈ ਅਤੇ ਪਸ਼ੂ ਪਾਲਣ ਵਿਭਾਗ ਦੇ ਡਿਪਟੀ ਡਾਇਰੈਕਟਰ ਡਾ. ਜਸਪ੍ਰੀਤ ਸਿੰਘ ਨਾਗਪਾਲ (98781-77491) ਇਸ ਦੇ ਓਵਰਆਲ ਇੰਚਾਰਜ ਹੋਣਗੇ। ਉਨ੍ਹਾਂ ਦੱਸਿਆ ਕਿ ਹੈਲਪ ਲਾਈਨ ਉੱਪਰ ਆਉਣ ਵਾਲੀ ਹਰ...

ਬਰਸਾਤਾਂ ਕਾਰਨ ਹੋਏ ਘਰਾਂ ਦੇ ਨੁਕਸਾਨ ਦੀ ਪੂਰੀ ਭਰਪਾਈ ਕੀਤੀ ਜਾਵੇਗੀ: ਮੀਤ ਹੇਅਰ

Local
ਬਰਨਾਲਾ, 6 ਸਤੰਬਰ       ਹੜ੍ਹਾਂ ਦੀ ਕੁਦਰਤੀ ਕਰੋਪੀ ਅਤੇ ਭਾਰੀ ਮੀਂਹ ਨਾਲ ਸਾਡੇ ਸੂਬੇ ਦੇ ਸਾਰੇ ਜ਼ਿਲ੍ਹੇ ਪ੍ਰਭਾਵਿਤ ਹੋਏ ਹਨ। ਪੰਜਾਬ ਸਰਕਾਰ ਇਸ ਔਖੀ ਘੜੀ ਵਿੱਚ ਸੂਬਾ ਵਾਸੀਆਂ ਨੇ ਨਾਲ ਹੈ ਅਤੇ ਗ਼ਰੀਬਾਂ ਦੇ ਨੁਕਸਾਨ ਦੀ ਪੂਰੀ ਭਰਪਾਈ ਕੀਤੀ ਜਾਵੇਗੀ। ਇਸ ਤੋਂ ਇਲਾਵਾ ਏਥੇ ਜਿਹੜੇ ਘਰਾਂ ਦੀਆਂ ਛੱਤਾਂ ਡਿੱਗਣ ਨਾਲ ਨੁਕਸਾਨ ਹੋਇਆ ਹੈ, ਓਥੇ ਉਹ ਖੁਦ ਅਤੇ ਦਾਨੀ ਸੱਜਣਾਂ ਦੇ ਸਹਿਯੋਗ ਨਾਲ ਲੋੜਵੰਦਾਂ ਦੇ ਮਕਾਨਾਂ ਦਾ ਕੰਮ ਕਰਵਾਉਣਗੇ ਤਾਂ ਜੋ ਕੋਈ ਵੀ ਗਰੀਬ ਬਿਨਾ ਛੱਤ ਤੋਂ ਨਾ ਰਹੇ।     ਇਹ ਪ੍ਰਗਟਾਵਾ ਸੰਸਦ ਮੈਂਬਰ ਸ. ਗੁਰਮੀਤ ਸਿੰਘ ਮੀਤ ਹੇਅਰ ਨੇ ਅੱਜ ਇੱਥੇ ਬਰਨਾਲਾ ਸ਼ਹਿਰ ਵਿਚ ਘਰਾਂ ਦੀਆਂ ਛੱਤਾਂ ਡਿੱਗਣ ਨਾਲ ਹੋਈਆਂ ਮੌਤਾਂ ਦੇ ਮਾਮਲੇ ਵਿਚ ਪੀੜਤ ਪਰਿਵਾਰਾਂ ਨਾਲ ਮੁਲਾਕਾਤ ਕਰਨ ਮੌਕੇ ਕੀਤਾ। ਓਨ੍ਹਾਂ ਬਾਜ਼ੀਗਰ ਬਸਤੀ ਵਿਚ ਛੱਤ ਡਿੱਗਣ ਨਾਲ ਹੋਈ ਮੌਤ ਦੇ ਮਾਮਲੇ ਵਿਚ ਪਰਿਵਾਰ ਨਾਲ ਦੁੱਖ ਸਾਂਝਾ ਕੀਤਾ ਅਤੇ ਰਾਮਗੜੀਆ ਰੋਡ 'ਤੇ ਘਰਾਂ ਦੇ ਨੁਕਸਾਨ ਦਾ ਜਾਇਜ਼ਾ ਲਿਆ। ਓਨ੍ਹਾਂ ਕਿਹਾ ਕਿ ਇਸ ਆਫ਼ਤ ਦੀ ਸਥਿਤੀ ਦੌਰਾਨ ਗਰੀਬ ਘਰਾਂ ਦੀਆਂ ਛੱਤਾਂ ਡਿੱਗਣ, ਕੰਧਾਂ ...

ਹਰਜੋਤ ਬੈਂਸ ਦੀ ਅਗਵਾਈ ਵਿੱਚ ਆਪ ਵਲੰਟੀਅਰ ਲਕਸ਼ਮੀ ਨਰਾਇਣ ਮੰਦਿਰ ਦਾ ਨੁਕਸਾਨਿਆਂ ਹਿੱਸਾ ਬਚਾਉਣ ਲਈ ਜੰਗੀ ਪੱਧਰ ਤੇ ਕਰ ਰਹੇ ਹਨ ਉਪਰਾਲੇ

Local
ਨੰਗਲ 06 ਸਤੰਬਰ ()- ਸ.ਹਰਜੋਤ ਸਿੰਘ ਬੈਂਸ ਵੱਲੋਂ ਨੰਗਲ ਦੇ ਪ੍ਰਸਿੱਧ ਪ੍ਰਾਚੀਨ ਲਕਸ਼ਮੀ ਨਰਾਇਣ ਮੰਦਿਰ ਦੀ ਨੁਕਸਾਨੀ ਇਮਾਰਤ ਦੇ ਹਿੱਸੇ ਨੂੰ ਬਚਾਉਣ ਲਈ ਪਿਛਲੇ ਦੋ ਦਿਨਾਂ ਤੋਂ ਜੰਗੀ ਪੱਧਰ ਤੇ ਕੀਤੇ ਜਾ ਰਹੇ ਉਪਰਾਲਿਆਂ ਵਿੱਚ ਆਪ ਵਲੰਟੀਅਰਾਂ ਦੇ ਨਾਲ ਹੁਣ ਇਲਾਕਾ ਵਾਸੀ ਅਤੇ ਤਕਨੀਕੀ ਮਾਹਰ ਵੀ ਜੁੜ ਗਏ ਹਨ। ਵੱਡੀਆ ਆਧੁਨਿਕ ਮਸ਼ੀਨਾ ਅਤੇ ਕਿਸ਼ਤੀ ਰਾਹੀ ਵੱਡੇ ਵੱਡੇ ਬੈਗ ਭਰ ਕੇ ਮੰਦਿਰ ਦੇ ਨਾਲ ਲੱਗੇ ਦਰਿਆ ਦੇ ਕੰਢੇ ਨੂੰ ਡੰਗਾ ਲਗਾ ਕੇ ਮਜਬੂਤ ਕੀਤਾ ਜਾ ਰਿਹਾ ਹੈ ਤਾਂ ਜੋ ਸਤਲੁਜ ਦਰਿਆ ਦੇ ਤੇਜ਼ ਵਹਾਅ ਨਾਲ ਹੋਰ ਨੁਕਸਾਨ ਹੋਣ ਤੋ ਰੋਕਿਆ ਜਾ ਸਕੇ।     ਸ.ਹਰਜੋਤ ਸਿੰਘ ਬੈਂਸ ਨੇ ਜਦੋਂ ਸਤਲੁਜ ਦਰਿਆ ਦੇ ਤੇਜ਼ ਵਹਾਅ ਨਾਲ ਨੰਗਲ ਦੇ ਪ੍ਰਸਿੱਧ ਲਕਸ਼ਮੀ ਨਰਾਇਣ ਮੰਦਿਰ ਦੇ ਹਿੱਸੇ ਦੇ ਹੋਏ ਨੁਕਸਾਨ ਦੀ ਮੁਰੰਮਤ ਦਾ ਮੋਰਚਾ ਖੁੱਦ ਸੰਭਾਲਿਆ ਤਾਂ ਤੇਜ਼ ਵਹਾਅ ਕਾਰਨ ਇਹ ਕਾਰਜ ਅਸੰਭਵ ਜਾਪ ਰਿਹਾ ਸੀ। ਦਰਿਆ ਦਾ ਤੇਜ਼ ਵਹਾਅ ਲਗਾਤਾਰ ਇਮਾਰਤ ਨੂੰ ਖੋਰ ਰਿਹਾ ਸੀ, ਪ੍ਰੰਤੂ ਸ.ਬੈਂਸ ਅਤੇ ਉਨ੍ਹਾਂ ਦੇ ਸਾਥੀਆਂ ਨੇ ਇਮਾਰਤ ਦੇ ਉੱਪਰ ਤੋਂ ਰੱਸਿਆ ਰਾਹੀ ਸਪੋਰਟ ਲਗਾਉਣ ਵਾਲੀ ਸਮੱਗਰੀ...

ਖੇਤੀਬਾੜੀ ਇਨਪੁਟਸ ਵਿਕਰੇਤਾਵਾਂ ਦੀ ਕੀਤੀ ਗਈ ਚੈਕਿੰਗ

Local
ਮੰਡੀ ਕਿਲਿਆਂਵਾਲੀ, 06 ਸਤੰਬਰ:- ਕਿਸਾਨਾਂ ਨੂੰ ਗੁਣਵੱਤਾ ਵਾਲੀਆਂ ਖਾਦਾਂ ਅਤੇ ਕੀਟਨਾਸ਼ਕ ਪ੍ਰਦਾਨ ਕਰਨ ਨੂੰ ਯਕੀਨੀ ਬਣਾਉਣ ਲਈ ਅੱਜ ਮੁੱਖ ਖੇਤੀਬਾੜੀ ਅਫਸਰ ਸ੍ਰੀ ਕਰਨਜੀਤ ਸਿੰਘ ਗਿੱਲ ਦੀ ਅਗਵਾਈ ਹੇਠ ਮੰਡੀ ਕਿਲਿਆਂਵਾਲੀ ਦੇ ਵੱਖ-ਵੱਖ ਖੇਤੀਬਾੜੀ ਇਨਪੁਟਸ ਵਿਕਰੇਤਾਵਾਂ ਦੀ ਅਚਨਚੇਤ ਚੈਕਿੰਗ ਕੀਤੀ ਗਈ। ਇਸ ਮੌਕੇ ਸ੍ਰੀ ਕਰਨਜੀਤ ਸਿੰਘ ਗਿੱਲ ਵੱਲੋਂ ਖਾਦ ਅਤੇ ਕੀਟਨਾਸ਼ਕ ਡੀਲਰਾਂ ਨੂੰ ਸਖ਼ਤ ਹਦਾਇਤਾਂ ਦਿੱਤੀਆਂ ਗਈਆਂ ਕਿ ਕਿਸਾਨਾਂ ਨੂੰ ਸਿਰਫ਼ ਗੁਣਵੱਤਾ ਵਾਲੀਆਂ ਵਸਤਾਂ ਹੀ ਪ੍ਰਦਾਨ ਕੀਤੀਆਂ ਜਾਣ ਅਤੇ ਕਿਸੇ ਵੀ ਤਰ੍ਹਾਂ ਦੀ ਮਿਲਾਵਟ ਜਾਂ ਨਕਲੀ ਵਸਤਾਂ ਦੀ ਵਿਕਰੀ ਨਾ ਹੋਵੇ। ਕਿਸਾਨ ਨੂੰ ਖਾਦ ਦੇ ਨਾਲ ਕਿਸੇ ਤਰਾਂ ਦੀ ਕੋਈ ਅਣਚਾਹੀ ਵਸਤੂ ਨਾਂ ਦਿੱਤੀ। ਉਨ੍ਹਾਂ ਨੇ ਕਿਹਾ ਕਿ ਕਿਸਾਨਾਂ ਨੂੰ ਖਾਦ ਜਾਂ ਕੀਟਨਾਸ਼ਕ ਵੇਚਣ ਸਮੇਂ ਪੱਕਾ ਬਿੱਲ ਦੇਣਾ ਲਾਜ਼ਮੀ ਹੈ। ਮੁੱਖ ਖੇਤੀਬਾੜੀ ਅਫਸਰ ਨੇ ਕਿਸਾਨਾਂ ਨੂੰ ਅਪੀਲ ਕੀਤੀ ਕਿ ਉਹ ਹਰ ਖੇਤੀਬਾੜੀ ਸਮੱਗਰੀ ਪੱਕੇ ਬਿੱਲ ’ਤੇ ਹੀ ਖਰੀਦਣ। ਇਸ ਤੋਂ ਇਲਾਵਾ ਖਾਦਾਂ ਅਤੇ ਕੀਟਨਾਸ਼ਕਾਂ ਦੀ ਵਰਤੋਂ ਸੰਭਲ ਕੇ ਤੇ ਸਿਰਫ਼ ਸਿਫਾਰਿਸ਼ਾਂ ਅਨੁਸਾਰ ਹ...

ਸਹਾਇਕ ਕਮਿਸ਼ਨਰ ਰਾਕੇਸ਼ ਗਰਗ ਵਲੋਂ ਸਿਵਲ ਹਸਪਤਾਲ ਦੀ ਤੜਕਸਾਰ ਅਚਨਚੇਤ ਚੈਕਿੰਗ

Local
ਮਾਲੇਰਕੋਟਲਾ, 05 ਸਤੰਬਰ –                 ਡਿਪਟੀ ਕਮਿਸ਼ਨਰ ਵਿਰਾਜ ਐਸ. ਤਿੜਕੇ ਦੇ ਦਿਸ਼ਾ-ਨਿਰਦੇਸ਼ਾਂ ਅਧੀਨ, ਮੁੱਖ ਮੰਤਰੀ ਫੀਲਡ ਅਫਸਰ-ਕਮ-ਸਹਾਇਕ ਕਮਿਸ਼ਨਰ (ਜਨਰਲ) ਰਾਕੇਸ਼ ਗਰਗ ਵਲੋਂ ਅੱਜ ਸਥਾਨਕ ਸਿਵਲ ਹਸਪਤਾਲ ਦਾ ਤੜਕਸਾਰ ਅਚਨਚੇਤ ਨਿਰੀਖਣ ਆਮ ਵਿਅਕਤੀ ਵਾਂਗ(ਹੁਲੀਆ ਬਦਲ ਕੇ) ਕੀਤਾ ਗਿਆ। ਇਸ ਚੈਕਿੰਗ ਦਾ ਮੁੱਖ ਮੰਤਵ ਬਰਸਾਤੀ ਮੌਸਮ ਵਿੱਚ ਪੈਦਾ ਹੋਣ ਵਾਲੀਆਂ ਬਿਮਾਰੀਆਂ ਤੋਂ ਨਿਪਟਣ ਲਈ ਲੋਕਾਂ ਨੂੰ ਐਮਰਜੈਂਸੀ ਸਿਹਤ ਸਹੂਲਤਾਂ ਮੁਹੱਈਆ ਕਰਵਾਉਣ ਦੀ ਪੂਰੀ ਪੜਤਾਲ ਕਰਨੀ ਸੀ।     &nb...

ਸਿਹਤ ਬਲਾਕ ਮਹਿਲ ਕਲਾਂ ਦੀਆਂ ਟੀਮਾਂ ਵਲੋਂ ਡੇਂਗੂ ਲਾਰਵਾ ਦੀ ਚੈਕਿੰਗ

Local
ਮਹਿਲ ਕਲਾਂ, 5 ਸਤੰਬਰ. ਪੰਜਾਬ ਸਰਕਾਰ ਦੀਆਂ ਹਦਾਇਤਾਂ ਮੁਤਾਬਿਕ ਸਿਵਲ ਸਰਜਨ ਬਰਨਾਲਾ ਡਾ. ਬਲਜੀਤ ਸਿੰਘ ਦੇ ਨਿਰਦੇਸ਼ਾਂ ਅਤੇ ਸੀਐਚਸੀ ਮਹਿਲ ਕਲਾਂ ਦੇ ਸੀਨੀਅਰ ਮੈਡੀਕਲ ਅਫ਼ਸਰ ਡਾ. ਗੁਰਤੇਜਿੰਦਰ ਕੌਰ ਦੀ ਅਗਵਾਈ ਹੇਠ ਹਰ ਸ਼ੁੱਕਰਵਾਰ ਡੇੰਗੂ 'ਤੇ ਵਾਰ ਮੁਹਿੰਮ ਤਹਿਤ ਮਹਿਲ ਕਲਾਂ ਬਲਾਕ ਦੇ ਵੱਖ-ਵੱਖ ਪਿੰਡਾਂ ਵਿੱਚ ਸਿਹਤ ਟੀਮਾਂ ਵਲੋਂ ਡੇਂਗੂ ਲਾਰਵਾ ਦੀ ਚੈਕਿੰਗ ਕੀਤੀ ਗਈ ਅਤੇ ਲਗਾਤਾਰ ਮੀਂਹ ਦੇ ਚਲਦਿਆਂ ਗੰਦੇ ਪਾਣੀ ਤੋਂ ਪੈਦਾ ਹੋਣ ਵਾਲੀਆਂ ਬੀਮਾਰੀਆਂ ਜਿਵੇਂ ਕਿ ਡਾਇਰਿਆ, ਪੀਲੀਆ, ਚਮੜੀ ਦੇ ਸੰਕ੍ਰਮਣ ਆਦਿ ਬਾਰੇ ਜਾਗਰੂਕ ਕੀਤਾ ਗਿਆ। ਇਸ ਬਾਰੇ ਜਾਣਕਾਰੀ ਦਿੰਦੇ ਹੋਏ ਐਸ ਆਈ ਜਸਵੀਰ ਸਿੰਘ ਨੇ ਕਿਹਾ ਕਿ ਇਸ ਬਰਸਾਤੀ ਮੌਸਮ ਵਿਚ ਪਾਣੀ ਉਬਾਲ ਕੇ ਜਾਂ ਕਲੋਰਿਨ ਯੁਕਤ ਕਰਕੇ ਹੀ ਪੀਣਾ ਚਾਹੀਦਾ ਹੈ ਅਤੇ ਉਲਟੀਆਂ ਜਾਂ ਦਸਤ ਹੋਣ ਦੀ ਸੂਰਤ ਵਿੱਚ ਓ ਆਰ ਐਸ ਘੋਲ ਦੀ ਵਰਤੋਂ ਕੀਤੀ ਜਾਣੀ ਚਾਹੀਦੀ ਹੈ ਜੋ ਕਿ ਸਰਕਾਰੀ ਸਿਹਤ ਸੰਸਥਾਵਾਂ ਵਿੱਚ ਮੁਫ਼ਤ ਉਪਲਬਧ ਹੈ। ਇਸ ਮੌਕੇ ਬੀ ਈ ਈ ਸ਼ਿਵਾਨੀ ਨੇ ਲੋਕਾਂ ਨੂੰ ਅਪੀਲ ਕਰਦਿਆਂ ਕਿਹਾ ਕਿ ਜੇਕਰ ਇੱਕ ਹੀ ਥਾਂ 'ਤੇ ਤਿੰਨ ਤੋਂ ਵੱਧ ਬੁਖਾਰ, ਸੰਕ੍ਰਮਣ ਜਾਂ...