Monday, August 10Malwa News
Shadow

Local

ਸੇਵਾ ਸਦਨ ਨੰਗਲ ਵਿੱਚ ਹਫਤਾਵਾਰੀ ਜਨਤਾ ਦਰਬਾਰ ਵਿੱਚ ਸੈਂਕੜੇ ਲੋਕਾਂ ਦੀਆਂ ਸਮੱਸਿਆਵਾਂ ਹੱਲ ਕਰਨ ਦਾ ਕਰ ਰਹੇ ਹਾਂ ਉਪਰਾਲਾ – ਹਰਜੋਤ ਬੈਂਸ

Local
ਨੰਗਲ 27 ਜੁਲਾਈ () ਕੈਬਨਿਟ ਮੰਤਰੀ ਹਰਜੋਤ ਸਿੰਘ ਬੈਂਸ ਸਕੂਲ ਸਿੱਖਿਆ, ਭਾਸ਼ਾ ਅਤੇ ਸੂਚਨਾ ਤੇ ਲੋਕ ਸੰਪਰਕ ਵਿਭਾਗ ਪੰਜਾਬ ਨੇ ਕਿਹਾ ਕਿ ਜਦੋਂ ਤੋਂ ਆਮ ਆਦਮੀ ਪਾਰਟੀ ਦੀ ਸਰਕਾਰ ਬਣੀ ਹੈ ਅਤੇ ਸ਼੍ਰੀ ਅਨੰਦਪੁਰ ਸਾਹਿਬ ਵਿਧਾਨ ਸਭਾ ਹਲਕੇ ਦੇ ਲੋਕਾਂ ਨੇ ਉਨਾਂ ਨੂੰ ਸੇਵਾ ਦਾ ਮੌਕਾ ਦਿੱਤਾ ਹੈ ਉਸ ਸਮੇਂ ਤੋਂ ਹੀ ਸ਼ੁਰੂ ਕੀਤੇ ਵਿਸ਼ੇਸ਼ ਪ੍ਰੋਗਰਾਮ ਸਾਡਾ ਐਮ.ਐਲ.ਏ ਸਾਡੇ ਵਿਚਕਾਰ ਨੂੰ ਇਲਾਕੇ ਦੇ ਲੋਕਾਂ ਦਾ ਭਰਵਾਂ ਹੁੰਗਾਰਾ ਮਿਲ ਰਿਹਾ ਹੈ, ਹਫਤਾਵਾਰੀ ਜਨਤਾ ਦਰਬਾਰ ਵਿੱਚ ਸੇਵਾ ਸਦਨ ਨੰਗਲ ਵਿਖੇ ਹਰ ਐਤਵਾਰ ਇਲਾਕੇ ਦੇ ਸੈਂਕੜੇ ਲੋਕ ਆਪਣੀਆਂ ਸਾਝੀਆਂ ਤੇ ਨਿੱਜੀ ਸਮੱਸਿਆਵਾ/ਮੁਸ਼ਕਿਲਾਂ ਹੱਲ ਕਰਵਾਉਣ ਲਈ ਪਹੁੰਚ ਰਹੇ ਹਨ ਅਤੇ ਉਸ ਸਮੇਂ ਮੰਨ ਨੂੰ ਵੱਡਾ ਸਕੂਨ ਮਿਲਦਾ ਹੈ ਜਦੋਂ ਉਹ ਲੋਕ ਵੀ ਪੰਹੁਚ ਦੇ ਹਨ ਜਿਨਾਂ ਦੀਆਂ ਦਹਾਕਿਆਂ ਪੁਰਾਣੀਆਂ ਹੱਲ ਹੋ ਗਈਆਂ ਹਨ ਕੈਬਨਿਟ ਮੰਤਰੀ ਹਰਜੋਤ ਸਿੰਘ ਬੈਂਸ ਵੱਲੋਂ ਮੌਕੇ ਤੇ ਹੀ ਵੱਧ ਤੋ ਵੱਧ ਮਾਮਲੇ ਹੱਲ ਕਰਨ ਦਾ ਉਪਰਾਲਾ ਕੀਤਾ ਜਾਦਾਂ ਹੈ ਅਤੇ ਮੌਕੇ ਤੇ ਹੀ ਅਧਿਕਾਰੀਆਂ ਨੂੰ ਨਿਰਦੇਸ਼ ਦਿੱਤੇ ਜਾ ਰਹੇ ਹਨ। ਸ.ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲ...

ਇਕ ਰੁੱਖ ਮਾਂ ਦੇ ਨਾਮ ਪ੍ਰੋਗਰਾਮ ਤਹਿਤ ਮੇਰਾ ਯੁਵਾ ਭਾਰਤ ਨੇ ਆਯੋਜਿਤ ਕੀਤਾ ਸੈਮੀਨਾਰ

Local
ਮੋਗਾ 27 ਜੁਲਾਈ:  ਭਾਰਤ ਸਰਕਾਰ ਦੇ ਵਿਭਾਗ ਮੇਰਾ ਯੁਵਾ ਭਾਰਤ ਮੋਗਾ ਵਲੋਂ ਜ਼ਿਲ੍ਹਾ ਯੂਥ ਅਫਸਰ ਗੁਰਪ੍ਰੀਤ ਸਿੰਘ ਦੀ ਅਗਵਾਈ ਹੇਠ ਸਰਕਾਰੀ ਆਈ.ਟੀ.ਆਈ ਲੜਕੀਆਂ ਵਿਖੇ ਇਕ ਸੈਮੀਨਾਰ ਆਯੋਜਿਤ ਕੀਤਾ ਗਿਆ। ਇਸ ਸੈਮੀਨਾਰ ਵਿਚ ਰੁੱਖਾਂ ਦੀ ਮਹੱਤਤਾ ਦੱਸਦੇ ਹੋਏ ਇਸ ਵਿਸ਼ੇ ਦੇ ਸਬੰਧ ਵਿਚ ਵੱਖ-ਵੱਖ ਬੁਲਾਰਿਆਂ ਵਲੋਂ ਵਿਦਿਆਰਥੀਆਂ ਨਾਲ ਵਿਚਾਰ ਸਾਂਝੇ ਕੀਤੇ ਗਏ। ਆਈ. ਟੀ.ਆਈ ਦੇ ਪ੍ਰਿੰਸੀਪਲ ਵੱਲੋਂ ਵਿਦਿਆਰਥੀਆਂ ਨੂੰ ਇੱਕ-ਇੱਕ ਰੁੱਖ ਜਰੂਰੀ ਤੌਰ ਤੇ ਲਾਉਣ ਲਈ ਜ਼ੋਰ ਦਿੱਤਾ ਗਿਆ।   ਜ਼ਿਲ੍ਹਾ ਯੂਥ ਅਫਸਰ ਗੁਰਪ੍ਰੀਤ ਸਿੰਘ ਨੇ ਦੱਸਿਆ ਕਿ ਰੁੱਖਾਂ ਤੋਂ ਬਿਨ੍ਹਾਂ ਸੰਸਾਰ ਉੱਤੇ ਕਿਸੇ ਵੀ ਮਨੁੱਖ, ਜੀਵ ਜੰਤੂ ਜਾਂ ਕਿਸੇ ਵੀ ਪ੍ਰਕਾਰ ਦੇ ਜੀਵਨ ਦੀ ਕਲਪਨਾ ਨਹੀਂ ਕੀਤੀ ਜਾ ਸਕਦੀ। ਮਨੁੱਖ ਨੂੰ ਜਿਉਂਦੇ ਰਹਿਣ ਲਈ ਆਕਸੀਜਨ ਦੀ ਜ਼ਰੂਰਤ ਹੁੰਦੀ ਹੈ ਜੋ ਕਿ ਸਾਨੂੰ ਰੁੱਖਾਂ ਤੋਂ ਮੁਫ਼ਤ ਪ੍ਰਾਪਤ ਹੁੰਦੀ ਹੈ। ਉਹਨਾਂ ਯੂਥ ਨੂੰ ਇਕ ਰੁੱਖ ਆਪਣੀ ਮਾਂ ਦੇ ਨਾਮ ਤੇ ਲਾਉਣ ਲਈ ਪ੍ਰੇਰਿਤ ਕੀਤਾ ਅਤੇ ਦੱਸਿਆ ਕਿ ਇਸ ਨਾਲ ਅਸੀਂ ਆਪਣੀ ਪ੍ਰਕ੍ਰਿਤੀ ਨਾਲ ਭਾਵਨਾਤਮਕ ਤਰੀਕੇ ਨਾਲ ਜੁੜ ਕੇ ਉਸਦੀ ਸਾਂਭ-ਸੰਭਾਲ ਕਰ ਸਕਦੇ ਹ...

ਸੈਂਟ ਸਹਾਰਾ ਨਰਸਿੰਗ ਕਾਲਜ ਵਿਖੇ ਮਨਾਇਆ ਗਿਆ 26ਵਾਂ ਕਾਰਗਿੱਲ ਵਿਜੈ ਦਿਵਸ

Local
ਸ੍ਰੀ ਮੁਕਤਸਰ ਸਾਹਿਬ, 27 ਜੁਲਾਈ ਮੇਰਾ ਯੁਵਾ ਭਾਰਤ ਸ੍ਰੀ ਮੁਕਤਸਰ ਸਾਹਿਬ ਵੱਲੋਂ ਸੈਂਟ ਸਹਾਰਾ ਨਰਸਿੰਗ ਕਾਲਜ ਸ੍ਰੀ ਮੁਕਤਸਰ ਸਾਹਿਬ ਵਿਖੇ ਡਾ. ਨਰੇਸ਼ ਪਰੂਥੀ ਦੀ ਯੋਗ ਰਹਿਨੁਮਾਈ ਹੇਠ ਅਤੇ ਜ਼ਿਲ੍ਹਾ ਯੂਥ ਅਫ਼ਸਰ ਗੁਰਪ੍ਰੀਤ ਸਿੰਘ ਤੇ ਲੇਖਾ ਅਤੇ ਪ੍ਰੋਗਰਾਮ ਅਫ਼ਸਰ ਸ. ਮਨਜੀਤ ਸਿੰਘ ਭੁੱਲਰ ਦੀ ਦੇਖ-ਰੇਖ ਵਿੱਚ ‘26ਵਾਂ ਕਰਗਿੱਲ ਵਿਜੈ ਦਿਵਸ'  ਵਿਸ਼ੇ ਤਹਿਤ ਸੈਮੀਨਾਰ ਕਰਵਾਇਆ ਗਿਆ। ਪ੍ਰੋਗਰਾਮ ਦੇ ਸ਼ੁਰੂ ਵਿੱਚ ਪ੍ਰਿੰਸੀਪਲ ਨਵਜੀਤ ਕੌਰ ਨੇ ਸਭ ਨੂੰ 'ਜੀ ਆਇਆਂ' ਕਿਹਾ ਅਤੇ ਵਿਦਿਆਰਥੀਆਂ ਨੂੰ ਕਰਗਿੱਲ ਵਿਜੈ ਦਿਵਸ ਬਾਰੇ ਜਾਣਕਾਰੀ ਸਾਂਝੀ ਕੀਤੀ। ਮਨਜੀਤ ਸਿੰਘ ਭੁੱਲਰ ਨੇ ਆਪਣੇ ਵਿਚਾਰ ਪੇਸ਼ ਕਰਦਿਆਂ ਕਿਹਾ ਕਿ ਕਾਰਗਿੱਲ ਵਿਜੈ ਦਿਵਸ ਹਰ ਸਾਲ 26 ਜੁਲਾਈ ਨੂੰ ਮਨਾਇਆ ਜਾਂਦਾ ਹੈ, ਇਹ ਦਿਨ ਭਾਰਤ ਦੇ ਸੂਰਬੀਰ ਸੈਨਿਕਾਂ ਦੀ ਸ਼ਹਾਦਤ ਅਤੇ ਜਿੱਤ ਨੂੰ ਯਾਦ ਕਰਨ ਲਈ ਸਮਰਪਿਤ ਹੈ। ਜਿੰਨ੍ਹਾਂ ਨੇ 26 ਜੁਲਾਈ 1999 ਵਿੱਚ ਕਾਰਗਿਲ ਯੁੱਧ ਦੌਰਾਨ ਪਾਕਿਸਤਾਨੀ ਘੁਸਪੈਠੀਆਂ ਖਿਲਾਫ ਜਿੱਤ ਹਾਸਿਲ ਕੀਤੀ। ਇਸ ਯੁੱਧ ਵਿੱਚ ਭਾਰਤ ਦੇ ਕਈ ਸੂਰਮੇ ਜਵਾਨ ਸ਼ਹੀਦ ਹੋਏ। ਬਹੁਤ ਸਾਰੇ ਸੂਰਵੀਰ ਜ਼...

ਵਿਧਾਨ ਸਭਾ ਹਲਕਾ ਸ਼ਾਮ ਚੌਰਾਸੀ ਦੇ ਵਿਕਾਸ ’ਚ ਨਹੀਂ ਛੱਡੀ ਜਾਵੇਗੀ ਕੋਈ ਕਮੀ : ਡਾ. ਰਵਜੋਤ ਸਿੰਘ

Local
ਹੁਸ਼ਿਆਰਪੁਰ, 26 ਜੁਲਾਈ:             ਸਥਾਨਕ ਸਰਕਾਰਾਂ ਮੰਤਰੀ ਡਾ. ਰਵਜੋਤ ਸਿੰਘ ਨੇ ਅੱਜ ਵਿਧਾਨ ਸਭਾ ਹਲਕਾ ਸ਼ਾਮ ਚੌਰਾਸੀ ਅਧੀਨ ਪੈਂਦੇ ਪਿੰਡ ਸੂਸਾਂ ਦਾ ਦੌਰਾ ਕੀਤਾ ਅਤੇ ਸਥਾਨਕ ਲੋਕਾਂ ਨਾਲ ਸਿੱਧੇ ਤੌਰ 'ਤੇ ਗੱਲਬਾਤ ਕਰਕੇ ਉਨ੍ਹਾਂ ਦੀਆਂ ਸਮੱਸਿਆਵਾਂ ਨੂੰ ਗੰਭੀਰਤਾ ਨਾਲ ਸੁਣਿਆ। ਪਿੰਡ ਵਿੱਚ ਆਯੋਜਿਤ ਜਨਤਕ ਮੀਟਿੰਗ ਨੂੰ ਸੰਬੋਧਨ ਕਰਦਿਆਂ ਕੈਬਨਿਟ ਮੰਤਰੀ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਸ਼ਾਮ ਚੌਰਾਸੀ ਦੇ ਸਰਵਪੱਖੀ ਵਿਕਾਸ ਲਈ ਕੋਈ ਕਸਰ ਬਾਕੀ ਨਹੀਂ ਛੱਡੀ ਜਾਵੇਗੀ ਅਤੇ ਸਾਲਾਂ ਤੋਂ ਲਟਕ ਰਹੀ ਹਰ ਸਮੱਸਿਆ ਨੂੰ ਪਹਿਲ ਦੇ ਆਧਾਰ 'ਤੇ ਹੱਲ ਕੀਤਾ ਜਾਵੇਗਾ।             ਡਾ. ਰਵਜੋਤ ਸਿੰਘ ਨੇ ਇਸ ਦੌਰਾਨ ਕਈ ਵਿਕਾਸ ਪ੍ਰੋਜੈਕਟਾਂ ਬਾਰੇ ਜਾਣਕਾਰੀ ਵੀ ਸਾਂਝੀ ਕੀਤੀ। ਉਨ੍ਹਾਂ ਦੱਸਿਆ ਕਿ ਪਿੰਡ ਹਰਗੜ੍ਹ ਦੇ ਚੋਅ ਅਤੇ ਪਿੰਡ ਡਡਿਆਣਾ ਦੇ ਚੋਅ 'ਤੇ ਪੁਲਾਂ ਦੇ ਨਿਰਮਾਣ ਲਈ ਪ੍ਰਸਤਾਵ ਸੂਬਾ ਸਰਕਾਰ ਨੂੰ ਭੇਜੇ ਗਏ ਹਨ ਅਤੇ ਜਲਦੀ ਹੀ ਇਨ੍ਹਾਂ ਨੂੰ ਪ੍ਰਵਾਨਗੀ ਮਿਲ ਜਾਵੇਗੀ। ਇਨ੍ਹਾਂ ...

ਆਯੂਰਵੈਦਿਕ ਵਿਭਾਗ ਵੱਲੋਂ ਜਿਲ੍ਹਾ ਤਰਨ ਤਾਰਨ ਵਿਖੇ 28 ਜੁਲਾਈ ਤੋਂ 21 ਅਗਸਤ ਤੱਕ ਕੀਤਾ ਜਾਵੇਗਾ ਆਯੂਸ਼ (ਮੈਡੀਕਲ) ਕੈਂਪਾਂ ਦਾ  ਆਯੋਜਨ- ਡਿਪਟੀ ਕਮਿਸ਼ਨਰ

Local
ਤਰਨ ਤਾਰਨ, 26 ਜੁਲਾਈ: ਆਯੂਰਵੈਦਿਕ ਵਿਭਾਗ ਵੱਲੋਂ ਜਿਲ੍ਹਾ ਤਰਨ ਤਾਰਨ ਵਿਖੇ ਵੱਖ-ਵੱਖ ਸਥਾਨਾਂ 'ਤੇ ਮਿਤੀ 28 ਜੁਲਾਈ 2025 ਤੋਂ 21 ਅਗਸਤ 2025 ਤੱਕ 15 ਆਯੂਸ਼ ਕੈਂਪਾਂ (ਮੈਡੀਕਲ) ਦਾ ਆਯੋਜਨ ਕੀਤਾ ਜਾ ਰਿਹਾ ਹੈ, ਜਿਸ ਦਾ ਵੇਰਵਾ ਵਿਭਾਗ ਦੀ ਵੈਬਸਾਈਟ 'ਤੇ https://tarntaran.nic.in ਇਵੇਂਟ ਕਾਲਮ ਤੇ ਜਾ ਕੇ ਦੇਖਿਆ ਜਾ ਸਕਦਾ ਹੈ । ਇਹ ਜਾਣਕਾਰੀ ਦਿੰਦਿਆਂ ਡਿਪਟੀ ਕਮਿਸ਼ਨਰ ਤਰਨ ਤਾਰਨ ਸ੍ਰੀ ਰਾਹੁਲ ਆਈ. ਏ. ਐੱਸ. ਨੇ ਦੱਸਿਆ ਕਿ 28 ਜੁਲਾਈ ਨੂੰ ਆਯੂਸ਼ਮਾਨ ਆਰੋਗਯ ਕੇਂਦਰ ਕੰਗ, 29 ਜੁਲਾਈ ਨੂੰ ਆਯੂਸ਼ਮਾਨ ਆਰੋਗਯ ਕੇਂਦਰ ਸਰਲੀ ਕਲ੍ਹਾਂ, 30 ਜੁਲਾਈ ਨੂੰ ਆਯੂਸ਼ਮਾਨ ਆਰੋਗਯ ਕੇਂਦਰ (ਹੋਮਿਓਪੈਥਿਕ) ਖਡੂਰ ਸਾਹਿਬ, 05 ਅਗਸਤ ਨੂੰ ਆਯੂਸ਼ਮਾਨ ਆਰੋਗਯ ਕੇਂਦਰ ਸ਼ੇਖ, 06 ਅਗਸਤ ਨੂੰ ਆਯੂਸ਼ਮਾਨ ਆਰੋਗਯ ਕੇਂਦਰ ਮਾਣੌਚਾਹਲ, 07 ਅਗਸਤ ਨੂੰ ਆਯੂਸ਼ਮਾਨ ਆਰੋਗਯ ਕੇਂਦਰ ਚੂਸਲੇਵੜ 08 ਅਗਸਤ ਨੂੰ ਗੁਰਦੂਆਰਾ ਲਕੀਰ ਸਾਹਿਬ, ਫਤਿਹਚੱਕ, ਤਰਨ ਤਾਰਨ, 11 ਅਗਸਤ ਨੂੰ ਸਰਕਾਰੀ ਆਯੁਰਵੈਦਿਕ ਡਿਸਪੈਂਸਰੀ, ਨੌਸ਼ਹਿਰਾ ਢਾਲਾ, 12 ਅਗਸਤ ਨੂੰ ਸਰਕਾਰੀ ਆਰਯੁਰਵੈਦਿਕ ਡਿਸਪੈਂਸਰੀ, ਏਕਲ ਗੱਡਾ, 13 ਅਗਸਤ ਨੂੰ ਸਰਕਾਰ...

ਬੈਗ ਮੁਕਤ ਮੁਹਿੰਮ ਤਹਿਤ ਸਰਕਾਰੀ ਪ੍ਰਾਇਮਰੀ ਸਕੂਲਾਂ ਵਿਚ ਕਰਵਾਇਆ ਗਿਆ ਯੋਗਾ

Local
ਫਾਜ਼ਿਲਕਾ 26 ਜੁਲਾਈਬੈਗ ਫਰੀ ਪ੍ਰੋਗਰਾਮ ਨੂੰ ਜ਼ਿਲ੍ਹਾ ਫਾਜ਼ਿਲਕਾ ਦੇ ਸਕੂਲਾਂ ਅੰਦਰ ਸਫਲਤਾਪੂਰਵਕ ਲਾਗੂ ਕੀਤਾ ਜਾ ਰਿਹਾ ਹੈ ਜਿਸ ਵਿਚ ਵਿਦਿਆਰਥੀਆਂ ਵੱਲੋਂ ਸਕੂਲਾਂ ਅੰਦਰ ਕਰਵਾਈਆਂ ਜਾ ਰਹੀਆਂ ਵੱਖ-ਵੱਖ ਗਤੀਵਿਧੀਆਂ ਵਿਚ ਕਾਫੀ ਉਤਸੁਕਤਾ ਨਾਲ ਭਾਗ ਲਿਆ ਜਾ ਰਿਹਾ ਹੈ। ਮਹੀਨੇ ਦੇ ਅਖੀਰਲੇ ਸ਼ਨੀਵਾਰ ਨੂੰ ਸਕੂਲ ਦੇ ਬੱਚੇ ਬੈਗ ਨਾ ਲਿਆ ਕੇ ਮਨੋਰੰਜਨ ਦੀਆਂ ਗਤੀਵਿਧੀਆਂ ਕਰਦੇ ਹਨ । ਹੁਨਰ ਨੂੰ ਵਧਾਉਣ ਅਤੇ ਬੱਚਿਆਂ ਦੇ ਸਰਵਪੱਖੀ ਵਿਕਾਸ ਕਰਨਾ ਦੇ ਉਦੇਸ਼ ਤਹਿਤ ਦਿਵਸ ਮਨਾਇਆ ਜਾ ਰਿਹਾ ਹੈ । ਇਸ ਦਿਵਸ ਮੌਕੇ ਬੱਚਿਆਂ ਨੂੰ ਖੇਡ ਗਤੀਵਿਧੀਆਂ ਦੇ ਨਾਲ ਨਾਲ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਚਲਾਈ ਜਾ ਰਹੀ ਸੀਐਮ ਦੀ ਯੋਗਸ਼ਾਲਾ ਮੁਹਿਮ ਨਾਲ ਵੀ ਜੋੜਿਆ ਗਿਆ|ਜ਼ਿਲ੍ਹਾ ਕੋਆਰਡੀਨੇਟਰ ਸੀ.ਐਮ. ਦੀ ਯੋਗਸ਼ਾਲਾ ਰਾਧੇ ਸ਼ਾਮ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਅੱਜ ਦੇ ਤਕਨੀਕੀ ਯੁਗ ਅਤੇ ਤਣਾਅ ਭਰੇ ਮਾਹੌਲ ਵਿਚ ਬਚਿਆਂ ਨੂੰ ਸਕੂਲਾਂ ਵਿਚ ਦੌਸਤਾਨਾ ਮਾਹੌਲ ਅਤੇ ਖੁਸ਼ੀਆ ਭਰਿਆ ਵਾਤਾਵਰਣ ਪ੍ਰਦਾਨ ਕਰਨਾ ਇਕ ਚੁਣੋਤੀ ਹੈ, ਇਸੇ ਤਹਿਤ ਬੈਗ ਫਰੀ ਮੁਹਿੰਮ ਨੂੰ ਉਲੀਕ ਕੇ ਸਕੂਲਾਂ ਵਿਚ ...

ਐਨ.ਐਲ.ਐਮ. ਵੱਲੋਂ ਜ਼ਿਲ੍ਹੇ ਦੀਆਂ ਗਰਾਮ ਪੰਚਾਇਤਾਂ ‘ਚ ਚਲਾਈਆਂ ਜਾ ਰਹੀਆਂ ਸਕੀਮਾਂ ਸਬੰਧੀ ਮੀਟਿੰਗ

Local
ਸ੍ਰੀ ਮੁਕਤਸਰ ਸਾਹਿਬ, 26 ਜੁਲਾਈ ਭਾਰਤ ਸਰਕਾਰ ਵੱਲੋਂ ਐਨ.ਐਲ.ਐੱਮ. ਟੀਮ ਜ਼ਿਲ੍ਹਾ ਸ੍ਰੀ ਮੁਕਤਸਰ ਸਾਹਿਬ ਵਿਖੇ ਪਹੁੰਚਣ ਉਪਰੰਤ ਟੀਮ ਦੇ ਅਧਿਕਾਰੀ ਰਾਕੇਸ਼ ਕੁਮਾਰ ਅਤੇ ਡਾ. ਸਕਿਤ ਕੁਮਾਰ ਵੱਲੋਂ ਦਫ਼ਤਰ ਜ਼ਿਲ੍ਹਾ ਪ੍ਰੀਸ਼ਦ, ਸ੍ਰੀ ਮੁਕਤਸਰ ਸਾਹਿਬ ਵਿਖੇ ਵੱਖ-ਵੱਖ ਵਿਭਾਗਾਂ ਨਾਲ ਮੀਟਿੰਗ ਵਧੀਕ ਡਿਪਟੀ ਕਮਿਸ਼ਨਰ (ਵਿਕਾਸ)-ਕਮ-ਵਧੀਕ ਜ਼ਿਲ੍ਹਾ ਪ੍ਰੋਗਰਾਮ ਕੋਆਰਡੀਨੇਟਰ (ਮਗਨਰੇਗਾ) ਸੁਰਿੰਦਰ ਸਿੰਘ ਢਿੱਲੋਂ ਦੀ ਅਗਵਾਈ ਵਿੱਚ ਕੀਤੀ ਗਈ। ਐਨ.ਐਲ.ਐੱਮ. ਟੀਮ ਵੱਲੋਂ ਜ਼ਿਲ੍ਹਾ ਸ੍ਰੀ ਮੁਕਤਸਰ ਸਾਹਿਬ ਦੀਆਂ ਅੱਠ ਗਰਾਮ ਪੰਚਾਇਤਾਂ ਬਲਾਕ ਸ੍ਰੀ ਮੁਕਤਸਰ ਸਾਹਿਬ ਦੀਆਂ ਬੁੱਢੀਮਾਲ, ਢਾਣੀ ਵੀਰ ਸਿੰਘ ਮੁਕੰਦ ਸਿੰਘ ਵਾਲਾ, ਸੰਗੂਧੋਣ, ਬਲਾਕ ਗਿੱਦੜਬਾਹਾ ਦੀਆਂ ਗਰਾਮ ਪੰਚਾਇਤ ਕੋਟਭਾਈ ਗਿੱਦੜਬਾਹਾ, ਮਨੀਆਂਵਾਲਾ, ਬਲਾਕ ਲੰਬੀ ਦੀਆਂ ਗਰਾਮ ਪੰਚਾਇਤਾਂ ਚੰਨੂ ਬਨਵਾਲਾ ਅਨੂੰ, ਬੀਦੋਵਾਲੀ ਵਿੱਚ ਵੱਖ-ਵੱਖ ਵਿਭਾਗਾਂ (MGNREGA, PMAY(G), NSAP, DAY-NRLM, PMGSY, SAGY, PMKSY, DILRMP, DDU-GKY, RSETIs, SVAMITA) ਵੱਲੋਂ ਚਲਾਈਆਂ ਜਾਂਦੀਆਂ ਸਕੀਮਾਂ ...

ਜ਼ਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ ਵਿਖੇ 28 ਜੁਲਾਈ ਨੂੰ ਲਗਾਇਆ ਜਾ ਰਿਹਾ ਹੈ ਪਲੇਸਮੈਂਟ ਕੈਂਪ

Local
 ਮੁਕਤਸਰ ਸਾਹਿਬ, 25 ਜੁਲਾਈ: ਜ਼ਿਲ੍ਹਾ ਰੋਜ਼ਗਾਰ ਅਫ਼ਸਰ ਕੰਵਲਪੁਨੀਤ ਕੌਰ ਨੇ ਜਾਣਕਾਰੀ ਦਿੰਦੇ ਹੋਏ ਦੱਸਿਆ ਕਿ ਜ਼ਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ, ਸ੍ਰੀ ਮੁਕਤਸਰ ਸਾਹਿਬ ਵਿਖੇ 28 ਜੁਲਾਈ 2025 ਦਿਨ ਸੋਮਵਾਰ  ਨੂੰ ਪਲੇਸਮੈਂਟ ਕੈਂਪ ਲਗਾਇਆ ਜਾ ਰਿਹਾ ਹੈ। ਉਨ੍ਹਾਂ ਵਧੇਰੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਇਸ ਪਲੇਸਮੈਂਟ ਕੈਂਪ ਵਿੱਚ ਦੋ ਵੱਖ-ਵੱਖ ਕੰਪਨੀਆਂ ਵੱਲੋਂ 150 ਅਸਾਮੀਆਂ ਲਈ ਇੰਟਰਵਿਊ ਲਈ ਜਾਣੀ ਹੈ। ਇਟਰਵਿਊ ਲਈ ਲੜਕਿਆਂ ਲਈ ਘੱਟ ਤੋਂ ਘੱਟ ਵਿੱਦਿਅਕ ਯੋਗਤਾ ਗ੍ਰੈਜੂਏਸ਼ਨ ਪਾਸ, ਉਮਰ 25 ਤੋਂ 40 ਸਾਲ ਅਤੇ ਮੈਰਿਡ ਹੋਣਾ ਜ਼ਰੂਰੀ ਹੈ। ਇਟਰਵਿਊ ਲਈ ਲੜਕੀਆਂ ਲਈ ਘੱਟ ਤੋਂ ਘੱਟ ਵਿੱਦਿਅਕ ਯੋਗਤਾ 10ਵੀਂ, 12ਵੀਂ, ਗ੍ਰੈਜੂਏਸ਼ਨ ਪਾਸ ਅਤੇ ਉਮਰ 18 ਤੋਂ 30 ਸਾਲ ਹੋਣਾ ਜ਼ਰੂਰੀ ਹੈ।         ਪਲੇਸਮੈਂਟ ਅਫ਼ਸਰ ਦਲਜੀਤ ਸਿੰਘ ਬਰਾੜ ਨੇ ਦੱਸਿਆ ਗਿਆ ਕਿ ਪ੍ਰਾਰਥੀ ਪਲੇਸਮੈਂਟ ਕੈਂਪ ਵਿੱਚ ਭਾਗ ਲੈਣ ਸਮੇਂ ਆਪਣੇ ਵਿੱਦਿਅਕ ਯੋਗਤਾ...

ਵਿਧਾਇਕ ਸ਼ੈਰੀ ਕਲਸੀ ਵਲੋਂ ਬਟਾਲਾ ਹਲਕੇ ਅੰਦਰ ਚੱਲ ਰਹੇ ਵਿਕਾਸ ਕਾਰਜਾਂ ਦਾ ਜਾਇਜ਼ਾ ਲੈਣ ਲਈ ਅਧਿਕਾਰੀਆਂ ਨਾਲ ਵਿਸ਼ੇਸ ਮੀਟਿੰਗ

Local
ਬਟਾਲਾ, 25 ਜੁਲਾਈ (  ) ਪੰਜਾਬ ਦੇ ਕਾਰਜਕਾਰੀ ਪ੍ਰਧਾਨ ਅਤੇ ਨੌਜਵਾਨ ਵਿਧਾਇਕ ਅਮਨਸ਼ੇਰ ਸਿੰਘ ਸ਼ੈਰੀ ਕਲਸੀ ਵਲੋਂ ਬਟਾਲਾ ਹਲਕੇ ਵਿੱਚ ਚੱਲ ਰਹੇ ਵਿਕਾਸ ਕਾਰਜਾਂ ਦਾ ਜਾਇਜ਼ਾ ਲੈਣ ਲਈ ਬਟਾਲਾ ਕਲੱਬ ਵਿਖੇ ਸਬੰਧਿਤ ਵਿਭਾਗਾਂ ਦੇ ਅਧਿਕਾਰੀਆਂ ਅਤੇ ਪਿੰਡਾਂ ਦੇ ਸਰਪੰਚਾਂ ਨਾਲ ਵਿਸ਼ੇਸ ਮੀਟਿੰਗ ਕੀਤੀ ਗਈ। ਇਸ ਮੌਕੇ ਅਰਜਨ ਸਿੰਘ ਗਰੇਵਾਲ ਤਹਿਸੀਲਦਾਰ ਬਟਾਲਾ, ਬੀ.ਡੀ.ਪੀ.ਓ ਬਟਾਲਾ ਬਲਜੀਤ ਸਿੰਘ, ਸਹਿਕਾਰਤਾ ਤੇ ਖੇਤੀਬਾੜੀ ਵਿਭਾਗ ਦੇ ਅਧਿਕਾਰੀ, ਮਲਕੀਤ ਸਿੰਘ ਵੈਰੋਨੰਗਲ ਤੋਂ ਇਲਾਵਾ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀ ਅਤੇ ਪਿੰਡਾਂ ਦੇ ਸਰਪੰਚ ਹਾਜ਼ਰ ਸਨ। ਮੀਟਿੰਗ ਦੌਰਾਨ ਵਿਧਾਇਕ ਸ਼ੈਰੀ ਕਲਸੀ ਵੱਲੋਂ ਪੇਂਡੂ ਵਿਕਾਸ ਤੇ ਪੰਚਾਇਤ ਵਿਭਾਗ ਵੱਲੋਂ ਪਿੰਡਾਂ ਦੇ ਵਿਕਾਸ ਦੀ ਕਰਵਾਏ ਜਾ ਰਹੇ ਵੱਖ-ਵੱਖ ਕੰਮਾਂ, ਲਿੰਕ ਸੜਕਾਂ ਦਾ ਨਿਰਮਾਣ ਤੇ ਮੁਰੰਮਤ, ਸੈਨੀਟੇਸ਼ਨ ਤੇ ਜਲ ਸਪਲਾਈ ਵਿਭਾਗ ਦੀਆਂ ਸਕੀਮਾਂ ਅਤੇ ਮਗਨਰੇਗਾ ਆਦਿ ਅਧੀਨ ਕਰਵਾਏ ਜਾ ਰਹੇ ਕਾਰਜਾਂ ਸਬੰਧੀ ਵਿਸਥਾਰ ਪੂਰਵਕ ਜਾਇਜ਼ਾ ਲਿਆ ਗਿਆ। ਮੀਟਿੰਗ ਦੌਰਾਨ ਉਨਾਂ ਨੇ ਸਬੰਧਿਤ ਵਿਭਾਗਾਂ ਨੂੰ ਹਦਾਇਤ ਕੀਤੀ ਕਿ ਜ਼...

ਵਿਧਾਇਕ ਰਣਬੀਰ ਸਿੰਘ ਭੁੱਲਰ ਅਤੇ ਜ਼ਿਲ੍ਹਾ ਯੂਥ ਪ੍ਰਧਾਨ ਸੁਖਦੀਪ ਸਿੰਘ ਵੱਲੋਂ ਹਲਕਾ ਫਿਰੋਜ਼ਪੁਰ ਸ਼ਹਿਰੀ ਦੇ ਨੌਜਵਾਨ ਵਲੰਟੀਅਰਾਂ ਨਾਲ ਵਿਸ਼ੇਸ਼ ਮੀਟਿੰਗ

Local
ਫਿਰੋਜ਼ਪੁਰ, 25 ਜੁਲਾਈ: ਅੱਜ ਹਲਕਾ ਫਿਰੋਜ਼ਪੁਰ ਸ਼ਹਿਰੀ ਵਿੱਚ ਵਿਧਾਇਕ ਸ. ਰਣਬੀਰ ਸਿੰਘ ਭੁੱਲਰ ਦੀ ਅਗਵਾਈ ਵਿੱਚ ਜ਼ਿਲ੍ਹਾ ਯੂਥ ਪ੍ਰਧਾਨ ਸ. ਸੁਖਦੀਪ ਸਿੰਘ ਸਰਪੰਚ (ਉਗੋਕੇ) ਵੱਲੋਂ ਨੌਜਵਾਨ ਯੂਥ ਵਲੰਟੀਅਰਾਂ ਨਾਲ ਇਕ ਵਿਸ਼ੇਸ਼ ਮੀਟਿੰਗ ਕੀਤੀ ਗਈ। ਇਸ ਮੀਟਿੰਗ ਵਿੱਚ ਹਲਕਾ ਯੂਥ ਪ੍ਰਧਾਨ ਹਰਮੀਤ ਸਿੰਘ ਸੰਧੂ (ਖਾਈ), ਬਲਾਕ ਯੂਥ ਆਗੂ ਰਮਨਦੀਪ ਸਿੰਘ ਅਤੇ ਹੋਰ ਕਈ ਨੌਜਵਾਨ ਯੂਥ ਮੈਂਬਰ ਹਾਜ਼ਰ ਰਹੇ। ਇਸ ਮੌਕੇ ਵਿਧਾਇਕ ਰਣਬੀਰ ਸਿੰਘ ਭੁੱਲਰ ਨੇ ਨੌਜਵਾਨਾਂ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਉਹ ਆਪਣੀ ਟੀਮ ਸਮੇਤ ਹਮੇਸ਼ਾ ਸਮਾਜ ਦੀ ਭਲਾਈ ਅਤੇ ਨੌਜਵਾਨਾਂ ਦੇ ਹਿੱਤਾਂ ਲਈ ਤਨ-ਮਨ-ਧਨ ਨਾਲ ਸਦੈਵ ਤਤਪਰ ਹਨ। ਉਨ੍ਹਾਂ ਨੇ ਨੌਜਵਾਨਾਂ ਨੂੰ ਨਸ਼ਿਆਂ ਤੋਂ ਦੂਰ ਰਹਿਣ, ਸੱਭਿਆਚਾਰ ਨਾਲ ਜੁੜੇ ਰਹਿਣ ਅਤੇ ਰੋਜ਼ਗਾਰ ਦੇ ਮੌਕਿਆਂ ਵੱਲ ਵਧਣ ਲਈ ਪ੍ਰੇਰਿਤ ਕੀਤਾ। ਉਨ੍ਹਾਂ ਕਿਹਾ ਕਿ ਨੌਜਵਾਨ ਸਮਾਜ ਦੀ ਰੀੜ੍ਹ ਦੀ ਹੱਡੀ ਹਨ ਅਤੇ ਉਨ੍ਹਾਂ ਦੇ ਸਹੀ ਦਿਸ਼ਾ ਵਿੱਚ ਯਤਨਾਂ ਰਾਹੀਂ ਸਮਾਜ ਵਿਚ ਪਾਜ਼ੀਟਿਵ ਬਦਲਾਅ ਲਿਆਇਆ ਜਾ ਸਕਦਾ ਹੈ। ਇਸ ਮੀਟਿੰਗ ਵਿੱਚ ਨੌਜਵਾਨਾਂ ਨੇ ਵੀ ਆਪਣੇ ਵਿਚਾਰ ਸਾਂਝੇ ਕੀਤੇ ਅਤੇ ਭਵਿੱਖ...