Monday, August 10Malwa News
Shadow

Local

ਪੰਜਾਬ ਸਟੇਟ ਫੂਡ ਕਮਿਸ਼ਨ ਦੇ ਮੈਂਬਰ ਜਸਵੀਰ ਸਿੰਘ ਸੇਖੋਂ ਵੱਲੋਂ ਮਾਲੇਰਕੋਟਲਾ ਜ਼ਿਲ੍ਹੇ ਦਾ ਦੌਰਾ

Local
ਮਾਲੇਰਕੋਟਲਾ 24 ਜੁਲਾਈ :                “ਨੈਸ਼ਨਲ ਫੂਡ ਸਕਿਉਰਿਟੀ ਐਕਟ-2013” ਅਤੇ “ ਦੀ ਪੰਜਾਬ ਫੂਡ ਸਕਿਉਰਿਟੀ ਰੂਲਜ਼ 2016” ਨੂੰ ਇੰਨ-ਬਿੰਨ ਲਾਗੂ ਕਰਨ ਅਤੇ ਇਸ ਐਕਟ ਤਹਿਤ ਆਮ ਲੋਕਾਂ ਨੂੰ ਵੱਧ ਤੋਂ ਵੱਧ ਫਾਇਦਾ ਪਹੁੰਚਾਉਣ ਦੇ ਮਕਸਦ ਵਜੋਂ ਅੱਜ ਪੰਜਾਬ ਸਟੇਟ ਫੂਡ ਕਮਿਸ਼ਨ ਦੇ ਮੈਂਬਰ ਜਸਵੀਰ ਸਿੰਘ ਸੇਖੋਂ ਨੇ ਦਫ਼ਤਰ ਡਿਪਟੀ ਕਮਿਸ਼ਨਰ ਮਾਲੇਰਕੋਟਲਾ ਦੇ ਮੀਟਿੰਗ ਹਾਲ ਵਿਖੇ ਸਬੰਧਤ ਵਿਭਾਗਾਂ ਦੇ ਮੁੱਖੀਆਂ ਨਾਲ ਵਿਸ਼ੇਸ ਮੀਟਿੰਗ ਕੀਤੀ ।  ਇਸ ਮੌਕੇ ਵਧੀਕ ਡਿਪਟੀ ਕਮਿਸ਼ਨਰ (ਵਿਕਾਸ) ਰਿੰਪੀ ਗਰਗ, ਜਿਲਾ ਖੁਰਾਕ ਤੇ ਸਪਲਾਈ ਕੰਟਰੋਲਰ ਡੇਜੀ ਮਹਿਤਾ, ਸਿਵਲ ਸਰਜਨ ਡਾ. ਸੰਜੇ ਗੋਇਲ, ਜ਼ਿਲਾ ਸਿੱਖਿਆ ਅਫਸਰ ਬਲਜਿੰਦਰ ਕੌਰ, ਜ਼ਿਲਾ ਹੈਲਥ ਅਫਸਰ ਡਾ. ਰੰਜੀਵ ਬੈਂਸ, ਸੀ.ਡੀ.ਪੀ.ਓ ਪਵਨ ਕੁਮਾਰ, ਰਸਮਿੰਦਰ ਸਿੰਘ,  ਸਹਾਇਕ ਕਮਿਸ਼ਨਰ ਫੂਡ ਸੇਫ਼ਟੀ ਰਾਖੀ ਵਿਨਾਇਕ ਤੋਂ ਇਲਾਵਾ ਵੱਖ- ਵੱਖ ਵਿਭਾਗਾਂ ਦੇ ਅਧਿਕਾਰੀ ਮੌਜੂਦ ਸਨ।                 ਇਸ ਮੌਕੇ ਉਨ੍ਹਾਂ ਕਿਹਾ ਕਿ ...

ਨਸ਼ਾ ਮੁਕਤੀ ਯਾਤਰਾ ਤਹਿਤ ਨਸ਼ਿਆਂ ਦੇ ਖ਼ਾਤਮੇ ਲਈ ਲੋਕਾਂ ਨਾਲ ਕੀਤਾ ਜਾ ਰਿਹਾ ਹੈ ਸਿੱਧਾ ਸੰਵਾਦ : ਚੇਅਰਮੈਨ ਰਮਨ ਬਹਿਲ

Local
ਗੁਰਦਾਸਪੁਰ, 24 ਜੁਲਾਈ (           ) - ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਵੱਲੋਂ ਚਲਾਏ ਜਾ ਰਹੇ ਯੁੱਧ ਨਸ਼ਿਆਂ ਵਿਰੁੱਧ ਤਹਿਤ ਨਸ਼ਾ ਮੁਕਤੀ ਯਾਤਰਾ ਨੂੰ ਅੱਗੇ ਵਧਾਉਂਦੇ ਹੋਏ ਪੰਜਾਬ ਦੇ ਪਿੰਡਾਂ ਤੇ ਸ਼ਹਿਰਾਂ ਵਿੱਚ ਰੱਖਿਆ ਕਮੇਟੀਆਂ ਨਾਲ ਮੀਟਿੰਗਾਂ ਕੀਤੀਆਂ ਜਾ ਰਹੀਆਂ ਹਨ ਤੇ ਨਸ਼ਿਆਂ ਦੇ ਖ਼ਾਤਮੇ ਹਿਤ ਲੋਕਾਂ ਨਾਲ ਸਿੱਧਾ ਸੰਵਾਦ ਕੀਤਾ ਜਾ ਰਿਹਾ ਹੈ। ਇਸ ਨਾਲ ਸੂਬੇ ਵਿਚੋਂ ਨਸ਼ਿਆਂ ਦਾ ਮੁਕੰਮਲ ਖ਼ਾਤਮਾ ਕਰਨ ਵਿੱਚ ਵੱਡੇ ਪੱਧਰ ਉੱਤੇ ਮਦਦ ਮਿਲ ਰਹੀ ਹੈ। ਇਹ ਪ੍ਰਗਟਾਵਾ ਪੰਜਾਬ ਹੈਲਥ ਸਿਸਟਮਜ਼ ਕਾਰਪੋਰੇਸ਼ਨ ਦੇ ਚੇਅਰਮੈਨ ਸ੍ਰੀ ਰਮਨ ਬਹਿਲ ਨੇ ਬੀਤੀ ਸ਼ਾਮ ਵਿਧਾਨ ਸਭਾ ਹਲਕਾ ਗੁਰਦਾਸਪੁਰ ਦੇ ਪਿੰਡ ਸਿੱਧਵਾਂ, ਮਾਨ, ਚੋਪੜਾ ਤੇ ਡੱਲਾ ਗੋਰੀਆ ਵਿਖੇ ਨਸ਼ਾ ਮੁਕਤੀ ਯਾਤਰਾ ਤਹਿਤ ਡਿਫੈਂਸ ਕਮੇਟੀਆਂ ਨਾਲ ਕੀਤੀਆਂ ਮੀਟਿੰਗਾਂ ਦੌਰਾਨ ਕੀਤਾ।  ਉਨ੍ਹਾਂ ਕਿਹਾ ਕਿ ਇਹ ਨਸ਼ਾ ਮੁਕਤੀ ਯਾਤਰਾ ਕੋਈ ਸਿਆਸੀ ਯਾਤਰਾ ਨਹੀਂ ਹੈ, ਇਹ ਇੱਕ ਸਮਾਜਿਕ ਸੰਕਲਪ ਹੈ। ਉਹ ਸਮਾਜ ਦੇ ਹਰ ਵਰਗ, ਹਰ ਪੰਚਾਇਤ, ਹਰ ਨੌਜਵਾਨ, ਹਰ ਮਾਤਾ-ਪਿਤਾ ਨੂੰ ਅਪੀਲ ਕਰਦੇ ...

ਸ੍ਰੀ ਅਨੰਦਪੁਰ ਸਾਹਿਬ ਵਿਚ ਉਪ ਮੰਡਲ ਪੱਧਰ ਦਾ ਸੁਤੰਤਰਤਾ ਦਿਵਸ ਸਮਾਰੋਹ ਮਨਾਉਣ ਸਬੰਧੀ ਹੋਈ ਮੀਟਿੰਗ

Local
ਸ੍ਰੀ ਅਨੰਦਪੁਰ ਸਾਹਿਬ 24 ਜੁਲਾਈ () ਸੁਤੰਤਰਤਾ ਦਿਵਸ ਸਮਾਰੋਹ 15 ਅਗਸਤ ਨੂੰ ਉਪ ਮੰਡਲ ਪੱਧਰ ਸ੍ਰੀ ਅਨੰਦਪੁਰ ਸਾਹਿਬ ਦੇ ਚਰਨ ਗੰਗਾ ਸਟੇਡੀਅਮ ਵਿਖੇ ਮਨਾਇਆ ਜਾ ਰਿਹਾ ਹੈ। 30 ਜੁਲਾਈ ਨੂੰ ਸਵੇਰੇ 10 ਵਜੇ ਆਈਟਮਾਂ ਦੀ ਚੋਣ ਕੀਤੀ ਜਾਵੇਗੀ, 11 ਤੇ 12 ਅਗਸਤ ਨੂੰ ਰਿਹਸਲ ਅਤੇ 13 ਅਗਸਤ ਨੂੰ ਫੁੱਲ ਡਰੈਸ ਰਿਹਸਲ ਕਰਵਾਈ ਜਾਵੇਗੀ।       ਇਹ ਪ੍ਰਗਟਾਵਾ ਅੱਜ ਸ੍ਰੀ ਅਨੰਦਪੁਰ ਸਾਹਿਬ ਦੇ ਹਰਸਿਮਰਨ ਸਿੰਘ ਤਹਿਸੀਲਦਾਰ ਵੱਲੋਂ  ਦਫਤਰ ਦੇ ਮੀਟਿੰਗ ਹਾਲ ਵਿਚ ਸੁਤੰਤਰਤਾ ਦਿਵਸ ਮਨਾਉਣ ਸਬੰਧੀ ਹੋਈ ਮੀਟਿੰਗ ਉਪਰੰਤ ਜਾਣਕਾਰੀ ਦਿੰਦਿਆਂ ਕੀਤਾ। ਉਨ੍ਹਾਂ ਦੱਸਿਆ ਕਿ ਇਸ ਮੌਕੇ ਅਜ਼ਾਦੀ ਦਿਵਸ ਸਮਾਗਮ ਨੂੰ ਸਫਲਤਾ ਪੂਰਵਕ ਨੇਪਰੇ ਚਾੜਨ ਲਈ ਅਧਿਕਾਰੀਆਂ ਦੀਆਂ ਡਿਊਟੀਆਂ ਲਗਾਈਆਂ ਗਈਆਂ ਹਨ।  ਉਨ੍ਹਾਂ ਕਿਹਾ ਕਿ ਸ੍ਰੀ ਅਨੰਦਪੁਰ ਸਾਹਿਬ ਵਿੱਚ  ਪ੍ਰਭਾਵਸ਼ਾਲੀ ਢੰਗ ਨਾਲ ਮਨਾਏ ਜਾਣ&nbs...

ਪੰਜਾਬ ਸਰਕਾਰ ਨੇ ਯੁੱਧ ਨਸ਼ਿਆਂ ਵਿਰੁੱਧ ਮੁਹਿੰਮ ਦੀ ਸਿਰਜਣਾ ਕਰ ਨਸ਼ੇ ਦਾ ਖਾਤਮਾ ਕਰਨ ਦਾ ਕੀਤਾ ਤਹੱਈਆ— ਜਗਦੀਪ ਕੰਬੋਜ਼ ਗੋਲਡੀ

Local
ਜ਼ਲਾਲਾਬਾਦ 24 ਜੁਲਾਈ ਮੁੱਖ ਮੰਤਰੀ ਪੰਜਾਬ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਨੇ ਨਸ਼ੇ ਦਾ ਖਾਤਮਾ ਕਰਨ ਦਾ ਤਹੱਈਆ ਕੀਤਾ ਹੈ ਤਾਂ ਜ਼ੋ ਸੂਬੇ ਦੀ ਨੌਜਵਾਨੀ ਨੂੰ ਇਸ ਕੋਹੜ ਤੋਂ ਬਚਾਇਆ ਜਾ ਸਕੇ ਅਤੇ ਸਾਡਾ ਸੂਬਾ ਮੁੜ ਤੋਂ ਰੰਗਲਾ ਤੇ ਸਿਹਤਮੰਦ ਹੋਵੇ। ਇਨ੍ਹਾਂ ਸ਼ਬਦਾਂ ਦਾ ਪ੍ਰਗਟਾਵਾ ਯੁੱਧ ਨਸ਼ਿਆਂ ਵਿਰੁੱਧ ਮੁਹਿੰਮ ਦੀ ਲੜੀ ਤਹਿਤ ਵਿਧਾਇਕ ਜਲਾਲਾਬਾਦ ਸ੍ਰੀ ਜਗਦੀਪ ਕੰਬੋਜ਼ ਗੋਲਡੀ ਨੇ ਪਿੰਡ ਕੁਹਾੜਿਆਂ ਵਾਲੀ ਤੇ ਮੰਮੂ ਖੇੜਾ ਖਾਟਵਾਂ ਵਿਖੇ ਨਸ਼ਾ ਮੁਕਤੀ ਯਾਤਰਾਵਾਂ ਕਰ ਲੋਕਾਂ ਨੂੰ ਨਸ਼ਿਆਂ ਵਿਰੁੱਧ ਇਕਜੁਟ ਹੋ ਕੇ ਇਸ ਲੜਾਈ ਵਿਚ ਪੰਜਾਬ ਸਰਕਾਰ ਦਾ ਸਾਥ ਦੇਣ ਲਈ ਕਿਹਾ।ਵਿਧਾਇਕ ਸ੍ਰੀ ਜਗਦੀਪ ਕੰਬੋਜ਼ ਗੋਲਡੀ ਨੇ ਕਿਹਾ ਕਿ ਉਹ ਪਿੰਡਾਂ ਦੇ ਵਸਨੀਕਾਂ ਤੋਂ ਇਸ ਲੜਾਈ ਵਿਚ ਸਾਥ ਲੈਣ ਲਈ ਆਏ ਹਨ ਤਾਂ ਜ਼ੋ ਰਲਮਿਲ ਕੇ ਸਰਕਾਰ ਦੇ ਇਸ ਅਭਿਆਨ ਨੂੰ ਸਫਲ ਬਣਾ ਸਕੀਏ ਤੇ ਆਪਣੇ ਸੂਬੇ ਨੂੰ ਇਸ ਛੇਵੇ ਦਰਿਆ ਤੋਂ ਨਿਜਾਤ ਦਿਵਾ ਸਕੀਏ। ਉਨ੍ਹਾਂ ਵਸਨੀਕਾਂ ਨੂੰ ਪ੍ਰੇਰਿਤ ਕਰਦਿਆਂ ਕਿਹਾ ਕਿ ਨਸ਼ਾ ਤਸਕਰਾਂ ਦੀ ਜਾਣਕਾਰੀ ਸਾਂਝੀ ਕਰਨਾ ਲੋਕਾਂ ਦਾ ਕੰਮ ਹੈ ਤੇ ਕਾਰਵਾਈ ਕਰਨਾ ਸਰਕਾਰ ਦਾ, ਨਸ਼...

ਸਿਹਤ ਵਿਭਾਗ ਵੱਲੋਂ ਸਟੋਪ ਡਾਇਰੀਆ (ਦਸਤ ਰੋਕੂ) ਮੁਹਿੰਮ ਸਬੰਧੀ ਕੈਲੰਡਰ ਜਾਰੀ

Local
ਤਰਨ ਤਾਰਨ, 24 ਜੁਲਾਈ ਜ਼ਿਲਾ ਤਰਨ ਤਾਰਨ ਦੇ ਸਿਵਲ ਸਰਜਨ ਡਾ. ਗੁਰਪ੍ਰੀਤ ਸਿੰਘ ਰਾਏ ਦੀ ਪ੍ਰਧਾਨਗੀ ਅਤੇ ਜ਼ਿਲਾ ਟੀਕਾਕਰਨ ਅਫਸਰ ਡਾ. ਵਰਿੰਦਰ ਪਾਲ ਕੌਰ ਦੀ ਯੋਗ ਅਗਵਾਈ ਹੇਠ ਵੀਰਵਾਰ ਨੂੰ ਦਫਤਰ ਸਿਵਲ ਸਰਜਨ ਵਿਖੇ ਸਿਹਤ ਵਿਭਾਗ ਵੱਲੋਂ ਚਲਾਈ ਜਾ ਰਹੀ ਦਸਤ ਰੋਕੂ ਮੁਹਿੰਮ ਸਬੰਧੀ ਵਿਸ਼ਵ ਸਿਹਤ ਸੰਸਥਾ ਦਾ ਸਟੋਪ ਡਾਇਰੀਆ ਮੁਹਿੰਮ ਬਾਰੇ ਕੈਲੰਡਰ ਜਾਰੀ ਕੀਤਾ ਗਿਆ। ਇਸ ਮੌਕੇ ਸਿਵਲ ਸਰਜਨ ਡਾ. ਗੁਰਪ੍ਰੀਤ ਸਿੰਘ ਰਾਏ  ਨੇ ਕਿਹਾ ਕਿ ਸਿਹਤ ਵਿਭਾਗ ਵੱਲੋਂ ਦਸਤ ਰੋਕੋ ਮੁਹਿਮ ਨੂੰ ਇਕ ਜੁਲਾਈ ਨੂੰ ਸ਼ੁਰੂ ਕੀਤਾ ਗਿਆ ਸੀ ਅਤੇ ਇਹ ਮੁਹਿੰਮ ਆਉਣ ਵਾਲੀ 31 ਜੁਲਾਈ ਤੱਕਰ ਜਾਰੀ ਰਹੇਗੀ।  ਉਹਨਾਂ ਦੱਸਿਆ ਕਿ ਆਈ ਡੀ ਸੀ ਐਫ ਪ੍ਰੋਗਰਾਮ ਸਬੰਧੀ ਜਾਗਰੂਕਤਾ ਫੈਲਾਉਣ ਵਾਲੇ ਕਲੰਡਰ ਵਿੱਚ ਦਸਤ ਤੇ ਲੱਛਣਾਂ ਅਤੇ ਬਚਾਅ ਬਾਰੇ ਵਿਸਤਾਰ ਜਾਣਕਾਰੀ ਦਿੱਤੀ ਗਈ ਹੈ। ਸਿਵਲ ਸਰਜਨ ਡਾ. ਗੁਰਪ੍ਰੀਤ ਸਿੰਘ ਰਾਏ ਨੇ ਕਿਹਾ ਕਿ ਮਾਸ ਮੀਡੀਆ ਵਿੰਗ ਵੱਲੋਂ ਇਸ ਮੁਹਿੰਮ ਦੀ ਸਫਲਤਾ ਲਈ ਆਪਣੇ ਆਪਣੇ ਬਲਾਕਾਂ ਦੇ ਵਿੱਚ ਜਾਗਰੂਕਤਾ ਮੁਹਿੰਮ ਚਲਾਈ ਜਾ ਰਹੀ ਹੈ, ਤਾਂ ਜੋ ਦਸਤ ਰੋਗ ਬਾਰੇ ਲੋਕਾਂ ਨੂੰ ਵੱਧ ਤੋਂ ਵ...

ਹਰੇਕ ਪਿੰਡ ਨੂੰ ਸਾਫ਼ ਪੀਣ ਵਾਲਾ ਪਾਣੀ ਮੁਹਈਆ ਕਰਵਾਉਣਾ ਪੰਜਾਬ ਸਰਕਾਰ ਦੀ ਮੁੱਖ ਤਰਜੀਹ : ਹਰਦੀਪ ਸਿੰਘ ਮੁੰਡੀਆਂ

Local
ਮੁਕੇਰੀਆਂ/ਹੁਸ਼ਿਆਰਪੁਰ, 23 ਜੁਲਾਈ :          ਪੰਜਾਬ ਸਰਕਾਰ ਪੇਂਡੂ ਖੇਤਰਾਂ ਵਿਚ ਸਾਫ਼ ਪੀਣ ਵਾਲੇ ਪਾਣੀ ਦੀ ਸਪਲਾਈ ਨੂੰ ਯਕੀਨੀ ਬਣਾਉਣ ਲਈ ਲਗਾਤਾਰ ਯਤਨਸ਼ੀਲ ਹੈ। ਇਸੇ ਲੜੀ ਵਿਚ ਅੱਜ ਮਾਲ ਪੁਨਰਵਾਸ ਅਤੇ ਆਫ਼ਤ ਪ੍ਰਬੰਧਨ, ਜਲ ਸਪਲਾਈ ਅਤੇ ਸੈਨੀਟੇਸ਼ਨ, ਮਕਾਨ ਉਸਾਰੀ ਅਤੇ ਸ਼ਹਿਰੀ ਵਿਕਾਸ ਮੰਤਰੀ ਹਰਦੀਪ ਸਿੰਘ ਮੁੰਡੀਆਂ ਨੇ ਵਿਧਾਇਕ ਦਸੂਹਾ ਕਰਮਬੀਰ ਸਿੰਘ ਘੁੰਮਣ ਅਤੇ ਵਿਧਾਨ ਸਭਾ ਹਲਕਾ ਇੰਚਾਰਜ ਪ੍ਰੋਫੈਸਰ ਜੀ.ਐਸ. ਮੁਲਤਾਨੀ ਦੀ ਮੌਜੂਦਗੀ ਵਿਚ ਬਲਾਕ ਮੁਕੇਰੀਆਂ ਦੇ ਪਿੰਡ ਹਿਯਾਤਪੁਰ ਵਿਚ 62.45 ਲੱਖ ਰੁਪਏ ਦੀ ਲਾਗਤ ਨਾਲ ਬਣਨ ਵਾਲੀ ਜਲ ਸਪਲਾਈ ਯੋਜਨਾ ਦਾ ਨੀਂਹ ਪੱਥਰ ਰੱਖਿਆ ਅਤੇ ਬਲਾਕ ਹਾਜੀਪੁਰ ਵਿਚ 54.50 ਲੱਖ ਰੁਪਏ ਦੀ ਲਾਗਤ ਨਾਲ ਬਣੀ ਜਲ ਸਪਲਾਈ ਯੋਜਨਾ ਦਾ ਉਦਘਾਟਨ ਕੀਤਾ।       ਇਸ ਮੌਕੇ ਕੈਬਨਿਟ ਮੰਤਰੀ ਹਰਦੀਪ ਸਿੰਘ ਮੁੰਡੀਆਂ ਨੇ ਕਿਹਾ ਕਿ ਪੰਜਾਬ ਸਰਕਾਰ ਦੀ ਤਰਜੀਹ ਹੈ ਕਿ ਹਰੇਕ ਪਿੰਡ ਨੂੰ ਸਾਫ਼ ਪੀਣ ਵਾਲੇ ਪਾਣੀ ਦੀ ਸਹੂਲਤ ਪ੍ਰਦਾਨ ਕੀਤੀ ਜਾਵੇ। ਉਨ੍ਹਾਂ ਕਿਹਾ ਕਿ ਇਨ੍ਹਾਂ ਪ੍ਰੋਜੈਕਟਾਂ ਦੇ ਮੁਕੰਮਲ ਹੋਣ ਨਾਲ ਪਿੰਡ ਵਾਸੀਆਂ ਨੂੰ ਵੱਡੀ ਰਾਹਤ ਮਿਲੇਗੀ ਅਤੇ ਬਿਮਾਰੀਆਂ ਵੀ ਘੱਟ ਹੋਣਗੀਆ...

ਪਿੰਡ ਝਬੇਲਵਾਲੀ ਵਿਖੇ ਸੀ.ਐਮ. ਦੀ ਯੋਗਸ਼ਾਲਾ ‘ਚ ਯੋਗ ਕਰਨ ਵਾਲੇ ਪਿੰਡ ਵਾਸੀਆਂ ਨੂੰ ਮੁਹੱਈਆ ਕਰਵਾਏ ਯੋਗਾ ਮੈਟ

Local
ਸ੍ਰੀ ਮੁਕਤਸਰ ਸਾਹਿਬ, 23 ਜੁਲਾਈ: ਸੂਬੇ ਦੇ ਲੋਕਾਂ ਨੂੰ ਤੰਦਰੁਸਤ ਰੱਖਣ ਲਈ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਸੂਬਾ ਸਰਕਾਰ ਵੱਲੋਂ ਸੀ.ਐਮ. ਦੀ ਯੋਗਸ਼ਾਲਾ ਅਧੀਨ ਪਿੰਡਾਂ ਅਤੇ ਸ਼ਹਿਰਾਂ ਵਿੱਚ ਲਗਾਤਾਰ ਯੋਗ ਕਲਾਸਾਂ ਲਗਾਈਆਂ ਜਾ ਰਹੀਆਂ ਹਨ। ਇਸੇ ਲੜੀ ਤਹਿਤ ਜ਼ਿਲ੍ਹੇ ਵਿੱਚ 212 ਯੋਗ ਕਲਾਸਾਂ ਲਗਾਈਆਂ ਜਾ ਰਹੀਆਂ ਹਨ, ਜਿਨ੍ਹਾਂ ਵਿੱਚੋਂ 125 ਕਲਾਸਾਂ ਸ਼ਹਿਰਾਂ ਵਿੱਚ ਅਤੇ 87 ਕਲਾਸਾਂ ਪਿੰਡਾਂ ਵਿੱਚ ਲਗਾਈਆਂ ਜਾ ਰਹੀਆਂ ਹਨ।           ਪਿੰਡ ਉਦੇਕਰਨ ਦੇ ਰਿਟਾਇਰਡ ਪ੍ਰਿੰਸੀਪਲ ਹਰਪਾਲ ਕੌਰ ਵੱਲੋਂ ਪਿੰਡ ਝਬੇਲਵਾਲੀ ਵਿਖੇ ਸੀ.ਐਮ ਦੀ ਯੋਗਸ਼ਾਲਾ ‘ਚ ਯੋਗਾ ਕਰਨ ਵਾਲਿਆਂ ਨੂੰ ਯੋਗਾ ਮੈਟ ਮੁਹਈਆ ਕਰਵਾਏ ਗਏ ਤਾਂ ਜੋ ਉਹ ਹੋਰ ਬਿਹਤਰ ਤਰੀਕੇ ਨਾਲ ਯੋਗਾ ਨੂੰ ਕਰ ਸਕਣ ਤੇ ਤੰਦਰੁਸਤ ਬਣ ਸਕਣ| ਇਸ ਮੌਕੇ ਉਨ੍ਹਾਂ ਕਿਹਾ ਕਿ ਪਿੰਡ ਵਾਸੀਆਂ ਦੀ ਯੋਗਾ ਪ੍ਰਤੀ ਦਿਲਚਸਪੀ ਨੂੰ ਵੇਖਦੇ ਹੋਏ ਇਹ ਉਪਰਾਲਾ ਕੀਤਾ ਗਿਆ ਹੈ| ਉਹਨਾਂ ਕਿਹਾ ਕਿ ਯੋਗਾ ਦਾ ਵੱਧ ਤੋਂ ਵੱਧ ਲਾਭ ਉਠਾਓ, ਰੋਗ ਭਜਾਉ ਤੇ ਤੰਦਰੁਸਤੀ ਪਾਓ ...

ਸਾਥੀ ਕੰਪੇਨ” ਤਹਿਤ ਗੁਰਦੁਆਰਾ ਫਤਹਿਸਰ ਸਾਹਿਬ ਵਿਖੇ 28 ਜੁਲਾਈ ਨੂੰ ਲੱਗੇਗਾ ਬੇਸਹਾਰਾ ਬੱਚਿਆਂ ਦੇ ਆਧਾਰ ਰਜਿਸਟ੍ਰੇਸ਼ਨ ਲਈ ਕੈਂਪ

Local
ਮੋਗਾ, 23 ਜੁਲਾਈ,           ਜ਼ਿਲ੍ਹਾ ਪ੍ਰਸ਼ਾਸ਼ਨ ਮੋਗਾ ਵੱਲੋਂ "ਸਾਥੀ ਕੰਪੇਨ"- "ਡਾਕੂਮੈਂਟ ਸਰਵੇ ਆਫ ਆਧਾਰ ਐਂਡ ਐਕਸੈੱਸ ਟੂ ਟਰੈਕਿੰਗ ਐਂਡ ਹੌਲੀਸਟਿਕ ਇਨਕਲੂਸਨ" ਮੁਹਿੰਮ ਦੀਆਂ ਹਦਾਇਤਾਂ ਦੀ ਪਾਲਣਾ ਕਰਦੇ ਹੋਏ ਜ਼ਿਲ੍ਹਾ ਮੋਗਾ ਵਿਖੇ ਬੇਸਹਾਰਾ ਬੱਚਿਆਂ ਦੇ ਆਧਾਰ ਰਜਿਸਟ੍ਰੇਸ਼ਨ ਕਰਨ ਲਈ ਕੈਂਪ ਲਗਾਏ ਜਾ ਰਹੇ ਹਨ। ਡਿਪਟੀ ਕਮਿਸ਼ਨਰ ਮੋਗਾ ਸ੍ਰੀ ਸਾਗਰ ਸੇਤੀਆ ਨੇ ਇਸ ਸਬੰਧੀ ਜਾਣਕਾਰੀ ਦਿੰਦਿਆਂ ਦੱਸਿਆ ਕਿ ਗੁਰਦੁਆਰਾ ਫਤਹਿਸਰ ਸਾਹਿਬ ਦੁਨੇਕੇ ਵਿਖੇ 28 ਜੁਲਾਈ ਨੂੰ ਅਗਲੇ ਕੈਂਪ ਦਾ ਆਯੋਜਨ ਕੀਤਾ ਜਾ ਰਿਹਾ ਹੈ। ਇਸ ਕੈਂਪ ਵਿੱਚ ਵੱਧ ਤੋਂ ਲੋੜਵੰਦ ਪਹੁੰਚ ਕੇ ਕੈਂਪ ਦਾ ਲਾਹਾ ਪ੍ਰਾਪਤ ਕਰਨ।ਉਹਨਾਂ ਕਿਹਾ ਕਿ ਪਹਿਲਾਂ ਕੋਟ ਈਸੇ ਖਾਂ ਵਿਖੇ 14 ਜੁਲਾਈ, ਰੌਲੀ ਵਿੱਚ ਮਿਤੀ 21 ਜੁਲਾਈ ਨੂੰ, ਬਾਘਾਪੁਰਾਣਾ ਵਿੱਚ 25 ਜੁਲਾਈ ਨੂੰ ਇਹ ਕੈਂਪ ਆਯੋਜਿਤ ਕੀਤੇ ਜਾ ਚੁੱਕੇ ਹਨ।ਬੀ.ਡੀ.ਪੀ.ਓ. ਦਫ਼ਤਰ ਨਿਹਾਲ ਸਿੰਘ ਵਾਲਾ ਵਿਖੇ 1 ਅਗਸਤ ਨੂੰ ਵੀ ਇਸ ਤਰ੍ਹਾਂ ਦਾ ਕੈਂਪ ਲਗਾਇਆ ਜਾ ਰਿਹਾ ਹੈ।...

ਨਸ਼ਾ ਮੁਕਤੀ ਯਾਤਰਾ ਨੂੰ ਪਿੰਡ ਨਰਪੁਰ, ਪਰਸੋ ਕਾ ਪਿੰਡ ਅਤੇ ਦਾਖਲਾ ਵਿੱਚ ਵੱਡਾ ਹੁੰਗਾਰਾ ਮਿਲਿਆ

Local
ਗੁਰਦਾਸਪੁਰ, 23 ਜੁਲਾਈ (       ) - ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਵੱਲੋਂ ਚਲਾਏ ਜਾ ਰਹੇ "ਯੁੱਧ ਨਸ਼ਿਆਂ ਵਿਰੁੱਧ" ਮੁਹਿੰਮ ਤਹਿਤ ਨਸ਼ਾ ਮੁਕਤੀ ਯਾਤਰਾ ਨੂੰ ਵਿਧਾਨ ਸਭਾ ਹਲਕਾ ਗੁਰਦਾਸਪੁਰ ਦੇ ਪਿੰਡਾਂ ਵਿੱਚ ਲਗਾਤਾਰ ਵੱਡਾ ਹੁੰਗਾਰਾ ਮਿਲ ਰਿਹਾ ਹੈ। ਬੀਤੀ ਸ਼ਾਮ ਵਿਧਾਨ ਸਭਾ ਹਲਕਾ ਗੁਰਦਾਸਪੁਰ ਦੇ ਪਿੰਡਾਂ ਨਰਪੁਰ, ਪਰਸੋ ਕਾ ਪਿੰਡ ਅਤੇ ਦਾਖਲਾ ਵਿਖੇ ਨਸ਼ਾ ਮੁਕਤੀ ਯਾਤਰਾ ਤਹਿਤ ਵਿਸ਼ੇਸ਼ ਜਾਗਰੂਕਤਾ ਸਭਾਵਾਂ ਕੀਤੀਆਂ ਗਈਆਂ, ਜਿਨ੍ਹਾਂ ਦੀ ਅਗਵਾਈ ਮਾਰਕਿਟ ਕਮੇਟੀ ਗੁਰਦਾਸਪੁਰ ਦੇ ਚੇਅਰਮੈਨ ਭਾਰਤ ਭੂਸ਼ਨ ਸ਼ਰਮਾ, ਸੀਨੀਅਰ ਆਗੂ ਹਨੀ ਬਹਿਲ, ਨਸ਼ਾ ਮੁਕਤੀ ਯਾਤਰਾ ਦੇ ਹਲਕਾ ਕੋਆਰਡੀਨੇਟਰ ਨੀਰਜ ਸਲਹੋਤਰਾ ਅਤੇ ਸੁੱਚਾ ਸਿੰਘ ਮੁਲਤਾਨੀ ਵੱਲੋਂ ਕੀਤੀ ਗਈ। ਪਿੰਡ ਨਰਪੁਰ, ਪਰਸੋ ਕਾ ਪਿੰਡ ਅਤੇ ਦਾਖਲਾ ਵਿਖੇ ਨਸ਼ਾ ਮੁਕਤੀ ਯਾਤਰਾ ਤਹਿਤ ਹੋਈਆਂ ਜਾਗਰੂਕਤਾ ਸਭਾਵਾਂ ਦੌਰਾਨ ਵਿਲੇਜ ਡਿਫੈਂਸ ਕਮੇਟੀਆਂ ਦੇ ਨੁਮਾਇੰਦਿਆਂ ਅਤੇ ਪਿੰਡ ਵਾਸੀਆਂ ਨੂੰ ਸੰਬੋਧਨ ਕਰਦਿਆਂ ਚੇਅਰਮੈਨ ਭਾਰਤ ਭੂਸ਼ਨ ਸ਼ਰਮਾ ਨੇ ਕਿਹਾ ਕਿ ਨਸ਼ਾ ਮੁਕਤੀ ਯਾਤਰਾ ਦਾ ਉਦੇਸ਼ ਸੂਬੇ ਦੇ ਨੌਜਵਾਨਾਂ ...

ਨਸ਼ਾ ਮੁਕਤੀ ਯਾਤਰਾ ਤਹਿਤ ਵਿਧਾਇਕ ਰਣਬੀਰ ਸਿੰਘ ਭੁੱਲਰ ਨੇ ਪਿੰਡਾਂ ਦੇ ਲੋਕਾਂ ਨੂੰ ਕੀਤਾ ਜਾਗਰੂਕ

Local
ਫ਼ਿਰੋਜ਼ਪੁਰ 22 ਜੁਲਾਈ 2025:   ਮੁੱਖ ਮੰਤਰੀ ਪੰਜਾਬ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਨਸ਼ਿਆਂ ਦੇ ਖਿਲਾਫ ਚਲਾਈ ਜਾ ਰਹੀ ਮੁਹਿੰਮ 'ਯੁੱਧ ਨਸ਼ਿਆਂ ਵਿਰੁੱਧ' ਤਹਿਤ ਵਿਧਾਇਕ ਫ਼ਿਰੋਜ਼ਪੁਰ ਸ਼ਹਿਰੀ ਸ. ਰਣਬੀਰ ਸਿੰਘ ਭੁੱਲਰ ਵੱਲੋਂ ਹਲਕੇ ਦੇ ਪਿੰਡ ਬੱਗੇ ਕੇ ਪਿੱਪਲ ਅਤੇ ਬਸਤੀ ਗੋਬਿੰਦ ਨਗਰ ਵਿੱਚ ਨਸ਼ਾ ਮੁਕਤੀ ਯਾਤਰਾ ਦੌਰਾਨ ਆਯੋਜਿਤ ਜਨ ਸਭਾਵਾਂ ਵਿੱਚ ਸ਼ਿਰਕਤ ਕਰ ਕੇ ਲੋਕਾਂ ਨੂੰ ਨਸ਼ਿਆਂ ਖਿਲਾਫ ਜਾਗਰੂਕ ਕੀਤਾ ਗਿਆ ਅਤੇ ਨਸ਼ਿਆਂ ਖਿਲਾਫ ਪੰਜਾਬ ਸਰਕਾਰ ਦੀ ਇਸ ਜੰਗ ਵਿੱਚ ਸਰਕਾਰ ਅਤੇ ਪ੍ਰਸ਼ਾਸਨ ਦਾ ਸਾਥ ਦੇਣ ਲਈ ਪ੍ਰੇਰਿਤ ਕੀਤਾ ਗਿਆ। ਇਸ ਮੌਕੇ ਡਾ. ਅਮਨਦੀਪ ਕੌਰ (ਕੋਆਰਡੀਨੇਟਰ ਨਸ਼ਾ ਮੁਕਤੀ ਮੋਰਚਾ ਹਲਕਾ ਫਿਰੋਜ਼ਪੁਰ ਸ਼ਹਿਰੀ) ਅਤੇ ਡੀ.ਐਸ.ਪੀ. ਸੁਖਵਿੰਦਰ ਸਿੰਘ ਵੀ ਮੌਜੂਦ ਸਨ। ਇਸ ਮੌਕੇ ਵਿਧਾਇਕ ਰਣਬੀਰ ਸਿੰਘ ਭੁੱਲਰ ਨੇ ਲੋਕਾਂ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਿੱਚ ਪੰਜਾਬ ਸਰਕਾਰ ਵੱਲੋਂ ਨਸ਼ਾ ਤਸਕਰਾਂ ਖਿਲਾਫ ਪੂਰੀ ਸਖ਼ਤਾਈ ਵਾਲਾ ਰਵੱਈਆ ਅਪਣਾਇਆ ਗਿਆ ਹੈ ...