ਸੰਸਦ ਮੈਂਬਰ ਮੀਤ ਹੇਅਰ ਨੇ 68 ਲੱਖ ਦੇ ਕੰਮਾਂ ਦੀ ਕਰਾਈ ਸ਼ੁਰੂਆਤ
ਬਰਨਾਲਾ, 3 ਅਕਤੂਬਰ- ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵਲੋਂ ਇਲਾਕੇ ਦੇ ਵਿਕਾਸ ਲਈ ਕਰੋੜਾਂ ਰੁਪਏ ਜਾਰੀ ਕੀਤੇ ਜਾ ਰਹੇ ਹਨ ਅਤੇ ਇਕੱਲੇ ਭੈਣੀ ਮਹਿਰਾਜ ਪਿੰਡ ਲਈ ਤਕਰੀਬਨ 8 ਕਰੋੜ ਰੁਪਏ ਜਾਰੀ ਹੋਏ ਹਨ, ਜਿਨ੍ਹਾਂ ਨਾਲ ਵਿਕਾਸ ਕਾਰਜ ਵੱਡੇ ਪੱਧਰ 'ਤੇ ਜਾਰੀ ਹਨ। ਇਹ ਪ੍ਰਗਟਾਵਾ ਲੋਕ ਸਭਾ ਮੈਂਬਰ ਸੰਗਰੂਰ ਸ. ਗੁਰਮੀਤ ਸਿੰਘ ਮੀਤ ਹੇਅਰ ਨੇ ਅੱਜ ਪਿੰਡ ਭੈਣੀ ਮਹਿਰਾਜ ਵਿਚ 41 ਲੱਖ ਦੇ ਕੰਮਾਂ ਦੇ ਨੀਂਹ ਪੱਥਰ ਰੱਖਣ ਮੌਕੇ ਕੀਤਾ। ਓਨ੍ਹਾਂ ਕਿਹਾ ਕਿ ਭੈਣੀ ਮਹਿਰਾਜ ਵਿਚ ਕਰੀਬ 35 ਲੱਖ ਦੀ ਲਾਗਤ ਨਾਲ ਹੈਲਥ ਵੈਲਨੈਸ ਸੈਂਟਰ ਨੂੰ ਨਵੀਂ ਇਮਾਰਤ ਮਿਲੇਗੀ, ਜਿਸ ਦੇ ਕੰਮ ਦੀ ਸ਼ੁਰੂਆਤ ਹੋ ਚੁੱਕੀ ਹੈ। ਓਨ੍ਹਾਂ ਕਿਹਾ ਕਿ ਇਸ ਇਮਾਰਤ ਦੀ ਹਾਲਤ ਕਾਫੀ ਖ਼ਰਾਬ ਸੀ ਜਿਸ ਨੂੰ ਧਿਆਨ ਵਿੱਚ ਰੱਖਦੇ ਹੋਏ ਨਵੀਂ ਇਮਾਰਤ ਉਸਾਰੀ ਜਾ ਰਹੀ ਹੈ। ਉਨ੍ਹਾਂ ਕਿਹਾ ਕਿ ਇਸ ਤੋਂ ਇਲਾਵਾ ਭੈਣੀ ਮਹਿਰਾਜ ਵਿਚ ਬੱਸ ਸਟੈਂਡ ਦੀ ਉਸਾਰੀ 3 ਲੱਖ ਅਤੇ ਧਰਮਸ਼ਾਲਾ ਲਈ 3 ਲੱਖ ਰੁਪਏ ਖ਼ਰਚੇ ਜਾ ਰਹੇ ਹਨ ਅਤੇ ਇਨ੍ਹਾਂ ਕੰਮਾਂ ਦੀ ਵੀ ਅੱਜ ਸ਼ੁਰੂਆਤ ਕੀਤੀ ਗਈ ਹੈ। ਉਨ੍ਹਾਂ ਕਿਹਾ ਕ...








