Friday, September 25Malwa News
Shadow

Local

ਟਰੈਫਿਕ ਪੁਲਿਸ ਵੱਲੋਂ 42 ਬਿਨ੍ਹਾਂ ਨੰਬਰਾਂ ਵਾਲੇ, ਟ੍ਰਿਪਲ ਰਾਈਡਿੰਗ ਅਤੇ ਗਲਤ ਪਾਰਕਿੰਗ ਕਰਨ ਵਾਲੇ ਵਾਹਨਾਂ ਦੇ ਚਲਾਨ

ਟਰੈਫਿਕ ਪੁਲਿਸ ਵੱਲੋਂ 42 ਬਿਨ੍ਹਾਂ ਨੰਬਰਾਂ ਵਾਲੇ, ਟ੍ਰਿਪਲ ਰਾਈਡਿੰਗ ਅਤੇ ਗਲਤ ਪਾਰਕਿੰਗ ਕਰਨ ਵਾਲੇ ਵਾਹਨਾਂ ਦੇ ਚਲਾਨ

Local
ਰੂਪਨਗਰ, 5 ਅਗਸਤ: ਜ਼ਿਲ੍ਹਾ ਰੂਪਨਗਰ ਵਿੱਚ ਅਪਰਾਧਿਕ ਗਤੀਵਿਧੀਆਂ ਅਤੇ ਗੈਰ-ਸਮਾਜਿਕ ਤੱਤਾਂ ਉੱਤੇ ਨਕੇਲ ਕੱਸਣ ਲਈ ਪੁਲਿਸ ਵੱਲੋਂ ਸਖ਼ਤ ਕਦਮ ਚੁੱਕੇ ਜਾ ਰਹੇ ਹਨ। ਇਸੇ ਕੜੀ ਤਹਿਤ ਐੱਸ ਐੱਸ ਪੀ ਸ੍ਰੀ ਮਨਿੰਦਰ ਸਿੰਘ ਅਤੇ ਐਸ ਪੀ ਸ੍ਰੀ ਅਰਵਿੰਦ ਮੀਨਾ ਦੀਆਂ ਹਿਦਾਇਤਾਂ ਅਨੁਸਾਰ ਟਰੈਫਿਕ ਪੁਲਿਸ ਵੱਲੋਂ ਵਿਸ਼ੇਸ਼ ਮੁਹਿੰਮ ਚਲਾਈ ਗਈ, ਜਿਸ ਦੌਰਾਨ ਟ੍ਰੈਫਿਕ ਨਿਯਮਾਂ ਦੀ ਉਲੰਘਣਾ ਕਰਨ ਵਾਲੇ ਵਾਹਨ ਚਾਲਕਾਂ ਖ਼ਿਲਾਫ਼ ਕਾਰਵਾਈ ਕਰਦਿਆਂ 42 ਵਾਹਨਾਂ ਦੇ ਚਲਾਨ ਕੀਤੇ ਗਏ। ਇਸ ਮੁਹਿੰਮ ਦੌਰਾਨ ਖ਼ਾਸ ਤੌਰ ‘ਤੇ ਬਿਨ੍ਹਾਂ ਨੰਬਰ ਪਲੇਟ ਵਾਲੇ ਵਾਹਨਾਂ, ਟ੍ਰਿਪਲ ਰਾਈਡਿੰਗ ਕਰਨ ਵਾਲੇ ਦੋਪਹੀਆ ਵਾਹਨ ਸਵਾਰਾਂ ਅਤੇ ਗਲਤ ਢੰਗ ਨਾਲ ਪਾਰਕ ਕੀਤੇ ਵਾਹਨਾਂ ਨੂੰ ਕਾਬੂ ਕੀਤਾ ਗਿਆ। ਟਰੈਫਿਕ ਨਿਯਮਾਂ ਦੀ ਅਣਦੇਖੀ ਕਰਕੇ ਸੜਕ ਸੁਰੱਖਿਆ ਨੂੰ ਖਤਰੇ ਵਿੱਚ ਪਾਉਣ ਵਾਲੇ ਵਿਅਕਤੀਆਂ ਖ਼ਿਲਾਫ਼ ਸਖ਼ਤ ਕਾਰਵਾਈ ਕੀਤੀ ਗਈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਸਬ ਇੰਸਪੈਕਟਰ ਸਰਬਜੀਤ ਸਿੰਘ ਅਤੇ ਅਸਿਸਟੈਂਟ ਸਬ ਇੰਸਪੈਕਟਰ ਅਜੇ ਕੁਮਾਰ ਅਤੇ ਦੀਦਾਰ ਸਿੰਘ ਨੇ ਦੱਸਿਆ ਕਿ ਰੂਪਨਗਰ ਪੁਲਿਸ ਵੱਲੋਂ ਸ਼ਰਾਰਤੀ ਅਤੇ ਗੈਰ-ਕਾਨੂੰਨੀ ਗਤੀਵਿਧੀਆਂ ਵਿੱਚ...
ਆਪ ਐਮਪੀ ਮਾਲਵਿੰਦਰ ਸਿੰਘ ਕੰਗ ਨੇ ਕੇਂਦਰੀ ਮੰਤਰੀ ਨਿਤਿਨ ਗਡਕਰੀ ਨਾਲ ਕੀਤੀ ਮੁਲਾਕਾਤ

ਆਪ ਐਮਪੀ ਮਾਲਵਿੰਦਰ ਸਿੰਘ ਕੰਗ ਨੇ ਕੇਂਦਰੀ ਮੰਤਰੀ ਨਿਤਿਨ ਗਡਕਰੀ ਨਾਲ ਕੀਤੀ ਮੁਲਾਕਾਤ

Local
ਨਵੀਂ ਦਿੱਲੀ/ਚੰਡੀਗੜ੍ਹ, 5 ਅਗਸਤ ਸ੍ਰੀ ਅਨੰਦਪੁਰ ਸਾਹਿਬ ਤੋਂ ਆਮ ਆਦਮੀ ਪਾਰਟੀ (ਆਪ) ਦੇ ਸੰਸਦ ਮੈਂਬਰ ਮਾਲਵਿੰਦਰ ਸਿੰਘ ਕੰਗ ਨੇ ਬੁੱਧਵਾਰ ਨੂੰ ਕੇਂਦਰੀ ਸੜਕ ਆਵਾਜਾਈ ਅਤੇ ਰਾਜਮਾਰਗ ਮੰਤਰੀ ਨਿਤਿਨ ਗਡਕਰੀ ਨਾਲ ਮੁਲਾਕਾਤ ਕੀਤੀ ਅਤੇ ਬੰਗਾ–ਗੜ੍ਹਸ਼ੰਕਰ–ਸ੍ਰੀ ਅਨੰਦਪੁਰ ਸਾਹਿਬ–ਨੈਣਾ ਦੇਵੀ ਮਾਰਗ ਨੂੰ ਰਾਸ਼ਟਰੀ ਰਾਜਮਾਰਗ ਐਲਾਨਣ ਦੀ ਲੰਬੇ ਸਮੇਂ ਤੋਂ ਲਟਕਦੀ ਆ ਰਹੀ ਮੰਗ ਨੂੰ ਪੁਰਜ਼ੋਰ ਢੰਗ ਨਾਲ ਦੁਹਰਾਇਆ। ਮੁਲਾਕਾਤ ਦੌਰਾਨ ਕੰਗ ਨੇ ਇਸ ਸੜਕ ਦੀ ਰਣਨੀਤਕ, ਧਾਰਮਿਕ ਅਤੇ ਆਰਥਿਕ ਮਹੱਤਤਾ 'ਤੇ ਚਰਚਾ ਕੀਤੀ ਅਤੇ ਕੇਂਦਰ ਸਰਕਾਰ ਨੂੰ ਇਸ ਪ੍ਰੋਜੈਕਟ ਵਿੱਚ ਤੇਜ਼ੀ ਲਿਆਉਣ ਦੀ ਅਪੀਲ ਕੀਤੀ। ਕੰਗ ਨੇ ਕਿਹਾ ਕਿ ਪ੍ਰਸਤਾਵਿਤ ਰਾਸ਼ਟਰੀ ਰਾਜਮਾਰਗ ਸਿਰਫ਼ ਇੱਕ ਸੜਕੀ ਬੁਨਿਆਦੀ ਢਾਂਚਾ ਪ੍ਰੋਜੈਕਟ ਨਹੀਂ ਹੈ, ਸਗੋਂ ਇਸ ਖੇਤਰ ਦੇ ਲੱਖਾਂ ਲੋਕਾਂ ਲਈ ਇੱਕ ਲਾਈਫਲਾਈਨ ਹੈ। ਉਨ੍ਹਾਂ ਦੱਸਿਆ ਕਿ ਇਹ ਸੜਕ ਸਿੱਖ ਧਰਮ ਦੇ ਸਭ ਤੋਂ ਪਵਿੱਤਰ ਅਸਥਾਨਾਂ ਵਿੱਚੋਂ ਇੱਕ ਸ੍ਰੀ ਅਨੰਦਪੁਰ ਸਾਹਿਬ ਜਿੱਥੇ 1699 ਵਿੱਚ ਗੁਰੂ ਗੋਬਿੰਦ ਸਿੰਘ ਜੀ ਨੇ ਖਾਲਸਾ ਪੰਥ ਦੀ ਸਾਜਨਾ ਕੀਤੀ ਸੀ, ਨੂੰ ਹਿਮਾਚਲ ਪ੍ਰਦੇਸ਼ ਸਥਿਤ ਮਾਤਾ ਨੈਣਾ ਦੇ...
ਐਸ.ਆਈ.ਆਰ; ਜ਼ਿਲ੍ਹੇ ‘ਚ ਨਿਰਧਾਰਤ ਸਮੇਂ ਤੋਂ ਪਹਿਲਾਂ ਹੀ 100 ਫੀਸਦੀ ਕਾਰਜ ਮੁਕੰਮਲ : ਡਿਪਟੀ ਕਮਿਸ਼ਨਰ

ਐਸ.ਆਈ.ਆਰ; ਜ਼ਿਲ੍ਹੇ ‘ਚ ਨਿਰਧਾਰਤ ਸਮੇਂ ਤੋਂ ਪਹਿਲਾਂ ਹੀ 100 ਫੀਸਦੀ ਕਾਰਜ ਮੁਕੰਮਲ : ਡਿਪਟੀ ਕਮਿਸ਼ਨਰ

Local
ਹੁਸ਼ਿਆਰਪੁਰ, 5 ਅਗਸਤ : ਭਾਰਤ ਚੋਣ ਕਮਿਸ਼ਨ ਦੀਆਂ ਹਦਾਇਤਾਂ ‘ਤੇ ਵੋਟਰ ਸੂਚੀਆਂ ਦੀ ਸ਼ੁਰੂ ਹੋਈ ਵਿਸ਼ੇਸ਼ ਡੂੰਘੀ ਸੁਧਾਈ ਬਾਰੇ ਜਾਣਕਾਰੀ ਦਿੰਦਿਆਂ ਡਿਪਟੀ ਕਮਿਸ਼ਨਰ-ਕਮ-ਜ਼ਿਲ੍ਹਾ ਚੋਣ ਅਫ਼ਸਰ ਆਸ਼ਿਕਾ ਜੈਨ ਨੇ ਦੱਸਿਆ ਕਿ ਜ਼ਿਲ੍ਹੇ ਵਿਚ ਸਮੂਹ ਬੂਥ ਲੈਵਲ ਅਫ਼ਸਰਾਂ ਵਲੋਂ ਵੋਟਰ ਸੂਚੀਆਂ ਦੀ ਵਿਸ਼ੇਸ਼ ਡੂੰਘੀ ਸੁਧਾਈ ਦਾ ਕਾਰਜ ਨਿਰਧਾਰਤ ਸਮੇਂ ਤੋਂ ਪਹਿਲਾਂ ਹੀ 100 ਫੀਸਦੀ ਮੁਕੰਮਲ ਕਰ ਲਿਆ ਗਿਆ।           ਡਿਪਟੀ ਕਮਿਸ਼ਨਰ-ਕਮ-ਜ਼ਿਲ੍ਹਾ ਚੋਣ ਅਫ਼ਸਰ ਆਸ਼ਿਕਾ ਜੈਨ ਨੇ ਦੱਸਿਆ ਕਿ ਬੂਥ ਲੈਵਲ ਅਫ਼ਸਰਾਂ ਵਲੋਂ ਜ਼ਿਲ੍ਹੇ ਵਿਚ ਕੁੱਲ 1268648 ਵੋਟਰਾਂ ਦੇ ਗਿਣਤੀ ਫਾਰਮ ਵੰਡਣ ਉਪਰੰਤ ਡਿਜੀਟਾਈਜ਼ੇਸ਼ਨ ਦਾ ਕੰਮ ਮੁਕੰਮਲ ਕੀਤਾ ਗਿਆ ਜਿਸ ਵਿਚੋਂ 1169930 (92.22 ਫੀਸਦੀ) ਵੋਟਰਾਂ ਦੇ ਫਾਰਮ ਦਸਤੀ ਅਤੇ 1487 (0.12 ਫੀਸਦੀ) ਆਨਲਾਈਨ ਭਰਨ ਉਪਰੰਤ ਪ੍ਰਾਪਤ ਕੀਤੇ ਗਏ। ਉਨ੍ਹਾਂ ਦੱਸਿਆ ਕਿ ਇਸ ਤੋਂ ਇਲਾਵਾ ਵਿਸ਼ੇਸ਼ ਡੂੰਘੀ ਸੁਧਾਈ (ਐਸ.ਆਈ.ਆਰ.) ਦੌਰਾਨ ਜ਼ਿਲ੍ਹੇ ਵਿਚ 15265 ਵੋਟਰ ਗੈਰ-ਹਾਜਰ, 48512 ਪੱਕੇ ਤੌਰ ‘ਤੇ ਸਥਾਨ ਛੱਡ ਚੁੱਕੇ, 28475 ਮ੍ਰਿ...
ਜ਼ਿਲ੍ਹਾ ਰੈਡ ਕਰਾਸ ਸੋਸਾਇਟੀ, ਗੁਰਦਾਸਪੁਰ ਵਿਖੇ ਖੂਨਦਾਨ ਕੈਂਪ ਲੱਗਾ

ਜ਼ਿਲ੍ਹਾ ਰੈਡ ਕਰਾਸ ਸੋਸਾਇਟੀ, ਗੁਰਦਾਸਪੁਰ ਵਿਖੇ ਖੂਨਦਾਨ ਕੈਂਪ ਲੱਗਾ

Local
ਗੁਰਦਾਸਪੁਰ, 4 ਅਗਸਤ - ਡਿਪਟੀ ਕਮਿਸ਼ਨਰ-ਕਮ-ਪ੍ਰਧਾਨ, ਜ਼ਿਲ੍ਹਾ ਰੈਡ ਕਰਾਸ ਸੋਸਾਇਟੀ, ਗੁਰਦਾਸਪੁਰ ਵਲੋ ਦਿੱਤੇ ਗਏ ਕੁ ਦਿਸ਼ਾ- ਨਿਰਦੇਸ਼ਾਂ ਅਤੇ ਸਹਾਇਕ ਕਮਿਸ਼ਨਰ (ਜ), ਗੁਰਦਾਸਪੁਰ ਦੀ ਰਹਿਨੁਮਾਈ ਹੇਠ ਜ਼ਿਲ੍ਹਾ ਰੈਡ ਕਰਾਸ ਸੋਸਾਇਟੀ ਵਿਚੋਂ ਪ੍ਰਾਪਤ ਕਰ ਰਹੇ ਵਿਅਕਤੀਆਂ ਦੇ ਸਹਿਯੋਗ ਨਾਲ ਇੱਕ ਸਵੈ ਇਛੱਕ ਖੂਨਦਾਨ ਕੈਂਪ ਲਗਾਇਆ ਗਿਆ। ਜਿਸ ਵਿਚ ਟਰੇਨਿੰਗ ਪ੍ਰਾਪਤ ਕਰ ਰਹੇ ਬੱਚਿਆਂ ਨੂੰ ਰਾਜੀਵ ਸਿੰਘ, ਸਕੱਤਰ ਰੈਡ ਕਰਾਸ ਸੋਸਾਇਟੀ ਰਾਜੀਵ ਸਿੰਘ ਵਲੋ ਖੂਨਦਾਨ ਕਰਨ ਦੀ ਮਹੱਹਤਾ ਬਾਰੇ ਦਸਿਆ ਗਿਆ ਕਿ ਇਹ ਇੱਕ ਬੁਹਤ ਹੀ ਮਹਾਨ ਕੰਮ ਹੈ ਕਿਉਂਕਿ ਸਾਡੇ ਸਰੀਰ ਦਾ ਮੁੱਲ ਆਧਾਰ ਖੂਣ ਹੁੰਦਾ ਹੈ, ਜੋ ਨਾ ਤਾਂ ਕਿਸੇ ਫੈਕਟਰੀ ਵਿਚ ਤਿਆਰ ਹੁੰਦਾ ਹੈ ਅਤੇ ਨਾ ਕਿਸੇ ਹੋਰ ਲਿਆ ਜਾ ਸਕਦਾ ਹੈ ਇਸ ਦੀ ਕਮੀ ਸਿਰਫ ਮਨੁੱਖ ਦੇ ਖੂਣ ਤੋ ਹੀ ਕੀਤੀ ਜਾਂ ਸਕਦੀ ਹੈ। ਇਸ ਤਰਾਂ ਦੇ ਕੈਪਾਂ ਵਿਚ ਖੂਨ ਦਾਨ ਕਰਨ ਦੇ ਨਾਲ ਸਾਡੇ ਸਰੀਰ ਦੇ ਜਰੂਰੀ ਟੈਸਟ ਮੁਫਤ ਹੋ ਜਾਂਦੇ ਹਨ ਜਿਸ ਦਾ ਇਹ ਫਾਇਦਾ ਹੁੰਦਾ ਹੈ ਕਿ ਅਗਰ ਸਾਡੇ ਸਰੀਰ ਵਿਚ ਕਿਸੇ ਵੀ ਤਰਾਂ ਦੀ ਕੋਈ ਬਿਮਾਰੀ ਦੀ ਸ਼ੁਰਆਤ ਹੁੰਦੀ ਹੈ ਜਾਂ ਹੋਣ ਵਾਲੀ ਹੋਵੇ ਤਾਂ ਇਹਨਾਂ ਟੈ...
ਪਿੰਡਾਂ ਦੇ ਲੋਕਾਂ ਲਈ ਵਰਦਾਨ ਸਾਬਿਤ ਹੋ ਰਹੇ ਹਨ ਰੈੱਡ ਕ੍ਰਾਸ ਦੇ ਲੋਕ ਸੇਵਾ ਕੈਂਪ

ਪਿੰਡਾਂ ਦੇ ਲੋਕਾਂ ਲਈ ਵਰਦਾਨ ਸਾਬਿਤ ਹੋ ਰਹੇ ਹਨ ਰੈੱਡ ਕ੍ਰਾਸ ਦੇ ਲੋਕ ਸੇਵਾ ਕੈਂਪ

Local
ਬਰਨਾਲਾ, 4 ਅਗਸਤ    ਜ਼ਿਲ੍ਹਾ ਰੈੱਡ ਕ੍ਰਾਸ ਸੋਸਾਇਟੀ ਵਲੋਂ ਲਾਏ ਜਾ ਰਹੇ ਲੋਕ ਸੇਵਾ ਕੈਂਪ ਲੋੜਵੰਦਾਂ ਲਈ ਵਰਦਾਨ ਸਾਬਿਤ ਹੋ ਰਹੇ ਹਨ ਜਿੱਥੇ ਸੈਂਕੜੇ ਵਿਅਕਤੀ ਖਾਸ ਕਰਕੇ ਬਜ਼ੁਰਗ ਸਿਹਤ ਸੇਵਾਵਾਂ ਵਿਸ਼ੇਸ਼ ਕਰਕੇ ਅੱਖਾਂ ਦੇ ਚੈੱਕਅਪ ਅਤੇ ਮੁਫ਼ਤ ਐਨਕਾਂ ਦੀ ਸਹੂਲਤ ਦਾ ਲਾਭ ਲੈ ਰਹੇ ਹਨ।      ਜ਼ਿਲ੍ਹਾ ਰੈੱਡ ਕ੍ਰਾਸ ਸੋਸਾਇਟੀ ਵਲੋਂ ਅੱਜ ਪਿੰਡ ਸੇਖਾ ਦੇ ਡੇਰਾ ਬਾਬਾ ਟਹਿਲ ਦਾਸ ਜੀ ਵਿਖੇ ਕੈਂਪ ਲਾਇਆ ਗਿਆ ਜਿੱਥੇ ਸੈਂਕੜੇ ਪਿੰਡ ਵਾਸੀਆਂ ਨੇ ਕੈਂਪ ਦਾ ਲਾਭ ਲਿਆ। ਇਸ ਮੌਕੇ ਡਿਪਟੀ ਕਮਿਸ਼ਨਰ ਹਰਪ੍ਰੀਤ ਸਿੰਘ ਆਈਏਐੱਸ ਨੇ ਕੈਂਪ ਦਾ ਦੌਰਾ ਕਰਕੇ ਪਿੰਡ ਵਾਸੀਆਂ ਨਾਲ ਗੱਲਬਾਤ ਕੀਤੀ।   ਇਸ ਮੌਕੇ ਉਹਨਾਂ ਦਸਿਆ ਕਿ ਜ਼ਿਲ੍ਹਾ ਰੈੱਡ ਕ੍ਰਾਸ ਸੋਸਾਇਟੀ ਵਲੋਂ ਲਾਏ ਜਾ ਰਹੇ ਲੋਕ ਸੇਵਾ ਕੈਂਪਾਂ ਦੀ ਲੜੀ ਤਹਿਤ ਪਿੰਡ ਕਰਮਗੜ੍ਹ, ਕਾਲੇਕੇ, ਢਿੱਲਵਾਂ, ਕੱਟੂ, ਜ਼ਿਲ੍ਹਾ ਜੇਲ੍ਹ, ਅਮਲਾ ਸਿੰਘ ਵਾਲਾ, ਠੀਕਰੀਵਾਲ ਅਤੇ ਸੇਖਾ ਵਿਚ ਕੈਂਪ ਲਾਏ ਗਏ ਹਨ। ਇਨ੍ਹਾਂ ਕੈਂਪਾਂ ਵਿੱਚ 800 ਦੇ ਕਰੀਬ ਮਰੀਜ਼ਾਂ ਦਾ ਅੱਖਾਂ ਦਾ ਚੈੱਕਅਪ, 550 ਦੇ ਕਰੀਬ ਵਿਅਕਤੀਆਂ ਨੂੰ ਮੁਫ਼ਤ ਐਨਕਾਂ, 500 ਦੇ ਕ...
ਜਨਾਨਾ ਹਸਪਤਾਲ, ਢਾਬਾ ਖਟੀਕਾ ਵਿੱਚ ਗਾਇਨੀਕੋਲੋਜਿਸਟਾਂ ਅਤੇ ਪੀਡੀਆਟ੍ਰਿਕਸ ਦੇ ਮਾਹਿਰਾਂ ਦੀ ਨਿਯੁਕਤੀ ਕੀਤੀ ਜਾਏ: ਵਿਧਾਇਕ ਡਾ. ਅਜੇ ਗੁਪਤਾ

ਜਨਾਨਾ ਹਸਪਤਾਲ, ਢਾਬਾ ਖਟੀਕਾ ਵਿੱਚ ਗਾਇਨੀਕੋਲੋਜਿਸਟਾਂ ਅਤੇ ਪੀਡੀਆਟ੍ਰਿਕਸ ਦੇ ਮਾਹਿਰਾਂ ਦੀ ਨਿਯੁਕਤੀ ਕੀਤੀ ਜਾਏ: ਵਿਧਾਇਕ ਡਾ. ਅਜੇ ਗੁਪਤਾ

Local
ਅੰਮ੍ਰਿਤਸਰ, 4 ਅਗਸਤ, 2026: ਅੰਮ੍ਰਿਤਸਰ ਦੇ ਕੇਂਦਰੀ ਵਿਧਾਨ ਸਭਾ ਹਲਕੇ ਤੋਂ ਵਿਧਾਇਕ ਡਾ. ਅਜੇ ਗੁਪਤਾ ਨੇ ਅੱਜ ਪੰਜਾਬ ਵਿਧਾਨ ਸਭਾ ਵਿੱਚ ਜਨਾਨਾ ਮਹਿਲਾ ਹਸਪਤਾਲ, ਢਾਬਾ ਖਟੀਕਾ ਵਿੱਚ ਬਿਹਤਰ ਸਹੂਲਤਾਂ ਪ੍ਰਦਾਨ ਕਰਨ ਦਾ ਮੁੱਦਾ ਉਠਾਇਆ। ਵਿਧਾਇਕ ਡਾ. ਗੁਪਤਾ ਨੇ ਵਿਧਾਨ ਸਭਾ ਵਿੱਚ ਦੱਸਿਆ ਕਿ ਢਾਬਾ ਖਟੀਕਾ ਵਿੱਚ ਸਥਿਤ ਲਗਭਗ 110 ਸਾਲ ਪੁਰਾਣਾ ਜਨਾਨਾ ਹਸਪਤਾਲ ਉਨ੍ਹਾਂ ਦੇ ਹਲਕੇ ਵਿੱਚ ਸਥਿਤ ਹੈ। ਜਦੋਂ ਆਮ ਆਦਮੀ ਪਾਰਟੀ ਦੀ ਸਰਕਾਰ ਪੰਜਾਬ ਵਿੱਚ ਸੱਤਾ ਵਿੱਚ ਆਈ ਸੀ, ਤਾਂ ਹਸਪਤਾਲ ਦੀ ਹਾਲਤ ਬਹੁਤ ਮਾੜੀ ਸੀ। ਮੁਰੰਮਤ ਦਾ ਕੰਮ ਚੱਲ ਰਿਹਾ ਹੈ। ਉਨ੍ਹਾਂ ਅੱਗੇ ਕਿਹਾ ਕਿ ਸਿਹਤ ਮੰਤਰੀ ਡਾ. ਬਲਬੀਰ ਸਿੰਘ ਨੇ ਵਿਧਾਨ ਸਭਾ ਵਿੱਚ ਦੱਸਿਆ ਕਿ ਪੰਜਾਬ ਦੇ ਸਾਰੇ 117 ਵਿਧਾਨ ਸਭਾ ਹਲਕਿਆਂ ਵਿੱਚ ਕਮਿਊਨਿਟੀ ਸਿਹਤ ਕੇਂਦਰਾਂ ਵਿੱਚ ਸੁਧਾਰ ਕੀਤਾ ਜਾ ਰਿਹਾ ਹੈ। ਇਸੇ ਤਰ੍ਹਾਂ ਮਹਿਲਾ ਹਸਪਤਾਲ ਵਿੱਚ 24 ਘੰਟੇ ਸੇਵਾਵਾਂ ਪ੍ਰਦਾਨ ਕੀਤੀਆਂ ਜਾਣੀਆਂ ਚਾਹੀਦੀਆਂ ਹਨ। ਉਨ੍ਹਾਂ ਅਪੀਲ ਕੀਤੀ ਕਿ ਇਸ ਹਸਪਤਾਲ ਵਿੱਚ ਗਾਇਨੀਕੋਲੋਜਿਸਟ (ਔਰਤਾਂ ਦੀਆਂ ਬਿਮਾਰੀਆਂ)ਅਤ...
ਵਧੀਕ ਡਿਪਟੀ ਕਮਿਸ਼ਨਰ ਵਲੋੱ ਵਪਾਰੀਆਂ ਦੀਆਂ ਸਮੱਸਿਆਵਾਂ ਦੇ ਹੱਲ ਲਈ ਕੀਤੀ ਮੀਟਿੰਗ

ਵਧੀਕ ਡਿਪਟੀ ਕਮਿਸ਼ਨਰ ਵਲੋੱ ਵਪਾਰੀਆਂ ਦੀਆਂ ਸਮੱਸਿਆਵਾਂ ਦੇ ਹੱਲ ਲਈ ਕੀਤੀ ਮੀਟਿੰਗ

Local
ਸ੍ਰੀ ਮੁਕਤਸਰ ਸਾਹਿਬ 4 ਅਗਸਤ                        ਸ੍ਰੀ ਅਮਿਤ ਕੁਮਾਰ ਪੰਚਾਲ ਡਿਪਟੀ ਕਮਿਸ਼ਨਰ ਸ੍ਰੀ ਮੁਕਤਸਰ ਸਾਹਿਬ ਦੇ ਦਿਸ਼ਾ ਨਿਰਦੇਸ਼ਾਂ ਅਤੇ ਅਗਵਾਈ ਹੇਠ ਜਿ਼ਲ੍ਹਾ ਪ੍ਰਸ਼ਾਸਨ ਵਲੋਂ  ਜ਼ਿਲ੍ਹੇ ਦੇ ਵਪਾਰੀਆਂ ਦੀਆਂ ਸਮੱਸਿਆਵਾਂ ਦਾ ਪਹਿਲ ਦੇ ਅਧਾਰ ਤੇ ਹੱਲ ਕੀਤਾ ਜਾ ਰਿਹਾ ਹੈ ਤਾਂ ਜੋ ਉਹਨਾਂ ਨੂੰ ਕਿਸੇ ਤਰ੍ਹਾਂ ਦੀ ਦਿੱਕਤ ਦਾ ਸਾਹਮਣਾ ਨਾ ਕਰਨਾ ਪਵੇ,ਇਹ ਜਾਣਕਾਰੀ ਸ੍ਰੀ ਡੈਵੀ ਗੋਇਲ ਵਧੀਕ ਡਿਪਟੀ ਕਮਿਸ਼ਨਰ (ਜਨਰਲ ) ਸ੍ਰੀ ਮੁਕਤਸਰ ਸਾਹਿਬ ਨੇ ਟਰੇਡ ਯੂਨੀਅਨ ਦੇ ਨੁਮਾਇੰਦਿਆਂ ਨਾਲ ਮੀਟਿੰਗ ਦੀ ਪ੍ਰਧਾਨਗੀ ਕਰਦਿਆਂ ਦਿੱਤੀ। ਇਸ ਮੌਕੇ ਸ੍ਰੀ ਗੁਰਕਿਰਨਦੀਪ ਸਿੰਘ ਸਿੱਧੂ ਐਸ.ਡੀ.ਐਮ.ਸ੍ਰੀ ਮੁਕਤਸਰ ਸਾਹਿਬ, ਸ੍ਰੀ ਪੰਕਜ ਕੁਮਾਰ ਐਸ.ਡੀ.ਐਮ. ਮਲੋਟ,ਜ਼ਿਲ੍ਹਾ ਟਰੇਡਰ ਕਮਿਸ਼ਨ ਸ੍ਰੀ ਮੁਕਤਸਰ ਸਾਹਿਬ ਦੇ ਚੇਅਰਮੈਨ ਵਨੀਤ ਜਿੰਦਲ ਮੌਂਟੀ ਵੀ ਮੌਜੂਦ ਸਨ।                     ਮੀਟਿੰਗ ਦੌਰਾਨ ਵਧੀਕ ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਜ਼ਿਲ੍ਹਾ ਪ੍ਰਸ਼ਾਸਨ ਨੂੰ ਜੋ ਵੀ ਵਪਾਰੀਆਂ ਨਾਲ ਸਬੰਧਿਤ ਸ਼ਿਕਾਇਤਾ ਪ੍ਰਾਪਤ ਹੁੰਦੀਆਂ ਹਨ, ਇਹਨਾਂ ਸ਼ਿਕਾਇਤਾਂ ਨੂੰ ਪਹਿਲ ਦੇ ਅਧਾਰ ਤੇ ਹੱਲ ਕੀਤਾ ਜਾਵੇਗਾ ਤਾਂ ਜੋ ਵ...
ਖੇਤੀਬਾੜੀ ਵਿਭਾਗ ਵੱਲੋਂ ‘ਮਿਸ਼ਨ ਫਾਰ ਕਾਟਨ ਪ੍ਰੋਡਕਟੀਵਿਟੀ’ ਅਧੀਨ ਪਿੰਡ ਬਧਾਈ ਵਿਖੇ ‘ਖੇਤ ਦਿਵਸ’ ਆਯੋਜਿਤ

ਖੇਤੀਬਾੜੀ ਵਿਭਾਗ ਵੱਲੋਂ ‘ਮਿਸ਼ਨ ਫਾਰ ਕਾਟਨ ਪ੍ਰੋਡਕਟੀਵਿਟੀ’ ਅਧੀਨ ਪਿੰਡ ਬਧਾਈ ਵਿਖੇ ‘ਖੇਤ ਦਿਵਸ’ ਆਯੋਜਿਤ

Local
ਮਲੋਟ/ਸ੍ਰੀ ਮੁਕਤਸਰ ਸਾਹਿਬ, 29 ਜੁਲਾਈ: ਪੰਜਾਬ ਸਰਕਾਰ ਅਤੇ ਮੁੱਖ ਖੇਤੀਬਾੜੀ ਅਫਸਰ ਡਾ. ਜਗਸੀਰ ਸਿੰਘ ਅਤੇ ਡਿਪਟੀ ਡਾਇਰੈਕਟਰ (ਕਪਾਹ) ਡਾ. ਚਰਨਜੀਤ ਸਿੰਘ ਦੇ ਦਿਸ਼ਾ-ਨਿਰਦੇਸ਼ਾਂ ਅਤੇ ਸਹਾਇਕ ਪੌਦਾ ਸੁਰੱਖਿਆ ਅਫਸਰ ਡਾ. ਰਾਜਵਿੰਦਰ ਸਿੰਘ ਦੀ ਅਗਵਾਈ ਹੇਠ ਬਲਾਕ ਦੇ ਅਧੀਨ ਆਉਂਦੇ ਸਰਕਲ ਬਧਾਈ ਦੇ ਪਿੰਡ ਗੰਧੜ ਵਿਖੇ 'ਮਿਸ਼ਨ ਫਾਰ ਕਾਟਨ ਪ੍ਰੋਡਕਟੀਵਿਟੀ' (Mission for Cotton Productivity) ਅਧੀਨ ਖੇਤ ਦਿਵਸ (ਫ਼ੀਲਡ ਡੇ) ਆਯੋਜਿਤ ਕੀਤਾ ਗਿਆ। ਇਸ ਮੌਕੇ ਡਾ. ਮਨਮੀਤ ਸਿੰਘ (ਏ.ਡੀ.ਓ.) ਨੇ ਨਰਮੇ/ਕਪਾਹ ਦੀ ਫਸਲ ਵਿੱਚ ਖਾਦਾਂ ਦੇ ਸਹੀ ਪ੍ਰਬੰਧਨ ਅਤੇ ਸੰਤੁਲਿਤ ਵਰਤੋਂ ਬਾਰੇ ਤਕਨੀਕੀ ਨੁਕਤੇ ਸਾਂਝੇ ਕੀਤੇ। ਇਸ ਦੇ ਨਾਲ ਹੀ ਉਨ੍ਹਾਂ ਕਿਸਾਨਾਂ ਨੂੰ ਨਰਮੇ ਦੀ ਫਸਲ ਨੂੰ ਕੀੜੇ-ਮਕੌੜਿਆਂ (ਖਾਸ ਕਰਕੇ ਗੁਲਾਬੀ ਸੁੰਡੀ ਅਤੇ ਚਿੱਟੀ ਮੱਖੀ) ਦੇ...
ਰਾਸ਼ਟਰੀ ਮਨੁੱਖੀ ਅਧਿਕਾਰ ਕਮਿਸ਼ਨ ਦੇ ਮੈਂਬਰ ਪ੍ਰਿਯਾਂਕ ਕਾਨੂੰਨਗੋ ਵਲੋਂ ਬਰਨਾਲਾ ਵਿੱਚ ਵੱਖ-ਵੱਖ ਸਕੀਮਾਂ ਦਾ ਜਾਇਜ਼ਾ

ਰਾਸ਼ਟਰੀ ਮਨੁੱਖੀ ਅਧਿਕਾਰ ਕਮਿਸ਼ਨ ਦੇ ਮੈਂਬਰ ਪ੍ਰਿਯਾਂਕ ਕਾਨੂੰਨਗੋ ਵਲੋਂ ਬਰਨਾਲਾ ਵਿੱਚ ਵੱਖ-ਵੱਖ ਸਕੀਮਾਂ ਦਾ ਜਾਇਜ਼ਾ

Local
ਬਰਨਾਲਾ, 29 ਜੁਲਾਈ         ਰਾਸ਼ਟਰੀ ਮਨੁੱਖੀ ਅਧਿਕਾਰ ਕਮਿਸ਼ਨ (ਐੱਨ.ਐੱਚ.ਆਰ.ਸੀ.) ਨਵੀਂ ਦਿੱਲੀ ਦੇ ਮੈਂਬਰ ਸ੍ਰੀ ਪ੍ਰਿਯਾਂਕ ਕਾਨੂੰਨਗੋ ਅੱਜ ਜ਼ਿਲ੍ਹਾ ਬਰਨਾਲਾ ਵਿੱਚ ਪੁੱਜੇ ਅਤੇ ਇਥੇ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿੱਚ ਜ਼ਿਲ੍ਹਾ ਪ੍ਰਸ਼ਾਸਨ ਨਾਲ ਉੱਚ ਪੱਧਰੀ ਸਮੀਖਿਆ ਮੀਟਿੰਗ ਕੀਤੀ ਅਤੇ ਕੇਂਦਰ ਸਰਕਾਰ ਦੀਆਂ ਵੱਖ-ਵੱਖ ਭਲਾਈ ਯੋਜਨਾਵਾਂ ਨੂੰ ਪ੍ਰਭਾਵਸ਼ਾਲੀ ਰੂਪ ਵਿਚ ਲਾਗੂ ਕਰਨਾ ਯਕੀਨੀ ਬਣਾਉਣ ਲਈ ਅਧਿਕਾਰੀਆਂ ਨੂੰ ਲੋੜੀਂਦੇ ਦਿਸ਼ਾ-ਨਿਰਦੇਸ਼ ਜਾਰੀ ਕੀਤੇ। ਓਹਨਾਂ ਅੱਜ ਅਧਿਕਾਰੀਆਂ ਨਾਲ ਮੀਟਿੰਗ ਕਰਦੇ ਹੋਏ ਨੌਜਵਾਨਾਂ ਦੇ ਰੋਜ਼ਗਾਰ ਅਤੇ ਹੁਨਰ ਵਿਕਾਸ, ਬਜ਼ੁਰਗਾਂ ਲਈ ਭਲਾਈ ਯੋਜਨਾਵਾਂ ਜਿਨ੍ਹਾਂ ਵਿਚ ਪ੍ਰਧਾਨ ਮੰਤਰੀ ਕੌਸ਼ਲ ਵਿਕਾਸ ਯੋਜਨਾ, ਪ੍ਰਧਾਨ ਮੰਤਰੀ ਰੁਜ਼ਗਾਰ ਉਤਪਤੀ ਯੋਜਨਾ, ਪੀ.ਐੱਮ. ਵਿਸ਼ਵਕਰਮਾ ਯੋਜਨਾ, ਪੌਕਸੋ ਮਾਮਲਿਆਂ ਦੀ ਸਥਿਤੀ, ਨਮਸਤੇ ਸਕੀਮ, ਪ੍ਰਧਾਨ ਮੰਤਰੀ ਮਾਤਰੂ ਵੰਦਨਾ ਯੋਜਨਾ ਸਮੇਤ ਵੱਖ ਵੱਖ ਸਕੀਮਾਂ ਦਾ ਵਿਸਥਾਰ ਵਿੱਚ ਜਾਇਜ਼ਾ ਲਿਆ।   ਸ੍ਰੀ ਕਾਨੂੰਨਗੋ ਨੇ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਸਰਕਾਰ ਦੀਆਂ ਭਲਾਈ ਯੋਜਨਾਵਾਂ ਦਾ ਲ...
ਹੁਸ਼ਿਆਰਪੁਰ ਜ਼ਿਲ੍ਹੇ ਵ‘ ਈ.ਐੱਫ. ਡਿਜੀਟਾਈਜ਼ੇਸ਼ਨ ਦਾ ਕੰਮ 99.92 ਫੀਸਦੀ ਮੁਕੰਮਲ: ਜ਼ਿਲ੍ਹਾ ਚੋਣ ਅਫ਼ਸਰ

ਹੁਸ਼ਿਆਰਪੁਰ ਜ਼ਿਲ੍ਹੇ ਵ‘ ਈ.ਐੱਫ. ਡਿਜੀਟਾਈਜ਼ੇਸ਼ਨ ਦਾ ਕੰਮ 99.92 ਫੀਸਦੀ ਮੁਕੰਮਲ: ਜ਼ਿਲ੍ਹਾ ਚੋਣ ਅਫ਼ਸਰ

Local
ਹੁਸ਼ਿਆਰਪੁਰ, 29 ਜੁਲਾਈ: ਡਿਪਟੀ ਕਮਿਸ਼ਨਰ-ਕਮ-ਜ਼ਿਲ੍ਹਾ ਚੋਣ ਅਫ਼ਸਰ ਆਸ਼ਿਕਾ ਜੈਨ ਨੇ ਦੱਸਿਆ ਕਿ ਭਾਰਤ ਚੋਣ ਕਮਿਸ਼ਨ ਦੇ ਨਿਰਦੇਸ਼ਾਂ ਅਨੁਸਾਰ ਜ਼ਿਲ੍ਹੇ ਵਿੱਚ ਇਲੈਕਟੋਰਲ ਫਾਰਮਾਂ ਦੇ ਡਿਜੀਟਾਈਜ਼ੇਸ਼ਨ ਦਾ ਕੰਮ ਆਖਰੀ ਪੜਾਅ ਵਿੱਚ ਪਹੁੰਚ ਚੁੱਕਾ ਹੈ। 25 ਜੂਨ 2026 ਤੋਂ ਸ਼ੁਰੂ ਹੋਈ ਇਹ ਵਿਸ਼ੇਸ਼ ਮੁਹਿੰਮ 3 ਅਗਸਤ 2026 ਤੱਕ ਜਾਰੀ ਰਹੇਗੀ, ਜਦਕਿ ਡਿਜੀਟਾਈਜ਼ੇਸ਼ਨ ਦਾ ਕੰਮ 30 ਜੁਲਾਈ ਤੱਕ ਮੁਕੰਮਲ ਕੀਤਾ ਜਾਣਾ ਹੈ।      29 ਜੁਲਾਈ ਸ਼ਾਮ 4 ਵਜੇ ਤੱਕ ਜ਼ਿਲ੍ਹੇ ਦੇ ਕੁੱਲ 12,68,648 ਵੋਟਰਾਂ ਵਿੱਚੋਂ 11,68,507 ਈ.ਐੱਫ. ਡਿਜੀਟਾਈਜ਼ੇਸ਼ਨ ਲਈ ਯੋਗ ਪਾਏ ਗਏ, ਜਿਨ੍ਹਾਂ ਵਿੱਚੋਂ 12,67,607 ਰਿਕਾਰਡ ਡਿਜੀਟਾਈਜ਼ ਕੀਤੇ ਜਾ ਚੁੱਕੇ ਹਨ। ਇਸ ਤਰ੍ਹਾਂ ਜ਼ਿਲ੍ਹੇ ਦੀ ਕੁੱਲ ਪ੍ਰਗਤੀ 99.92 ਫੀਸਦੀ ਤੱਕ ਪਹੁੰਚ ਗਈ ਹੈ ਅਤੇ ਸਿਰਫ਼ 1,041 ਰਿਕਾਰਡਾਂ ਦਾ ਡਿਜੀਟਾਈਜ਼ੇਸ਼ਨ ਬਾਕੀ ਹੈ।  ਉਨ੍ਹਾਂ ਦੱਸਿਆ ਕਿ ਜ਼ਿਲ੍ਹੇ ਦੇ ਦਸੂਹਾ, ਚੱਬੇਵਾਲ ਅਤੇ ਗੜ੍ਹਸ਼ੰਕਰ ਵਿਧਾਨ ਸਭਾ ਹਲਕਿਆਂ ਨੇ 100 ਫੀਸਦੀ ਡਿਜੀਟਾਈਜ਼ੇਸ਼ਨ ਦਾ ਟੀਚਾ ਹਾਸਲ ਕਰ ਲਿਆ ਹੈ। ਇਸ ਤੋਂ ਇਲਾਵਾ ਮੁਕੇਰੀਆਂ ਵਿਧਾਨ ਸਭਾ ਹਲਕੇ ਵਿੱਚ 99.999 ਫੀਸਦੀ, ...