ਚੋਣ ਆਬਜ਼ਰਵਰ ਵੱਲੋਂ ਚੋਣ ਅਧਿਕਾਰੀਆਂ ਨਾਲ ਬੈਠਕ
ਮਾਲੇਰਕੋਟਲਾ, 11 ਅਕਤੂਬਰ: ਪੰਜਾਬ ਰਾਜ ਚੋਣ ਕਮਿਸ਼ਨ ਵੱਲੋਂ ਮਾਲੇਰਕੋਟਲਾ ਜ਼ਿਲ੍ਹੇ ਲਈ ਤਾਇਨਾਤ ਕੀਤੇ ਚੋਣ ਆਬਜ਼ਰਵਰ ਸੀਨੀਅਰ ਆਈ.ਏ.ਐਸ. ਅਧਿਕਾਰੀ ਤੇ ਸੂਚਨਾ ਅਤੇ ਲੋਕ ਸੰਪਰਕ ਵਿਭਾਗ ਦੇ ਡਾਇਰੈਕਟਰ ਸ੍ਰ ਭੁਪਿੰਦਰ ਸਿੰਘ ਨੇ ਅੱਜ ਗ੍ਰਾਮ ਪੰਚਾਇਤ ਚੋਣਾਂ ਦੇ ਪ੍ਰਬੰਧਾਂ ਦਾ ਜਾਇਜ਼ਾ ਲੈਣ ਲਈ ਵਧੀਕ ਡਿਪਟੀ ਕਮਿਸ਼ਨਰ (ਪੇਂਡੂ ਵਿਕਾਸ) ਕਮ ਵਧੀਕ ਜ਼ਿਲ੍ਹਾ ਚੋਣ ਅਫ਼ਸਰ ਸ਼੍ਰੀਮਤੀ ਨਵਦੀਪ ਕੌਰ ਅਤੇ ਹੋਰ ਚੋਣ ਅਧਿਕਾਰੀਆਂ ਨਾਲ ਬੈਠਕ ਕੀਤੀ। ਚੋਣ ਆਬਜ਼ਰਵਰ ਨੇ ਕਿਹਾ ਕਿ ਕਿਸੇ ਵੀ ਕਿਸਮ ਦੀ ਸ਼ਿਕਾਇਤ ਉਪਰ ਤੁਰੰਤ ਕਾਰਵਾਈ ਕਰਕੇ ਰਿਪੋਰਟ ਦਿੱਤੀ ਜਾਵੇ ਤੇ ਚੋਣ ਅਮਲ 'ਚ ਕੋਈ ਅਣਗਹਿਲੀ ਨਾ ਵਰਤੀ ਜਾਵੇ।
ਉਹਨਾਂ ਨੇ 15 ਅਕਤੂਬਰ ਨੂੰ ਗ੍ਰਾਮ ਪੰਚਾਇਤਾਂ ਦੀਆਂ ਹੋਣ ਵਾਲੀਆਂ ਆਮ ਚੋਣਾਂ ਦੇ ਮੱਦੇਨਜ਼ਰ ਸਮੁੱਚਾ ਚੋਣ ਅਮਲ ਪੂਰੀ ਨਿਰਪੱਖਤਾ, ਪਾਰਦਰਸ਼ਤਾ ਤੇ ਨਿਰਵਿਘਨ ਢੰਗ ਨਾਲ ਨੇਪਰੇ ਚਾੜਨ ਲਈ ਰਾਜ ਚੋਣ ਕਮਿਸ਼ਨ ਦੀਆਂ ਹਦਾਇਤਾਂ ਸਾਂਝੀਆਂ ਕੀਤੀਆਂ। ਚੋਣ ਆਬਜ਼ਰਵਰ ਨੇ ਕਿਹਾ ਕਿ ਸਮੁੱਚੇ ਅਧਿਕਾਰੀ ਇਹ ਚੋਣਾਂ ਆਜ਼ਾਦਾਨਾ ਤੇ ਨਿਰਪੱਖਤਾ ਨਾਲ ਕਰ...



