Monday, September 28Malwa News
Shadow

Local

ਡਿਪਟੀ ਕਮਿਸ਼ਨਰ ਨੇ ਝੋਨੇ ਦੀ ਖ਼ਰੀਦ ਸਬੰਧੀ ਕੀਤੇ ਜਾਣੇ ਪ੍ਰਬੰਧਾਂ ਨੂੰ ਲੈ ਕੇ ਅਧਿਕਾਰੀਆਂ ਤੇ ਆੜ੍ਹਤੀਆਂ ਨਾਲ ਮੀਟਿੰਗ

Local
ਗੁਰਦਾਸਪੁਰ, 19 ਅਗਸਤ (        ) - ਡਿਪਟੀ ਕਮਿਸ਼ਨਰ ਗੁਰਦਾਸਪੁਰ ਸ੍ਰੀ ਦਲਵਿੰਦਰਜੀਤ ਸਿੰਘ ਵੱਲੋਂ ਅੱਜ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਦੇ ਕਾਨਫ਼ਰੰਸ ਹਾਲ ਵਿਖੇ ਜ਼ਿਲ੍ਹਾ ਅਧਿਕਾਰੀਆਂ ਨਾਲ ਝੋਨੇ ਦੀ ਖ਼ਰੀਦ ਸਬੰਧੀ ਕੀਤੇ ਜਾਣ ਵਾਲੇ ਪ੍ਰਬੰਧਾਂ ਨੂੰ ਲੈ ਕੇ ਮੀਟਿੰਗ ਕੀਤੀ ਗਈ। ਇਸ ਮੀਟਿੰਗ ਵਿੱਚ ਵਧੀਕ ਡਿਪਟੀ ਕਮਿਸ਼ਨਰ (ਜਨਰਲ) ਡਾ. ਹਰਜਿੰਦਰ ਸਿੰਘ ਬੇਦੀ, ਸ੍ਰੀ ਸੁਖਜਿੰਦਰ ਸਿੰਘ, ਜ਼ਿਲ੍ਹਾ ਖ਼ੁਰਾਕ ਤੇ ਸਪਲਾਈ ਕੰਟਰੋਲਰ, ਗੁਰਦਾਸਪੁਰ, ਮੁੱਖ ਖੇਤੀਬਾੜੀ ਅਫ਼ਸਰ ਗੁਰਦਾਸਪੁਰ ਡਾ. ਅਮਰੀਕ ਸਿੰਘ, ਸਮੂਹ ਖ਼ਰੀਦ ਏਜੰਸੀਆਂ ਦੇ ਜ਼ਿਲ੍ਹਾ ਮੈਨੇਜਰ, ਸਮੂਹ ਸਕੱਤਰ ਮਾਰਕਿਟ ਕਮੇਟੀ  ਜ਼ਿਲ੍ਹੇ ਦੇ ਸਮੂਹ ਆੜ੍ਹਤੀਆ  ਐਸੋਸੀਏਸ਼ਨ ਦੇ ਪ੍ਰਧਾਨ ਹਾਜ਼ਰ ਸਨ। ਮੀਟਿੰਗ ਦੀ ਪ੍ਰਧਾਨਗੀ ਕਰਦਿਆਂ ਡਿਪਟੀ ਕਮਿਸ਼ਨਰ ਸ੍ਰੀ ਦਲਵਿੰਦਰਜੀਤ ਸਿੰਘ ਨੇ ਕਿਹਾ ਕਿ ਪੰਜਾਬ ਸਰਕਾਰ ਦੀਆਂ ਹਦਾਇਤਾਂ ਤਹਿਤ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਖ਼ਰੀਫ਼ ਸੀਜ਼ਨ 2025-26 ਦੌਰਾਨ ਝੋਨੇ ਦੀ ਖ਼ਰੀਦ ਲਈ ਤਿਆਰੀਆਂ ਹੁਣ ਤੋਂ ਹੀ ਅਰੰਭ ਕਰ ਦਿੱਤੀਆਂ ਗਈਆਂ ਹਨ। ਉਨ੍ਹਾਂ ਅਧਿਕਾਰੀਆਂ ਨੂੰ ਕਿਹਾ ਕਿ ਉਹ ਜ਼ਿਲ੍ਹ...

69ਵੀਆਂ ਜ਼ਿਲ੍ਹਾ ਪੱਧਰੀ ਖੇਡਾਂ ਸ਼ਾਨੋ–ਸ਼ੌਕਤ ਨਾਲ ਸ਼ੁਰੂ

Local
ਬਰਨਾਲਾ, 19 ਅਗਸਤ: ਜ਼ਿਲ੍ਹਾ ਸਿੱਖਿਆ ਅਫ਼ਸਰ (ਸੈ.ਸਿੱ.) ਸੁਨੀਤਇੰਦਰ ਸਿੰਘ ਅਤੇ ਉੱਪ ਜ਼ਿਲ੍ਹਾ ਸਿੱਖਿਆ ਅਫ਼ਸਰ (ਸੈ.ਸਿੱ.) ਡਾ. ਬਰਜਿੰਦਰਪਾਲ ਸਿੰਘ ਦੀ ਅਗਵਾਈ 69ਵੀਆਂ ਗਰਮ ਰੁੱਤ ਪੰਜਾਬ ਰਾਜ ਜ਼ਿਲ੍ਹਾ ਪੱਧਰੀ ਸਕੂਲ ਖੇਡਾਂ ਅੱਜ ਬਰਨਾਲਾ ਦੇ ਵੱਖ–ਵੱਖ ਸਕੂਲਾਂ ਵਿੱਚ ਸ਼ੁਰੂ ਹੋ ਗਈਆਂ ਹਨ। ਖੇਡਾਂ ਦਾ ਉਦਘਾਟਨ ਜ਼ਿਲ੍ਹਾ ਸਿੱਖਿਆ ਅਫ਼ਸਰ (ਸੈ.ਸਿੱ.) ਬਰਨਾਲਾ ਸੁਨੀਤਇੰਦਰ ਸਿੰਘ ਨੇ ਕੀਤਾ। ਖਿਡਾਰੀਆਂ ਦੀ ਹੌਂਸਲਾ ਅਫਜ਼ਾਈ ਕਰਦਿਆਂ ਉਨ੍ਹਾਂ ਕਿਹਾ ਕਿ ਖੇਡਾਂ ਵਿੱਚ ਭਾਗ ਲੈਣ ਨਾਲ ਜਿੱਥੇ ਵਿਅਕਤੀ ਸਰੀਰਕ ਤੌਰ ‘ਤੇ ਤੰਦਰੁਸਤ ਰਹਿੰਦਾ ਹੈ, ਉੱਥੇ ਮਾਨਸਿਕ ਤੌਰ ‘ਤੇ ਮਜ਼ਬੂਤ ਬਣਦਾ ਹੈ। ਉਨ੍ਹਾਂ ਨੇ ਸਾਰੇ ਵਿਦਿਆਰਥੀਆਂ ਨੂੰ ਖੇਡਾਂ ਵਿੱਚ ਭਾਗ ਲੈਣ ਲਈ ਪ੍ਰੇਰਿਤ ਕੀਤਾ।ਡੀ.ਐਮ. ਸਪੋਰਟਸ ਬਰਨਾਲਾ ਸਿਮਰਦੀਪ ਸਿੰਘ ਸਿੱਧੂ ਨੇ ਖਿਡਾਰੀਆਂ ਦੀ ਹੌਂਸਲਾ ਅਫਜ਼ਾਈ ਕਰਨ ਲਈ ਪਹੁੰਚੇ ਡੀਈਓ ਸੁਨੀਤਇੰਦਰ ਸਿੰਘ ਦਾ ਧੰਨਵਾਦ ਕੀਤਾ।ਉਨ੍ਹਾਂ ਦੱਸਿਆ ਕਿ ਅੱਜ ਪਹਿਲੇ ਦਿਨ ਲੜਕੀਆਂ ਦੇ ਕਰਵਾਏ ਗਏ ਵੱਖ–ਵੱਖ ਖੇਡ ਮੁਕਾਬਲਿਆਂ ਵਿੱਚੋਂ ਵਾਲੀਬਾਲ ਅੰਡਰ 14 ਸਾਲ ਵਿੱਚ ਸਸਸਸ ਬਡਬਰ, ਸਹਸ ਅਸਪਾਲ ਕਲਾਂ ਤੇ ਸਸ...

ਪਰਾਲੀ ਪ੍ਰਬੰਧਨ ਨੂੰ ਲੈ ਕੇ ਡਿਪਟੀ ਕਮਿਸ਼ਨਰ ਨੇ ਕੀਤੀ ਸਮੀਖਿਆ ਮੀਟਿੰਗ

Local
ਹੁਸ਼ਿਆਰਪੁਰ, 19 ਅਗਸਤ: ਡਿਪਟੀ ਕਮਿਸ਼ਨਰ ਆਸ਼ਿਕਾ ਜੈਨ ਨੇ ਅੱਜ ਜ਼ਿਲ੍ਹੇ ਵਿਚ ਪਰਾਲੀ ਸਾੜਨ ਦੀਆਂ ਘਟਨਾਵਾਂ ਨੂੰ ਰੋਕਣ ਲਈ ਤਿਆਰੀਆਂ ਅਤੇ ਇਸ ਦੇ ਵਿਗਿਆਨਕ ਪ੍ਰਬੰਧਨ ਦਾ ਜਾਇਜ਼ਾ ਲੈਣ ਲਈ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀਆਂ ਨਾਲ ਮੀਟਿੰਗ ਕੀਤੀ।     ਮੀਟਿੰਗ ਦੌਰਾਨ ਉਨ੍ਹਾਂ ਬਲਾਕ ਪੱਧਰ 'ਤੇ ਉਪਲਬੱਧ ਪਰਾਲੀ ਪ੍ਰਬੰਧਨ ਮਸ਼ੀਨਰੀ ਦੀ ਸਥਿਤੀ, ਕਿਸਾਨਾਂ ਨੂੰ ਹੁਣ ਤੱਕ ਦਿੱਤੀਆਂ ਗਈਆਂ ਸਬਸਿਡੀ ਵਾਲੀਆਂ ਮਸ਼ੀਨਾਂ, ਉਨ੍ਹਾਂ ਦੀ ਪ੍ਰਭਾਵਸ਼ਾਲੀ ਵਰਤੋਂ ਅਤੇ ਉਦਯੋਗਿਕ ਇਕਾਈਆਂ ਦੁਆਰਾ ਖਪਤ ਕੀਤੀ ਜਾਂਦੀ ਪਰਾਲੀ ਦੇ ਪ੍ਰਬੰਧਨ ਲਈ ਯੋਜਨਾਵਾਂ ਬਾਰੇ ਵਿਸਥਾਰ ਵਿਚ ਚਰਚਾ ਕੀਤੀ।      ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਹੁਣ ਤੱਕ ਜ਼ਿਲ੍ਹੇ ਦੇ ਕਿਸਾਨਾਂ ਨੂੰ 3063 ਪਰਾਲੀ ਪ੍ਰਬੰਧਨ ਮਸ਼ੀਨਾਂ ਸਬਸਿਡੀ 'ਤੇ ਉਪਲਬੱਧ ਕਰਵਾਈਆਂ ਗਈਆਂ ਹਨ, ਜਦੋਂ ਕਿ ਮੌਜੂਦਾ ਸਾਲ ਵਿਚ ਹੁਣ ਤੱਕ 156 ਮਸ਼ੀਨਾਂ ਕਿਸਾਨਾਂ ਵੱਲੋਂ ਖ਼ੁਦ ਖ਼ਰੀਦੀਆਂ ਗਈਆਂ ਹਨ। ਇਨ੍ਹਾਂ ਵਿਚ ਇਨ-ਸੀਟੂ ਮਸ਼ੀਨਾਂ (ਖੇਤ ਵਿਚ ਹੀ ਪਰਾਲੀ ਦੇ ਪ੍ਰਬੰਧਨ ਲਈ) ਅਤੇ ਐਕਸ-ਸੀਟੂ ਬੇਲਰ ਮਸ਼ੀਨਾਂ (ਪਰਾਲੀ ਦੇ ਬੰਡਲ ਬਣਾਉਣ ਅਤੇ ਉਦਯੋਗਿਕ ਇਕਾਈਆਂ ਵਿਚ ਖਪਤ ਲਈ) ਸ਼ਾ...

ਕੈਬਨਿਟ ਮੰਤਰੀ ਹਰਦੀਪ ਸਿੰਘ ਮੁੰਡੀਆਂ ਨੇ ਪਿੰਡ ਨਾਹਰਪੁਰ ਅਤੇ ਨਾਰੋਵਾਲੀ ਵਿਖੇ 1.11 ਕਰੋੜ ਰੁਪਏ ਦੀ ਲਾਗਤ ਨਾਲ ਬਣੀਆਂ ਨਵੀਆਂ ਜਲ ਸਪਲਾਈ ਸਕੀਮਾਂ ਦਾ ਉਦਘਾਟਨ ਕੀਤਾ

Local
ਕਲਾਨੌਰ/ਗੁਰਦਾਸਪੁਰ, 18 ਅਗਸਤ (           ) - ਸੂਬੇ ਦੇ ਜਲ ਸਪਲਾਈ ਅਤੇ ਸੈਨੀਟੇਸ਼ਨ, ਮਾਲ, ਪੁਨਰਵਾਸ ਅਤੇ ਆਫ਼ਤ ਪ੍ਰਬੰਧਨ, ਮਕਾਨ ਉਸਾਰੀ ਤੇ ਸ਼ਹਿਰੀ ਵਿਕਾਸ ਮੰਤਰੀ ਸ. ਹਰਦੀਪ ਸਿੰਘ ਮੁੰਡੀਆਂ ਵੱਲੋਂ ਅੱਜ ਵਿਧਾਨ ਸਭਾ ਹਲਕਾ ਡੇਰਾ ਬਾਬਾ ਨਾਨਕ ਦੇ ਪਿੰਡ ਨਾਹਰਪੁਰ ਅਤੇ ਨਾਰੋਵਾਲੀ ਵਿਖੇ 1.11 ਕਰੋੜ ਰੁਪਏ ਦੀ ਲਾਗਤ ਨਾਲ ਬਣੀਆਂ ਨਵੀਆਂ ਜਲ ਸਪਲਾਈ ਸਕੀਮਾਂ ਦਾ ਉਦਘਾਟਨ ਕੀਤਾ। ਇਸ ਮੌਕੇ ਉਨ੍ਹਾਂ ਨਾਲ ਵਿਧਾਨ ਸਭਾ ਹਲਕਾ ਡੇਰਾ ਬਾਬਾ ਨਾਨਕ ਦੇ ਵਿਧਾਇਕ ਸ. ਗੁਰਦੀਪ ਸਿੰਘ ਰੰਧਾਵਾ, ਆਮ ਆਦਮੀ ਪਾਰਟੀ ਦੇ ਜ਼ਿਲ੍ਹਾ ਪ੍ਰਧਾਨ ਅਤੇ ਜ਼ਿਲ੍ਹਾ ਯੋਜਨਾ ਕਮੇਟੀ ਗੁਰਦਾਸਪੁਰ ਦੇ ਨਵ-ਨਿਯੁਕਤ ਚੇਅਰਮੈਨ ਜੋਬਨ ਰੰਧਾਵਾ, ਐੱਸ.ਡੀ.ਐੱਮ. ਜਯੋਤਸਨਾ ਸਿੰਘ, ਜਲ ਸਪਲਾਈ ਵਿਭਾਗ ਦੇ ਚੀਫ਼ ਇੰਜੀ: ਰਾਜੇਸ਼ ਦੂਬੇ, ਐੱਸ.ਈ. ਨਰਿੰਦਰ ਸਿੰਘ, ਐਕਸੀਅਨ ਵਿਜੇ ਕੁਮਾਰ, ਐਕਸੀਅਨ ਧਾਲੀਵਾਲ, ਐੱਸ.ਡੀ.ਓ. ਕੰਵਰਜੀਤ ਸਿੰਘ ਰੱਤੜਾ, ਐੱਸ.ਡੀ.ਓ. ਰਾਹੁਲ ਅਤੇ ਤਹਿਸੀਲਦਾਰ ਰਜਿੰਦਰ ਸਿੰਘ ਤੋਂ ਇਲਾਵਾ ਇਲਾਕੇ ਦੇ ਹੋਰ ਮੁਹਤਬਰ ਵੀ ਹਾਜ਼ਰ ਸਨ। ਇਨ੍ਹਾਂ ਦੋਵਾਂ ਜਲ ਸਪਲਾਈ ਸਕੀਮਾਂ ਨੂੰ ਲੋਕ ਅਰਪਣ ਕਰਦਿਆ...

ਖੁਸ਼ਹਾਲ ਪੰਜਾਬ ਦੀ ਸਿਰਜਣਾ ਵਿਚ ਅਹਿਮ ਰੋਲ ਨਿਭਾ ਰਹੀ ਹੈ ਸੀ.ਐਮ. ਦੀ ਯੋਗਸ਼ਾਲਾ ਮੁਹਿੰਮ

Local
ਅਬੋਹਰ, ਫਾਜ਼ਿਲਕਾ 18 ਅਗਸਤ ਮੁੱਖ ਮੰਤਰੀ ਪੰਜਾਬ ਸ. ਭਗਵੰਤ ਸਿੰਘ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਸ਼ੁਰੂ ਕੀਤੀ ਸੀ.ਐਮ. ਦੀ ਯੋਗਸ਼ਾਲਾ ਮੁਹਿੰਮ ਖੁਸ਼ਹਾਲ ਪੰਜਾਬ ਦੀ ਸਿਰਜਣਾ ਵਿਚ ਅਹਿਮ ਰੋਲ ਨਿਭਾ ਰਹੀ ਹੈ। ਇਸ ਮੁਹਿੰਮ ਤਹਿਤ ਯੋਗਾ ਰਾਹੀਂ ਅਨੇਕਾਂ ਲੋਕਾਂ ਨੂੰ ਬਿਮਾਰੀਆਂ ਤੋਂ ਰਾਹਤ ਦਿਵਾਈ ਹੈ। ਇਸ ਮੁਹਿੰਮ ਦੀ ਖਾਸ ਵਿਸ਼ੇਸ਼ਤਾ ਹੈ ਕਿ ਇਕ ਤਾਂ ਪੰਜਾਬ ਸਰਕਾਰ ਵੱਲੋਂ ਮੁਫਤ ਕਰਵਾਈ ਜਾ ਰਹੀ ਹੈ ਦੂਜਾ ਸਾਡੇ ਘਰਾਂ ਦੇ ਨੇੜੇ ਹੀ ਯੋਗਾ ਟੇ੍ਰਨਰਾਂ ਵੱਲੋਂ ਯੋਗਾ ਕਲਾਸਾਂ ਚਲਾਈਆਂ ਜਾ ਰਹੀਆਂ ਹਨ।ਸੀ.ਐਮ. ਦੀ ਯੋਗਸ਼ਾਲਾ ਮੁਹਿੰਮ ਤਹਿਤ ਜ਼ਿਲ੍ਹਾ ਫਾਜ਼ਿਲਕਾ ਅੰਦਰ 280 ਥਾਵਾਂ *ਤੇ ਟੇ੍ਰਨਰਾਂ ਵੱਲੋਂ ਯੋਗਾ ਰਾਹੀਂ ਲੋਕਾਂ ਨੂੰ ਬਿਮਾਰੀਆਂ ਤੋਂ ਮੁਕਤ ਰਖਿਆ ਜਾ ਰਿਹਾ ਹੈ। ਸਵੇਰੇ ਸ਼ਾਮ ਕਲਾਸਾਂ ਲਗਾ ਕੇ ਵੱਖ—ਵੱਖ ਯੋਗ ਅਭਿਆਸਾਂ ਨਾਲ ਲੋਕਾਂ ਨੂੰ ਲੰਬੇ ਸਮੇਂ ਦੀਆਂ ਬਿਮਾਰੀਆਂ ਤੋਂ ਛੁਟਕਾਰਾ ਮਿਲਿਆ ਹੈ।ਯੋਗਾ ਟੇ੍ਰਨਰ ਪੂਨਮ ਦੱਸਦੇ ਹਨ ਕਿ ਉਹ ਰੋਜਾਨਾਂ 6 ਯੋਗ ਕਲਾਸਾਂ ਲੈ ਰਹੇ ਹਨ ਜਿਸ ਵਿਚ 3 ਸਵੇਰੇ ਤੇ 3 ਸ਼ਾਮ ਨੂੰ ਹਨ। ਉਹ ਆਖਦੇ ਹਨ ਕਿ 150 ਤੋਂ 200 ਲੋਕਾਂ ਨੂੰ...

ਵਿਧਾਇਕ ਬ੍ਰਮ ਸ਼ੰਕਰ ਜਿੰਪਾ ਜਨਮ ਅਸ਼ਟਮੀ ਮੌਕੇ ਵੱਖ ਵੱਖ ਮੰਦਰਾਂ ‘ਚ ਹੋਏ ਨਤਮਸਤਕ

Local
ਹੁਸ਼ਿਆਰਪੁਰ, 18 ਅਗਸਤ:           ਜਨਮ ਅਸ਼ਟਮੀ ਦੇ ਸ਼ੁਭ ਮੌਕੇ 'ਤੇ ਹੁਸ਼ਿਆਰਪੁਰ ਦੇ ਵਿਧਾਇਕ ਅਤੇ ਪੰਜਾਬ ਵਿਧਾਨ ਸਭਾ ਦੀ ਪਟੀਸ਼ਨ ਕਮੇਟੀ ਦੇ ਚੇਅਰਮੈਨ ਬ੍ਰਮ ਸ਼ੰਕਰ ਜਿੰਪਾ ਨੇ ਸ਼ਹਿਰ ਦੇ ਵੱਖ-ਵੱਖ ਮੰਦਰਾਂ ਵਿਚ ਜਾ ਕੇ ਭਗਵਾਨ ਕ੍ਰਿਸ਼ਨ ਦੇ ਚਰਨਾਂ ਵਿਚ ਨਤਮਸਤਕ ਹੋਏ। ਇਸ ਦੌਰਾਨ ਉਨ੍ਹਾਂ ਨੇ ਸ਼ਹਿਰ ਵਾਸੀਆਂ ਖੁਸ਼ਹਾਲੀ ਅਤੇ ਸ਼ਾਂਤੀ ਲਈ ਪ੍ਰਾਰਥਨਾ ਕੀਤੀ। ਵਿਧਾਇਕ ਬ੍ਰਮ ਸ਼ੰਕਰ ਜਿੰਪਾ ਨੇ ਸ਼ਰਧਾਲੂਆਂ ਨੂੰ ਸੰਬੋਧਨ ਕਰਦੇ ਹੋਏ ਕਿਹਾ ਕਿ ਜਨਮ ਅਸ਼ਟਮੀ ਦਾ ਤਿਉਹਾਰ ਸਾਨੂੰ ਧਰਮ, ਨੈਤਿਕਤਾ ਅਤੇ ਸੱਚ ਦੇ ਮਾਰਗ 'ਤੇ ਚੱਲਣ ਦਾ ਸੰਦੇਸ਼ ਦਿੰਦਾ ਹੈ। ਉਨ੍ਹਾਂ ਕਿਹਾ ਕਿ ਭਗਵਾਨ ਸ਼੍ਰੀ ਕ੍ਰਿਸ਼ਨ ਨੇ ਬੁਰਾਈ ਉੱਤੇ ਨੇਕੀ ਦੀ ਜਿੱਤ ਅਤੇ ਸਮਾਜ ਨੂੰ ਇਕ ਨਵੀਂ ਦਿਸ਼ਾ ਦੇਣ ਲਈ ਕੰਮ ਕੀਤਾ। ਇਸ ਤਿਉਹਾਰ ਰਾਹੀਂ ਸਾਨੂੰ ਸਮਾਜ ਵਿਚ ਭਾਈਚਾਰਾ, ਆਪਸੀ ਪਿਆਰ ਅਤੇ ਸਦਭਾਵਨਾ ਨੂੰ ਉਤਸ਼ਾਹਿਤ ਕਰਨ ਦਾ ਪ੍ਰਣ ਲੈਣਾ ਚਾਹੀਦਾ ਹੈ।ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਲੋਕਾਂ ਦੀ ਭਲਾਈ ਅਤੇ ਸੂਬੇ ਦੀ ਤਰੱਕੀ ਲਈ ਲਗਾਤਾਰ ਕੰਮ ਕਰ ਰਹੀ ਹੈ। ਸਿੱਖਿਆ, ਸਿਹਤ, ਸੜਕਾਂ, ਪਾਣੀ ਅਤੇ ਰੁਜ਼ਗਾਰ ਦੇ ਖੇਤਰਾਂ ਵਿਚ ਵਿਕਾਸ...

ਜ਼ਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ ਵਿਖੇ 20 ਅਗਸਤ ਨੂੰ ਲਗਾਇਆ ਜਾ ਰਿਹਾ ਹੈ ਪਲੇਸਮੈਂਟ ਕੈਂਪ

Local
ਸ੍ਰੀ ਮੁਕਤਸਰ ਸਾਹਿਬ, 18 ਅਗਸਤ: ਜ਼ਿਲ੍ਹਾ ਰੋਜ਼ਗਾਰ ਅਫ਼ਸਰ ਕੰਵਲਪੁਨੀਤ ਕੌਰ ਨੇ ਜਾਣਕਾਰੀ ਦਿੰਦੇ ਹੋਏ ਦੱਸਿਆ ਕਿ ਜ਼ਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ, ਸ੍ਰੀ ਮੁਕਤਸਰ ਸਾਹਿਬ ਵਿਖੇ 20 ਅਗਸਤ 2025 ਦਿਨ ਬੁੱਧਵਾਰ ਨੂੰ ਪਲੇਸਮੈਂਟ ਕੈਂਪ ਲਗਾਇਆ ਜਾ ਰਿਹਾ ਹੈ। ਉਨ੍ਹਾਂ ਦੱਸਿਆ ਕਿ ਇਸ ਪਲੇਸਮੈਂਟ ਕੈਂਪ ਵਿੱਚ ਫਲਿੱਪ ਕਾਰਟ ਕੰਪਨੀ ਵੱਲੋਂ ਡਿਲੀਵਰੀ  ਦੀ 25 ਅਸਾਮੀਆਂ ਲਈ  ਇੰਟਰਵਿਊ ਲਈ ਜਾਣੀ ਹੈ। ਇਟਰਵਿਊ ਲਈ ਘੱਟ ਤੋਂ ਘੱਟ 12 ਵੀ ਪਾਸ , ਉਮਰ 18 ਤੋਂ 30 ਸਾਲ ਦੇ ਲੜਕੇ ਅਤੇ ਲੜਕੀਆਂ ਕੈਂਪ ਵਿੱਚ ਭਾਗ ਲੈ ਸਕਦੇ ਹਨ। ਪ੍ਰਾਰਥੀਆਂ ਕੋਲ ਆਪਣਾ ਮੋਬਾਇਲ ਅਤੇ ਮੋਟਰਸਾਈਕਲ ਹੋਣਾ ਜਰੂਰੀ ਹੈ। ਪਲੇਸਮੈਂਟ ਅਫਸਰ ਦਲਜੀਤ ਸਿੰਘ ਬਰਾੜ ਨੇ ਦੱਸਿਆ ਗਿਆ ਕਿ ਪ੍ਰਾਰਥੀ ਪਲੇਸਮੈਂਟ ਕੈਂਪ ਵਿੱਚ ਭਾਗ ਲੈਣ ਸਮੇਂ ਆਪਣੇ ਵਿੱਦਿਅਕ ਯੋਗਤਾ ਦੇ ਦਸਤਾਵੇਜ, ਰਜ਼ਿਊਮ, ਆਧਾਰ ਕਾਰਡ, ਜਾਤੀ ਸਰਟੀਫਿਕੇਟ ਆਦਿ ਅਸਲ ਅਤੇ ਉਨ੍ਹਾਂ ਦੀ ਫੋਟੋ ਕਾਪੀ ਸੈੱਟ ਜ਼ਰੂਰ ਨਾਲ ਲੈ...

ਸਪੀਕਰ ਸ. ਸੰਧਵਾਂ ਵੱਲੋਂ ਜਨਮ ਅਸ਼ਟਮੀ ਦੀਆਂ ਵਧਾਈਆਂ

Local
ਕੋਟਕਪੂਰਾ 17 ਅਗਸਤ ਪੰਜਾਬ ਵਿਧਾਨ ਸਭਾ ਦੇ ਸਪੀਕਰ ਸ. ਕੁਲਤਾਰ ਸਿੰਘ ਸੰਧਵਾਂ ਨੇ ਕਿਹਾ ਕਿ ਭਗਵਾਨ ਸ਼੍ਰੀ ਕ੍ਰਿਸ਼ਨ ਦੀਆਂ ਲੀਲਾਵਾਂ ਅਤੇ ਉਪਦੇਸ਼ ਸਮਾਜ ਲਈ ਹਮੇਸ਼ਾ ਪ੍ਰੇਰਣਾ ਦਾ ਸਰੋਤ ਰਹੇ ਹਨ। ਜਨਮ ਅਸ਼ਟਮੀ ਦੇ ਪਵਿੱਤਰ ਤਿਉਹਾਰ ਦੇ ਮੌਕੇ ਉਨ੍ਹਾਂ ਨੇ ਸਮੂਹ ਪੰਜਾਬ ਵਾਸੀਆਂ ਨੂੰ ਜਨਮ ਅਸ਼ਟਮੀ ਦੀਆਂ ਵਧਾਈਆਂ ਦਿੱਤੀਆਂ ਅਤੇ ਲੋਕਾਂ ਨੂੰ ਸੱਚਾਈ, ਨਿਸ਼ਕਾਮ ਭਾਵਨਾ ਅਤੇ ਨੇਕੀ ਦੇ ਮਾਰਗ ’ਤੇ ਚੱਲਣ ਦੀ ਅਪੀਲ ਕੀਤੀ। ਸ. ਸੰਧਵਾਂ ਕੱਲ੍ਹ ਦੇਰ ਰਾਤ ਕੋਟਕਪੂਰਾ ਦੇ ਵੱਖ-ਵੱਖ ਮੰਦਰਾਂ ਵਿੱਚ ਪਹੁੰਚੇ, ਜਿੱਥੇ ਉਨ੍ਹਾਂ ਨੇ ਸਰਬੱਤ ਦੇ ਭਲੇ ਲਈ ਅਰਦਾਸ ਕੀਤੀ। ਇਸ ਦੌਰਾਨ ਉਨ੍ਹਾਂ ਨੇ ਕਿਹਾ ਕਿ ਭਗਵਾਨ ਕ੍ਰਿਸ਼ਨ ਨੇ ਹਮੇਸ਼ਾਂ ਅਧਰਮ ਦੇ ਖ਼ਾਤਮੇ ਅਤੇ ਧਰਮ ਦੀ ਸਥਾਪਨਾ ਲਈ ਮਨੁੱਖਤਾ ਨੂੰ ਸੰਦੇਸ਼ ਦਿੱਤਾ। ਉਨ੍ਹਾਂ ਕਿਹਾ ਕਿ ਅੱਜ ਦੇ ਸਮੇਂ ਵਿੱਚ ਵੀ ਸਾਨੂੰ ਉਨ੍ਹਾਂ ਦੇ ਦਰਸਾਏ ਰਾਹ ‘ਤੇ ਤੁਰਨ ਦੀ ਲੋੜ ਹੈ ਤਾਂ ਜੋ ਸਮਾਜ ਵਿਚ ਪੈਦਾ ਹੋ ਰਹੀਆਂ ਬੁਰਾਈਆਂ ਨੂੰ ਦੂਰ ਕਰਕੇ ਪਿਆਰ, ਸੱਚਾਈ ਅਤੇ ਇਨਸਾਫ਼ ਦਾ ਮਾਹੌਲ ਬਣਾਇਆ ਜਾ ਸਕੇ। ਸਪੀਕਰ ਸ. ਸੰਧਵਾਂ ਨੇ ਅੱਗੇ ਕਿਹਾ ਕਿ ਉਹ ਆਪਣੀ ਜ਼...

ਸੇਵਾ ਸਦਨ ਨੰਗਲ ਵਿੱਚ ਆਮ ਲੋਕਾਂ ਦੀਆਂ ਸਮੱਸਿਆਵਾਂ ਹੱਲ ਕਰਨ ਲਈ ਪਹੁੰਚੇ ਕੈਬਨਿਟ ਮੰਤਰੀ ਹਰਜੋਤ ਬੈਂਸ

Local
ਨੰਗਲ 17 ਅਗਸਤ () ਆਪਣੇ ਹਫਤਾਵਾਰੀ ਪ੍ਰੋਗਰਾਮ ਸਾਡਾ.ਐਮ.ਐਲ.ਏ.ਸਾਡੇ ਵਿਚ ਤਹਿਤ ਕੈਬਨਿਟ ਮੰਤਰੀ ਹਰਜੋਤ ਬੈਂਸ ਹਰ ਐਤਵਾਰ ਇਲਾਕੇ ਦੇ ਲੋਕਾਂ ਨਾਲ ਸਿੱਧਾ ਸੰਵਾਦ ਕਰਦੇ ਹਨ। ਉਨ੍ਹਾਂ ਵੱਲੋਂ ਇੱਥੇ ਪਹੁੰਚੇ ਸੈਂਕੜੇ ਲੋਕਾਂ ਦੀਆਂ ਤਰਤੀਬ ਵਾਰ ਸਮੱਸਿਆਵਾ ਸੁਣ ਕੇ ਉਨ੍ਹਾਂ ਦਾ ਮੌਕੇ ਤੇ ਹੀ ਹੱਲ ਕੀਤਾ ਜਾ ਰਿਹਾ ਹੈ। ਇਲਾਕੇ ਦੀਆਂ ਪੰਚਾਇਤਾਂ, ਸਮਾਜ ਸੇਵੀ ਸੰਗਠਨਾਂ, ਧਾਰਮਿਕ ਜਥੇਬੰਦੀਆਂ ਦੇ ਨੁਮਾਇੰਦੀਆਂ ਤੋ ਇਲਾਵਾ ਵਿਦਿਆਰਥੀ, ਬਜੁਰਗ ਅਤੇ ਆਮ ਲੋਕ ਸਿੱਧੇ ਤੌਰ ਤੇ ਕੈਬਨਿਟ ਮੰਤਰੀ ਨੂੰ ਮਿਲ ਕੇ ਆਪਣੀ ਮੁਸ਼ਕਿਲ ਦੱਸਦੇ ਹਨ, ਜਿਸ ਦਾ ਤੁਰੰਤ ਹੱਲ ਕਰਵਾਉਣ ਦਾ ਉਪਰਾਲਾ ਕੀਤਾ ਜਾਦਾ ਹੈ।         ਇਹ ਸੇਵਾ ਸਦਨ, ਜੋ ਕਿ 2 RVR ਨੰਗਲ ਵਿਖੇ ਬਣਾਇਆ ਗਿਆ ਹੈ, ਹੁਣ ਜਨਤਾ ਲਈ ਇੱਕ ਸਮਾਧਾਨ ਕੇਂਦਰ ਬਣ ਚੁੱਕਾ ਹੈ। ਹਰ ਐਤਵਾਰ ਸੈਂਕੜੇ ਲੋਕ ਇੱਥੇ ਪਹੁੰਚਦੇ ਹਨ। ਲੋਕਾਂ ਦਾ ਕਹਿਣਾ ਹੈ ਕਿ ਇੱਥੇ ਆਉਣ ਤੋਂ ਬਾਅਦ ਉਹਨਾਂ ਨੂੰ ਇਹ ਯਕੀਨ ਰਹਿੰਦਾ ਹੈ ਕਿ ਉਹਨਾਂ ਦੀ ਆਵਾਜ਼ ਸੁਣੀ ਜ...

ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਨੇ ਹੈਲਪ ਡੈਸਕ ਅਤੇ ‘ਮਿਸ਼ਨ ਰਕਸ਼ਾ ਬੰਧਨ” ਰਾਹੀਂ ਲੋਕਾਂ ਨੂੰ ਕੀਤਾ ਜਾਗਰੂਕ

Local
ਹੁਸ਼ਿਆਰਪੁਰ, 17 ਅਗਸਤ : ਮੈਂਬਰ ਸਕੱਤਰ, ਪੰਜਾਬ ਰਾਜ ਕਾਨੂੰਨੀ ਸੇਵਾਵਾਂ ਅਥਾਰਟੀ, ਐਸ.ਏ.ਐਸ. ਨਗਰ ਦੇ ਦਿਸ਼ਾ-ਨਿਰਦੇਸ਼ਾਂ ਹੇਠ ਅਤੇ ਜ਼ਿਲ੍ਹਾ ਅਤੇ ਸੈਸ਼ਨ ਜੱਜ-ਕਮ-ਚੇਅਰਮੈਨ, ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਰਜਿੰਦਰ ਅਗਰਵਾਲ ਦੀ ਅਗਵਾਈ ਹੇਠ 79ਵੇਂ ਆਜ਼ਾਦੀ ਦਿਵਸ ਮੌਕੇ ਪੁਲਿਸ ਗਰਾਊਂਡ, ਹੁਸ਼ਿਆਰਪੁਰ ਵਿਖੇ ਇਕ ਹੈਲਪ ਡੈਸਕ ਸਥਾਪਿਤ ਕੀਤਾ ਗਿਆ।         ਜਾਣਕਾਰੀ ਦਿੰਦੇ ਹੋਏ ਸੀ.ਜੇ.ਐਮ-ਕਮ-ਸਕੱਤਰ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਨੀਰਜ ਗੋਇਲ ਨੇ ਦੱਸਿਆ ਕਿ ਇਸ ਮੌਕੇ ਪੈਨਲ ਐਡਵੋਕੇਟ ਹਨੀ ਆਜ਼ਾਦ, ਆਸ਼ੀਸ਼ ਜੋਤੀ, ਰੇਣੂ, ਸਮ੍ਰਿਤੀ ਖੁਰਾਣਾ, ਸੰਦੀਪ ਅਤੇ ਕਰਨ ਲੂਥਰਾ ਨੇ ਮੌਜੂਦ ਆਮ ਲੋਕਾਂ ਨੂੰ ਰਾਸ਼ਟਰੀ ਕਾਨੂੰਨੀ ਸੇਵਾਵਾਂ ਅਥਾਰਟੀ ਵੱਲੋਂ ਚਲਾਈਆਂ ਜਾ ਰਹੀਆਂ ਵੱਖ-ਵੱਖ ਯੋਜਨਾਵਾਂ ਬਾਰੇ ਜਾਣਕਾਰੀ ਦਿੱਤੀ। ਉਨ੍ਹਾਂ ਦੱਸਿਆ ਕਿ ਸਮਾਜ ਦੇ ਕਮਜ਼ੋਰ ਅਤੇ ਵਾਂਝੇ ਵਰਗਾਂ ਨੂੰ ਮੁਫ਼ਤ ਕਾਨੂੰਨੀ ਸਹਾਇਤਾ ਪ੍ਰਦਾਨ ਕੀਤੀ ਜਾਂਦੀ ਹੈ। ਇਸ ਲਈ ਨਿਰਧਾਰਿਤ ਪ੍ਰੋਫਾਰਮੇ 'ਤੇ ਇਕ ਲਿਖਤੀ ਅਰਜ਼ੀ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਨੂੰ ਜਮ੍ਹਾ ਕਰਵਾਈ ਜਾ ਸਕਦੀ ਹੈ। ਪ੍ਰੋਗ...