ਕੈਬਨਿਟ ਮੰਤਰੀ ਸ. ਲਾਲਜੀਤ ਸਿੰਘ ਭੁੱਲਰ ਵੱਲੋ ਪੱਟੀ ਹਲਕੇ ਦੇ ਹੜ ਪ੍ਰਭਾਵਿਤ ਪਿੰਡ ਪਾਰਲੇ ਜੱਲੋਕੇ ਵਿਖੇ ਰਾਸ਼ਨ ਕਿੱਟਾਂ, ਗੱਦੇ, ਫੀਡ, ਚੋਕਰ ਵੰਡੇ ਗਏ
ਪੱਟੀ, (ਤਰਨ ਤਾਰਨ), 01 ਅਕਤੂਬਰ :
ਕੈਬਨਿਟ ਮੰਤਰੀ ਸ. ਲਾਲਜੀਤ ਸਿੰਘ ਭੁੱਲਰ ਵੱਲੋ ਪੱਟੀ ਹਲਕੇ ਦੇ ਹੜ ਪ੍ਰਭਾਵਿਤ ਪਿੰਡ ਪਾਰਲੇ ਜੱਲੋਕੇ ਵਿਖੇ ਰਾਸ਼ਨ ਕਿੱਟਾਂ, ਗੱਦੇ, ਫੀਡ, ਚੋਕਰ ਵੰਡੇ ਗਏ ਅਤੇ ਪਿੰਡ ਵਿੱਚ ਫੋਗਿੰਗ ਮਸ਼ੀਨ ਵੀ ਚਲਾਈ ਗਈ।
ਇਸ ਮੌਕੇ ਕੈਬਨਿਟ ਮੰਤਰੀ ਲਾਲਜੀਤ ਸਿੰਘ ਭੁੱਲਰ ਨੇ ਆਖਿਆ ਕੀ ਪੰਜਾਬ ‘ਚ ਹੜ੍ਹਾਂ ਦੌਰਾਨ ਲੋਕਾਂ ਦੀ ਜ਼ਿੰਦਗੀ ਤੇ ਸੁਰੱਖਿਆ ਨੂੰ ਪਹਿਲ ਦਿੱਤੀ ਗਈ। ਸਰਕਾਰ ਨੇ ਲੋਕਾਂ ਨੂੰ ਇਕੱਲਾ ਨਹੀਂ ਛੱਡਿਆ। ਉਹਨਾਂ ਕਿਹਾ ਕਿ ਨੁਕਸਾਨ ਦੀ ਭਰਪਾਈ, ਮੁੜ ਵਸੇਬੇ ਤੇ ਵਿਕਾਸ ਲਈ ਪ੍ਰਸ਼ਾਸਨ ਤੇ ਨੁਮਾਇੰਦੇ ਪੂਰੀ ਤਰ੍ਹਾਂ ਜ਼ਮੀਨੀ ਪੱਧਰ ‘ਤੇ ਕੰਮ ਕਰ ਰਹੇ ਹਨ। ਹੜ੍ਹਾਂ ਤੋਂ ਪਹਿਲਾਂ ਵੀ ਸਰਕਾਰ ਨੇ ਪਿਛਲੀਆਂ ਸਰਕਾਰਾਂ ਦੇ ਮੁਕਾਬਲੇ ਮਿਸਾਲੀ ਕੰਮ ਕੀਤੇ। ਸਰਕਾਰ ਆਪਣੇ ਲੋਕਾਂ ਦੀ ਬਿਹਤਰੀ ਲਈ ਪੂਰੀ ਤਰ੍ਹਾਂ ਵਚਨਬੱਧ ਹੈ।
ਕੈਬਨਿਟ ਮੰਤਰੀ ਸ. ਭੁੱਲਰ ਨੇ ਆਖਿਆ ਕਿ ਉਹ ਨਿਰੰਤਰ ਲੋਕ ਸੇਵਾ ਵਿੱਚ ਹਾਜ਼ਰ ਹੈ ,ਅੱਜ ਹਲਕਾ ਪੱਟੀ ਦੇ ਹੜ੍ਹ ਪ੍ਰਭਾਵਿਤ ਵੱਖ-ਵੱਖ ਪਿੰਡਾਂ ‘ਚ ਹੜ੍ਹ ਪੀੜਤ ਪਰਿਵਾਰਾਂ ਦੇ ਪਸ਼ੂਆਂ ਲਈ ਫ਼ੀਡ ਅਤੇ ਚੋਕਰ ਵੰਡੀ ਅਤੇ ਸਾਥੀਆਂ ਨਾਲ ਮਿਲ ਕੇ ਮੱਛਰਾਂ ...








