ਰਾਸ਼ਟਰੀ ਮਨੁੱਖੀ ਅਧਿਕਾਰ ਕਮਿਸ਼ਨ ਹਰੇਕ ਨਾਗਰਿਕ ਦੇ ਮਨੁੱਖੀ ਅਧਿਕਾਰਾਂ ਦੀ ਰੱਖਿਆ ਲਈ ਪੂਰੀ ਤਰ੍ਹਾਂ ਵਚਨਬੱਧ – ਪ੍ਰਿਯੰਕ ਕਾਨੂੰਨਗੋ
ਤਰਨ ਤਾਰਨ, 28 ਜੁਲਾਈ : ਰਾਸ਼ਟਰੀ ਮਨੁੱਖੀ ਅਧਿਕਾਰ ਕਮਿਸ਼ਨ (ਐੱਨ.ਐੱਚ.ਆਰ.ਸੀ), ਨਵੀਂ ਦਿੱਲੀ ਦੇ ਮੈਂਬਰ ਪ੍ਰਿਯੰਕ ਕਾਨੂੰਨਗੋ ਨੇ ਅੱਜ ਆਪਣੇ ਤਰਨ ਤਾਰਨ ਦੌਰੇ ਦੌਰਾਨ ਲੋਕਾਂ ਦੀਆਂ ਸ਼ਿਕਾਇਤਾਂ ਸੁਣੀਆਂ, ਜ਼ਿਲ੍ਹਾ ਪ੍ਰਸ਼ਾਸਨ ਨਾਲ ਉੱਚ ਪੱਧਰੀ ਸਮੀਖਿਆ ਮੀਟਿੰਗ ਕੀਤੀ ਅਤੇ ਕੇਂਦਰ ਸਰਕਾਰ ਦੀਆਂ ਵੱਖ-ਵੱਖ ਭਲਾਈ ਯੋਜਨਾਵਾਂ ਦੇ ਪ੍ਰਭਾਵਸ਼ਾਲੀ ਲਾਗੂਕਰਨ ਨੂੰ ਯਕੀਨੀ ਬਣਾਉਣ ਲਈ ਅਧਿਕਾਰੀਆਂ ਨੂੰ ਲੋੜੀਂਦੀਆਂ ਹਦਾਇਤਾਂ ਜਾਰੀ ਕੀਤੀਆਂ।
ਇਸ ਦੌਰਾਨ ਪ੍ਰਿਯੰਕ ਕਾਨੂੰਨਗੋ ਨੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕਿਹਾ ਕਿ ਰਾਸ਼ਟਰੀ ਮਨੁੱਖੀ ਅਧਿਕਾਰ ਕਮਿਸ਼ਨ ਦੇਸ਼ ਦੇ ਹਰੇਕ ਨਾਗਰਿਕ ਦੇ ਮਨੁੱਖੀ ਅਧਿਕਾਰਾਂ ਦੀ ਰੱਖਿਆ ਲਈ ਪੂਰੀ ਤਰ੍ਹਾਂ ਵਚਨਬੱਧ ਹੈ। ਉਨ੍ਹਾਂ ਕਿਹਾ ਕਿ ਤਰਨ ਤਾਰਨ ਦੌਰੇ ਦੌਰਾਨ ਲੋਕਾਂ ਵੱਲੋਂ ਉਠਾਏ ਗਏ ਹਰ ਮਸਲੇ ਨੂੰ ਕਮਿਸ਼ਨ ਵੱਲੋਂ ਗੰਭੀਰਤਾ ਨਾਲ ਵਿਚਾਰਿਆ ਜਾਵੇਗਾ ਅਤੇ ਉਨ੍ਹਾਂ ਦੇ ਹੱਲ ਲਈ ਹਰ ਸੰਭਵ ਯਤਨ ਕੀਤੇ ਜਾਣਗੇ। ਉਨ੍ਹਾਂ ਕਿਹਾ ਕਿ ਸਮਾਜਿਕ ਨਿਆਂ ਅਤੇ ਮਨੁੱਖੀ ਅਧਿਕਾਰਾਂ ਦੀ ਸੁਰੱਖਿਆ ਨੂੰ ਯਕੀਨੀ ਬਣਾਉਣਾ ਕਮਿਸ਼ਨ ਦੀ...








