ਪੀਡੀਏ ਵਲੋਂ ਕਰਹੇੜੀ, ਰਾਮਨਗਰ ਅਤੇ ਬਲਬੇੜ੍ਹਾ ਵਿਖੇ ਨਾਜਾਇਜ਼ ਕਲੋਨੀਆਂ ਵਿਰੁੱਧ ਸਖ਼ਤ ਕਾਰਵਾਈ
ਪਟਿਆਲਾ, 30 ਜੁਲਾਈ: ਪਟਿਆਲਾ ਡਿਵੈਲਪਮੈਂਟ ਅਥਾਰਿਟੀ (ਪੀ.ਡੀ.ਏ.), ਪਟਿਆਲਾ ਨੇ ਪਿੰਡ ਕਰਹੇੜੀ, ਰਾਮਨਗਰ ਅਤੇ ਬਲਬੇੜ੍ਹਾ ਵਿਖੇ ਬਿਨ੍ਹਾਂ ਮਨਜੂਰੀ ਵਿਕਸਤ ਕੀਤੀਆਂ ਅਣ ਅਧਿਕਾਰਤ ਕਲੋਨੀਆਂ ਖ਼ਿਲਾਫ਼ ਵੱਡੀ ਕਾਰਵਾਈ ਕਰਦੇ ਹੋਏ ਢਾਹ ਦਿੱਤਾ ਹੈ। ਇਹ ਜਾਣਕਾਰੀ ਦਿੰਦਿਆਂ ਪੀ.ਡੀ.ਏ ਦੇ ਮੁੱਖ ਪ੍ਰਸ਼ਾਸਕ ਮਨੀਸ਼ਾ ਰਾਣਾ ਨੇ ਦੱਸਿਆ ਕਿ ਪਿੰਡ ਕਰਹੇੜੀ, ਰਾਮਨਗਰ ਅਤੇ ਬਲਬੇੜ੍ਹਾ ਤਹਿਸੀਲ ਤੇ ਜ਼ਿਲ੍ਹਾ ਪਟਿਆਲਾ ਵਿਖੇ ਅਣ ਅਧਿਕਾਰਤ ਕਲੋਨੀਆਂ ਪੰਜਾਬ ਅਪਾਰਟਮੈਂਟ ਅਤੇ ਪ੍ਰਾਪਰਟੀ ਰੈਗੂਲੇਸ਼ਨ ਐਕਟ, 1995 ਦੀ ਉਲੰਘਣਾ ਕਰਕੇ ਬਿਨਾ ਮਨਜੂਰੀ ਤੋਂ ਡਿਵੈਲਪ ਹੋਈਆਂ ਅਣ ਅਧਿਕਾਰਤ ਕਲੋਨੀਆਂ ਖਿਲਾਫ ਕਾਰਵਾਈ ਕਰਦੇ ਹੋਏ ਉਨ੍ਹਾਂ ਨੂੰ ਢਾਹ ਦਿੱਤਾ ਗਿਆ ਹੈ।
ਮਨੀਸ਼ਾ ਰਾਣਾ ਨੇ ਦੱਸਿਆ ਕਿ ਇਸ ਮੁਹਿੰਮ ਤਹਿਤ ਪੀ.ਡੀ.ਏ. ਨੇ ਸਪੱਸ਼ਟ ਸੰਦੇਸ਼ ਦਿੱਤਾ ਗਿਆ ਕਿ ਪੀ.ਡੀ.ਏ., ਪਟਿਆਲਾ ਦੇ ਅਧਿਕਾਰ ਖੇਤਰ ਵਿੱਚ ਕਿਸੇ ਵੀ ਤਰ੍ਹਾਂ ਦੀ ਅਣ-ਅਧਿਕਾਰਤ ਕਲੋਨੀ ਦੀ ਉਸਾਰੀ ਤੇ ਸਖ਼ਤ ਕਾਰਵਾਈ ਕੀਤੀ ਜਾਵੇਗੀ ਤਾਂ ਜੋ ਆਮ ਜਨਤਾ ਨੂੰ ਇਹਨਾਂ ਵਿਕਸਤ ਹੋਈਆਂ ਕਲੋਨੀਆਂ ਵਿੱਚ ਆਪਣੀ ਅਹਿਮ ਪੂੰਜੀ ਨੂੰ ਨਿਵੇਸ਼ ਕਰਨ ਤੋਂ ਬਚਾਇਆ...