Saturday, November 8Malwa News
Shadow

Local

ਝੋਨੇ ਦੀ ਪਰਾਲੀ ਨੂੰ ਸਾੜਨ ਨਾਲ ਵਾਤਾਵਰਣ ਹੁੰਦਾ ਹੈ ਦੂਸ਼ਿਤ – ਸਚਿਨ ਪਾਠਕ

ਝੋਨੇ ਦੀ ਪਰਾਲੀ ਨੂੰ ਸਾੜਨ ਨਾਲ ਵਾਤਾਵਰਣ ਹੁੰਦਾ ਹੈ ਦੂਸ਼ਿਤ – ਸਚਿਨ ਪਾਠਕ

Local
ਨੰਗਲ 29 ਸਤੰਬਰ ()- ਡਿਪਟੀ ਕਮਿਸ਼ਨਰ ਸ੍ਰੀ ਵਰਜੀਤ ਵਾਲੀਆਂ ਅਤੇ ਮੁੱਖ ਖੇਤੀਬਾੜੀ ਅਫ਼ਸਰ ਦੇ ਦਿਸ਼ਾ-ਨਿਰਦੇਸ਼ਾਂ ਅਤੇ ਸਚਿਨ ਪਾਠਕ ਉਪ ਮੰਡਲ ਮੈਜਿਸਟ੍ਰੇਟ ਨੰਗਲ ਦੀ ਅਗਵਾਈ ਵਿੱਚ ਖੇਤੀ ਅਤੇ ਕਿਸਾਨ ਭਲਾਈ ਵਿਭਾਗ ਵੱਲੋਂ ਪਿੰਡ ਭੱਲੜੀ ਵਿਚ ਫ਼ਸਲਾਂ ਦੀ ਰਹਿੰਦ-ਖੂਹੰਦ ਸਬੰਧੀ ਕਿਸਾਨ ਜਾਗਰੂਕਤਾ ਕੈਂਪ ਲਗਾਇਆ ਗਿਆ।       ਇਸ ਮੌਕੇ ਕਿਸਾਨਾਂ ਨੂੰ ਸੰਬੋਧਨ ਕਰਦੇ ਹੋਏ ਸਚਿਨ ਪਾਠਕ ਉਪ ਮੰਡਲ ਮੈਜਿਸਟ੍ਰੇਟ ਨੰਗਲ ਨੇ ਦੱਸਿਆ ਕਿ ਝੋਨੇ ਦੀ ਫ਼ਸਲ ਨਾਲ ਮਿੱਟੀ ਤੋਂ ਪ੍ਰਾਪਤ ਪੋਸ਼ਕ ਤੱਤਾਂ ਦਾ ਇਕ ਵੱਡੀ ਹਿੱਸਾ ਪਰਾਲੀ ਵਿਚ ਹੀ ਚਲਾ ਜਾਂਦਾ ਹੈ। ਉਨ੍ਹਾਂ ਕਿਹਾ ਕਿ ਖੇਤੀਬਾੜੀ ਵਿਭਾਗ ਵਲੋਂ ਮੈਪਿੰਗ ਕੀਤੇ ਗਏ ਬੇਲਰਾਂ ਦਾ ਨੰਬਰ ਸਬੰਧਤ ਪਿੰਡਾਂ ਦੇ ਕਿਸਾਨਾਂ ਤੱਕ ਪਹੁੰਚਾਇਆ ਜਾ ਰਿਹਾ ਹੈ ਤਾਂ ਜੋ ਉਹ ਆਸਾਨੀ ਨਾਲ ਆਪਣੇ ਖੇਤਾਂ ਨੂੰ ਜਲਦ ਤੋਂ ਜਲਦ ਖਾਲੀ ਕਰਾ ਸਕਣ ਅਤੇ ਅੱਗ ਲਗਾਉਣ ਵੱਲ ਨਾ ਜਾਣ।          ਅਮਰਜੀਤ ਸਿੰਘ ਖੇਤੀਬਾੜੀ ਅਫਸਰ ਨੇ ਦੱਸਿਆ ਕਿ ਜੇਕਰ ਪਰਾਲੀ ...
ਸੰਸਦ ਮੈਂਬਰ ਮੀਤ ਹੇਅਰ ਨੇ ਧਨੌਲਾ ਵਿਚ 55 ਲੱਖ ਦੇ ਵਿਕਾਸ ਕਾਰਜ ਦਾ ਨੀਂਹ ਪੱਥਰ ਰੱਖਿਆ

ਸੰਸਦ ਮੈਂਬਰ ਮੀਤ ਹੇਅਰ ਨੇ ਧਨੌਲਾ ਵਿਚ 55 ਲੱਖ ਦੇ ਵਿਕਾਸ ਕਾਰਜ ਦਾ ਨੀਂਹ ਪੱਥਰ ਰੱਖਿਆ

Local
ਧਨੌਲਾ, 28 ਸਤੰਬਰ-    ਜ਼ਿਲ੍ਹਾ ਬਰਨਾਲਾ ਵਿੱਚ ਮੌਜੂਦਾ ਪੰਜਾਬ ਸਰਕਾਰ ਦੌਰਾਨ ਸੈਂਕੜੇ ਕਰੋੜ ਰੁਪਏ ਦੇ ਫੰਡ ਵਿਕਾਸ ਕਾਰਜਾਂ ਲਈ ਜਾਰੀ ਕਰਵਾਏ ਗਏ ਹਨ ਅਤੇ ਆਉਂਦੇ ਸਮੇਂ ਵੀ ਵੱਡੀ ਗਿਣਤੀ ਵਿਕਾਸ ਕਾਰਜ ਨੇਪਰੇ ਚਾੜ੍ਹੇ ਜਾਣਗੇ।  ਇਹ ਪ੍ਰਗਟਾਵਾ ਲੋਕ ਸਭਾ ਮੈਂਬਰ ਸੰਗਰੂਰ ਸ. ਗੁਰਮੀਤ ਸਿੰਘ ਮੀਤ ਹੇਅਰ ਨੇ ਇਥੇ ਸੰਤ ਅਤਰ ਸਿੰਘ ਨਗਰ ਵਿੱਚ 55 ਲੱਖ ਦੇ ਵਿਕਾਸ ਕਾਰਜ ਦੇ ਨੀਂਹ ਪੱਥਰ ਰੱਖਦਿਆਂ ਕੀਤਾ। ਓਨ੍ਹਾਂ ਕਿਹਾ ਕਿ ਆਉਂਦੇ ਦਿਨੀ 1.3 ਕਰੋੜ ਦਾ ਹੋਰ ਟੈਂਡਰ ਖੁੱਲ੍ਹ ਜਾਵੇਗਾ ਜਿਸ ਨਾਲ ਇਹ ਗਰਾਂਟ 1.58 ਕਰੋੜ ਦੀ ਹੋ ਜਾਏਗੀ, ਜਿਸ ਨਾਲ ਸੰਤ ਅਤਰ ਸਿੰਘ ਨਗਰ ਵਿੱਚ ਸੀਵਰੇਜ ਅਤੇ ਗਲੀਆਂ ਦੀ ਕੋਈ ਵੀ ਸਮੱਸਿਆ ਨਹੀੰ ਰਹੇਗੀ।    ਸੰਸਦ ਮੈਂਬਰ ਸ. ਮੀਤ ਹੇਅਰ ਨੇ ਕਿਹਾ ਕਿ ਧਨੌਲਾ ਦੇ ਵਿਕਾਸ ਲਈ ਜਿੰਨੀ ਗਰਾਂਟ ਆਮ ਆਦਮੀ ਪਾਰਟੀ ਦੀ ਸਰਕਾਰ ਸਮੇਂ ਆਈ ਹੈ, ਇਸ ਗਰਾਂਟ ਦਾ ਅੱਧਾ ਹਿੱਸਾ ਵੀ ਕਿਸੇ ਹੋਰ ਸਰਕਾਰ ਵਲੋੰ ਨਹੀੰ ਦਿੱਤਾ ਗਿਆ। ਓਨ੍ਹਾਂ ਕਿਹਾ ਕਿ ਇਸ ਇਲਾਕੇ ਦੀਆਂ ਸਿਰਫ਼ ਗਲੀਆਂ ਅਤੇ ਸੜਕਾਂ ਲਈ ਹੀ ਹੁਣ ਤੱਕ ਮਾਨ ਸਰਕਾਰ ਵਲੋੰ ਕਰੋੜਾਂ ਰੁਪਏ ਦੀਆਂ ਗਰਾਂਟਾਂ ਜਾਰੀ...
ਐਨ.ਪੀ.ਟੀ.ਆਈ ਨੇ ਗਰਿੱਡ ਕਨੈਕਟਿਡ ਸੋਲਰ ਰੂਫਟਾਪ ਸਿਸਟਮ ‘ਤੇ ਕਰਵਾਇਆ ਸਿਖਲਾਈ ਪ੍ਰੋਗਰਾਮ

ਐਨ.ਪੀ.ਟੀ.ਆਈ ਨੇ ਗਰਿੱਡ ਕਨੈਕਟਿਡ ਸੋਲਰ ਰੂਫਟਾਪ ਸਿਸਟਮ ‘ਤੇ ਕਰਵਾਇਆ ਸਿਖਲਾਈ ਪ੍ਰੋਗਰਾਮ

Local
ਹੁਸ਼ਿਆਰਪੁਰ, 28 ਸਤੰਬਰ :- ਪ੍ਰਧਾਨ ਮੰਤਰੀ ਸੂਰਜ ਘਰ ਮੁਫ਼ਤ ਬਿਜਲੀ ਯੋਜਨਾ ਤਹਿਤ ਨੈਸ਼ਨਲ ਪਾਵਰ ਟ੍ਰੇਨਿੰਗ ਇੰਸਟੀਚਿਊਟ (ਐਨ.ਪੀ.ਟੀ.ਆਈ) ਨੇ  ਗਰਿੱਡ ਕਨੈਕਟਡ ਸੋਲਰ ਰੂਫਟਾਪ ਸਿਸਟਮ 'ਤੇ ਦੋ ਦਿਨਾ ਸਿਖਲਾਈ ਪ੍ਰੋਗਰਾਮ ਦਾ ਸਫਲਤਾਪੂਰਵਕ ਆਯੋਜਨ ਕੀਤਾ। ਇਸ ਪ੍ਰੋਗਰਾਮ ਵਿਚ ਪੰਜਾਬ ਸਟੇਟ ਪਾਵਰ ਕਾਰਪੋਰੇਸ਼ਨ ਲਿਮਟਿਡ ਦੇ 80 ਤੋਂ ਵੱਧ ਕਰਮਚਾਰੀਆਂ ਨੇ ਹਿੱਸਾ ਲਿਆ। ਸਮਾਗਮ ਦੀ ਸ਼ੁਰੂਆਤ ਡਿਪਟੀ ਕਮਿਸ਼ਨਰ ਆਸ਼ਿਕਾ ਨੇ ਕੀਤੀ। ਉਨ੍ਹਾਂ ਨੇ ਨਵੀਨੀਕਰਨ ਊਰਜਾ ਨੂੰ ਭਵਿੱਖ ਲਈ ਇਕ ਲੋੜ ਦੱਸਦੇ ਹੋਏ ਪ੍ਰੋਗਰਾਮ ਵਿਚ ਸ਼ਾਮਿਲ ਲੋਕਾਂ ਨੂੰ ਅਪੀਲ ਕੀਤੀ ਉਹ ਇਸ ਸਿਖਲਾਈ ਦਾ ਵੱਧ ਤੋਂ ਵੱਧ ਲਾਭ ਲੈ ਕੇ ਸ ਊਰਜਾ ਦੇ ਪ੍ਰਸਾਰ ਵਿਚ ਯੋਗਦਾਨ ਦੇਣ। ਉਨ੍ਹਾਂ ਕਿਹਾ ਕਿ ਇਸ ਸਿਖਲਾਈ ਪ੍ਰੋਗਰਾਮ ਨੇ ਹਿੱਸਾ ਲੈਣ ਵਾਲਿਆਂ ਨੂੰ ਸੌਰ ਊਰਜਾ ਨਾਲ ਜੁੜੇ ਨਵੀਨਤਮ ਵਿਕਾਸ ਅਤੇ ਇਸ ਦੇ ਵਿਵਹਾਰਕ ਉਪਯੋਗਾਂ ਦੀ ਸਮਝ ਪ੍ਰਦਾਨ ਕੀਤੀ। ਇਹ ਆਯੋਜਨ ਊਰਜਾ ਖੇਤਰ ਵਿਚ ਸਮਰੱਥਾ ਨਿਰਮਾਣ ਅਤੇ ਹੁਨਰ ਵਿਕਾਸ ਪ੍ਰਤੀ ਐਨ.ਪੀ.ਟੀ.ਆਈ ਦੀ ਵਚਨਬੱਧਤਾ ਦਾ ਪ੍ਰਮਾਣ ਹੈ। ਇਸ ਮੌਕੇ ਸਹਾਇਕ ਕਮਿਸ਼ਨਰ ਓਇਸ਼ੀ ਮੰਡਲ ਨੇ ਵੀ ਇਕੱਠ ਨੂੰ ਸ...
ਤੁਰੰਤ ਖਰੀਦ ਲਈ ਮੰਡੀਆਂ ਵਿਚ ਸੁੱਕਾ ਝੋਨਾ ਹੀ ਲੈ ਕੇ ਆਉਣ ਕਿਸਾਨ-ਡਿਪਟੀ ਕਮਿਸ਼ਨਰ

ਤੁਰੰਤ ਖਰੀਦ ਲਈ ਮੰਡੀਆਂ ਵਿਚ ਸੁੱਕਾ ਝੋਨਾ ਹੀ ਲੈ ਕੇ ਆਉਣ ਕਿਸਾਨ-ਡਿਪਟੀ ਕਮਿਸ਼ਨਰ

Local
ਮਾਨਸਾ, 28 ਸਤੰਬਰ:- ਡਿਪਟੀ ਕਮਿਸ਼ਨਰ ਸ੍ਰੀਮਤੀ ਨਵਜੋਤ ਕੌਰ, IAS ਨੇ ਦੱਸਿਆ ਕਿ ਸਰਕਾਰ ਵੱਲੋਂ ਝੋਨੇ ਦੀ ਖ਼ਰੀਦ ਲਈ ਨਮੀ ਦੀ ਮਾਤਰਾ 17 ਫੀਸਦੀ ਨਿਰਧਾਰਤ ਕੀਤੀ ਗਈ ਹੈ, ਜਿਸ ਕਰਕੇ ਕਿਸਾਨਾਂ ਨੂੰ ਅਪੀਲ ਹੈ ਕਿ ਉਹ ਝੋਨੇ ਦੀ ਨਾਲੋ-ਨਾਲ ਖ਼ਰੀਦ ਲਈ ਮੰਡੀਆਂ ਵਿਚ ਸੁੱਕਾ ਝੋਨਾ ਹੀ ਲੈ ਕੇ ਆਉਣ।       ਡਿਪਟੀ ਕਮਿਸ਼ਨ ਨੇ ਅਧਿਕਾਰੀਆਂ ਨੂੰ ਹਦਾਇਤ ਕੀਤੀ ਹੈ ਕਿ ਕਿਸਾਨਾਂ ਨੂੰ ਵੱਧ ਤੋਂ ਵੱਧ ਜਾਗਰੂਕ ਕੀਤਾ ਜਾਵੇ, ਤਾਂ ਜੋ ਉਨ੍ਹਾਂ ਨੂੰ ਆਪਣੀ ਫ਼ਸਲ ਮੰਡੀਆਂ ਵਿਚ ਵੇਚਣ ਦੌਰਾਨ ਕਿਸੇ ਪ੍ਰੇਸ਼ਾਨੀ ਦਾ ਸਾਹਮਣਾ ਨਾ ਕਰਨਾ ਪਵੇ। ਉਨ੍ਹਾਂ ਕਿਹਾ ਕਿ ਖ਼ਰੀਦ ਸੀਜ਼ਨ ਦੌਰਾਨ ਕਿਸਾਨਾਂ ਅਤੇ ਖ਼ਰੀਦ ਨਾਲ ਸਬੰਧਤ ਕਿਸੇ ਵੀ ਵਰਗ ਨੂੰ ਮੰਡੀਆਂ ਵਿਚ ਕੋਈ ਸਮੱਸਿਆ ਪੇਸ਼ ਨਹੀਂ ਆਉਣ ਦਿੱਤੀ ਜਾਵੇਗੀ।ਉਨ੍ਹਾਂ ਹਦਾਇਤ ਕੀਤੀ ਕਿ ਇਹ ਯਕੀਨੀ ਬਣਾਇਆ ਜਾਵੇ ਕਿ ਜ਼ਿਲ੍ਹੇ ਦੀਆਂ ਸਾਰੀਆਂ ਮੰਡੀਆਂ ਵਿਚ ਸਾਰੇ ਪ੍ਰਬੰਧ ਮੁਕੰਮਲ ਹੋਣ। ਉਨ੍ਹਾਂ ਕਿਹਾ ਕਿ ਖ਼ਰੀਦ ਪ੍ਰਕਿਰਿਆ ਦੌਰਾਨ ਪੰਜਾਬ ਸਰਕਾਰ ਦੇ ਨਿਯਮਾਂ ਅਤੇ ਹਦਾਇਤਾਂ ਦੀ ਇੰਨ-ਬਿੰਨ ਪਾਲਣਾ ਯਕੀਨੀ ਬਣਾਈ ਜਾਵੇ। ਉਨ੍ਹਾਂ ਕਿਹਾ ਕਿ ਪੰਜਾਬ ਸਰਕ...
ਕੈਬਨਿਟ ਮੰਤਰੀ ਨੇ ਕਾਫਲਾ ਰੋਕ ਕੇ ਨੈਸ਼ਨਲ ਹਾਈਵੇ ਉੱਤੇ ਹੋਏ ਹਾਦਸੇ ਦੇ ਜ਼ਖ਼ਮੀਆਂ ਨੂੰ ਹਸਪਤਾਲ ਪਹੁੰਚਾਇਆ

ਕੈਬਨਿਟ ਮੰਤਰੀ ਨੇ ਕਾਫਲਾ ਰੋਕ ਕੇ ਨੈਸ਼ਨਲ ਹਾਈਵੇ ਉੱਤੇ ਹੋਏ ਹਾਦਸੇ ਦੇ ਜ਼ਖ਼ਮੀਆਂ ਨੂੰ ਹਸਪਤਾਲ ਪਹੁੰਚਾਇਆ

Local
ਅੰਮ੍ਰਿਤਸਰ 28 ਸਤੰਬਰ 2025--- ਅੱਜ ਅੰਮ੍ਰਿਤਸਰ ਤੋਂ ਜਲੰਧਰ ਨੈਸ਼ਨਲ ਹਾਈਵੇ ‘ਤੇ ਪਿੰਡ ਮੱਲੀਆਂ ਨੇੜੇ ਟਰੈਕਟਰ ਅਤੇ ਗੱਡੀ ਵਿਚਾਲੇ ਹੋਏ ਐਕਸੀਡੈਂਟ ਮੌਕੇ ਸੜਕ ਤੋਂ ਗੁਜ਼ਰ ਰਹੇ ਕੈਬਨਿਟ ਮੰਤਰੀ ਸ ਹਰਭਜਨ ਸਿੰਘ ਈਟੀਓ ਨੇ ਆਪਣਾ ਕਾਫਲਾ ਰੋਕ ਕੇ ਪੀੜਤਾਂ ਦਾ ਹਾਲ-ਚਾਲ ਪੁੱਛਿਆ ਅਤੇ ਜਖਮੀਆਂ ਨੂੰ ਹਸਪਤਾਲ ਪਹੁੰਚਾਇਆ। ਦੱਸਣ ਯੋਗ ਹੈ ਕਿ ਜਦੋਂ ਕੈਬਨਿਟ ਮੰਤਰੀ ਉੱਥੋਂ ਲੰਘ ਰਹੇ ਸਨ ਤਾਂ ਇੱਕ ਕਾਰ ਅਤੇ ਟਰੈਕਟਰ ਦੀ ਅਚਨਚੇਤ ਟੱਕਰ ਹੋ ਗਈ ਜਿਸ ਵਿੱਚ ਟਰੈਕਟਰ ਡਰਾਈਵਰ ਦੇ ਸੱਟਾਂ ਲੱਗੀਆਂ ਅਤੇ ਕਾਰ ਦਾ ਵੀ ਪੂਰੀ ਤਰ੍ਹਾਂ ਨੁਕਸਾਨ ਹੋ ਗਿਆ। ਕੈਬਨਿਟ ਮੰਤਰੀ ਨੇ ਤੁਰੰਤ ਗੱਡੀਆਂ ਰੁਕਾ ਕੇ ਆਪਣੇ ਅੰਗ ਰੱਖਿਅਕਾਂ ਨੂੰ ਜਖਮੀਆਂ ਦੀ ਸੰਭਾਲ ਵਿੱਚ ਲਗਾਇਆ ਅਤੇ ਤੁਰੰਤ ਫੋਨ ਕਰਕੇ ਸੜਕ ਸੁਰੱਖਿਆ ਫੋਰਸ ਨੂੰ ਬੁਲਾਇਆ। ਫੋਰਸ ਦੇ ਆਉਂਦੇ ਹੀ ਜਖਮੀਆਂ ਨੂੰ ਮੁਢਲੀ ਸਹਾਇਤਾ ਦਿੱਤੀ ਅਤੇ ਹਸਪਤਾਲ ਲਈ ਲੈ ਗਏ। ਵਾਹਿਗੁਰੂ ਜੀ ਦੀ ਮੇਹਰ ਨਾਲ ਕਿਸੇ ਨੂੰ ਵੀ ਗੰਭੀਰ ਚੋਟ ਨਹੀਂ ਲੱਗੀ। ਸਾਰੇ ਸੁਰੱਖਿਅਤ ਸਨ। ਸੜਕ ਸੁਰੱਖਿਆ ਫੋਰਸ ਵੱਲੋਂ ਤੁਰੰਤ ਘਟਨਾ ਸਥਾਨ ਉੱਤੇ ਪਹੁੰਚਣ ਦੀ ਜਵਾਨਾਂ ਨੂੰ ਹੱਲਾਸ਼ੇਰੀ ਦਿੰਦੇ ਉਹਨਾਂ ...
ਡੀ.ਸੀ. ਤੇ ਐਸ.ਐਸ.ਪੀ. ਵੱਲੋਂ ਕਿਸਾਨਾਂ ਨੂੰ ਪਰਾਲੀ ਨਾ ਸਾੜਨ ਦਾ ਹੋਕਾ

ਡੀ.ਸੀ. ਤੇ ਐਸ.ਐਸ.ਪੀ. ਵੱਲੋਂ ਕਿਸਾਨਾਂ ਨੂੰ ਪਰਾਲੀ ਨਾ ਸਾੜਨ ਦਾ ਹੋਕਾ

Local
ਬੁਢਲਾਡਾ/ਮਾਨਸਾ, 27 ਸਤੰਬਰ:           ਝੋਨੇ ਦੇ ਸੀਜ਼ਨ ਦੇ ਮੱਦੇਨਜ਼ਰ ਡਿਪਟੀ ਕਮਿਸ਼ਨਰ ਸ੍ਰੀਮਤੀ ਨਵਜੋਤ ਕੌਰ, IAS ਅਤੇ ਐਸ.ਐਸ.ਪੀ ਸ੍ਰੀ ਭਾਗੀਰਥ ਸਿੰਘ ਮੀਨਾ ਵੱਲੋਂ ਪਿੰਡ ਦੋਦੜਾ, ਭਾਦੜਾ, ਬੀਰੋਕੇ ਕਲਾਂ, ਗੁੜੱਦੀ ਅਤੇ ਬੱਛੋਆਣਾ ਵਿਖੇ ਕਿਸਾਨ ਮਿਲਣੀਆਂ ਕਰਕੇ ਕਿਸਾਨਾਂ ਨੂੰ ਝੋਨੇ ਦੀ ਪਰਾਲੀ ਅਤੇ ਰਹਿੰਦ ਖੂੰਹਦ ਨੂੰ ਨਾ ਸਾੜਨ ਦਾ ਹੋਕਾ ਦਿੱਤਾ।           ਡਿਪਟੀ ਕਮਿਸ਼ਨਰ ਸ੍ਰੀਮਤੀ ਨਵਜੋਤ ਕੌਰ ਨੇ ਕਿਹਾ ਕਿ ਸਾਡੀਆਂ ਆਉਣ ਵਾਲੀਆਂ ਪੀੜ੍ਹੀਆਂ ਲਈ ਵਾਤਾਵਰਣ ਅਤੇ ਕੁਦਰਤੀ ਸ੍ਰੋਤਾਂ ਦੀ ਸਾਂਭ ਸੰਭਾਲ ਬਹੁਤ ਲਾਜ਼ਮੀ ਹੈ। ਇਸ ਦੇ ਲਈ ਹਰ ਨਾਗਰਿਕ ਦਾ ਫਰਜ਼ ਬਣਦਾ ਹੈ ਕਿ ਇਸ ਧਰਤੀ 'ਤੇ ਵਿਚਰਦਿਆਂ ਹਰ ਮਨੁੱਖ ਵਾਤਾਵਰਣ ਦੀ ਸੰਭਾਲ ਵਿਚ ਆਪਣਾ ਯੋਗਦਾਨ ਜ਼ਰੂਰ ਪਾਵੇ।           ਉਨ੍ਹਾਂ ਕਿਹਾ ਕਿ ਜਿਹੜ੍ਹੇ ਕਿਸਾਨਾਂ ਨੇ ਪਿਛਲੇ ਸਾਲ ਦੌਰਾਨ ਪਰਾਲੀ ਨੂੰ ਅੱਗ ਨਾ ਲਗਾ ਕੇ ਇਸ ਦਾ ਯੋਗ ਪ੍ਰਬੰਧਨ ਕੀਤਾ ਉਨ੍ਹਾਂ ਨੂੰ ਜ਼...
ਮੁੱਖ ਮੰਤਰੀ ਸਿਹਤ ਯੋਜਨਾ ਸਬੰਧੀ ਰਜਿਸਟ੍ਰੇਸ਼ਨ ਮੁਹਿੰਮ ਨੂੰ ਭਰਵਾਂ ਹੁੰਗਾਰਾ

ਮੁੱਖ ਮੰਤਰੀ ਸਿਹਤ ਯੋਜਨਾ ਸਬੰਧੀ ਰਜਿਸਟ੍ਰੇਸ਼ਨ ਮੁਹਿੰਮ ਨੂੰ ਭਰਵਾਂ ਹੁੰਗਾਰਾ

Local
ਬਰਨਾਲਾ, 27 ਸਤੰਬਰ0   ਪੰਜਾਬ ਸਰਕਾਰ ਵੱਲੋਂ ਲੋਕਾਂ ਨੂੰ ਦਿੱਤੀ ਜਾਣ ਵਾਲੀ ਮੁਫ਼ਤ ਸਿਹਤ ਸਹੂਲਤ  “ਮੁੱਖ ਮੰਤਰੀ ਸਿਹਤ ਯੋਜਨਾ” ਸਬੰਧੀ ਜ਼ਿਲ੍ਹਾ ਬਰਨਾਲਾ ਵਿੱਚ ਰਜਿਸਟ੍ਰੇਸ਼ਨ ਮੁਹਿੰਮ ਨੂੰ ਲੋਕਾਂ ਵੱਲੋਂ ਭਰਵਾਂ ਹੁੰਗਾਰਾ ਦਿੱਤਾ ਜਾ ਰਿਹਾ ਹੈ।        ਜ਼ਿਲ੍ਹਾ ਬਰਨਾਲਾ ਵਿੱਚ ਸੰਸਦ ਮੈਂਬਰ ਸ. ਗੁਰਮੀਤ ਸਿੰਘ ਮੀਤ ਹੇਅਰ ਦੇ ਦਿਸ਼ਾ-ਨਿਰਦੇਸ਼ ਤਹਿਤ, ਡਿਪਟੀ ਕਮਿਸ਼ਨਰ ਸ੍ਰੀ ਟੀ ਬੈਨਿਥ ਦੀ ਰਹਿਨੁਮਾਈ ਅਤੇ ਡਾ. ਬਲਜੀਤ ਸਿੰਘ ਸਿਵਲ ਸਰਜਨ ਬਰਨਾਲਾ ਦੀ ਅਗਵਾਈ ਅਧੀਨ ਰਜਿਸਟ੍ਰੇਸ਼ਨ ਮੁਹਿੰਮ ਦਾ ਹਿੱਸਾ ਬਣਨ ਲਈ ਵੱਧ ਤੋਂ ਵੱਧ ਲੋਕਾਂ ਨੂੰ ਜਾਗਰੂਕ ਕੀਤਾ ਜਾ ਰਿਹਾ ਹੈ। ਰਜਿਸਟ੍ਰੇਸ਼ਨ ਕੈਂਪ ਮੌਕੇ ਡਾ. ਗੁਰਮਿੰਦਰ ਔਜਲਾ ਡੀ.ਐਮ.ਸੀ. ਬਰਨਾਲਾ ਨੇ ਦੱਸਿਆ ਕਿ ਸੂਬਾ ਸਰਕਾਰ ਵਲੋਂ 10 ਲੱਖ ਤੱਕ ਦੇ ਮੁਫ਼ਤ ਇਲਾਜ ਦੀ ਸਹੂਲਤ ਲਿਆਂਦੀ ਗਈ ਹੈ ਜਿਸ ਵਾਸਤੇ ਆਧਾਰ ਕਾਰਡ ਅਤੇ ਵੋਟਰ ਕਾਰਡ ਨਾਲ ਲਿਆ ਕੇ ਰਜਿਸਟ੍ਰੇਸ਼ਨ ਕਰਵਾਈ ਜਾ ਸਕਦੀ ਹੈ। ਓਨ੍ਹਾਂ ਕਿਹਾ ਕਿ ਅੱਜ ਇਨ੍ਹਾਂ ਕੈਂਪਾਂ ਵਿੱਚ ਵੱਡੀ ਗਿਣਤੀ ਲੋਕਾਂ ਨੇ ਰਜਿਸਟ੍ਰੇਸ਼ਨ ਕਰਵਾਈ ਹੈ ਅਤੇ ਅਗਲੇ ਦਿਨਾਂ ਵਿਚ ਵੀ ਮੁਹਿੰਮ ਜਾਰੀ ਰਹੇਗੀ...
ਨਾਜਾਇਜ਼ ਮਾਈਨਿੰਗ ’ਤੇ ਜ਼ਿਲ੍ਹਾ ਪ੍ਰਸ਼ਾਸਨ ਨੇ ਕੀਤੀ ਵੱਡੀ ਕਾਰਵਾਈ

ਨਾਜਾਇਜ਼ ਮਾਈਨਿੰਗ ’ਤੇ ਜ਼ਿਲ੍ਹਾ ਪ੍ਰਸ਼ਾਸਨ ਨੇ ਕੀਤੀ ਵੱਡੀ ਕਾਰਵਾਈ

Local
ਹੁਸ਼ਿਆਰਪੁਰ, 27 ਸਤੰਬਰ :- ਡਿਪਟੀ ਕਮਿਸ਼ਨਰ ਆਸ਼ਿਕਾ ਜੈਨ ਦੇ ਨਿਰਦੇਸ਼ਾਂ ’ਤੇ ਐਸ.ਡੀ.ਐਮ ਮੁਕੇਰੀਆਂ ਅੰਕੁਰ ਮਹਿੰਦਰੂ ਦੀ ਅਗਵਾਈ ਵਿਚ ਬੀਤੀ ਰਾਤ ਨਾਜਾਇਜ਼ ਮਾਈਨਿੰਗ ਗਤੀਵਿਧੀਆਂ ਵਿਰੁੱਧ ਵਿਸ਼ੇਸ਼ ਜਾਂਚ ਮੁਹਿੰਮ ਚਲਾਈ ਗਈ। ਇਸ ਦੌਰਾਨ ਤਿੰਨ ਕਰੈਸ਼ਰਾਂ ਦੀ ਜਾਂਚ ਕੀਤੀ ਗਈ।ਐਸ.ਡੀ.ਐਮ ਮੁਕੇਰੀਆਂ ਅੰਕੁਰ ਮਹਿੰਦਰੂ ਨੇ ਜਾਣਕਾਰੀ ਦਿੰਦੇ ਹੋਇਆ ਦੱਸਿਆ ਕਿ ਜਾਂਚ ਦੌਰਾਨ ਇਕ ਕਰੈਸ਼ਰ ਜੋ ਮਹੀਨਿਆਂ ਪਹਿਲਾਂ ਸਸਪੈਂਡ ਕੀਤਾ ਜਾ ਚੁੱਕਾ ਸੀ, ਚਾਲੂ ਪਾਇਆ ਗਿਆ। ਮੌਕੇ ’ਤੇ 500 ਕੇ.ਵੀ.ਏ ਦਾ ਜੈਨਸੈਟ ਮਿਲਿਆ, ਜਿਸ ਨੂੰ ਕੁਝ ਸਮੇਂ ਪਹਿਲਾਂ ਹੀ ਬੰਦ ਕੀਤਾ ਗਿਆ ਸੀ। ਤਾਜ਼ਾ ਟਾਇਰਾਂ ਦੇ ਨਿਸ਼ਾਨ, ਜੈਨਸੈਟ ਦਾ ਵੱਧ ਤਾਪਮਾਨ, ਗਿੱਲੀ ਬੱਜਰੀ ਅਤੇ ਜੈਨਸੈਟ ਦੀ 1414 ਘੰਟੇ ਦੀ ਰਨਿੰਗ ਰੀਡਿੰਗ ਇਸ ਗੱਲ ਦਾ ਪ੍ਰਮਾਣ ਸੀ। ਇਸ ਮਾਮਲੇ ਵਿਚ ਥਾਣਾ ਤਲਵਾੜਾ ਵਿਚ ਐਫ.ਆਈ.ਆਰ. ਦਰਜ ਕਰਵਾਉਣ ਲਈ ਰਿਪੋਰਟ ਸੌਂਪ ਦਿੱਤੀ ਗਈ ਹੈ। ਮਾਈਨਿੰਗ ਵਿਭਾਗ ਨੂੰ ਨਿਰਦੇਸ਼ ਦਿੱਤੇ ਗਏ ਹਨ ਕਿ ਜੈਨਸੈਟ ਦੀ ਸਮਰੱਥਾ ਅਤੇ ਚੱਲਣ ਦੇ ਘੰਟਿਆਂ ਦੇ ਆਧਾਰ ’ਤੇ ਉਤਪਾਦਿਤ ਮਾਤਰਾ ਦਾ ਮੁਲਾਂਕਣ ਕਰਕੇ ਆਰ-ਨੋਟਿਸ ਜਾਰੀ ਕੀਤਾ ਜਾਵੇ। ਨਾਲ ਹੀ, ...
ਡਿਪਟੀ ਕਮਿਸ਼ਨਰ ਵੱਲੋਂ ਪਿੰਡ ਮੌੜ ਨਾਭਾ ਅਤੇ ਸਹਿਣਾ ਵਿਖੇ ਕਿਸਾਨ ਮਿਲਣੀ

ਡਿਪਟੀ ਕਮਿਸ਼ਨਰ ਵੱਲੋਂ ਪਿੰਡ ਮੌੜ ਨਾਭਾ ਅਤੇ ਸਹਿਣਾ ਵਿਖੇ ਕਿਸਾਨ ਮਿਲਣੀ

Local
ਬਰਨਾਲਾ, 27 ਸਤੰਬਰ- ਪੰਜਾਬ ਸਰਕਾਰ ਵੱਲੋ ਚਲਾਈ ਜਾ ਰਹੀ ਪਰਾਲੀ ਪ੍ਰਬੰਧਨ ਸਬੰਧੀ ਜਾਗਰੁਕਤਾ ਮੁਹਿੰਮ ਤਹਿਤ ਡਿਪਟੀ ਕਮਿਸ਼ਨਰ ਬਰਨਾਲਾ ਸ੍ਰੀ ਟੀ ਬੈਨਿਥ ਨੇ ਅੱਜ ਪਿੰਡ ਮੌੜ ਨਾਭਾ ਅਤੇ ਸਹਿਣਾ ਵਿਖੇ ਕਿਸਾਨਾਂ ਨਾਲ ਮਿਲਣੀ ਕੀਤੀ ਜਿਸ ਦੌਰਾਨ ਉਨ੍ਹਾਂ ਕਿਸਾਨਾਂ ਨੂੰ ਪਰਾਲੀ ਖੇਤਾਂ ਵਿਚ ਹੀ ਰਲਾ ਕੇ ਉਸਦਾ ਪ੍ਰਬੰਧਨ ਕਰਨ ਲਈ ਪ੍ਰੇਰਿਆ। ਕਿਸਾਨਾਂ ਨਾਲ ਗੱਲ ਬਾਤ ਕਰਦਿਆਂ ਉਨ੍ਹਾਂ ਕਿਹਾ ਕਿ ਉਨ੍ਹਾਂ ਕਿਸਾਨਾਂ ਨੂੰ ਅਪੀਲ ਕਰਦਿੰਆਂ ਕਿਹਾ ਕਿ ਪਰਾਲੀ ਸਾੜਨ ਨਾਲ ਜ਼ਮੀਨ, ਮਨੁੱਖ ਅਤੇ ਵਾਤਾਵਰਨ 'ਤੇ ਮਾੜਾ ਪ੍ਰਭਾਵ ਪੈਂਦਾ ਹੈ, ਇਸ ਲਈ ਮਨੁੱਖੀ ਸਿਹਤ ਤੇ ਵਾਤਵਰਣ ਪ੍ਰਤੀ ਅਪਣਾ ਫ਼ਰਜ਼ ਨਿਭਾਈਏ। ਉਨ੍ਹਾਂ ਦੱਸਿਆ ਕਿ ਜ਼ਿਲ੍ਹਾ ਬਰਨਾਲਾ ਵਿੱਚ ਪਰਾਲੀ ਪ੍ਰਬੰਧਨ ਲਈ ਜ਼ਿਲ੍ਹੇ ਦੇ ਅਤੇ ਜ਼ਿਲ੍ਹੇ ਤੋਂ ਬਾਹਰ ਪਰਾਲੀ ਇਕੱਠੀ ਕਰਨ ਤੇ ਡੰਪ ਲਗਾਉਣ ਲਈ ਸੱਦਾ ਦਿੱਤਾ ਹੈ। ਪ੍ਰਸ਼ਾਸਨ ਵਲੋਂ ਵੱਖ—ਵੱਖ ਪਿੰਡਾਂ ਵਿੱਚ ਪੰਚਾਇਤੀ ਸ਼ਾਮਲਾਟ ਜ਼ਮੀਨ ਦੀ ਸ਼ਨਾਖਤ ਕੀਤੀ ਜਾ ਚੁੱਕੀ ਹੈ ਅਤੇ ਜੇਕਰ ਕਿਸੇ ਐਗਰੀਕੇਟਰ/ਬੇਲਰ ਮਾਲਕ ਨੂੰ ਪਰਾਲੀ ਦੀ ਸਟੋਰੇਜ ਲਈ ਜ਼ਮੀਨ ਦੀ ਲੋੜ ਹੈ ਤਾਂ ਜ਼ਿਲ੍ਹਾ ਪ੍ਰਸ਼ਾਸਨ ਨਾਲ ਤਾਲਮੇਲ ਕਰ ਸ...
ਬਰਨਾਲਾ ਜ਼ਿਲ੍ਹੇ ਵਿੱਚੋਂ ਝੋਨੇ ਦੀ ਪਰਾਲੀ ਦਾ ਸੁੱਚਜਾ ਪ੍ਰਬੰਧਨ ਕਰਨ ਲਈ ਹਰ ਸੰਭਾਵੀ ਉਪਰਾਲੇ ਕੀਤੇ ਜਾਣ : ਡਿਪਟੀ ਕਮਿਸ਼ਨਰ ਟੀ ਬੈਨਿਥ

ਬਰਨਾਲਾ ਜ਼ਿਲ੍ਹੇ ਵਿੱਚੋਂ ਝੋਨੇ ਦੀ ਪਰਾਲੀ ਦਾ ਸੁੱਚਜਾ ਪ੍ਰਬੰਧਨ ਕਰਨ ਲਈ ਹਰ ਸੰਭਾਵੀ ਉਪਰਾਲੇ ਕੀਤੇ ਜਾਣ : ਡਿਪਟੀ ਕਮਿਸ਼ਨਰ ਟੀ ਬੈਨਿਥ

Local
ਠੀਕਰੀਵਾਲ, 26 ਸਤੰਬਰ- ਜਿਲ੍ਹਾ ਬਰਨਾਲਾ ਵਿੱਚ ਝੋਨੇ ਦੀ ਪਰਾਲੀ ਨੂੰ ਅੱਗ ਲਗਾਉਣ ਦੀਆਂ ਘਟਨਾਵਾਂ ਨੂੰ ਜ਼ੀਰੋ ਪੱਧਰ ਤੇ ਲਿਆਉਣ ਲਈ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਲਗਾਤਾਰ ਉਪਰਾਲੇ ਜਾਰੀ ਹਨ। ਇਸ ਸਬੰਧੀ ਜ਼ਿਲ੍ਹੇ ਨੂੰ 12 ਕਲੱਸਟਰਾਂ ਵਿੱਚ ਵੰਡਿਆ ਗਿਆ ਹੈ ਅਤੇ ਹਰ ਕਲੱਸਟਰ ਲਈ ਅਫਸਰ ਤਾਇਨਾਤ ਕੀਤੇ ਗਏ ਹਨ। ਡਿਪਟੀ ਕਮਿਸ਼ਨਰ ਬਰਨਾਲਾ ਸ੍ਰੀ ਟੀ ਬੈਨਿਥ ਨੇ ਅੱਜ ਪਿੰਡ ਠੀਕਰੀਵਾਲ ਵਿਖੇ ਪਰਾਲੀ ਨੂੰ ਬਿਨਾਂ ਅੱਗ ਲਗਾਏ ਖੇਤਾਂ ਵਿੱਚ ਉਸ ਦਾ ਪ੍ਰਬੰਧਨ ਕਰਨ ਵਾਲੇ ਕਿਸਾਨਾਂ ਦੇ ਖੇਤਾਂ ਦਾ ਦੌਰਾ ਕੀਤਾ ।ਇਸ ਮੌਕੇ ਉਨ੍ਹਾਂ ਵਧੇਰੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਕਲੱਸਟਰ ਅਫਸਰ ਸਹਾਇਕ ਕਲੱਸਟਰ ਅਫਸਰਾਂ, ਨੋਡਲ ਅਫਸਰਾਂ, ਪਟਵਾਰੀਆਂ, ਪਿੰਡਾਂ ਦੇ ਸਰਪੰਚਾਂ, ਨੰਬਰਦਾਰਾਂ, ਆਂਗਨਵਾੜੀ ਤੇ ਆਸ਼ਾ ਵਰਕਰਾਂ ਦੀ ਮਦਦ ਨਾਲ ਕਿਸਾਨਾਂ ਨੂੰ ਜਾਗਰੂਕ ਕਰਨਗੇ। ਇਸ ਤੋਂ ਇਲਾਵਾ ਮਨਰੇਗਾ ਵਰਕਰਾਂ, ਸਹਿਕਾਰੀ ਸਭਾਵਾਂ ਅਤੇ ਹੋਰ ਸਥਾਨਕ ਸੰਸਥਾਵਾਂ ਦੀ ਭਾਗੀਦਾਰੀ ਨਾਲ ਵੱਡੇ ਪੱਧਰ ’ਤੇ ਲੋਕਾਂ ਨੂੰ ਪਰਾਲੀ ਪ੍ਰਬੰਧਨ ਲਈ ਪ੍ਰੇਰਿਤ ਕੀਤਾ ਜਾਵੇਗਾ। ਡਿਪਟੀ ਕਮਿਸ਼ਨਰ ਸ੍ਰੀ ਟੀ ਬੈਨਿਥ ਨੇ ਅੱਜ ਪਿੰਡ ਠੀਕਰੀਵਾਲ ਵਿਖ...