ਅੱਖਾਂ ਦੀ ਜਾਂਚ ਅਤੇ ਐਨਕਾਂ ਦੀ ਵੰਡ ਲਈ ਲਗਾਇਆ ਗਿਆ ਵਿਸ਼ੇਸ਼ ਕੈਂਪ: ਡਾ. ਹਰਜੀਤ ਸਿੰਘ
ਬਰਨਾਲਾ, 21 ਜੁਲਾਈ ਸਿਹਤ ਮੰਤਰੀ ਪੰਜਾਬ ਡਾ. ਬਲਬੀਰ ਸਿੰਘ ਦੇ ਹੁਕਮਾਂ ਅਤੇ ਡਾਇਰੈਕਟਰ ਸਿਹਤ ਵਿਭਾਗ ਪੰਜਾਬ ਦੇ ਦਿਸ਼ਾ-ਨਿਰਦੇਸ਼ਾਂ ਤਹਿਤ 'ਨੈਸ਼ਨਲ ਪ੍ਰੋਗਰਾਮ ਫ਼ਾਰ ਕੰਟਰੋਲ ਆਫ਼ ਬਲਾਇੰਡਨੈੱਸ' ਅਧੀਨ ਸਿਹਤ ਵਿਭਾਗ ਬਰਨਾਲਾ ਵੱਲੋਂ 45 ਸਾਲ ਤੋਂ ਵੱਧ ਉਮਰ ਦੇ ਲੋਕਾਂ ਲਈ ਅੱਖਾਂ ਦੀ ਜਾਂਚ ਦਾ ਵਿਸ਼ੇਸ਼ ਕੈਂਪ ਲਗਾਇਆ ਗਿਆ। ਇਹ ਕੈਂਪ ਬਾਬਾ ਸ੍ਰੀ ਚੰਦ ਜੀ ਗੁਰਦੁਆਰਾ ਸਾਹਿਬ, ਗਲੀ ਨੰਬਰ 12, ਸੇਖਾ ਰੋਡ, ਬਰਨਾਲਾ ਵਿਖੇ ਆਯੋਜਿਤ ਕੀਤਾ ਗਿਆ।ਇਸ ਸਬੰਧੀ ਜਾਣਕਾਰੀ ਦਿੰਦਿਆਂ ਜ਼ਿਲ੍ਹਾ ਪ੍ਰੋਗਰਾਮ ਅਫ਼ਸਰ/ਜ਼ਿਲ੍ਹਾ ਟੀਕਾਕਰਨ ਅਫ਼ਸਰ ਡਾ. ਹਰਜੀਤ ਸਿੰਘ ਨੇ ਦੱਸਿਆ ਕਿ ਕੈਂਪ ਦੌਰਾਨ ਨੇੜੇ ਦੀ ਨਜ਼ਰ ਦੀਆਂ ਮੁਫ਼ਤ ਐਨਕਾਂ ਅਤੇ ਲੋੜੀਂਦੀਆਂ ਦਵਾਈਆਂ ਵੰਡੀਆਂ ਗਈਆਂ ਹਨ।ਸੀਨੀਅਰ ਮੈਡੀਕਲ ਅਫ਼ਸਰ ਬਰਨਾਲਾ ਡਾ. ਇੰਦੂ ਬਾਂਸਲ ਅਤੇ ਅੱਖਾਂ ਦੇ ਮਾਹਿਰ/ਜ਼ਿਲ੍ਹਾ ਨੋਡਲ ਅਫ਼ਸਰ ਡਾ. ਅਮੋਲਦੀਪ ਕੌਰ ਨੇ ਦੱਸਿਆ ਕਿ ਕੈਂਪ ਵਿੱਚ 45 ਸਾਲ ਤੋਂ ਵੱਧ ਉਮਰ ਦੇ 186 ਲੋਕਾਂ ਦੀਆਂ ਅੱਖਾਂ ਦੀ ਜਾਂਚ ਕੀਤੀ ਗਈ। ਇਸ ਵਿੱਚੋਂ 117 ਲੋੜਵੰਦਾਂ ਨੂੰ ਮੌਕੇ 'ਤੇ ਹੀ ਮੁਫ਼ਤ ਐਨਕਾਂ ਅਤੇ ਦਵਾਈਆਂ ਦਿੱਤੀਆਂ ਗਈਆਂ। ਜਾਂਚ ਦੌਰਾਨ 24 ਮਰੀਜ...








