Saturday, November 8Malwa News
Shadow

Local

ਐਸ.ਪੀ.ਅਤੇ ਕਾਰਜ ਸਾਧਕ ਅਫ਼ਸਰ ਅਹਿਮਦਗੜ੍ਹ ਵਲੋਂ 04 ਨਸ਼ਾ ਤਸਕਰਾਂ ਦੀਆਂ ਗੈਰ-ਕਾਨੂੰਨੀ  04 ਜਾਇਦਾਦਾਂ ਨੂੰ ਢਾਹਿਆ

ਐਸ.ਪੀ.ਅਤੇ ਕਾਰਜ ਸਾਧਕ ਅਫ਼ਸਰ ਅਹਿਮਦਗੜ੍ਹ ਵਲੋਂ 04 ਨਸ਼ਾ ਤਸਕਰਾਂ ਦੀਆਂ ਗੈਰ-ਕਾਨੂੰਨੀ  04 ਜਾਇਦਾਦਾਂ ਨੂੰ ਢਾਹਿਆ

Local
ਅਹਿਮਦਗੜ੍ਹ/ਮਾਲੇਰਕੋਟਲਾ 26 ਅਕਤੂਬਰ :-                  ਐਸ.ਐਸ.ਪੀ.ਨੇ ਨਗਰ ਕੌਸ਼ਲ ਅਹਿਮਦਗੜ੍ਹ ਦੇ ਸਹਿਯੋਗ ਨਾਲ 04 ਨਸ਼ਾ ਤਸਕਰਾਂ ਦੀਆਂ ਮਾਲਕੀ ਵਾਲੀਆਂ ਅਣ-ਅਧਿਕਾਰਤ 04 ਜਾਇਦਾਦਾਂ ਢਾਹ ਦਿੱਤੀਆਂ ਜੋ ਕਈ ਮਾਮਲਿਆਂ ਦਾ ਸਾਹਮਣਾ ਕਰ ਰਹੇ ਸਨ। ਇਹ ਕਾਰਵਾਈ ਅਹਿਮਦਗੜ੍ਹ ਦੇ ਵਾਰਡ ਨੰ.09 ਅਤੇ ਵਾਰਡ ਨੰ.10 ਵਿੱਚ ਉਨ੍ਹਾਂ ਦੀਆਂ ਗੈਰ-ਕਾਨੂੰਨੀ ਉਸਾਰੀਆਂ ਨੂੰ ਨਿਸ਼ਾਨਾ ਬਣਾ ਕੇ ਕੀਤੀ ਗਈ ਹੈ।           ਢਾਹੁਣ ਦੀ ਮੁਹਿੰਮ ਐਸ.ਪੀ. ਰਾਜਨ ਸਰਮਾਂ, ਕਾਰਜ ਸਾਧਕ ਅਫ਼ਸਰ ਵਿਕਾਸ ਉੱਪਲ ਅਤੇ ਪੁਲਿਸ ਅਤੇ ਸਿਵਲ ਅਧਿਕਾਰੀਆਂ ਦੀ ਨਿਗਰਾਨੀ ਹੇਠ ਚਲਾਈ ਗਈ ਜਿਸ ਵਿੱਚ ਕਾਨੂੰਨੀ ਪ੍ਰੋਟੋਕੋਲ ਦੀ ਪੂਰੀ ਪਾਲਣਾ ਨੂੰ ਯਕੀਨੀ ਬਣਾਇਆ ਗਿਆ ਅਤੇ ਜਨਤਕ ਵਿਵਸਥਾ ਬਣਾਈ ਰੱਖੀ ਗਈ।     &nbs...
ਡੀ.ਸੀ. ਅਤੇ ਐਸ.ਐਸ.ਪੀ. ਕਿਸਾਨਾਂ ਨੂੰ ਪਰਾਲੀ ਨਾ ਸਾੜਨ ਲਈ ਪ੍ਰੇਰਿਤ ਕਰਨ ਖੁਦ ਨਿੱਤਰੇ ਮੈਦਾਨ ‘ਚ

ਡੀ.ਸੀ. ਅਤੇ ਐਸ.ਐਸ.ਪੀ. ਕਿਸਾਨਾਂ ਨੂੰ ਪਰਾਲੀ ਨਾ ਸਾੜਨ ਲਈ ਪ੍ਰੇਰਿਤ ਕਰਨ ਖੁਦ ਨਿੱਤਰੇ ਮੈਦਾਨ ‘ਚ

Local
ਮਾਨਸਾ, 26 ਸਤੰਬਰ:-             ਡਿਪਟੀ ਕਮਿਸ਼ਨਰ ਸ੍ਰੀਮਤੀ ਨਵਜੋਤ ਕੌਰ, IAS ਅਤੇ ਐਸ.ਐਸ.ਪੀ ਸ੍ਰੀ ਭਾਗੀਰਥ ਸਿੰਘ ਮੀਨਾ ਝੋਨੇ ਦੇ ਸੀਜ਼ਨ ਦੇ ਮੱਦੇਨਜ਼ਰ ਕਿਸਾਨਾਂ ਨੂੰ ਪਰਾਲੀ ਨਾ ਸਾੜਨ ਲਈ ਪ੍ਰੇਰਿਤ ਕਰਨ ਖੁਦ ਮੈਦਾਨ ਵਿਚ ਨਿੱਤਰੇ ਹੋਏ ਹਨ। ਉਨ੍ਹਾਂ ਵੱਲੋਂ ਜਿੱਥੇ ਲਗਾਤਾਰ ਪਿੰਡਾਂ ਵਿਚ ਕਿਸਾਨ ਮਿਲਣੀਆਂ ਕੀਤੀਆਂ ਜਾ ਰਹੀਆਂ ਹਨ ਉੱਥੇ ਹੀ ਕੋਆਪਰੇਟਿਵ ਸੁਸਾਇਟੀਆਂ ਵਿਖੇ ਖੇਤੀ ਮਸ਼ੀਨਰੀ ਦੀ ਜਾਂਚ ਕੀਤੀ ਜਾ ਰਹੀ ਹੈ।             ਪਿੰਡ ਜੋਗਾ, ਰੱਲਾ ਤੇ ਅਕਲੀਆ ਵਿਖੇ ਕਿਸਾਨ ਸਿਖਲਾਈ ਕੈਂਪਾਂ ਦੌਰਾਨ ਡਿਪਟੀ ਕਮਿਸ਼ਨਰ ਸ੍ਰੀਮਤੀ ਨਵਜੋਤ ਕੌਰ ਨੇ ਕਿਸਾਨਾਂ ਨੂੰ ਪਰਾਲੀ ਨੂੰ ਅੱਗ ਨਾ ਲਗਾ ਕੇ ਇਸ ਨੂੰ ਜ਼ਮੀਨ ਵਿਚ ਹੀ ਮਿਲਾ ਕੇ ਜ਼ਮੀਨ ਦੀ ਉਪਜਾਊ ਸ਼ਕਤੀ ਵਿਚ ਵਾਧਾ ਕਰਨ ਦੀ ਸਲਾਹ ਦਿੱਤੀ। ਉਨ੍ਹਾਂ ਕਿਹਾ ਕਿ ਫ਼ਸਲਾਂ ਦੀ ਰਹਿੰਦ ਖੂੰਹਦ ਨਾਲ ਜਿੱਥੇ ਲੋਕਾਂ ਨੂੰ ਸਾਹ ਲੈਣ ਵਿਚ ਦਿੱਕਤਾਂ ਦਾ ਸਾਹਮਣਾ ਕਰਨਾ ਪੈਂਦਾ ਹੈ, ਉਥੇ ਜ਼ਮੀਨ ਦੀ ਉਪਜਾਊ ਸ਼ਕਤੀ 'ਤੇ ਵੀ ਮਾੜਾ ਅਸਰ ਪੈਂਦਾ ਹੈ। ਉਨ੍ਹਾਂ ਕ...
ਡਿਪਟੀ ਕਮਿਸ਼ਨਰ ਨੇ ਜ਼ਿਲ੍ਹਾ ਸੜ੍ਹਕ ਸੁਰੱਖਿਆ ਕਮੇਟੀ ਦੀ ਮੀਟਿੰਗ ਕੀਤੀ

ਡਿਪਟੀ ਕਮਿਸ਼ਨਰ ਨੇ ਜ਼ਿਲ੍ਹਾ ਸੜ੍ਹਕ ਸੁਰੱਖਿਆ ਕਮੇਟੀ ਦੀ ਮੀਟਿੰਗ ਕੀਤੀ

Local
ਮਾਨਸਾ, 26 ਸਤੰਬਰ:-  ਸੜ੍ਹਕਾਂ ’ਤੇ ਲੋਕਾਂ ਦੀ ਸੁਰੱਖਿਆ ਨੂੰ ਲੈ ਕੇ ਮੁੱਦਿਆਂ ’ਤੇ ਵਿਚਾਰ ਵਟਾਂਦਰਾ ਕਰਨ ਲਈ ਜ਼ਿਲ੍ਹਾ ਸੜ੍ਹਕ ਸੁਰੱਖਿਆ ਕਮੇਟੀ ਦੀ ਮੀਟਿੰਗ ਅੱਜ ਡਿਪਟੀ ਕਮਿਸ਼ਨਰ ਸ੍ਰੀਮਤੀ ਨਵਜੋਤ ਕੌਰ, ਆਈ.ਏ.ਐਸ. ਦੀ ਪ੍ਰਧਾਨਗੀ ਹੇਠ ਹੋਈ।              ਇਸ ਮੌਕੇ ਉਨ੍ਹਾਂ ਕਿਹਾ ਕਿ ਸੜਕਾਂ ’ਤੇ ਦੁਰਘਟਨਾਵਾਂ ਕਾਰਨ ਕਈ ਕੀਮਤੀ ਜਾਨਾਂ ਚਲੀਆਂ ਜਾਂਦੀਆਂ ਹਨ, ਇਸ ਲਈ ਸੜ੍ਹਕੀ ਸੁਰੱਖਿਆ ਇੱਕ ਅਹਿਮ ਮੁੱਦਾ ਹੈ ਅਤੇ ਸਾਨੂੰ ਸਭ ਨੂੰ ਇਸ ਸਬੰਧੀ ਸੁਚੇਤ ਹੋ ਕੇ ਕੰਮ ਕਰਨ ਦੀ ਜ਼ਰੂਰਤ ਹੈ।             ਮੀਟਿੰਗ ਦੌਰਾਨ ਉਨ੍ਹਾਂ ਕਿਹਾ ਕਿ ਸੜ੍ਹਕ ਦੇ ਕਿਨਾਰੇ ਅਣਚਾਹੇ ਬਨਸਪਤੀ ਵਾਧੇ ਦੀ ਸਫ਼ਾਈ ਕਰਵਾਉਣੀ ਯਕੀਨੀ ਬਣਾਈ ਜਾਵੇ। ਉਨ੍ਹਾਂ ਕਿਹਾ ਕਿ ਸਕੂਲੀ ਵਿਦਿਆਰਥੀਆਂ ਦੀ ਸੁਰੱਖਿਆ ਲਈ ਸਕੂਲੀ ਬੱਸਾਂ ਦੀ ਚੈਕਿੰਗ ਵਧਾਈ ਜਾਵੇ ਅਤੇ ਸੇਫ ਸਕੂਲ ਵਾਹਨ ਪਾਲਿਸੀ ਦੀਆਂ ਹਦਾਇਤਾਂ ਦੀ ਪਾਲਣਾ ਯਕੀਨੀ ਬਣਾਈ ਜਾਵੇ।   &nb...
ਦਫ਼ਤਰਾਂ ‘ਚ ਆਉਣ ਵਾਲੇ ਆਜ਼ਾਦੀ ਘੁਲਾਟੀਆਂ ਦੇ ਪਰਿਵਾਰਾਂ ਨੂੰ ਪੂਰਾ ਮਾਣ ਸਤਿਕਾਰ ਮਿਲੇਗਾ-ਡਿਪਟੀ ਕਮਿਸ਼ਨਰ

ਦਫ਼ਤਰਾਂ ‘ਚ ਆਉਣ ਵਾਲੇ ਆਜ਼ਾਦੀ ਘੁਲਾਟੀਆਂ ਦੇ ਪਰਿਵਾਰਾਂ ਨੂੰ ਪੂਰਾ ਮਾਣ ਸਤਿਕਾਰ ਮਿਲੇਗਾ-ਡਿਪਟੀ ਕਮਿਸ਼ਨਰ

Local
ਮਾਨਸਾ, 26 ਸਤੰਬਰ:-                 ਮਾਨਸਾ ਜ਼ਿਲ੍ਹੇ ਦੇ ਆਜ਼ਾਦੀ ਘੁਲਾਟੀਆਂ ਦੇ ਪਰਿਵਾਰਾਂ ਦੀਆਂ ਮੁਸ਼ਕਿਲਾਂ ਦੇ ਹੱਲ ਲਈ ਡਿਪਟੀ ਕਮਿਸ਼ਨਰ ਸ੍ਰੀਮਤੀ ਨਵਜੋਤ ਕੌਰ, ਆਈ.ਏ.ਐਸ. ਨੇ ਆਜ਼ਾਦੀ ਘੁਲਾਟੀਆਂ ਦੇ ਪਰਿਵਾਰਾਂ ਨਾਲ ਬੈਠਕ ਕੀਤੀ।                  ਇਸ ਮੌਕੇ ਉਨ੍ਹਾਂ ਕਿਹਾ ਕਿ ਮਹਾਨ ਆਜ਼ਾਦੀ ਘੁਲਾਟੀਆਂ ਕਾਰਨ ਹੀ ਦੇਸ਼ ਆਜ਼ਾਦੀ ਦਾ ਨਿੱਘ ਮਾਣ ਰਿਹਾ ਹੈ ਅਤੇ ਅਸੀਂ ਹਮੇਸ਼ਾ ਸਾਡੇ ਆਜ਼ਾਦੀ ਘੁਲਾਟੀਆਂ ਦੇ ਰਿਣੀ ਰਹਾਂਗੇ। ਉਨਾਂ ਨੇ ਆਖਿਆ ਕਿ ਸਾਰੇ ਦਫ਼ਤਰਾਂ ਨੂੰ ਹਦਾਇਤ ਕੀਤੀ ਗਈ ਹੈ ਕਿ ਦਫ਼ਤਰਾਂ ਵਿੱਚ ਕੰਮ ਕਾਜ ਲਈ ਆਉਣ ਵਾਲੇ ਆਜ਼ਾਦੀ ਘੁਲਾਟੀਆਂ ਜਾਂ ਉਹਨਾਂ ਦੇ ਵਾਰਸਾਂ ਨੂੰ ਪੂਰਾ ਮਾਣ ਸਤਿਕਾਰ ਦਿੱਤਾ ਜਾਵੇ ।                 ਡਿਪਟੀ ਕਮਿਸ਼ਨਰ ਨੇ ਆਖਿਆ ਕਿ ਆਜ਼ਾਦੀ ਘੁਲਾਟੀਆਂ ਦੇ ਪਰਿਵਾਰਾਂ ਦਾ ਕੰਮ ਤਰਜੀਹੀ ਅਧਾਰ 'ਤੇ ਕੀਤਾ ਜਾਵੇਗਾ। ਉਨ੍ਹਾਂ ਆਜ਼ਾਦੀ ਘੁਲਾਟੀਆਂ ...
ਕੈਬਨਿਟ ਮੰਤਰੀ ਹਰਜੋਤ ਬੈਂਸ ਨੇ ਸਥਾਨਕ ਸਰਕਾਰਾਂ ਵਿਭਾਗ ਦੇ ਕਰਮਚਾਰੀਆਂ ਨਾਲ ਕੀਤੀ ਮੀਟਿੰਗ, ਸਬ ਕਮੇਟੀ ਨਾਲ ਮੰਗਾਂ ਸਬੰਧੀ ਮੀਟਿੰਗ ਜਲਦੀ

ਕੈਬਨਿਟ ਮੰਤਰੀ ਹਰਜੋਤ ਬੈਂਸ ਨੇ ਸਥਾਨਕ ਸਰਕਾਰਾਂ ਵਿਭਾਗ ਦੇ ਕਰਮਚਾਰੀਆਂ ਨਾਲ ਕੀਤੀ ਮੀਟਿੰਗ, ਸਬ ਕਮੇਟੀ ਨਾਲ ਮੰਗਾਂ ਸਬੰਧੀ ਮੀਟਿੰਗ ਜਲਦੀ

Local
ਸ੍ਰੀ ਅਨੰਦਪੁਰ ਸਾਹਿਬ 25 ਸਤੰਬਰ ()- ਸ.ਹਰਜੋਤ ਸਿੰਘ ਬੈਂਸ ਕੈਬਨਿਟ ਮੰਤਰੀ ਸਿੱਖਿਆ ਅਤੇ ਸੂਚਨਾ ਤੇ ਲੋਕ ਸੰਪਰਕ ਵਿਭਾਗ ਨੇ ਸਫਾਈ ਸੇਵਕਾਂ ਤੇ ਸਥਾਨਕ ਸਰਕਾਰਾਂ ਦੇ ਮੁਲਾਜ਼ਮਾਂ ਨਾਲ ਮੀਟਿੰਗ ਕਰਕੇ ਉਹਨਾਂ ਨੂੰ ਯਕੀਨ ਦਵਾਇਆ ਕਿ ਸਰਕਾਰ ਉਹਨਾਂ ਦੀਆਂ ਮੰਗਾਂ ਪ੍ਰਤੀ ਗੰਭੀਰ ਹੈ ਅਤੇ ਜਲਦ ਹੀ ਇੱਕ ਬੈਠਕ ਸਬ ਕਮੇਟੀ ਨਾਲ ਕਰਵਾਈ ਜਾਵੇਗੀ।       ਕੈਬਨਿਟ ਮੰਤਰੀ ਨੇ ਕਿਹਾ ਕਿ ਪਿਛਲੇ 10-12 ਦਿਨਾਂ ਤੋਂ ਹੜਤਾਲ ‘ਤੇ ਬੈਠੇ ਸਫਾਈ ਸੇਵਕਾਂ ਦੇ ਨਾਲ ਸਾਡੀ ਟੀਮ ਹਰ ਰੋਜ਼ ਸੰਪਰਕ ਵਿੱਚ ਰਹੀ ਹੈ। ਹੁਣ ਉਹਨਾਂ ਦੀਆਂ ਮੰਗਾਂ ਨੂੰ ਸੁਣ ਕੇ ਫ਼ੈਸਲਾ ਕੀਤਾ ਗਿਆ ਕਿ ਉਹ ਸਬ-ਕਮੇਟੀ ਸਾਹਮਣੇ ਆਪਣੀਆਂ ਜਾਇਜ਼ ਮੰਗਾਂ ਰੱਖ ਸਕਣਗੇ।     ਸ.ਬੈਂਸ ਨੇ ਸਪੱਸ਼ਟ ਕੀਤਾ ਕਿ ਕਿਸੇ ਵੀ ਕਰਮਚਾਰੀ ਦੀ ਨੌਕਰੀ ਨੂੰ ਕੋਈ ਖ਼ਤਰਾ ਨਹੀਂ ਹੈ ਅਤੇ ਨਾਹ ਹੀ ਕਿਸੇ ਨੂੰ ਡਰਾਇਆ ਜਾਂ ਗੁਮਰਾਹ ਕੀਤਾ ਜਾਵੇ। ਸ.ਭਗਵੰਤ ਸਿੰਘ ਮਾਨ ਸਾਹਿਬ ਦੀ ਅਗਵਾਈ ਵਾਲੀ ...
ਸਮਾਜਿਕ ਸੁਰੱਖਿਆ ਇਸਤਰੀ ਅਤੇ ਬਾਲ ਵਿਕਾਸ ਵਿਭਾਗ ਵੱਲੋਂ ਨਸ਼ਿਆਂ ਦੀ ਰੋਕਥਾਮ ਸੰਬੰਧੀ ਸੈਮੀਨਾਰ ਦਾ ਆਯੋਜਨ

ਸਮਾਜਿਕ ਸੁਰੱਖਿਆ ਇਸਤਰੀ ਅਤੇ ਬਾਲ ਵਿਕਾਸ ਵਿਭਾਗ ਵੱਲੋਂ ਨਸ਼ਿਆਂ ਦੀ ਰੋਕਥਾਮ ਸੰਬੰਧੀ ਸੈਮੀਨਾਰ ਦਾ ਆਯੋਜਨ

Local
ਸੰਗਰੂਰ, 25 ਸਤੰਬਰ (000) - ਸਮਾਜਿਕ ਸੁਰੱਖਿਆ ਇਸਤਰੀ ਅਤੇ ਬਾਲ ਵਿਕਾਸ ਵਿਭਾਗ ਸੰਗਰੂਰ ਵੱਲੋਂ ਨਸ਼ਾ ਮੁਕਤ ਭਾਰਤ ਅਭਿਆਨ ਮੁਹਿੰਮ ਤਹਿਤ ਅੱਜ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਦੇ ਮਿੰਨੀ ਆਡੀਟੋਰੀਅਮ ਵਿੱਚ ਨਸ਼ਿਆਂ ਦੀ ਰੋਕਥਾਮ ਸੰਬੰਧੀ ਸੈਮੀਨਾਰ ਦਾ ਆਯੋਜਨ ਕੀਤਾ ਗਿਆ, ਇਸ ਵਿੱਚ ਵੱਖ-ਵੱਖ ਸਕੂਲਾਂ, ਕਾਲਜਾਂ ਅਤੇ ਸੰਸਥਾਵਾਂ ਦੇ ਵਿਦਿਆਰਥੀਆਂ ਨੇ ਸ਼ਿਰਕਤ ਕੀਤੀ। ਪ੍ਰੋਗਰਾਮ ਦੀ ਸ਼ੁਰੂਆਤ ਵਿੱਚ ਸਟੇਜ ਸਕੱਤਰ ਅਮਰੀਕ ਸਿੰਘ ਨੇ ਇਸਤਰੀ ਅਤੇ ਬਾਲ ਵਿਕਾਸ ਵਿਭਾਗ ਵੱਲੋਂ ਕਰਵਾਏ ਇਹਨਾਂ ਸੈਮੀਨਾਰਾਂ ਬਾਰੇ ਜਾਣਕਾਰੀ ਦਿੱਤੀ, ਉਸ ਉਪਰੰਤ ਸਾਬਕਾ ਏਡੀਸੀ ਸੰਗਰੂਰ ਪ੍ਰੀਤਮ ਸਿੰਘ ਜੌਹਲ ਨੇ ਕਿਹਾ ਕਿ ਅੱਜ ਪੰਜਾਬ ਨੂੰ ਨਸ਼ਾ ਮੁਕਤ ਕਰਨ ਲਈ ਸਾਰੀਆਂ ਸਮਾਜਿਕ ਜਥੇਬੰਦੀਆਂ ਨੂੰ ਵੀ ਸਰਕਾਰ ਦੇ ਨਾਲ ਮੋਢੇ ਨਾਲ ਮੋਢਾ ਜੋੜ ਕੇ ਕੰਮ ਕਰਨਾ ਚਾਹੀਦਾ ਹੈ, ਇਸ ਉਪਰੰਤ ਸਾਬਕਾ ਏਡੀਸੀ ਵਿਜੇ ਸਿਆਲ ਨੇ ਦੱਸਿਆ ਕਿ ਬਾਰਡਰ ਬੈਲਟ ਬਹੁਤ ਜਿਆਦਾ ਨਸ਼ਿਆਂ ਦੀ ਗ੍ਰਿਫਤ ਵਿੱਚ ਹੈ, ਇਸ ਉਪਰੰਤ ਸਮਾਜ ਸੇਵੀ ਮੋਹਨ ਸ਼ਰਮਾ ਨੇ ਆਪਣੇ ਭਾਸ਼ਣ ਵਿੱਚ ਨੌਜਵਾਨਾਂ ਨੂੰ ਨਸ਼ਿਆਂ ਤੋਂ ਬਚਣ ਦੇ ਲਈ ਪ੍ਰੇਰਿਤ ਕਰਦੇ ਹੋਏ ਕਿਹਾ ਕਿ ਸਾਨੂੰ ਸਾਰਿਆਂ...
ਵਧੀਕ ਡਿਪਟੀ ਕਮਿਸ਼ਨਰ ਵੱਲੋਂ ਸੀਵਰੇਜ ਬੋਰਡ ਅਤੇ ਜਨ ਸਿਹਤ , ਨਗਰ ਕੋਸਲ ਅਧਿਕਾਰੀਆਂ ਨਾਲ ਵਿਸ਼ੇਸ਼ ਮੀਟਿੰਗ

ਵਧੀਕ ਡਿਪਟੀ ਕਮਿਸ਼ਨਰ ਵੱਲੋਂ ਸੀਵਰੇਜ ਬੋਰਡ ਅਤੇ ਜਨ ਸਿਹਤ , ਨਗਰ ਕੋਸਲ ਅਧਿਕਾਰੀਆਂ ਨਾਲ ਵਿਸ਼ੇਸ਼ ਮੀਟਿੰਗ

Local
ਜੈਤੋਂ/ਫ਼ਰੀਦਕੋਟ, 25 ਸਤੰਬਰ ()- ਹਾਲ ਹੀ ਵਿੱਚ ਬਲਾਕ ਜੈਤੋ ਦੇ ਵੱਖ-ਵੱਖ ਇਲਾਕਿਆਂ ਤੋਂ ਲਏ ਗਏ ਪੀਣ ਵਾਲੇ ਪਾਣੀ ਦੇ ਨਮੂਨਿਆਂ ਦੀ ਜਾਂਚ ਦੌਰਾਨ 6 ਆਰ.ਓ. ਦੇ ਪਾਣੀ ਨੂੰ ਪੀਣ ਯੋਗ ਨਹੀਂ ਪਾਇਆ ਗਿਆ। ਇਸ ਸਬੰਧ ਵਿੱਚ ਡਿਪਟੀ ਕਮਿਸ਼ਨਰ ਮੈਡਮ ਪੂਨਮਦੀਪ ਕੌਰ ਦੀਆਂ ਹਦਾਇਤਾਂ ਅਨੁਸਾਰ ਵਧੀਕ ਡਿਪਟੀ ਕਮਿਸ਼ਨਰ ਮੈਡਮ ਹਰਜੋਤ ਕੌਰ ਨੇ ਸੀਵਰੇਜ ਬੋਰਡ ਅਤੇ ਜਨ ਸਿਹਤ ਵਿਭਾਗ , ਨਗਰ ਕੋਂਸਲ ਜੈਤੋ ਦੇ ਅਧਿਕਾਰੀਆਂ ਨਾਲ ਵਿਸ਼ੇਸ਼ ਮੀਟਿੰਗ ਕੀਤੀ। ਇਸ ਮੌਕੇ ਉਨ੍ਹਾਂ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਜਲਦ ਤੋਂ ਜਲਦ ਖਰਾਬ ਆਰ.ਓ. ਮਸ਼ੀਨਾਂ ਨੂੰ ਠੀਕ ਕਰਕੇ ਲੋਕਾਂ ਨੂੰ ਦੁਬਾਰਾ ਪੀਣ ਯੋਗ ਪਾਣੀ ਮੁਹੱਈਆ ਕਰਵਾਇਆ ਜਾਵੇ। ਇਸਦੇ ਨਾਲ ਹੀ ਆਮ ਜਨਤਾ ਨੂੰ ਸੂਚਿਤ ਕੀਤਾ ਗਿਆ ਕਿ ਜਦ ਤੱਕ ਇਹ ਸਮੱਸਿਆ ਹੱਲ ਨਹੀਂ ਹੁੰਦੀ, ਓਦੋਂ ਤੱਕ ਉਹ ਵਾਟਰ ਵਰਕਸ ਸਪਲਾਈ ਦੇ ਪੀਣ ਵਾਲੇ ਪਾਣੀ ਦੀ ਵਰਤੋਂ ਹੀ ਕਰਨ। ਮੀਟਿੰਗ ਦੌਰਾਨ ਇਹ ਵੀ ਜਾਣਕਾਰੀ ਦਿੱਤੀ ਗਈ ਕਿ ਜਿਨ੍ਹਾਂ ਆਰ.ਓ. ਦਾ ਪਾਣੀ ਫੇਲ੍ਹ ਹੋਇਆ ਹੈ, ਉਨ੍ਹਾਂ ਵਿੱਚ ਸਦਰ ਥਾਣਾ ਜੈਤੋ, ਐੱਚ ਬੀ ਆਰ.ਓ. ਹਿੰਮਤਪੁਰਾ ਬਸਤੀ, ਗੁਰਮੇਲ ਸਿੰਘ ਪੁੱਤਰ ਮੰਗਲ ਸਿੰਘ (ਨ...
ਰਮਨ ਬਹਿਲ ਦੀ ਪ੍ਰੇਰਨਾ ਸਦਕਾ ਵਪਾਰ ਮੰਡਲ ਨੇ ਲੋੜਵੰਦਾਂ ਨੂੰ 90000 ਦੀ ਸਹਾਇਤਾ ਰਾਸ਼ੀ ਵੰਡੀ

ਰਮਨ ਬਹਿਲ ਦੀ ਪ੍ਰੇਰਨਾ ਸਦਕਾ ਵਪਾਰ ਮੰਡਲ ਨੇ ਲੋੜਵੰਦਾਂ ਨੂੰ 90000 ਦੀ ਸਹਾਇਤਾ ਰਾਸ਼ੀ ਵੰਡੀ

Local
ਗੁਰਦਾਸਪੁਰ, 25 ਸਤੰਬਰ (         ) - ਸੀਨੀਅਰ ਆਗੂ ਸ੍ਰੀ ਰਮਨ ਬਹਿਲ ਦੀਆਂ ਕੋਸ਼ਿਸ਼ਾਂ ਸਦਕਾ ਵਪਾਰ ਮੰਡਲ ਗੁਰਦਾਸਪੁਰ ਨਾਲ ਸਬੰਧਿਤ ਉਨ੍ਹਾਂ ਦੇ ਸਾਥੀ ਇੱਕ ਵਾਰ ਫਿਰ ਲੋੜਵੰਦਾਂ ਦੀ ਮਦਦ ਲਈ ਅੱਗੇ ਆਏ ਹਨ। ਬੀਤੇ ਦਿਨੀਂ ਹੋਈਆਂ ਬਾਰਸ਼ਾਂ ਅਤੇ ਹੜ੍ਹਾਂ ਦੌਰਾਨ ਜਿਨ੍ਹਾਂ ਲੋੜਵੰਦ ਵਿਅਕਤੀਆਂ ਦੇ ਘਰਾਂ ਦਾ ਨੁਕਸਾਨ ਹੋਇਆ ਸੀ ਉਨ੍ਹਾਂ ਦੀ ਵਿੱਤੀ ਸਹਾਇਤਾ ਕਰਦਿਆਂ ਵਪਾਰ ਮੰਡਲ ਵੱਲੋਂ ਅੱਜ ਸ੍ਰੀ ਰਮਨ ਬਹਿਲ ਦੀ ਹਾਜ਼ਰੀ ਵਿੱਚ 5 ਪਰਿਵਾਰਾਂ ਨੂੰ 90,000 ਰੁਪਏ ਦੀ ਸਹਾਇਤਾ ਰਾਸ਼ੀ ਦੇ ਚੈੱਕ ਭੇਟ ਕੀਤੇ ਗਏ। ਇਸ ਸਬੰਧੀ ਜਾਣਕਾਰੀ ਦਿੰਦਿਆਂ ਸ੍ਰੀ ਰਮਨ ਬਹਿਲ ਨੇ ਦੱਸਿਆ ਕਿ ਮੁਹੱਲਾ ਇਸਲਾਮਾਬਾਦ ਗੁਰਦਾਸਪੁਰ ਦੇ ਵਸਨੀਕ ਅਸ਼ੋਕ ਕੁਮਾਰ, ਨੰਗਲ ਕੋਟਲੀ ਦੇ ਵਸਨੀਕ ਲਖਵਿੰਦਰ ਸਿੰਘ, ਪੁਰਾਣਾ ਬਜ਼ਾਰ ਗੁਰਦਾਸਪੁਰ ਦੇ ਵਾਸੀ ਅਨਿਲ ਸ਼ਰਮਾ ਅਤੇ ਗੀਤਾ ਭਵਨ ਰੋਡ ਇਲਾਕੇ ਦੀ ਨਿਵਾਸੀ ਸ਼ੋਭਾ ਰਾਣੀ ਜਿਨ੍ਹਾਂ ਦੇ ਘਰਾਂ ਨੂੰ ਬਾਰਸ਼ਾਂ ਕਾਰਨ ਨੁਕਸਾਨ ਪਹੁੰਚਿਆ ਸੀ ਨੂੰ 20-20 ਹਜ਼ਾਰ ਰੁਪਏ ਦਾ ਚੈੱਕ ਦਿੱਤੇ ਗਏ ਜਦਕਿ ਤ੍ਰਿਮੋ ਰੋਡ ਗੁਰਦਾਸਪੁਰ ਦੇ ਵਸਨੀਕ ਸ਼ਾਮ ਲਾਲ ਨੂੰ 10000 ਰੁਪਏ ਦਾ ਚੈੱ...
ਜ਼ਿਲ੍ਹੇ ਵਿੱਚ ਪਰਾਲੀ ਨੂੰ ਅੱਗ ਲਗਾਉਣ ਦੀਆਂ ਘਟਨਾਵਾਂ ਨੂੰ ਜ਼ੀਰੋ ਪੱਧਰ ਤੇ ਲਿਆਂਦਾ ਜਾਵੇਗਾ- ਡੀ.ਸੀ

ਜ਼ਿਲ੍ਹੇ ਵਿੱਚ ਪਰਾਲੀ ਨੂੰ ਅੱਗ ਲਗਾਉਣ ਦੀਆਂ ਘਟਨਾਵਾਂ ਨੂੰ ਜ਼ੀਰੋ ਪੱਧਰ ਤੇ ਲਿਆਂਦਾ ਜਾਵੇਗਾ- ਡੀ.ਸੀ

Local
ਫ਼ਰੀਦਕੋਟ 24 ਸਤੰਬਰ- ਜ਼ਿਲ੍ਹੇ ਵਿੱਚ ਪਰਾਲੀ ਸਾੜਨ ਦੀਆਂ ਘਟਨਾਵਾਂ ਨੂੰ ਜ਼ੀਰੋ ਪੱਧਰ ਤੇ ਲਿਆਉਣ ਅਤੇ ਇਸਦੇ ਪ੍ਰਬੰਧਨ ਲਈ ਡਿਪਟੀ ਕਮਿਸ਼ਨਰ ਮੈਡਮ ਪੂਨਮਦੀਪ ਕੌਰ ਦੀ ਅਗਵਾਈ ਹੇਠ ਕਲੱਸਟਰ ਅਧਿਕਾਰੀਆਂ, ਨੋਡਲ ਅਫਸਰਾਂ, ਪੰਚਾਇਤਾਂ, ਸਹਿਕਾਰੀ ਸਭਾਵਾਂ ਦੇ ਮੈਂਬਰਾਂ ਨਾਲ ਵਿਸ਼ੇਸ਼ ਮੀਟਿੰਗ ਦਾ ਆਯੋਜਨ ਕੀਤਾ ਗਿਆ । ਡਿਪਟੀ ਕਮਿਸ਼ਨਰ ਨੇ ਦੱਸਿਆ ਫ਼ਰੀਦਕੋਟ ਜ਼ਿਲ੍ਹੇ ਵਿੱਚ ਝੋਨੇ ਦੀ ਕਟਾਈ ਸ਼ੁਰੂ ਹੋ ਚੁੱਕੀ ਹੈ ਤੇ ਪਰਾਲੀ ਪ੍ਰਬੰਧਨ ਲਈ  ਜਿਲ੍ਹਾ ਫਰੀਦਕੋਟ ਦੇ  22 ਕਲੱਸਟਰਾਂ ਵਿੱਚ ਤੈਨਾਤ ਕੀਤੇ ਗਏ ਅਧਿਕਾਰੀਆਂ/ਕਰਮਚਾਰੀਆਂ, ਪਿੰਡਾਂ ਵਿੱਚ ਬਣਾਈਆਂ ਕਮੇਟੀਆਂ ਜਿਹਨਾਂ ਵਿੱਚ ਕਲੱਸਟਰ ਅਫਸਰ, ਸਹਾਇਕ ਕਲੱਸਟਰ ਅਫਸਰ, ਨੋਡਲ ਅਫਸਰ, ਪਟਵਾਰੀਆਂ ਤੋਂ ਇਲਾਵਾ ਸੁਸਾਇਟੀ ਕਮੇਟੀ ਮੈਂਬਰ, ਮਨਰੇਗਾ ਵਰਕਰ, ਆਂਗਨਵਾੜੀ ਵਰਕਰ, ਆਸ਼ਾ ਵਰਕਰ, ਪਿੰਡ ਦੇ ਸਰਪੰਚ, ਨੰਬਰਦਾਰ ਸ਼ਾਮਿਲ ਹਨ ਨਾਲ ਲਗਾਤਾਰ ਮੀਟਿੰਗਾਂ ਕੀਤੀਆਂ ਜਾ ਰਹੀਆਂ ਹਨ ਤਾਂ ਜੋ ਮਾਨਯੋਗ ਸੁਪਰੀਮ ਕੋਰਟ ਤੇ ਨੈਸ਼ਨਲ ਗ੍ਰੀਨ ਟ੍ਰਿਬਿਊਨਲ ਦੀਆਂ ਹਦਾਇਤਾਂ ਦੀ ਪ...
ਜ਼ਿਲ੍ਹਾ ਬਰਨਾਲਾ ਦੀਆਂ ਮੰਡੀਆਂ ‘ਚ ਝੋਨੇ ਦੀ ਆਮਦ ਸ਼ੁਰੂ

ਜ਼ਿਲ੍ਹਾ ਬਰਨਾਲਾ ਦੀਆਂ ਮੰਡੀਆਂ ‘ਚ ਝੋਨੇ ਦੀ ਆਮਦ ਸ਼ੁਰੂ

Local
ਬਰਨਾਲਾ, 24 ਸਤੰਬਰ- ਜ਼ਿਲ੍ਹਾ ਬਰਨਾਲਾ ਦੀ ਅਨਾਜ ਮੰਡੀਆਂ 'ਚ ਝੋਨੇ ਦੀ ਆਮਦ ਸ਼ੁਰੂ ਹੋ ਗਈ ਹੈ। ਮਿਤੀ 23 ਸਤੰਬਰ ਦੀ ਸ਼ਾਮ ਤੱਕ ਜ਼ਿਲ੍ਹਾ ਬਰਨਾਲਾ 'ਚ ਕੁੱਲ 7 ਮੀਟ੍ਰਿਕ ਟਨ ਪਰਮਲ ਝੋਨਾ ਮੰਡੀਆਂ 'ਚ ਪੁੱਜਿਆ। ਡਿਪਟੀ ਕਮਿਸ਼ਨਰ ਬਰਨਾਲਾ ਸ਼੍ਰੀ ਟੀ ਬੈਨਿਥ ਨੇ ਇਹ ਜਾਣਕਾਰੀ ਅੱਜ ਖ਼ਰੀਦ ਏਜੰਸੀਆਂ ਦੀ ਬੈਠਕ ਨੂੰ ਸੰਬੋਧਨ ਕਰਦਿਆਂ ਦਿੱਤੀ। ਉਨ੍ਹਾਂ ਦੱਸਿਆ ਕਿ ਮੰਡੀਆਂ 'ਚ ਝੋਨੇ ਦੀ ਖ਼ਰੀਦ ਸਬੰਧੀ ਸਾਰੀ ਤਿਆਰੀਆਂ ਮੁਕੰਮਲ ਕਰ ਲਈਆਂ ਗਈਆਂ ਹਨ । ਉਨ੍ਹਾਂ ਕਿਸਾਨਾਂ ਵੀਰਾਂ ਨੂੰ ਅਪੀਲ ਕੀਤੀ ਕਿ ਉਹ ਮੰਡੀਆਂ 'ਚ ਝੋਨਾ ਚੰਗੀ ਤਰ੍ਹਾਂ ਸੁਕਾ ਕੇ ਲੈ ਕੇ ਆਉਣਾ ਤਾਂ ਜੋ ਨਮੀ ਵੱਧ ਹੋਣ ਕਾਰਣ ਉਨ੍ਹਾਂ ਨੂੰ ਆਪਣੀ ਜਿਣਸ ਵੇਚਣ ਲਈ ਮੰਡੀ 'ਚ ਇੰਤਜ਼ਾਰ ਨਾ ਕਰਨਾ ਪਵੇ। ਇਸ ਮੌਕੇ ਜ਼ਿਲ੍ਹਾ ਖੁਰਾਕ ਅਤੇ ਸਿਵਲ ਸਪਲਾਈ ਅਫਸਰ ਰੂਪਪ੍ਰੀਤ ਕੌਰ, ਪਨਗ੍ਰੇਨ, ਫ਼ੂਡ ਕਾਰਪੋਰੇਸ਼ਨ ਆਫ ਇੰਡੀਆ, ਮਾਰਕਫ਼ੈਡ, ਪਨਸਪ ਅਤੇ ਪੰਜਾਬ ਵੇਅਰ ਹਾਊਸ ਦੇ ਜ਼ਿਲ੍ਹਾ ਮੈਨੇਜਰ ਮੌਜੂਦ ਸਨ। ਬਰਨਾਲਾ ਮੰਡੀ ਵਿਖੇ ਝੋਨਾ ਲੈ ਕੇ ਪਹੁੰਚੇ ਕਿਸਾਨ ਰਾਜਿੰਦਰ ਸਿੰਘ, ਪਿੰਡ ਸੇਖਾ ਤੋਂ, ਨੇ ਦੱਸਿਆ ਕਿ ਮੰਡੀਆਂ 'ਚ ਕਿਸਾਨਾਂ ਲਈ ਚ...