Monday, August 10Malwa News
Shadow

Local

ਡਿਊਟੀ ਦੌਰਾਨ ਸ਼ਹੀਦ ਹੋਏ ਪਿੰਡ ਬਿੰਦਰਖ ਦੇ ਫੌਜੀ ਜਵਾਨ ਸਰਬਜੀਤ ਸਿੰਘ ਦਾ ਸਰਕਾਰੀ ਸਨਮਾਨਾਂ ਨਾਲ ਅੰਤਿਮ ਸੰਸਕਾਰ

ਡਿਊਟੀ ਦੌਰਾਨ ਸ਼ਹੀਦ ਹੋਏ ਪਿੰਡ ਬਿੰਦਰਖ ਦੇ ਫੌਜੀ ਜਵਾਨ ਸਰਬਜੀਤ ਸਿੰਘ ਦਾ ਸਰਕਾਰੀ ਸਨਮਾਨਾਂ ਨਾਲ ਅੰਤਿਮ ਸੰਸਕਾਰ

Local
ਰੂਪਨਗਰ, 17 ਜੂਨ: ਮਾਤ ਭੂਮੀ ਦੀ ਰੱਖਿਆ ਕਰਦਿਆਂ ਸਿਆਚਨ ਗਲੇਸ਼ੀਅਰ ਵਿਖੇ ਡਿਊਟੀ ਦੌਰਾਨ ਸ਼ਹੀਦ ਹੋਏ 24 ਪੰਜਾਬ ਆਰਮਡ ਰੈਜੀਮੈਂਟ ਦੇ ਬਹਾਦਰ ਜਵਾਨ ਸਰਬਜੀਤ ਸਿੰਘ ਬਿੰਦਰਖ (27) ਦਾ ਅੱਜ ਉਨ੍ਹਾਂ ਦੇ ਜੱਦੀ ਪਿੰਡ ਬਿੰਦਰਖ ਦੇ ਸ਼ਮਸ਼ਾਨ ਘਾਟ ਵਿਖੇ ਪੂਰੇ ਸਰਕਾਰੀ ਸਨਮਾਨਾਂ ਨਾਲ ਅੰਤਿਮ ਸੰਸਕਾਰ ਕਰ ਦਿੱਤਾ ਗਿਆ। ਇਸ ਮੌਕੇ ਹਲਕਾ ਰੂਪਨਗਰ ਦੇ ਵਿਧਾਇਕ ਐਡਵੋਕੇਟ ਸ਼੍ਰੀ ਦਿਨੇਸ਼ ਚੱਢਾ, ਜ਼ਿਲ੍ਹਾ ਪ੍ਰਸ਼ਾਸਨ ਰੂਪਨਗਰ ਵੱਲੋਂ ਤਹਿਸੀਲਦਾਰ ਸੁਰਿੰਦਰਪਾਲ ਸਿੰਘ ਪੰਨੂ, ਫੌਜੀ ਅਧਿਕਾਰੀਆਂ, ਵੱਖ-ਵੱਖ ਸਮਾਜਿਕ ਆਗੂਆਂ ਸਮੇਤ ਹਜ਼ਾਰਾਂ ਲੋਕਾਂ ਨੇ ਨਮ ਅੱਖਾਂ ਨਾਲ ਸ਼ਹੀਦ ਨੂੰ ਅੰਤਿਮ ਵਿਦਾਇਗੀ ਦਿੱਤੀ ਅਤੇ ਪਰਿਵਾਰ ਨਾਲ ਦੁੱਖ ਸਾਂਝਾ ਕੀਤਾ। ਇਸ ਦੌਰਾਨ ਭਾਰਤੀ ਫੌਜ ਦੀ ਟੁਕੜੀ ਵੱਲੋਂ ਸ਼ਹੀਦ ਨੂੰ ਗਾਰਡ ਆਫ਼ ਆਨਰ ਦੇ ਕੇ ਸਲਾਮੀ ਵੀ ਦਿੱਤੀ ਗਈ। ਜ਼ਿਕਰਯੋਗ ਹੈ ਕਿ ਪਿੰਡ ਬਿੰਦਰਖ ਦੇ ਵਸਨੀਕ ਸਰਬਜੀਤ ਸਿੰਘ ਪੁੱਤਰ ਦਰਸ਼ਨ ਸਿੰਘ ਭਾਰਤੀ ਫੌਜ ਦੀ 24 ਪੰਜਾਬ ਆਰਮਡ ਰੈਜੀਮੈਂਟ ਵਿੱਚ ਸੇਵਾ ਨਿਭਾ ਰਹੇ ਸਨ ਅਤੇ ਪਿਛਲੇ ਕਰੀਬ ਇੱਕ ਸਾਲ ਤੋਂ ਸਿਆਚਨ ਦੇ ਉੱਚੇ ਅਤੇ ਬਹੁਤ ਹੀ ਮੁਸ਼ਕਲ ਇਲਾਕੇ ਵਿੱਚ ਤਾਇਨਾਤ ਸਨ। ਡਿਊਟੀ...
ਭੂਰੀਵਾਲੇ ਪਰੰਪਰਾ ਤਹਿਤ ਜਾਤੀ, ਧਰਮ ਤੇ ਫਿਰਕਾਪ੍ਰਸਤੀ ਦਾ ਪਾੜਾ ਖਤਮ ਕਰਨ ’ਤੇ ਜ਼ੋਰ ਦੇਣਾ ਸਲਾਘਾਯੋਗ – ਜਸਵੀਰ ਸਿੰਘ ਗੜ੍ਹੀ

ਭੂਰੀਵਾਲੇ ਪਰੰਪਰਾ ਤਹਿਤ ਜਾਤੀ, ਧਰਮ ਤੇ ਫਿਰਕਾਪ੍ਰਸਤੀ ਦਾ ਪਾੜਾ ਖਤਮ ਕਰਨ ’ਤੇ ਜ਼ੋਰ ਦੇਣਾ ਸਲਾਘਾਯੋਗ – ਜਸਵੀਰ ਸਿੰਘ ਗੜ੍ਹੀ

Local
ਲੁਧਿਆਣਾ, 16 ਜੂਨ (000) – ਪੰਜਾਬ ਰਾਜ ਅਨੁਸੂਚਿਤ ਜਾਤੀਆਂ ਕਮਿਸ਼ਨ ਦੇ ਚੇਅਰਮੈਨ ਸ. ਜਸਵੀਰ ਸਿੰਘ ਗੜ੍ਹੀ ਵੱਲੋਂ ਸ੍ਰੀ ਸਤਿਗੁਰੂ ਭੂਰੀਵਾਲੇ ਗੁਰਗੱਦੀ ਪਰੰਪਰਾ ਗਰੀਬਦਾਸੀ ਸੰਪਰਦਾ ਦਾ ਸਾਂਝੀਵਾਲਤਾ ਦਾ ਸੁਨੇਹਾ ਘਰ-ਘਰ ਪਹੁੰਚਾਉਣ ਦਾ ਸੱਦਾ ਦਿੱਤਾ। ਉਨ੍ਹਾਂ ਜਾਤੀ, ਧਰਮ ਤੇ ਫਿਰਕਾਪ੍ਰਸਤੀ ਦਾ ਪਾੜਾ ਖਤਮ ਕਰਨ ’ਤੇ ਵੀ ਜ਼ੋਰ ਦਿੱਤਾ। ਚੇਅਰਮੈਨ ਸ. ਜਸਵੀਰ ਸਿੰਘ ਗੜ੍ਹੀ, ਧਾਰਮਿਕ ਤੇ ਸਮਾਜ ਸੇਵੀ ਸ਼ਖਸ਼ੀਅਤ ਵੇਦਾਂਤਾ ਆਚਾਰੀਆ ਸਵਾਮੀ ਚੇਤਨਾ ਨੰਦ ਜੀ ਮਹਾਰਾਜ ਭੂਰੀ ਵਾਲੇ (ਮੌਜੂਦਾ ਗੱਦੀ ਨਸ਼ੀਨ) ਦੀ ਸਰਪ੍ਰਸਤੀ ਹੇਠ ਰਕਬਾ ਧਾਮ, ਮੁੱਲਾਂਪੁਰ (ਲੁਧਿਆਣਾ) ਵਿਖੇ  ਅੱਜ ਸ੍ਰੀ ਸ੍ਰੀ 1008 ਬ੍ਰਹਮਲੀਨ ਸਤਿਗੁਰੂ ਲਾਲ ਦਾਸ ਜੀ ਮਹਾਰਾਜ ਭੂਰੀਵਾਲਿਆਂ ਜੀ ਦੇ ਅਵਤਾਰ ਦਿਵਸ ਮੌਕੇ ਨਤਮਸਤਕ ਹੋਏ। ਉਨ੍ਹਾਂ ਪੰਗਤ ਵਿੱਚ ਬੈਠ ਕੇ ਆਈਆਂ ਹੋਈਆਂ ਸੰਗਤਾਂ ਦੇ ਨਾਲ ਲੰਗਰ ਵੀ ਛੱਕਿਆ। ਚੇਅਰਮੈਨ ਸ. ਜਸਵੀਰ ਸਿੰਘ ਗੜ੍ਹੀ ਦਾ ਸਮਾਗਮ ਵਿੱਚ ਪਹੁੰਚਣ ਤੇ ਵੇਦਾਂਤਾ ਆਚਾਰੀਆ ਸਵਾਮੀ ਚੇਤਨਾ ਨੰਦ ਜੀ ਮਹਾਰਾਜ ਭੂਰੀ ਵਾਲਿਆਂ ਵੱਲੋਂ ਵਿਸ਼ੇਸ਼ ਸਨਮਾਨ ਕੀਤਾ ਗਿਆ ਅਤੇ ਉਹਨਾਂ ਵੱਲੋਂ ਸੰਗਤ ਵਿੱਚ ਬੈਠ ਕੇ ਅਧਿਆਤਮਿਕ ਪ...
ਧੂਰੀ ਵਿਖੇ ਵਪਾਰੀਆਂ ਦੀਆਂ ਮੁਸ਼ਕਲਾਂ ਦੇ ਹੱਲ ਲਈ ਕੀਤੀ ਗਈ ਬੈਠਕ

ਧੂਰੀ ਵਿਖੇ ਵਪਾਰੀਆਂ ਦੀਆਂ ਮੁਸ਼ਕਲਾਂ ਦੇ ਹੱਲ ਲਈ ਕੀਤੀ ਗਈ ਬੈਠਕ

Local
ਧੂਰੀ, 16 ਜੂਨ: ਪੰਜਾਬ ਰਾਜ ਵਪਾਰੀ ਕਮਿਸ਼ਨ ਧੂਰੀ ਦੇ ਚੇਅਰਮੈਨ ਪੁਸ਼ਪਿੰਦਰ ਸ਼ਰਮਾ ਦੀ ਅਗਵਾਈ ਹੇਠ ਅੱਜ ਧੂਰੀ ਦੇ ਕੱਕੜਵਾਲ ਰੋਡ ਸਥਿਤ ਵਪਾਰੀਆਂ ਨਾਲ ਇੱਕ ਅਹਿਮ ਬੈਠਕ ਕੀਤੀ ਗਈ। ਇਸ ਬੈਠਕ ਦੌਰਾਨ ਵਪਾਰੀਆਂ ਨੇ ਆਪਣੇ ਕਾਰੋਬਾਰ ਨਾਲ ਸਬੰਧਿਤ ਵੱਖ-ਵੱਖ ਮੁਸ਼ਕਲਾਂ ਅਤੇ ਸੁਝਾਵਾਂ ਨੂੰ ਸਾਂਝਾ ਕੀਤਾ। ਚੇਅਰਮੈਨ ਪੁਸ਼ਪਿੰਦਰ ਸ਼ਰਮਾ ਨੇ ਵਪਾਰੀਆਂ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਪੰਜਾਬ ਸਰਕਾਰ ਵਪਾਰੀ ਵਰਗ ਦੀਆਂ ਸਮੱਸਿਆਵਾਂ ਦੇ ਹੱਲ ਲਈ ਵਚਨਬੱਧ ਹੈ। ਉਨ੍ਹਾਂ ਕਿਹਾ ਕਿ ਵਪਾਰੀਆਂ ਵੱਲੋਂ ਉਠਾਏ ਗਏ ਸਾਰੇ ਮੁੱਦਿਆਂ ਨੂੰ ਸਰਕਾਰ ਤੱਕ ਪਹੁੰਚਾ ਕੇ ਉਨ੍ਹਾਂ ਦੇ ਹੱਲ ਲਈ ਯੋਗ ਕਦਮ ਚੁੱਕੇ ਜਾਣਗੇ। ਉਨ੍ਹਾਂ ਕਿਹਾ ਕਿ ਵਪਾਰੀ ਵਰਗ ਸੂਬੇ ਦੀ ਆਰਥਿਕ ਤਰੱਕੀ ਦਾ ਇੱਕ ਮਹੱਤਵਪੂਰਨ ਹਿੱਸਾ ਹੈ ਅਤੇ ਉਨ੍ਹਾਂ ਦੀਆਂ ਸਮੱਸਿਆਵਾਂ ਦਾ ਸਮੇਂ ਸਿਰ ਨਿਪਟਾਰਾ ਕਰਨਾ ਸਰਕਾਰ ਦੀ ਤਰਜੀਹ ਹੈ। ਇਸ ਮੌਕੇ ਟਰੇਡ ਵਿੰਗ ਦੇ ਮੈਂਬਰ ਬਸੰਤ ਲਾਲ, ਕੁਲਦੀਪ ਸਿੰਘ, ਬਿਲਾਲ ਖਾਨ, ਦੀਪਕ ਵਰਮਾ, ਅਮਨ ਖਾਨ, ਰਜਿੰਦਰ ਕੁਮਾਰ, ਜਗਤਾਰ ਸਿੰਘ, ਦਰਸ਼ਨ ਕੁਮਾਰ ਅਤੇ ਜਸਵੀਰ ਸਿੰਘ ਐਮਸੀ ਸਮੇਤ ਹੋਰ ਵਪਾਰੀ ਵੀ ਹਾਜ਼ਰ ਸਨ।...
ਫੂਡ ਸੇਫਟੀ ਟੀਮ ਵੱਲੋਂ ਫੂਡ ਆਊਟਲੈਟਾਂ ਦੀ ਅਚਨਚੇਤ ਜਾਂਚ

ਫੂਡ ਸੇਫਟੀ ਟੀਮ ਵੱਲੋਂ ਫੂਡ ਆਊਟਲੈਟਾਂ ਦੀ ਅਚਨਚੇਤ ਜਾਂਚ

Local
ਤਰਨ ਤਾਰਨ, 16 ਜੂਨ :       ਸਿਹਤ ਮੰਤਰੀ ਡਾ. ਬਲਬੀਰ ਸਿੰਘ, ਕਮਿਸ਼ਨਰ ਫੂਡ ਐਂਡ ਡਰੱਗ ਐਡਮਿਨਿਸਟ੍ਰੇਸ਼ਨ ਕੰਵਲਪ੍ਰੀਤ ਬਰਾੜ ਦੇ ਦਿਸ਼ਾ-ਨਿਰਦੇਸ਼ਾਂ ਅਤੇ ਡਿਪਟੀ ਕਮਿਸ਼ਨਰ ਤਰਨ ਤਾਰਨ ਸ੍ਰੀ ਰਾਹੁਲ ਤੇ ਕਾਰਜਕਾਰੀ ਸਿਵਲ ਸਰਜਨ ਡਾ. ਭਾਰਤੀ ਧਵਨ ਦੇ ਮਾਰਗ ਦਰਸ਼ਨ ਹੇਠ ਜ਼ਿਲ੍ਹਾ ਸਿਹਤ ਅਫਸਰ ਡਾ. ਸੁਖਬੀਰ ਕੌਰ ਦੀ ਅਗਵਾਈ ਵਿਚ ਫੂਡ ਸੇਫਟੀ ਟੀਮ ਤਰਨ ਤਾਰਨ ਵੱਲੋਂ ਅੱਜ   ਸਰਹੱਦੀ ਖੇਤਰਾਂ ਭੂਸੇ ਅਤੇ ਨੌਸ਼ਹਿਰਾ ਢੱਲਾ ਵਿਖੇ ਵੱਖ-ਵੱਖ ਫੂਡ ਆਊਟਲੈਟਾਂ ਦਾ ਅਚਨਚੇਤ ਨਿਰੀਖਣ ਕੀਤਾ ਗਿਆ। ਇਸ ਦੌਰਾਨ ਖਰੜ ਲੈਬ ਵਿਚ ਭੇਜਣ ਲਈ ਬੇਸਨ ਬਰਫੀ ਅਤੇ ਸਰ੍ਹੋਂ ਦੇ ਤੇਲ ਦੇ 4 ਨਮੂਨੇ ਇਕੱਤਰ ਕੀਤੇ ਗਏ। ਇਸ ਦੌਰਾਨ ਫੂਡ ਸੇਫਟੀ ਆਨ ਵ੍ਹੀਲਜ ਰਾਹੀਂ ਜਾਗਰੂਕਤਾ ਮੁਹਿੰਮ ਵੀ ਚਲਾਈ ਗਈ। ਸਾਰੇ ਐਫ.ਬੀ.ਓਜ਼ ਨੂੰ ਸਫ਼ਾਈ ਬਣਾਈ ਰੱਖਣ, ਤੇਲ ਨੂੰ ਦੁਬਾਰਾ ਨਾ ਵਰਤਣ, ਮਿਲਾਵਟ ਨਾ ਕਰਨ ਅਤੇ ਪਕਵਾਨਾਂ ਦਾ ਠੀਕ ਤਾਪਮਾਨ ਬਰਕਰਾਰ ਰੱਖਣ ਲਈ ਹੁਕਮ ਦਿੱਤੇ ਗਏ। ਸਾਰੇ ਐਫ.ਬੀ.ਓਜ਼ ਨੂੰ ਆਪਣੇ ਰਜਿਸਟ੍ਰੇਸ਼ਨ/ਲਾਇਸੰਸ ਬਣਾਈ ਰੱਖਣ ਦੀ ਹਦਾਇਤ ਦਿੱਤੀ ਗਈ। ਇਸ ਮੌਕੇ ਫੂਡ ਸੇਫਟੀ ਅਫਸਰ ਸਾਕਸ਼ੀ ਖੋਸਲਾ ਅਤੇ...
ਵਿਭਾਗਾਂ ਨੂੰ ਸਮੁੱਚੇ ਇੰਤਜ਼ਾਮ ਆਪਸੀ ਬਿਹਤਰ ਤਾਲਮੇਲ ਨਾਲ ਨੇਪਰੇ ਚਾੜ੍ਹਨ ਦੀ ਹਦਾਇਤ

ਵਿਭਾਗਾਂ ਨੂੰ ਸਮੁੱਚੇ ਇੰਤਜ਼ਾਮ ਆਪਸੀ ਬਿਹਤਰ ਤਾਲਮੇਲ ਨਾਲ ਨੇਪਰੇ ਚਾੜ੍ਹਨ ਦੀ ਹਦਾਇਤ

Local
ਜਲੰਧਰ, 16 ਜੂਨ : ਪੰਜਾਬ ਦੇ ਬਾਗਬਾਨੀ, ਸੁਤੰਤਰਤਾ ਸੈਨਾਨੀ ਅਤੇ ਰੱਖਿਆ ਸੇਵਾਵਾਂ ਭਲਾਈ ਮੰਤਰੀ ਮੋਹਿੰਦਰ ਭਗਤ ਨੇ 29 ਜੂਨ ਨੂੰ ਸਤਿਗੁਰੂ ਕਬੀਰ ਸਾਹਿਬ ਜੀ ਦੇ ਪ੍ਰਕਾਸ਼ ਉਤਸਵ ਅਤੇ ਇਸ ਸਬੰਧੀ 27 ਜੂਨ ਨੂੰ ਵੱਡੇ ਪੱਧਰ ਪੱਧਰ ’ਤੇ ਕੱਢੀ ਜਾਣ ਵਾਲੀ ਸ਼ੋਭਾ ਯਾਤਰਾ ਦੀਆਂ ਤਿਆਰੀਆਂ ਦਾ ਜਾਇਜ਼ਾ ਲੈਂਦਿਆਂ ਅਧਿਕਾਰੀਆਂ ਨੂੰ ਪੁਖ਼ਤਾ ਇੰਤਜ਼ਾਮ ਸਮੇਂ ਸਿਰ ਯਕੀਨੀ ਬਣਾਉਣ ਦੇ ਨਿਰਦੇਸ਼ ਦਿੱਤੇ। ਇਸ ਸਬੰਧੀ ਅੱਜ ਇਥੇ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿਖੇ ਕੈਬਨਿਟ ਮੰਤਰੀ ਮੋਹਿੰਦਰ ਭਗਤ ਨੇ ਮੇਅਰ ਵਿਨੀਤ ਧੀਰ, ਡਿਪਟੀ ਕਮਿਸ਼ਨਰ ਵਰਜੀਤ ਵਾਲੀਆ, ਕਮਿਸ਼ਨਰ ਨਗਰ ਨਿਗਮ ਸੰਦੀਪ ਰਿਸ਼ੀ, ਪੰਜਾਬ ਗਊ ਸੇਵਾ ਕਮਿਸ਼ਨ ਦੇ ਉਪ ਚੇਅਰਮੈਨ ਕੀਮਤੀ ਭਗਤ ਸਮੇਤ ਪ੍ਰਸ਼ਾਸਨਿਕ ਅਧਿਕਾਰੀਆਂ ਨਾਲ ਮੀਟਿੰਗ ਦੌਰਾਨ ਉਨ੍ਹਾਂ ਨੂੰ ਵਿਸਥਾਰਪੂਰਵਕ ਹਦਾਇਤਾਂ ਦਿੱਤੀਆਂ। ਉਨ੍ਹਾਂ ਅਧਿਕਾਰੀਆਂ ਨੂੰ ਆਪਣੀ ਡਿਊਟੀ ਪੂਰੀ ਤਨਦੇਹੀ ਨਾਲ ਨਿਭਾਉਣ ਦੀ ਤਾਕੀਦ ਕੀਤੀ ਤਾਂ ਜੋ ਪ੍ਰਕਾਸ਼ ਉਤਸਵ ਸਮਾਗਮਾਂ ਨੂੰ ਪੂਰੀ ਸ਼ਰਧਾ ਤੇ ਧਾਰਮਿਕ ਰੀਤੀ-ਰਿਵਾਜ਼ਾਂ ਅਨੁਸਾਰ ਮਨਾਉਣ ਦੇ ਨਾਲ-ਨਾਲ ਸੁਚੱਜੇ ਢੰਗ ਨਾਲ ਨੇਪਰੇ ਚਾੜ੍ਹਿਆ ਜਾ ਸਕੇ।  ਕੈਬਨ...
ਸਪੈਸ਼ਲ ਇੰਨਟੈਂਸਿਵ ਰਵੀਜ਼ਨ ਤਹਿਤ ਜ਼ਿਲ੍ਹਾ ਪੱਧਰੀ ਮਾਸਟਰ ਟ੍ਰੇਨਰਾਂ ਵਲੋਂ ਸੁਪਰਵਾਈਜ਼ਰਾਂ ਨੂੰ ਦਿੱਤੀ ਗਈ ਟ੍ਰੇਨਿੰਗ

ਸਪੈਸ਼ਲ ਇੰਨਟੈਂਸਿਵ ਰਵੀਜ਼ਨ ਤਹਿਤ ਜ਼ਿਲ੍ਹਾ ਪੱਧਰੀ ਮਾਸਟਰ ਟ੍ਰੇਨਰਾਂ ਵਲੋਂ ਸੁਪਰਵਾਈਜ਼ਰਾਂ ਨੂੰ ਦਿੱਤੀ ਗਈ ਟ੍ਰੇਨਿੰਗ

Local
ਸ੍ਰੀ ਮੁਕਤਸਰ ਸਾਹਿਬ, 15 ਜੂਨ- ਪੰਜਾਬ ਵਿੱਚ ਵੋਟਰ ਸੂਚੀਆਂ ਦੀ ਸਪੈਸ਼ਲ ਇੰਨਟੈਂਸਿਵ ਰਵੀਜ਼ਨ 2026 ਦੀ ਪ੍ਰਕਿਰਿਆ ਨੂੰ ਸਫਲ ਬਣਾਉਣ ਲਈ ਅੱਜ ਜ਼ਿਲ੍ਹਾ ਚੋਣ ਅਫ਼ਸਰ-ਕਮ-ਡਿਪਟੀ ਕਮਿਸ਼ਨਰ ਸ੍ਰੀ ਅਮਿਤ ਕੁਮਾਰ ਪੰਚਾਲ ਦੇ ਦਿਸ਼ਾ ਨਿਰਦੇਸ਼ਾ ਤਹਿਤ ਜ਼ਿਲ੍ਹੇ ਦੇ ਚਾਰੇ ਵਿਧਾਨ ਸਭਾ ਹਲਕਿਆਂ ਦੇ  ਸੁਪਰਵਾਈਜ਼ਰਾਂ ਨੂੰ ਸੰਖੇਪ ਟਰੇਨਿੰਗ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿਖੇ ਦਿੱਤੀ ਗਈ। ਟਰੇਨਿੰਗ ਦੌਰਾਨ ਜ਼ਿਲ੍ਹਾ ਪੱਧਰੀ ਮਾਸਟਰ ਟਰੇਨਰਾਂ ਵੱਲੋਂ ਵਿਧਾਨ ਸਭਾ ਚੋਣ ਹਲਕਾ 83-ਲੰਬੀ, 84-ਗਿੱਦੜਬਾਹਾ, 85-ਮਲੋਟ, 86-ਸ੍ਰੀ ਮੁਕਤਸਰ ਸਾਹਿਬ ਦੇ ਸੁਪਰਵਾਈਜ਼ਰਾਂ ਨੂੰ ਵੋਟਰ ਸੂਚੀ ਦੀ ਸਪੈਸ਼ਲ ਇੰਨਟੈਂਸਿਵ ਰਵੀਜ਼ਨ 2026 ਦੀ ਸੋਧ ਪ੍ਰਕਿਰਿਆ ਅਤੇ ਗਣਨਾ ਫਾਰਮ ਭਰਨ ਦੇ ਸਹੀ ਤਰੀਕੇ ਬਾਰੇ ਵਿਸਥਾਰ ਪੂਰਵਕ ਜਾਣਕਾਰੀ ਦਿੱਤੀ ਗਈ। ਉਹਨਾਂ ਨੂੰ ਫਾਰਮ ਵਿੱਚ ਦਰਜ ਕੀਤੇ ਜਾਣ ਵਾਲੇ ਵੇਰਵਿਆਂ, ਲੋੜੀਂਦੇ ਦਸਤਾਵੇਜਾਂ ਅਤੇ ਆਨਲਾਈਨ ਅਪਲੋਡਿੰਗ ਪ੍ਰਕਿਰਿਆ ਤੋਂ ਵੀ ਜਾਣੂ ਕਰਵਾਇਆ ਗਿਆ। ਸਿਖਲਾਈ ਦੌਰਾਨ ਜਿ਼ਲ੍ਹਾ ਲੇਵਲ ਮਾਸਟ...
ਐੱਸ.ਆਈ.ਆਰ. ਪ੍ਰਕਿਰਿਆ ਨੂੰ ਸੁਚਾਰੂ ਢੰਗ ਨਾਲ ਨੇਪਰੇ ਚਾੜ੍ਹਨ ਲਈ ਬੀ.ਐੱਲ.ਓਜ਼ ਅਤੇ ਬੀ.ਐੱਲ.ਏ.-1 ਦੀ ਸਿਖਲਾਈ ਕਰਵਾਈ

ਐੱਸ.ਆਈ.ਆਰ. ਪ੍ਰਕਿਰਿਆ ਨੂੰ ਸੁਚਾਰੂ ਢੰਗ ਨਾਲ ਨੇਪਰੇ ਚਾੜ੍ਹਨ ਲਈ ਬੀ.ਐੱਲ.ਓਜ਼ ਅਤੇ ਬੀ.ਐੱਲ.ਏ.-1 ਦੀ ਸਿਖਲਾਈ ਕਰਵਾਈ

Local
ਫਰੀਦਕੋਟ 15 ਜੂਨ- ਜ਼ਿਲ੍ਹਾ ਚੋਣ ਤਹਿਸੀਲਦਾਰ ਮੈਡਮ ਪੂਨਮ ਸਿੱਧੂ ਵੱਲੋਂ ਦੱਸਿਆ ਗਿਆ ਕਿ ਭਾਰਤ ਚੋਣ ਕਮਿਸ਼ਨ ਨਵੀਂ ਦਿੱਲੀ ਵੱਲੋਂ ਪੰਜਾਬ ਰਾਜ ਲਈ ਜਾਰੀ ਕੀਤੇ ਸਪੈਸ਼ਲ ਇੰਟੈਂਸਿਵ ਰਵੀਜ਼ਨ (ਐੱਸ.ਆਈ.ਆਰ.) ਦੇ ਸ਼ਡਿਊਲ ਤਹਿਤ ਮਿਤੀ 25.06.2026 ਤੋਂ ਜ਼ਿਲ੍ਹੇ ਵਿੱਚ ਐੱਸ.ਆਈ.ਆਰ. ਦੀ ਪ੍ਰਕਿਰਿਆ ਸ਼ੁਰੂ ਕੀਤੀ ਜਾਵੇਗੀ। ਇਸ ਮਹੱਤਵਪੂਰਨ ਪ੍ਰਕਿਰਿਆ ਨੂੰ ਸੁਚਾਰੂ ਢੰਗ ਨਾਲ ਪੂਰਾ ਕਰਨ ਲਈ ਮੁੱਖ ਚੋਣ ਅਫ਼ਸਰ ਪੰਜਾਬ ਚੰਡੀਗੜ੍ਹ ਵੱਲੋਂ ਜਾਰੀ ਹਦਾਇਤਾਂ ਅਨੁਸਾਰ ਵਿਧਾਨ ਸਭਾ ਹਲਕਾ 88-ਕੋਟਕਪੂਰਾ ਵਿੱਚ ਪੈਂਦੇ 167 ਪੋਲਿੰਗ ਸਟੇਸ਼ਨਾਂ ’ਤੇ ਤਾਇਨਾਤ ਬੂਥ ਲੈਵਲ ਅਫ਼ਸਰਾਂ (ਬੀ.ਐੱਲ.ਓਜ਼.) ਅਤੇ ਬੂਥ ਲੈਵਲ ਏਜੰਟ-1 (ਬੀ.ਐੱਲ.ਏ.-1) ਨੂੰ ਐੱਸ.ਆਈ.ਆਰ. ਨਾਲ ਸਬੰਧਤ ਜ਼ਿਲ੍ਹਾ ਪੱਧਰੀ ਟ੍ਰੇਨਿੰਗ ਕਰਵਾਈ ਗਈ। ਉਨ੍ਹਾਂ ਦੱਸਿਆ ਕਿ ਇਸ ਟ੍ਰੇਨਿੰਗ ਵਿੱਚ ਮਾਨਤਾ ਪ੍ਰਾਪਤ ਰਾਜਨੀਤਿਕ ਪਾਰਟੀਆਂ ਵੱਲੋਂ ਨਿਯੁਕਤ ਕੀਤੇ ਗਏ ਬੂਥ ਲੈਵਲ ਏਜੰਟ-1 (ਬੀ.ਐੱਲ.ਏ.-1) ਨੇ ਵੀ ਭਾਗ ਲਿਆ। ਸ਼੍ਰੋਮਣੀ ਅਕਾਲੀ ਦਲ ਵੱਲੋਂ ਸ੍ਰੀ ਮਨਦੀਪ ਸਿੰਘ ਮੋਰਾਂਵਾਲੀ, ਬਹੁਜਨ ਸਮਾਜ ਪਾਰਟੀ ਵੱਲੋਂ ਸ੍ਰੀ ਵਰਿੰਦਰ ਸਿੰਘ ਅਤੇ ਸੀ.ਪੀ.ਆਈ. (ਐੱਮ...
ਡਿਪਟੀ ਕਮਿਸ਼ਨਰ ਅਦਿੱਤਿਆ ਡੇਚਲਵਾਲ ਵੱਲੋਂ ਸਪੈਸ਼ਲ ਇੰਟੈਂਸਿਵ ਰਿਵਿਜ਼ਨ-2026 ਸਬੰਧੀ ਸੁਪਰਵਾਈਜ਼ਰਾਂ ਦੀ ਟ੍ਰੇਨਿੰਗ ਦਾ ਜਾਇਜ਼ਾ

ਡਿਪਟੀ ਕਮਿਸ਼ਨਰ ਅਦਿੱਤਿਆ ਡੇਚਲਵਾਲ ਵੱਲੋਂ ਸਪੈਸ਼ਲ ਇੰਟੈਂਸਿਵ ਰਿਵਿਜ਼ਨ-2026 ਸਬੰਧੀ ਸੁਪਰਵਾਈਜ਼ਰਾਂ ਦੀ ਟ੍ਰੇਨਿੰਗ ਦਾ ਜਾਇਜ਼ਾ

Local
ਰੂਪਨਗਰ, 15 ਜੂਨ: ਡਿਪਟੀ ਕਮਿਸ਼ਨਰ-ਕਮ-ਜ਼ਿਲ੍ਹਾ ਚੋਣ ਅਫ਼ਸਰ ਰੂਪਨਗਰ ਸ੍ਰੀ ਅਦਿੱਤਿਆ ਡੇਚਲਵਾਲ ਨੇ ਕਿਹਾ ਕਿ ਭਾਰਤ ਚੋਣ ਕਮਿਸ਼ਨ ਵੱਲੋਂ ਵੋਟਰ ਸੂਚੀ ਦੇ ਸਪੈਸ਼ਲ ਇੰਟੈਂਸਿਵ ਰਿਵਿਜ਼ਨ (ਐਸ.ਆਈ.ਆਰ.) 2026 ਦੇ ਸ਼ਡਿਊਲ ਅਨੁਸਾਰ ਜ਼ਿਲ੍ਹੇ ਵਿੱਚ ਸਮੁੱਚੀ ਪ੍ਰਕਿਰਿਆ ਨੂੰ ਪਾਰਦਰਸ਼ੀ, ਸੁਚਾਰੂ ਅਤੇ ਸਮੇਂ ਸਿਰ ਮੁਕੰਮਲ ਕਰਨ ਲਈ ਅਧਿਕਾਰੀਆਂ ਅਤੇ ਕਰਮਚਾਰੀਆਂ ਨੂੰ ਲੋੜੀਂਦੀ ਸਿਖਲਾਈ ਦਿੱਤੀ ਜਾ ਰਹੀ ਹੈ। ਉਨ੍ਹਾਂ ਦੱਸਿਆ ਕਿ ਇਸੇ ਲੜੀ ਤਹਿਤ ਜ਼ਿਲ੍ਹਾ ਰੂਪਨਗਰ ਵੱਲੋਂ ਨਿਯੁਕਤ ਜ਼ਿਲ੍ਹਾ ਪੱਧਰੀ ਮਾਸਟਰ ਟ੍ਰੇਨਰਾਂ ਵੱਲੋਂ ਅੱਜ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਰੂਪਨਗਰ ਵਿਖੇ ਤਿੰਨਾਂ ਵਿਧਾਨ ਸਭਾ ਚੋਣ ਹਲਕਿਆਂ ਵਿੱਚ ਤਾਇਨਾਤ ਕੁੱਲ 71 ਸੁਪਰਵਾਈਜ਼ਰਾਂ ਦੀ ਟ੍ਰੇਨਿੰਗ ਕਰਵਾਈ ਗਈ। ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਟ੍ਰੇਨਿੰਗ ਦੌਰਾਨ ਐੱਸ.ਆਈ.ਆਰ. ਦੇ ਪਹਿਲੇ ਪੜਾਅ ਵਿੱਚ ਬੀ.ਐੱਲ.ਓਜ਼ ਵੱਲੋਂ ਘਰ-ਘਰ ਜਾ ਕੇ ਭਰਵਾਏ ਜਾਣ ਵਾਲੇ ਐਨੂਮਰੇਸ਼ਨ ਫਾਰਮਾਂ ਨੂੰ ਭਰਨ ਅਤੇ ਤਸਦੀਕ ਕਰਨ ਸਬੰਧੀ ਵਿਸਥਾਰਪੂਰਵਕ ਜਾਣਕਾਰੀ ਦਿੱਤੀ ਗਈ। ਉਨ੍ਹਾਂ ਕਿਹਾ ਕਿ ਜੇਕਰ ਕਿਸੇ ਵੋਟਰ ਦਾ ਵੇਰਵਾ ਸਾਲ 2003 ਦੀ ਵੋਟਰ ਸੂਚੀ ਨਾਲ ਪੂਰ...
ਸਿਵਲ ਸਰਜਨ ਨੇ ਵਿਸ਼ਵ ਖੂਨਦਾਨ ਦਿਵਸ ਮੌਕੇ ਸਵੈਇੱਛਿਕ ਖੂਨਦਾਨ ਕਰਨ ਲਈ ਸੁਨੇਹਾ ਦਿੱਤਾ

ਸਿਵਲ ਸਰਜਨ ਨੇ ਵਿਸ਼ਵ ਖੂਨਦਾਨ ਦਿਵਸ ਮੌਕੇ ਸਵੈਇੱਛਿਕ ਖੂਨਦਾਨ ਕਰਨ ਲਈ ਸੁਨੇਹਾ ਦਿੱਤਾ

Local
ਰੂਪਨਗਰ, 15 ਜੂਨ: ਵਿਸ਼ਵ ਖੂਨਦਾਨ ਦਿਵਸ ਦੇ ਮੌਕੇ ‘ਤੇ ਸਿਵਲ ਸਰਜਨ ਰੂਪਨਗਰ ਡਾ. ਰਮਨ ਗੁਪਤਾ ਅਤੇ ਸਹਾਇਕ ਸਿਵਲ ਸਰਜਨ ਡਾ. ਬੌਬੀ ਗੁਲਾਟੀ ਵੱਲੋਂ ਗੁਬਾਰੇ ਛੱਡ ਕੇ ਲੋਕਾਂ ਨੂੰ ਸਵੈਇੱਛਿਕ ਖੂਨਦਾਨ ਕਰਨ ਲਈ ਸੁਨੇਹਾ ਦਿੱਤਾ ਗਿਆ। ਇਸ ਮੌਕੇ ਲੋਕਾਂ ਨੂੰ ਖੂਨਦਾਨ ਦੇ ਮਹੱਤਵ ਅਤੇ ਇਸ ਨਾਲ ਹੋਣ ਵਾਲੇ ਲਾਭਾਂ ਬਾਰੇ ਵੀ ਜਾਗਰੂਕ ਕੀਤਾ ਗਿਆ। ਇਸ ਮੌਕੇ ਡਾ. ਰਮਨ ਗੁਪਤਾ ਨੇ ਕਿਹਾ ਕਿ ਖੂਨਦਾਨ ਮਨੁੱਖਤਾ ਦੀ ਸਭ ਤੋਂ ਵੱਡੀ ਸੇਵਾ ਹੈ ਅਤੇ ਇੱਕ ਯੂਨਿਟ ਖੂਨ ਕਈ ਕੀਮਤੀ ਜ਼ਿੰਦਗੀਆਂ ਬਚਾ ਸਕਦਾ ਹੈ। ਉਨ੍ਹਾਂ ਲੋਕਾਂ ਨੂੰ ਨਿਯਮਿਤ ਤੌਰ ‘ਤੇ ਸਵੈਇੱਛਿਕ ਖੂਨਦਾਨ ਕਰਨ ਲਈ ਅਪੀਲ ਕੀਤੀ। ਡਾ. ਗੁਪਤਾ ਨੇ ਦੱਸਿਆ ਕਿ ਖੂਨਦਾਨ ਦਿਲ ਦੀ ਸਿਹਤ ਲਈ ਲਾਭਦਾਇਕ ਹੈ ਅਤੇ ਇਸ ਨਾਲ ਸਰੀਰ ਵਿੱਚ ਨਵੇਂ ਖੂਨ ਦੇ ਸੈੱਲ ਬਣਦੇ ਹਨ। ਉਨ੍ਹਾਂ ਕਿਹਾ ਕਿ ਖੂਨਦਾਨ ਜਿਗਰ ਦੀ ਸੁਰੱਖਿਆ ਕਰਨ, ਕੈਲੋਰੀ ਬਰਨ ਕਰਨ ਵਿੱਚ ਮਦਦ ਕਰਨ, ਮੁਫ਼ਤ ਸਿਹਤ ਜਾਂਚ ਦਾ ਮੌਕਾ ਪ੍ਰਦਾਨ ਕਰਨ ਅਤੇ ਮਾਨਸਿਕ ਖੁਸ਼ੀ ਤੇ ਸੰਤੁਸ਼ਟੀ ਪ੍ਰਾਪਤ ਕਰਨ ਵਿੱਚ ਵੀ ਸਹਾਇਕ ਹੈ। ਉਨ੍ਹਾਂ ਦੱਸਿਆ ਕਿ ਖੂਨਦਾਨ ਕਰਨ ਵਾਲੇ ਵਿਅਕਤੀ ਦੀ ਉਮਰ 18 ਤੋਂ 65 ਸਾਲ ਹੋਣੀ ਚਾਹ...
ਘਰ -ਘਰ ਜਾ ਕੇ ਨਾਗਰਿਕਾਂ ਨੂੰ ਕੀਤਾ ਜਾਵੇਗਾ ਜਾਗਰੂਕ, ਕੋਈ ਵੀ ਯੋਗ ਵੋਟਰ ਸੂਚੀ ਤੋਂ ਵਾਂਝਾ ਨਾ ਰਹੇ-ਡਾ. ਮੁਹੰਮਦ ਇਰਫਾਨ

ਘਰ -ਘਰ ਜਾ ਕੇ ਨਾਗਰਿਕਾਂ ਨੂੰ ਕੀਤਾ ਜਾਵੇਗਾ ਜਾਗਰੂਕ, ਕੋਈ ਵੀ ਯੋਗ ਵੋਟਰ ਸੂਚੀ ਤੋਂ ਵਾਂਝਾ ਨਾ ਰਹੇ-ਡਾ. ਮੁਹੰਮਦ ਇਰਫਾਨ

Local
ਮਾਲੇਰਕੋਟਲਾ, 14 ਜੂਨ :        ਜ਼ਿਲ੍ਹਾ ਚੋਣ ਅਫ਼ਸਰ-ਕਮ-ਡਿਪਟੀ ਕਮਿਸ਼ਨਰ ਮਾਲੇਰਕੋਟਲਾ ਵਿਰਾਜ ਐਸ. ਤਿੜਕੇ ਦੀਆਂ ਹਦਾਇਤਾਂ ਅਨੁਸਾਰ ਸਪੈਸ਼ਲ ਇੰਟੈਂਸਿਵ ਰਿਵੀਜ਼ਨ (ਐੱਸ.ਆਈ.ਆਰ.)-2026 ਸਬੰਧੀ ਵੋਟਰ ਜਾਗਰੂਕਤਾ ਨੂੰ ਹੋਰ ਪ੍ਰਭਾਵਸ਼ਾਲੀ ਬਣਾਉਣ ਲਈ ਸਰਕਾਰੀ ਕਾਲਜ ਆਫ਼ ਐਜੂਕੇਸ਼ਨ (ਬੀ.ਐਡ. ਕਾਲਜ), ਮਾਲੇਰਕੋਟਲਾ ਵਿਖੇ ਸਵੀਪ ਸੈੱਲ ਦੀ ਸਥਾਪਨਾ ਕੀਤੀ ਗਈ ਹੈ। ਇਸ ਸੈੱਲ ਦਾ ਮੁੱਖ ਉਦੇਸ਼ ਵੱਖ-ਵੱਖ ਗਤੀਵਿਧੀਆਂ ਰਾਹੀਂ ਨਾਗਰਿਕਾਂ ਨੂੰ ਐੱਸ.ਆਈ.ਆਰ.-2026 ਦੀ ਮਹੱਤਤਾ ਅਤੇ ਪ੍ਰਕਿਰਿਆ ਬਾਰੇ ਜਾਗਰੂਕ ਕਰਨਾ ਹੈ।                ਇਸ ਸਬੰਧੀ ...