Saturday, November 8Malwa News
Shadow

Local

ਜ਼ਿਲ੍ਹਾ ਪ੍ਰਸ਼ਾਸਨ ਨੇ ਕਿਸਾਨਾਂ ਨੂੰ ਪਰਾਲੀ ਪ੍ਰਬੰਧਨ ਲਈ ਜਾਗਰੂਕ ਕਰਨ ਲਈ ਪਿੰਡ ਨਾਨੋਵਾਲ ਜੀਂਦੜ ਵਿਖੇ ਕੈਂਪ ਲਗਾਇਆ

ਜ਼ਿਲ੍ਹਾ ਪ੍ਰਸ਼ਾਸਨ ਨੇ ਕਿਸਾਨਾਂ ਨੂੰ ਪਰਾਲੀ ਪ੍ਰਬੰਧਨ ਲਈ ਜਾਗਰੂਕ ਕਰਨ ਲਈ ਪਿੰਡ ਨਾਨੋਵਾਲ ਜੀਂਦੜ ਵਿਖੇ ਕੈਂਪ ਲਗਾਇਆ

Local
ਕਾਹਨੂੰਵਾਨ/ਗੁਰਦਾਸਪੁਰ, 24 ਸਤੰਬਰ (        ) - ਡਿਪਟੀ ਕਮਿਸ਼ਨਰ ਗੁਰਦਾਸਪੁਰ ਸ੍ਰੀ ਦਲਵਿੰਦਰਜੀਤ ਸਿੰਘ ਦੀਆਂ ਹਦਾਇਤਾਂ ਤਹਿਤ ਖੇਤੀਬਾੜੀ ਵਿਭਾਗ ਵੱਲੋਂ ਜ਼ਿਲ੍ਹੇ ਦੇ ਵੱਖ-ਵੱਖ ਪਿੰਡਾਂ ਵਿੱਚ ਵਿਸ਼ੇਸ਼ ਕੈਂਪ ਲਗਾ ਕੇ ਕਿਸਾਨਾਂ ਨੂੰ ਝੋਨੇ ਦੀ ਪਰਾਲੀ ਨੂੰ ਅੱਗ ਨਾ ਲਗਾਉਣ ਸਬੰਧੀ ਜਾਗਰੂਕ ਕੀਤਾ ਜਾ ਰਿਹਾ ਹੈ। ਇਸੇ ਲੜੀ ਤਹਿਤ ਅੱਜ ਸਵੇਰੇ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਬਲਾਕ ਕਾਹਨੂੰਵਾਨ ਦੇ ਪਿੰਡ ਨਾਨੋਵਾਲ ਜੀਂਦੜ ਵਿਖੇ ਵਿਸ਼ੇਸ਼ ਕਿਸਾਨ ਜਾਗਰੂਕਤਾ ਕੈਂਪ ਲਗਾਇਆ ਗਿਆ, ਜਿਸ ਦੀ ਪ੍ਰਧਾਨਗੀ ਵਧੀਕ ਡਿਪਟੀ ਕਮਿਸ਼ਨਰ (ਜਨਰਲ) ਡਾ. ਹਰਜਿੰਦਰ ਸਿੰਘ ਬੇਦੀ ਵੱਲੋਂ ਕੀਤੀ ਗਈ। ਇਸ ਮੌਕੇ ਹਾਜ਼ਰ ਕਿਸਾਨਾਂ ਨਾਲ ਗੱਲ ਕਰਦਿਆਂ ਵਧੀਕ ਡਿਪਟੀ ਕਮਿਸ਼ਨਰ ਡਾ. ਹਰਜਿੰਦਰ ਸਿੰਘ ਬੇਦੀ ਨੇ ਕਿਹਾ ਕਿ ਝੋਨੇ ਦੀ ਪਰਾਲੀ ਨੂੰ ਅੱਗ ਲਗਾਉਣ ਨਾਲ ਸਾਡਾ ਵਾਤਾਵਰਨ ਬੁਰੀ ਤਰ੍ਹਾਂ ਦੂਸ਼ਿਤ ਹੁੰਦਾ ਹੈ। ਉਨ੍ਹਾਂ ਕਿਹਾ ਕਿ ਮਾਣਯੋਗ ਸੁਪਰੀਮ ਕੋਰਟ ਅਤੇ ਨੈਸ਼ਨਲ ਗਰੀਨ ਟ੍ਰਿਬਿਊਨਲ ਵੱਲੋਂ ਇਸ ਸਬੰਧੀ ਸਖ਼ਤ ਆਦੇਸ਼ ਜਾਰੀ ਕੀਤੇ ਗਏ ਹਨ ਕਿ ਫ਼ਸਲੀ ਰਹਿੰਦ-ਖੂੰਹਦ ਨੂੰ ਲੱਗਦੀ ਅੱਗ ਨੂੰ ਰੋਕਿਆ ਜਾਵੇ। ਉਨ੍ਹ...
ਆਰਥਿਕ ਤੌਰ ਤੇ ਕਮਜੋਰ ਅਤੇ ਲੋੜਵੰਦਾਂ ਨੂੰ 15 ਆਟੋ ਈ-ਰਿਕਸ਼ਾ ਵੰਡੇ: ਡਾ. ਬਲਜੀਤ ਕੌਰ

ਆਰਥਿਕ ਤੌਰ ਤੇ ਕਮਜੋਰ ਅਤੇ ਲੋੜਵੰਦਾਂ ਨੂੰ 15 ਆਟੋ ਈ-ਰਿਕਸ਼ਾ ਵੰਡੇ: ਡਾ. ਬਲਜੀਤ ਕੌਰ

Local
ਮਲੋਟ  24 ਸਤੰਬਰ :- ਪੰਜਾਬ ਦੀ ਸਮਾਜਿਕ ਸੁਰੱਖਿਆ, ਇਸਤਰੀ ਅਤੇ ਬਾਲ ਵਿਕਾਸ ਮੰਤਰੀ ਅਤੇ ਮਲੋਟ ਹਲਕੇ ਤੋਂ ਐਮ.ਐਲ.ਏ. ਡਾ. ਬਲਜੀਤ ਕੌਰ ਵੱਲੋ ਆਪਣੇ ਹਲਕੇ ਦੇ ਲੋੜਵੰਦ ਵਿਅਕਤੀਆਂ ਨੂੰ ਸਵੈ-ਰੁਜ਼ਗਾਰ ਯੋਜਨਾ ਤਹਿਤ 15 ਆਟੋ ਈ-ਰਿਕਸ਼ਾ ਵੰਡੇ ਗਏ। ਡਾ. ਬਲਜੀਤ ਕੌਰ ਨੇ ਕਿਹਾ ਕਿ ਮੁੱਖ ਮੰਤਰੀ ਸ.ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਗਰੀਬ ਅਤੇ ਦਿਵਿਆਂਗ ਵਿਅਕਤੀਆਂ ਨੂੰ ਆਰਥਿਕ ਤੌਰ ‘ਤੇ ਮਜ਼ਬੂਤ ਕਰਨ ਲਈ ਵਚਨਬੱਧ ਹੈ। ਇਹ ਆਟੋ ਈ-ਰਿਕਸ਼ਾ ਉਨ੍ਹਾਂ ਨੂੰ ਰੋਜ਼ਗਾਰ ਕਮਾਉਣ ਅਤੇ ਆਤਮ-ਨਿਰਭਰ ਜੀਵਨ ਜੀਊਣ ਦਾ ਮੌਕਾ ਦੇਣਗੇ। ਡਾ. ਬਲਜੀਤ ਕੌਰ ਨੇ ਕਿਹਾ ਕਿ ਇਹ ਕੇਵਲ ਵਾਹਨ ਨਹੀਂ ਸਗੋਂ ਲੋੜਵੰਦਾਂ ਲਈ ਇੱਕ ਨਵੀਂ ਸ਼ੁਰੂਆਤ ਹੈ। ਇਹ ਆਟੋ ਈ-ਰਿਕਸ਼ਾ ਉਨ੍ਹਾਂ ਦੇ ਚਿਹਰਿਆਂ ‘ਤੇ ਖੁਸ਼ੀਆਂ ਲਿਆਉਣਗੇ, ਉਨ੍ਹਾਂ ਨੂੰ ਆਪਣੇ ਪੈਰਾਂ ‘ਤੇ ਖੜ੍ਹਾ ਹੋਣ ਦਾ ਹੌਸਲਾ ਦੇਣਗੇ। ਉਨ੍ਹਾਂ ਨੇ ਕਿਹਾ ਕਿ ਪੰਜਾਬ ਸਰਕਾਰ ਦਾ ਸੁਪਨਾ ਹੈ ਕਿ ਕੋਈ ਵੀ ਪਰਿਵਾਰ ਬੇਸਹਾਰਾ ਨਾ ਰਹੇ ਅਤੇ ਹਰੇਕ ਵਿਅਕਤੀ ਆਪਣੇ ਜੀਵਨ ਵਿੱਚ ਆਤਮ-ਨਿਰਭਰਤਾ ਦਾ ਰਾਹ ਚੁਣੇ। ਇਹ ਯਤਨ “ਆਤਮ ਨਿਰਭਰ ...
ਡਿਪਟੀ ਕਮਿਸ਼ਨਰ ਵੱਲੋਂ ਡੀਏਪੀ ਖਾਦ ਦੀ ਸਪਲਾਈ ਸਬੰਧੀ ਖੇਤੀਬਾੜੀ ਵਿਭਾਗ, ਸਹਿਕਾਰੀ ਸਭਾਵਾਂ, ਇਫਕੋ, ਮਾਰਕਫੈਡ ਨਾਲ ਮੀਟਿੰਗ

ਡਿਪਟੀ ਕਮਿਸ਼ਨਰ ਵੱਲੋਂ ਡੀਏਪੀ ਖਾਦ ਦੀ ਸਪਲਾਈ ਸਬੰਧੀ ਖੇਤੀਬਾੜੀ ਵਿਭਾਗ, ਸਹਿਕਾਰੀ ਸਭਾਵਾਂ, ਇਫਕੋ, ਮਾਰਕਫੈਡ ਨਾਲ ਮੀਟਿੰਗ

Local
ਮਾਲੇਰਕੋਟਲਾ, 24 ਸਤੰਬਰ –                                ਡਿਪਟੀ ਕਮਿਸ਼ਨਰ ਵਿਰਾਜ ਐਸ.ਤਿੜਕੇ ਵੱਲੋਂ ਜਿਲ੍ਹੇ ਵਿੱਚ ਡੀਏਪੀ ਖਾਦ ਦੀ ਸਪਲਾਈ ਸਬੰਧ ਵਿੱਚ ਖੇਤੀਬਾੜੀ ਵਿਭਾਗ, ਸਹਿਕਾਰੀ ਸਭਾਵਾਂ, ਇਫਕੋ, ਮਾਰਕਫੈਡ ਨਾਲ ਵਿਸ਼ੇਸ਼ ਮੀਟਿੰਗ ਕੀਤੀ ਗਈ। ਇਸ ਮੌਕੇ ਐਸ.ਡੀ.ਐਮ ਮਾਲੇਰਕੋਟਲਾ/ਅਹਿਮਦਗੜ੍ਹ ਗੁਰਮੀਤ ਕੁਮਾਰ ਬਾਂਸਲ, ਸਹਾਇਕ ਕਮਿਸ਼ਨਰ ਰਾਕੇਸ਼ ਗਰਗ,  ਮੁੱਖ ਖੇਤੀਬਾੜੀ ਅਫ਼ਸਰ ਡਾ. ਧਰਮਿੰਦਰਜੀਤ ਸਿੰਘ, ਡੀ.ਐਮ ਮਾਰਕਫੈਡ ਵਿਸ਼ਾਲ ਗੁਪਤਾ, ਇਫਕੋ ਤੋਂ ਵਿਸ਼ਾਲ ਸਿਡਾਨਾ ਤੋਂ ਇਲਾਵਾ ਸਹਿਕਾਰੀ ਸਭਾਵਾਂ ਦੇ ਇੰਸਪੈਕਟਰ ਮੌਜੂਦ ਸਨ।                                 ਡਿਪਟੀ ਕਮਿਸ਼ਨਰ ਵਲੋਂ ਡੀਏਪੀ ਖਾਦ ਦੀ ਸਪਲਾਈ ਸਬੰਧ ਵਿੱਚ ਮੀਟਿੰਗ ਵਿੱਚ ਮੌਜੂਦ ਸਹਿਕਾਰੀ ਸੁਸਾਇਟੀਆਂ, ਇਫਕੋ, ਮਾਰਕਫੈੱਡ&n...
ਸ੍ਰੀ ਮੁਕਤਸਰ ਸਾਹਿਬ ਜ਼ਿਲ੍ਹੇ ‘ਚ ਪਰਾਲੀ ਦੇ ਸੁਚੱਜੇ ਪ੍ਰਬੰਧਨ ਲਈ ਸਬੰਧਤ ਵਿਭਾਗਾਂ, ਬੇਲਰ ਯੂਨੀਅਨ ਅਤੇ ਬਾਇਓਮਾਸ ਪਲਾਂਟ ਮਾਲਕਾਂ ਨਾਲ ਕੀਤੀ ਗਈ ਮੀਟਿੰਗ

ਸ੍ਰੀ ਮੁਕਤਸਰ ਸਾਹਿਬ ਜ਼ਿਲ੍ਹੇ ‘ਚ ਪਰਾਲੀ ਦੇ ਸੁਚੱਜੇ ਪ੍ਰਬੰਧਨ ਲਈ ਸਬੰਧਤ ਵਿਭਾਗਾਂ, ਬੇਲਰ ਯੂਨੀਅਨ ਅਤੇ ਬਾਇਓਮਾਸ ਪਲਾਂਟ ਮਾਲਕਾਂ ਨਾਲ ਕੀਤੀ ਗਈ ਮੀਟਿੰਗ

Local
ਸ੍ਰੀ ਮੁਕਤਸਰ ਸਾਹਿਬ, 23 ਸਤੰਬਰ: ਪੰਜਾਬ ਸਰਕਾਰ ਵੱਲੋਂ ਵਾਤਾਵਰਨ ਨੂੰ ਸਾਫ ਸੁਥਰਾ ਰੱਖਣ ਲਈ ਕੀਤੇ ਜਾ ਰਹੇ ਅਗੇਤੇ ਪ੍ਰਬੰਧਾਂ ਤਹਿਤ ਡਿਪਟੀ ਕਮਿਸ਼ਨਰ ਅਭਿਜੀਤ ਕਪਲਿਸ਼ ਦੀਆਂ ਹਦਾਇਤਾਂ ਤਹਿਤ ਵਧੀਕ ਡਿਪਟੀ ਕਮਿਸ਼ਨਰ (ਜ) ਗੁਰਪ੍ਰੀਤ ਸਿੰਘ ਥਿੰਦ ਦੀ ਪ੍ਰਧਾਨਗੀ ਹੇਠ ਸਬੰਧਤ ਵਿਭਾਗਾਂ, ਬਾਇੳਮਾਸ ਇੰਡਸਟਰੀਜ਼ ਅਤੇ ਬੇਲਰ ਮਾਲਕਾਂ ਨਾਲ ਝੋਨੇ ਦੀ ਪਰਾਲੀ ਦੀ ਸਾਂਭ ਸੰਭਾਲ ਬਾਰੇ ਇੱਕ ਵਿਸ਼ੇਸ਼ ਰਾਹੀਂ ਵਿਚਾਰ ਵਟਾਂਦਰਾ ਕੀਤਾ ਗਿਆ। ਇਸ ਮੀਟਿੰਗ ਦਾ ਮੁੱਖ ਉਦੇਸ਼ ਸਾਉਣੀ ਦੇ ਸੀਜਨ ਦੌਰਾਨ ਝੋਨੇ/ਬਾਸਮਤੀ ਦੀ ਪਰਾਲੀ ਦੀ ਸੁਚੱਜੀ ਸਾਂਭ ਸੰਭਾਲ ਲਈ ਵੱਖ-ਵੱਖ ਵਿਭਾਗਾਂ, ਬਾਇਓਮਾਸ ਇੰਡਸਟਰੀਜ਼ ਅਤੇ ਬੇਲਰ ਮਾਲਕਾਂ ਨੂੰ ਪਰਾਲੀ ਪ੍ਰਬੰਧਨ ਵਿੱਚ ਆ ਰਹੀਆਂ ਮੁਸ਼ਕਿਲਾਂ ’ਤੇ ਯੋਗ ਕਾਰਵਾਈ ਕੀਤੀ ਜਾਣੀ ਯਕੀਨੀ ਬਣਾਉਣਾ ਹੈ। ਇਹਨਾਂ ਮੁਸ਼ਿਕਲਾਂ ਦੇ ਹੱਲ ਲਈ ਵਧੀਕ ਡਿਪਟੀ ਕਮਿਸ਼ਨਰ (ਜ) ਵੱਲੋਂ ਵੱਖ-ਵੱਖ ਵਿਭਾਗਾਂ ਤੋਂ ਆਏ ਅਧਿਕਾਰੀਆਂ, ਬਾਇਓਮਾਸ ਇੰਡਸਟਰੀਜ਼ ਅਤੇ ਬੇਲਰ ਮਾਲਕਾਂ ਨੂੰ ਕਿਹਾ ਕਿ ਉਨ੍ਹਾਂ ਨੂੰ ਜੋ ਵੀ ਮੁਸ਼ਿਕਲਾਂ ਆ ਰਹੀਆਂ ਹਨ, ਉਨ੍ਹਾਂ ਦਾ ਹੱਲ ਜ਼ਿਲ੍ਹਾ ਪ੍ਰਸ...
ਬਾਬਾ ਸ਼ੇਖ ਫ਼ਰੀਦ ਆਗਮਨ ਪੁਰਬ ਨੂੰ ਸਮਰਪਿਤ 14ਵੇਂ ਕਬੱਡੀ ਕੱਪ ਦਾ ਕੀਤਾ ਗਿਆ ਆਯੋਜਨ

ਬਾਬਾ ਸ਼ੇਖ ਫ਼ਰੀਦ ਆਗਮਨ ਪੁਰਬ ਨੂੰ ਸਮਰਪਿਤ 14ਵੇਂ ਕਬੱਡੀ ਕੱਪ ਦਾ ਕੀਤਾ ਗਿਆ ਆਯੋਜਨ

Local
ਫ਼ਰੀਦਕੋਟ, 23 ਸਤੰਬਰ  – ਬਾਬਾ ਫ਼ਰੀਦ ਆਗਮਨ ਪੁਰਬ ਨੂੰ ਸਮਰਪਿਤ 14ਵੇਂ ਕਬੱਡੀ ਕੱਪ ਦਾ ਆਯੋਜਨ ਸਥਾਨਕ ਨਹਿਰੂ ਸਟੇਡੀਅਮ ਵਿਖੇ ਬਾਬਾ ਫਰੀਦ ਸਪੋਰਟਸ ਕਬੱਡੀ ਕਲੱਬ ਵੱਲੋਂ ਕੀਤਾ ਗਿਆ।  ਇਸ ਮੌਕੇ ਸਪੀਕਰ ਪੰਜਾਬ ਵਿਧਾਨ ਸਭਾ ਸ. ਕੁਲਤਾਰ ਸਿੰਘ ਸੰਧਵਾਂ ਅਤੇ ਵਿਧਾਇਕ ਸ. ਗੁਰਦਿੱਤ ਸਿੰਘ ਸੇਖੋਂ ਮੁੱਖ ਮਹਿਮਾਨ ਵਜੋਂ ਸ਼ਿਰਕਤ ਕਰਕੇ ਖਿਡਾਰੀਆਂ ਨੂੰ ਉਤਸ਼ਾਹਿਤ ਕੀਤਾ ਅਤੇ ਉਨ੍ਹਾਂ ਦੀ ਹੌਸਲਾ ਅਫਜ਼ਾਈ ਕੀਤੀ।  ਸਪੀਕਰ ਸ.ਸੰਧਵਾਂ ਨੇ ਕਿਹਾ ਕਿ ਪੰਜਾਬ ਨੂੰ ਖੇਡਾਂ ਵਿੱਚ ਮੋਹਰੀ ਸੂਬਾ ਬਣਾਉਣ ਲਈ ਪੰਜਾਬ ਸਰਕਾਰ ਲਗਾਤਾਰ ਯਤਨਸ਼ੀਲ ਹੈ। ਉਨ੍ਹਾਂ ਕਿਹਾ ਕਿ ਇਹ ਤਾਂ ਹੀ ਸੰਭਵ ਹੈ ਜੇਕਰ ਨੌਜਵਾਨ ਪੀੜੀ ਨਸ਼ਿਆਂ ਤੋਂ ਦੂਰ ਰਹਿ ਕੇ ਖੇਡਾਂ ਵੱਲ ਉਤਸ਼ਾਹਿਤ ਹੋਵੇਗੀ। ਉਨ੍ਹਾਂ ਟੂਰਨਾਮੈਂਟ ਕਮੇਟੀ ਨੂੰ ਇਕ ਲੱਖ ਰੁਪਏ ਦੇਣ ਦਾ ਐਲਾਨ ਕੀਤਾ। ਇਸ ਮੌਕੇ ਆਪਣੇ ਸੰਬੋਧਨ ਵਿਚ ਵਿਧਾਇਕ ਸ. ਗੁਰਦਿੱਤ ਸਿੰਘ ਸੇਖੋਂ ਨੇ ਕਿਹਾ ਕਿ ਖੇਡਾਂ ਸਾਡਾ ਸਰਵਪੱਖੀ ਵਿਕਾਸ ਕਰਦੀਆਂ ਹਨ।  ਜਦੋਂ ਖਿਡਾਰੀ ਦੂਰ ਦੁਰਾਡੇ ਖੇਡਣ ਜਾਂਦੇ ਹਨ ਤਾਂ ਉਹ ਉਥੋਂ ਬਹੁਤ ਕੁਝ ਸਿੱਖਦੇ ਹਨ। ਖੇਡਾਂ ਸਾਡੇ ਅੰਦਰ ਅੱਗੇ ਵਧਣ ਅ...

ਵਿਧਾਇਕ ਸ਼ੈਰੀ ਕਲਸੀ ਨੇ ਸਿੰਬਲ ਚੌਂਕ ਤੋਂ ਧੁੱਪਸੜੀ ਤੱਕ ਰੋਡ ਲਾਈਟਾਂ ਲਗਾਉਣ ਦੀ ਕਰਵਾਈ ਸ਼ੁਰੂਆਤ

Local
ਬਟਾਲਾ, 23 ਸਤੰਬਰ (    ) ਬਟਾਲਾ ਹਲਕੇ ਅਤੇ ਖਾਸਕਰਕੇ ਸ਼ਹਿਰ ਬਟਾਲਾ ਵਿੱਚ ਕਰਵਾਏ ਜਾ ਰਹੇ ਵਿਕਾਸ ਕਾਰਜਾਂ ਦੀ ਲੜੀ ਵਿੱਚ ਪੰਜਾਬ ਦੇ ਕਾਰਜਕਾਰੀ ਪ੍ਰਧਾਨ ਅਤੇ ਬਟਾਲਾ ਦੇ ਵਿਧਾਇਕ ਅਮਨਸ਼ੇਰ ਸਿੰਘ ਸ਼ੈਰੀ ਕਲਸੀ ਨੇ ਸਿੰਬਲ ਚੌਂਕ ਤੋਂ ਧੁੱਪਸੜੀ ਤੱਕ ਰੋਡ ਲਾਈਟਾਂ (3500 ਮੀਟਰ) ਦੀ ਸ਼ੁਰੂਆਤ ਕਰਵਾਈ, ਜਿਸ ਨਾਲ ਲੋਕਾਂ ਨੂੰ ਵੱਡੀ ਰਾਹਤ ਮਿਲੇਗੀ। ਇਸ ਮੌਕੇ ਗੱਲ ਕਰਦਿਆਂ ਵਿਧਾਇਕ ਸ਼ੈਰੀ ਕਲਸੀ ਨੇ ਰੋਡ ਲਾਈਟਾਂ ਲੱਗ ਜਾਣ ਨਾਲ ਲੋਕਾਂ ਨੂੰ  ਰਾਤ ਸਮੇਂ ਆਵਾਜਾਈ ਦੀ ਵੱਡੀ ਸਹੂਲਤ ਮਿਲੇਗੀ ਅਤੇ ਜੋ ਲੋਕ ਸਵੱਖਤੇ ਸੈਰ ਕਰਦੇ ਹਨ ਉਨ੍ਹਾਂ ਨੂੰ ਵੀ   ਰੋਡ ਲਾਈਟਾਂ ਲੱਗਣ ਨਾਲ ਰਾਹਤ ਮਿਲੇਗੀ। ਇਸ ਮੌਕੇ ਗੱਲ ਕਰਦਿਆਂ ਵਿਧਾਇਕ ਸ਼ੈਰੀ ਕਲਸੀ ਨੇ ਕਿਹਾ ਸ ਭਗਵੰਤ ਸਿੰਘ ਮਾਨ, ਮੁੱਖ ਮੰਤਰੀ ਪੰਜਾਬ ਦੀ ਅਗਵਾਈ ਵਿੱਚ ਸੂਬੇ ਭਰ ਅੰਦਰ ਲੋਕ ਹਿੱਤ ਵਿੱਚ ਵਿਕਾਸ ਕਾਰਜ ਜਾਰੀ ਹਨ ਅਕੇ ਬਟਾਲਾ ਹਲਕੇ ਅੰਦਰ ਵੀ ਵਿਕਾਸ ਕਾਰਜਾਂ ਵਿੱਚ ਕੋਈ ਕਸਰ ਬਾਕੀ ਨਹੀਂ ਛੱਡੀ ਜਾਵੇਗੀ। ਵਿਧਾਇਕ ਸ਼ੈਰੀ ਕਲਸੀ ਨੇ ਅੱਗੇ ਕਿਹਾ ਕਿ ਬਟਾਲਾ ਸ਼ਹਿਰ ਅੰਦਰ ਵੱਖ-ਵੱਖ ਵਿਕ...
ਹੜ੍ਹ ਪ੍ਰਭਾਵਿਤ ਪਿੰਡਾਂ ਦੇ ਪਸ਼ੂ ਪਾਲਕਾਂ ਨੂੰ ਵੰਡਿਆ ਜਾਵੇਗਾ 60 ਕੁਇੰਟਲ ਧਾਤਾਂ ਦਾ ਚੂਰਾ

ਹੜ੍ਹ ਪ੍ਰਭਾਵਿਤ ਪਿੰਡਾਂ ਦੇ ਪਸ਼ੂ ਪਾਲਕਾਂ ਨੂੰ ਵੰਡਿਆ ਜਾਵੇਗਾ 60 ਕੁਇੰਟਲ ਧਾਤਾਂ ਦਾ ਚੂਰਾ

Local
ਫਾਜ਼ਿਲਕਾ 23 ਸਤੰਬਰਫਾਜ਼ਿਲਕਾ ਜਿਲੇ ਦੇ ਹੜ੍ਹ ਪ੍ਰਭਾਵਿਤ ਪਿੰਡਾਂ ਦੇ ਪਸ਼ੂ ਪਾਲਕਾਂ ਨੂੰ ਪਸ਼ੂ ਪਾਲਣ ਵਿਭਾਗ ਦੇ ਰਾਹੀਂ 60 ਕੁਇੰਟਲ ਮਿਨਰਲ ਮਿਕਸਚਰ (ਧਾਤਾਂ ਦਾ ਚੂਰਾ) ਵੰਡਿਆ ਜਾਵੇਗਾ। ਇਸ ਨੂੰ ਅੱਜ ਜ਼ਿਲ੍ਹੇ ਦੇ ਡਿਪਟੀ ਕਮਿਸ਼ਨਰ ਅਮਰਪ੍ਰੀਤ ਕੌਰ ਸੰਧੂ ਆਈਏਐਸ ਨੇ ਹਰੀ ਝੰਡੀ ਵਿਖਾ ਕੇ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਤੋਂ ਰਵਾਨਾ ਕੀਤਾ। ਉਨਾਂ ਨੇ ਦੱਸਿਆ ਕਿ ਪਸ਼ੂ ਪਾਲਣ ਵਿਭਾਗ ਵੱਲੋਂ ਵੱਖ-ਵੱਖ ਸਮਾਜਿਕ ਸੰਸਥਾਵਾਂ ਅਤੇ ਦਾਨੀ ਸੱਜਣਾਂ ਦੇ ਸਹਿਯੋਗ ਨਾਲ 60 ਕੁਇੰਟਲ ਮਿਨਰਲ ਮਿਕਸਚਰ ਦਾ ਪ੍ਰਬੰਧ ਕੀਤਾ ਗਿਆ ਹੈ ਇਸ ਦੀ ਬਾਜਾਰੀ ਕੀਮਤ ਲਗਭਗ 12 ਲੱਖ ਰੁਪਏ ਬਣਦੀ ਹੈ ਅਤੇ ਇਸ ਨੂੰ ਹੜ ਪ੍ਰਭਾਵਿਤ ਪਿੰਡਾਂ ਵਿੱਚ ਵਿਭਾਗ ਵੱਲੋਂ ਕੈਂਪ ਲਗਾ ਕੇ ਪਸ਼ੂ ਪਾਲਕਾਂ ਨੂੰ ਤਕਸੀਮ ਕੀਤਾ ਜਾਵੇਗਾ।ਇਸ ਮੌਕੇ ਵਿਭਾਗ ਦੇ ਡਿਪਟੀ ਡਾਇਰੈਕਟਰ ਡਾ  ਮਨਦੀਪ ਸਿੰਘ ਨੇ ਦੱਸਿਆ ਕਿ ਹਰੇਕ ਜਾਨਵਰ ਨੂੰ ਪ੍ਰਤੀ ਦਿਨ 50 ਗ੍ਰਾਮ ਧਾਤਾਂ ਦਾ ਚੂਰਾ ਵੰਡ ਵਿੱਚ ਮਿਲਾ ਕੇ ਦਿੱਤਾ ਜਾਣਾ ਚਾਹੀਦਾ ਹੈ। ਇਸ ਨਾਲ ਪਸ਼ੂਆਂ ਦੇ ਸਿਹਤ ਤੰਦਰੁਸਤ ਰਹਿੰਦੀ ਹੈ। ਉਹਨਾਂ ਨੇ ਕਿਹਾ ਕਿ ਹੜਾਂ ਤੋਂ ਬਾਅਦ ਚਾਰੇ ਦੀ ਘਾਟ ਵਰਗੀਆਂ ਮੁਸ਼ਕਿਲਾਂ ਕਾਰਨ ਜ...
ਸ਼ਬਜੀ ਕਾਸ਼ਤਕਾਰ ਝੋਨੇ ਦੀ ਪਰਾਲੀ ਦੀ ਸਾਂਭ ਸੰਭਾਲ ਲਈ ਬੇਲਰ ਦੀ ਵਰਤੋਂ ਕਰਨ : ਮੁੱਖ ਖੇਤੀਬਾੜੀ ਅਫਸਰ

ਸ਼ਬਜੀ ਕਾਸ਼ਤਕਾਰ ਝੋਨੇ ਦੀ ਪਰਾਲੀ ਦੀ ਸਾਂਭ ਸੰਭਾਲ ਲਈ ਬੇਲਰ ਦੀ ਵਰਤੋਂ ਕਰਨ : ਮੁੱਖ ਖੇਤੀਬਾੜੀ ਅਫਸਰ

Local
ਬਟਾਲਾ, 23 ਸਤੰਬਰ  (    ) ਜਿਲ੍ਹਾ ਗੁਰਦਾਸਪੁਰ ਵਿੱਚ ਸਾਲ 2025 ਦੌਰਾਨ ਝੋਨੇ ਦੀ ਪਰਾਲੀ ਨੂੰ ਅੱਗ ਲੱਗਣ ਦੀਆਂ ਘਟਨਾਵਾਂ ਨੂੰ ਜੀਰੋ ਪੱਧਰ 'ਤੇ ਲਿਆਉਣ ਦੇ ਮਿੱਥੇ ਟੀਚੇ ਨੂੰ ਪੂਰਾ ਕਰਨ ਲਈ ਡਿਪਟੀ ਕਮਿਸ਼ਨਰ ਗੁਰਦਾਸਪੁਰ ਵਿਚ ਜ਼ਿਲ੍ਹਾ ਪ੍ਰਸ਼ਾਸ਼ਨ ਵਲੋਂ ਚਲਾਈ ਜਾ ਰਹੀ ਮੁਹਿੰਮ ਤਹਿਤ ਖ਼ੇਤੀਬਾੜੀ ਅਤੇ ਕਿਸਾਨ ਭਲਾਈ ਵਿਭਾਗ ਵੱਲੋਂ ਸ਼ਬਜੀ ਕਾਸ਼ਤਕਾਰਾਂ ਨੂੰ ਝੋਨੇ ਦੀ  ਪਰਾਲੀ ਦੀ ਖੇਤ ਤੋਂ ਬਾਹਰ ਸੰਭਾਲ ਲਈ ਪ੍ਰੇਰਿਤ ਕਰਨ  ਲਈ ਬਲਾਕ ਬਟਾਲਾ ਦੇ ਪਿੰਡ ਬਾਸਰਪੁਰਾ ਵਿਚ ਸਬਜੀ ਕਾਸ਼ਤਕਾਰਾਂ ਨਾਲ ਮੀਟਿੰਗ ਕੀਤੀ ਗਈ। ਮੀਟਿੰਗ ਦੀ ਪ੍ਰਧਾਨਗੀ ਡਾ .ਅਮਰੀਕ ਸਿੰਘ ਮੁੱਖ ਖੇਤੀਬਾੜੀ ਅਫ਼ਸਰ ਨੇ ਕੀਤੀ। ਇਸ ਮੌਕੇ ਕੁਲਵਿੰਦਰ ਕੌਰ ਖੇਤੀ ਵਿਸਥਾਰ ਅਫ਼ਸਰ ਹਾਜ਼ਰ ਸਨ। ਕਿਸਾਨਾਂ ਨਾਲ ਗੱਲਬਾਤ ਡਾ.ਅਮਰੀਕ ਸਿੰਘ ਨੇ ਦੱਸਿਆ ਕਿ ਜ਼ਿਲਾ ਗੁਰਦਾਸਪੁਰ ਵਿਚ ਬਲਾਕ ਬਟਾਲਾ, ਡੇਰਾ ਬਾਬਾ ਨਾਨਕ, ਕਲਾਨੌਰ  ਅਤੇ ਗੁਰਦਾਸਪੁਰ ਦੇ  ਕਰੀਬ 35 ਪਿੰਡਾਂ ਵਿਚ ਅਗੇਤੀ ਸ਼ਬਜੀ ਜਿਵੇਂ ਫੁੱਲ ਗੋਭੀ,ਆਲੂ ਅਤੇ ਮਟਰ ਦੀ ਕਾਸ਼ਤ ਕਰਦੇ ਹਨ। ਉਨ੍ਹਾਂ ਦੱਸਿਆ ਕਿ ਸਬਜੀ ਕਾਸ਼ਤਕਾਰ ਵਲੋਂ ਆਮ ਕਰਕੇ...
ਰਮਨ ਬਹਿਲ ਅਤੇ ਚੇਅਰਮੈਨ ਰਾਜੀਵ ਸ਼ਰਮਾ ਨੇ ਪਿੰਡ ਹਯਾਤ ਨਗਰ ਵਿੱਚ ਵਿਕਾਸ ਪ੍ਰੋਜੈਕਟਾਂ ਦੇ ਨੀਂਹ ਪੱਥਰ ਰੱਖੇ

ਰਮਨ ਬਹਿਲ ਅਤੇ ਚੇਅਰਮੈਨ ਰਾਜੀਵ ਸ਼ਰਮਾ ਨੇ ਪਿੰਡ ਹਯਾਤ ਨਗਰ ਵਿੱਚ ਵਿਕਾਸ ਪ੍ਰੋਜੈਕਟਾਂ ਦੇ ਨੀਂਹ ਪੱਥਰ ਰੱਖੇ

Local
ਗੁਰਦਾਸਪੁਰ, 22 ਸਤੰਬਰ (       ) - ਸ੍ਰੀ ਰਮਨ ਬਹਿਲ ਅਤੇ ਨਗਰ ਸੁਧਾਰ ਟਰੱਸਟ ਗੁਰਦਾਸਪੁਰ ਦੇ ਚੇਅਰਮੈਨ ਸ੍ਰੀ ਰਾਜੀਵ ਸ਼ਰਮਾ ਵੱਲੋਂ ਅੱਜ ਵਿਧਾਨ ਸਭਾ ਹਲਕਾ ਗੁਰਦਾਸਪੁਰ ਦੇ ਪਿੰਡ ਹਯਾਤ ਨਗਰ ਵਿਖੇ ਵੱਖ-ਵੱਖ ਵਿਕਾਸ ਪ੍ਰੋਜੈਕਟਾਂ ਦਾ ਨੀਂਹ ਪੱਥਰ ਰੱਖਿਆ। ਇਨ੍ਹਾਂ ਵਿਕਾਸ ਪ੍ਰੋਜੈਕਟਾਂ ਉੱਪਰ 2.81 ਕਰੋੜ ਰੁਪਏ ਖ਼ਰਚੇ ਜਾਣਗੇ। ਵਿਕਾਸ ਪ੍ਰੋਜੈਕਟਾਂ ਦਾ ਨੀਂਹ ਪੱਥਰ ਰੱਖਣ ਮੌਕੇ ਆਮ ਆਦਮੀ ਪਾਰਟੀ ਦੇ ਸੀਨੀਅਰ ਆਗੂ ਅਤੇ ਹਲਕਾ ਇੰਚਾਰਜ ਸ੍ਰੀ ਰਮਨ ਬਹਿਲ ਨੇ ਇੱਕ ਭਰਵੇਂ ਇਕੱਠ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਪਿੰਡ ਹਯਾਤ ਨਗਰ ਵਿਖੇ 2.81 ਕਰੋੜ ਰੁਪਏ ਦੀ ਲਾਗਤ ਨਾਲ ਵੱਖ-ਵੱਖ ਵਿਕਾਸ ਕਾਰਜ ਕੀਤੇ ਜਾਣਗੇ, ਜਿਨ੍ਹਾਂ ਵਿੱਚ 1.34 ਕਰੋੜ ਰੁਪਏ ਦੀ ਲਾਗਤ ਨਾਲ ਪਿੰਡ ਦੀਆਂ ਗਲੀਆਂ ਵਿੱਚ ਇੰਟਰਲਾਕ ਟਾਈਲਾਂ ਲਗਾਈਆਂ ਜਾਣਗੀਆਂ। 17.03 ਲੱਖ ਰੁਪਏ ਦੀ ਲਾਗਤ ਨਾਲ ਪਿੰਡ ਵਿੱਚ ਪਾਰਕ ਬਣਾਈ ਜਾਵੇਗੀ। ਪਿੰਡ ਦੇ ਛੱਪੜ ਦੀ ਰੀਟੇਨਿੰਗ ਵਾਲ, ਛੱਪੜ ਦੇ ਆਲੇ-ਦੁਆਲੇ ਇੰਟਰਲਾਕ ਟਾਈਲਾਂ ਅਤੇ ਲਾਈਟਾਂ ਲਗਾਉਣ ਉੱਪਰ 50 ਲੱਖ ਰੁਪਏ, ਪਿੰਡ ਦੀ ਡਿਸਪੈਂਸਰੀ ਵਿੱਚ ਇੱਕ ਨਵਾਂ ਕਮਰਾ ਬਣਾਉਣ ਲਈ 5 ਲੱਖ ਰੁਪ...
ਸਪੀਕਰ ਕੁਲਤਾਰ ਸਿੰਘ ਸੰਧਵਾਂ ਵੱਲੋਂ ਬਾਬਾ ਫਰੀਦ ਜੀ ਦੇ ਆਗਮਨ ਪੁਰਬ ਮੌਕੇ ਸੰਗਤਾਂ ਨੂੰ ਵਧਾਈ

ਸਪੀਕਰ ਕੁਲਤਾਰ ਸਿੰਘ ਸੰਧਵਾਂ ਵੱਲੋਂ ਬਾਬਾ ਫਰੀਦ ਜੀ ਦੇ ਆਗਮਨ ਪੁਰਬ ਮੌਕੇ ਸੰਗਤਾਂ ਨੂੰ ਵਧਾਈ

Local
ਫ਼ਰੀਦਕੋਟ, 22 ਸਤੰਬਰ   (   )- ਪੰਜਾਬ ਵਿਧਾਨ ਸਭਾ ਦੇ ਸਪੀਕਰ ਸ. ਕੁਲਤਾਰ ਸਿੰਘ ਸੰਧਵਾਂ ਨੇ ਮਹਾਨ ਸੂਫ਼ੀ ਸੰਤ ਬਾਬਾ ਫਰੀਦ ਜੀ ਦੇ ਆਗਮਨ ਪੁਰਬ ਦੇ ਪਾਵਨ ਮੌਕੇ ’ਤੇ ਦੇਸ਼ ਅਤੇ ਵਿਦੇਸ਼ ਵਿਚ ਵੱਸਦੇ ਸਮੂਹ ਭਾਈਚਾਰੇ ਨੂੰ ਦਿਲੋਂ ਵਧਾਈ ਦਿੱਤੀ ਹੈ। ਸ. ਸੰਧਵਾਂ ਨੇ ਕਿਹਾ ਕਿ ਬਾਬਾ ਸ਼ੇਖ ਫਰੀਦ ਜੀ ਦੀ ਬਾਣੀ ਮਨੁੱਖਤਾ ਲਈ ਰਾਹ-ਦਰਸਾਉਣ ਵਾਲੀ ਜੋਤ ਹੈ। ਉਨ੍ਹਾਂ ਦੇ ਉਪਦੇਸ਼ ਅਮਨ-ਸ਼ਾਂਤੀ, ਭਾਈਚਾਰਕ ਸਾਂਝ, ਨਿਮਰਤਾ ਅਤੇ ਆਪਸੀ ਪ੍ਰੇਮ ਦੇ ਜੀਵੰਤ ਸੁਨੇਹੇ ਹਨ। ਬਾਬਾ ਫਰੀਦ ਜੀ ਨੇ ਆਪਣੇ ਸ਼ਬਦਾਂ ਰਾਹੀਂ ਲੋਕਾਂ ਨੂੰ ਅਸਲੀ ਮਨੁੱਖਤਾ ਦਾ ਮਰਮ ਸਮਝਾਇਆ ਅਤੇ ਦੱਸਿਆ ਕਿ ਸਾਦਗੀ ਅਤੇ ਸਚਾਈ ਨਾਲ ਭਰਪੂਰ ਜੀਵਨ ਹੀ ਸੱਚੇ ਅਰਥਾਂ ਵਿੱਚ ਆਦਰਸ਼ ਜੀਵਨ ਹੈ। ਸਪੀਕਰ ਨੇ ਕਿਹਾ ਕਿ ਬਾਬਾ ਫਰੀਦ ਜੀ ਦੀ ਬਾਣੀ ਮੌਜੂਦਾ ਸਮੇਂ ਦੇ ਪਦਾਰਥਵਾਦੀ ਅਤੇ ਤਣਾਅ-ਭਰੇ ਸਮਾਜ ਲਈ ਹੋਰ ਵੀ ਵੱਧ ਮਹੱਤਵਪੂਰਨ ਹੈ। ਜੇ ਅਸੀਂ ਉਨ੍ਹਾਂ ਦੇ ਦੱਸੇ ਮਾਰਗ ’ਤੇ ਚੱਲ ਕੇ ਆਪਸੀ ਪ੍ਰੇਮ, ਸਹਿਣਸ਼ੀਲਤਾ ਅਤੇ ਮਿਲਜੁਲ ਨਾਲ ਜੀਵਨ ਬਿਤਾਈਏ ਤਾਂ ਇੱਕ ਸੁੰਦਰ ਅਤੇ ਸਮਰੱਥ ਸਮਾਜ ਦੀ ਸਿਰਜਣਾ ਸੰਭਵ ਹੈ। ਸ....