ਐੱਨ.ਐੱਸ.ਐੱਸ ਵਲੰਟੀਅਰਾਂ ਨੂੰ ਖੋਜ-ਬਚਾਅ ਅਤੇ ਬੇਸਿਕ ਲਾਈਫ ਸਪੋਰਟ ਦੀ ਦਿੱਤੀ ਉੱਚ ਪੱਧਰੀ ਸਿਖਲਾਈ
ਤਰਨ ਤਾਰਨ, 15 ਜੁਲਾਈ : ਮਹਾਤਮਾ ਗਾਂਧੀ ਸਟੇਟ ਇੰਸਟੀਚਿਊਟ ਆਫ਼ ਪਬਲਿਕ ਐਡਮਿਨਿਸਟ੍ਰੇਸ਼ਨ (ਮਗਸੀਪਾ), ਚੰਡੀਗੜ੍ਹ ਵੱਲੋਂ ਸ਼੍ਰੀ ਗੁਰੂ ਅਰਜਨ ਦੇਵ ਸਰਕਾਰੀ ਕਾਲਜ, ਤਰਨ ਤਾਰਨ ਵਿਖੇ ਕਰਵਾਏ ਜਾ ਰਹੇ ਸੱਤ ਦਿਨਾਂ ਦੇ ਯੁਵਾ ਆਪਦਾ ਮਿਤਰ ਯੋਜਨਾ ਸਿਖਲਾਈ ਪ੍ਰੋਗਰਾਮ ਦੇ ਤੀਜੇ ਦਿਨ ਐੱਨ.ਐੱਸ.ਐੱਸ ਵਲੰਟੀਅਰਾਂ ਨੂੰ ਖੋਜ-ਬਚਾਅ ਅਤੇ ਬੇਸਿਕ ਲਾਈਫ ਸਪੋਰਟ ਸੰਬੰਧੀ ਵਿਸਤ੍ਰਿਤ ਪ੍ਰਯੋਗਾਤਮਕ ਸਿਖਲਾਈ ਦਿੱਤੀ ਗਈ।
ਸਿਖਲਾਈ ਮਗਸੀਪਾ ਚੰਡੀਗੜ੍ਹ ਦੀ ਟੀਮ ਅੰਕੁਰ ਸ਼ਰਮਾ, ਸਚਿਨ ਸ਼ਰਮਾ ਆਯੁਸ਼ ਠਾਕੁਰ, ਜਾਨਸਨ, ਮਿਸ ਕੋਮਲ ਅਤੇ ਮਿਸ ਪ੍ਰੇਰਣਾ ਵੱਲੋਂ ਕਰਵਾਈ ਗਈ।
ਤਕਨੀਕੀ ਸੈਸ਼ਨਾਂ ਦੌਰਾਨ ਵਲੰਟੀਅਰਾਂ ਨੂੰ ਖੋਜ-ਬਚਾਅ ਦੀ ਮਹੱਤਤਾ ਬਾਰੇ ਜਾਣੂ ਕਰਵਾਇਆ ਗਿਆ ਅਤੇ ਇਮਾਰਤਾਂ ਦੇ ਢਹਿ ਜਾਣ ਦੇ ਵੱਖ-ਵੱਖ ਰੂਪਾਂ ਬਾਰੇ ਵਿਸਥਾਰ ਨਾਲ ਜਾਣਕਾਰੀ ਦਿੱਤੀ ਗਈ। ਇਸ ਦੇ ਨਾਲ ਹੀ ਮਲਬੇ ਵਿੱਚ ਫਸੇ ਲੋਕਾਂ ਨੂੰ ਸੁਰੱਖਿਅਤ ਢੰਗ ਨਾਲ ਬਚਾਉਣ ਦੀਆਂ ਆਧੁਨਿਕ ਤਕਨੀਕਾਂ ਅਤੇ ਰੈਸਕਿਊ ਟੀਮ ਦੀ ਸੁਰੱਖਿਆ ਸਬੰਧੀ ਮਹੱਤਵਪੂਰਨ ਦਿਸ਼ਾ-ਨਿਰਦੇਸ਼ ਵੀ ਸਾਂਝੇ ਕੀਤੇ ਗਏ।
ਪ੍ਰਯੋਗਾਤਮਕ ਸਿਖਲਾਈ ਦੌਰਾਨ ਵਲ...








