Monday, November 9Malwa News
Shadow

Local

ਕਿਸਾਨ ਸੁੱਕੀ ਫ਼ਸਲ ਹੀ ਮੰਡੀਆਂ ਵਿੱਚ ਲਿਆਉਣ: ਡਿਪਟੀ ਕਮਿਸ਼ਨਰ

ਕਿਸਾਨ ਸੁੱਕੀ ਫ਼ਸਲ ਹੀ ਮੰਡੀਆਂ ਵਿੱਚ ਲਿਆਉਣ: ਡਿਪਟੀ ਕਮਿਸ਼ਨਰ

Local
ਬਰਨਾਲਾ, 1 ਨਵੰਬਰ-    ਡਿਪਟੀ ਕਮਿਸ਼ਨਰ ਸ੍ਰੀ ਹਰਪ੍ਰੀਤ ਸਿੰਘ ਆਈਏਐੱਸ ਨੇ ਜ਼ਿਲ੍ਹੇ ਦੇ ਕਿਸਾਨਾਂ ਨੂੰ ਅਪੀਲ ਕੀਤੀ ਹੈ ਕਿ ਉਹ ਆਪਣੀ ਝੋਨੇ ਦੀ ਫ਼ਸਲ ਚੰਗੀ ਤਰ੍ਹਾਂ ਸੁਕਾ ਕੇ ਹੀ ਮੰਡੀਆਂ ਵਿੱਚ ਲੈ ਕੇ ਆਉਣ।   ਉਨ੍ਹਾਂ ਕਿਹਾ ਕਿ ਚੱਲ ਰਹੇ ਸੀਜ਼ਨ ਦੌਰਾਨ ਜ਼ਿਲ੍ਹਾ ਬਰਨਾਲਾ ਦੀਆਂ ਮੰਡੀਆਂ ਵਿੱਚ ਝੋਨੇ ਦੀ ਆਮਦ, ਖਰੀਦ, ਲਿਫਟਿੰਗ ਅਤੇ ਕਿਸਾਨਾਂ ਨੂੰ ਭੁਗਤਾਨ ਦਾ ਕੰਮ ਲਗਾਤਾਰ ਜਾਰੀ ਹੈ। ਉਨ੍ਹਾਂ ਕਿਸਾਨਾਂ ਨੂੰ ਅਪੀਲ ਕੀਤੀ ਕਿ ਉਹ ਨਿਰਧਾਰਤ ਮਾਪਦੰਡਾਂ ਦੀ ਪਾਲਣਾ ਕਰਦਿਆਂ ਆਪਣੀ ਫ਼ਸਲ ਮੰਡੀਆਂ ਵਿੱਚ ਲਿਆਉਣ, ਤਾਂ ਜੋ ਉਨ੍ਹਾਂ ਨੂੰ ਝੋਨੇ ਦੀ ਵਿਕਰੀ ਸਮੇਂ ਕਿਸੇ ਕਿਸਮ ਦੀ ਮੁਸ਼ਕਿਲ ਦਾ ਸਾਹਮਣਾ ਨਾ ਕਰਨਾ ਪਵੇ।  ਉਹਨਾਂ ਦੱਸਿਆ ਕਿ ਬੀਤੀ ਸ਼ਾਮ ਤੱਕ ਜ਼ਿਲ੍ਹੇ ਦੀਆਂ ਵੱਖ ਵੱਖ ਮੰਡੀਆਂ ਵਿੱਚ ਕੁੱਲ 346866 ਮੀਟ੍ਰਿਕ ਟਨ ਜਿਣਸ ਦੀ ਆਮਦ ਹੋਈ, ਜਿਸ ਵਿਚੋਂ ਹੁਣ ਤੱਕ ਕੁੱਲ 309828 ਮੀਟ੍ਰਿਕ ਟਨ ਫ਼ਸਲ ਖ਼ਰੀਦੀ ਗਈ ਹੈ। ਜਿਸ ਵਿੱਚੋਂ 646 ਕਰੋੜ ਰੁਪਏ ਦੀ ਅਦਾਇਗੀ ਹੋ ਚੁੱਕੀ ਹੈ।   ਉਨ੍ਹਾਂ ਦੱਸਿਆ ਕਿ ਪਨਗ੍ਰੇਨ ਵਲੋਂ 133547 ਮੀਟ੍ਰਿਕ ਟਨ, ਮਾਰਕਫੈੱਡ ਵਲੋਂ 75017 ਮੀਟ੍ਰਿਕ ਟਨ...
ਕੋਟਕਪੂਰਾ ਵਿਖੇ ਯੂਥ ਰਨ-2026 ਮੈਰਾਥਨ ਦੌੜ ਦਾ ਆਯੋਜਨ

ਕੋਟਕਪੂਰਾ ਵਿਖੇ ਯੂਥ ਰਨ-2026 ਮੈਰਾਥਨ ਦੌੜ ਦਾ ਆਯੋਜਨ

Local
01 ਨਵੰਬਰ- ਜਿਲ੍ਹਾ ਪ੍ਰਸ਼ਾਸਨ ਫਰੀਦਕੋਟ ਵੱਲੋਂ ਪੰਜਾਬ ਦਿਵਸ ਮੌਕੇ ਕੋਟਕਪੂਰਾ ਵਿਖੇ ਯੂਥ ਰਨ-2026 ਮੈਰਾਥਨ ਦੌੜ ਦਾ ਆਯੋਜਨ ਕੀਤਾ ਗਿਆ। ਜਿਸ ਵਿਚ ਪੰਜਾਬ ਸਪੀਕਰ ਪੰਜਾਬ ਵਿਧਾਨ ਸਭਾ ਸ.ਕੁਲਤਾਰ ਸਿੰਘ ਸੰਧਵਾਂ ਨੇ ਮੁੱਖ ਮਹਿਮਾਨ ਵਜੋਂ ਸ਼ਿਰਕਤ ਕੀਤੀ ਅਤੇ ਇਸ ਮੈਰਾਥਨ ਨੂੰ ਹਰੀ ਝੰਡੀ ਦੇ ਕੇ ਰਵਾਨਾ ਕੀਤਾ। ਮੈਰਾਥਨ ਦੀ ਸ਼ੁਰੂਆਤ ਡਾ. ਹਰੀ ਸਿੰਘ ਸੇਵਕ ਸੀਨੀਅਰ ਸੈਕੰਡਰੀ ਸਕੂਲ ਤੋਂ ਹੋ ਕੇ ਫਲਾਈਓਵਰ ਫਰੀਦਕੋਟ ਰੋਡ ਤੋਂ ਲੰਘ ਕੇ ਪਿੰਡ ਸੰਧਵਾਂ ਸਥਿਤ ਪੀ.ਐਮ.ਸ੍ਰੀ ਸਰਕਾਰੀ ਸੀਨੀਅਰ ਸਕੈਂਡਰੀ ਸਕੂਲ ਤੋਂ ਯੂ-ਟਰਨ ਲੈ ਕੇ ਦੇਵ ਬ੍ਰਦਰਜ਼ ਸ਼ੋਅਰੂਮ ਤੋਂ ਸਿਵਲ ਹਸਪਤਾਲ ਕੋਟਕਪੂਰਾ ਰਾਹੀਂ ਵਾਪਸ ਡਾ. ਹਰੀ ਸਿੰਘ ਸੇਵਕ ਸੀਨੀਅਰ ਸੈਕੰਡਰੀ ਸਕੂਲ ਦੇ ਗੇਟ ਨੰਬਰ 2 ਵਿਖੇ ਸਮਾਪਤ ਹੋਈ। ਸਪੀਕਰ ਸ.ਕੁਲਤਾਰ ਸਿੰਘ  ਸੰਧਵਾਂ ਨੇ ਕਿਹਾ ਕਿ ਇਸ ਮੈਰਾਥਨ ਦਾ ਮੁੱਖ ਉਦੇਸ਼ ਸਿਹਤਮੰਦ ਤੇ ਨਸ਼ਾ ਮੁਕਤ ਪੰਜਾਬ ਹੈ। ਉਨ੍ਹਾਂ ਕਿਹਾ ਕਿ ਕੁਝ ਦੇਸ਼ ਵਿਰੋਧੀ ਤਾਕਤਾਂ ਵੱਲੋਂ ਪੰਜਾਬ ਨੂੰ ਨਸ਼ਿਆਂ ਦੇ ਨਾਂ ਤੇ ਬਦਨਾਮ ਕਰਨ ਦੀਆਂ ਕੋਸ਼ਿਸ਼ਾਂ ਕੀਤੀਆਂ ਜਾ ਰਹੀਆਂ ਹਨ ਪਰ ਪੰਜਾਬ ਵਾਸੀ ਇਸ ਨੂੰ ਸਫਲ ਨਹੀਂ ਹੋਣ ਦੇਣਗ...
ਨਸ਼ਿਆਂ ਅਤੇ ਅਪਰਾਧ ਖਿਲਾਫ਼ ਸ੍ਰੀ ਮੁਕਤਸਰ ਸਾਹਿਬ ਪੁਲਿਸ ਦੀ ਵੱਡੀ ਕਾਰਵਾਈ

ਨਸ਼ਿਆਂ ਅਤੇ ਅਪਰਾਧ ਖਿਲਾਫ਼ ਸ੍ਰੀ ਮੁਕਤਸਰ ਸਾਹਿਬ ਪੁਲਿਸ ਦੀ ਵੱਡੀ ਕਾਰਵਾਈ

Local
ਸ੍ਰੀ ਮੁਕਤਸਰ ਸਾਹਿਬ, 01 ਨਵੰਬਰ: ਮਾਨਯੋਗ ਡੀ.ਜੀ.ਪੀ. ਪੰਜਾਬ ਜੀ ਅਤੇ ਐਸ.ਐਸ.ਪੀ. ਸ੍ਰੀ ਮੁਕਤਸਰ ਸਾਹਿਬ ਸ੍ਰੀ ਅਭਿਮਨਯੂ ਰਾਣਾ ਆਈ.ਪੀ.ਐਸ. ਜੀ ਦੀਆਂ ਹਦਾਇਤਾਂ ਤਹਿਤ “ਯੁੱਧ ਨਸ਼ਿਆਂ ਵਿਰੁੱਧ” ਮੁਹਿੰਮ ਨੂੰ ਹੋਰ ਪ੍ਰਭਾਵਸ਼ਾਲੀ ਢੰਗ ਨਾਲ ਅੱਗੇ ਵਧਾਉਂਦਿਆਂ ਸ੍ਰੀ ਮੁਕਤਸਰ ਸਾਹਿਬ ਪੁਲਿਸ ਵੱਲੋਂ ਨਸ਼ਾ ਤਸਕਰਾਂ, ਸ਼ਰਾਰਤੀ ਅਨਸਰਾਂ ਅਤੇ ਅਪਰਾਧਿਕ ਗਤੀਵਿਧੀਆਂ ਵਿੱਚ ਸ਼ਾਮਲ ਵਿਅਕਤੀਆਂ ਖਿਲਾਫ਼ ਵਿਸ਼ੇਸ਼ CASO (Cordon and Search Operation) ਅਭਿਆਨ ਚਲਾਇਆ ਗਿਆ। ਇਸ ਵਿਸ਼ੇਸ਼ ਅਭਿਆਨ ਦੌਰਾਨ ਜ਼ਿਲ੍ਹੇ ਦੇ ਵੱਖ-ਵੱਖ ਹਿੱਸਿਆਂ ਵਿੱਚ ਪੁਲਿਸ ਟੀਮਾਂ ਵੱਲੋਂ ਨਸ਼ਾ ਤਸਕਰੀ ਅਤੇ ਹੋਰ ਅਪਰਾਧਿਕ ਗਤੀਵਿਧੀਆਂ ਨਾਲ ਸਬੰਧਤ ਸ਼ੱਕੀ ਵਿਅਕਤੀਆਂ ਦੇ ਟਿਕਾਣਿਆਂ ਅਤੇ ਘਰਾਂ ਦੀ ਬਾਰੀਕੀ ਨਾਲ ਤਲਾਸ਼ੀ ਲਈ ਗਈ। ਪੁਲਿਸ ਵੱਲੋਂ ਅਜਿਹੇ ਵਿਅਕਤੀਆਂ ਦੀ ਪਛਾਣ ਕਰਕੇ ਉਨ੍ਹਾਂ ਦੇ ਪਿਛਲੇ ਅਪਰਾਧਿਕ ਰਿਕਾਰਡ ਦੀ ਵੀ ਜਾਂਚ ਕੀਤੀ ਗਈ। CASO ਅਭਿਆਨ ਦੌਰਾਨ ਸ਼ੱਕੀ ਵਿਅਕਤੀਆਂ ਦੀ ਪਛਾਣ ਅਤੇ ਅਪਰਾਧਿਕ ਪਿਛੋਕੜ ਦੀ ਜਾਂਚ ਲਈ PAIS ਐਪ ਦੀ ਵਰਤੋਂ ਕੀਤੀ ਗਈ, ਜਦਕਿ ਸ਼ੱਕੀ ਵਾਹਨਾਂ ਦੀ ਮਾਲਕੀ ਅਤੇ ਹੋਰ ਵੇਰਵਿਆਂ...
ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ ਤਹਿਤ ਹਰਜੋਤ ਸਿੰਘ ਬੈਂਸ ਨੇ ਨਾਨੋਵਾਲ ਅਤੇ ਤਾਰਾਪੁਰ ਤੋਂ ਦੋ ਬੱਸਾਂ ਨੂੰ ਕੀਤਾ ਰਵਾਨਾ

ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ ਤਹਿਤ ਹਰਜੋਤ ਸਿੰਘ ਬੈਂਸ ਨੇ ਨਾਨੋਵਾਲ ਅਤੇ ਤਾਰਾਪੁਰ ਤੋਂ ਦੋ ਬੱਸਾਂ ਨੂੰ ਕੀਤਾ ਰਵਾਨਾ

Local
ਸ੍ਰੀ ਅਨੰਦਪੁਰ ਸਾਹਿਬ 31 ਅਕਤੂਬਰ : ਕੈਬਨਿਟ ਮੰਤਰੀ ਹਰਜੋਤ ਸਿੰਘ ਬੈਂਸ ਵੱਲੋਂ ਅੱਜ ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ ਤਹਿਤ ਵਿਧਾਨ ਸਭਾ ਹਲਕਾ ਸ੍ਰੀ ਅਨੰਦਪੁਰ ਸਾਹਿਬ ਦੇ ਪਿੰਡ ਨਾਨੋਵਾਲ ਅਤੇ ਤਾਰਾਪੁਰ ਤੋਂ ਅੰਮ੍ਰਿਤਸਰ ਸਾਹਿਬ  ਦੇ ਧਾਰਮਿਕ ਅਸਥਾਨਾਂ ਦੇ ਦਰਸ਼ਨਾਂ ਲਈ ਦੋ ਬੱਸਾਂ ਨੂੰ ਹਰੀ ਝੰਡੀ ਦਿਖਾ ਕੇ ਰਵਾਨਾ ਕੀਤਾ ਗਿਆ। ਇਸ ਮੌਕੇ ਦੋਵਾਂ ਪਿੰਡਾਂ ਦੇ ਸ਼ਰਧਾਲੂਆਂ ਵਿੱਚ ਭਾਰੀ ਉਤਸ਼ਾਹ ਦੇਖਣ ਨੂੰ ਮਿਲਿਆ। ਪਿੰਡ ਨਾਨੋਵਾਲ ਤੋਂ 56 ਸ਼ਰਧਾਲੂਆਂ ਦੀ ਬੱਸ ਰਵਾਨਾ ਕੀਤੀ ਗਈ, ਜਦਕਿ ਪਿੰਡ ਤਾਰਾਪੁਰ ਤੋਂ 43 ਸ਼ਰਧਾਲੂ ਅੰਮ੍ਰਿਤਸਰ ਵਿਖੇ ਧਾਰਮਿਕ ਅਸਥਾਨਾਂ ਦੇ ਦਰਸ਼ਨਾਂ ਲਈ ਰਵਾਨਾ ਹੋਏ। ਇਸ ਤਰ੍ਹਾਂ ਕੁੱਲ 99 ਸ਼ਰਧਾਲੂਆਂ ਨੂੰ ਤੀਰਥ ਯਾਤਰਾ ਦਾ ਲਾਭ ਮਿਲਿਆ।      ਇਸ ਮੌਕੇ ਕੈਬਨਿਟ ਮੰਤਰੀ ਹਰਜੋਤ ਸਿੰਘ ਬੈਂਸ ਨੇ ਕਿਹਾ ਕਿ ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ ਪੰਜਾਬ ਸਰਕਾਰ ਦਾ ਇੱਕ ਸ਼ਲਾਘਾਯੋਗ ਉਪਰਾਲਾ ਹੈ, ਜਿਸ ਦਾ ਮੁੱਖ ਮਕਸਦ ਸੂਬੇ ਦੇ ਬਜ਼ੁਰਗਾਂ ਅਤੇ ਸ਼ਰਧਾਲੂਆਂ ਨੂੰ ਉਨ੍ਹਾਂ ਦੀ ਆਸਥਾ ਨਾਲ ਜੁੜੇ ਧਾਰਮਿਕ ਅਸਥਾਨਾਂ ਦੇ ਦਰਸ਼ਨ ਕਰਵਾਉਣ ਦੀ ਸਹੂਲਤ ਪ੍ਰਦਾਨ ਕਰਨਾ ...
ਸੁਰੱਖਿਅਤ ਬਚਪਨ ਅਭਿਆਨ ਤਹਿਤ ਸਾਹਿਬਜ਼ਾਦਾ ਅਜੀਤ ਸਿੰਘ ਅਕੈਡਮੀ ਵਿਖੇ ਜਾਗਰੂਕਤਾ ਕੈਂਪ ਲਗਾਇਆ

ਸੁਰੱਖਿਅਤ ਬਚਪਨ ਅਭਿਆਨ ਤਹਿਤ ਸਾਹਿਬਜ਼ਾਦਾ ਅਜੀਤ ਸਿੰਘ ਅਕੈਡਮੀ ਵਿਖੇ ਜਾਗਰੂਕਤਾ ਕੈਂਪ ਲਗਾਇਆ

Local
ਰੂਪਨਗਰ, 31 ਅਕਤੂਬਰ: ਪੰਜਾਬ ਰਾਜ ਕਾਨੂੰਨੀ ਸੇਵਾਵਾਂ ਅਥਾਰਟੀ ਐੱਸ.ਏ.ਐੱਸ. ਨਗਰ ਦੀਆਂ ਹਦਾਇਤਾਂ ਅਤੇ ਜ਼ਿਲ੍ਹਾ ਤੇ ਸੈਸ਼ਨ ਜੱਜ-ਕਮ-ਚੇਅਰਮੈਨ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਰੂਪਨਗਰ ਸ. ਹਰਜੀਤ ਸਿੰਘ ਦੀ ਅਗਵਾਈ ਹੇਠ ਸਾਹਿਬਜ਼ਾਦਾ ਅਜੀਤ ਸਿੰਘ ਅਕੈਡਮੀ ਰੂਪਨਗਰ ਵਿਖੇ 'ਸੁਰੱਖਿਅਤ ਬਚਪਨ ਅਭਿਆਨ' ਤਹਿਤ ਜਾਗਰੂਕਤਾ ਕੈਂਪ ਲਗਾਇਆ ਗਿਆ।  ਇਸ ਮੌਕੇ ਵਧੀਕ ਜ਼ਿਲ੍ਹਾ ਤੇ ਸੈਸ਼ਨ ਜੱਜ ਸ. ਤਰਨਤਾਰਨ ਸਿੰਘ ਬਿੰਦਰਾ ਨੇ ਵਿਸ਼ੇਸ਼ ਤੌਰ 'ਤੇ ਸ਼ਿਰਕਤ ਕੀਤੀ ਅਤੇ ਵਿਦਿਆਰਥੀਆਂ ਨੂੰ ਆਪਣੀ ਸੁਰੱਖਿਆ ਪ੍ਰਤੀ ਸੁਚੇਤ ਰਹਿਣ, ਸੰਭਾਵੀ ਖ਼ਤਰਿਆਂ ਤੋਂ ਬਚਾਅ ਕਰਨ ਅਤੇ ਆਪਣੇ ਕਾਨੂੰਨੀ ਹੱਕਾਂ ਬਾਰੇ ਵਿਸਥਾਰਪੂਰਵਕ ਜਾਣਕਾਰੀ ਦਿੱਤੀ। ਸ. ਤਰਨਤਾਰਨ ਸਿੰਘ ਬਿੰਦਰਾ ਨੇ ਕਿਹਾ ਕਿ 'ਸੁਰੱਖਿਅਤ ਬਚਪਨ ਅਭਿਆਨ' ਦਾ ਮੁੱਖ ਉਦੇਸ਼ ਬੱਚਿਆਂ ਨੂੰ ਸੁਰੱਖਿਅਤ ਮਾਹੌਲ ਪ੍ਰਦਾਨ ਕਰਨ ਦੇ ਨਾਲ-ਨਾਲ ਉਨ੍ਹਾਂ ਨੂੰ ਆਪਣੇ ਅਧਿਕਾਰਾਂ ਅਤੇ ਸੁਰੱਖਿਆ ਪ੍ਰਤੀ ਜਾਗਰੂਕ ਕਰਨਾ ਹੈ। ਉਨ੍ਹਾਂ ਦੱਸਿਆ ਕਿ ਇਸੇ ਉਦੇਸ਼ ਤਹਿਤ ਜ਼ਿਲ੍ਹਾ ਰੂਪਨਗਰ ਦੇ ਵੱਖ-ਵੱਖ ਸਕੂਲਾਂ ਵਿੱਚ ਜਾਗਰੂਕਤਾ ਕੈਂਪ ਲਗਾਏ ਜਾ ਰਹੇ ਹਨ, ਤਾਂ ਜੋ ਹਰ ਬੱਚੇ ਤੱਕ...
ਹਰਜੋਤ ਬੈਂਸ ਕੈਬਨਿਟ ਮੰਤਰੀ ਨੇ ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ ਤਹਿਤ ਕਲਿਤਰਾ ਤੋਂ ਅੰਮ੍ਰਿਤਸਰ ਲਈ ਬੱਸ ਕੀਤੀ ਰਵਾਨਾ

ਹਰਜੋਤ ਬੈਂਸ ਕੈਬਨਿਟ ਮੰਤਰੀ ਨੇ ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ ਤਹਿਤ ਕਲਿਤਰਾ ਤੋਂ ਅੰਮ੍ਰਿਤਸਰ ਲਈ ਬੱਸ ਕੀਤੀ ਰਵਾਨਾ

Local
ਨੰਗਲ 31 ਅਕਤੂਬਰ: ਪੰਜਾਬ ਸਰਕਾਰ ਵੱਲੋਂ ਸ਼ੁਰੂ ਕੀਤੀ ਗਈ ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ ਤਹਿਤ ਅੱਜ ਕੈਬਨਿਟ ਮੰਤਰੀ ਹਰਜੋਤ ਸਿੰਘ ਬੈਂਸ ਨੇ ਪਿੰਡ ਕਲਿਤਰਾ ਤੋਂ ਅੰਮ੍ਰਿਤਸਰ ਸਾਹਿਬ ਵਿਖੇ ਧਾਰਮਿਕ ਅਸਥਾਨਾਂ ਦੇ ਦਰਸ਼ਨਾਂ ਲਈ ਜਾਣ ਵਾਲੀ ਬੱਸ ਨੂੰ ਹਰੀ ਝੰਡੀ ਦਿਖਾ ਕੇ ਰਵਾਨਾ ਕੀਤਾ। ਇਸ ਮੌਕੇ ਪਿੰਡ ਦੇ ਸ਼ਰਧਾਲੂਆਂ ਵਿੱਚ ਕਾਫ਼ੀ ਉਤਸ਼ਾਹ ਅਤੇ ਖੁਸ਼ੀ ਦੇਖਣ ਨੂੰ ਮਿਲੀ। ਬੱਸ ਰਵਾਨਾ ਕਰਨ ਸਮੇਂ ਕੈਬਨਿਟ ਮੰਤਰੀ ਨੇ ਯਾਤਰਾ ’ਤੇ ਜਾ ਰਹੇ ਸ਼ਰਧਾਲੂਆਂ ਨਾਲ ਗੱਲਬਾਤ ਕੀਤੀ ਅਤੇ ਉਨ੍ਹਾਂ ਨੂੰ ਸੁਖਦ ਤੇ ਸੁਰੱਖਿਅਤ ਸਫ਼ਰ ਲਈ ਸ਼ੁਭਕਾਮਨਾਵਾਂ ਦਿੱਤੀਆਂ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਲੋਕਾਂ ਦੀਆਂ ਧਾਰਮਿਕ ਭਾਵਨਾਵਾਂ ਦਾ ਸਤਿਕਾਰ ਕਰਦਿਆਂ ਇਹ ਉਪਰਾਲਾ ਕੀਤਾ ਗਿਆ ਹੈ, ਤਾਂ ਜੋ ਹਰ ਵਰਗ ਦੇ ਲੋਕ ਆਪਣੇ ਮਨਪਸੰਦ ਧਾਰਮਿਕ ਅਸਥਾਨਾਂ ਦੇ ਦਰਸ਼ਨ ਕਰ ਸਕਣ।      ਇਸ ਮੌਕੇ ਹਰਜੋਤ ਸਿੰਘ ਬੈਂਸ ਨੇ ਕਿਹਾ ਕਿ ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ ਸੂਬੇ ਦੇ ਲੋਕਾਂ ਲਈ ਇੱਕ ਮਹੱਤਵਪੂਰਨ ਲੋਕ ਭਲਾਈ ਉਪਰਾਲਾ ਹੈ। ਇਸ ਯੋਜਨਾ ਦਾ ਮੁੱਖ ਮਕਸਦ ਉਨ੍ਹਾਂ ਸ਼ਰਧਾਲੂਆਂ ਨੂੰ ਧਾਰਮਿਕ ਯਾਤਰਾ ਦੀ ਸ...
ਯੁੱਧ ਨਸ਼ਿਆਂ ਵਿਰੁੱਧ ਮੁਹਿੰਮ ਤਹਿਤ ਪਿੰਡ ਢਿੱਲਵਾਂ ਕਲਾਂ ਵਿਖੇ ਜਾਗਰੂਕਤਾ ਕੈਂਪ ਲਗਾਇਆ

ਯੁੱਧ ਨਸ਼ਿਆਂ ਵਿਰੁੱਧ ਮੁਹਿੰਮ ਤਹਿਤ ਪਿੰਡ ਢਿੱਲਵਾਂ ਕਲਾਂ ਵਿਖੇ ਜਾਗਰੂਕਤਾ ਕੈਂਪ ਲਗਾਇਆ

Local
ਫ਼ਰੀਦਕੋਟ, 31 ਅਕਤੂਬਰ- ਪੰਜਾਬ ਸਰਕਾਰ ਵੱਲੋਂ ਨਸ਼ਿਆਂ ਦੇ ਖਾਤਮੇ ਲਈ ਚਲਾਈ ਜਾ ਰਹੀ ਮੁਹਿੰਮ ‘ਯੁੱਧ ਨਸ਼ਿਆਂ ਵਿਰੁੱਧ’ ਤਹਿਤ ਕੋਟਕਪੂਰਾ ਸਬ ਡਵੀਜਨ ਦੇ ਹਾਟ ਸਪਾਟ ਪਿੰਡ ਢਿੱਲਵਾਂ ਕਲਾਂ ਵਿਖੇ ਜਾਗਰੂਕਤਾ ਕੈਂਪ ਦਾ ਆਯੋਜਨ ਕੀਤਾ ਗਿਆ। ਇਸ ਮੌਕੇ ਸ੍ਰੀ ਸੁਖਜੀਤ ਸਿੰਘ ਢਿੱਲਵਾਂ ਉਪ ਚੇਅਰਮੈਨ ਪੇਡਾ, ਐਸ.ਐਸ.ਪੀ. ਫ਼ਰੀਦਕੋਟ ਸ. ਗੁਰਬੰਸ ਸਿੰਘ ਬੈਂਸ ਅਤੇ ਵਧੀਕ ਡਿਪਟੀ ਕਮਿਸ਼ਨਰ (ਜਨਰਲ) ਸ੍ਰੀ ਕੇਸ਼ਵ ਗੋਇਲ ਨੇ ਵਿਸ਼ੇਸ਼ ਤੌਰ ਤੇ ਸ਼ਿਰਕਤ ਕੀਤੀ। ਇਸ ਮੌਕੇ ਸ੍ਰੀ ਸੁਖਜੀਤ ਸਿੰਘ ਢਿੱਲਵਾਂ ਉਪ ਚੇਅਰਮੈਨ ਪੇਡਾ ਨੇ ਕਿਹਾ ਕਿ ਨਸ਼ਿਆਂ ਵਿਰੁੱਧ ਜੰਗ ਨੂੰ ਸਫ਼ਲ ਬਣਾਉਣ ਲਈ ਸਮਾਜ ਦੇ ਹਰ ਵਰਗ ਦਾ ਸਹਿਯੋਗ ਬੇਹੱਦ ਜ਼ਰੂਰੀ ਹੈ। ਨਸ਼ੇ ਸਿਰਫ਼ ਇੱਕ ਵਿਅਕਤੀ ਨੂੰ ਹੀ ਨਹੀਂ ਸਗੋਂ ਪੂਰੇ ਪਰਿਵਾਰ ਅਤੇ ਸਮਾਜ ਨੂੰ ਪ੍ਰਭਾਵਿਤ ਕਰਦੇ ਹਨ। ਇਸ ਲਈ ਸਾਨੂੰ ਸਾਰਿਆਂ ਨੂੰ ਇਕਜੁੱਟ ਹੋ ਕੇ ਨਸ਼ਿਆਂ ਦੇ ਖਾਤਮੇ ਲਈ ਯਤਨ ਕਰਨੇ ਚਾਹੀਦੇ ਹਨ। ਉਨ੍ਹਾਂ ਨੌਜਵਾਨਾਂ ਨੂੰ ਅਪੀਲ ਕੀਤੀ ਕਿ ਉਹ ਨਸ਼ਿਆਂ ਤੋਂ ਦੂਰ ਰਹਿ ਕੇ ਖੇਡਾਂ, ਸਿੱਖਿਆ ਅਤੇ ਹੋਰ ਉਸਾਰੂ ਗਤੀਵਿਧੀਆਂ ਨਾਲ ਜੁੜਨ। ਉਨ੍ਹਾਂ ਕਿਹਾ ਕਿ ਲੋਕਾਂ ਦੇ ਸਹਿਯੋਗ ਨਾਲ ਹੀ ...
ਜ਼ਿਲ੍ਹਾ ਅਤੇ ਸੈਸ਼ਨਜ਼ ਜੱਜ-ਕਮ-ਚੇਅਰਮੈਨ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਵੱਲੋਂ ਜ਼ਿਲ੍ਹਾ ਜੇਲ੍ਹ ਦਾ ਦੌਰਾ

ਜ਼ਿਲ੍ਹਾ ਅਤੇ ਸੈਸ਼ਨਜ਼ ਜੱਜ-ਕਮ-ਚੇਅਰਮੈਨ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਵੱਲੋਂ ਜ਼ਿਲ੍ਹਾ ਜੇਲ੍ਹ ਦਾ ਦੌਰਾ

Local
ਸ੍ਰੀ ਮੁਕਤਸਰ ਸਾਹਿਬ, 30 ਅਕਤੂਬਰ: ਜ਼ਿਲ੍ਹਾ ਅਤੇ ਸੈਸ਼ਨਜ਼ ਜੱਜ-ਕਮ-ਚੇਅਰਮੈਨ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ, ਸ੍ਰੀ ਮੁਕਤਸਰ ਸਾਹਿਬ ਮਾਣਯੋਗ ਮਿਸ. ਜਸਵਿੰਦਰ ਸ਼ੀਮਾਰ ਅਤੇ ਸੀ.ਜੀ.ਐੱਮ/ਸਕੱਤਰ, ਸ੍ਰੀ ਮੁਕਤਸਰ ਸਾਹਿਬ ਮਿਸ. ਗੁਰਪ੍ਰੀਤ ਕੌਰ ਵੱਲੋਂ ਜ਼ਿਲ੍ਹਾ ਜੇਲ੍ਹ ਦਾ ਦੌਰਾ ਕੀਤਾ ਗਿਆ। ਮਾਨਯੋਗ ਜੱਜ ਸਾਹਿਬ ਵੱਲੋਂ ਹਰੇਕ ਬੈਰਕ ਦਾ ਨਰੀਖਣ ਕੀਤਾ ਗਿਆ ਅਤੇ ਉਨ੍ਹਾਂ ਵੱਲੋਂ ਕੈਦੀਆਂ ਅਤੇ ਹਵਾਲਾਤੀਆਂ ਦੀਆਂ ਮੁਸ਼ਕਲਾਂ ਸੁਣੀਆਂ ਗਈਆਂ ਅਤੇ ਉਨ੍ਹਾਂ ਨੂੰ ਵਿਸ਼ਵਾਸ਼ ਦਵਾਇਆ ਕਿ ਜਲਦ ਹੀ ਉਨ੍ਹਾਂ ਦੀ ਮੁਸ਼ਕਲਾਂ ਦਾ ਹੱਲ ਕੀਤਾ ਜਾਵੇਗਾ। ਇਸ ਦੇ ਨਾਲ ਹੀ ਉਨ੍ਹਾਂ ਵੱਲੋਂ ਜੇਲ੍ਹ ਵਿੱਚ ਚੱਲ ਰਹੇ ਹਸਪਤਾਲ ਅਤੇ ਖਾਣੇ ਵਾਲੀ ਰਸੋਈ ਦਾ ਵੀ ਨਰੀਖਣ ਕੀਤਾ ਗਿਆ। ਉਨ੍ਹਾਂ ਜੇਲ੍ਹ ਵਿੱਚ ਕੈਦੀਆਂ ਅਤੇ ਹਵਾਲਾਤੀਆਂ ਨੂੰ ਮਿਲ ਰਹੀਆਂ ਸਿਹਤ ਸਹੂਲਤਾਂ ਅਤੇ ਖਾਣੇ ’ਤੇ ਤਸੱਲੀ ਪ੍ਰਗਟ ਕੀਤੀ। ਇਸ ਤੋਂ ਇਲਾਵਾ ਜੇਲ੍ਹ ਵਿਚ ਚੱਲ ਰਹੇ ਲੀਗਲ ਏਡ ਕਲੀਨਿਕ ਵਿੱਚ ਮੌਜੂਦ ਵਕੀਲ ਸਾਹਿਬਾਨ ਅਤੇ ਪੈਰਾ ਲੀਗਲ ਵਲੰਟੀਅਰਜ਼ ਵੱਲੋਂ ਕੈਦੀਆਂ/ਹਵਾਲਾਤੀਆਂ ਨੂੰ ਮਿਲ ਰਹੀ ਕਾਨੂੰਨੀ ਸਹਾਇਤਾ ’ਤੇ ਤਸੱਲੀ ਪ੍ਰਗਟ ਕੀਤੀ। ਮਾਨਯ...
ਪਿੰਡ ਕਿਰਤੋਵਾਲ ਖੁਰਦ ਵਿਖੇ ਹੈਪੀ ਸੀਡਰ ਅਤੇ ਸੁਪਰ ਸੀਡਰ ਨਾਲ 100 ਏਕੜ ਤੋਂ ਵੱਧ ਰਕਬੇ ਵਿੱਚ ਕਣਕ ਦੀ ਬਿਜਾਈ ਦਾ ਸ਼ੁਭ ਆਰੰਭ

ਪਿੰਡ ਕਿਰਤੋਵਾਲ ਖੁਰਦ ਵਿਖੇ ਹੈਪੀ ਸੀਡਰ ਅਤੇ ਸੁਪਰ ਸੀਡਰ ਨਾਲ 100 ਏਕੜ ਤੋਂ ਵੱਧ ਰਕਬੇ ਵਿੱਚ ਕਣਕ ਦੀ ਬਿਜਾਈ ਦਾ ਸ਼ੁਭ ਆਰੰਭ

Local
ਪੱਟੀ: ਖੇਤੀਬਾੜੀ ਕਰਦਿਆਂ ਹਰੇਕ ਕਿਸਾਨ ਦੀ ਇਹੀ ਕੋਸ਼ਿਸ਼ ਹੁੰਦੀ ਹੈ ਕਿ ਫ਼ਸਲ ਦੀ ਉਤਪਾਦਨ ਲਾਗਤ ਘੱਟ ਹੋਵੇ ਅਤੇ ਆਮਦਨ ਵਿੱਚ ਵਾਧਾ ਹੋਵੇ। ਇਹ ਟੀਚਾ ਆਧੁਨਿਕ ਖੇਤੀ ਤਕਨੀਕਾਂ ਨੂੰ ਅਪਣਾ ਕੇ ਅਤੇ ਉਨ੍ਹਾਂ ਦੀ ਸਹੀ ਵਰਤੋਂ ਕਰਕੇ ਹੀ ਪ੍ਰਾਪਤ ਕੀਤਾ ਜਾ ਸਕਦਾ ਹੈ। ਇਨ੍ਹਾਂ ਵਿਚਾਰਾਂ ਦਾ ਪ੍ਰਗਟਾਵਾ ਬਲਾਕ ਖੇਤੀਬਾੜੀ ਅਫ਼ਸਰ, ਪੱਟੀ ਡਾ. ਭੁਪਿੰਦਰ ਸਿੰਘ ਨੇ ਪਿੰਡ ਕਿਰਤੋਵਾਲ ਖੁਰਦ ਵਿਖੇ ਹੈਪੀ ਸੀਡਰ ਅਤੇ ਸੁਪਰ ਸੀਡਰ ਮਸ਼ੀਨਾਂ ਨਾਲ 100 ਏਕੜ ਤੋਂ ਵੱਧ ਰਕਬੇ ਵਿੱਚ ਕਣਕ ਦੀ ਬਿਜਾਈ ਦੇ ਸ਼ੁਭ ਆਰੰਭ ਮੌਕੇ ਕੀਤਾ। ਉਨ੍ਹਾਂ ਦੱਸਿਆ ਕਿ ਪਿੰਡ ਦੇ ਕਿਸਾਨ ਪਿਛਲੇ ਸੱਤ ਸਾਲਾਂ ਤੋਂ ਉੱਦਮ ਅਤੇ ਉਤਸ਼ਾਹ ਨਾਲ ਪਰਾਲੀ ਦਾ ਸੁਚੱਜਾ ਪ੍ਰਬੰਧਨ ਕਰ ਰਹੇ ਹਨ, ਜੋ ਹੋਰਨਾਂ ਕਿਸਾਨਾਂ ਲਈ ਵੀ ਪ੍ਰੇਰਨਾਦਾਇਕ ਹੈ। ਉਨ੍ਹਾਂ ਕਿਹਾ ਕਿ ਕਣਕ ਦੀ ਬਿਜਾਈ ਲਈ ਨਵੰਬਰ ਦਾ ਪਹਿਲਾ ਪੰਦਰਵਾੜਾ ਢੁੱਕਵਾਂ ਸਮਾਂ ਹੈ। ਚੰਗੇ ਝਾੜ ਲਈ ਸਹੀ ਸਮੇਂ 'ਤੇ ਬਿਜਾਈ ਕਰਨ ਦੇ ਨਾਲ-ਨਾਲ ਸਾਫ਼-ਸੁਥਰੇ ਅਤੇ ਤਸਦੀਕਸ਼ੁਦਾ ਬੀਜ ਦੀ ਵਰਤੋਂ ਕਰਨੀ ਚਾਹੀਦੀ ਹੈ। ਬਿਜਾਈ ਤੋਂ ਪਹਿਲਾਂ ਬੀਜ ਨੂੰ ਸਿਫ਼ਾਰਸ਼ ਅਨੁਸਾਰ ਕੀਟਨਾਸ਼ਕ ਅਤੇ ਉੱਲੀਨਾਸ਼ਕ ਦਵਾਈ ਨਾਲ ...
ਐਮ.ਐਲ.ਏ. ਜਗਦੀਪ ਕੰਬੋਜ ਗੋਲਡੀ ਵੱਲੋਂ ਬਾਰ ਐਸੋਸੀਏਸ਼ਨ ਜਲਾਲਾਬਾਦ ਵਿਖੇ ਰੰਗਲਾ ਪੰਜਾਬ ਸਕੀਮ ਤਹਿਤ ਡਿਜੀਟਲ ਲਾਇਬ੍ਰੇਰੀ ਦਾ ਉਦਘਾਟਨ

ਐਮ.ਐਲ.ਏ. ਜਗਦੀਪ ਕੰਬੋਜ ਗੋਲਡੀ ਵੱਲੋਂ ਬਾਰ ਐਸੋਸੀਏਸ਼ਨ ਜਲਾਲਾਬਾਦ ਵਿਖੇ ਰੰਗਲਾ ਪੰਜਾਬ ਸਕੀਮ ਤਹਿਤ ਡਿਜੀਟਲ ਲਾਇਬ੍ਰੇਰੀ ਦਾ ਉਦਘਾਟਨ

Local
ਜਲਾਲਾਬਾਦ, 30 ਅਕਤੂਬਰ 2026        ਪੇਂਡੂ ਵਿਕਾਸ ਅਤੇ ਪੰਚਾਇਤਾਂ ਵਿਭਾਗ ਪੰਜਾਬ ਵੱਲੋਂ ਮਾਨਯੋਗ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਜੀ ਦੀ ਗਤੀਸ਼ੀਲ ਅਗਵਾਈ ਹੇਠ ਬਾਰ ਐਸੋਸੀਏਸ਼ਨ ਜਲਾਲਾਬਾਦ ਵਿਖੇ (ਰੰਗਲਾ ਪੰਜਾਬ ਸਕੀਮ) ਤਹਿਤ ਬਣਾਈ ਗਈ ਡਿਜੀਟਲ ਲਾਇਬ੍ਰੇਰੀ ਦਾ ਉਦਘਾਟਨ ਅੱਜ ਮਿਤੀ 30-10-2026 ਨੂੰ ਮਾਨਯੋਗ ਐਮ.ਐਲ.ਏ. ਹਲਕਾ ਜਲਾਲਾਬਾਦ ਸ਼੍ਰੀ ਜਗਦੀਪ ਕੰਬੋਜ ਗੋਲਡੀ  ਵੱਲੋਂ ਆਪਣੇ ਕਰ ਕਮਲਾਂ ਨਾਲ ਕੀਤਾ ਗਿਆ।ਇਸ ਮੌਕੇ ਬੋਲਦਿਆਂ ਐਮ.ਐਲ.ਏ. ਜਗਦੀਪ ਕੰਬੋਜ ਗੋਲਡੀ ਨੇ ਕਿਹਾ ਕਿ ਪੰਜਾਬ ਸਰਕਾਰ ਸੂਬੇ ਨੂੰ 'ਰੰਗਲਾ ਪੰਜਾਬ' ਬਣਾਉਣ ਲਈ ਵਚਨਬੱਧ ਹੈ। ਇਸ ਸਕੀਮ ਤਹਿਤ ਹਰ ਵਰਗ ਲਈ ਆਧੁਨਿਕ ਸਹੂਲਤਾਂ ਦਿੱਤੀਆਂ ਜਾ ਰਹੀਆਂ ਹਨ।ਉਨ੍ਹਾਂ ਕਿਹਾ ਕਿ ਡਿਜੀਟਲ ਲਾਇਬ੍ਰੇਰੀ ਨਾਲ ਜਲਾਲਾਬਾਦ ਦੇ ਵਕੀਲ ਸਾਹਿਬਾਨ, ਕਾਨੂੰਨ ਦੀ ਪੜ੍ਹਾਈ ਕਰ ਰਹੇ ਵਿਦਿਆਰਥੀਆਂ ਅਤੇ ਨੌਜਵਾਨਾਂ ਨੂੰ ਬਹੁਤ ਲਾਭ ਮਿਲੇਗਾ। ਹੁਣ ਇੱਕ ਕਲਿੱਕ 'ਤੇ ਹੀ ਸੁਪਰੀਮ ਕੋਰਟ, ਹਾਈਕੋਰਟ ਦੇ ਫੈਸਲੇ, ਕਾਨੂੰਨ ਦੀਆਂ ਕਿਤਾਬਾਂ ਅਤੇ ਵੱਖ-ਵੱਖ ਕੇਸਾਂ ਦੀ ਸਟੱਡੀ ਆਸਾਨੀ ਨਾਲ ਹੋ ਸਕੇਗੀ। ਬਾਰ ਐਸੋਸੀਏਸ਼ਨ ਦੀ ਇਹ ਮੰਗ ਲੰਬੇ ਸਮੇਂ ਤੋਂ ਸੀ, ਜਿਸ ਨੂੰ...