Monday, August 10Malwa News
Shadow

Local

ਰੰਗਲਾ ਪੰਜਾਬ ਮਿਸ਼ਨ ਤਹਿਤ ਵਿਕਾਸ ਕਾਰਜਾਂ ਦੀ ਪ੍ਰਗਤੀ ਦਾ ਡਿਪਟੀ ਕਮਿਸ਼ਨਰ ਵੱਲੋਂ ਜਾਇਜ਼ਾ

ਰੰਗਲਾ ਪੰਜਾਬ ਮਿਸ਼ਨ ਤਹਿਤ ਵਿਕਾਸ ਕਾਰਜਾਂ ਦੀ ਪ੍ਰਗਤੀ ਦਾ ਡਿਪਟੀ ਕਮਿਸ਼ਨਰ ਵੱਲੋਂ ਜਾਇਜ਼ਾ

Local
ਮਾਲੇਰਕੋਟਲਾ, 11 ਜੂਨ:                  ਪੰਜਾਬ ਸਰਕਾਰ ਦੇ ਸੁਪਨਮਈ ਪ੍ਰੋਜੈਕਟ ‘ਰੰਗਲਾ ਪੰਜਾਬ’ ਤਹਿਤ ਜ਼ਿਲ੍ਹੇ ਵਿੱਚ ਚੱਲ ਰਹੇ ਵਿਕਾਸ ਕਾਰਜਾਂ ਦੀ ਪ੍ਰਗਤੀ ਦਾ ਜਾਇਜ਼ਾ ਲੈਣ ਲਈ ਡਿਪਟੀ ਕਮਿਸ਼ਨਰ ਵਿਰਾਜ ਐਸ. ਤਿੜਕੇ ਦੀ ਪ੍ਰਧਾਨਗੀ ਹੇਠ ਸਮੀਖਿਆ ਮੀਟਿੰਗ ਆਯੋਜਿਤ ਕੀਤੀ ਗਈ। ਮੀਟਿੰਗ ਵਿੱਚ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀਆਂ ਨੇ ਆਪਣੇ ਵਿਭਾਗਾਂ ਅਧੀਨ ਚੱਲ ਰਹੇ ਵਿਕਾਸ ਕਾਰਜਾਂ ਦੀ ਪ੍ਰਗਤੀ ਰਿਪੋਰਟ ਪੇਸ਼ ਕੀਤੀ।                  ਮੀਟਿੰਗ ਦੌਰਾਨ ਡਿਪਟੀ ਕਮਿਸ਼ਨਰ ਨੇ ਸਾਰੇ ਸਬੰਧਤ ਵਿਭਾਗਾਂ ਨੂੰ ਹਦਾਇਤ ਕੀਤੀ ਕਿ ਪੰਜਾਬ ਸਰਕਾਰ ਵੱਲੋਂ ਜਾਰੀ ਕੀਤੇ ਗਏ ਫੰਡਾਂ ਦੀ ਸੁਚੱਜੀ ਵਰਤੋਂ ਨੂੰ ਯਕੀਨੀ ਬਣਾਉਂਦੇ ਹੋਏ ਵਿਕਾਸ ਕਾਰਜ ਨਿਰਧਾਰਿਤ ਸਮੇਂ ਅੰਦਰ ਮੁਕੰਮਲ ਕੀਤੇ ਜਾਣ। ਉਨ੍ਹਾਂ ਕਿਹਾ ਕਿ ਪੰਜਾਬ ਨਿਰਮਾਣ ਅਤੇ ਰੰਗਲਾ ਪੰਜਾਬ ਸਕੀਮ ਤਹਿਤ ਮੁਕੰਮਲ ਹੋਏ ਵਿਕਾਸ ਕੰਮਾਂ ਦੇ ਵਰਤੋਂ ਸਰਟੀਫਿਕੇਟ (ਯੂਟੀਲਾਈਜ਼ੇਸ਼ਨ ਸਰਟੀਫਿਕੇਟ) ਬਿਨਾਂ ਕਿਸੇ ਦੇਰੀ ਤੋਂ ਜਮ੍ਹਾਂ ਕਰਵਾਏ ਜਾਣ ਤਾਂ ਜੋ ਵਿਕਾਸ ਕਾਰਜਾਂ ਦੀ ਪ੍ਰਗਤੀ ਦਾ ਸਹੀ ਮੁਲਾਂਕਣ ਕੀਤਾ ਜਾ ਸਕੇ।                  ਤਿੜਕੇ ਨੇ ਜ਼ੋਰ ਦੇ ਕੇ ਕਿਹਾ ...
ਮੁੱਖ ਮੰਤਰੀ ਮਾਵਾਂ-ਧੀਆਂ ਸਤਿਕਾਰ ਯੋਜਨਾ ਤਹਿਤ ਜ਼ਿਲ੍ਹੇ ‘ਚ ਟ੍ਰੇਨਿੰਗ ਅਤੇ ਜਾਗਰੂਕਤਾ ਕੈਂਪ ਲਗਾਏ

ਮੁੱਖ ਮੰਤਰੀ ਮਾਵਾਂ-ਧੀਆਂ ਸਤਿਕਾਰ ਯੋਜਨਾ ਤਹਿਤ ਜ਼ਿਲ੍ਹੇ ‘ਚ ਟ੍ਰੇਨਿੰਗ ਅਤੇ ਜਾਗਰੂਕਤਾ ਕੈਂਪ ਲਗਾਏ

Local
ਸੰਗਰੂਰ, 11 ਜੂਨ: ਪੰਜਾਬ ਸਰਕਾਰ ਵੱਲੋਂ ਮਹਿਲਾਵਾਂ ਅਤੇ ਲੜਕੀਆਂ ਦੇ ਆਰਥਿਕ ਸਸ਼ਕਤੀਕਰਨ ਲਈ ਚਲਾਈ ਜਾ ਰਹੀ ਮੁੱਖ ਮੰਤਰੀ ਮਾਵਾਂ-ਧੀਆਂ ਸਤਿਕਾਰ ਯੋਜਨਾ ਤਹਿਤ ਸੰਗਰੂਰ ਜ਼ਿਲ੍ਹੇ ਵਿੱਚ ਵੱਖ-ਵੱਖ ਥਾਵਾਂ 'ਤੇ ਟ੍ਰੇਨਿੰਗ ਅਤੇ ਜਾਗਰੂਕਤਾ ਕੈਂਪਾਂ ਦਾ ਆਯੋਜਨ ਕੀਤਾ ਗਿਆ। ਇਹ ਕੈਂਪ ਜ਼ਿਲ੍ਹਾ ਪ੍ਰਸ਼ਾਸਨ ਸੰਗਰੂਰ ਅਤੇ ਸਮਾਜਿਕ ਸੁਰੱਖਿਆ ਅਤੇ ਇਸਤਰੀ ਤੇ ਬਾਲ ਵਿਕਾਸ ਵਿਭਾਗ ਦੇ ਸਾਂਝੇ ਉਪਰਾਲੇ ਨਾਲ ਲਗਾਏ ਗਏ। ਜ਼ਿਲ੍ਹਾ ਪ੍ਰੋਗਰਾਮ ਅਫ਼ਸਰ ਪਰਦੀਪ ਸਿੰਘ ਗਿੱਲ ਦੀ ਅਗਵਾਈ ਹੇਠ ਆਯੋਜਿਤ ਇਨ੍ਹਾਂ ਕੈਂਪਾਂ ਦੌਰਾਨ ਮਹਿਲਾਵਾਂ ਅਤੇ ਲੜਕੀਆਂ ਨੂੰ ਯੋਜਨਾ ਦੇ ਉਦੇਸ਼, ਯੋਗਤਾ ਸ਼ਰਤਾਂ, ਲੋੜੀਂਦੇ ਦਸਤਾਵੇਜ਼ਾਂ ਅਤੇ ਰਜਿਸਟ੍ਰੇਸ਼ਨ ਪ੍ਰਕਿਰਿਆ ਸਬੰਧੀ ਵਿਸਥਾਰਪੂਰਵਕ ਜਾਣਕਾਰੀ ਪ੍ਰਦਾਨ ਕੀਤੀ ਗਈ। ਯੋਜਨਾ ਅਧੀਨ 18 ਸਾਲ ਤੋਂ ਵੱਧ ਉਮਰ ਦੀਆਂ ਯੋਗ ਮਹਿਲਾਵਾਂ ਅਤੇ ਲੜਕੀਆਂ ਨੂੰ ਸਿੱਧੀ ਆਰਥਿਕ ਸਹਾਇਤਾ ਪ੍ਰਦਾਨ ਕੀਤੀ ਜਾ ਰਹੀ ਹੈ, ਜਿਸ ਤਹਿਤ ਅਨੁਸੂਚਿਤ ਜਾਤੀ (ਐੱਸ.ਸੀ.) ਵਰਗ ਦੀਆਂ ਮਹਿਲਾਵਾਂ ਨੂੰ 1500 ਰੁਪਏ ਪ੍ਰਤੀ ਮਹੀਨਾ ਅਤੇ ਜਨਰਲ ਵਰਗ ਦੀਆਂ ਮਹਿਲਾਵਾਂ ਨੂੰ 1000 ਰੁਪਏ ਪ੍ਰਤੀ ਮਹੀਨਾ ਦੀ ਵਿੱਤੀ ਸਹਾਇਤਾ ਉਨ੍ਹ...
ਹਸਨ ਭਾਰਦਵਾਜ ਚੁਣੇ ਨਗਰ ਨਿਗਮ ਬਰਨਾਲਾ ਦੇ ਪਹਿਲੇ ਮੇਅਰ

ਹਸਨ ਭਾਰਦਵਾਜ ਚੁਣੇ ਨਗਰ ਨਿਗਮ ਬਰਨਾਲਾ ਦੇ ਪਹਿਲੇ ਮੇਅਰ

Local
ਬਰਨਾਲਾ, 11 ਜੂਨ-           ਨਗਰ ਨਿਗਮ ਬਰਨਾਲਾ ਦੇ ਮੇਅਰ ਦੀ ਚੋਣ ਅੱਜ ਇਥੇ ਦਫ਼ਤਰ ਨਗਰ ਨਿਗਮ ਵਿਖੇ ਸ੍ਰੀ ਰਾਮ ਸਰੂਪ ਅਣਖੀ ਮਿਉਂਸੀਪਲ ਲਾਇਬ੍ਰੇਰੀ ਵਿੱਚ ਹੋਈ ਜਿਸ ਵਿਚ ਹਸਨ ਭਾਰਦਵਾਜ ਨੂੰ ਨਗਰ ਨਿਗਮ ਬਰਨਾਲਾ ਦਾ ਪਹਿਲਾ ਮੇਅਰ ਚੁਣਿਆ ਗਿਆ।       ਚੋਣ ਪ੍ਰਕਿਰਿਆ ਤੋਂ ਪਹਿਲਾਂ ਨਗਰ ਨਿਗਮ ਬਰਨਾਲਾ ਦੇ ਸਾਰੇ ਨਵੇਂ ਚੁਣੇ ਕੌਂਸਲਰਾਂ ਨੂੰ ਅਹੁਦੇ ਦੀ ਸਹੁੰ ਚੁਕਾਈ ਗਈ। ਸਹੁੰ ਚੁੱਕ ਸਮਾਗਮ ਅਤੇ ਚੋਣ ਪ੍ਰਕਿਰਿਆ ਪਟਿਆਲਾ ਡਿਵੀਜ਼ਨ ਦੇ ਕਮਿਸ਼ਨਰ ਸ੍ਰੀ ਵਿਨੈ ਬੁਬਲਾਨੀ ਆਈਏਐੱਸ ਦੀ ਨਿਗਰਾਨੀ ਹੇਠ ਹੋਈ, ਜਿਨ੍ਹਾਂ ਨੇ ਕਨਵੀਨਰ ਵਜੋਂ ਭੂਮਿਕਾ ਨਿਭਾਈ।        ਚੋਣ ਤੋਂ ਬਾਅਦ ਹਸਨ ਭਾਰਦਵਾਜ ਨੇ ਵਿੱਤ ਮੰਤਰੀ ਪੰਜਾਬ ਸ. ਹਰਪਾਲ ਸਿੰਘ ਚੀਮਾ, ਲੋਕ ਸਭਾ ਮੈਂਬਰ ਸ. ਗੁਰਮੀਤ ਸਿੰਘ ਮੀਤ ਹੇਅਰ, ਵਿਧਾਇਕ ਮਹਿਲ ਕਲਾਂ ਸ. ਕੁਲਵੰਤ ਸਿੰਘ ਪੰਡੋਰੀ, ਵਿਧਾਇਕ ਭਦੌੜ ਸ. ਲਾਭ ਸਿੰਘ ਦੀ ਹਾਜ਼ਰੀ ਵਿੱਚ ਨਗਰ ਨਿਗਮ ਬਰਨਾਲਾ ਦੇ ਮੇਅਰ ਵਜੋਂ ਰਸਮੀ ਤੌਰ ’ਤੇ ਅਹੁਦਾ ਸੰਭਾਲਿਆ।        ਪੰਜਾਬ ਦੇ ਕੈਬਨਿਟ ਮੰ...
ਪੰਜਾਬ ਨੂੰ ਨਸ਼ਾ ਮੁਕਤ ਬਣਾਉਣ ਲਈ ਹਰ ਨਾਗਰਿਕ ਅੱਗੇ ਆਵੇ, ਨਸ਼ਾ ਤਸਕਰਾਂ ਦੀ ਜਾਣਕਾਰੀ ਗੁਪਤ ਤਰੀਕੇ ਨਾਲ ਸਾਂਝੀ ਕਰੋ –ਵਿਧਾਇਕ ਜਗਦੀਪ ਕੰਬੋਜ ਗੋਲਡੀ

ਪੰਜਾਬ ਨੂੰ ਨਸ਼ਾ ਮੁਕਤ ਬਣਾਉਣ ਲਈ ਹਰ ਨਾਗਰਿਕ ਅੱਗੇ ਆਵੇ, ਨਸ਼ਾ ਤਸਕਰਾਂ ਦੀ ਜਾਣਕਾਰੀ ਗੁਪਤ ਤਰੀਕੇ ਨਾਲ ਸਾਂਝੀ ਕਰੋ –ਵਿਧਾਇਕ ਜਗਦੀਪ ਕੰਬੋਜ ਗੋਲਡੀ

Local
ਜਲਾਲਾਬਾਦ/ਫਾਜ਼ਿਲਕਾ 11 ਜੂਨ -  ਪੰਜਾਬ ਦੇ ਮੁੱਖ ਮੰਤਰੀ ਸ.ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਸਰਕਾਰ ਵੱਲੋਂ ਸ਼ੁਰੂ ਕੀਤੀ ਗਈ ‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਦੇ ਦੂਜੇ ਪੜਾਅ ਤਹਿਤ ਅੱਜ ਜਲਾਲਾਬਾਦ ਵਿੱਚ ਨਸ਼ਿਆਂ ਖ਼ਿਲਾਫ਼ ਲੋਕਾਂ ਨੂੰ ਜਾਗਰੂਕ ਕਰਨ ਲਈ ਵਿਸ਼ੇਸ਼ ਪ੍ਰਚਾਰ ਮੁਹਿੰਮ ਦੀ ਸ਼ੁਰੂਆਤ ਕੀਤੀ ਗਈ। ਇਸ ਮੌਕੇ ਜਲਾਲਾਬਾਦ ਦੇ ਵਿਧਾਇਕ ਜਗਦੀਪ ਕੰਬੋਜ ਗੋਲਡੀ ਵੱਲੋਂ ਸਥਾਨਕ ਮਾਰਕੀਟ ਕਮੇਟੀ ਦਫ਼ਤਰ ਤੋਂ ਜਾਗਰੂਕਤਾ ਈ-ਰਿਕਸ਼ਿਆਂ ਨੂੰ ਹਰੀ ਝੰਡੀ ਦੇ ਕੇ ਰਵਾਨਾ ਕੀਤਾ ਗਿਆ।ਈ-ਰਿਕਸ਼ੇ ਸ਼ਹਿਰ ਅਤੇ ਆਸ-ਪਾਸ ਦੇ ਇਲਾਕਿਆਂ ਵਿੱਚ ਘੁੰਮ ਕੇ ਲੋਕਾਂ ਨੂੰ ਨਸ਼ਿਆਂ ਦੇ ਮਾੜੇ ਪ੍ਰਭਾਵਾਂ ਅਤੇ ਸਰਕਾਰ ਦੀ ਮੁਹਿੰਮ ਨਾਲ ਜੁੜਨ ਲਈ ਜਾਗਰੂਕ ਕਰਨਗੇ। ਈ ਰਿਕਸ਼ਿਆਂ ’ਤੇ ਪੰਜਾਬ ਸਰਕਾਰ ਵੱਲੋਂ ਜਾਰੀ ਸੰਪਰਕ ਨੰਬਰ ਅਤੇ ਵਿਸ਼ੇਸ਼ ਜਾਣਕਾਰੀ ਬਾਕਸ ਵੀ ਲਗਾਏ ਗਏ ਹਨ, ਜਿਸ ਵਿੱਚ ਕੋਈ ਵੀ ਵਿਅਕਤੀ ਆਪਣੇ ਗਲੀ-ਮੁਹੱਲੇ ਜਾਂ ਇਲਾਕੇ ਵਿੱਚ ਨਸ਼ਾ ਵੇਚਣ ਵਾਲੇ ਵਿਅਕਤੀ ਦੀ ਜਾਣਕਾਰੀ ਜਾਂ ਨਾਮ ਲਿਖ ਕੇ ਪਾ ਸਕਦਾ ਹੈ। ਪ੍ਰਸ਼ਾਸਨ ਵੱਲੋਂ ਇਹ ਭਰੋਸਾ ਦਿੱਤਾ ਗਿਆ ਹੈ ਕਿ ਜਾਣਕਾਰੀ ਦੇਣ ਵਾਲੇ ਵਿਅਕਤੀ ਦੀ ਪਛਾਣ ਪੂਰੀ ...
ਫੂਡ ਕਮਿਸ਼ਨ ਮੈਂਬਰ ਜਸਵੀਰ ਸਿੰਘ ਸੇਖੋਂ ਵੱਲੋਂ ਮਾਲੇਰਕੋਟਲਾ ਦੇ ਰਾਸ਼ਨ ਡਿਪੂਆਂ ਦੀ ਅਚਨਚੇਤ ਜਾਂਚ

ਫੂਡ ਕਮਿਸ਼ਨ ਮੈਂਬਰ ਜਸਵੀਰ ਸਿੰਘ ਸੇਖੋਂ ਵੱਲੋਂ ਮਾਲੇਰਕੋਟਲਾ ਦੇ ਰਾਸ਼ਨ ਡਿਪੂਆਂ ਦੀ ਅਚਨਚੇਤ ਜਾਂਚ

Local
ਮਾਲੇਰਕੋਟਲਾ, 10 ਜੂਨ :                 ਪੰਜਾਬ ਸਟੇਟ ਫੂਡ ਕਮਿਸ਼ਨ ਦੇ ਮੈਂਬਰ ਜਸਵੀਰ ਸਿੰਘ ਸੇਖੋਂ ਵੱਲੋਂ ਅੱਜ ਮਾਲੇਰਕੋਟਲਾ ਜ਼ਿਲ੍ਹੇ ਦੇ ਵੱਖ-ਵੱਖ ਸਰਕਾਰੀ ਰਾਸ਼ਨ ਡਿਪੂਆਂ ਦੀ ਅਚਨਚੇਤ ਚੈਕਿੰਗ ਕੀਤੀ ਗਈ। ਇਸ ਦੌਰਾਨ ਉਨ੍ਹਾਂ ਰਾਸ਼ਨ ਦੀ ਵੰਡ ਪ੍ਰਣਾਲੀ, ਸਟਾਕ ਦੀ ਉਪਲਬਧਤਾ, ਰਿਕਾਰਡ ਦੀ ਸਾਂਭ-ਸੰਭਾਲ, ਲਾਭਪਾਤਰੀਆਂ ਨੂੰ ਦਿੱਤੀਆਂ ਜਾ ਰਹੀਆਂ ਸੇਵਾਵਾਂ ਅਤੇ ਡਿਪੂਆਂ ਵਿੱਚ ਸਫ਼ਾਈ ਪ੍ਰਬੰਧਾਂ ਦਾ ਜਾਇਜ਼ਾ ਲਿਆ।                ਜਾਂਚ ਦੌਰਾਨ ਸੇਖੋਂ ਨੇ ਖੁਰਾਕ, ਸਿਵਲ ਸਪਲਾਈ ਅਤੇ ਖਪਤਕਾਰ ਮਾਮਲੇ ਵਿਭਾਗ ਦੇ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਨੈਸ਼ਨਲ ਫੂਡ ਸਕਿਉਰਿਟੀ ਐਕਟ-2013 ਅਤੇ ਪੰਜਾਬ ਫੂਡ ਸਕਿਉਰਿਟੀ ਰੂਲਜ਼-2016 ਨੂੰ ਇੰਨ-ਬਿੰਨ ਲਾਗੂ ਕਰਦਿਆਂ ਇਹ ਯਕੀਨੀ ਬਣਾਇਆ ਜਾਵੇ ਕਿ ਸਰਕਾਰ ਵੱਲੋਂ ਦਿੱਤੇ ਜਾ ਰਹੇ ਖੁਰਾਕ ਸੁਰੱਖਿਆ ਲਾਭ ਆਮ ਲੋਕਾਂ ਤੱਕ ਪੂਰੀ ਪਾਰਦਰਸ਼ਤਾ ਅਤੇ ਸਮੇਂ ਸਿਰ ਪਹੁੰਚਣ। ਉਨ੍ਹਾਂ ਕਿਹਾ ਕਿ ਰਾਸ਼ਨ ਦੀ ਸਮੇਂ ਸਿਰ ਵੰਡ ਅਤੇ ਉਸ ਦੀ ਗੁਣਵੱਤਾ ਨੂੰ ਯਕੀਨੀ ਬਣਾ...
ਕੈਬਨਿਟ ਮੰਤਰੀ ਹਰਪਾਲ ਸਿੰਘ ਚੀਮਾ ਵੱਲੋਂ ਦਿੜ੍ਹਬਾ ਹਲਕੇ ਵਿੱਚ 30 ਹਜ਼ਾਰ ਡਿਜੀਟਲ ਰਾਸ਼ਨ ਕਾਰਡ ਵੰਡਣ ਦੀ ਸ਼ੁਰੂਆਤ

ਕੈਬਨਿਟ ਮੰਤਰੀ ਹਰਪਾਲ ਸਿੰਘ ਚੀਮਾ ਵੱਲੋਂ ਦਿੜ੍ਹਬਾ ਹਲਕੇ ਵਿੱਚ 30 ਹਜ਼ਾਰ ਡਿਜੀਟਲ ਰਾਸ਼ਨ ਕਾਰਡ ਵੰਡਣ ਦੀ ਸ਼ੁਰੂਆਤ

Local
ਦਿੜ੍ਹਬਾ, 10 ਜੂਨ- ਕੈਬਨਿਟ ਮੰਤਰੀ ਸ੍ਰ ਹਰਪਾਲ ਸਿੰਘ ਚੀਮਾ ਨੇ ਇੱਥੇ ਅਟਵਾਲ ਪੈਲੇਸ ਵਿਖੇ ਕਰਵਾਏ ਸਮਾਗਮ ਦੌਰਾਨਦਿੜ੍ਹਬਾ ਹਲਕੇ ਵਿੱਚ 30 ਹਜ਼ਾਰ ਡਿਜੀਟਲ ਰਾਸ਼ਨ ਕਾਰਡ ਵੰਡਣ ਦੀ ਸ਼ੁਰੂਆਤ ਕੀਤੀ। ਇਸ ਮੌਕੇ ਕੈਬਨਿਟ ਮੰਤਰੀ ਨੇ ਕਿਹਾ ਕਿ ਡਿਜੀਟਲ ਰਾਸ਼ਨ ਕਾਰਡਾਂ ਨਾਲ ਲੋਕਾਂ ਨੂੰ ਸਰਕਾਰੀ ਸੇਵਾਵਾਂ ਅਤੇ ਸਹੂਲਤਾਂ ਦਾ ਲਾਭ ਹੋਰ ਪਾਰਦਰਸ਼ੀ ਅਤੇ ਸੁਚਾਰੂ ਢੰਗ ਨਾਲ ਮਿਲ ਸਕੇਗਾ। ਉਹਨਾਂ ਕਿਹਾ ਕਿ ਜਦੋਂ ਤਕ ਲਾਭਪਾਤਰੀਆਂ ਨੂੰ ਨਵੇਂ ਡਿਜੀਟਲ ਰਾਸ਼ਨ ਕਾਰਡ ਨਹੀਂ ਮਿਲ ਜਾਂਦੇ, ਉਦੋਂ ਤਕ ਪੁਰਾਣੇ ਰਾਸ਼ਨ ਕਾਰਡ ਚਲਦੇ ਰਹਿਣਗੇ। ਸਮਾਗਮ ਦੌਰਾਨ ਰਸਮੀ ਤੌਰ ਉੱਤੇ ਕੁਝ ਰਾਸ਼ਨ ਕਾਰਡ ਕੈਬਨਿਟ ਮੰਤਰੀ ਵੱਲੋਂ ਕੁਝ ਲਾਭਪਾਤਰੀਆਂ ਨੂੰ ਸੌਂਪੇ ਗਏ, ਜਦਕਿ ਬਾਕੀ ਰਾਸ਼ਨ ਕਾਰਡ ਪੰਚਾਂ ਸਰਪੰਚਾਂ ਨੂੰ ਸੌਂਪ ਕੇ ਸਾਰੇ ਯੋਗ ਲਾਭਪਾਤਰੀਆਂ ਤਕ ਪੁੱਜਦੇ ਕਰਨ ਦੀ ਜ਼ਿੰਮੇਵਾਰੀ ਲਾਈ ਗਈ। ਕੈਬਨਿਟ ਮੰਤਰੀ ਨੇ ਕਿਹਾ ਕਿ ਦੇਸ਼ ਭਰ ਵਿੱਚ ਲੋੜਵੰਦ ਪਰਿਵਾਰਾਂ ਨੂੰ ਪੌਸ਼ਟਿਕ ਖੁਰਾਕ ਦੇਣ ਲਈ ਸਭ ਤੋਂ ਵੱਡੀਆਂ ਪਹਿਲਕਦਮੀਆਂ ਵਿੱਚੋਂ ਇਕ ‘ਮੇਰੀ ਰਸੋਈ’ ਸਕੀਮ ਹੇਠ ਸੂਬੇ ਦੇ ਲਗਪਗ 40 ਲੱਖ ਗਰੀਬ ਅਤੇ ਆਰਥਿਕ ਤੌਰ ਉਤੇ ਕਮਜ਼...
ਨਸ਼ਾ ਮੁਕਤ ਪੰਜਾਬ ਦੀ ਸਿਰਜਣਾ ਲਈ ਸਮਾਜ ਦੇ ਹਰ ਵਰਗ ਦਾ ਸਹਿਯੋਗ ਲਾਜ਼ਮੀ: ਹਰਪਾਲ ਸਿੰਘ

ਨਸ਼ਾ ਮੁਕਤ ਪੰਜਾਬ ਦੀ ਸਿਰਜਣਾ ਲਈ ਸਮਾਜ ਦੇ ਹਰ ਵਰਗ ਦਾ ਸਹਿਯੋਗ ਲਾਜ਼ਮੀ: ਹਰਪਾਲ ਸਿੰਘ

Local
ਦਿੜ੍ਹਬਾ, 10 ਜੂਨ: ਪੰਜਾਬ ਸਰਕਾਰ ਵੱਲੋਂ ਸੂਬੇ ਨੂੰ ਨਸ਼ਾ ਮੁਕਤ ਬਣਾਉਣ ਦੇ ਉਦੇਸ਼ ਨਾਲ ਚਲਾਈ ਜਾ ਰਹੀ “ਯੁੱਧ ਨਸ਼ਿਆਂ ਵਿਰੁੱਧ” ਮੁਹਿੰਮ ਨੂੰ ਹੋਰ ਪ੍ਰਭਾਵਸ਼ਾਲੀ ਬਣਾਉਣ ਲਈ ਅੱਜ ਅਟਵਾਲ ਪੈਲਸ, ਦਿੜ੍ਹਬਾ ਵਿਖੇ ਇੱਕ ਵਿਸ਼ੇਸ਼ ਸਮੀਖਿਆ ਮੀਟਿੰਗ ਕੈਬਨਿਟ ਮੰਤਰੀ ਸ੍ਰ ਹਰਪਾਲ ਸਿੰਘ ਚੀਮਾ ਦੀ ਅਗਵਾਈ ਵਿੱਚ ਕੀਤੀ ਗਈ। ਮੀਟਿੰਗ ਨੂੰ ਸੰਬੋਧਨ ਕਰਦਿਆਂ ਸ੍ਰ ਚੀਮਾ ਨੇ ਕਿਹਾ ਕਿ ਨਸ਼ਾ-ਮੁਕਤ ਪੰਜਾਬ ਦੀ ਸਿਰਜਣਾ ਸਿਰਫ਼ ਸਰਕਾਰ ਦੇ ਯਤਨਾਂ ਨਾਲ ਹੀ ਸੰਭਵ ਨਹੀਂ, ਸਗੋਂ ਇਸ ਲਈ ਸਮਾਜ ਦੇ ਹਰ ਵਰਗ ਦੇ ਸਰਗਰਮ ਸਹਿਯੋਗ ਦੀ ਲੋੜ ਹੈ। ਉਨ੍ਹਾਂ ਕਿਹਾ ਕਿ ਪਿੰਡਾਂ ਦੇ ਸਰਪੰਚ, ਪੰਚ, ਡਿਫੈਂਸ ਕਮੇਟੀਆਂ, ਸਮਾਜਿਕ ਸੰਸਥਾਵਾਂ ਅਤੇ ਨੌਜਵਾਨ ਨਸ਼ਿਆਂ ਵਿਰੁੱਧ ਜੰਗ ਵਿੱਚ ਹੋਰ ਸਰਗਰਮ ਭੂਮਿਕਾ ਨਿਭਾਉਣ ਤਾਂ ਜੋ ਪੰਜਾਬ ਨੂੰ ਇਸ ਬੁਰਾਈ ਤੋਂ ਮੁਕਤ ਕੀਤਾ ਜਾ ਸਕੇ। ਸ੍ਰ ਚੀਮਾ ਨੇ ਦੱਸਿਆ ਕਿ ਨਸ਼ਾ ਤਸਕਰੀ ਨੂੰ ਰੋਕਣ ਲਈ ਪੰਜਾਬ ਪੁਲਿਸ ਨੂੰ ਆਧੁਨਿਕ ਐਂਟੀ-ਡ੍ਰੋਨ ਸਿਸਟਮ ਮੁਹੱਈਆ ਕਰਵਾਇਆ ਗਿਆ ਹੈ, ਜਿਸ ਨਾਲ ਸਰਹੱਦੀ ਖੇਤਰਾਂ ਰਾਹੀਂ ਡਰੋਨਾਂ ਦੁਆਰਾ ਕੀਤੀ ਜਾ ਰਹੀ ਨਸ਼ਿਆਂ ਦੀ ਤਸਕਰੀ 'ਤੇ ਪ੍ਰਭਾਵਸ਼ਾਲੀ ਰੋਕ ਲਗਾਈ ਜਾ ...
ਪੈਨਸ਼ਨਰਾਂ/ਫੈਮਲੀ ਪੈਨਸ਼ਨਰਾਂ ਦੀਆਂ ਸ਼ਿਕਾਇਤਾਂ ਦੇ ਨਿਪਟਾਰੇ ਲਈ ਲੱਗਾ ਵਿਸ਼ੇਸ਼ ਕੈਂਪ

ਪੈਨਸ਼ਨਰਾਂ/ਫੈਮਲੀ ਪੈਨਸ਼ਨਰਾਂ ਦੀਆਂ ਸ਼ਿਕਾਇਤਾਂ ਦੇ ਨਿਪਟਾਰੇ ਲਈ ਲੱਗਾ ਵਿਸ਼ੇਸ਼ ਕੈਂਪ

Local
ਹੁਸ਼ਿਆਰਪੁਰ, 10 ਜੂਨ : ਡਿਪਟੀ ਕਮਿਸ਼ਨਰ ਆਸ਼ਿਕਾ ਜੈਨ ਦੀ ਪ੍ਰਧਾਨਗੀ ਹੇਠ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿਖੇ ਪੈਨਸ਼ਨਰਾਂ/ਫੈਮਲੀ ਪੈਨਸ਼ਨਰਾਂ ਦੇ ਮਾਮਲੇ ਨਿਪਟਾਉਣ ਲਈ ਅੱਜ ਲਾਈ ਗਈ ਵਿਸ਼ੇਸ਼ ਕੈਂਪ ਦੌਰਾਨ ਵੱਖ-ਵੱਖ ਵਿਭਾਗਾਂ ਨਾਲ ਸਬੰਧਤ 50 ਤੋਂ ਵੱਧ ਮਾਮਲੇ ਪ੍ਰਾਪਤ ਹੋਏ ਜਿਨ੍ਹਾਂ ਵਿਚੋਂ 25 ਦਾ ਮੌਕੇ ‘ਤੇ ਹੀ ਨਿਪਟਾਰਾ ਕਰਨ ਉਪਰੰਤ ਰਹਿੰਦੇ ਮਾਮਲਿਆਂ ਨੂੰ ਇਕ ਹਫ਼ਤੇ ਦੇ ਅੰਦਰ-ਅੰਦਰ ਹੱਲ ਕਰਨ ਦੇ ਨਿਰਦੇਸ਼ ਦਿੱਤੇ ਗਏ।           ਅਕਾਊਂਟੈਂਟ ਜਨਰਲ ਪੰਜਾਬ ਦੇ ਦਫ਼ਤਰ ਵਲੋਂ ਆਏ ਸੀਨੀਅਰ ਅਕਾਊਂਟ ਅਫ਼ਸਰ ਕਰਨ ਸਿੰਘ, ਸੰਜੀਤ ਅਤੇ ਵਿੱਕੀ ਯਾਦਵ ਤੋਂ ਇਲਾਵਾ ਡਿਪਟੀ ਕਮਿਸ਼ਨ ਦਫ਼ਤਰ ਵਲੋਂ ਨੋਡਲ ਅਧਿਕਾਰੀ ਸੁਪਰਡੈਂਟ ਬਲਕਾਰ ਸਿੰਘ ਨੇ ਸਥਾਨਕ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਦੇ ਮੀਟਿੰਗ ਹਾਲ ਵਿਚ ਗਹੁ ਨਾਲ ਸੇਵਾਮੁਕਤ ਕਰਮਚਾਰੀਆਂ ਦੇ ਪੈਨਸ਼ਨ ਅਤੇ ਫੈਮਲੀ ਪੈਨਸ਼ਨਰਾਂ ਦੇ ਕੇਸਾਂ ਦੀ ਸੁਣਵਾਈ ਕੀਤੀ। ਉਨ੍ਹਾਂ ਦੱਸਿਆ ਕਿ ਵੱਖ-ਵੱਖ ਵਿਭਾਗਾਂ ਜਿਨ੍ਹਾਂ ਵਿਚ ਸਿਹਤ ਵਿਭਾਗ, ਖੁਰਾਕ ਤੇ ਸਿਵਲ ਸਪਲਾਈਜ, ਪੁਲਿਸ, ਪਸ਼ੂ ...
ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ ਸ਼ਰਧਾਲੂਆਂ ਲਈ ਵਰਦਾਨ ਸਾਬਤ ਹੋ ਰਹੀ ਹੈ – ਡਾ. ਜਮੀਲ ਉਰ ਰਹਿਮਾਨ

ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ ਸ਼ਰਧਾਲੂਆਂ ਲਈ ਵਰਦਾਨ ਸਾਬਤ ਹੋ ਰਹੀ ਹੈ – ਡਾ. ਜਮੀਲ ਉਰ ਰਹਿਮਾਨ

Local
ਮਾਲੇਰਕੋਟਲਾ, 09 ਜੂਨ :                ਪੰਜਾਬ ਸਰਕਾਰ ਦੀ ਲੋਕ ਭਲਾਈ ਅਤੇ ਧਾਰਮਿਕ ਸਦਭਾਵਨਾ ਨੂੰ ਪ੍ਰਫੁੱਲਤ ਕਰਨ ਵਾਲੀ ‘ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ’ ਤਹਿਤ ਵਿਧਾਨ ਸਭਾ ਹਲਕਾ ਮਾਲੇਰਕੋਟਲਾ ਦੇ ਵਿਧਾਇਕ ਡਾ. ਜਮੀਲ ਉਰ ਰਹਿਮਾਨ ਵੱਲੋਂ ਪਿੰਡ ਫਿਰੋਜ਼ਪੁਰ ਕੁਠਾਲਾ ਦੇ ਸ਼ਰਧਾਲੂਆਂ ਨੂੰ ਪਵਿੱਤਰ ਧਰਤੀ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ, ਅੰਮ੍ਰਿਤਸਰ ਦੇ ਦਰਸ਼ਨਾਂ ਲਈ ਬੱਸ ਰਵਾਨਾ ਕੀਤੀ ਗਈ। ਇਸ ਮੌਕੇ ਵਿਧਾਇਕ ਡਾ. ਜਮੀਲ ਉਰ ਰਹਿਮਾਨ ਨੇ ਸ਼ਰਧਾਲੂਆਂ ਨੂੰ ਯਾਤਰਾ ਦੀਆਂ ਮੁਬਾਰਕਾਂ ਦਿੰਦਿਆਂ ਉਨ...
ਫਿਰੌਤੀ ਨਾ ਦੇਣ ਕਾਰਨ ਸ਼੍ਰੀ ਗਣੇਸ਼ ਸਕੈਨ ਸੈਂਟਰ ’ਤੇ ਗੋਲੀਆਂ ਚਲਾਉਣ ਵਾਲੇ 2 ਵਿਅਕਤੀ ਗ੍ਰਿਫ਼ਤਾਰ

ਫਿਰੌਤੀ ਨਾ ਦੇਣ ਕਾਰਨ ਸ਼੍ਰੀ ਗਣੇਸ਼ ਸਕੈਨ ਸੈਂਟਰ ’ਤੇ ਗੋਲੀਆਂ ਚਲਾਉਣ ਵਾਲੇ 2 ਵਿਅਕਤੀ ਗ੍ਰਿਫ਼ਤਾਰ

Local
ਰੂਪਨਗਰ, 9 ਜੂਨ: ਰੂਪਨਗਰ ਪੁਲਿਸ ਨੇ ਨੂਰਪੁਰ ਬੇਦੀ ਵਿਖੇ ਸਥਿਤ ਸ਼੍ਰੀ ਗਣੇਸ਼ ਸਕੈਨ ਸੈਂਟਰ ਉੱਤੇ 30-31 ਮਈ ਦੀ ਦਰਮਿਆਨੀ ਰਾਤ ਨੂੰ ਗੋਲੀਆਂ ਚਲਾਉਣ ਵਾਲੇ ਦੋ ਵਿਅਕਤੀਆਂ ਨੂੰ ਗ੍ਰਿਫ਼ਤਾਰ ਕਰਨ ਵਿੱਚ ਸਫ਼ਲਤਾ ਹਾਸਲ ਕੀਤੀ ਹੈ। ਇਸ ਸਬੰਧੀ ਪ੍ਰੈੱਸ ਕਾਨਫ਼ਰੰਸ ਦੌਰਾਨ ਜਾਣਕਾਰੀ ਦਿੰਦਿਆਂ ਸੀਨੀਅਰ ਕਪਤਾਨ ਪੁਲਿਸ, ਰੂਪਨਗਰ ਸ. ਮਨਿੰਦਰ ਸਿੰਘ ਨੇ ਦੱਸਿਆ ਕਿ ਪੰਜਾਬ ਸਰਕਾਰ ਵੱਲੋਂ ਗੈਂਗਸਟਰਾਂ ਖ਼ਿਲਾਫ਼ ਚਲਾਈ ਜਾ ਰਹੀ ਮੁਹਿੰਮ ਤਹਿਤ ਇਹ ਅਹਿਮ ਕਾਰਵਾਈ ਕੀਤੀ ਗਈ ਹੈ। ਉਨ੍ਹਾਂ ਦੱਸਿਆ ਕਿ 31 ਮਈ 2026 ਨੂੰ ਸੰਦੀਪ ਕੁਮਾਰ ਵਾਸੀ ਨਵਾਂਸ਼ਹਿਰ ਨੇ ਪੁਲਿਸ ਨੂੰ ਸੂਚਨਾ ਦਿੱਤੀ ਸੀ ਕਿ ਨੂਰਪੁਰ ਬੇਦੀ ਵਿਖੇ ਉਸਦਾ ਸ਼੍ਰੀ ਗਣੇਸ਼ ਸਕੈਨ ਸੈਂਟਰ ਹੈ, 30-31 ਮਈ 2026 ਦੀ ਦਰਮਿਆਨੀ ਰਾਤ ਨੂੰ ਅਣਪਛਾਤੇ ਵਿਅਕਤੀਆਂ ਵੱਲੋਂ ਸਕੈਨ ਸੈਂਟਰ ਦੇ ਸ਼ਟਰ ’ਤੇ ਗੋਲੀਆਂ ਚਲਾਈਆਂ ਗਈਆਂ ਸਨ। ਮੌਕੇ ’ਤੇ ਸ਼ਟਰ ’ਤੇ ਗੋਲੀਆਂ ਦੇ ਨਿਸ਼ਾਨ ਅਤੇ ਸਕੈਨ ਸੈਂਟਰ ਦੇ ਬਾਹਰ ਗੋਲੀਆਂ ਦੇ ਖੋਲ ਵੀ ਮਿਲੇ ਸਨ। ਇਸ ਸਬੰਧੀ ਥਾਣਾ ਨੂਰਪੁਰ ਬੇਦੀ ਵਿਖੇ ਮੁਕੱਦਮਾ ਨੰਬਰ 65 ਮਿਤੀ 31.05.2026 ਅਧੀਨ ਧਾਰਾਵਾਂ 125, 351(2), 324(4) ...