ਭਾਰਤ ਬਜ਼ੁਰਗਾਂ ਦੀ ਸਿਆਣਪ ਤੇ ਨੌਜਵਾਨਾਂ ਦੀ ਤਾਕਤ ਨਾਲ ਹੀ ਬਣੇਗਾ ਵਿਸ਼ਵ ਸ਼ਕਤੀ: ਅਨੀਰੁੱਧ ਤਿਵਾੜੀ
ਪਟਿਆਲਾ, 21 ਸਤੰਬਰ:- ਮਹਾਤਮਾ ਗਾਂਧੀ ਸਟੇਟ ਇੰਸਟੀਚਿਊਟ ਆਫ਼ ਪਬਲਿਕ ਐਡਮਨਿਸਟ੍ਰੇਸ਼ਨ, (ਮਗਸੀਪਾ) ਚੰਡੀਗੜ੍ਹ ਦੇ ਡਾਇਰੈਕਟਰ ਜਨਰਲ ਤੇ ਸਪੈਸ਼ਲ ਮੁੱਖ ਸਕੱਤਰ ਅਨੀਰੁੱਧ ਤਿਵਾੜੀ ਨੇ ਕਿਹਾ ਹੈ ਕਿ ਸਾਡਾ ਦੇਸ਼ ਭਾਰਤ ਦੁਨੀਆ ਦੀ ਸਭ ਤੋਂ ਤੇਜ਼ੀ ਨਾਲ ਤਰੱਕੀ ਕਰਨ ਵਾਲੀ ਅਰਥਵਿਵਸਥਾ ਹੈ। ਉਨ੍ਹਾਂ ਇੱਥੇ ਰਾਜੀਵ ਗਾਂਧੀ ਨੈਸ਼ਨਲ ਯੂਨੀਵਰਸਿਟੀ ਆਫ਼ ਲਾਅ (ਆਰ.ਜੀ.ਐਨ.ਯੂ.ਐਲ) ਵੱਲੋਂ ਕਰਵਾਏ ਦੋ ਦਿਨਾਂ ਰਾਸ਼ਟਰੀ ਸੰਮੇਲਨ “ਸੀਜ਼ਨਜ਼ ਆਫ਼ ਲਾਈਫ਼” ਵਿੱਚ ਮੁੱਖ ਮਹਿਮਾਨ ਵਜੋਂ ਸ਼ਾਮਲ ਹੁੰਦਿਆਂ ਕਿਹਾ ਕਿ ਜੇ ਅਸੀਂ ਬਜ਼ੁਰਗਾਂ ਦਾ ਤਜ਼ਰਬੇ ਤੇ ਸਿਆਣਪ ਅਤੇ ਨੌਜਵਾਨਾਂ ਦੀ ਤਾਕਤ ਨਾਲ ਜੋੜੀਏ, ਤਾਂ ਭਾਰਤ ਵਿਸ਼ਵ ਸ਼ਕਤੀ ਬਣੇਗਾ।ਕੇਂਦਰੀ ਸਮਾਜਿਕ ਨਿਆਂ ਮੰਤਰਾਲੇ ਅਤੇ ਨੈਸ਼ਨਲ ਇੰਸਟੀਚਿਊਟ ਆਫ਼ ਸੋਸ਼ਲ ਡਿਫੈਂਸ ਦੇ ਸਾਂਝੇ ਯਤਨਾਂ ਨਾਲ ਕਰਵਾਏ ਇਸ ਸੰਮੇਲਨ ਦੌਰਾਨ ਅਨੀਰੁੱਧ ਤਿਵਾੜੀ ਨੇ ਕਿਹਾ ਕਿ ਉਮਰ ਕਿਸੇ ਵੀ ਕੰਮ ਵਿੱਚ ਰੁਕਾਵਟ ਨਹੀਂ। ਉਨ੍ਹਾਂ ਕਿਹਾ ਕਿ ਨੋਬਲ ਇਨਾਮ ਜੇਤੂਆਂ ਦੀ ਉਮਰ ਵੀ ਵਧ ਰਹੀ ਹੈ, ਖ਼ੁਸ਼ ਰਹਿਣ ਦਾ ਰਾਜ ਸਿਆਣਪ ਅਤੇ ਤਾਕਤ ਦਾ ਸੰਤੁਲਨ ਹੈ। ਉਨ੍ਹਾਂ ਗੀਤਾ ਦਾ ਹਵਾਲਾ ਦਿੰਦਿਆਂ ਕਿਹਾ ਕਿ ...








