Saturday, November 8Malwa News
Shadow

Local

ਪਿੰਡ ਤਾਜੋਕੇ ਵਿਖੇ ਗ੍ਰਾਮ ਸਭਾ ਇਜਲਾਸ ਦੌਰਾਨ ਭਾਰੀ ਮੀਂਹ ਕਾਰਨ ਹੋਏ ਨੁਕਸਾਨ ਦਾ ਲਿਆ ਗਿਆ ਜਾਇਜ਼ਾ 

ਪਿੰਡ ਤਾਜੋਕੇ ਵਿਖੇ ਗ੍ਰਾਮ ਸਭਾ ਇਜਲਾਸ ਦੌਰਾਨ ਭਾਰੀ ਮੀਂਹ ਕਾਰਨ ਹੋਏ ਨੁਕਸਾਨ ਦਾ ਲਿਆ ਗਿਆ ਜਾਇਜ਼ਾ 

Local
ਸਹਿਣਾ, 14 ਸਤੰਬਰ - ਪੰਜਾਬ ਸਰਕਾਰ ਦੀਆਂ ਹਦਾਇਤਾਂ ਮੁਤਾਬਕ ਪਿੰਡ ਤਾਜੋਕੇ ਵਿਖੇ ਗ੍ਰਾਮ ਸਭਾ ਇਜਲਾਸ ਕੀਤਾ ਗਿਆ । ਇਜਲਾਸ ਦੌਰਾਨ ਭਾਰੀ ਮੀਂਹ ਕਾਰਨ, ਖਰਾਬ ਮੌਸਮ, ਪਾਣੀ ਚੜਨ ਕਰਕੇ ਨੁਕਸਾਨੇ ਗਏ ਘਰਾਂ, ਫਸਲਾ ਆਦਿ ਦੀ ਪ੍ਰਸ਼ਾਸਨ ਵੱਲੋਂ ਸਾਰੀ ਜਾਣਕਾਰੀ ਇਕੱਠੀ ਕੀਤੀ ਗਈ ਤਾਂ ਕਿ ਫਾਰਮ ਭਰਾ ਕੇ ਬਣਦਾ ਮੁਆਵਜਾ ਲੋੜਵੰਦਾ ਨੂੰ ਜਲਦੀ ਦਿੱਤਾ ਜਾਵੇ। ਇਸ ਮੌਕੇ ਲੋਕਾਂ ਦੇ ਘਰਾਂ, ਖੇਤਾਂ ਅਤੇ ਸਰਕਾਰੀ ਇਮਾਰਤਾਂ ਨੂੰ ਪਹੁੰਚੇ ਨੁਕਸਾਨ ਬਾਰੇ ਵਿਚਾਰ ਚਰਚਾ ਕੀਤੀ ਗਈ ਅਤੇ ਪ੍ਰਭਾਵਿਤ ਥਾਂਵਾਂ ਦੀ ਲਿਸਟ ਬਣਾਈ ਗਈ। ਇਸ ਤੋਂ ਇਲਾਵਾ ਦੱਸਿਆ ਗਿਆ ਕਿ ਆਉਣ ਵਾਲੇ ਦਿਨਾਂ 'ਚ ਪਟਵਾਰੀਆਂ ਵੱਲੋਂ ਗਿਰਦਾਵਰੀ ਕੀਤੀ ਜਾਵੇਗੀ ਤਾਂ ਜੋ ਨੁਕਸਾਨ ਦੇ ਮੁਆਵਜ਼ੇ ਸਬੰਧੀ ਕਾਰਵਾਈ ਕੀਤੀ ਜਾ ਸਕੇ।  ਇਸ ਮੌਕੇ ਸਰਪੰਚ ਕਰਨਦੀਪ ਸਿੰਘ, ਨਿਰਭੈ ਸਿੰਘ ਬਬਲੀ, ਹਾਕਮ ਸਿੰਘ ,ਪੰਚਾਇਤ ਸੈਕਟਰੀ ਰਿਸ਼ਵ ਵਾਲੀਆ, ਗੁਰਤੇਜ ਸਿੰਘ ,, ਬਬਲਾ ਸਰਪੰਚ ਕਾਹਨੇ ਕੇ ਹਾਜ਼ਰ ਸਨ।...
ਕਿਸਾਨ ਪਰਾਲੀ ਪ੍ਰਬੰਧਨ ਕਰਨ ਲਈ ਖੇਤੀ ਮਸ਼ੀਨਰੀ ਦੀ ਵਰਤੋਂ ਕਰਨ : ਡਿਪਟੀ ਕਮਿਸ਼ਨਰ 

ਕਿਸਾਨ ਪਰਾਲੀ ਪ੍ਰਬੰਧਨ ਕਰਨ ਲਈ ਖੇਤੀ ਮਸ਼ੀਨਰੀ ਦੀ ਵਰਤੋਂ ਕਰਨ : ਡਿਪਟੀ ਕਮਿਸ਼ਨਰ 

Local
ਧਨੌਲਾ, 13 ਸਤੰਬਰ-    ਪਰਾਲੀ ਪ੍ਰਬੰਧਨ ਮੁਹਿੰਮ ਨੂੰ ਜ਼ਿਲ੍ਹੇ ਵਿੱਚ ਜ਼ਮੀਨੀ ਪੱਧਰ 'ਤੇ ਲਾਗੂ ਕਰਨ ਲਈ ਜਿਲ੍ਹਾ ਪ੍ਰਸ਼ਾਸਨ ਵੱਲੋਂ ਪਿੰਡਾਂ ਵਿੱਚ ਕਿਸਾਨਾਂ ਨਾਲ ਮਿਲਣੀ ਕਰਕੇ ਸਿੱਧੀ ਗੱਲਬਾਤ ਕੀਤੀ ਜਾ ਰਹੀ ਹੈ ਤਾਂ ਜੋ ਕਿਸਾਨਾਂ ਤੱਕ ਪਹੁੰਚ ਕਰਕੇ ਕਿਸਾਨਾਂ ਦੀਆਂ ਸਮੱਸਿਆਵਾਂ ਸੁਣ ਕੇ ਸੀਜ਼ਨ ਦੌਰਾਨ ਕੋਈ ਮੁਸ਼ਕਲ ਨਾ ਆਉਣ ਦਿੱਤੀ ਜਾਵੇ।ਆਵੇ      ਇਸੇ ਲੜੀ ਤਹਿਤ ਡਿਪਟੀ ਕਮਿਸ਼ਨਰ ਬਰਨਾਲਾ ਸ੍ਰੀ ਟੀ ਬੈਨਿਥ ਵੱਲੋਂ ਧਨੌਲਾ ਵਿਚ ਕਿਸਾਨਾਂ ਨਾਲ ਮਿਲਣੀ ਕੀਤੀ। ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਜ਼ਿਲ੍ਹਾ ਬਰਨਾਲਾ ਵਿੱਚ ਪਰਾਲੀ ਪ੍ਰਬੰਧਨ ਲਈ ਵੱਡੀ ਗਿਣਤੀ ਵਿੱਚ ਖੇਤੀ ਮਸ਼ੀਨਰੀ ਉਪਧਬਧ ਹੈ, ਇਸ ਮਸ਼ੀਨਰੀ ਨੂੰ ਕਿਸਾਨਾਂ ਤੱਕ ਪਹੁੰਚਾਉਣ ਅਤੇ ਕਿਸਾਨਾਂ ਨੂੰ ਪਰਾਲੀ ਪ੍ਰਬੰਧਨ ਲਈ ਆਉਂਦੀਆਂ ਮੁਸ਼ਕਲਾਂ ਨੂੰ ਹੱਲ ਕਰਨ ਲਈ ਪਿੰਡ ਪੱਧਰ ਤੱਕ ਵੱਧ ਤੋਂ ਵੱਧ ਸਟਾਫ ਨਿਯੁਕਤ ਕੀਤਾ ਗਿਆ ਹੈ ਜੋ ਕਿਸਾਨਾਂ ਨਾਲ ਮਿਲ ਕੇ ਉਹਨਾਂ ਨੂੰ ਪਰਾਲੀ ਪ੍ਰਬੰਧਨ ਕਰਨ ਲਈ ਪੂਰਾ ਸਹਿਯੋਗ ਕੀਤਾ ਜਾਵੇਗਾ, ਜਿਨ੍ਹਾ ਕਿਸਾਨਾਂ ਕੋਲ ਖੇਤੀ ਮਸ਼ੀਨਰੀ ਨਹੀਂ ਹੈ, ਉਹਨਾਂ ਨੂੰ ਖੇਤੀ ਮਸ਼ੀਨਰੀ ਉਪਲਬਧ ਕਰਵਾਈ ਜਾ...
ਘੱਗਰ ਦੀ ਸਮੱਸਿਆ ਦੇ ਪੱਕੇ ਹੱਲ ਲਈ ਪੰਜਾਬ ਤੇ ਹਰਿਆਣਾ ਦੇ ਮੁੱਖ ਮੰਤਰੀਆਂ ਦੀ ਕਰਵਾਈ ਜਾਵੇਗੀ ਮੁਲਾਕਾਤ: ਗੁਲਾਬ ਚੰਦ ਕਟਾਰੀਆ

ਘੱਗਰ ਦੀ ਸਮੱਸਿਆ ਦੇ ਪੱਕੇ ਹੱਲ ਲਈ ਪੰਜਾਬ ਤੇ ਹਰਿਆਣਾ ਦੇ ਮੁੱਖ ਮੰਤਰੀਆਂ ਦੀ ਕਰਵਾਈ ਜਾਵੇਗੀ ਮੁਲਾਕਾਤ: ਗੁਲਾਬ ਚੰਦ ਕਟਾਰੀਆ

Local
ਮੂਨਕ, 13 ਸਤੰਬਰ- ਘੱਗਰ ਦਰਿਆ ਸਬੰਧੀ ਹਾਲਾਤ ਦਾ ਜਾਇਜ਼ਾ ਲੈਣ ਲਈ ਅੱਜ ਇਥੇ ਮਕਰੌੜ ਸਾਹਿਬ ਪੁੱਜੇ ਪੰਜਾਬ ਦੇ ਰਾਜਪਾਲ, ਸ਼੍ਰੀ ਗੁਲਾਬ ਚੰਦ ਕਟਾਰੀਆ ਨੇ ਕਿਹਾ ਕਿ ਘੱਗਰ ਦਰਿਆ ਦੀ ਸਮੱਸਿਆ ਦੇ ਹੱਲ ਲਈਪੰਜਾਬ ਅਤੇ ਹਰਿਆਣਾ, ਦੋਵੇਂ ਸੂਬਿਆਂ ਦੇ ਮੁੱਖ ਮੰਤਰੀਆਂ ਦੀ ਮੀਟਿੰਗ ਕਰਵਾਉਣਗੇ ਕਿਉਂਕਿ ਘੱਗਰ ਦੀ ਮਾਰ ਦੋਵੇਂ ਸੂਬਿਆਂ ਨੂੰ ਪੈਂਦੀ ਹੈ। ਪੰਜਾਬ ਵਿੱਚ ਆਏ ਹੜ੍ਹਾਂ ਕਾਰਨ ਪੈਦਾ ਹੋਏ ਐਮਰਜੈਂਸੀ ਹਾਲਾਤ ਦੇ ਮੱਦੇਨਜ਼ਰ ਫੌਰੀ ਰਾਹਤ ਹਿਤ ਕੇਂਦਰ ਸਰਕਾਰ ਵੱਲੋਂ 1600 ਕਰੋੜ ਰੁਪਏ ਦੇਣ ਦਾ ਐਲਾਨ ਕੀਤਾ ਗਿਆ ਹੈ, ਜੋ ਕਿ ਕੇਵਲ ਸ਼ੁਰੂਆਤ ਹੈ। ਸੂਬੇ ਦੇ ਹੋਏ ਨੁਕਸਾਨ ਸਬੰਧੀ ਮੁਕੰਮਲ ਰਿਪੋਰਟਾਂ ਪ੍ਰਾਪਤ ਹੋਣ 'ਤੇ ਕੇਂਦਰ ਵੱਲੋਂ ਹੋਰ ਰਾਹਤ ਰਾਸ਼ੀ ਵੀ ਮੁਹਈਆ ਕਰਵਾਈ ਜਾਵੇਗੀ। ਸ਼੍ਰੀ ਕਟਾਰੀਆ ਨੇ ਕਿਹਾ ਕਿ ਪੰਜਾਬ ਵਿੱਚ ਸਭ ਤੋਂ ਵੱਧ ਨੁਕਸਾਨ ਰਾਵੀ ਦਰਿਆ ਕਾਰਨ, ਉਸ ਤੋਂ ਬਾਅਦ ਸਤਲੁਜ ਅਤੇ ਬਿਆਸ ਅਤੇ ਸਭ ਤੋਂ ਘੱਟ ਨੁਕਸਾਨ ਘੱਗਰ ਕਾਰਨ ਹੋਇਆ ਹੈ। ਸੰਗਰੂਰ ਜ਼ਿਲ੍ਹੇ ਵਿੱਚ ਘੱਗਰ ਦੀ ਸਿੱਧੀ ਮਾਰ ਤਾਂ ਨਹੀਂ ਪਈ ਪਰ ਭਾਰੀ ਬਰਸਾਤ ਕਾਰਨ 06 ਤੋਂ 07 ਹਜ਼ਾਰ ਹੈਕਟੇਅਰ ਖੇਤੀਬਾੜੀ ਵਾਲੀ ਜ਼ਮੀਨ ਪ...
ਆਂਗਨਵਾੜੀ ਕੇਂਦਰ ਸ੍ਰੀ ਰਵਿਦਾਸ ਨਗਰ ‘ਚ ਈ.ਸੀ.ਸੀ.ਈ ਦਿਵਸ ਮਨਾਇਆ

ਆਂਗਨਵਾੜੀ ਕੇਂਦਰ ਸ੍ਰੀ ਰਵਿਦਾਸ ਨਗਰ ‘ਚ ਈ.ਸੀ.ਸੀ.ਈ ਦਿਵਸ ਮਨਾਇਆ

Local
ਹੁਸ਼ਿਆਰਪੁਰ, 13 ਸਤੰਬਰ : -      ਡਾਇਰੈਕਟਰ ਸਮਾਜਿਕ ਸੁਰੱਖਿਆ, ਮਹਿਲਾ ਅਤੇ ਬਾਲ ਵਿਕਾਸ ਵਿਭਾਗ, ਪੰਜਾਬ ਚੰਡੀਗੜ੍ਹ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਅਤੇ ਜ਼ਿਲ੍ਹਾ ਪ੍ਰੋਗਰਾਮ ਅਫ਼ਸਰ ਗਗਨਦੀਪ ਸਿੰਘ ਅਤੇ ਸੀ.ਡੀ.ਪੀ.ਓ ਹੁਸ਼ਿਆਰਪੁਰ-1 ਰਵਿੰਦਰ ਕੌਰ ਦੀ ਅਗਵਾਈ ਹੇਠ ਅੱਜ ਸ਼੍ਰੀ ਰਵਿਦਾਸ ਨਗਰ ਸਥਿਤ ਆਂਗਨਵਾੜੀ ਕੇਂਦਰ ਵਿਖੇ ਈ.ਸੀ.ਸੀ.ਈ ਦਿਵਸ ਮਨਾਇਆ ਗਿਆ।ਇਸ ਪ੍ਰੋਗਰਾਮ ਵਿਚ ਮਿਸ਼ਨ ਆਰੰਭ ਦੇ ਪ੍ਰੋਗਰਾਮ ਮੈਨੇਜਰ ਸੁਖਚੈਨ ਸਿੰਘ, ਸੁਪਰਵਾਈਜ਼ਰ, ਤਿੰਨ ਤੋਂ ਛੇ ਸਾਲ ਦੀ ਉਮਰ ਦੇ ਬੱਚੇ, ਉਨ੍ਹਾਂ ਦੀਆਂ ਮਾਵਾਂ ਅਤੇ ਇਲਾਕੇ ਦੇ ਪਤਵੰਤੇ ਇਸ ਪ੍ਰੋਗਰਾਮ ਵਿਚ ਸ਼ਾਮਲ ਹੋਏ। ਇਸ ਮੌਕੇ ਮਾਰਕੀਟ ਕਮੇਟੀ ਹੁਸ਼ਿਆਰਪੁਰ ਦੇ ਚੇਅਰਮੈਨ ਜਸਪਾਲ ਸਿੰਘ ਚੇਚੀ ਵਿਸ਼ੇਸ਼ ਤੌਰ 'ਤੇ ਮੌਜੂਦ ਰਹੇ।ਪ੍ਰੋਗਰਾਮ ਦੌਰਾਨ ਬੱਚਿਆਂ ਤੋਂ ਵੱਖ-ਵੱਖ ਤਰ੍ਹਾਂ ਦੀਆਂ ਈ.ਸੀ.ਸੀ.ਈ ਗਤੀਵਿਧੀਆਂ ਕਰਵਾਈਆਂ ਗਈਆਂ। ਸੁਪਰਵਾਈਜ਼ਰ ਰਜਿੰਦਰ ਕੌਰ ਨੇ ਬੱਚਿਆਂ ਨਾਲ ਕਵਿਤਾਵਾਂ ਗਾਈਆਂ ਅਤੇ ਹੱਥਾਂ ਦੀ ਸਫ਼ਾਈ ਦੀ ਮਹੱਤਤਾ ਬਾਰੇ ਜਾਣਕਾਰੀ ਦਿੱਤੀ। ਬੱਚਿਆਂ ਅਤੇ ਮਾਵਾਂ ਨੂੰ ਹੱਥ ਧੋਣ ਦਾ ਸਹੀ ਤਰੀਕਾ ਦੱਸਿਆ ਗਿਆ।ਸੀ.ਡੀ.ਪੀ.ਓ ਰਵਿੰਦਰ ਕੌਰ ਨੇ ਮਾਵਾਂ...
ਖੇਤੀਬਾੜੀ ਵਿਭਾਗ ਨੇ ਪਰਾਲੀ ਪ੍ਰਬੰਧਨ ਵਿਸ਼ੇ ‘ਤੇ ਆਸ਼ਾ ਵਰਕਰਾਂ ਨੂੰ ਕੀਤਾ ਜਾਗਰੂਕ

ਖੇਤੀਬਾੜੀ ਵਿਭਾਗ ਨੇ ਪਰਾਲੀ ਪ੍ਰਬੰਧਨ ਵਿਸ਼ੇ ‘ਤੇ ਆਸ਼ਾ ਵਰਕਰਾਂ ਨੂੰ ਕੀਤਾ ਜਾਗਰੂਕ

Local
ਹੁਸ਼ਿਆਰਪੁਰ, 13 ਸਤੰਬਰ :-        ਝੋਨੇ ਦੀ ਕਟਾਈ ਤੋਂ ਬਾਅਦ ਖੇਤਾਂ ਵਿਚ ਛੱਡੀ ਗਈ ਪਰਾਲੀ ਦਾ ਸਹੀ ਢੰਗ ਨਾਲ ਪ੍ਰਬੰਧਨ ਨਾ ਹੋਣ ਕਾਰਨ ਇਹ ਇਕ ਗੰਭੀਰ ਵਾਤਾਵਰਨ ਚਿੰਤਾ ਬਣ ਗਈ ਹੈ। ਇਸ ਸਮੱਸਿਆ ਨਾਲ ਨਜਿੱਠਣ ਲਈ ਖੇਤੀਬਾੜੀ ਅਤੇ ਕਿਸਾਨ ਭਲਾਈ ਵਿਭਾਗ ਪੰਜਾਬ ਵੱਲੋਂ ਸਮੇਂ-ਸਮੇਂ 'ਤੇ ਕਿਸਾਨਾਂ ਨੂੰ ਜਾਗਰੂਕ ਕਰਨ ਲਈ ਕਈ ਤਰ੍ਹਾਂ ਦੇ ਯਤਨ ਕੀਤੇ ਜਾਂਦੇ ਹਨ।    ਇਸੇ ਲੜੀ ਵਿਚ ਬਲਾਕ ਹੁਸ਼ਿਆਰਪੁਰ-2 ਵਿਚ ਪਰਾਲੀ ਪ੍ਰਬੰਧਨ ਮੁਹਿੰਮ ਦੀ ਸ਼ੁਰੂਆਤ ਮੁੱਖ ਖੇਤੀਬਾੜੀ ਅਫ਼ਸਰ ਦਵਿੰਦਰ ਸਿੰਘ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਕੀਤੀ ਗਈ। ਸੀ.ਆਰ.ਐਮ ਸਕੀਮ 2025-26 ਤਹਿਤ ਬਲਾਕ ਖੇਤੀਬਾੜੀ ਅਫ਼ਸਰ ਦੀਪਕ ਪੁਰੀ ਦੀ ਅਗਵਾਈ ਵਿਚ ਸਰਕਾਰੀ ਹਸਪਤਾਲ ਬਡਲਾ ਵਿਖੇ ਆਸ਼ਾ ਵਰਕਰਾਂ ਨਾਲ ਇਕ ਵਿਸ਼ੇਸ਼ ਮੀਟਿੰਗ ਦਾ ਆਯੋਜਨ ਕੀਤਾ ਗਿਆ।ਮੀਟਿੰਗ ਦੀ ਸ਼ੁਰੂਆਤ ਕਰਦੇ ਹੋਏ ਧਰਮਵੀਰ ਸ਼ਰਦ ਖੇਤੀਬਾੜੀ ਵਿਕਾਸ ਅਫ਼ਸਰ, ਹੁਸ਼ਿਆਰਪੁਰ-2 ਨੇ ਪਰਾਲੀ ਸਾੜਨ ਨਾਲ ਹੋਣ ਵਾਲੇ ਹਵਾ ਪ੍ਰਦੂਸ਼ਣ, ਮਿੱਟੀ ਦੀ ਉਪਜਾਊ ਸ਼ਕਤੀ ਵਿਚ ਕਮੀ ਅਤੇ ਵਾਤਾਵਰਨ 'ਤੇ ਇਸ ਦੇ ਨੁਕਸਾਨਦੇਹ ਪ੍ਰਭਾਵਾਂ ਬਾਰੇ ਗੱਲ ਕੀਤੀ। ਉਨ੍ਹਾਂ ਆਸ਼ਾ ਵਰਕਰਾਂ ਨੂੰ ਅਪੀਲ ਕ...
ਹੜ੍ਹ ਪ੍ਰਭਾਵਿਤ ਕਿਸਾਨਾਂ ਲਈ 13 ਸਤੰਬਰ ਤੋਂ ਸ਼ੁਰੂ ਹੋਵੇਗੀ ਸਪੈਸ਼ਲ ਗਿਰਦਾਵਰੀ : ਆਸ਼ਿਕਾ ਜੈਨ

ਹੜ੍ਹ ਪ੍ਰਭਾਵਿਤ ਕਿਸਾਨਾਂ ਲਈ 13 ਸਤੰਬਰ ਤੋਂ ਸ਼ੁਰੂ ਹੋਵੇਗੀ ਸਪੈਸ਼ਲ ਗਿਰਦਾਵਰੀ : ਆਸ਼ਿਕਾ ਜੈਨ

Local
ਹੁਸ਼ਿਆਰਪੁਰ, 12 ਸਤੰਬਰ :-       ਹਾਲ ਹੀ ਵਿਚ ਆਏ ਹੜ੍ਹਾਂ ਕਾਰਨ ਜ਼ਿਲ੍ਹੇ ਦੇ ਕਿਸਾਨਾਂ ਨੂੰ ਭਾਰੀ ਨੁਕਸਾਨ ਹੋਇਆ ਹੈ। ਪ੍ਰਭਾਵਿਤ ਕਿਸਾਨਾਂ ਨੂੰ ਰਾਹਤ ਪ੍ਰਦਾਨ ਕਰਨ ਦੇ ਉਦੇਸ਼ ਨਾਲ ਜ਼ਿਲ੍ਹਾ ਪ੍ਰਸ਼ਾਸਨ ਨੇ ਵਿਸ਼ੇਸ਼ ਕਦਮ ਚੁਕਿਆਂ ਹੈ। ਡਿਪਟੀ ਕਮਿਸ਼ਨਰ ਆਸ਼ਿਕਾ ਜੈਨ ਨੇ ਦੱਸਿਆ ਕਿ 13 ਸਤੰਬਰ ਤੋਂ ਪੂਰੇ ਜ਼ਿਲ੍ਹੇ ਵਿਚ ਵਿਸ਼ੇਸ਼ ਗਿਰਦਾਵਰੀ ਦੀ ਪ੍ਰਕਿਰਿਆ ਸ਼ੁਰੂ ਕੀਤੀ ਜਾ ਰਹੀ ਹੈ। ਇਸ ਦੌਰਾਨ ਹਰੇਕ ਪਟਵਾਰੀ ਨੂੰ ਆਪਣੇ ਅਧੀਨ ਆਉਂਦੇ ਪਿੰਡਾਂ ਵਿਚ ਜਾਣ ਅਤੇ ਪ੍ਰਭਾਵਿਤ ਫ਼ਸਲਾਂ ਦਾ ਮੁਲਾਂਕਣ ਕਰਨ ਦੇ ਨਿਰਦੇਸ਼ ਦਿੱਤੇ ਗਏ ਹਨ। ਪਟਵਾਰੀ ਆਪਣੇ-ਆਪਣੇ ਖੇਤਰਾਂ ਦੀ ਗਿਰਦਾਵਰੀ 14 ਦਿਨਾਂ ਦੇ ਅੰਦਰ-ਅੰਦਰ ਪੂਰੀ ਕਰਨਗੇ।ਇਸ ਤੋਂ ਬਾਅਦ ਕਾਨੂੰਗੋ ਪ੍ਰਭਾਵਿਤ ਖੇਤਰ ਦੇ ਘੱਟੋ-ਘੱਟ 25 ਫ਼ੀਸਦੀ ਇਲਾਕੇ ਦਾ ਨਿਰੀਖਣ ਕਰਕੇ 5 ਦਿਨਾਂ ਵਿਚ ਰਿਪੋਰਟ ਦੇਣਗੇ, ਉਥੇ ਤਹਿਸੀਲਦਾਰ ਅਤੇ ਨਾਇਬ ਤਹਿਸੀਲਦਾਰ ਪ੍ਰਭਾਵਿਤ ਪਿੰਡਾਂ ਵਿਚ ਘੱਟੋ-ਘੱਟ 10 ਫੀਸਦੀ ਖੇਤਰ ਦਾ ਨਿਰੀਖਣ ਕਰਨਗੇ ਅਤੇ 5 ਦਿਨਾਂ ਵਿਚ ਆਪਣੀ ਰਿਪੋਰਟ ਤਿਆਰ ਕਰਕੇ ਡਿਪਟੀ ਕਮਿਸ਼ਨਰ ਨੂੰ ਭੇਜਣਗੇ। ਅੰਤਿਮ ਰਿਪੋਰਟ ਦੇ ਆਧਾਰ 'ਤੇ ਹੀ ਮੁਆਵਜ਼ਾ ਕਾਰਵਾਈ ਲਾਗ...
ਕੈਬਨਿਟ ਮੰਤਰੀ ਬਰਿੰਦਰ ਕੁਮਾਰ ਗੋਇਲ ਕਈ ਦਿਨਾਂ ਤੋਂ ਲਗਾਤਾਰ ਘੱਗਰ ਖੇਤਰ ਵਿੱਚ ਵਿਚਰ ਰਹੇ

ਕੈਬਨਿਟ ਮੰਤਰੀ ਬਰਿੰਦਰ ਕੁਮਾਰ ਗੋਇਲ ਕਈ ਦਿਨਾਂ ਤੋਂ ਲਗਾਤਾਰ ਘੱਗਰ ਖੇਤਰ ਵਿੱਚ ਵਿਚਰ ਰਹੇ

Local
ਮੂਣਕ, 12 ਸਤੰਬਰ (000) - ਪੰਜਾਬ ਵਿੱਚ ਪਏ ਭਾਰੀ ਮੀਂਹ ਕਾਰਨ ਪੈਦਾ ਹੋਏ ਹੜ੍ਹ ਵਰਗੇ ਹਾਲਾਤ ਨਾਲ ਨਜਿੱਠਣ ਲਈ ਪੰਜਾਬ ਸਰਕਾਰ ਦੇ ਕੈਬਨਿਟ ਮੰਤਰੀ ਸ਼੍ਰੀ ਬਰਿੰਦਰ ਕੁਮਾਰ ਗੋਇਲ ਕਈ ਦਿਨਾਂ ਤੋਂ ਲਗਾਤਾਰ ਘੱਗਰ ਨਾਲ ਲੱਗਦੇ ਇਲਾਕੇ ਵਿੱਚ ਬਚਾਅ ਅਤੇ ਰਾਹਤ ਕਾਰਜਾਂ ਦਾ ਜਾਇਜ਼ਾ ਲੈ ਰਹੇ ਹਨ। ਅੱਜ ਵੀ ਉਹਨਾਂ ਨੇ ਮੂਣਕ ਅਤੇ ਕੜੈਲ ਬੰਨ੍ਹਾਂ ਦਾ ਦੌਰਾ ਕੀਤਾ ਅਤੇ ਉਥੇ ਬੰਨ੍ਹਾਂ ਨੂੰ ਮਜ਼ਬੂਤ ਕਰ ਰਹੇ ਲੋਕਾਂ ਨੂੰ ਹੱਲਾਸ਼ੇਰੀ ਦਿੱਤੀ। ਇਸ ਮੌਕੇ ਗੱਲਬਾਤ ਕਰਦਿਆਂ ਉਹਨਾਂ ਕਿਹਾ ਕਿ ਘੱਗਰ ਦਰਿਆ ਵਿੱਚ ਪਾਣੀ ਦਾ ਪੱਧਰ ਲਗਾਤਾਰ ਘਟ ਰਿਹਾ ਹੈ। ਅੱਜ ਮਿਤੀ 12 ਸਤੰਬਰ ਨੂੰ ਪਾਣੀ ਦਾ ਪੱਧਰ 750.1 ਫੁੱਟ ਹੈ। ਜੋ ਕਿ ਪਿਛਲੇ ਦਿਨਾਂ ਤੋਂ ਕਾਫੀ ਘਟ ਗਿਆ ਹੈ। ਉਹਨਾਂ ਕਿਹਾ ਕਿ ਜਦੋਂ ਤੱਕ ਪਾਣੀ ਦਾ ਪੱਧਰ ਖਤਰੇ ਦੇ ਨਿਸ਼ਾਨ ਤੋਂ ਹੇਠਾਂ ਨਹੀਂ ਆ ਜਾਂਦਾ ਉਦੋਂ ਤੱਕ ਬੰਨ੍ਹਾਂ ਨੂੰ ਮਜ਼ਬੂਤ ਕਰਨ ਦਾ ਕੰਮ ਇਸੇ ਤਰ੍ਹਾਂ ਚਾਲੂ ਰਹੇਗਾ। ਉਹਨਾਂ ਕੰਮ ਕਰ ਰਹੇ ਸਥਾਨਕ ਲੋਕਾਂ ਦੀ ਸੇਵਾ ਦੀ ਸ਼ਲਾਘਾ ਕੀਤੀ। ਉਹਨਾਂ ਕਿਹਾ ਕਿ ਜੇਕਰ ਹਾਲਾਤ ਇਸੇ ਤਰ੍ਹਾਂ ਰਹੇ ਤਾਂ ਅਗਲੇ 2-3 ਦਿਨਾਂ ਵਿੱਚ ਘੱਗਰ ਦਰਿਆ ਵਿੱਚ ਪਾਣੀ ਖਤਰੇ ਦੇ...
ਹੜ੍ਹ ਪ੍ਰਭਾਵਿਤ ਇਲਾਕਿਆਂ ਵਿੱਚ ਬਿਮਾਰੀ ਫੈਲਣ ਤੋਂ ਬਚਾਅ ਲਈ ਸਰਗਰਮ ਉਪਰਾਲੇ ਕਰਨ ਅਧਿਕਾਰੀ-ਡਿਪਟੀ ਕਮਿਸ਼ਨਰ

ਹੜ੍ਹ ਪ੍ਰਭਾਵਿਤ ਇਲਾਕਿਆਂ ਵਿੱਚ ਬਿਮਾਰੀ ਫੈਲਣ ਤੋਂ ਬਚਾਅ ਲਈ ਸਰਗਰਮ ਉਪਰਾਲੇ ਕਰਨ ਅਧਿਕਾਰੀ-ਡਿਪਟੀ ਕਮਿਸ਼ਨਰ

Local
ਮਾਨਸਾ, 12 ਸਤੰਬਰ:-            ਪਿਛਲੇ ਦਿਨਾਂ ਦੌਰਾਨ ਭਾਰੀ ਮਾਤਰਾ ਵਿਚ ਹੋਈ ਬਰਸਾਤ ਕਰਕੇ ਜਿੰਨ੍ਹਾਂ ਇਲਾਕਿਆਂ ਵਿਚ ਪਾਣੀ ਜਮ੍ਹਾਂ ਹੋਇਆ ਉੱਥੇ ਤੁਰੰਤ ਪਾਣੀ ਦੀ ਜਾਂਚ ਅਤੇ ਫੌਗਿੰਗ ਕਰਵਾਈ ਜਾਵੇ। ਇਹ ਆਦੇਸ਼ ਡਿਪਟੀ ਕਮਿਸ਼ਨਰ ਸ੍ਰੀਮਤੀ ਨਵਜੋਤ ਕੌਰ, IAS ਨੇ ਅੱਜ ਸਬੰਧਤ ਅਧਿਕਾਰੀਆਂ ਨੂੰ ਇਕ ਵਿਸ਼ੇਸ਼ ਮੀਟਿੰਗ ਦੌਰਾਨ ਦਿੱਤੇ।             ਡਿਪਟੀ ਕਮਿਸ਼ਨਰ ਨੇ ਕਿਹਾ ਕਿ ਹੜ੍ਹਾਂ ਦੀ ਸਥਿਤੀ ਵਿਚ ਪ੍ਰਭਾਵਿਤ ਹੋਏ ਇਲਾਕਿਆਂ ਵਿਚ ਬਿਮਾਰੀਆਂ ਫੈਲਣ ਦਾ ਖਦਸ਼ਾ ਬਣਿਆ ਰਹਿੰਦਾ ਹੈ। ਇਸ ਲਈ ਇੰਨ੍ਹਾਂ ਇਲਾਕਿਆਂ ਵਿਚ ਰਹਿ ਰਹੇ ਲੋਕਾਂ ਨੂੰ ਬਿਮਾਰੀਆਂ ਤੋਂ ਬਚਾਉਣ ਲਈ ਇਹ ਲੋੜੀਂਦੇ ਕਾਰਜ ਕਰਨੇ ਜ਼ਰੂਰੀ ਹਨ।           ...
ਵਿਧਾਇਕ ਬ੍ਰਮ ਸ਼ੰਕਰ ਜਿੰਪਾ ਨੇ ਰਾਸ਼ਟਰੀ ਰਾਜਮਾਰਗ ਦੀ ਮੁਰੰਮਤ ’ਚ ਤੇਜ਼ੀ ਲਿਆਉਣ ਦੇ ਦਿੱਤੇ ਨਿਰਦੇਸ਼

ਵਿਧਾਇਕ ਬ੍ਰਮ ਸ਼ੰਕਰ ਜਿੰਪਾ ਨੇ ਰਾਸ਼ਟਰੀ ਰਾਜਮਾਰਗ ਦੀ ਮੁਰੰਮਤ ’ਚ ਤੇਜ਼ੀ ਲਿਆਉਣ ਦੇ ਦਿੱਤੇ ਨਿਰਦੇਸ਼

Local
ਹੁਸ਼ਿਆਰਪੁਰ, 12 ਸਤੰਬਰ-                ਵਿਧਾਇਕ ਬ੍ਰਮ ਸ਼ੰਕਰ ਜਿੰਪਾ ਨੇ ਅੱਜ ਡਿਪਟੀ ਕਮਿਸ਼ਨਰ ਆਸ਼ਿਕਾ ਜੈਨ ਅਤੇ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀਆਂ ਨਾਲ ਮੀਟਿੰਗ ਕੀਤੀ। ਮੀਟਿੰਗ ਵਿੱਚ ਰਾਸ਼ਟਰੀ ਰਾਜਮਾਰਗ ਦੀਆਂ ਸੜਕਾਂ ਦੀ ਮੁਰੰਮਤ ਅਤੇ ਲੋਕ ਨਿਰਮਾਣ ਵਿਭਾਗ ਦੇ ਚੱਲ ਰਹੇ ਕੰਮਾਂ ਦਾ ਵਿਸ਼ੇਸ਼ ਤੌਰ 'ਤੇ ਜਾਇਜ਼ਾ ਲਿਆ ਗਿਆ।                 ਵਿਧਾਇਕ ਜਿੰਪਾ ਨੇ ਕਿਹਾ ਕਿ ਮੰਗੂਵਾਲ ਤੋਂ ਹੁਸ਼ਿਆਰਪੁਰ ਸਰਹੱਦ ਅਤੇ ਸਾਧੂ ਆਸ਼ਰਮ ਤੋਂ ਵਣਖੰਡੀ ਤੱਕ ਊਨਾ ਰੋਡ 'ਤੇ ਸੜਕ ਦੀ ਹਾਲਤ ਬਹੁਤ ਮਾੜੀ ਹੈ, ਜਿਸ ਕਾਰਨ ਆਮ ਲੋਕਾਂ ਨੂੰ ਪ੍ਰੇਸ਼ਾਨੀ ਦਾ ਸਾਹਮਣਾ ਕਰਨਾ ਪੈ ਰਿਹਾ ਹੈ। ਉਨ੍ਹਾਂ ਨੇ ਰਾਸ਼ਟਰੀ ਰਾਜਮਾਰਗ ਅਥਾਰਟੀ ਦੇ ਅਧਿਕਾਰੀਆਂ ਨੂੰ ਇਨ੍ਹਾਂ ਸੜਕਾਂ ਦੀ ਮੁਰੰਮਤ ਦਾ ਕੰਮ ਤੁਰੰਤ ਸ਼ੁਰੂ ਕਰਨ ਦੇ ਨਿਰਦੇਸ਼ ਦਿੱਤੇ, ਤਾਂ ਜੋ ਆਵਾਜਾਈ ਸੁਚਾਰੂ ਢੰਗ ਨਾਲ ਚੱਲ ਸਕੇ ਅਤੇ ਲੋਕਾਂ ਨੂੰ ਰਾਹਤ ਮਿਲ ਸਕੇ।       &nb...
ਸਿਹਤ ਮੰਤਰੀ ਡਾ. ਬਲਬੀਰ ਸਿੰਘ ਨੇ ਹੜ੍ਹ ਪੀੜ੍ਹਤਾਂ ਦੀ ਮਦਦ ਲਈ ਹੱਥ ਵਧਾਇਆ, ਲੋੜਵੰਦਾਂ ਨੂੰ ਆਰਥਿਕ ਸਹਾਇਤਾ ਦੇ ਚੈੱਕ ਭੇਟ ਕੀਤੇ

ਸਿਹਤ ਮੰਤਰੀ ਡਾ. ਬਲਬੀਰ ਸਿੰਘ ਨੇ ਹੜ੍ਹ ਪੀੜ੍ਹਤਾਂ ਦੀ ਮਦਦ ਲਈ ਹੱਥ ਵਧਾਇਆ, ਲੋੜਵੰਦਾਂ ਨੂੰ ਆਰਥਿਕ ਸਹਾਇਤਾ ਦੇ ਚੈੱਕ ਭੇਟ ਕੀਤੇ

Local
ਡੇਰਾ ਬਾਬਾ ਨਾਨਕ/ਗੁਰਦਾਸਪੁਰ, 11 ਸਤੰਬਰ (      ) - ਪੰਜਾਬ ਦੇ ਸਿਹਤ ਤੇ ਪਰਿਵਾਰ ਭਲਾਈ ਮੰਤਰੀ ਡਾ. ਬਲਬੀਰ ਸਿੰਘ ਵੱਲੋਂ ਅੱਜ ਵਿਧਾਇਕ ਸ. ਗੁਰਦੀਪ ਸਿੰਘ ਰੰਧਾਵਾ ਦੇ ਨਾਲ ਜ਼ਿਲ੍ਹਾ ਗੁਰਦਾਸਪੁਰ ਦੇ ਹੜ੍ਹ ਪ੍ਰਭਾਵਿਤ ਪਿੰਡ ਡੇਹਰੀਵਾਲ ਕਿਰਨ, ਰਣਸੀਕੇ ਤਿੱਲਾ, ਖੁਸ਼ਹਾਲਪੁਰ, ਰੱਤਾ ਅਤੇ ਸ਼ਾਹਪੁਰ ਜਾਜਨ ਦਾ ਦੌਰਾ ਕੀਤਾ ਗਿਆ। ਇਸ ਮੌਕੇ ਸਿਹਤ ਮੰਤਰੀ ਡਾ. ਬਲਬੀਰ ਸਿੰਘ ਵੱਲੋਂ ਆਪਣੀ ਨੇਕ ਕਮਾਈ ਵਿੱਚੋਂ ਅਤੇ ਆਪਣੇ ਸਾਥੀਆਂ ਦੇ ਸਹਿਯੋਗ ਨਾਲ ਹੜ੍ਹ ਪ੍ਰਭਾਵਿਤ ਪਰਿਵਾਰਾਂ ਨੂੰ 50-50 ਹਜ਼ਾਰ ਰੁਪਏ ਦੀ ਆਰਥਿਕ ਸਹਾਇਤਾ ਦੇ ਚੈੱਕ ਦਿੱਤੇ ਗਏ। ਇਸ ਮੌਕੇ ਸਿਹਤ ਮੰਤਰੀ ਦੇ ਨਾਲ ਉਨ੍ਹਾਂ ਦੀ ਧਰਮ ਪਤਨੀ ਸ੍ਰੀਮਤੀ ਰੁਪਿੰਦਰਜੀਤ ਸੈਣੀ, ਵਧੀਕ ਡਿਪਟੀ ਕਮਿਸ਼ਨਰ (ਜਨਰਲ) ਡਾ. ਹਰਜਿੰਦਰ ਸਿੰਘ ਬੇਦੀ, ਐੱਸ.ਡੀ.ਐੱਮ. ਕਲਾਨੌਰ ਮੈਡਮ ਜਯੋਤਸਨਾ ਸਿੰਘ, ਐੱਸ.ਡੀ.ਐੱਮ. ਡੇਰਾ ਬਾਬਾ ਨਾਨਕ ਡਾ. ਆਦਿੱਤਯ ਸ਼ਰਮਾ, ਐੱਸ.ਡੀ.ਐੱਮ. ਫਤਹਿਗੜ੍ਹ ਚੂੜੀਆਂ ਗੁਰਮੰਦਰ ਸਿੰਘ, ਸਿਵਲ ਸਰਜਨ ਡਾ. ਜਸਵਿੰਦਰ ਸਿੰਘ ਤੋਂ ਇਲਾਵਾ ਹੋਰ ਅਧਿਕਾਰੀ ਵੀ ਹਾਜ਼ਰ ਸਨ। ਇਸ ਦੌਰੇ ਦੌਰਾਨ ਸਿਹਤ ਮੰਤਰੀ ਡਾ. ਬਲਬੀਰ ਸਿੰਘ ਉਨ੍ਹ...