ਡੀ.ਸੀ ਹਿਮਾਂਸ਼ੂ ਜੈਨ ਨੇ ਲੁਧਿਆਣਾ ਵਿੱਚ ਐਸ.ਆਈ.ਆਰ. ਗਤੀਵਿਧੀਆਂ ਦੇ ਸੁਚਾਰੂ ਸੰਚਾਲਨ ਲਈ ਜ਼ਿਲ੍ਹਾ ਪੱਧਰੀ ਨੋਡਲ ਅਫ਼ਸਰਾਂ ਅਤੇ ਸਹਾਇਕ ਨੋਡਲ ਅਫ਼ਸਰਾਂ ਨਾਲ ਕੀਤੀ ਮੀਟਿੰਗ
ਲੁਧਿਆਣਾ, 4 ਜੂਨ: ਡਿਪਟੀ ਕਮਿਸ਼ਨਰ-ਕਮ-ਜ਼ਿਲ੍ਹਾ ਚੋਣ ਅਫ਼ਸਰ ਹਿਮਾਂਸ਼ੂ ਜੈਨ ਵੱਲੋਂ ਜ਼ਿਲ੍ਹੇ ਵਿੱਚ ਵੋਟਰ ਸੂਚੀਆਂ ਦੀ ਸਪੈਸ਼ਲ ਇੰਟੈਂਸਿਵ ਰਿਵੀਜ਼ਨ (ਐਸ.ਆਈ.ਆਰ)-2026 ਗਤੀਵਿਧੀਆਂ ਦੇ ਸੁਚਾਰੂ ਸੰਚਾਲਨ ਅਤੇ ਪ੍ਰਭਾਵਸ਼ਾਲੀ ਪ੍ਰਬੰਧਨ ਲਈ ਜ਼ਿਲ੍ਹਾ ਪੱਧਰੀ ਨੋਡਲ ਅਫ਼ਸਰਾਂ ਅਤੇ ਸਹਾਇਕ ਨੋਡਲ ਅਫ਼ਸਰਾਂ ਦੀ ਨਿਯੁਕਤੀ ਕੀਤੀ ਗਈ ਹੈ। ਡਿਪਟੀ ਕਮਿਸ਼ਨਰ ਨੇ ਇਹਨਾਂ ਨੋਡਲ ਅਫ਼ਸਰਾਂ ਅਤੇ ਸਹਾਇਕ ਨੋਡਲ ਅਫ਼ਸਰਾਂ ਨਾਲ ਸਪੈਸ਼ਲ ਇੰਟੈਂਸਿਵ ਰਿਵੀਜ਼ਨ (ਐਸ.ਆਈ.ਆਰ) ਦੀਆਂ ਗਤੀਵਿਧੀਆਂ ਦਾ ਰਿਵਿਊ ਕਰਨ ਸਬੰਧੀ ਸਥਾਨਕ ਬੱਚਤ ਭਵਨ ਲੁਧਿਆਣਾ ਵਿਖੇ ਮੀਟਿੰਗ ਕੀਤੀ।
ਜ਼ਿਲ੍ਹਾ ਚੋਣ ਅਫਸਰ ਨੇ ਕਿਹਾ ਕਿ ਭਾਰਤ ਚੋਣ ਕਮਿਸ਼ਨ ਵੱਲੋਂ ਵੋਟਰ ਸੂਚੀਆਂ ਦੀ ਸਪੈਸ਼ਲ ਇੰਟੈਂਸਿਵ ਰਿਵੀਜ਼ਨ ਲਈ ਪ੍ਰੋਗਰਾਮ ਜਾਰੀ ਕੀਤਾ ਗਿਆ ਹੈ ਅਤੇ ਜ਼ਿਲ੍ਹਾ ਪ੍ਰਸ਼ਾਸਨ ਦੀ ਸਿੱਧੀ ਨਿਗਰਾਨੀ ਹੇਠ ਐਸ.ਆਈ.ਆਰ. ਨਾਲ ਸਬੰਧਤ ਹਰ ਗਤੀਵਿਧੀ ਨੂੰ ਸੁਚਾਰੂ ਢੰਗ ਨਾਲ ਨੇਪਰੇ ਚਾੜ੍ਹਨ ਲਈ ਸਮਰਪਿਤ ਟੀਮਾਂ ਦਾ ਗਠਨ ਕੀਤਾ ਗਿਆ ਹੈ।
ਹਿਮਾਂਸ਼ੂ ਜੈਨ ਨੇ ਦੱਸਿਆ ਕਿ ਨਿਯੁਕਤ ਕੀਤੇ ਗਏ ਨੋਡਲ ਅਫ਼ਸਰ ਸ਼ਿਕਾਇਤ ਨਿਵਾਰਣ, ਆਈ.ਟੀ. ਸਬੰਧੀ ਸਮੱਸਿਆਵਾਂ ਦ...








