ਕੈਬਨਿਟ ਮੰਤਰੀ ਡਾ. ਬਲਜੀਤ ਕੌਰ ਨੇ ਮਲੋਟ ਸ਼ਹਿਰ ‘ਚ ਭਾਰੀ ਬਾਰਿਸ਼ ਨਾਲ ਹੋਏ ਘਰਾਂ ਦੇ ਨੁਕਸਾਨ ਪੂਰਤੀ ਲਈ ਦਿੱਤੀ ਫੌਰੀ ਵਿੱਤੀ ਸਹਾਇਤਾ
ਮਲੋਟ/ਸ੍ਰੀ ਮੁਕਤਸਰ ਸਾਹਿਬ, 11 ਸਤੰਬਰ :- ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਦੇ ਕੈਬਨਿਟ ਮੰਤਰੀ ਡਾ. ਬਲਜੀਤ ਕੌਰ ਵੱਲੋਂ ਭਾਰੀ ਮੀਂਹ ਕਰਕੇ ਹੋਏ ਨੁਕਸਾਨ ਦੇ ਜਾਇਜ਼ੇ ਲਈ ਮਲੋਟ ਸ਼ਹਿਰ ਦੇ ਵੱਖ-ਵੱਖ ਵਾਰਡਾਂ ਦਾ ਜਾਇਜ਼ਾ ਲਿਆ। ਬਾਰਿਸ਼ ਕਾਰਨ ਜਿਨ੍ਹਾਂ ਘਰਾਂ ਦੀਆਂ ਛੱਤਾਂ ਡਿੱਗੀਆਂ ਸਨ ਉਨ੍ਹਾਂ ਘਰਾਂ ਦੇ ਮਾਲਕਾਂ ਨੂੰ ਕੈਬਨਿਟ ਮੰਤਰੀ ਨੇ ਮੌਕੇ ‘ਤੇ ਹੀ ਖੁਦ ਪੈਸੇ ਦੇ ਕੇ ਵਿੱਤੀ ਸਹਾਇਤਾ ਦਿੱਤੀ। ਉਨ੍ਹਾਂ ਕਿਹਾ ਕਿ ਉਪਰਲੇ ਹਿਸਿਆਂ ਵਿਚ ਬਾਰਿਸ਼ਾਂ ਨਾ ਹੋਣ ਕਰਕੇ ਪਾਣੀ ਦਾ ਪੱਧਰ ਘਟਿਆ ਹੈ ਜੋ ਕਿ ਰਾਹਤ ਵਾਲੀ ਖਬਰ ਹੈ। ਉਨ੍ਹਾਂ ਕਿਹਾ ਕਿ ਉਹ ਲਗਾਤਾਰ ਮਲੋਟ ਸ਼ਹਿਰ ਦੇ ਵਾਰਡਾਂ ਅਤੇ ਪਿੰਡਾਂ ਵਿਚ ਹੀ ਹਨ ਤੇ ਲੋਕਾਂ ਦੀ ਸਾਰ ਲੈ ਰਹੇ ਹਨ।
ਕੈਬਨਿਟ ਮੰਤਰੀ ਨੇ ਦੱਸਿਆ ਕਿ ਪਿਛਲੀ ਦਿਨੀ ਹੋਈ ਭਾਰੀ ਬਾਰਿਸ਼ ਦੌਰਾਨ ਲੋਕਾਂ ਦਾ ਬਹੁਤ ਨੁਕਸਾਨ ਹੋਇਆ ਹੈ ਇਸ ਸਬੰਧੀ ਮੈਨੂੰ ਮਲੋਟ ਹਲਕਾ ਵਾਸੀਆਂ ਵੱਲੋਂ ਸੁਨੇਹੇ ਪ੍ਰਾਪਤ ਹੋਏ ਕਿ ਵੱਖ-ਵੱਖ ਵਾਰਡਾਂ ਦੇ ਘਰਾਂ ਦੀਆਂ ਛੱਤਾਂ ਡਿੱਗੀਆਂ ਹਨ ਅਤੇ ਹੋਰ ਵੀ ਨੁਕਸਾਨ ਹੋਇਆ ਹੈ। ਇਸ ਸਬੰਧੀ ਜਾਇਜਾ ਲੈਂਦਿਆਂ ਕੈਬਨਿਟ ਮੰਤ...








