Friday, September 25Malwa News
Shadow

Local

ਸਿਵਲ ਹਸਪਤਾਲ ਨੰਗਲ ਵਿਖੇ ਸ਼ੱਕੀ ਪੀਲੀਏ ਦੇ ਮਰੀਜ਼ਾਂ ‘ਚ ਵਾਧੇ ਦੇ ਮੱਦੇਨਜ਼ਰ ਸਿਹਤ ਵਿਭਾਗ ਵੱਲੋਂ ਕੀਤੀ ਜਾ ਰਹੀ ਹੈ ਵਿਸ਼ੇਸ਼ ਨਿਗਰਾਨੀ

ਸਿਵਲ ਹਸਪਤਾਲ ਨੰਗਲ ਵਿਖੇ ਸ਼ੱਕੀ ਪੀਲੀਏ ਦੇ ਮਰੀਜ਼ਾਂ ‘ਚ ਵਾਧੇ ਦੇ ਮੱਦੇਨਜ਼ਰ ਸਿਹਤ ਵਿਭਾਗ ਵੱਲੋਂ ਕੀਤੀ ਜਾ ਰਹੀ ਹੈ ਵਿਸ਼ੇਸ਼ ਨਿਗਰਾਨੀ

Local
ਨੰਗਲ 02 ਜੁਲਾਈ: ਸਿਵਲ ਹਸਪਤਾਲ ਨੰਗਲ ਵਿਖੇ ਪੀਲੀਏ (ਜਾਂਡਿਸ) ਦੇ ਸ਼ੱਕੀ ਮਰੀਜ਼ਾਂ ਦੀ ਗਿਣਤੀ ਵਿੱਚ ਵਾਧਾ ਦਰਜ ਕੀਤੇ ਜਾਣ ਤੋਂ ਬਾਅਦ ਸਿਹਤ ਵਿਭਾਗ ਵੱਲੋਂ ਸਥਿਤੀ 'ਤੇ ਪੂਰੀ ਨਿਗਰਾਨੀ ਰੱਖੀ ਜਾ ਰਹੀ ਹੈ। ਸਿਵਲ ਸਰਜਨ ਡਾਕਟਰ ਰਮਨ ਗੁਪਤਾ ਦੇ ਨਿਰਦੇਸ਼ਾਂ ਤਹਿਤ ਅੱਜ ਇਸ ਸਬੰਧੀ ਜ਼ਿਲ੍ਹਾ ਐਪੀਡੀਮੋਲੋਜਿਸਟ ਡਾ. ਹਰਸ਼ਰਨ ਕੌਰ ਅਤੇ ਉਨ੍ਹਾਂ ਦੀ ਟੀਮ ਜਿਸ ਵਿੱਚ ਏਐਮਓ ਦਿਲਬਾਗ ਸਿੰਘ ਹੈਲਥ ਸੁਪਰਵਾਈਜ਼ਰ ਰਣਜੀਤ ਸਿੰਘ ਵੱਲੋਂ ਸਿਵਲ ਹਸਪਤਾਲ ਨੰਗਲ ਦਾ ਦੌਰਾ ਕੀਤਾ ਗਿਆ। ਦੌਰੇ ਦੌਰਾਨ ਟੀਮ ਨੇ ਹਸਪਤਾਲ ਵਿੱਚ ਦਾਖ਼ਲ ਪੀਲੀਏ ਦੇ ਮਰੀਜ਼ਾਂ ਦਾ ਹਾਲ-ਚਾਲ ਪੁੱਛਿਆ ਅਤੇ ਉਨ੍ਹਾਂ ਨੂੰ ਦਿੱਤੀਆਂ ਜਾ ਰਹੀਆਂ ਸਿਹਤ ਸੇਵਾਵਾਂ ਦਾ ਜਾਇਜ਼ਾ ਲਿਆ। ਇਸ ਮੌਕੇ ਸੀਨੀਅਰ ਮੈਡੀਕਲ ਅਫ਼ਸਰ ਡਾ. ਈਸ਼ਾ ਵਰਮਾ ਅਤੇ ਹਸਪਤਾਲ ਦੇ ਮੈਡੀਕਲ ਸਟਾਫ਼ ਨਾਲ ਮੀਟਿੰਗ ਕਰਕੇ ਮੌਜੂਦਾ ਸਥਿਤੀ, ਮਰੀਜ਼ਾਂ ਦੀ ਦੇਖਭਾਲ, ਇਲਾਜ ਦੀ ਉਪਲਬਧਤਾ ਅਤੇ ਰੋਕਥਾਮ ਸਬੰਧੀ ਉਪਰਾਲਿਆਂ ਦੀ ਸਮੀਖਿਆ ਕੀਤੀ ਗਈ। ਡਾ. ਹਰਸ਼ਰਨ ਕੌਰ ਨੇ ਹਸਪਤਾਲ ਪ੍ਰਬੰਧਨ ਨੂੰ ਹਦਾਇਤ ਕੀਤੀ ਕਿ ਸ਼ੱਕੀ ਮਰੀਜ਼ਾਂ ਦੀ ਤੁਰੰਤ ਜਾਂਚ, ਸਮੇਂ ਸਿਰ ਇਲਾਜ ਅਤੇ ਲੋੜ ਪੈਣ 'ਤੇ...
ਮਾਵਾਂ—ਧੀਆਂ ਸਤਿਕਾਰ ਯੋਜਨਾ ਸ਼ੁਰੂ ਕਰਕੇ ਪੰਜਾਬ ਸਰਕਾਰ ਨੇ ਵੱਡਾ ਵਾਅਦਾ ਪੂਰਾ ਕੀਤਾ- ਖੁੱਡੀਆਂ

ਮਾਵਾਂ—ਧੀਆਂ ਸਤਿਕਾਰ ਯੋਜਨਾ ਸ਼ੁਰੂ ਕਰਕੇ ਪੰਜਾਬ ਸਰਕਾਰ ਨੇ ਵੱਡਾ ਵਾਅਦਾ ਪੂਰਾ ਕੀਤਾ- ਖੁੱਡੀਆਂ

Local
ਲੰਬੀ / ਮਲੋਟ, 01 ਜੁਲਾਈ                           ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਸੂਬਾ ਸਰਕਾਰ ਵੱਲੋਂ ਆਪਣੀ ਆਖਰੀ ਗਰੰਟੀ ਪੂਰੀ ਕਰਦਿਆਂ ਅੱਜ ਮਾਵਾਂ—ਧੀਆਂ ਸਤਿਕਾਰ ਯੋਜਨਾ ਤਹਿਤ ਐੱਸ.ਸੀ. ਔਰਤਾਂ ਨੂੰ 1500 ਅਤੇ ਜਨਰਲ ਸਮੇਤ ਹੋਰਨਾਂ ਵਰਗਾਂ ਦੇ ਖਾਤਿਆਂ ਵਿੱਚ 1000 ਰੁਪਏ ਪ੍ਰਤੀ ਮਹੀਨਾ ਭੇਜ ਦਿੱਤੇ ਹਨ।ਇਹ ਜਾਣਕਾਰੀ ਸ। ਰਣਧੀਰ ਸਿੰਘ ਧੀਰਾ ਖੁੱਡੀਆਂ ਚੇਅਰਮੈਨ ਪੰਜਾਬ ਸਟੇਟ ਕੰਟੇਨਰ ਵੇਅਰਹਾਉਸਿੰਗ ਕਾਰਪੋਰੇਸ਼ਨ ਅਤੇ ਸ. ਅਮੀਤ ਖੁੱਡੀਆ ਨੇ ਲੰਬੀ ਹਲਕੇ ਦੇ ਪਿੰਡ ਖੁੱਡੀਆ ਵਿਖੇ ਲਗਾਏ ਗਏ ਜਾਗਰੂਕਤਾਂ ਕੈਂਪ ਦੌਰਾਨ ਦਿੱਤੀ। ਔਰਤਾਂ ਦੇ ਇੱਕਠ ਨੂੰ ਸੰਬੋਧਨ ਕਰਦਿਆਂ ਉਹਨਾਂ ਵਲੋਂ ਦੱਸਿਆ ਗਿਆ  ਕਿ  ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਵੱਲੋਂ ਅੱਜ ਇੱਕ ਵਿਸ਼ੇਸ਼ ਪ੍ਰੋਗਰਾਮ ਦੌਰਾਨ ਡਿਜੀਟਲ ਤਰੀਕੇ ਨਾਲ ਬਟਨ ਦੱਬ ਕੇ ਸਿੱਧਾ (ਡਾਇਰੈਕਟ ਬੈਨੀਫਿਟ ਟਰਾਂਸਫਰ) ਤਹਿਤ ਪੰਜਾਬ ਦੀਆਂ ਲੱਖਾਂ ਮਹਿਲਾਵਾਂ ਦੇ ਬੈਂਕ ਖਾਤਿਆਂ ਵਿੱਚ ਕਰੋੜਾਂ ਰੁਪਏ ਦੀ ਰਾਸ਼ੀ ਟਰਾਂਸਫਰ ਕਰਨ ਤੇ ਉਹਨਾਂ ਦਾ ਤਹਿ ਦਿਲੋਂ ਧੰਨਵਾਦ ਕੀਤਾ ਹੈ।                           ਪਿੰਡ ਖੁੱਡੀਆ ਵਿਖੇ ਵੱਡੀ ਸਕ...
ਸਿਹਤ ਵਿਭਾਗ ਨੇ ਤੰਬਾਕੂ ਕੰਟਰੋਲ ਐਕਟ ਦੀ ਉਲੰਘਣਾ ਕਰਨ ਵਾਲ਼ਿਆਂ ਦੇ ਕੱਟੇ ਚਲਾਨ

ਸਿਹਤ ਵਿਭਾਗ ਨੇ ਤੰਬਾਕੂ ਕੰਟਰੋਲ ਐਕਟ ਦੀ ਉਲੰਘਣਾ ਕਰਨ ਵਾਲ਼ਿਆਂ ਦੇ ਕੱਟੇ ਚਲਾਨ

Local
ਤਰਨ ਤਾਰਨ, 1 ਜੁਲਾਈ -          ਕਾਰਜਕਾਰੀ ਸਿਵਲ ਸਰਜਨ ਡਾ. ਭਾਰਤੀ ਧਵਨ ਦੇ ਦਿਸ਼ਾ-ਨਿਰਦੇਸ਼ਾਂ ਤਹਿਤ ਨੋਡਲ ਅਫ਼ਸਰ ਡਾ. ਹਰਪ੍ਰੀਤ ਸਿੰਘ ਦੀ ਅਗਵਾਈ ਹੇਠ ਦਫ਼ਤਰ ਸਿਵਲ ਸਰਜਨ ਤਰਨ ਤਾਰਨ ਵਿਖੇ ਬਣਾਈ ਗਈ ਤੰਬਾਕੂ ਕੰਟਰੋਲ ਐਕਟ ਟੀਮ ਵੱਲੋਂ ਐਕਟ ਦੀ ਉਲੰਘਣਾ ਕਰਨ ਵਾਲਿਆਂ ਦੇ ਚਲਾਨ ਕੱਟੇ ਗਏ ਅਤੇ ਉਨ੍ਹਾਂ ਨੂੰ ਤੰਬਾਕੂ ਕੰਟਰੋਲ ਐਕਟ 2003 ਪ੍ਰਤੀ ਜਾਗਰੂਕ ਵੀ ਕੀਤਾ ਗਿਆ। ਇਸ ਟੀਮ ਵੱਲੋਂ ਤੰਬਾਕੂ ਕੰਟਰੋਲ ਐਕਟ ਦੀਆ ਵੱਖ-ਵੱਖ ਧਾਰਾਵਾਂ ਤਹਿਤ ਉਲੰਘਣਾ ਕਰਨ ਵਾਲਿਆਂ ਦੇ ਚਲਾਨ ਕੱਟੇ ਗਏ ਅਤੇ ਉਨ੍ਹਾਂ ਨੂੰ ਐਕਟ ਪ੍ਰਤੀ ਜਾਗਰੂਕ ਕਰਦੇ ਹੋਏ ਜ਼ਿਲ੍ਹਾ ਮਾਸ ਮੀਡੀਆ ਅਫ਼ਸਰ ਸੁਖਵੰਤ ਸਿੰਘ ਸਿੱਧੂ ਨੇ ਦੱਸਿਆ ਕਿ ਤੰਬਾਕੂ ਦਾ ਸੇਵਨ ਕਰਨ ਨਾਲ ਤਾਲੂ ਦਾ ਕੈਂਸਰ, ਮਸੂੜੇ ਅਤੇ ਗਲ਼ੇ ਦਾ ਕੈਂਸਰ, ਫੇਫੜਿਆਂ ਦਾ ਕੈਂਸਰ ਅਤੇ ਮੂੰਹ ਦਾ ਕੈਂਸਰ ਆਦਿ ਹੁੰਦਾ ਹੈ। ਸੁਖਵੰਤ ਸਿੰਘ ਸਿੱਧੂ ਨੇ ਹੋਰ ਜਾਣਕਾਰੀ ਦਿੰਦਿਆਂ ਦੱਸਿਆ ਕਿ ਜਨਤਕ ਥਾਵਾਂ ਜਿਵੇ ਬੱਸ ਸਟੈਡਾਂ, ਰੇਲਵੇ ਸਟੇਸ਼ਨਾਂ, ਸਕੂਲਾ-ਕਾਲਜਾਂ ਅਤੇ ਹੋਰ ਸਰਕਾਰੀ ਸੰਸਥਾਵਾਂ ਆਦਿ ਥਾਵਾਂ ਦੇ 100 ਗਜ਼ ਦੇ ਘੇਰੇ ਦੇ ਅੰਦਰ-ਅੰਦਰ ਤ...
ਜ਼ਿਲ੍ਹਾ ਚੋਣ ਅਫ਼ਸਰ ਵੱਲੋਂ ਐਸ.ਆਈ.ਆਰ. ਦੀ ਪ੍ਰਗਤੀ ਦਾ ਲਿਆ ਜਾਇਜ਼ਾ

ਜ਼ਿਲ੍ਹਾ ਚੋਣ ਅਫ਼ਸਰ ਵੱਲੋਂ ਐਸ.ਆਈ.ਆਰ. ਦੀ ਪ੍ਰਗਤੀ ਦਾ ਲਿਆ ਜਾਇਜ਼ਾ

Local
ਹੁਸ਼ਿਆਰਪੁਰ, 1 ਜੁਲਾਈ: ਡਿਪਟੀ ਕਮਿਸ਼ਨਰ-ਕਮ-ਜ਼ਿਲ੍ਹਾ ਚੋਣ ਅਫ਼ਸਰ ਆਸ਼ਿਕਾ ਜੈਨ ਨੇ ਜ਼ਿਲ੍ਹੇ ਵਿੱਚ ਚੱਲ ਰਹੀ ਵੋਟਰ ਸੂਚੀਆਂ ਦੀ ਸਪੈਸ਼ਲ ਇੰਟੈਂਸਿਵ ਰਿਵੀਜ਼ਨ (ਐਸ.ਆਈ.ਆਰ.) ਮੁਹਿੰਮ ਦੀ ਪ੍ਰਗਤੀ ਦਾ ਜਾਇਜ਼ਾ ਲੈਣ ਲਈ ਸਮੂਹ ਚੋਣ ਰਜਿਸਟ੍ਰੇਸ਼ਨ ਅਫ਼ਸਰਾਂ ਨਾਲ ਸਮੀਖਿਆ ਮੀਟਿੰਗ ਕੀਤੀ। ਮੀਟਿੰਗ ਦੌਰਾਨ ਉਨ੍ਹਾਂ ਨੇ ਬੂਥ ਲੈਵਲ ਅਫ਼ਸਰਾਂ (ਬੀ.ਐਲ.ਓਜ਼.) ਵੱਲੋਂ ਘਰ-ਘਰ ਜਾ ਕੇ ਕੀਤੇ ਜਾ ਰਹੇ ਗਿਣਤੀ ਕਾਰਜ ਦੀ ਵਿਸਥਾਰ ਨਾਲ ਸਮੀਖਿਆ ਕੀਤੀ।       ਜ਼ਿਲ੍ਹਾ ਚੋਣ ਅਫ਼ਸਰ ਨੇ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਬੀ.ਐਲ.ਓਜ਼. ਵੱਲੋਂ ਕੀਤੇ ਜਾ ਰਹੇ ਗਿਣਤੀ ਕਾਰਜ ਦੀ ਜਾਣਕਾਰੀ ਨਿਰਧਾਰਤ ਮੋਬਾਈਲ ਐਪ 'ਤੇ ਸਮੇਂ ਸਿਰ ਅਪਲੋਡ ਕੀਤੀ ਜਾਵੇ ਅਤੇ ਇਹ ਯਕੀਨੀ ਬਣਾਇਆ ਜਾਵੇ ਕਿ ਜ਼ਿਲ੍ਹੇ ਦਾ ਕੋਈ ਵੀ ਯੋਗ ਨਾਗਰਿਕ ਆਪਣਾ ਨਾਮ ਵੋਟਰ ਸੂਚੀ ਵਿੱਚ ਦਰਜ ਕਰਵਾਉਣ ਤੋਂ ਵਾਂਝਾ ਨਾ ਰਹੇ।       ਉਨ੍ਹਾਂ ਦੱਸਿਆ ਕਿ ਸਪੈਸ਼ਲ ਇੰਟੈਂਸਿਵ ਰਿਵੀਜ਼ਨ ਲਈ 1 ਅਕਤੂਬਰ 2026 ਨੂੰ ਯੋਗਤਾ ਤਾਰੀਖ ਨਿਰਧਾਰਤ ਕੀਤੀ ਗਈ ਹੈ। ਇਸ ਤਹਿਤ 24 ਜੁਲਾਈ 2026 ਤੱਕ ਬੀ.ਐਲ.ਓਜ਼. ਘਰ-ਘਰ ਜਾ ਕੇ ਗਿਣਤੀ ਦਾ ਕੰਮ ਕਰਨਗੇ ਅਤੇ ਹਰ ਯੋਗ ਵੋਟਰ ਤੋਂ ਐ...
ਕਰਮਜੀਤ ਸਿੰਘ ਰਿੰਟੂ ਨੇ ਮਜੀਠਾ ਰੋਡ ‘ਤੇ ਮਾਵਾਂ-ਧੀਆਂ ਸਤਿਕਾਰ ਯੋਜਨਾ ਦੀ ਸ਼ੁਰੂਆਤ ਕੀਤੀ

ਕਰਮਜੀਤ ਸਿੰਘ ਰਿੰਟੂ ਨੇ ਮਜੀਠਾ ਰੋਡ ‘ਤੇ ਮਾਵਾਂ-ਧੀਆਂ ਸਤਿਕਾਰ ਯੋਜਨਾ ਦੀ ਸ਼ੁਰੂਆਤ ਕੀਤੀ

Local
ਅੰਮ੍ਰਿਤਸਰ, 1 ਜੁਲਾਈ, 2026: ਇੰਪਰੂਵਮੈਂਟ ਟਰੱਸਟ ਅੰਮ੍ਰਿਤਸਰ ਦੇ ਚੇਅਰਮੈਨ ਅਤੇ ਆਮ ਆਦਮੀ ਪਾਰਟੀ ਉੱਤਰੀ ਵਿਧਾਨ ਸਭਾ ਹਲਕੇ ਦੇ ਇੰਚਾਰਜ ਕਰਮਜੀਤ ਸਿੰਘ ਰਿੰਟੂ ਨੇ ਕਿਹਾ ਕਿ ਮੁੱਖ ਮੰਤਰੀ ਸਰਦਾਰ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਨੇ ਆਪਣੇ ਆਖਰੀ ਚੋਣ ਵਾਅਦੇ ਨੂੰ ਪੂਰਾ ਕਰਦੇ ਹੋਏ ਅੱਜ 'ਮਾਵਾਂ-ਧੀਆਂ  ਸਤਿਕਾਰ ਯੋਜਨਾ' ਤਹਿਤ ਅਨੁਸੂਚਿਤ ਜਾਤੀ (ਐਸ.ਸੀ.) ਸ਼੍ਰੇਣੀ ਦੀਆਂ ਔਰਤਾਂ ਦੇ ਬੈਂਕ ਖਾਤਿਆਂ ਵਿੱਚ 1,500 ਰੁਪਏ ਪ੍ਰਤੀ ਮਹੀਨਾ ਅਤੇ ਜਨਰਲ ਅਤੇ ਹੋਰ ਸਾਰੀਆਂ ਸ਼੍ਰੇਣੀਆਂ ਦੀਆਂ ਔਰਤਾਂ ਦੇ ਖਾਤਿਆਂ ਵਿੱਚ 1,000 ਰੁਪਏ ਪ੍ਰਤੀ ਮਹੀਨਾ ਟ੍ਰਾਂਸਫਰ ਕੀਤੇ। ਮੁੱਖ ਮੰਤਰੀ ਸਰਦਾਰ ਭਗਵੰਤ ਸਿੰਘ ਮਾਨ ਨੇ ਅੱਜ ਇੱਕ ਵਿਸ਼ੇਸ਼ ਸਮਾਗਮ ਦੌਰਾਨ ਡਿਜੀਟਲ ਰੂਪ ਵਿੱਚ ਇੱਕ ਬਟਨ ਦਬਾ ਕੇ ਸਿੱਧੇ ਲਾਭ ਟ੍ਰਾਂਸਫਰ (ਡੀ.ਬੀ.ਟੀ.) ਰਾਹੀਂ ਪੰਜਾਬ ਦੀਆਂ ਲੱਖਾਂ ਔਰਤਾਂ ਦੇ ਬੈਂਕ ਖਾਤਿਆਂ ਵਿੱਚ ਕਰੋੜਾਂ ਰੁਪਏ ਸਿੱਧੇ ਟ੍ਰਾਂਸਫਰ ਕੀਤੇ। ਕਰਮਜੀਤ ਸਿੰਘ ਰਿੰਟੂ ਨੇ ਕਿਹਾ ਕਿ ਇਹ ਸਿਰਫ਼ ਵਿੱਤੀ ਸਹਾਇਤਾ ਨਹੀਂ ਹੈ, ਸਗੋਂ ਸਾਡੀਆਂ ਮਾਵਾਂ ਅਤ...
ਸਿਹਤ ਵਿਭਾਗ ਵੱਲੋਂ ਬੱਚਿਆਂ ਨੂੰ ਪੋਲੀਓ ਰੋਕੂ ਬੂੰਦਾਂ ਪਿਲਾਉਣ ਦਾ ਟੀਚਾ ਪੂਰਾ – ਜ਼ਿਲ੍ਹਾ ਟੀਕਾਕਰਨ ਅਫ਼ਸਰ

ਸਿਹਤ ਵਿਭਾਗ ਵੱਲੋਂ ਬੱਚਿਆਂ ਨੂੰ ਪੋਲੀਓ ਰੋਕੂ ਬੂੰਦਾਂ ਪਿਲਾਉਣ ਦਾ ਟੀਚਾ ਪੂਰਾ – ਜ਼ਿਲ੍ਹਾ ਟੀਕਾਕਰਨ ਅਫ਼ਸਰ

Local
​ਬਰਨਾਲਾ, 30 ਜੂਨ- ਸਿਹਤ ਮੰਤਰੀ ਪੰਜਾਬ ਡਾ. ਬਲਬੀਰ ਸਿੰਘ ਦੇ ਦਿਸ਼ਾ-ਨਿਰਦੇਸ਼ਾਂ ਅਤੇ ਡਾਇਰੈਕਟਰ ਸਿਹਤ ਤੇ ਪਰਿਵਾਰ ਭਲਾਈ ਵਿਭਾਗ ਦੀਆਂ ਹਦਾਇਤਾਂ ਅਤੇ ਸਿਵਲ ਸਰਜਨ ਡਾ. ਹਰੀਪਾਲ ਸਿੰਘ ਸਿੱਧੂ ਦੀ ਯੋਗ ਅਗਵਾਈ ਹੇਠ ਜ਼ਿਲ੍ਹਾ ਬਰਨਾਲਾ ਵਿਖੇ ਪਲਸ ਪੋਲੀਓ ਮੁਹਿੰਮ ਸਫਲਤਾਪੂਰਵਕ ਮੁਕੰਮਲ ਹੋਈ। ਜ਼ਿਲ੍ਹੇ ਵਿੱਚ 0 ਤੋਂ 5 ਸਾਲ ਦਾ ਕੋਈ ਵੀ ਬੱਚਾ ਪੋਲੀਓ ਬੂੰਦਾਂ ਤੋਂ ਵਾਂਝਾ ਨਾ ਰਹੇ, ਇਸ ਗੱਲ ਨੂੰ ਯਕੀਨੀ ਬਣਾਉਣ ਲਈ ਜ਼ਿਲ੍ਹਾ ਟੀਕਾਕਰਨ ਅਫ਼ਸਰ ਡਾ. ਹਰਜੀਤ ਸਿੰਘ ਵੱਲੋਂ ਮਹਿਲ ਕਲਾਂ ਸਮੇਤ ਵੱਖ-ਵੱਖ ਇਲਾਕਿਆਂ ਵਿੱਚ ਮੁਹਿੰਮ ਦੀ ਬਾਰੀਕੀ ਨਾਲ ਸੁਪਰਵਿਜ਼ਨ ਕੀਤੀ ਗਈ। ਇਸ ਨਿਗਰਾਨੀ ਮੁਹਿੰਮ ਦੌਰਾਨ ਉਨ੍ਹਾਂ ਦੇ ਨਾਲ ਜ਼ਿਲ੍ਹਾ ਪਰਿਵਾਰ ਭਲਾਈ ਅਫ਼ਸਰ ਡਾ. ਪ੍ਰਵੇਸ਼ ਕੁਮਾਰ, ਜ਼ਿਲ੍ਹਾ ਮਾਸ ਮੀਡੀਆ ਤੇ ਸੂਚਨਾ ਅਫ਼ਸਰ ਕੁਲਦੀਪ ਸਿੰਘ ਮਾਨ ਅਤੇ ਡਿਪਟੀ ਮਾਸ ਮੀਡੀਆ ਤੇ ਸੂਚਨਾ ਅਫ਼ਸਰ ਬਲਰਾਜ ਸਿੰਘ ਵਿਸ਼ੇਸ਼ ਤੌਰ 'ਤੇ ਹਾਜ਼ਰ ਸਨ। ​ਮੁਹਿੰਮ ਦੀਆਂ ਪ੍ਰਾਪਤੀਆਂ ਸਬੰਧੀ ਜਾਣਕਾਰੀ ਦਿੰਦਿਆਂ ਜ਼ਿਲ੍ਹਾ ਟੀਕਾਕਰਨ ਅਫ਼ਸਰ ਡਾ. ਹਰਜੀਤ ਸਿੰਘ ਨੇ ਦੱਸਿਆ ਕਿ ਇਸ ਤਿੰਨ ਰੋਜ਼ਾ ਪਲਸ ਪੋਲੀਓ ਮੁਹਿੰਮ ਤਹਿਤ 3 ਦਿਨਾ...
ਪਲਸ ਪੋਲੀਓ ਮੁਹਿੰਮ ਦੌਰਾਨ ਜ਼ਿਲ੍ਹਾ ਰੂਪਨਗਰ ‘ਚ 3 ਦਿਨਾਂ ਵਿੱਚ 100 ਫੀਸਦੀ ਟੀਚਾ ਹਾਸਲ

ਪਲਸ ਪੋਲੀਓ ਮੁਹਿੰਮ ਦੌਰਾਨ ਜ਼ਿਲ੍ਹਾ ਰੂਪਨਗਰ ‘ਚ 3 ਦਿਨਾਂ ਵਿੱਚ 100 ਫੀਸਦੀ ਟੀਚਾ ਹਾਸਲ

Local
ਰੂਪਨਗਰ, 30 ਜੂਨ: ਸਿਹਤ ਵਿਭਾਗ ਵੱਲੋਂ ਚਲਾਈ ਗਈ ਪਲਸ ਪੋਲੀਓ ਮੁਹਿੰਮ ਤਹਿਤ ਜ਼ਿਲ੍ਹਾ ਰੂਪਨਗਰ ਅੰਦਰ ਤਿੰਨ ਦਿਨਾਂ ਦੌਰਾਨ ਵਿਸ਼ੇਸ਼ ਮੁਹਿੰਮ ਚਲਾ ਕੇ 0 ਤੋਂ 5 ਸਾਲ ਤੱਕ ਦੇ 57773 ਬੱਚਿਆਂ ਨੂੰ ਪੋਲੀਓ ਦੀਆਂ ਬੂੰਦਾਂ ਪਿਲਾਈਆਂ ਗਈਆਂ। ਸਿਹਤ ਕਰਮਚਾਰੀਆਂ, ਆਸ਼ਾ ਵਰਕਰਾਂ ਅਤੇ ਆੰਗਣਵਾੜੀ ਵਰਕਰਾਂ ਦੀ ਸਾਂਝੀ ਮਿਹਨਤ ਨਾਲ ਜ਼ਿਲ੍ਹੇ ਦਾ ਟੀਚਾ 100 ਫੀਸਦੀ ਤੋਂ ਜਿਆਦਾ ਹਾਸਲ ਕੀਤਾ ਗਿਆ। ਮੁਹਿੰਮ ਦੇ ਪਹਿਲੇ ਦਿਨ ਜ਼ਿਲ੍ਹੇ ਦੇ 260 ਬੂਥਾਂ 'ਤੇ ਵਿਸ਼ੇਸ਼ ਪ੍ਰਬੰਧ ਕਰਕੇ ਮਾਪਿਆਂ ਨੂੰ ਆਪਣੇ ਬੱਚਿਆਂ ਨੂੰ ਪੋਲੀਓ ਬੂੰਦਾਂ ਪਿਲਾਉਣ ਲਈ ਪ੍ਰੇਰਿਤ ਕੀਤਾ ਗਿਆ। ਇਸ ਤੋਂ ਬਾਅਦ ਦੂਜੇ ਅਤੇ ਤੀਜੇ ਦਿਨ ਸਿਹਤ ਟੀਮਾਂ ਵੱਲੋਂ ਘਰ-ਘਰ ਜਾ ਕੇ ਉਨ੍ਹਾਂ ਬੱਚਿਆਂ ਤੱਕ ਪਹੁੰਚ ਬਣਾਈ ਗਈ ਜੋ ਕਿਸੇ ਕਾਰਨ ਕਰਕੇ ਬੂਥਾਂ 'ਤੇ ਨਹੀਂ ਆ ਸਕੇ ਸਨ। ਟੀਮਾਂ ਵੱਲੋਂ ਦੂਰ-ਦਰਾਜ ਅਤੇ ਪਿੰਡਾਂ ਦੇ ਇਲਾਕਿਆਂ ਵਿੱਚ ਵੀ ਖਾਸ ਧਿਆਨ ਦਿੱਤਾ ਗਿਆ ਤਾਂ ਜੋ ਕੋਈ ਵੀ ਬੱਚਾ ਪੋਲੀਓ ਦੀ ਦਵਾ ਤੋਂ ਵਾਂਝਾ ਨਾ ਰਹਿ ਜਾਵੇ। ਸਿਵਲ ਸਰਜਨ ਡਾ. ਰਮਨ ਕੁਮਾਰ ਗੁਪਤਾ ਨੇ ਦੱਸਿਆ ਕਿ ਇਸ ਮੁਹਿੰਮ ਦੀ ਸਫਲਤਾ ਲਈ ਪਹਿਲਾਂ ਹੀ ਵਿਸਥਾਰਪੂਰਵਕ ਯੋਜਨਾ ਤਿ...
ਡਿਪਟੀ ਕਮਿਸ਼ਨਰ ਹਿਮਾਂਸ਼ੂ ਜੈਨ ਵੱਲੋਂ ਹੜ੍ਹ ਰੋਕਥਾਮ ਪ੍ਰਬੰਧਾਂ ਦੀ ਸਮੀਖਿਆ

ਡਿਪਟੀ ਕਮਿਸ਼ਨਰ ਹਿਮਾਂਸ਼ੂ ਜੈਨ ਵੱਲੋਂ ਹੜ੍ਹ ਰੋਕਥਾਮ ਪ੍ਰਬੰਧਾਂ ਦੀ ਸਮੀਖਿਆ

Local
ਲੁਧਿਆਣਾ, 30 ਜੂਨ - ਆਗਾਮੀ ਮੌਨਸੂਨ ਸੀਜ਼ਨ ਦੌਰਾਨ ਅਗਾਂਊ ਹੜ੍ਹ ਰੋਕਥਾਮ ਪ੍ਰਬੰਧਾਂ ਦਾ ਜਾਇਜ਼ਾ ਲੈਣ ਲਈ ਡਿਪਟੀ ਕਮਿਸ਼ਨਰ ਲੁਧਿਆਣਾ ਹਿਮਾਂਸ਼ੂ ਜੈਨ ਵੱਲੋਂ ਅੱਜ ਸਬੰਧਤ ਅਧਿਕਾਰੀਆਂ ਨਾਲ ਸਥਾਨਕ ਬੱਚਤ ਭਵਨ ਵਿਖੇ ਮੀਟਿੰਗ ਕੀਤੀ ਅਤੇ ਲੋੜੀਂਦੀਆਂ ਹਦਾਇਤਾਂ ਵੀ ਜਾਰੀ ਕੀਤੀਆਂ। ਜ਼ਿਕਰਯੋਗ ਹੈ ਕਿ ਆਗਾਮੀ ਮੌਨਸੂਨ ਸੀਜ਼ਨ ਨੂੰ ਧਿਆਨ ਵਿੱਚ ਰੱਖਦਿਆਂ ਜ਼ਿਲਾ ਪ੍ਰਬੰਧਕੀ ਕੰਪਲੈਕਸ ਵਿੱਚ ਫਲੱਡ ਕੰਟਰੋਲ ਰੂਮ ਸਥਾਪਤ (0161-2433100) ਕਰ ਦਿੱਤਾ ਗਿਆ ਹੈ। ਇਸ ਤੋਂ ਇਲਾਵਾ ਸਬ ਡਵੀਜ਼ਨ ਅਤੇ ਤਹਿਸੀਲ ਪੱਧਰ ’ਤੇ ਵੀ ਅਜਿਹੇ ਫਲੱਡ ਕੰਟਰੋਲ ਰੂਮ ਸਥਾਪਤ ਕਰਨ ਬਾਰੇ ਹਦਾਇਤ ਕਰ ਦਿੱਤੀ ਗਈ ਹੈ। ਇਹ ਫਲੱਡ ਕੰਟਰੋਲ ਰੂਮ 15 ਜੂਨ ਤੋਂ 30 ਸਤੰਬਰ ਤੱਕ ਨਿਰੰਤਰ 24 ਘੰਟੇ ਚੱਲਣਗੇ।   ਡਿਪਟੀ ਕਮਿਸ਼ਨਰ ਜੈਨ ਨੇ ਕਿਹਾ ਕਿ ਮੀਂਹ ਕਾਰਨ ਜਿਹੜੇ ਪਿੰਡਾਂ ਵਿੱਚ ਸੰਭਾਵੀ ਪਾਣੀ ਭਰਨ ਦਾ ਖ਼ਤਰਾ ਹੈ ਉੱਥੇ ਅਗਾਉਂ ਤ੍ਰਿਪਾਲਾਂ ਦਾ ਇੰਤਜਾਮ ਕੀਤਾ ਜਾਵੇ, ਸਮੇਂ ਸਿਰ ਬਿਜਲੀ ਦੀ ਸਪਲਾਈ ਕੱਟੀ ਜਾਵੇ ਤਾਂ ਜੋ ਕਿਸੇ ਦਾ ਕੋਈ ਜਾਨੀ ਨੁਕਸਾਨ ਨਾ ਹੋਵੇ। ਇਸ ਤੋਂ ਇਲਾਵਾ ਸਤਲੁਜ ਦਰਿਆ ਦੇ ਨੇੜਲੇ ਪਿੰਡਾਂ ਦੀ ਸੁਰੱਖਿਆ ਲਈ ਵ...
ਡਾ. ਕਰਨਵੀਰ ਸਿੰਘ ਨੇ ਭਰੇ ਹੋਏ ਗਣਨਾ ਫਾਰਮ ਇਕੱਤਰ ਕੀਤੇ ਜਾਣ ਦੇ ਕੰਮ ਦਾ ਲਿਆ ਜਾਇਜ਼ਾ

ਡਾ. ਕਰਨਵੀਰ ਸਿੰਘ ਨੇ ਭਰੇ ਹੋਏ ਗਣਨਾ ਫਾਰਮ ਇਕੱਤਰ ਕੀਤੇ ਜਾਣ ਦੇ ਕੰਮ ਦਾ ਲਿਆ ਜਾਇਜ਼ਾ

Local
ਤਰਨ ਤਾਰਨ, 30 ਜੂਨ : ਭਾਰਤ ਚੋਣ ਕਮਿਸ਼ਨ ਦੀਆਂ ਹਦਾਇਤਾਂ ਅਤੇ ਜ਼ਿਲ੍ਹਾ ਚੋਣ ਅਫਸਰ ਸ੍ਰੀ ਰਾਹੁਲ ਦੇ ਦਿਸ਼ਾ-ਨਿਰਦੇਸ਼ਾਂ ਤਹਿਤ ਜ਼ਿਲ੍ਹੇ ਵਿੱਚ ਚਲਾਈ ਜਾ ਰਹੀ ਵਿਸ਼ੇਸ਼ ਗਹਿਰੀ ਸੁਧਾਈ (ਐਸ.ਆਈ.ਆਰ) ਮੁਹਿੰਮ ਤਹਿਤ ਬੀ.ਐਲ.ਓਜ਼ ਵੱਲੋਂ ਘਰ-ਘਰ ਜਾ ਕੇ ਯੋਗ ਵੋਟਰਾਂ ਤੋਂ ਭਰੇ ਹੋਏ ਗਣਨਾ ਫਾਰਮ ਇਕੱਤਰ ਕੀਤੇ ਜਾ ਰਹੇ ਹਨ। ਚੋਣਕਾਰ ਰਜਿਸਟ੍ਰੇਸ਼ਨ ਅਫ਼ਸਰ ਤਰਨ ਤਾਰਨ ਡਾ. ਕਰਨਵੀਰ ਸਿੰਘ ਨੇ ਅੱਜ ਬੀ.ਐਲ.ਓਜ਼ ਵੱਲੋਂ ਘਰ-ਘਰ ਜਾ ਕੇ ਵੋਟਰਾਂ ਤੋਂ ਭਰੇ ਹੋਏ ਗਣਨਾ ਫਾਰਮ ਇਕੱਤਰ ਕੀਤੇ ਜਾਣ ਦੇ ਕੰਮ ਦਾ ਜਾਇਜ਼ਾ ਲਿਆ। ਇਸ ਦੌਰਾਨ ਉਨ੍ਹਾਂ ਕਿਹਾ ਕਿ ਇਸ ਮੁਹਿੰਮ ਦਾ ਮੁੱਖ ਉਦੇਸ਼ ਵੋਟਰ ਸੂਚੀ ਨੂੰ ਹੋਰ ਸ਼ੁੱਧ, ਸਹੀ ਅਤੇ ਅਪਡੇਟ ਬਣਾਉਣਾ ਹੈ, ਤਾਂ ਜੋ ਕੋਈ ਵੀ ਯੋਗ ਵੋਟਰ ਆਪਣੇ ਮਤ ਅਧਿਕਾਰ ਤੋਂ ਵਾਂਝਾ ਨਾ ਰਹੇ। ਇਸ ਦੌਰਾਨ ਉਨ੍ਹਾਂ ਵੋਟਰਾਂ ਨਾਲ ਵੀ ਗੱਲਬਾਤ ਕੀਤੀ। ਉਨ੍ਹਾਂ ਬੀ.ਐਲ.ਓਜ਼ ਨੂੰ ਚੋਣ ਕਮਿਸ਼ਨ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਪੂਰੀ ਲਗਨ ਅਤੇ ਪਾਰਦਰਸ਼ਤਾ ਨਾਲ ਆਪਣੀਆਂ ਡਿਊਟੀਆਂ ਨਿਭਾਉਣ ਲਈ ਪ੍ਰੇਰਿਤ ਕੀਤਾ। ਉਨ੍ਹਾਂ ਕਿਹਾ ਕਿ ਹਰੇਕ ਯੋਗ ਵੋਟਰ ਤੱਕ ਗਣਨਾ ਫਾਰਮ ਪਹੁੰਚਾਉਣਾ ਅਤੇ ਸਮੇਂ ਸਿਰ ਭਰੇ ਹੋਏ...
ਜ਼ਿਲ੍ਹਾ ਬਰਨਾਲਾ ਵਿੱਚ ਪਹਿਲੇ ਪੜਾਅ ‘ਚ 25 ਪਿੰਡਾਂ।ਵਿਚ ਜਿਮ ਸਥਾਪਿਤ: ਮੀਤ ਹੇਅਰ

ਜ਼ਿਲ੍ਹਾ ਬਰਨਾਲਾ ਵਿੱਚ ਪਹਿਲੇ ਪੜਾਅ ‘ਚ 25 ਪਿੰਡਾਂ।ਵਿਚ ਜਿਮ ਸਥਾਪਿਤ: ਮੀਤ ਹੇਅਰ

Local
ਬਰਨਾਲਾ, 29 ਜੂਨ-    ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਵਲੋਂ ਜਿੱਥੇ ਕਰੋੜਾਂ ਰੁਪਏ ਦੀ ਲਾਗਤ ਨਾਲ ਪਿੰਡਾਂ ਵਿਚ ਖੇਡ ਮੈਦਾਨ ਬਣਾਏ ਗਏ, ਓਥੇ ਪਿੰਡਾਂ ਵਿਚ ਜਿਮ ਦਿੱਤੇ ਗਏ ਹਨ ਤਾਂ ਜੋ ਸਾਡੀ ਨੌਜਵਾਨ ਪੀੜ੍ਹੀ ਨਸ਼ਾ ਮੁਕਤ ਅਤੇ ਸਿਹਤਮੰਦ ਹੋਵੇ।    ਇਹ ਪ੍ਰਗਟਾਵਾ ਲੋਕ ਸਭਾ ਮੈਂਬਰ ਸੰਗਰੂਰ ਸ. ਗੁਰਮੀਤ ਸਿੰਘ ਮੀਤ ਹੇਅਰ ਨੇ ਪਿੰਡ ਭੂਰੇ ਵਿਚ ਜਿਮ ਦੇ ਉਦਘਾਟਨ ਮੌਕੇ ਕੀਤਾ। ਓਹਨਾਂ ਦੱਸਿਆ ਕਿ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਵਲੋਂ ਕੱਲ ਸੂਬੇ ਵਿਚ 500 ਪੇਂਡੂ ਜਿਮ ਲੋਕਾਂ ਨੂੰ ਸਮਰਪਿਤ ਕੀਤੇ ਗਏ ਹਨ ਜਿਨ੍ਹਾਂ ਵਿਚ ਪਹਿਲੇ ਪੜਾਅ ਵਿੱਚ ਜ਼ਿਲ੍ਹਾ ਬਰਨਾਲਾ ਵਿੱਚ 25 ਪਿੰਡਾਂ ਵਿਚ ਆਧੁਨਿਕ ਜਿਮ ਲੋਕ ਅਰਪਿਤ ਕੀਤੇ ਗਏ ਹਨ ਜਿਨ੍ਹਾਂ ਵਿਚ ਹਲਕਾ ਬਰਨਾਲਾ ਦੇ 11 ਪਿੰਡ ਸ਼ਾਮਲ ਹਨ।    ਓਹਨਾਂ ਦੱਸਿਆ ਕਿ ਇਨ੍ਹਾਂ ਵਿਚ ਪਿੰਡ ਭੈਣੀ ਮਹਿਰਾਜ, ਝਲੂਰ, ਹਰੀਗੜ੍ਹ, ਦਾਨਗੜ੍ਹ, ਪੱਤੀ ਸੇਖਵਾਂ, ਉਪਲੀ, ਸੇਖਾ, ਨੰਗਲ, ਭੂਰੇ, ਬਡਬਰ, ਭੱਠਲਾਂ, ਨਾਈਵਾਲ, ਗਿੱਲ ਪੱਤੀ ਮੌੜ, ਉੱਗੋਕੇ, ਸੁਖਪੁਰਾ, ਮਹਿਤਾ, ਜੰਗੀਆਣਾ, ਬਦਰਾ, ਅਲਕੜਾ, ਪੰ...