Thursday, May 14Malwa News
Shadow

Local

ਜ਼ਿਲ੍ਹੇ ਅੰਦਰ ਗੈਸ ਅਤੇ ਪੈਟਰੋਲ-ਡੀਜ਼ਲ ਦੀ ਕੋਈ ਘਾਟ ਨਹੀਂ ਹੈ: ਵਧੀਕ ਡਿਪਟੀ ਕਮਿਸ਼ਨਰ

ਜ਼ਿਲ੍ਹੇ ਅੰਦਰ ਗੈਸ ਅਤੇ ਪੈਟਰੋਲ-ਡੀਜ਼ਲ ਦੀ ਕੋਈ ਘਾਟ ਨਹੀਂ ਹੈ: ਵਧੀਕ ਡਿਪਟੀ ਕਮਿਸ਼ਨਰ

Local
ਮਾਨਸਾ, 11 ਮਾਰਚ :          ਜ਼ਿਲ੍ਹੇ ਅੰਦਰ ਐਲ.ਪੀ.ਜੀ. ਗੈਸ ਅਤੇ ਪੈਟਰੋਲ-ਡੀਜ਼ਲ ਦੀ ਕੋਈ ਘਾਟ ਨਹੀਂ ਹੈ ਇਸ ਲਈ ਜ਼ਿਲ੍ਹਾ ਵਾਸੀਆਂ ਨੂੰ ਬੇਵਜ੍ਹਾ ਘਬਰਾਉਣ ਦੀ ਕੋਈ ਜ਼ਰੂਰਤ ਨਹੀਂ ਹੈ। ਇਹ ਪ੍ਰਗਟਾਵਾ ਵਧੀਕ ਡਿਪਟੀ ਕਮਿਸ਼ਨਰ ਅਨੁਪ੍ਰਿਤਾ ਜੌਹਲ ਨੇ ਅੱਜ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਦੇ ਕਾਨਫਰੰਸ ਹਾਲ ਵਿੱਚ ਜ਼ਿਲ੍ਹੇ ਦੇ ਵੱਖ-ਵੱਖ ਪੈਟਰੋਲ ਪੰਪਾਂ ਅਤੇ ਗੈਸ ਏਜੰਸੀਆਂ ਦੇ ਮਾਲਕਾਂ ਨਾਲ ਮੀਟਿੰਗ ਦੌਰਾਨ ਕੀਤਾ। ਇਸ ਮੌਕੇ ਉਨ੍ਹਾਂ ਨਾਲ ਜ਼ਿਲ੍ਹਾ ਖੁਰਾਕ ਤੇ ਸਿਵਲ ਸਪਲਾਈ ਕੰਟਰੋਲਰ ਮਨਦੀਪ ਸਿੰਘ ਮਾਨ ਤੋਂ ਇਲਾਵਾ ਜ਼ਿਲ੍ਹੇ ਦੀਆਂ ਗੈਸ ਏਜੰਸੀਆਂ ਅਤੇ ਪੈਟਰੋਲ ਪੰਪਾਂ ਦੇ ਮਾਲਕ ਅਤੇ ਨੁਮਾਇੰਦੇ ਮੌਜੂਦ ਸਨ।           ਵਧੀਕ ਡਿਪਟੀ ਕਮਿਸ਼ਨਰ ਨੇ ਮੀਟਿੰਗ ਦੌਰਾਨ ਪੈਟਰੋਲ ਪੰਪਾਂ ਅਤੇ ਗੈਸ ਏਜੰਸੀਆਂ ਦੀ ਸਪਲਾਈ ਦੀ ਸਥਿਤੀ ਬਾਰੇ ਜਾਣਕਾਰੀ ਹਾਸਿਲ ਕਰਦਿਆਂ ਕਿਹਾ ਕਿ ਜ਼ਿਲ੍ਹਾ ਮਾਨਸਾ ਵਿੱਚ ਗੈਸ ਅਤੇ ਪੈਟਰੋਲ-ਡੀਜ਼ਲ ਦੀ ਸਪਲਾਈ ਸੰਤੋਸ਼ਜਨਕ ਹੈ। ਉਨ੍ਹਾਂ ਕਿਹਾ ਕਿ ਜ਼ਿਲ੍ਹਾ ਪ੍ਰਸ਼ਾਸਨ, ਖੁਰਾਕ ਸਪਲਾਈ ਵਿਭਾਗ ਅਤੇ ਤੇਲ ਕੰਪਨੀਆਂ ਇਸ ਮਾਮਲੇ ਵਿੱਚ ਸਮੂਹ ਗੈਸ ਏਜੰਸੀਆਂ ਅ...
ਸਰਕਾਰੀ ਕਾਲਜ ਰੋਪੜ ਦੇ 150 ਵਿਦਿਆਰਥੀਆਂ ਨੇ ਆਈਆਈਟੀ ਰੋਪੜ ਦੀ ਇੰਕਿਊਬੇਸ਼ਨ ਯੂਨਿਟ ਦਾ ਦੌਰਾ ਕੀਤਾ

ਸਰਕਾਰੀ ਕਾਲਜ ਰੋਪੜ ਦੇ 150 ਵਿਦਿਆਰਥੀਆਂ ਨੇ ਆਈਆਈਟੀ ਰੋਪੜ ਦੀ ਇੰਕਿਊਬੇਸ਼ਨ ਯੂਨਿਟ ਦਾ ਦੌਰਾ ਕੀਤਾ

Local
ਰੂਪਨਗਰ, 11 ਮਾਰਚ: ਪ੍ਰਿੰਸੀਪਲ ਸ. ਜਤਿੰਦਰ ਸਿੰਘ ਦੀ ਅਗਵਾਈ ਵਿੱਚ ਸਰਕਾਰੀ ਕਾਲਜ ਰੋਪੜ ਦੇ ਵਿਗਿਆਨ, ਕਮਾਰਸ ਅਤੇ ਆਰਟਸ ਦੇ 150 ਵਿਦਿਆਰਥੀਆਂ ਦਾ ਇੱਕ ਗਰੁੱਪ ਆਈਆਈਟੀ ਰੋਪੜ ਦੀ ਇੰਕਿਊਬੇਸ਼ਨ ਯੂਨਿਟ ਦਾ ਦੌਰਾ ਕਰਨ ਗਿਆ। ਇਹ ਦੌਰਾ ਇੰਸਟੀਚਿਊਟ ਇਨੋਵੇਸ਼ਨ ਕੌਂਸਲ (ਆਈਆਈਸੀ) ਦੀ ਇੰਟਰਨਸ਼ਿਪ ਐਕਟੀਵਿਟੀ ਕਮੇਟੀ ਦੇ ਯਤਨਾਂ ਨਾਲ ਸੰਭਵ ਹੋਇਆ। ਇੰਟਰਨਸ਼ਿਪ ਐਕਟੀਵਿਟੀ ਕਮੇਟੀ ਦੇ ਕਨਵੀਨਰ ਡਾ. ਦਲਵਿੰਦਰ ਸਿੰਘ ਨੇ ਕਿਹਾ ਕਿ ਇਹ ਦੌਰਾ ਆਈਆਈਟੀ ਰੋਪੜ ਟੈਕਨਾਲੋਜੀ ਐਂਡ ਇਨੋਵੇਸ਼ਨ ਫਾਊਂਡੇਸ਼ਨ - ਆਈਹੱਬ ਅਵਧ ਦੁਆਰਾ ਸੂਖਮ, ਲਘੂ ਅਤੇ ਮੱਧਮ ਉਦਯੋਗ ਮੰਤਰਾਲੇ, ਭਾਰਤ ਸਰਕਾਰ ਦੇ ਸਹਿਯੋਗ ਨਾਲ ਆਯੋਜਿਤ ਇੱਕ ਦਿਨਾ ਉਦਯੋਗਤਾ ਜਾਗਰੂਕਤਾ ਪ੍ਰੋਗਰਾਮ ਦਾ ਹਿੱਸਾ ਸੀ।  ਇਸ ਦੌਰੇ ਦਾ ਉਦੇਸ਼ ਵਿਦਿਆਰਥੀਆਂ ਨੂੰ ਨਵੀਨਤਾ ਅਤੇ ਉਦਯੋਗਤਾ ਦੀ ਦੁਨੀਆਂ ਵਿੱਚ ਇੱਕ ਸਿੱਧੀ ਝਲਕ ਦੇਣਾ ਸੀ। ਵਿਦਿਆਰਥੀਆਂ ਨੇ 'ਮਾਰਕੀਟਿੰਗ ਸਟ੍ਰੈਟੇਜੀਜ਼ ਅਤੇ ਸਟਾਰਟਅੱਪ ਵਿਕਾਸ ਦੇ ਸ਼ੁਰੂਆਤੀ ਪੜਾਵਾਂ ਵਿੱਚ ਏਆਈ ਦੀ ਵਰਤੋਂ' ਉੱਤੇ ਇੱਕ ਬਹੁਤ ਹੀ ਜਾਣਕਾਰੀ ਭਰਪੂਰ ਸੈਸ਼ਨ ਵਿੱਚ ਹਿੱਸਾ ਲਿਆ।ਸਰਕਾਰ ਦੁਆਰਾ ਸਪਾਂਸਰ ਕੀਤਾ ਗਿਆ ਇਹ ਸ...
ਗੁਰਦਾਸਪੁਰ ਸ਼ਹਿਰ ਅੰਦਰ ਹਾਈਵੇ ਤੋਂ ਦੋਵੇਂ ਪਾਸੇ ਦੀ ਐਂਟਰੀ ‘ਤੇ ਸ਼ਾਨਦਾਰ ਅਤੇ ਖੂਬਸੂਰਤ ਗੇਟਾਂ ਦੀ ਉਸਾਰੀ ਕਰਵਾਈ ਜਾਵੇਗੀ- ਚੇਅਰਮੈਨ ਰਾਜੀਵ ਸ਼ਰਮਾ

ਗੁਰਦਾਸਪੁਰ ਸ਼ਹਿਰ ਅੰਦਰ ਹਾਈਵੇ ਤੋਂ ਦੋਵੇਂ ਪਾਸੇ ਦੀ ਐਂਟਰੀ ‘ਤੇ ਸ਼ਾਨਦਾਰ ਅਤੇ ਖੂਬਸੂਰਤ ਗੇਟਾਂ ਦੀ ਉਸਾਰੀ ਕਰਵਾਈ ਜਾਵੇਗੀ- ਚੇਅਰਮੈਨ ਰਾਜੀਵ ਸ਼ਰਮਾ

Local
ਗੁਰਦਾਸਪੁਰ, 10 ਮਾਰਚ -ਪੰਜਾਬ ਸਰਕਾਰ ਵਲੋਂ ਸੂਬੇ ਦੇ ਲੋਕਾਂ ਨੂੰ ਹਰ ਤਰ੍ਹਾਂ ਦੀਆਂ ਸਹੂਲਤਾਂ ਦੇਣ ਲਈ ਉਪਰਾਲੇ ਕੀਤੇ ਗਏ ਹਨ, ਇਸੇ ਕੜੀ ਦੇ ਤਹਿਤ ਗੁਰਦਾਸਪੁਰ ਸ਼ਹਿਰ ਵਿਖੇ ਗੁਰਦਾਸਪੁਰ ਨਗਰ ਸੁਧਾਰ ਟਰੱਸਟ ਦੇ ਚੇਅਰਮੈਨ ਸ਼੍ਰੀ ਰਾਜੀਵ ਸ਼ਰਮਾ ਪੰਜਾਬ ਸਰਕਾਰ ਦੇ ਦਿਸ਼ਾ ਨਿਰਦੇਸ਼ਾਂ ਤਹਿਤ ਅਤੇ ਜ਼ਿਲ੍ਹਾ ਪ੍ਰਸ਼ਾਸਨ ਦੇ ਸੁਚੱਜੇ ਸਹਿਯੋਗ ਸਦਕਾ ਗੁਰਦਾਸਪੁਰ ਸ਼ਹਿਰ ਨੂੰ ਹਰ ਤਰਫੋਂ ਨਵੀਂ ਦਿੱਖ ਦੇਣ ਲਈ ਸਫਲ ਉਪਰਾਲੇ ਕੀਤੇ ਜਾ ਰਹੇ ਹਨ। ਇਸ ਮੌਕੇ ਗੱਲਬਾਤ ਕਰਦਿਆਂ ਚੇਅਰਮੈਨ ਰਾਜੀਵ ਸ਼ਰਮਾ ਨੇ ਦੱਸਿਆ ਕਿ ਉਨਾਂ ਵੱਲੋਂ ਜਿੱਥੇ ਹੁਣ ਤੱਕ ਨਗਰ ਸੁਧਾਰ ਟਰੱਸਟ ਦੀਆਂ ਸਕੀਮਾਂ ਵਿੱਚ ਵੱਡੇ ਪੱਧਰ 'ਤੇ ਕਈ ਯੋਜਨਾਵਾਂ ਉਲੀਕ ਕੇ ਉਹਨਾਂ ਨੂੰ ਅੰਤਿਮ ਰੂਪ ਦੇ ਦਿੱਤਾ ਹੈ ਅਤੇ ਉਹ ਦਿਨ ਰਾਤ ਗੁਰਦਾਸਪੁਰ ਅੰਦਰ ਵਿਕਾਸ ਕੰਮ ਕਰਵਾਉਣ ਲਈ ਯਤਨਸ਼ੀਲ ਹਨ। ਉਨ੍ਹਾਂ ਦੱਸਿਆ ਕਿ ਗੁਰਦਾਸਪੁਰ ਸ਼ਹਿਰ ਅੰਦਰ ਹਾਈਵੇ ਤੋਂ ਦੋਵੇਂ ਪਾਸੇ ਦੀ ਐਂਟਰੀ 'ਤੇ ਸ਼ਾਨਦਾਰ ਅਤੇ ਖੂਬਸੂਰਤ ਗੇਟ ਉਸਾਰਨ ਲਈ ਇਕ ਅਨੋਖੀ ਅਤੇ ਨਿਵਕਲੀ ਪਹਿਲਕਦਮੀ ਕੀਤੀ ਜਾ ਰਹੀ ਹੈ। ਉਨ੍ਹਾਂ ਦੱਸਿਆ ਕਿ ਇਹ ਗੇਟ ਜਿੱਥੇ ਸ਼ਹਿਰ ਦੇ ਸੁਹੱਪਣ ਨੂੰ ਸ਼ਾਨਦ...
ਨਗਰ ਨਿਗਮ ਵੱਲੋਂ ਲੋਕ ਸਮੱਸਿਆਵਾਂ ਦੇ ਨਿਪਟਾਰੇ ਲਈ ਨੋਡਲ ਅਫ਼ਸਰਾਂ ਦੀ ਨਿਯੁਕਤੀ

ਨਗਰ ਨਿਗਮ ਵੱਲੋਂ ਲੋਕ ਸਮੱਸਿਆਵਾਂ ਦੇ ਨਿਪਟਾਰੇ ਲਈ ਨੋਡਲ ਅਫ਼ਸਰਾਂ ਦੀ ਨਿਯੁਕਤੀ

Local
ਹੁਸ਼ਿਆਰਪੁਰ, 10 ਮਾਰਚ : ਨਗਰ ਨਿਗਮ ਕਮਿਸ਼ਨਰ ਜਯੋਤੀ ਬਾਲਾ ਮੱਟੂ ਨੇ ਦੱਸਿਆ ਕਿ ਨਿਗਮ ਵੱਲੋਂ ਲੋਕ ਸ਼ਿਕਾਇਤਾਂ ਦੇ ਤੁਰੰਤ ਨਿਪਟਾਰੇ ਲਈ ਵਾਰਡ ਵਾਈਜ ਨੋਡਲ ਅਧਿਕਾਰੀਆਂ ਦੀ ਨਿਯੁਕਤੀ ਕੀਤੀ ਗਈ ਹੈ ਤਾਂ ਜੋ ਬੁਨਿਆਦੀ ਸਹੂਲਤਾਂ ਨਾਲ ਸਬੰਧਤ ਮਾਮਲੇ ਅਸਰਦਾਰ ਅਤੇ ਸਮਾਂਬੱਧ ਢੰਗ ਨਾਲ ਹੱਲ ਕੀਤੇ ਜਾ ਸਕਣ। ਉਨ੍ਹਾਂ ਦੱਸਿਆ ਕਿ ਸ਼ਿਕਾਇਤਾਂ ਦੇ ਨਿਪਟਾਰੇ ਲਈ ਵਾਰਡ ਵਾਸੀ ਸਬੰਧਤ ਨੋਡਲ ਅਫ਼ਸਰ ਨਾਲ ਰਾਬਤਾ ਕਰ ਸਕਦੇ ਹਨ। ਜ਼ਿਕਰਯੋਗ ਹੈ ਕਿ ਵਾਰਡ ਨੰਬਰ 1 ਤੋਂ 5 ਤੱਕ ਲਈ ਸਹਾਇਕ ਨਿਗਮ ਇੰਜੀਨੀਅਰ ਪ੍ਰਸ਼ਾਂਤ ਕੁਮਾਰ (81468-79684), ਵਾਰਡ ਨੰਬਰ 6 ਤੋਂ 10 ਸਹਾਇਕ ਨਿਗਮ ਇੰਜੀਨੀਅਰ ਹਰਦੀਪ ਕੁਮਾਰ (87289-91859), ਵਾਰਡ ਨੰਬਰ 11 ਤੋਂ 15 ਸਹਾਇਕ ਨਿਗਮ ਇੰਜੀਨੀਅਰ ਲਵਦੀਪ ਸਿੰਘ (98760-40117), ਵਾਰਡ ਨੰਬਰ 16 ਤੋਂ 20 ਜੂਨੀਅਰ ਇੰਜੀਨੀਅਰ ਪਵਨ ਕੁਮਾਰ ( 94170-17373), ਵਾਰਡ ਨੰਬਰ 21 ਤੋ 25 ਜੂਨੀਅਰ ਇੰਜੀਨੀਅਰ ਸਿਮਰਜੀਤ ਸਿੰਘ  (98510-27327), ਵਾਰਡ ਨੰਬਰ 26 ...
ਇੰਟਰਪੋਲ ਰੈਫਰੈਂਸ/ਨੋਟਿਸ/ਐਕਸਟ੍ਰਡੀਸ਼ਨ/ਓਐਫਟੀਈਸੀ ਰਾਹੀਂ ਸੰਗਠਿਤ ਅਪਰਾਧ ਦੇ ਖਾਤਮੇ ਵਿੱਚ ਵੱਡੀ ਸਫ਼ਲਤਾ; ਸੰਗਰੂਰ ਪੁਲਿਸ ਨੂੰ ਕਈ ਮਾਮਲਿਆਂ ਵਿੱਚ ਮਿਲਿਆ ਲਾਭ*

ਇੰਟਰਪੋਲ ਰੈਫਰੈਂਸ/ਨੋਟਿਸ/ਐਕਸਟ੍ਰਡੀਸ਼ਨ/ਓਐਫਟੀਈਸੀ ਰਾਹੀਂ ਸੰਗਠਿਤ ਅਪਰਾਧ ਦੇ ਖਾਤਮੇ ਵਿੱਚ ਵੱਡੀ ਸਫ਼ਲਤਾ; ਸੰਗਰੂਰ ਪੁਲਿਸ ਨੂੰ ਕਈ ਮਾਮਲਿਆਂ ਵਿੱਚ ਮਿਲਿਆ ਲਾਭ*

Local
ਸੰਗਰੂਰ, 10 ਮਾਰਚ ਐਲ.ਕੇ. ਯਾਦਵ, ਆਈ.ਪੀ.ਐਸ., ਡਾਇਰੈਕਟਰ ਬਿਊਰੋ ਆਫ ਇਨਵੈਸਟੀਗੇਸ਼ਨ, ਪੰਜਾਬ, ਚੰਡੀਗੜ੍ਹ ਨੇ ਜ਼ਿਲ੍ਹਾ ਸੰਗਰੂਰ ਵਿਖੇ ਵੱਖ ਵੱਖ ਪੁਲਿਸ ਨਾਕਿਆਂ ਅਤੇ ਥਾਣਿਆਂ ਦੀ ਚੈਕਿੰਗ ਕਰਨ ਉਪਰੰਤ ਮੀਡੀਆ ਨੂੰ ਸੰਬੋਧਨ ਕਰਦਿਆਂ ਦੱਸਿਆ ਕਿ ਸਰਤਾਜ ਸਿੰਘ ਚਾਹਲ, ਆਈ.ਪੀ.ਐਸ., ਐੱਸ.ਐੱਸ.ਪੀ. ਸੰਗਰੂਰ ਦੀ ਦੇਖਰੇਖ ਹੇਠ ਅਤੇ ਮੁੱਖ ਮੰਤਰੀ ਪੰਜਾਬ ਸ੍ਰ ਭਗਵੰਤ ਸਿੰਘ ਮਾਨ ਅਤੇ ਡੀ.ਜੀ.ਪੀ. ਪੰਜਾਬ ਗੌਰਵ ਯਾਦਵ, ਆਈ.ਪੀ.ਐਸ. ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਪੰਜਾਬ ਪੁਲਿਸ ਵੱਲੋਂ ਦੋ ਮੁੱਖ ਮੁਹਿੰਮਾਂ ਚਲਾਈਆਂ ਜਾ ਰਹੀਆਂ ਹਨ। ਇਨ੍ਹਾਂ ਵਿੱਚ “ਯੁੱਧ ਨਸ਼ਿਆਂ ਵਿਰੁੱਧ” ਜੋ ਕਿ ਨਸ਼ਾ ਤਸਕਰੀ ਖ਼ਿਲਾਫ਼ ਲਗਾਤਾਰ ਚੱਲ ਰਹੀ ਮੁਹਿੰਮ ਹੈ ਅਤੇ “ਗੈਂਗਸਟਰ 'ਤੇ ਵਾਰ (ਆਪਰੇਸ਼ਨ ਪ੍ਰਹਾਰ)” ਸ਼ਾਮਲ ਹਨ, ਜਿਸ ਦਾ ਉਦੇਸ਼ ਅਪਰਾਧਾਂ ਵਿੱਚ ਲੋੜੀਂਦੇ ਵਿਅਕਤੀਆਂ ਦੀ ਗ੍ਰਿਫ਼ਤਾਰੀ ਕਰਨਾ ਅਤੇ ਇਲਾਕਿਆਂ ਵਿੱਚ ਪੁਲਿਸ ਦੀ ਮਜ਼ਬੂਤ ਹਾਜ਼ਰੀ ਰਾਹੀਂ ਲੋਕਾਂ ਵਿੱਚ ਭਰੋਸਾ ਪੈਦਾ ਕਰਨਾ ਹੈ। ਇਸ ਤਹਿਤ ਅਪਰਾਧੀਆਂ, ਤਸਕਰਾਂ, ਸੰਗਠਿਤ ਅਪਰਾਧੀਆਂ ਅਤੇ ਉਹਨਾਂ ਭਗੌੜਿਆਂ ਖ਼ਿਲਾਫ਼ ਕੜੀ ਨਿਗਰਾਨੀ ਅਤੇ ਕਾਨੂੰਨੀ ਕਾਰਵਾਈ ...
ਜ਼ਿਲ੍ਹਾ ਚੋਣ ਅਫ਼ਸਰ ਨਵਜੋਤ ਕੌਰ ਵੱਲੋਂ ਸਰਵੋਤਮ ਕਾਰਗੁਜ਼ਾਰੀ ਦਿਖਾਉਣ ਵਾਲੀਆਂ ਮਹਿਲਾ ਬੂਥ ਲੈਵਲ ਅਫ਼ਸਰਾਂ ਦਾ ਵਿਸ਼ੇਸ਼ ਸਨਮਾਨ

ਜ਼ਿਲ੍ਹਾ ਚੋਣ ਅਫ਼ਸਰ ਨਵਜੋਤ ਕੌਰ ਵੱਲੋਂ ਸਰਵੋਤਮ ਕਾਰਗੁਜ਼ਾਰੀ ਦਿਖਾਉਣ ਵਾਲੀਆਂ ਮਹਿਲਾ ਬੂਥ ਲੈਵਲ ਅਫ਼ਸਰਾਂ ਦਾ ਵਿਸ਼ੇਸ਼ ਸਨਮਾਨ

Local
ਮਾਨਸਾ, 10 ਮਾਰਚ:ਕੌਮਾਂਤਰੀ ਮਹਿਲਾ ਦਿਵਸ ਨੂੰ ਸਮਰਪਿਤ ਅੱਜ ਇੱਥੇ ਇੱਕ ਵਿਸ਼ੇਸ਼ ਜ਼ਿਲ੍ਹਾ ਪੱਧਰੀ ਸਮਾਗਮ ਕਰਵਾਇਆ ਗਿਆ, ਜਿਸ ਦੌਰਾਨ ਜ਼ਿਲ੍ਹਾ ਚੋਣ ਅਫ਼ਸਰ-ਕਮ-ਡਿਪਟੀ ਕਮਿਸ਼ਨਰ ਸ੍ਰੀਮਤੀ ਨਵਜੋਤ ਕੌਰ ਨੇ ਲੋਕਤੰਤਰੀ ਪ੍ਰਕਿਰਿਆ ਵਿੱਚ ਵਡਮੁੱਲਾ ਯੋਗਦਾਨ ਪਾਉਣ ਵਾਲੀਆਂ ਮਹਿਲਾ ਬੂਥ ਲੈਵਲ ਅਫ਼ਸਰਾਂ ਦਾ ਵਿਸ਼ੇਸ਼ ਤੌਰ 'ਤੇ ਸਨਮਾਨ ਕੀਤਾ।ਸਮਾਗਮ ਨੂੰ ਸੰਬੋਧਨ ਕਰਦਿਆਂ ਜ਼ਿਲ੍ਹਾ ਚੋਣ ਅਫ਼ਸਰ ਨਵਜੋਤ ਕੌਰ ਨੇ ਕਿਹਾ ਕਿ ਚੋਣ ਪ੍ਰਕਿਰਿਆ ਨੂੰ ਜ਼ਮੀਨੀ ਪੱਧਰ 'ਤੇ ਸਫ਼ਲ ਬਣਾਉਣ ਵਿੱਚ ਮਹਿਲਾ ਬੀ.ਐਲ.ਓਜ਼ ਦੀ ਭੂਮਿਕਾ ਬੇਹੱਦ ਸ਼ਲਾਘਾਯੋਗ ਹੈ। ਉਨ੍ਹਾਂ ਕਿਹਾ ਕਿ ਔਰਤਾਂ ਅੱਜ ਹਰ ਖੇਤਰ ਵਿੱਚ ਆਪਣੀ ਕਾਬਲੀਅਤ ਦਾ ਲੋਹਾ ਮਨਵਾ ਰਹੀਆਂ ਹਨ ਅਤੇ ਚੋਣਾਂ ਦੌਰਾਨ ਵੋਟਰ ਸੂਚੀਆਂ ਦੀ ਸੁਧਾਈ ਤੋਂ ਲੈ ਕੇ ਵੋਟਰ ਜਾਗਰੂਕਤਾ ਤੱਕ ਮਹਿਲਾ ਕਰਮਚਾਰੀਆਂ ਨੇ ਮਿਸਾਲੀ ਕੰਮ ਕੀਤਾ ਹੈ। ਇਸ ਪ੍ਰਭਾਵਸ਼ਾਲੀ ਸਮਾਗਮ ਦੌਰਾਨ ਜ਼ਿਲ੍ਹੇ ਦੇ ਦੋ ਵਿਧਾਨ ਸਭਾ ਹਲਕਿਆਂ ਵਿੱਚੋਂ ਬਿਹਤਰੀਨ ਸੇਵਾਵਾਂ ਨਿਭਾਉਣ ਵਾਲੀਆਂ ਤਿੰਨ-ਤਿੰਨ ਮਹਿਲਾ ਬੀ.ਐਲ.ਓਜ਼ ਨੂੰ ਚੁਣਿਆ ਗਿਆ। ਇਨ੍ਹਾਂ ਅਧਿਕਾਰੀਆਂ ਨੂੰ ਉਨ੍ਹਾਂ ਦੀ ਸਖ਼ਤ ਮਿਹਨਤ ਅਤੇ ਡਿਊਟੀ ਪ੍ਰਤੀ ...
ਸ਼ਿਵਾਲਿਕ ਕਲੱਬ ਰੂਪਨਗਰ ਵਿਖੇ ਬੈਡਮਿੰਟਨ ਹਾਲ ਦੇ ਕੀਤੇ ਗਏ ਨਵੀਨੀਕਰਣ ਦਾ ਵਧੀਕ ਡਿਪਟੀ ਕਮਿਸ਼ਨਰ ਨੇ ਕੀਤਾ ਉਦਘਾਟਨ

ਸ਼ਿਵਾਲਿਕ ਕਲੱਬ ਰੂਪਨਗਰ ਵਿਖੇ ਬੈਡਮਿੰਟਨ ਹਾਲ ਦੇ ਕੀਤੇ ਗਏ ਨਵੀਨੀਕਰਣ ਦਾ ਵਧੀਕ ਡਿਪਟੀ ਕਮਿਸ਼ਨਰ ਨੇ ਕੀਤਾ ਉਦਘਾਟਨ

Local
ਰੂਪਨਗਰ, 10 ਮਾਰਚ: ਵਧੀਕ ਡਿਪਟੀ ਕਮਿਸ਼ਨਰ (ਪੇਂਡੂ ਵਿਕਾਸ) ਰੂਪਨਗਰ ਚੰਦਰਜਯੋਤੀ ਸਿੰਘ ਵੱਲੋਂ ਅੱਜ ਸ਼ਿਵਾਲਿਕ ਕਲੱਬ ਰੂਪਨਗਰ ਵਿਖੇ ਬੈਡਮਿੰਟਨ ਹਾਲ ਦੀ ਨਵੀਨੀਕਰਣ ਕੀਤੀ ਗਈ ਇਮਾਰਤ ਦਾ ਰਿਬਨ ਕੱਟ ਕੇ ਉਦਘਾਟਨ ਕੀਤਾ ਗਿਆ।  ਇਸ ਮੌਕੇ ਉਨ੍ਹਾਂ ਹਾਜ਼ਰੀਨ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਖੇਡਾਂ ਨੌਜਵਾਨਾਂ ਦੇ ਸਰਵਪੱਖੀ ਵਿਕਾਸ ਲਈ ਬਹੁਤ ਜ਼ਰੂਰੀ ਹਨ ਅਤੇ ਖੇਡ ਸਹੂਲਤਾਂ ਦੇ ਵਿਕਾਸ ਨਾਲ ਨੌਜਵਾਨਾਂ ਨੂੰ ਆਪਣੀ ਪ੍ਰਤਿਭਾ ਨਿਖਾਰਨ ਦਾ ਮੌਕਾ ਮਿਲਦਾ ਹੈ। ਉਨ੍ਹਾਂ ਕਿਹਾ ਕਿ ਸ਼ਿਵਾਲਿਕ ਕਲੱਬ ਵਿੱਚ ਬੈਡਮਿੰਟਨ ਹਾਲ ਦੇ ਨਵੀਨੀਕਰਣ ਨਾਲ ਖਿਡਾਰੀਆਂ ਅਤੇ ਖੇਡ ਪ੍ਰੇਮੀਆਂ ਨੂੰ ਬਿਹਤਰ ਅਤੇ ਆਧੁਨਿਕ ਸਹੂਲਤਾਂ ਪ੍ਰਾਪਤ ਹੋਣਗੀਆਂ। ਉਨ੍ਹਾਂ ਨੇ ਕਿਹਾ ਕਿ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਨੌਜਵਾਨਾਂ ਨੂੰ ਖੇਡਾਂ ਨਾਲ ਜੋੜਨ ਅਤੇ ਖੇਡ ਢਾਂਚੇ ਨੂੰ ਮਜ਼ਬੂਤ ਬਣਾਉਣ ਲਈ ਲਗਾਤਾਰ ਯਤਨ ਕੀਤੇ ਜਾ ਰਹੇ ਹਨ। ਵਧੀਕ ਡਿਪਟੀ ਕਮਿਸ਼ਨਰ ਨੇ ਕਿਹਾ ਕਿ ਖੇਡਾਂ ਸਿਹਤਮੰਦ ਜੀਵਨ ਸ਼ੈਲੀ ਨੂੰ ਉਤਸ਼ਾਹਿਤ ਕਰਦੀਆਂ ਹਨ ਅਤੇ ਨੌਜਵਾਨਾਂ ਨੂੰ ਨਸ਼ਿਆਂ ਵਰਗੀਆਂ ਸਮਾਜਿਕ ਬੁਰਾਈਆਂ ਤੋਂ ਦੂਰ ਰੱਖਣ ਵਿੱਚ ਵੀ ਅਹਿਮ ਭੂਮਿਕਾ ਨਿਭਾਉਂ...
ਡੀਸੀ ਨਵਜੋਤ ਕੌਰ ਵੱਲੋਂ ਮੁੱਖ ਮੰਤਰੀ ਸਿਹਤ ਯੋਜਨਾ ਦੀ ਪ੍ਰਗਤੀ ਦਾ ਜਾਇਜ਼ਾ

ਡੀਸੀ ਨਵਜੋਤ ਕੌਰ ਵੱਲੋਂ ਮੁੱਖ ਮੰਤਰੀ ਸਿਹਤ ਯੋਜਨਾ ਦੀ ਪ੍ਰਗਤੀ ਦਾ ਜਾਇਜ਼ਾ

Local
ਮਾਨਸਾ, 9 ਮਾਰਚ:ਡਿਪਟੀ ਕਮਿਸ਼ਨਰ ਸ਼੍ਰੀਮਤੀ ਨਵਜੋਤ ਕੌਰ ਆਈ.ਏ.ਐੱਸ ਵੱਲੋਂ ਅੱਜ 'ਮੁੱਖ ਮੰਤਰੀ ਸਿਹਤ ਯੋਜਨਾ' ਦੀ ਪ੍ਰਗਤੀ ਦਾ ਜਾਇਜ਼ਾ ਲੈਣ ਲਈ ਇੱਕ ਵਿਸ਼ੇਸ਼ ਸਮੀਖਿਆ ਮੀਟਿੰਗ ਕੀਤੀ ਗਈ। ਇਸ ਦੌਰਾਨ ਉਨ੍ਹਾਂ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਜ਼ਿਲ੍ਹੇ ਦੇ ਹਰ ਯੋਗ ਲਾਭਪਾਤਰੀ ਪਰਿਵਾਰਾਂ ਤੱਕ ਇਸ ਸਕੀਮ ਦਾ ਫਾਇਦਾ ਪਹੁੰਚਾਉਣਾ ਯਕੀਨੀ ਬਣਾਇਆ ਜਾਵੇ ਤਾਂ ਕਿ ਉਹ ਆਪਣੀ ਰਜਿਸਟਰੇਸ਼ਨ ਕਰਵਾ ਸਕਣ। ਡਿਪਟੀ ਕਮਿਸ਼ਨਰ ਨੇ ਜ਼ਿਲ੍ਹਾ ਨਿਵਾਸੀਆਂ ਨੂੰ ਅਪੀਲ ਕਰਦਿਆਂ ਕਿਹਾ ਕਿ ਆਪਣੇ ਸਿਹਤ ਕਾਰਡ ਲਾਜ਼ਮੀ ਤੌਰ 'ਤੇ ਬਣਵਾ ਲੈਣ ਤਾਂ ਜੋ ਉਹ 10 ਲੱਖ ਰੁਪਏ ਤੱਕ ਦੇ ਮੁਫ਼ਤ ਇਲਾਜ ਦੀ ਸਹੂਲਤ ਦਾ ਲਾਭ ਉਠਾ ਸਕਣ। ਡੀਸੀ ਸ਼੍ਰੀਮਤੀ ਨਵਜੋਤ ਕੌਰ ਨੇ ਦੱਸਿਆ ਕਿ ਜ਼ਿਲ੍ਹੇ ਦੇ ਪਿੰਡਾਂ ਅਤੇ ਸ਼ਹਿਰਾਂ ਵਿੱਚ ਵੱਡੀ ਗਿਣਤੀ ਵਿੱਚ ਵਿਸ਼ੇਸ਼ ਕੈਂਪ ਲਗਾਏ ਜਾ ਰਹੇ ਹਨ ਤਾਂ ਜੋ ਲੋਕਾਂ ਨੂੰ ਦੂਰ ਨਾ ਜਾਣਾ ਪਵੇ। ਉਹਨਾਂ ਦੱਸਿਆ ਕਿ ਆਸ਼ਾ ਵਰਕਰਾਂ ਵੱਲੋਂ ਘਰ-ਘਰ ਜਾ ਕੇ ਲੋਕਾਂ ਨੂੰ ਕਾਰਡ ਬਣਵਾਉਣ ਦੇ ਫਾਇਦਿਆਂ ਬਾਰੇ ਜਾਗਰੂਕ ਕੀਤਾ ਜਾ ਰਿਹਾ ਹੈ।  ਉਹਨਾਂ ਦੱਸਿਆ ਕਿ ਡਿਪਟੀ ਕਮਿਸ਼ਨਰ ਦਫ਼ਤਰ ਅਤੇ ਸਾਰੇ ਐਸ.ਡੀ.ਐਮ. ...
ਸਮਾਜ ਵਿੱਚ ਨਸ਼ਾ ਵਿਰੋਧੀ ਪ੍ਰਚਾਰ ਲਈ ਵਿਦਿਆਰਥੀ ਕਰ ਸਕਦੇ ਹਨ ਅਹਿਮ ਰੋਲ ਅਦਾ – ਮੁੱਖ ਮੰਤਰੀ ਫੀਲਡ ਅਫ਼ਸਰ

ਸਮਾਜ ਵਿੱਚ ਨਸ਼ਾ ਵਿਰੋਧੀ ਪ੍ਰਚਾਰ ਲਈ ਵਿਦਿਆਰਥੀ ਕਰ ਸਕਦੇ ਹਨ ਅਹਿਮ ਰੋਲ ਅਦਾ – ਮੁੱਖ ਮੰਤਰੀ ਫੀਲਡ ਅਫ਼ਸਰ

Local
ਰੂਪਨਗਰ, 09 ਮਾਰਚ: ਸਮਾਜਿਕ ਸੁਰੱਖਿਆ ਅਤੇ ਇਸਤਰੀ ਤੇ ਬਾਲ ਵਿਕਾਸ ਵਿਭਾਗ ਵੱਲੋਂ ਨਸ਼ਾ ਮੁਕਤ ਭਾਰਤ ਅਭਿਆਨ ਸਕੀਮ ਤਹਿਤ ਨੌਜ਼ਵਾਨਾਂ ਨੂੰ ਨਸ਼ਿਆਂ ਬਾਰੇ ਜਾਗਰੂਕ ਕਰਨ ਲਈ ਸਰਕਾਰੀ ਕਾਲਜ ਰੂਪਨਗਰ ਵਿਖੇ ਸਮਾਗਮ ਆਯੋਜਿਤ ਕੀਤਾ ਗਿਆ, ਜਿਸ ਵਿੱਚ ਮੁੱਖ ਮਹਿਮਾਨ ਵਜੋਂ ਮੁੱਖ ਮੰਤਰੀ ਫੀਲਡ ਅਫਸਰ ਰੂਪਨਗਰ ਸ਼੍ਰੀ ਅਭਿਮੰਨਿਊ ਮਲਿਕ ਹਾਜ਼ਰ ਹੋਏ। ਇਸ ਮੌਕੇ ਸੰਬੋਧਨ ਕਰਦਿਆਂ ਮੁੱਖ ਮੰਤਰੀ ਫੀਲਡ ਅਫਸਰ ਰੂਪਨਗਰ ਸ਼੍ਰੀ ਅਭਿਮੰਨਿਊ ਮਲਿਕ ਨੇ ਕਿਹਾ ਕਿ ਵਿਦਿਆਰਥੀ ਦੇਸ਼ ਅਤੇ ਸੂਬੇ ਦਾ ਭਵਿੱਖ ਹੁੰਦੇ ਹਨ ਜਿਸ ਲਈ ਇਹ ਜਰੂਰੀ ਹੈ ਕਿ ਵਿਦਿਆਰਥੀ ਸਰੀਰਕ-ਮਾਨਸਿਕ ਤੌਰ ਤੇ ਮਜਬੂਤ ਹੋਣ ਲਈ ਅਤੇ ਨਸ਼ਿਆਂ ਤੋਂ ਬੱਚੇ ਰਹਿਣ ਲਈ ਖੇਡਾਂ, ਯੋਗ ਅਤੇ ਹੋਰ ਚੰਗੇ ਕੰਮਾਂ ਪ੍ਰਤੀ ਆਪਣਾ ਰੁਝਾਨ ਰੱਖਣ। ਉਨ੍ਹਾਂ ਕਿਹਾ ਕਿ ਵਿਦਿਆਰਥੀਆਂ ਨੂੰ ਕਿਸੇ ਵੀ ਤਰ੍ਹਾਂ ਦੇ ਨਸ਼ੇ ਕਰਨ ਤੋਂ ਗੁਰੇਜ਼ ਕਰਨਾ ਚਾਹੀਦਾ ਹੈ ਅਤੇ ਆਪਣੀ ਸਿਹਤ ਅਤੇ ਖਾਣ-ਪੀਣ ਦਾ ਵਿਸ਼ੇਸ਼ ਰੱਖਣ ਵੱਲ ਧਿਆਨ ਦੇਣਾ ਚਾਹੀਦਾ ਹੈ। ਉਨ੍ਹਾਂ ਵਿਦਿਆਰਥੀਆਂ ਨੂੰ ਸੰਬੋਧਨ ਕਰਦੇ ਹੋਏ ਕਿਹਾ ਕਿ ਕੇਵਲ ਜਾਗਰੂਕਤਾ ਨਾਲ ਹੀ ਅਸੀਂ ਨਸ਼ਿਆਂ ਦੇ ਫੈਲਾਅ ਨੂੰ ਰੋਕ ਸਕਦੇ ਹਾਂ ਅਤ...
ਸ਼ਿਲਪਕਾਰਾਂ ਤੇ ਕਲਾਕਾਰਾਂ ਦੀ ਮਹਿਮਾਨ ਨਵਾਜ਼ੀ ਵਿੱਚ ਕੋਈ ਕਸਰ ਬਾਕੀ ਨਾ ਛੱਡੀ ਜਾਵੇ: ਨਵਜੋਤ ਕੌਰ

ਸ਼ਿਲਪਕਾਰਾਂ ਤੇ ਕਲਾਕਾਰਾਂ ਦੀ ਮਹਿਮਾਨ ਨਵਾਜ਼ੀ ਵਿੱਚ ਕੋਈ ਕਸਰ ਬਾਕੀ ਨਾ ਛੱਡੀ ਜਾਵੇ: ਨਵਜੋਤ ਕੌਰ

Local
ਮਾਨਸਾ, 9 ਮਾਰਚ:ਡਿਪਟੀ ਕਮਿਸ਼ਨਰ ਨਵਜੋਤ ਕੌਰ ਨੇ ਅੱਜ  ਬੱਚਤ ਭਵਨ ਵਿਖੇ ਵੱਖ ਵੱਖ ਵਿਭਾਗਾਂ ਦੇ ਅਧਿਕਾਰੀਆਂ ਨਾਲ ਮੀਟਿੰਗ ਕਰਦਿਆਂ 13 ਤੋਂ 22 ਮਾਰਚ ਤੱਕ ਅਨਾਜ ਮੰਡੀ ਮਾਨਸਾ ਵਿਖੇ ਆਯੋਜਿਤ ਕੀਤੇ ਜਾ ਰਹੇ ਸਰਸ ਮੇਲੇ ਨੂੰ ਸਫ਼ਲ ਬਣਾਉਣ ਲਈ ਪੂਰੀ ਤਨਦੇਹੀ ਨਾਲ ਆਪਣੀ ਡਿਊਟੀ ਨਿਭਾਉਣ ਦੇ ਆਦੇਸ਼ ਦਿੱਤੇ। ਡੀਸੀ ਨਵਜੋਤ ਕੌਰ ਨੇ ਕਿਹਾ ਕਿ ਸਰਸ ਮੇਲੇ ਵਿੱਚ ਦੇਸ਼ ਭਰ ਤੋਂ ਵੱਡੀ ਗਿਣਤੀ ਵਿੱਚ ਸ਼ਿਲਪਕਾਰ ਤੇ ਕਲਾਕਾਰ ਆਪਣੇ ਹੁਨਰ ਦਾ ਪ੍ਰਗਟਾਵਾ ਕਰਨ ਲਈ ਪਹੁੰਚ ਰਹੇ ਹਨ ਅਤੇ ਸਾਨੂੰ ਆਪਣੇ ਇਨਾਂ ਮਹਿਮਾਨਾਂ ਦਾ ਪੂਰੇ ਜੋਸ਼ੋ ਖਰੋਸ਼ ਨਾਲ ਸਵਾਗਤ ਕਰਨਾ ਚਾਹੀਦਾ ਹੈ ਕਿਉਂਕਿ ਪੰਜਾਬ ਦੇ ਲੋਕ ਮਹਿਮਾਨ ਨਵਾਜ਼ੀ ਪੱਖੋਂ ਦੁਨੀਆਂ ਭਰ ਵਿੱਚ ਮਸ਼ਹੂਰ ਹਨ। ਉਨਾਂ ਕਿਹਾ ਕਿ ਵੱਖ-ਵੱਖ ਰਾਜਾਂ ਤੋਂ ਆਉਣ ਵਾਲੇ ਇਹ ਹੁਨਰਮੰਦ ਲੋਕ, ਆਪਣੇ ਰਵਾਇਤੀ ਲੋਕ ਨਾਚਾਂ ਤੇ ਕਲਾਕ੍ਰਿਤਾਂ ਨੂੰ ਦੇਸ਼ ਦੇ ਹਰ ਕੋਨੇ ਵਿੱਚ ਪਹੁੰਚਾਉਣ ਲਈ ਖੂਬ ਦਿਲ ਲਗਾ ਕੇ ਮਿਹਨਤ ਕਰਦੇ ਹਨ ਅਤੇ ਇਨਾਂ ਦੀ ਆਜੀਵਿਕਾ ਵੀ ਇਸੇ ’ਤੇ ਨਿਰਭਰ ਕਰਦੀ ਹੈ, ਇਸ ਲਈ ਖੇਤਰੀ ਸਰਸ ਮੇਲਾ ਇਨਾਂ ਲਈ ਇੱਕ ਬਿਹਤਰੀਨ ਮੰਚ ਸਾਬਤ ਹੋਵੇਗਾ। ਡਿਪਟੀ ਕਮਿਸ਼ਨਰ ਨੇ ਸਰਸ...