ਹੁਸ਼ਿਆਰਪੁਰ ਜਿਲ੍ਹੇ ਅੰਦਰ 1035 ਕਿਲੋਮੀਟਰ ਸੜਕਾਂ ਦੇ ਨਿਰਮਾਣ ’ਤੇ 400 ਕਰੋੜ ਖ਼ਰਚ ਕਰੇਗੀ ਪੰਜਾਬ ਸਰਕਾਰ – ਡਾ.ਰਾਜ ਕੁਮਾਰ ਚੱਬੇਵਾਲ
ਹੁਸ਼ਿਆਰਪੁਰ, 8 ਜਨਵਰੀ :- ਲੋਕ ਸਭਾ ਹਲਕਾ ਹੁਸ਼ਿਆਰਪੁਰ ਤੋਂ ਸੰਸਦ ਮੈਂਬਰ ਡਾ. ਰਾਜ ਕੁਮਾਰ ਚੱਬੇਵਾਲ ਨੇ ਜ਼ਿਲ੍ਹਾ ਵਾਸੀਆਂ ਲਈ ਵੱਡੀ ਖੁਸ਼ਖਬਰੀ ਸੁਣਾਉਂਦੇ ਹੋਏ ਦੱਸਿਆ ਕਿ ਜਲਦ ਹੀ ਜ਼ਿਲ੍ਹੇ ਦੇ ਵੱਖ-ਵੱਖ ਵਿਧਾਨ ਸਭਾ ਹਲਕਿਆਂ ਅੰਦਰ 1035 ਕਿਲੋਮੀਟਰ ਲੰਬੀਆਂ ਸੜਕਾਂ ਦਾ ਨਿਰਮਾਣ ਕੀਤਾ ਜਾ ਰਿਹਾ ਹੈ ਅਤੇ ਇਸ ਸਬੰਧੀ ਮੁੱਖ ਮੰਤਰੀ ਪੰਜਾਬ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਵੱਲੋਂ 400 ਕਰੋੜ ਰੁਪਏ ਖ਼ਰਚ ਕੀਤੇ ਜਾਣ ਨੂੰ ਪ੍ਰਵਾਨਗੀ ਦਿੱਤੀ ਗਈ ਹੈ। ਡਾ. ਚੱਬੇਵਾਲ ਨੇ ਅੱਗੇ ਦੱਸਿਆ ਕਿ ਪੀ.ਡਬਲਿਊ.ਡੀ ਰਾਹੀਂ 344 ਕਰੋੜ ਨਾਲ 975 ਕਿਲੋਮੀਟਰ ਸੜਕਾਂ ਬਣਾਈਆਂ ਜਾਣਗੀਆਂ। ਇਸੇ ਤਰ੍ਹਾਂ ਪੰਜਾਬ ਮੰਡੀ ਬੋਰਡ ਵੱਲੋਂ 60.35 ਕਰੋੜ ਖ਼ਰਚ ਕਰਕੇ ਜ਼ਿਲ੍ਹੇ ਵਿੱਚ 74 ਕਿਲੋਮੀਟਰ ਸੜਕਾਂ ਦਾ ਨਿਰਮਾਣ ਕੀਤਾ ਜਾਵੇਗਾ। ਡਾ. ਚੱਬੇਵਾਲ ਨੇ ਦੱਸਿਆ ਕਿ ਜ਼ਰੂਰਤ ਮੁਤਾਬਿਕ ਜਿੱਥੇ ਨਵੀਆਂ ਸੜਕਾਂ ਦਾ ਨਿਰਮਾਣ ਹੋਵੇਗਾ, ਉੱਥੇ ਹੀ ਕੰਕਰੀਟ ਦੀਆਂ ਸੜਕਾਂ ਵੀ ਬਣਾਈਆਂ ਜਾਣਗੀਆਂ ਅਤੇ ਨਾਲ ਹੀ ਕਈ ਸੜਕਾਂ ਨੂੰ 18 ਫੁੱਟ ਚੌੜਾ ਕਰਕੇ ਨਵੀਂ ਦਿੱਖ ਪ੍ਰਦਾਨ ਕੀਤੀ ਜਾਵੇਗੀ ਅਤੇ ਕਈ ਥਾਵਾਂ ’ਤੇ ਲੋਕਾਂ ...








