Sunday, March 15Malwa News
Shadow

Local

ਪੰਜਾਬ ਦੇ ਸਾਰੇ ਨਾਗਰਿਕਾਂ ਨੂੰ ਹਰ ਸਾਲ 10 ਲੱਖ ਰੁਪਏ ਦੀ ਸਿਹਤ ਬੀਮੇ ਦੀ ਮਿਲੇਗੀ ਸਹੂਲਤ- ਵਿਧਾਇਕ ਸ਼ੈਰੀ ਕਲਸੀ

ਪੰਜਾਬ ਦੇ ਸਾਰੇ ਨਾਗਰਿਕਾਂ ਨੂੰ ਹਰ ਸਾਲ 10 ਲੱਖ ਰੁਪਏ ਦੀ ਸਿਹਤ ਬੀਮੇ ਦੀ ਮਿਲੇਗੀ ਸਹੂਲਤ- ਵਿਧਾਇਕ ਸ਼ੈਰੀ ਕਲਸੀ

Local
ਬਟਾਲਾ, 5 ਜਨਵਰੀ (   ) ਪੰਜਾਬ ਦੇ ਕਾਰਜਕਾਰੀ ਪ੍ਰਧਾਨ ਅਤੇ ਵਿਧਾਇਕ ਸ਼ੈਰੀ ਕਲਸੀ ਨੇ ਕਿਹਾ ਕਿ ਪੰਜਾਬ ਸਰਕਾਰ ਵਲੋਂ ਲੋਕ ਹਿੱਤ ਵਿੱਚ ਵੱਡਾ ਫੈਸਲਾ ਲਿਆ ਗਿਆ ਹੈ, ਜਿਸ ਦੇ ਚੱਲਦਿਆਂ ਪੰਜਾਬ ਦੇ ਸਾਰੇ ਨਾਗਰਿਕਾਂ ਨੂੰ ਹਰ ਸਾਲ 10 ਲੱਖ ਰੁਪਏ ਦੀ ਸਿਹਤ ਬੀਮੇ ਦੀ ਸਹੂਲਤ ਮਿਲੇਗੀ ਅਤੇ ਇਸਦੀ ਸ਼ੁਰੂਆਤ 15 ਜਨਵਰੀ ਨੂੰ ਆਪ ਦੇ ਕੌਮੀ ਕਨਵੀਨਰ ਅਰਵਿੰਦ ਕੇਜਰੀਵਾਲ ਅਤੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਕਰਨਗੇ। ਵਿਧਾਇਕ ਸ਼ੈਰੀ ਕਲਸੀ ਨੇ ਦੱਸਿਆ ਕਿ ਇਸ ਸਬੰਧੀ ਯੂਨਾਈਟਿਡ ਇੰਡੀਆ ਇੰਸ਼ੋਰੈਂਸ ਕੰਪਨੀ ਨਾਲ ਸਮਝੌਤਾ ਸਹੀਬੱਧ ਕੀਤਾ ਗਿਆ, ਜਿਸ ਤਹਿਤ ਪੰਜਾਬ ਦੇ ਹਰੇਕ ਪਰਿਵਾਰ ਨੂੰ 10 ਲੱਖ ਰੁਪਏ ਦਾ ਨਕਦੀ ਰਹਿਤ ਸਿਹਤ ਬੀਮਾ ਪ੍ਰਦਾਨ ਕੀਤਾ ਜਾਵੇਗਾ। ਉਨ੍ਹਾਂ ਦੱਸਿਆ ਕਿ ਮੁੱਖ ਮੰਤਰੀ ਸਿਹਤ ਯੋਜਨਾ ਤਹਿਤ ਪਹਿਲਾਂ ਪ੍ਰਦਾਨ ਕੀਤੇ ਜਾ ਰਹੇ 5 ਲੱਖ ਰੁਪਏ ਦੇ ਸਿਹਤ ਕਵਰੇਜ, ਜੋ ਕੁਝ ਖਾਸ ਸ਼੍ਰੇਣੀਆਂ ਤੱਕ ਹੀ ਸੀਮਿਤ ਨੂੰ, ਦੁੱਗਣਾ ਕਰ ਦਿੱਤਾ ਗਿਆ ਹੈ। ਇਸ ਲਈ ਨਵੀਂ ਯੋਜਨਾ ਦਾ ਉਦੇਸ਼ ਸਰਕਾਰੀ ਕਰਮਚਾਰੀਆਂ ਅਤ...
ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਪ੍ਰਕਾਸ਼ ਪੂਰਬ ਦੇ ਪਾਵਨ ਦਿਹਾੜੇ ਮੌਕੇ ਕਰਵਾਏ ਗਏ ਸਮਾਗਮ ਵਿਚ ਵਿਧਾਇਕ ਫਾਜ਼ਿਲਕਾ ਤੇ ਮੈਡਮ ਖੁਸ਼ਬੂ ਸਵਨਾ ਨੇ ਕੀਤੀ ਸ਼ਮੂਲੀਅਤ

ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਪ੍ਰਕਾਸ਼ ਪੂਰਬ ਦੇ ਪਾਵਨ ਦਿਹਾੜੇ ਮੌਕੇ ਕਰਵਾਏ ਗਏ ਸਮਾਗਮ ਵਿਚ ਵਿਧਾਇਕ ਫਾਜ਼ਿਲਕਾ ਤੇ ਮੈਡਮ ਖੁਸ਼ਬੂ ਸਵਨਾ ਨੇ ਕੀਤੀ ਸ਼ਮੂਲੀਅਤ

Local
ਫਾਜ਼ਿਲਕਾ 5 ਜਨਵਰੀ 2026- ਦਸ਼ਮੇਸ਼ ਪਿਤਾ ਸ਼੍ਰੀ ਗੁਰੂ ਗੋਬਿੰਦ ਸਿੰਘ ਮਹਾਰਾਜ ਜੀ ਦੇ ਪ੍ਰਕਾਸ਼ ਪੁਰਬ ਦੇ ਪਾਵਨ ਦਿਹਾੜੇ ਤੇ ਅੱਜ ਗੁਰਦੁਆਰਾ ਸ੍ਰੀ ਗੁਰੂ ਸਿੰਘ ਸਭਾ ਫਾਜ਼ਿਲਕਾ ਵਿਖੇ ਕਰਵਾਏ ਗਏ ਗੁਰਮਤਿ ਸਮਾਗਮ ਵਿੱਚ ਗੁਰੂ ਸਾਹਿਬ ਜੀ ਦੇ ਚਰਨਾਂ ਵਿੱਚ ਵਿਧਾਇਕ ਫਾਜ਼ਿਲਕਾ ਸ੍ਰੀ ਨਰਿੰਦਰ ਪਾਲ ਸਿੰਘ ਸਵਨਾ ਤੇ ਉਨ੍ਹਾਂ ਦੀ ਧਰਮਪਤਨੀ ਮੈਡਮ ਖੁਸ਼ਬੂ ਸਵਨਾ ਨਤਮਸਤਕ ਹੋਏ।ਉਨ੍ਹਾਂ ਕਿਹਾ ਕਿ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਪ੍ਰਕਾਸ਼ ਪੂਰਬ ਦੇ ਪਾਵਨ ਦਿਹਾੜੇ ਮੌਕੇ ਕਰਵਾਏ ਗਏ ਸਮਾਗਮ ਵਿਚ ਨਤਮਸਤਕ ਹੋਣ ਦਾ ਸੁਭਾਗ ਪ੍ਰਾਪਤ ਹੋਇਆ ਅਤੇ ਉਨ੍ਹਾਂ ਗੁਰੂ ਸਾਹਿਬ ਦੇ ਚਰਨਾਂ ਵਿੱਚ ਸਰਬੱਤ ਦੇ ਭਲੇ ਲਈ ਅਰਦਾਸ ਕੀਤੀ । ਉਨ੍ਹਾਂ ਕਿਹਾ ਕਿ ਗੁਰੂ ਸਾਹਿਬ ਦੇ ਵਚਨਾਂ, ਉਪਦੇਸ਼ਾਂ, ਗੁਰਬਾਣੀ ਅਤੇ ਸਿਖਿਆ ਨੂੰ ਹਰ ਕਿਸੇ ਨੂੰ ਆਪਣੇ ਜੀਵਨ ਵਿਚ ਅਪਣਾਉਣ ਦੀ ਜਰੂਰਤ ਹੈ ਤੇ ਅਨੇਕਾ ਸੰਗਤਾਂ ਉਨ੍ਹਾਂ ਦੇ ਦੱਸੇ ਰਾਹਾਂ *ਤੇ ਚੱਲ ਕੇ ਮਨੁੱਖਤਾ ਦੀ ਭਲਾਈ ਦਾ ਸੁਨੇਹਾ ਦੇ ਰਹੀਆਂ ਹਨ।ਵਿਧਾਇਕ ਫਾਜ਼ਿਲਕਾ ਸ੍ਰੀ ਨਰਿੰਦਰ ਪਾਲ ਸਿੰਘ ਸਵਨਾ ਤੇ ਉਨ੍ਹਾਂ ਦੀ ਧਰਮਪਤਨੀ ਮੈਡਮ ਖੁਸ਼ਬੂ ਸਵਨਾ ਨੇ ਕਿਹਾ ਕਿ ਸਮਾਗਮਾਂ ਵਿਚ ਸ਼ਮੂਲ...
ਡਿਪਟੀ ਕਮਿਸ਼ਨਰ ਨੇ ਚਾਈਨਾ ਡੋਰ ਦੀ ਵਰਤੋਂ ਰੋਕਣ ਵਿੱਚ ਜ਼ਿਲ੍ਹਾ ਵਾਸੀਆਂ ਦਾ ਸਹਿਯੋਗ ਮੰਗਿਆ

ਡਿਪਟੀ ਕਮਿਸ਼ਨਰ ਨੇ ਚਾਈਨਾ ਡੋਰ ਦੀ ਵਰਤੋਂ ਰੋਕਣ ਵਿੱਚ ਜ਼ਿਲ੍ਹਾ ਵਾਸੀਆਂ ਦਾ ਸਹਿਯੋਗ ਮੰਗਿਆ

Local
ਤਰਨ ਤਾਰਨ, 05 ਜਨਵਰੀ (        ) - ਡਿਪਟੀ ਕਮਿਸ਼ਨਰ ਤਰਨ ਤਾਰਨ ਸ੍ਰੀ ਰਾਹੁਲ ਨੇ ਜ਼ਿਲ੍ਹਾ ਵਾਸੀਆਂ ਕੋਲੋਂ ਚਾਈਨਾ ਡੋਰ ਦੀ ਵਿਕਰੀ ਅਤੇ ਵਰਤੋਂ ਨੂੰ ਰੋਕਣ ਲਈ ਸਹਿਯੋਗ ਦੀ ਮੰਗ ਕੀਤੀ ਹੈ। ਉਨ੍ਹਾਂ ਕਿਹਾ ਕਿ ਮਾਪਿਆਂ ਨੂੰ ਆਪਣੇ ਬੱਚਿਆਂ ਨੂੰ ਪਤੰਗਬਾਜ਼ੀ ਦੌਰਾਨ ਚਾਈਨਾ ਡੋਰ ਦੀ ਵਰਤੋਂ ਨਾ ਕਰਨ ਲਈ ਸਮਝਾਉਣਾ ਚਾਹੀਦਾ ਹੈ ਤਾਂ ਜੋ ਇਸ ਮਾੜੇ ਰੁਝਾਨ ਨੂੰ ਰੋਕਿਆ ਜਾ ਸਕੇ। ਡਿਪਟੀ ਕਮਿਸ਼ਨਰ ਨੇ ਕਿਹਾ ਕਿ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਚਾਈਨਾ ਡੋਰ ਦੀ ਵਿਕਰੀ ਤੇ ਵਰਤੋਂ ਨੂੰ ਰੋਕਣ ਲਈ ਸਿਵਲ ਤੇ ਪੁਲਿਸ ਅਧਿਕਾਰੀਆਂ ਨੂੰ ਵਿਸ਼ੇਸ਼ ਹਦਾਇਤਾਂ ਜਾਰੀ ਕੀਤੀਆਂ ਗਈਆਂ ਹਨ ਅਤੇ ਜ਼ਿਲ੍ਹਾ ਪ੍ਰਸ਼ਾਸਨ ਦੀਆਂ ਟੀਮਾਂ ਵੱਲੋਂ ਇਸ ਸਬੰਧੀ ਵਿਸ਼ੇਸ਼ ਛਾਪੇਮਾਰੀ ਕੀਤੀ ਜਾ ਰਹੀ ਹੈ। ਉਨ੍ਹਾਂ ਕਿਹਾ ਕਿ ਜਿਹੜਾ ਵੀ ਵਿਅਕਤੀ ਪਲਾਸਟਿਕ/ਸੰਥੈਟਿਕ ਡੋਰ ਦੀ ਵਿਕਰੀ ਜਾਂ ਵਰਤੋਂ ਕਰੇਗਾ ਉਸ ਖਿਲਾਫ ਸਖਤ ਧਾਰਾ 188 ਦੇ ਨਾਲ-ਨਾਲ ਇਨਵਾਇਰਮੈਂਟ ਪ੍ਰੋਟੈਕਸ਼ਨ ਐਕਟ ਦੇ ਸੈਕਸ਼ਨ 15 ਤਹਿਤ ਕਾਨੂੰਨੀ ਕਰਵਾਈ ਅਮਲ ਵਿੱਚ ਲਿਆਂਦੀ ਜਾਵੇਗੀ ਜਿਸ ਤਹਿਤ 5 ਸਾਲ ਦੀ ਸਜ਼ਾ ਅਤੇ 1 ਲੱਖ ਰੁਪਏ ਤੱਕ ਦਾ ਜ਼ੁਰਮਾਨਾ ਹੋ ...
ਹਰਜੋਤ ਸਿੰਘ ਬੈਂਸ ਕੈਬਨਿਟ ਮੰਤਰੀ ਨੇ ਧਾਰਮਿਕ ਸਮਾਗਮ ਵਿੱਚ ਕੀਤੀ ਸ਼ਿਰਕਤ

ਹਰਜੋਤ ਸਿੰਘ ਬੈਂਸ ਕੈਬਨਿਟ ਮੰਤਰੀ ਨੇ ਧਾਰਮਿਕ ਸਮਾਗਮ ਵਿੱਚ ਕੀਤੀ ਸ਼ਿਰਕਤ

Local
ਨੰਗਲ 05 ਦਸੰਬਰ: ਪਿੰਡ ਸਜਮੋਰ ਵਿੱਚ ਆਮ ਆਦਮੀ ਪਾਰਟੀ ਦੀ ਬਲਾਕ ਸੰਮਤੀ ਮੈਂਬਰ ਬੀਰ ਕੌਰ  ਅਤੇ ਉਨ੍ਹਾਂ ਦੀ ਸਮੁੱਚੀ ਟੀਮ ਵੱਲੋਂ ਗੁਰੂ ਸਾਹਿਬ ਦਾ ਸ਼ੁਕਰਾਨਾ ਅਦਾ ਕਰਨ ਲਈ ਸ਼ਰਧਾ ਅਤੇ ਸਤਿਕਾਰ ਨਾਲ ਸੁਖਮਨੀ ਸਾਹਿਬ ਦਾ ਪਾਠ ਕਰਵਾਇਆ ਗਿਆ। ਇਸ ਧਾਰਮਿਕ ਸਮਾਗਮ ਵਿੱਚ ਵੱਡੀ ਗਿਣਤੀ ਵਿੱਚ ਪਿੰਡ ਵਾਸੀਆਂ, ਪਾਰਟੀ ਵਰਕਰਾਂ ਅਤੇ ਇਲਾਕੇ ਦੀਆਂ ਪ੍ਰਮੁੱਖ  ਸਖਸ਼ੀਅਤਾਂ ਨੇ ਭਾਗ ਲਿਆ।     ਇਸ ਮੌਕੇ ਪੰਜਾਬ ਸਰਕਾਰ ਦੇ ਕੈਬਨਿਟ ਮੰਤਰੀ ਹਰਜੋਤ ਸਿੰਘ ਬੈਂਸ  ਹਲਕਾ ਵਿਧਾਇਕ ਨੇ ਵਿਸ਼ੇਸ਼ ਤੌਰ ’ਤੇ ਸਮਾਗਮ ਵਿੱਚ ਸ਼ਿਰਕਤ ਕੀਤੀ । ਉਨ੍ਹਾਂ ਨੇ ਗੁਰੂ ਸਾਹਿਬ ਦੇ ਚਰਨਾਂ ਵਿੱਚ ਨਤਮਸਤਕ ਹੋ ਕੇ ਸਰਬੱਤ ਦੇ ਭਲੇ, ਪੰਜਾਬ ਦੀ ਤਰੱਕੀ ਅਤੇ ਲੋਕਾਂ ਦੀ ਖੁਸ਼ਹਾਲੀ ਲਈ ਅਰਦਾਸ ਕੀਤੀ। ਹਰਜੋਤ ਸਿੰਘ ਬੈਂਸ ਨੇ ਕਿਹਾ ਕਿ ਗੁਰੂਆਂ ਦੀ ਬਖ਼ਸ਼ਿਸ਼ ਨਾਲ ਹੀ ਸੇਵਾ ਦਾ ਮੌਕਾ ਮਿਲਦਾ ਹੈ ਅਤੇ ਸੇਵਾ-ਭਾਵਨਾ ਹੀ ਸਮਾਜ ਨੂੰ ਮਜ਼ਬੂਤ ਬਣਾਉਂਦੀ ਹੈ।      ਬੀਰ ਕੌਰ ਨੇ ਕੈਬਨਿਟ ਮੰਤਰੀ ਦਾ ਧੰਨਵਾਦ ਕਰਦੇ ਹੋਏ ਕਿਹਾ ਕਿ ਇਹ ਪਾਵਨ ਪਾਠ ਗੁਰੂ ਸਾਹਿਬ ਦੀ ਕਿਰਪਾ ਨਾਲ ਪਾਰਟੀ ਅਤੇ ਇਲਾਕੇ ਨੂੰ ਮਿਲੀ ਸਫਲਤਾ ਦੇ ਸ਼ੁਕਰਾਨੇ ਵਜੋਂ ਕਰਵਾਇਆ ਗਿਆ ...
ਕੈਬਿਨਟ ਮੰਤਰੀ ਹਰਭਜਨ ਸਿੰਘ ਈਟੀਓ ਵੱਲੋਂ ਧਰਦਿਉ ਵਿੱਚ 37 ਲੱਖ ਰੁਪਏ ਦੀ ਲਾਗਤ ਨਾਲ ਬਣਨ ਵਾਲੇ ਖੇਡ ਮੈਦਾਨ ਦਾ ਨੀਂਹ ਪੱਥਰ

ਕੈਬਿਨਟ ਮੰਤਰੀ ਹਰਭਜਨ ਸਿੰਘ ਈਟੀਓ ਵੱਲੋਂ ਧਰਦਿਉ ਵਿੱਚ 37 ਲੱਖ ਰੁਪਏ ਦੀ ਲਾਗਤ ਨਾਲ ਬਣਨ ਵਾਲੇ ਖੇਡ ਮੈਦਾਨ ਦਾ ਨੀਂਹ ਪੱਥਰ

Local
ਜੰਡਿਆਲਾ ਗੁਰੂ,  4 ਜਨਵਰੀ  2026—  ਅੱਜ ਹਲਕਾ ਜੰਡਿਆਲਾ ਗੁਰੂ ਦੇ ਗ੍ਰਾਮ ਪੰਚਾਇਤ ਧਰਦਿਉ ਵਿਖੇ 36 ਲੱਖ 82 ਹਜ਼ਾਰ ਰੁਪਏ ਦੀ ਲਾਗਤ ਨਾਲ ਬਣ ਕੇ ਤਿਆਰ ਹੋਣ ਵਾਲੇ ਖੇਡ ਮੈਦਾਨ ਦੀ ਉਸਾਰੀ ਦੇ ਕੰਮ ਦਾ ਨੀਂਹ ਪੱਥਰ ਰੱਖਿਆ। ਇਸ ਮੌਕੇ ਸੰਬੋਧਨ ਕਰਦੇ ਕੈਬਨਿਟ ਮੰਤਰੀ ਨੇ ਕਿਹਾ ਕਿ  ਆਧੁਨਿਕ ਸਹੂਲਤਾਂ ਨਾਲ ਤਿਆਰ ਹੋਣ ਵਾਲਾ ਇਹ ਖੇਡ ਮੈਦਾਨ ਮਾਨ ਸਰਕਾਰ ਦੀ ਉਸ ਦੂਰਦਰਸ਼ੀ ਸੋਚ ਦਾ ਪ੍ਰਤੀਕ ਹੈ, ਜਿਸ ਦਾ ਉਦੇਸ਼ ਨੌਜਵਾਨ ਪੀੜ੍ਹੀ ਨੂੰ ਸਹੀ ਸੋਚ ਅਤੇ ਸਿਹਤਮੰਦ ਜੀਵਨਸ਼ੈਲੀ ਵੱਲ ਲੈ ਕੇ ਜਾਣਾ, ਖੇਡ&nbs...
ਸਪੀਕਰ ਸੰਧਵਾਂ ਵੱਲੋਂ ਪਿੰਡ ਸੰਧਵਾਂ ਵਿਖੇ ਆਮ ਆਦਮੀ ਪਾਰਟੀ ਯੂਥ ਵਿੰਗ ਦੇ ਬਲਾਕ ਪ੍ਰਧਾਨਾਂ ਨਾਲ ਮੀਟਿੰਗ

ਸਪੀਕਰ ਸੰਧਵਾਂ ਵੱਲੋਂ ਪਿੰਡ ਸੰਧਵਾਂ ਵਿਖੇ ਆਮ ਆਦਮੀ ਪਾਰਟੀ ਯੂਥ ਵਿੰਗ ਦੇ ਬਲਾਕ ਪ੍ਰਧਾਨਾਂ ਨਾਲ ਮੀਟਿੰਗ

Local
ਕੋਟਕਪੂਰਾ 4 ਜਨਵਰੀ ()- ਪੰਜਾਬ ਵਿਧਾਨ ਸਭਾ ਦੇ ਸਪੀਕਰ ਸ. ਕੁਲਤਾਰ ਸਿੰਘ ਸੰਧਵਾਂ ਨੇ ਅੱਜ ਪਿੰਡ ਸੰਧਵਾਂ ਵਿਖੇ ਆਮ ਆਦਮੀ ਪਾਰਟੀ ਦੇ ਯੂਥ ਵਿੰਗ ਕੋਟਕਪੂਰਾ ਦੇ ਬਲਾਕ ਪ੍ਰਧਾਨਾਂ ਨਾਲ ਵਿਸ਼ੇਸ਼ ਮੀਟਿੰਗ ਕੀਤੀ। ਇਸ ਮੌਕੇ ਸਪੀਕਰ ਸੰਧਵਾਂ ਨੇ ਯੂਥ ਵਿੰਗ ਦੇ ਬਲਾਕ ਪ੍ਰਧਾਨਾਂ ਨੂੰ ਸਿਰਪਾਓ ਪਾ ਕੇ ਸਨਮਾਨਿਤ ਕੀਤਾ ਅਤੇ ਪਾਰਟੀ ਲਈ ਉਨ੍ਹਾਂ ਦੀ ਸਰਗਰਮ ਭੂਮਿਕਾ ਦੀ ਸ਼ਲਾਘਾ ਕੀਤੀ। ਮੀਟਿੰਗ ਦੌਰਾਨ ਸਪੀਕਰ ਸੰਧਵਾਂ ਨੇ ਯੂਥ ਵਿੰਗ ਨੂੰ ਪਾਰਟੀ ਦੀ ਨੀਤੀਆਂ ਅਤੇ ਲੋਕ-ਹਿਤੈਸ਼ੀ ਸਕੀਮਾਂ ਨੂੰ ਜੜਾਂ ਤੱਕ ਪਹੁੰਚਾਉਣ ਲਈ ਹੋਰ ਮਜ਼ਬੂਤ ਤੌਰ ’ਤੇ ਕੰਮ ਕਰਨ ਦਾ ਸੱਦਾ ਦਿੱਤਾ। ਉਨ੍ਹਾਂ ਪਾਰਟੀ ਨੂੰ ਦਰਪੇਸ਼ ਮੁਸ਼ਕਿਲਾਂ ਅਤੇ ਚੁਣੌਤੀਆਂ ਸਬੰਧੀ ਵੀ ਯੂਥ ਆਗੂਆਂ ਨੂੰ ਜਾਗਰੂਕ ਕਰਦਿਆਂ ਕਿਹਾ ਕਿ ਨੌਜਵਾਨ ਤਾਕਤ ਹੀ ਪਾਰਟੀ ਦੀ ਸਭ ਤੋਂ ਵੱਡੀ ਪੂੰਜੀ ਹੈ। ਸਪੀਕਰ ਸੰਧਵਾਂ ਨੇ ਕਿਹਾ ਕਿ ਯੂਥ ਵਿੰਗ ਦੀ ਇਕਜੁਟਤਾ ਅਤੇ ਸਮਰਪਣ ਨਾਲ ਪਾਰਟੀ ਦੀਆਂ ਨੀਤੀਆਂ ਨੂੰ ਲੋਕਾਂ ਤੱਕ ਪ੍ਰਭਾਵਸ਼ਾਲੀ ਢੰਗ ਨਾਲ ਪਹੁੰਚਾਇਆ ਜਾ ਸਕਦਾ ਹੈ। ਮੀਟਿੰਗ ਦੌਰਾਨ ਯੂਥ ਵਿੰਗ ਦੇ ਪ੍ਰਧਾਨਾਂ ਵੱਲੋਂ ਵੀ ਆਪਣੇ ਸੁਝਾਅ ਅਤੇ ਵਿਚਾਰ ਸਾਂ...
ਵਿਧਾਇਕ ਮਾਲੇਰਕੋਟਲਾ ਨੇ ਸਥਾਨਕ ਔਰਤਾਂ ਦੀਆਂ ਸਮੱਸਿਆਵਾਂ ਸੁਣੀਆਂ

ਵਿਧਾਇਕ ਮਾਲੇਰਕੋਟਲਾ ਨੇ ਸਥਾਨਕ ਔਰਤਾਂ ਦੀਆਂ ਸਮੱਸਿਆਵਾਂ ਸੁਣੀਆਂ

Local
ਮਾਲੇਰਕੋਟਲਾ, 04 ਜਨਵਰੀ :-               ਆਮ ਲੋਕਾਂ, ਖਾਸ ਕਰਕੇ ਮਹਿਲਾਵਾਂ ਦੀਆਂ ਸਮੱਸਿਆਵਾਂ ਨੂੰ ਤਰਜੀਹੀ ਅਧਾਰ ’ਤੇ ਹੱਲ ਕਰਨ ਦੇ ਉਦੇਸ਼ ਨਾਲ ਵਿਧਾਇਕ ਮਾਲੇਰਕੋਟਲਾ ਡਾ ਜਮੀਲ ਉਰ ਰਹਿਮਾਨ ਨੇ ਆਪਣੇ ਦਫ਼ਤਰ ਵਿਖੇ ਸਥਾਨਕ ਔਰਤਾਂ ਦੀਆਂ ਸਮੱਸਿਆਵਾਂ ਸੁਣੀਆਂ । ਇਸ ਮੌਕੇ ਸ਼ਹਿਰ ਦੇ ਵੱਖ-ਵੱਖ ਇਲਾਕਿਆਂ ਤੋਂ ਵੱਡੀ ਗਿਣਤੀ ਵਿੱਚ ਔਰਤਾਂ ਪਹੁੰਚੀਆਂ ਅਤੇ ਉਨ੍ਹਾਂ ਨੇ ਆਪਣੀਆਂ ਨਿੱਜੀ ਅਤੇ ਸਮਾਜਿਕ ਮੁਸ਼ਕਿਲਾਂ ਵਿਧਾਇਕ ਡਾ ਜਮੀਲ ਉਰ ਰਹਿਮਾਨ ਸਾਹਮਣੇ ਰੱਖੀਆਂ।           ਵਿਧਾਇਕ ਡਾ. ਜਮੀਲ ਉਰ ਰਹਿਮਾਨ ਨੇ ਬੜੇ ਧੀਰਜ ਨਾਲ ਹਰ ਇੱਕ ਮਹਿਲਾ ਦੀ ਗੱਲ ਸੁਣੀ ਅਤੇ ਸਬੰਧਤ ਵਿਭਾਗਾਂ ਦੇ ਅਧਿਕਾਰੀਆਂ ਨਾਲ ਤੁਰੰਤ ਸੰਪਰਕ ਕਰਕੇ ਉਨ੍ਹਾਂ ਦੀਆਂ ਜਾਇਜ ਸਮੱਸਿਆਵਾਂ ਦਾ ਮੌਕੇ ’ਤੇ ਹੀ ਨਿਪਟਾਰਾ ਕਰਵਾਇਆ। ਔਰਤਾਂ ਵੱਲੋਂ ਮੁੱਖ ਤੌਰ ’ਤੇ ਬੁਢਾਪਾ ਅਤੇ ਵਿਧਵਾ ਪੈਨਸ਼ਨ ਨਾਲ ਸਬੰਧਤ ਸਮੱਸਿਆਵਾਂ, ਰਾਸ਼ਨ ਕਾਰਡ ਬਣਵਾਉਣ ਜਾਂ ਸੋਧ ਕਰਵਾਉਣ, ਸਾਫ-ਸਫਾਈ ਅਤੇ ਕੂੜਾ ਪ੍ਰਬੰਧਨ ਦੀ ਕਮੀ ਵਰਗੇ ਮਸਲੇ ਉੱਠਾਏ ਗਏ।             ਇਸ ਤੋਂ ਇਲਾ...
ਪੰਜਾਬ ਸਰਕਾਰ ਵੱਲੋਂ ਔਰਤਾਂ ਦੀ ਸੁਰੱਖਿਆ ਨੂੰ ਸਭ ਤੋਂ ਵੱਧ ਤਰਜੀਹ : ਕਰਮਜੀਤ ਕੌਰ

ਪੰਜਾਬ ਸਰਕਾਰ ਵੱਲੋਂ ਔਰਤਾਂ ਦੀ ਸੁਰੱਖਿਆ ਨੂੰ ਸਭ ਤੋਂ ਵੱਧ ਤਰਜੀਹ : ਕਰਮਜੀਤ ਕੌਰ

Local
ਹੁਸ਼ਿਆਰਪੁਰ, 4 ਜਨਵਰੀ :- ਜ਼ਿਲ੍ਹਾ ਯੋਜਨਾ ਕਮੇਟੀ, ਹੁਸ਼ਿਆਰਪੁਰ ਦੀ ਚੇਅਰਪਰਸਨ ਕਰਮਜੀਤ ਕੌਰ ਨੇ ਕਿਹਾ ਕਿ ਪੰਜਾਬ ਸਰਕਾਰ ਔਰਤਾਂ ਦੀ ਸੁਰੱਖਿਆ, ਮਾਣ ਅਤੇ ਸਸ਼ਕਤੀਕਰਨ ਲਈ ਪੂਰੀ ਤਰ੍ਹਾਂ ਵਚਨਬੱਧ ਹੈ। ਉਨ੍ਹਾਂ ਕਿਹਾ ਕਿ ਰਾਜ ਵਿੱਚ ਚੱਲ ਰਹੇ ਵਨ ਸਟਾਪ ਸੈਂਟਰਾਂ ਰਾਹੀਂ ਨਵੰਬਰ 2025 ਤੱਕ ਹਿੰਸਾ ਦੀਆਂ 5,121 ਪੀੜਤ ਔਰਤਾਂ ਨੂੰ ਮੁਫ਼ਤ ਸਹਾਇਤਾ ਪ੍ਰਦਾਨ ਕੀਤੀ ਗਈ ਹੈ, ਜੋ ਕਿ ਸਰਕਾਰ ਦੀ ਸੰਵੇਦਨਸ਼ੀਲ ਅਤੇ ਪ੍ਰਭਾਵਸ਼ਾਲੀ ਕਾਰਜਸ਼ੀਲਤਾ ਨੂੰ ਦਰਸਾਉਂਦੀ ਹੈ। ਕਰਮਜੀਤ ਕੌਰ ਨੇ ਕਿਹਾ ਕਿ ਮਹਿਲਾ ਅਤੇ ਬਾਲ ਵਿਕਾਸ ਮੰਤਰੀ ਡਾ. ਬਲਜੀਤ ਕੌਰ ਦੀ ਅਗਵਾਈ ਹੇਠ ਸੂਬਾ ਸਰਕਾਰ ਇਹ ਯਕੀਨੀ ਬਣਾ ਰਹੀ ਹੈ ਕਿ ਹਿੰਸਾ ਦੀਆਂ ਪੀੜਤ ਔਰਤਾਂ ਨੂੰ ਡਾਕਟਰੀ ਸਹਾਇਤਾ, ਕਾਨੂੰਨੀ ਸਲਾਹ, ਮਨੋਵਿਗਿਆਨਕ ਸਹਾਇਤਾ ਅਤੇ ਅਸਥਾਈ ਆਸਰਾ ਸਮੇਤ ਸਾਰੀਆਂ ਜ਼ਰੂਰੀ ਸੇਵਾਵਾਂ ਇਕੋ ਛੱਤ ਹੇਠ ਮਿਲਣ ਅਤੇ ਇਹ ਵੀ ਯਕੀਨੀ ਬਣਾਇਆ ਜਾ ਰਿਹਾ ਹੈ ਕਿ ਪੀੜਤ ਔਰਤਾਂ ਨੂੰ ਜਲਦੀ ਨਿਆਂ ਅਤੇ ਸੁਰੱਖਿਆ ਮਿਲੇ। ਉਨ੍ਹਾਂ ਕਿਹਾ ਕਿ ਵਨ ਸਟਾਪ ਸੈਂਟਰ ਨਾ ਸਿਰਫ਼ ਸਹਾਇਤਾ ਦੇ ਕੇਂਦਰ ਹਨ, ਸਗੋਂ ਔਰਤਾਂ ਦੇ ਪੁਨਰਵਾਸ ਅਤੇ ਸਵੈ-ਨਿਰਭਰਤਾ ਵਿੱਚ ਵ...
ਨੌਜਵਾਨਾਂ ਨੂੰ ਨਸ਼ਿਆਂ ਅਤੇ ਹੋਰਨਾਂ ਅਲਾਮਤਾਂ ਤੋਂ ਦੂਰ ਰਹਿਣ ਲਈ ਕੀਤਾ ਪ੍ਰੇਰਿਤ

ਨੌਜਵਾਨਾਂ ਨੂੰ ਨਸ਼ਿਆਂ ਅਤੇ ਹੋਰਨਾਂ ਅਲਾਮਤਾਂ ਤੋਂ ਦੂਰ ਰਹਿਣ ਲਈ ਕੀਤਾ ਪ੍ਰੇਰਿਤ

Local
ਹੁਸ਼ਿਆਰਪੁਰ, 3 ਜਨਵਰੀ:-         ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਹੁਸ਼ਿਆਰਪੁਰ ਵੱਲੋਂ ਪੰਜਾਬ ਰਾਜ ਕਾਨੂੰਨੀ ਸੇਵਾਵਾਂ ਅਥਾਰਟੀ ਐਸ.ਏ.ਐਸ ਨਗਰ ਦੇ ਦਿਸ਼ਾ-ਨਿਰਦੇਸ਼ਾਂ ਅਤੇ ਜ਼ਿਲ੍ਹਾ ਤੇ ਸੈਸ਼ਨ ਜੱਜ ਰਜਿੰਦਰ ਅਗਰਵਾਲ ਦੇ ਹੁਕਮਾਂ ਦੀ ਪਾਲਣਾ ਕਰਦੇ ਹੋਏ ਸਕੱਤਰ, ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਨੀਰਜ ਗੋਇਲ ਵੱਲੋਂ ਜ਼ਿਲ੍ਹਾ ਹੁਸ਼ਿਆਰਪੁਰ ਅਤੇ ਸਬ-ਡਵੀਜ਼ਨਾਂ ਦੇ ਵੱਖ-ਵੱਖ ਪਿੰਡਾਂ ਵਿੱਚ  ਜਾਗਰੂਕਤਾ ਮੁਹਿੰਮ ਚਲਾਈ ਜਾ ਰਹੀ ਹੈ।    ਇਸੇ ਤਹਿਤ ਨੌਜਵਾਨਾਂ ਨੂੰ ਨਸ਼ਿਆਂ ਤੋ ਦੂਰ ਰੱਖਣ ਅਤੇ ਹੋਰਨਾਂ ਸਕੀਮਾਂ ਸਬੰਧੀ ਜਾਗਰੂਕ ਕਰਨ ਲਈ ਅੱਜ ਪਿੰਡ ਫ਼ਤਿਹਪੁਰ ਖੁਰਦ, ਪਿੰਡ ਡਡਿਆਲ, ਪੀ.ਐਚ.ਸੀ ਟਾਂਡਾ, ਤਲਵੰਡੀ ਗੌਨੀ, ਹਾਜੀਪੁਰ ਹਸਪਤਾਲ, ਵਾਹੀਧ, ਪਿੰਡ ਸਰਹਾਲਾ, ਆਬਜ਼ਰਵੇਸ਼ਨ ਹੋਮ ਰਾਮ ਕਲੋਨੀ ਕੈਂਪ ਵਿਖੇ ਜਾਗਰੂਕਤਾ ਪ੍ਰੋਗਰਾਮਾਂ ਦਾ ਆਯੋਜਨ ਕੀਤਾ ਗਿਆ।      ਇਸ ਮੌਕੇ ਪੈਨਲ ਐਡਵੋਕੇਟਾਂ ਵੱਲੋਂ 'ਬਾਲ ਵਿਆਹ ਮੁਕਤ ਭਾਰਤ' ਮੁਹਿੰਮ ਸਬੰਧੀ ਕਾਨੂੰਨੀ ਹੱਕਾਂ ਬਾਰੇ ਜਾਣਕਾਰੀ ਦਿੰਦੇ ਹੋਏ ਧਿਆਨ ਵਿੱਚ ਲਿਆਂਦਾ ਗਿਆ ਕਿ ਲੜਕੀ ਦੀ ਵਿਆਹ ਦੀ ਉਮਰ 18 ਸਾਲ ਤੋ ਘੱਟ ਨਾ ਹੋਵੇ ਅਤੇ ਲੜਕੇ ਦੀ ਉਮ...
ਸ਼ਹਿਰ ਸੁਨਾਮ ਦੇ ਵਾਸੀਆਂ ਨੂੰ ਬੁਨਿਆਦੀ ਸਹੂਲਤਾਂ ਮੁਹੱਈਆ ਕਰਵਾਉਣ ਲਈ 3.68 ਕਰੋੜ ਰੁਪਏ ਦੀ ਲਾਗਤ ਨਾਲ ਵਿਕਾਸ ਕਾਰਜਾਂ ਦੀ ਸ਼ੁਰੂਆਤ

ਸ਼ਹਿਰ ਸੁਨਾਮ ਦੇ ਵਾਸੀਆਂ ਨੂੰ ਬੁਨਿਆਦੀ ਸਹੂਲਤਾਂ ਮੁਹੱਈਆ ਕਰਵਾਉਣ ਲਈ 3.68 ਕਰੋੜ ਰੁਪਏ ਦੀ ਲਾਗਤ ਨਾਲ ਵਿਕਾਸ ਕਾਰਜਾਂ ਦੀ ਸ਼ੁਰੂਆਤ

Local
ਸੁਨਾਮ ਊਧਮ ਸਿੰਘ ਵਾਲਾ, 3 ਜਨਵਰੀ (000) - ਵਿਧਾਨ ਸਭਾ ਹਲਕਾ ਸੁਨਾਮ ਦੇ ਲੋਕਾਂ ਨੂੰ ਹਰ ਤਰ੍ਹਾਂ ਦੀਆਂ ਬੁਨਿਆਦੀ ਸਹੂਲਤਾਂ ਮੁਹੱਈਆ ਕਰਵਾਉਣ ਦੇ ਮਿਸ਼ਨ ਵਿੱਚ ਨਵਾਂ ਅਧਿਆਇ ਜੁੜਿਆ ਹੈ। ਪੰਜਾਬ ਸਰਕਾਰ ਦੇ ਕੈਬਨਿਟ ਮੰਤਰੀ ਅਤੇ ਹਲਕਾ ਵਿਧਾਇਕ ਸ੍ਰੀ ਅਮਨ ਅਰੋੜਾ ਨੇ ਬੀਤੇ ਦਿਨੀਂ ਸ਼ਹਿਰ ਸੁਨਾਮ ਦੇ ਵੱਖ-ਵੱਖ ਵਾਰਡਾਂ ਵਿੱਚ 3 ਕਰੋੜ 68 ਲੱਖ 47 ਹਜ਼ਾਰ ਰੁਪਏ ਦੀ ਲਾਗਤ ਨਾਲ ਵਿਕਾਸ ਕਾਰਜਾਂ ਦੀ ਸ਼ੁਰੂਆਤ ਕਰਵਾਈ, ਜਿਸ ਨਾਲ ਸ਼ਹਿਰ ਵਾਸੀਆਂ ਨੂੰ ਵੱਡੀ ਰਾਹਤ ਮਿਲੇਗੀ। ਸ੍ਰੀ ਅਮਨ ਅਰੋੜਾ ਨੇ ਜਾਣਕਾਰੀ ਦਿੰਦਿਆਂ ਕਿਹਾ ਕਿ ਮੁੱਖ ਮੰਤਰੀ ਸ੍ਰ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਹਲਕੇ ਦੇ ਹਰ ਵਿਅਕਤੀ ਤੱਕ ਵਿਕਾਸ ਦੀ ਲਹਿਰ ਪਹੁੰਚਾਉਣ ਲਈ ਨਿਰੰਤਰ ਯਤਨ ਕੀਤੇ ਜਾ ਰਹੇ ਹਨ। ਉਨ੍ਹਾਂ ਕਿਹਾ ਕਿ ਹਲਕਾ ਵਾਸੀਆਂ ਵੱਲੋਂ ਮਿਲ ਰਹੇ ਬੇਪਨਾਹ ਪਿਆਰ ਅਤੇ ਸਹਿਯੋਗ ਦਾ ਮੁੱਲ ਮੋੜਨ ਲਈ ਉਹ ਪੂਰੀ ਵਚਨਬੱਧਤਾ ਨਾਲ ਕੰਮ ਕਰ ਰਹੇ ਹਨ। ਇਹ ਵਿਕਾਸ ਕਾਰਜ ਸ਼ਹਿਰ ਦੇ ਲੋਕਾਂ ਦੀ ਜ਼ਿੰਦਗੀ ਨੂੰ ਹੋਰ ਸੁਖਾਲਾ ਬਣਾਉਣ ਵਿੱਚ ਮਹੱਤਵਪੂਰਨ ਭੂਮਿਕਾ ਨਿਭਾਉਣਗੇ। ਉਹਨਾਂ ਕਿਹਾ ਕਿ ਇਨ੍ਹਾਂ ਵਿਕਾਸ ਕਾਰਜਾਂ...