ਰਾਜ ਸਭਾ ਮੈਂਬਰ ਸੰਤ ਸੀਚੇਵਾਲ ਨੇ ਪ੍ਰਧਾਨ ਮੰਤਰੀ ਨੂੰ ਪੱਤਰ ਲਿਖਕੇ ਹੜ੍ਹਾਂ ਨੂੰ ਕੌਮੀ ਆਫ਼ਤ ਐਲਾਨਣ ਦੀ ਕੀਤੀ ਮੰਗ
ਨਵੀਂ ਦਿੱਲੀ/ਚੰਡੀਗੜ੍ਹ, 29 ਅਗਸਤ
ਹੜ੍ਹ ਨਾਲ ਪੰਜਾਬ ਦੀ ਵੱਡੇ ਪੱਧਰ ਤੇ ਹੋਈ ਤਬਾਹੀ ਨੂੰ ਦੇਖਦਿਆ ਰਾਜ ਸਭਾ ਮੈਂਬਰ ਸੰਤ ਬਲਬੀਰ ਸਿੰਘ ਸੀਚੇਵਾਲ ਨੇ ਪ੍ਰਧਾਨ ਮੰਤਰੀ ਸ਼੍ਰੀ ਨਰਿੰਦਰ ਮੋਦੀ ਨੂੰ ਪੱਤਰ ਲਿਖ ਕੇ ਮੰਗ ਕੀਤੀ ਹੈ ਕਿ ਇਸ ਨੂੰ ਕੌਮੀ ਆਫਤ ਐਲਾਨਿਆ ਜਾਵੇ। ਉਹਨਾਂ ਆਪਣੇ ਪੱਤਰ ਵਿੱਚ ਲਿਖਿਆ ਹੈ ਕਿ ਹਿਮਾਚਲ ਪ੍ਰਦੇਸ਼ ਅਤੇ ਜੰਮੂ ਕਸ਼ਮੀਰ ਵਿੱਚ ਬੱਦਲ ਫੱਟਣ ਨਾਲ ਭਾਰੀ ਜਾਨੀ ਤੇ ਮਾਲੀ ਨੁਕਸਾਨ ਹੋਇਆ ਹੈ। ਉਹਨਾਂ ਆਪਣੇ ਪੱਤਰ ਵਿੱਚ ਇਹ ਵੀ ਲਿਖਿਆ ਹੈ ਕਿ ਹਿਮਾਚਲ ਪ੍ਰਦੇਸ਼ ਅਤੇ ਪੰਜਾਬ ਵਿੱਚ ਪਏ ਮੀਂਹ ਨੇ ਵੀ ਸਥਿਤੀ ਨੂੰ ਗੰਭੀਰ ਕੀਤਾ ਹੈ।
ਉਹਨਾਂ ਆਪਣੇ ਪੱਤਰ ਰਾਹੀ ਮੀਡੀਆਂ ਰਿਪੋਰਟਾਂ ਦਾ ਹਵਾਲਾ ਦਿੰਦਿਆ ਦੱਸਿਆ ਕਿ ਪੰਜਾਬ ਦੇ 500 ਦੇ ਕਰੀਬ ਪਿੰਡ, 300 ਸਰਕਾਰੀ ਸਕੂਲ ਅਤੇ 3 ਲੱਖ ਕਿਸਾਨਾਂ ਦੀ ਫਸਲ ਹ੍ਹੜਾਂ ਦੀ ਮਾਰ ਹੇਠ ਆਈ ਹੋਈ ਹੈ। 26 ਅਗਸਤ ਦੀ ਰਾਤ ਨੂੰ ਰਾਵੀ ਦਰਿਆ ਵਿੱਚ 14.11 ਲੱਖ ਕਿਊਸਿਕ ਦਾ ਵਹਾਅ ਸੀ, ਜਦਕਿ 1988 ਵਿੱਚ ਰਾਵੀ ਵਿੱਚ ਇਹ 11.20 ਲੱਖ ਕਿਊਸਿਕ ਪਾਣੀ ਸੀ। ਸੰਤ ਸੀਚੇਵਾਲ ਨੇ ਕਿਹਾ ਕਿ ਬਿਆਸ ਦਰਿਆ ਵਿੱਚ ਵੀ ਇਸ ਵਾਰ 2.5 ਤੋਂ 3 ਲੱਖ ਕਿਊਸਿਕ ਤੱਕ ਪਾਣੀ ਵੱਗ...








