Thursday, November 6Malwa News
Shadow

Local

ਮਾਲੇਰਕੋਟਲਾ ਵਿੱਚ 10 ਨਵੰਬਰ ਤੋਂ ਸ਼ੁਰੂ ਹੋਵੇਗੀ ਪ੍ਰੀ-ਟੈਸਟ ਜਨਗਣਨਾ -ਡੀ.ਸੀ. ਵਿਰਾਜ ਐਸ. ਤਿੜਕੇ

ਮਾਲੇਰਕੋਟਲਾ ਵਿੱਚ 10 ਨਵੰਬਰ ਤੋਂ ਸ਼ੁਰੂ ਹੋਵੇਗੀ ਪ੍ਰੀ-ਟੈਸਟ ਜਨਗਣਨਾ -ਡੀ.ਸੀ. ਵਿਰਾਜ ਐਸ. ਤਿੜਕੇ

Local
ਮਾਲੇਰਕੋਟਲਾ, 1 ਨਵੰਬਰ – ਅਗਾਮੀ ਜਨਗਣਨਾ 2027 ਦੀ ਤਿਆਰੀ ਨੂੰ ਸੁਚਾਰੂ ਅਤੇ ਸਮਾਂਬੱਧ ਢੰਗ ਨਾਲ ਪੂਰਾ ਕਰਨ ਲਈ ਤਹਿਸੀਲ ਮਾਲੇਰਕੋਟਲਾ ਦੇ 14 ਪਿੰਡਾਂ ਵਿੱਚ ਪ੍ਰੀ-ਟੈਸਟ ਜਨਗਣਨਾ 10 ਨਵੰਬਰ ਤੋਂ 30 ਨਵੰਬਰ ਤੱਕ ਡਿਜੀਟਲ ਤਰੀਕੇ ਨਾਲ ਕੀਤੀ ਜਾਵੇਗੀ । ਇਸ ਬਾਰੇ ਜਾਣਕਾਰੀ ਦਿੰਦਿਆਂ ਡਿਪਟੀ ਕਮਿਸ਼ਨਰ ਵਿਰਾਜ ਐਸ. ਤਿੜਕੇ ਨੇ ਦੱਸਿਆ ਕਿ ਇਹ ਪ੍ਰੀ-ਟੈਸਟ ਜਨਗਣਨਾ ਰਾਜ ਅਤੇ ਕੇਂਦਰ ਸਰਕਾਰ ਵੱਲੋਂ ਆਉਣ ਵਾਲੀ ਜਨਗਣਨਾ ਲਈ ਤਕਨੀਕੀ ਅਤੇ ਪ੍ਰਸ਼ਾਸਨਿਕ ਤੌਰ ‘ਤੇ ਪੂਰੀ ਤਿਆਰੀ ਯਕੀਨੀ ਬਣਾਉਣ ਲਈ ਕੀਤੀ ਜਾ ਰਹੀ ਹੈ। ਡਿਪਟੀ ਕਮਿਸ਼ਨਰ ਨੇ ਦੱਸਿਆ ਕਿ 31 ਦਸੰਬਰ 2025 ਤੱਕ ਸ਼ਹਿਰਾਂ ਅਤੇ ਪਿੰਡਾਂ ਦੀਆਂ ਪ੍ਰਸ਼ਾਸਨਿਕ ਸੀਮਾਵਾਂ ਨੂੰ ਅੰਤਿਮ ਰੂਪ ਦੇਣਾ ਲਾਜ਼ਮੀ ਹੈ, ਜਿਸ ਨਾਲ ਆਉਣ ਵਾਲੀ ਜਨਗਣਨਾ ਦੌਰਾਨ ਡਾਟਾ ਇਕੱਠਾ ਕਰਨ ਦਾ ਕੰਮ ਸਹਿਜ ਹੋਵੇਗਾ। ਇਸ ਪ੍ਰਕਿਰਿਆ ਦੀ ਸਫਲ ਤਾਮੀਲ ਲਈ ਵਧੀਕ ਡਿਪਟੀ ਕਮਿਸ਼ਨਰ ਨੂੰ ਨੋਡਲ ਅਫਸਰ ਨਿਯੁਕਤ ਕੀਤਾ ਗਿਆ ਹੈ। ਉਨ੍ਹਾਂ ਦੱਸਿਆ ਕਿ ਪਹਿਲੇ ਪੜਾਅ ਵਿੱਚ ਤਹਿਸੀਲ ਮਾਲੇਰਕੋਟਲਾ ਦੇ ਚੁਣੇ ਹੋਏ 14 ਪਿੰਡਾਂ ਜਿਵੇਂ ਕਿ ਪਿੰਡ ਉਪਲ ਖੇੜੀ, ਮਾਣਕਮਾਜਰਾ, ਭੈਣੀ ਕ...
ਅਮਨ ਅਰੋੜਾ ਅਤੇ ਤਰੁਨਪ੍ਰੀਤ ਸਿੰਘ ਸੌਂਦ ਵੱਲੋਂ ਯੂ.ਪੀ ਤੇ ਗੁਜਰਾਤ ਦੇ ਮੁੱਖ ਮੰਤਰੀਆਂ ਨਾਲ ਮੁਲਾਕਾਤ

ਅਮਨ ਅਰੋੜਾ ਅਤੇ ਤਰੁਨਪ੍ਰੀਤ ਸਿੰਘ ਸੌਂਦ ਵੱਲੋਂ ਯੂ.ਪੀ ਤੇ ਗੁਜਰਾਤ ਦੇ ਮੁੱਖ ਮੰਤਰੀਆਂ ਨਾਲ ਮੁਲਾਕਾਤ

Local
ਸੁਨਾਮ/ਸੰਗਰੂਰ, 1 ਨਵੰਬਰ (000) - ਪੰਜਾਬ ਦੇ ਸੀਨੀਅਰ ਕੈਬਨਿਟ ਮੰਤਰੀ ਤੇ ਆਮ ਆਦਮੀ ਪਾਰਟੀ ਤੇ ਸੂਬਾ ਪ੍ਰਧਾਨ ਸ਼੍ਰੀ ਅਮਨ ਅਰੋੜਾ ਅਤੇ ਕੈਬਨਿਟ ਮੰਤਰੀ ਤਰੁਨਪ੍ਰੀਤ ਸਿੰਘ ਸੌਂਦ ਨੇ ਉੱਤਰ ਪ੍ਰਦੇਸ਼ ਦੇ ਮੁੱਖ ਮੰਤਰੀ ਸ਼੍ਰੀ ਯੋਗੀ ਆਦਿਤਿਆ ਨਾਥ ਅਤੇ ਗੁਜਰਾਤ ਦੇ ਮੁੱਖ ਮੰਤਰੀ ਸ਼੍ਰੀ ਭੂਪੇਂਦਰ ਪਟੇਲ ਨਾਲ ਮੁਲਾਕਾਤ ਕੀਤੀ ਅਤੇ ਸ੍ਰੀ ਗੁਰੂ ਤੇਗ਼ ਬਹਾਦਰ ਜੀ ਦੀ 350 ਸਾਲਾ ਸ਼ਹੀਦੀ ਸ਼ਤਾਬਦੀ ਸਬੰਧੀ ਰਾਜ ਪੱਧਰੀ ਸਮਾਗਮਾਂ ਵਿੱਚ ਸ਼ਾਮਲ ਹੋਣ ਲਈ ਰਸਮੀ ਸੱਦਾ ਦਿੱਤਾ। ਕੈਬਨਿਟ ਮੰਤਰੀਆਂ ਨੇ ਦੋਵੇਂ ਰਾਜਾਂ ਉੱਤਰ ਪ੍ਰਦੇਸ਼ ਅਤੇ ਗੁਜਰਾਤ ਦੇ ਮੁੱਖ ਮੰਤਰੀ ਸਾਹਿਬਾਨ ਨੂੰ ਇਸ ਦਿਹਾੜੇ ਨੂੰ ਅਥਾਹ ਸ਼ਰਧਾ ਨਾਲ ਮਨਾਉਣ ਲਈ ਪੰਜਾਬ ਸਰਕਾਰ ਵੱਲੋਂ ਉਲੀਕੀਆਂ ਵਿਸਤਿ੍ਰਤ ਯੋਜਨਾਵਾਂ ਬਾਰੇ ਜਾਣੂ ਕਰਵਾਇਆ। ਉਹਨਾਂ ਕਿਹਾ ਕਿ ਮਹੀਨਾ ਭਰ ਚੱਲਣ ਵਾਲੇ ਇਨਾਂ ਸਮਾਗਮਾਂ ਦੌਰਾਨ ਗੁਰੂ ਸਾਹਿਬ ਵੱਲੋਂ ਧਾਰਮਿਕ ਆਜਾਦੀ ਅਤੇ ਮਨੁੱਖਤਾ ਦੇ ਮਾਣ-ਸਤਿਕਾਰ ਦੇ ਸਿਧਾਂਤਾਂ ਨੂੰ ਕਾਇਮ ਰੱਖਣ ਲਈ ਦਿੱਤੀ ਗਈ ਲਾਸਾਨੀ ਸ਼ਹਾਦਤ ਨੂੰ ਯਾਦ ਕੀਤਾ ਜਾਵੇਗਾ। ਸ਼੍ਰੀ ਅਮਨ ਅਰੋੜਾ ਨੇ ਦੱਸਿਆ ਕਿ ਸ਼ਹੀਦੀ ਸਮਾਗਮ 25 ਅਕਤੂਬਰ ਨੂੰ ਦ...
ਪਰਾਲੀ ਦੀ ਸਾਂਭ-ਸੰਭਾਲ ਸਬੰਧੀ ਸਕੂਲੀ ਬੱਚਿਆਂ ਲਈ ਜਾਗਰੂਕਤਾ ਕੈਂਪ ਦਾ ਆਯੋਜਨ

ਪਰਾਲੀ ਦੀ ਸਾਂਭ-ਸੰਭਾਲ ਸਬੰਧੀ ਸਕੂਲੀ ਬੱਚਿਆਂ ਲਈ ਜਾਗਰੂਕਤਾ ਕੈਂਪ ਦਾ ਆਯੋਜਨ

Local
ਸ੍ਰੀ ਮੁਕਤਸਰ ਸਾਹਿਬ, 01 ਨਵੰਬਰ:- ਝੋਨੇ ਦੀ ਪਰਾਲੀ ਦੀ ਸੁਚੱਜੀ ਸਾਂਭ ਸੰਭਾਲ ਨੂੰ ਉਤਸ਼ਾਹਿਤ ਕਰਨ ਲਈ ਕ੍ਰਿਸ਼ੀ ਵਿਗਿਆਨ ਕੇਂਦਰ, ਸ੍ਰੀ ਮੁਕਤਸਰ ਸਾਹਿਬ ਵੱਲੋਂ ਨਿਰਦੇਸ਼ਕ ਪਸਾਰ ਸਿੱਖਿਆ ਪੰਜਾਬ ਖੇਤੀਬਾੜੀ ਯੂਨੀਵਰਸਿਟੀ ਲੁਧਿਆਣਾ ਦੇ ਦਿਸ਼ਾ ਨਿਰਦੇਸ਼ਾਂ ਤਹਿਤ ਸਰਕਾਰੀ ਸਕੂਲ ਰੁਪਾਣਾ ਵਿਖੇ ਸਕੂਲੀ ਬੱਚਿਆਂ ਲਈ ਜਾਗਰੂਕਤਾ ਕੈਂਪ ਦਾ ਆਯੋਜਨ ਕੀਤਾ ਗਿਆ; ਜਿਸ ਵਿੱਚ ਸਕੂਲ ਦੇ ਲਗਭਗ 200 ਵਿਦਿਆਰਥੀਆਂ ਨੇ ਭਾਗ ਲਿਆ। ਇਸ ਦੌਰਾਨ ਡਾ. ਵਿਵੇਕ ਕੁਮਾਰ ਸਹਾਇਕ ਪ੍ਰੋਫ਼ੈਸਰ (ਫਸਲ ਵਿਗਿਆਨ) ਨੇ ਪਰਾਲੀ ਨੂੰ ਅੱਗ ਲਾਉਣ ਦੇ ਮਾੜੇ ਪ੍ਰਭਾਵਾਂ ਬਾਰੇ ਜਾਣਕਾਰੀ ਦਿੱਤੀ। ਇਸ ਤੋਂ ਇਲਾਵਾ ਉਹਨਾਂ ਨੇ  ਝੋਨੇ ਦੀ ਪਰਾਲੀ ਦੀ ਸਾਂਭ ਸੰਭਾਲ ਲਈ ਵਰਤੀਆਂ ਜਾਣ ਵਾਲੀਆਂ ਮਸ਼ੀਨਾਂ ਬਾਰੇ ਅਤੇ ਪਰਾਲੀ ਵਾਲੇ ਖੇਤਾਂ ਵਿੱਚ ਕਣਕ ਦੀ ਸਫ਼ਲ ਕਾਸ਼ਤ ਬਾਰੇ ਵਿਸਥਾਰਪੂਰਵਕ ਜਾਣਕਾਰੀ ਸਾਂਝੀ ਕੀਤੀ। ਡਾ. ਵਿਵੇਕ ਸ਼ਰਮਾ ਸਹਾਇਕ ਪ੍ਰੋਫੈਸਰ (ਪਸ਼ੂ ਵਿਗਿਆਨ) ਨੇ ਵਿਦਿਆਰਥੀਆਂ ਨੂੰ ਪਰਾਲੀ ਦੇ ਧੂੰਏ ਦਾ ਪਸ਼ੂਆਂ ਦੀ ਸਿਹਤ ’ਤੇ ਮਾੜੇ ਪ੍ਰਭਾਵਾਂ ਬਾਰੇ ਜਾਗਰੂਕ ਕੀਤਾ। ਇਸ ਨਾਲ ਹੀ ਉਨ੍ਹਾਂ ਨੇ ਪਰਾਲੀ ਨੂੰ ਸ...
ਕਿਰਤੋਵਾਲ ਖੁਰਦ ਵਿਖੇ ਹੈਪੀ ਸੀਡਰ ਅਤੇ ਸੁਪਰ ਸੀਡਰ ਮਸ਼ੀਨਾਂ ਨਾਲ ਕਣਕ ਦੀ ਬਿਜਾਈ ਦਾ ਸ਼ੁਭ ਆਰੰਭ

ਕਿਰਤੋਵਾਲ ਖੁਰਦ ਵਿਖੇ ਹੈਪੀ ਸੀਡਰ ਅਤੇ ਸੁਪਰ ਸੀਡਰ ਮਸ਼ੀਨਾਂ ਨਾਲ ਕਣਕ ਦੀ ਬਿਜਾਈ ਦਾ ਸ਼ੁਭ ਆਰੰਭ

Local
ਤਰਨ ਤਾਰਨ, 1 ਨਵੰਬਰ (          ) -  ਖੇਤੀ ਕਰਦਿਆਂ ਹਰ ਕਿਸਾਨ ਦੀ ਸੋਚ ਹੁੰਦੀ ਹੈ ਕਿ ਫਸਲ ਉਤਪਾਦਨ ਦੀ ਲਾਗਤ ਘੱਟ ਹੋਵੇ ਅਤੇ ਆਮਦਨ ਵੱਧ ਹੋਵੇ। ਪਰ ਅਜਿਹਾ ਤਾਂ ਹੀ ਸੰਭਵ ਹੈ ਜੇਕਰ ਉਹ ਖੇਤੀ ਤਕਨੀਕਾਂ ਨੂੰ ਵੇਖ, ਸਮਝ ਕੇ ਹਿੰਮਤ ਅਤੇ ਲਗਨ ਨਾਲ ਯਤਨ ਕਰੇ। ਇਹਨਾਂ ਸ਼ਬਦਾਂ ਦਾ ਪ੍ਰਗਟਾਵਾ ਬਲਾਕ ਖੇਤੀਬਾੜੀ ਅਫਸਰ, ਪੱਟੀ ਡਾ. ਭੁਪਿੰਦਰ ਸਿੰਘ ਨੇ ਪਿੰਡ ਕਿਰਤੋਵਾਲ ਖੁਰਦ ਵਿਖੇ ਉੱਦਮ ਅਤੇ ਉਤਸ਼ਾਹ ਨਾਲ ਪਿਛਲੇ ਛੇ ਸਾਲ ਤੋਂ ਸਫਲਤਾ ਪੂਰਵਕ ਪਰਾਲੀ ਪ੍ਰਬੰਧਨ ਕਰ ਰਹੇ ਕਿਸਾਨਾਂ ਦੁਆਰਾ ਹੈਪੀ ਸੀਡਰ ਅਤੇ ਸੁਪਰ ਸੀਡਰ ਨਾਲ ਕਣਕ ਦੀ ਬਿਜਾਈ ਦੇ ਸ਼ੁਭ ਆਰੰਭ ਦੌਰਾਨ ਕੀਤਾ। ਕਣਕ ਦੀ ਬਿਜਾਈ ਦੀ ਸ਼ੁਰੂਆਤ ਦੌਰਾਨ ਸਰਕਲ ਅਧਿਕਾਰੀ ਦਇਆਪ੍ਰੀਤ ਸਿੰਘ ਖੇਤੀਬਾੜੀ ਵਿਸਥਾਰ ਅਫ਼ਸਰ, ਰੱਤਾ ਗੁੱਦਾ, ਕ੍ਰਿਸ਼ੀ ਵਿਗਿਆਨ ਕੇਂਦਰ ਬੂਹ ਤੋਂ ਡਾ. ਨਵਜੋਤ ਸਿੰਘ ਬਰਾੜ ਅਤੇ ਡਾ. ਸਾਹਿਲ ਨੇ ਦੱਸਿਆ ਕਿ ਕਣਕ ਦੀ ਬਿਜਾਈ ਲਈ ਨਵੰਬਰ ਦਾ ਪਹਿਲਾ ਪੰਦਰਵਾੜਾ ਢੁਕਵਾਂ ਸਮਾਂ ਹੈ। ਉਹਨਾਂ ਕਿਹਾ ਕਿ ਫਸਲ ਦੇ ਚੰਗੇ ਝਾੜ ਲਈ  ਢੁਕਵੀਂ ਤਕਨੀਕ ਦੀ ਚੋਣ ਦੇ ਨਾਲ-ਨਾਲ ਸਾਫ ਸੁਥਰੇ ਤਸਦੀਕਸ਼ੁਦਾ ...
ਬਾਲ ਭਿੱਖਿਆਂ ਅਤੇ ਬਾਲ ਮਜ਼ਦੂਰੀ ਦੇ ਖਾਤਮੇ ਲਈ ਮਾਲੇਰਕੋਟਲਾ ਵਿਖੇ ਚਲਾਈ ਜਾ ਰਹੀ ਹੈ ਵਿਸ਼ੇਸ ਚੈਕਿੰਗ ਅਭਿਆਨ

ਬਾਲ ਭਿੱਖਿਆਂ ਅਤੇ ਬਾਲ ਮਜ਼ਦੂਰੀ ਦੇ ਖਾਤਮੇ ਲਈ ਮਾਲੇਰਕੋਟਲਾ ਵਿਖੇ ਚਲਾਈ ਜਾ ਰਹੀ ਹੈ ਵਿਸ਼ੇਸ ਚੈਕਿੰਗ ਅਭਿਆਨ

Local
ਮਾਲੇਰਕੋਟਲਾ, 31 ਅਕਤੂਬਰ –           ਪੰਜਾਬ ਸਰਕਾਰ ਵੱਲੋਂ ਜਾਰੀ ਕੀਤੀਆਂ ਹਦਾਇਤਾਂ ਅਤੇ ਪ੍ਰੋਜੈਕਟ ਜੀਵਨਜੋਤ 2.0 ਦੇ ਤਹਿਤ ਜ਼ਿਲ੍ਹੇ ਨੂੰ ਬਾਲ ਭਿਖਿਆ ਅਤੇ ਬਾਲ ਮਜ਼ਦੂਰੀ ਤੋਂ ਮੁਕਤ ਕਰਨ ਲਈ ਜ਼ਿਲ੍ਹਾ ਬਾਲ ਸੁਰੱਖਿਆ ਵਿਭਾਗ ਵੱਲੋਂ ਨਿਰੰਤਰ ਯਤਨ ਕੀਤੇ ਜਾ ਰਹੇ ਹਨ। ਇਸ ਕੜੀ ਤਹਿਤ ਜ਼ਿਲ੍ਹਾ ਬਾਲ ਸੁਰੱਖਿਆ ਅਫ਼ਸਰ ਹਰਪ੍ਰੀਤ ਕੌਰ ਸੰਧੂ ਦੀ ਅਗਵਾਈ ਹੇਠ ਬਾਲ ਸੁਰੱਖਿਆ ਵਿਭਾਗ ਦੀ ਟੀਮ ਅਤੇ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀਆਂ ਵੱਲੋਂ ਮਾਲੇਰਕੋਟਲਾ ਸ਼ਹਿਰ ਵਿੱਚ ਵਿਸ਼ੇਸ਼ ਚੈਕਿੰਗ ਅਭਿਆਨ ਚਲਾਇਆ ਗਿਆ।               ਇਸੇ ਮੁਹਿੰਮ ਤਹਿਤ ਸਥਾਨਕ ਸਰਕਾਰੀ ਕਾਲਜ ਵੱਲੋਂ ਮਿਲੀ ਜਾਣਕਾਰੀ ਦੇ ਆਧਾਰ ‘ਤੇ ਚਲਾਈ ਵਿਸ਼ੇਸ ਚੈਕਿੰਗ ਅਭਿਆਨ ਆਰੰਭਿਆ ਗਿਆ, ਇਸ ‘ਤੇ ਤੁਰੰਤ ਕਾਰਵਾਈ ਕਰਦਿਆਂ ਟੀਮ ਵੱਲੋਂ ਅਚਨਚੇਤ ਚੈਕਿੰਗ ਕੀਤੀ ਗਈ। ਚੈਕਿੰਗ ਦੌਰਾਨ ਬੱਚਿਆਂ ਨੂੰ ਰੈਸਕਿਊ ਕਰਕੇ ਬਾਲ ਭਲਾਈ ਕਮੇਟੀ ਅੱਗੇ ਪੇਸ਼ ਕੀਤਾ ਗਿਆ। ਬੱਚਿਆਂ ਦੀ ਜਾਂਚ ਪੜਤਾਲ ਅਤੇ ਦਸਤਾਵੇਜ਼ਾਂ ਦੀ ਪੁਸ਼ਟੀ ਕਰਨ ਤੋਂ ਬਾਅਦ ਉਨ੍ਹਾਂ ਨੂੰ ਮਾਪਿਆਂ ਦੇ ਹਵਾਲੇ ਕੀਤਾ ਗਿਆ, ਇਸ ਸ਼ਰਤ ਨਾਲ ਕਿ ...
ਵਿਜੀਲੈਂਸ ਜਾਗਰੂਕਤਾ ਸਪਤਾਹ ਤਹਿਤ ਸਰਕਾਰੀ ਕਾਲਜ ਹੁਸ਼ਿਆਰਪੁਰ ਵਿਖੇ ਕਰਵਾਇਆ ਸੈਮੀਨਾਰ

ਵਿਜੀਲੈਂਸ ਜਾਗਰੂਕਤਾ ਸਪਤਾਹ ਤਹਿਤ ਸਰਕਾਰੀ ਕਾਲਜ ਹੁਸ਼ਿਆਰਪੁਰ ਵਿਖੇ ਕਰਵਾਇਆ ਸੈਮੀਨਾਰ

Local
 ਹੁਸ਼ਿਆਰਪੁਰ, 31 ਅਕਤੂਬਰ :-       ‘ਭ੍ਰਿਸ਼ਟਾਚਾਰ ਵਿਰੁੱਧ ਚੌਕਸੀ : ਸਾਡੀ ਸਾਂਝੀ  ਜ਼ਿੰਮੇਵਾਰੀ' ਥੀਮ ਤਹਿਤ ਵਿਜੀਲੈਂਸ ਬਿਊਰੋ ਯੂਨਿਟ ਹੁਸ਼ਿਆਰਪੁਰ ਵੱਲੋਂ ਮਨਾਏ ਜਾ ਰਹੇ ਵਿਜੀਲੈਂਸ ਜਾਗਰੂਕਤਾ ਸਪਤਾਹ ਤਹਿਤ ਅੱਜ ਉਪ-ਕਪਤਾਨ ਪੁਲਿਸ ਵਿਜੀਲੈਂਸ ਬਿਊਰੋ ਯੂਨਿਟ ਹੁਸ਼ਿਆਰਪੁਰ ਮਨਦੀਪ ਸਿੰਘ ਦੀ ਅਗਵਾਈ ਹੇਠ ਸਰਕਾਰੀ ਕਾਲਜ ਹੁਸ਼ਿਆਰਪੁਰ ਵਿਖੇ ਵਿਜੀਲੈਂਸ ਜਾਗਰੂਕਤਾ ਸੈਮੀਨਾਰ ਕਰਵਾਇਆ ਗਿਆ। ਜ਼ਿਲ੍ਹਾ ਸਿਹਤ ਅਫ਼ਸਰ ਹੁਸ਼ਿਆਰਪੁਰ ਡਾ. ਜਤਿੰਦਰ ਭੱਟੀਆਂ  ਨੇ ਇਸ ਸੈਮੀਨਾਰ ਵਿਚ ਮੁੱਖ ਮਹਿਮਾਨ ਵਜੋਂ ਸ਼ਿਰਕਤ ਕੀਤੀ। ਉਨ੍ਹਾਂ ਹਾਜ਼ਰ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀਆਂ/ਕਰਮਚਾਰੀਆਂ, ਕਾਲਜ ਦੇ ਸਟਾਫ ਅਤੇ ਵਿਦਿਆਰਥੀਆਂ ਨੂੰ ਆਪਣੀ ਡਿਊਟੀ ਇਮਾਨਦਾਰੀ ਤੇ ਮਿਹਨਤ ਨਾਲ ਨਿਭਾਉਣ ਲਈ ਪ੍ਰੇਰਿਤ ਕੀਤਾ।     ਉਪ-ਕਪਤਾਨ ਪੁਲਿਸ ਵਿਜੀਲੈਂਸ ਬਿਊਰੋ ਯੂਨਿਟ ਹੁਸ਼ਿਆਰਪੁਰ ਮਨਦੀਪ ਸਿੰਘ ਨੇ ਇਸ ਮੌਕੇ ਭ੍ਰਿਸ਼ਟਾਚਾਰ ਰੋਕਣ ਸਬੰਧੀ ਸਹੁੰ ਚੁਕਾਈ। ਵਿਜੀਲੈਂਸ ਬਿਊਰੋ ਦੀ ਕਾਰਜਸ਼ੈਲੀ ਦੀ ਜਾਣਕਾਰੀ ਦਿੰਦੇ ਹੋਏ ਉਨ੍ਹਾਂ ਦੱਸਿਆ ਕਿ ਜੇਕਰ ਕੋਈ ਸਰਕਾਰੀ ਅਧਿਕਾਰੀ ਜਾਂ ਕਰਮਚਾਰੀ ਕੋਈ ਸਰਕਾਰੀ ਕੰਮ ਕਰਨ ਬਦਲੇ ਰਿਸ਼ਵਤ ਦੀ ਮ...
ਕਣਕ ਦੀ ਫਸਲ ਲਈ ਖਾਦਾਂ ਦੇ ਕੀਤੇ ਜਾ ਰਹੇ ਨੇ ਪੁਖਤਾ ਪ੍ਰਬੰਧ—ਮੁੱਖ ਖੇਤੀਬਾੜੀ ਅਫ਼ਸਰ

ਕਣਕ ਦੀ ਫਸਲ ਲਈ ਖਾਦਾਂ ਦੇ ਕੀਤੇ ਜਾ ਰਹੇ ਨੇ ਪੁਖਤਾ ਪ੍ਰਬੰਧ—ਮੁੱਖ ਖੇਤੀਬਾੜੀ ਅਫ਼ਸਰ

Local
ਮਾਨਸਾ, 31 ਅਕਤੂਬਰ:ਡਾਇਰੈਕਟਰ ਖੇਤੀਬਾੜੀ, ਪੰਜਾਬ ਡਾ. ਜ਼ਸਵੰਤ ਸਿੰਘ ਦੇ ਦਿਸ਼ਾ ਨਿਰਦੇਸ਼ਾਂ ਅਧੀਨ ਮੁੱਖ ਖੇਤੀਬਾੜੀ ਅਫ਼ਸਰ, ਮਾਨਸਾ ਹਰਵਿੰਦਰ ਸਿੰਘ ਸਿੱਧੂ ਨੇ ਟੀ.ਐਸ.ਪੀ. ਦੇ ਰੈਕ ਦੀ ਵੰਡ ਦੀ ਚੈਕਿੰਗ ਕੀਤੀ ਅਤੇ ਖਾਦਾਂ ਦੀ ਵੰਡ ਸਹੀ ਢੰਗ ਨਾਲ ਕਰਵਾਈ।ਮੁੱਖ ਖੇਤੀਬਾੜੀ ਅਫ਼ਸਰ ਨੇ ਦੱਸਿਆ ਕਿ ਮਾਨਸਾ ਜਿ਼ਲ੍ਹੇ ਵਿੱਚ 1,71,000 ਹੈਕਟੇਅਰ ਰਕਬੇ ਵਿੱਚ ਕਣਕ ਦੀ ਬਿਜਾਈ ਕੀਤੀ ਜਾਣੀ ਹੈ ਜਿਸ ਲਈ 23,741 ਮੀਟਰਿਕ ਟਨ ਫਾਸਫੋਰਸ ਖਾਦ ਦੀ ਲੋੜ ਹੈ ਜਿਸ ਵਿੱਚੋਂ 11,000 ਮੀਟਰਿਕ ਟਨ ਖਾਦ ਮਾਨਸਾ ਵਿੱਚ ਆ ਚੁੱਕੀ ਹੈ। ਇਸ ਤੋਂ ਇਲਾਵਾ ਫਾਸਫੋਰਸ ਦੇ ਬਦਲਵੇਂ ਪ੍ਰਬੰਧ ਵਜੋਂ ਟੀ.ਐਸ.ਪੀ. ਖਾਦ ਜਿਸ ਵਿੰਚ 46 ਫ਼ੀਸਦੀ ਫਾਸਫੋਰਸ ਹੁੰਦੀ ਹੈ ਉਹ ਖਾਦ ਹੁਣ 3900 ਮੀਟਰਿਕ ਟਨ ਆ ਚੁੱਕੀ ਹੈ।ਇਸ ਤੋਂ ਇਲਾਵਾ 9100 ਮੀਟਰਿਕ ਟਨ ਡੀ.ਏ.ਪੀ. ਖਾਦ ਦੇ ਰੈਕ ਅਗਲੇ 10 ਦਿਨਾ ਵਿੱਚ ਆ ਜਾਣਗੇ।ਮੁੱਖ ਖੇਤੀਬਾੜੀ ਅਫਸਰ, ਮਾਨਸਾ ਨੇ ਕਿਸਾਨਾਂ ਨੂੰ ਕਿਹਾ ਕਿ ਮਾਨਸਾ ਜਿ਼ਲ੍ਹੇ ਵਿੱਚ ਡੀ.ਏ.ਪੀ. ਦੀ ਕੋਈ ਕਮੀ ਨਹੀਂ ਆਵੇਗੀ। ਉਨ੍ਹਾਂ ਨੇ ਕਿਸਾਨਾਂ ਨੂੰ ਅਪੀਲ ਕੀਤੀ ਕਿ ਖੇਤੀ ਸਮੱਗਰੀ ਦੀ ਖਰੀਦ ਪੱਕੇ ਬਿੱਲ ਉਪਰ ਕਰਨ ਅਤੇ ਡੀਲਰਾਂ ਨੂ...
ਪਿੰਡਾਂ ਦੇ ਨੌਜਵਾਨਾਂ ਨੂੰ ਖੇਡਾਂ ਨਾਲ ਜੋੜਨ ਲਈ ਖੇਡ ਮੈਦਾਨਾਂ ਦਾ ਕੀਤਾ ਜਾ ਰਿਹੈ ਨਿਰਮਾਣ-ਵਿਧਾਇਕ ਗੁਰਪ੍ਰੀਤ ਬਣਾਂਵਾਲੀ

ਪਿੰਡਾਂ ਦੇ ਨੌਜਵਾਨਾਂ ਨੂੰ ਖੇਡਾਂ ਨਾਲ ਜੋੜਨ ਲਈ ਖੇਡ ਮੈਦਾਨਾਂ ਦਾ ਕੀਤਾ ਜਾ ਰਿਹੈ ਨਿਰਮਾਣ-ਵਿਧਾਇਕ ਗੁਰਪ੍ਰੀਤ ਬਣਾਂਵਾਲੀ

Local
ਸਰਦੂਲਗੜ੍ਹ/ਮਾਨਸਾ, 31 ਅਕਤੂਬਰ:-             ਮੁੱਖ ਮੰਤਰੀ ਸ੍ਰ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਪੰਚਾਇਤ ਮੰਤਰੀ ਤਰੁਨਦੀਪ ਸੌਂਦ ਦੀ ਰਹਿਨੁਮਾਈ ਹੇਠ ਪਿੰਡਾਂ ਦੇ ਨੌਜਵਾਨਾਂ ਨੂੰ ਖੇਡਾਂ ਨਾਲ ਜੋੜਨ ਲਈ ਖੇਡ ਮੈਦਾਨਾਂ ਦਾ ਨਿਰਮਾਣ ਕੀਤਾ ਜਾ ਰਿਹਾ ਹੈ ਜਿਸ ਤਹਿਤ ਹਲਕਾ ਸਰਦੂਲਗੜ੍ਹ ਲਈ ਪਹਿਲੇ ਫੇਜ਼ ਅਧੀਨ 39 ਆਧੁਨਿਕ ਖੇਡ ਮੈਦਾਨ ਪਾਸ ਹੋਏ ਹਨ।             ਇਹ ਜਾਣਕਾਰੀ ਹਲਕਾ ਵਿਧਾਇਕ ਸਰਦੂਲਗੜ੍ਹ ਸ੍ਰ ਗੁਰਪ੍ਰੀਤ ਸਿੰਘ ਬਣਾਂਵਾਲੀ ਨੇ 01 ਕਰੋੜ 91 ਲੱਖ ਰੁਪਏ ਦੀ ਲਾਗਤ ਨਾਲ ਬਣਨ ਵਾਲੇ 05 ਖੇਡ ਮੈਦਾਨਾਂ ਦੇ ਕੰਮ ਦੀ ਸ਼ੁਰੂਆਤ ਕਰਵਾਉਣ ਮੌਕੇ ਦਿੱਤੀ।ਉਨ੍ਹਾਂ ਦੱਸਿਆ ਕਿ ਹਲਕਾ ਸਰਦੂਲਗੜ੍ਹ ਦੇ ਨੌਜਵਾਨਾਂ ਦੀ ਵੱਡੀ ਮੰਗ ਨੂੰ ਪੂਰਾ ਕਰਦਿਆਂ ਪਾਸ ਹੋਏ 39 ਖੇਡ ਮੈਦਾਨਾਂ ਵਿਚੋਂ 05 ਖੇਡ ਮੈਦਾਨਾਂ ਦੀ ਉਸਾਰੀ ਦਾ ਕੰਮ ਪਿੰਡ ਵਾਸੀਆਂ ਤੋਂ ਟੱਕ ਲਗਵਾ ਕੇ ਸ਼ੁਰੂ ਕਰਵਾ ਦਿੱਤਾ ਗਿਆ ਹੈ।             ਵਿਧਾਇਕ ਗੁਰਪ੍ਰੀਤ ਸਿੰਘ ...
ਨੰਗਲ ਖੇਤਰ ਵਿੱਚ ਗੈਸ ਲੀਕ ਦੀ ਅਫਵਾਹ ਬਾਰੇ ਪ੍ਰਸ਼ਾਸਨ ਵੱਲੋਂ ਸਪਸ਼ਟੀਕਰਨ

ਨੰਗਲ ਖੇਤਰ ਵਿੱਚ ਗੈਸ ਲੀਕ ਦੀ ਅਫਵਾਹ ਬਾਰੇ ਪ੍ਰਸ਼ਾਸਨ ਵੱਲੋਂ ਸਪਸ਼ਟੀਕਰਨ

Local
ਰੂਪਨਗਰ, 31 ਅਕਤੂਬਰ:- ਗਾਂਵ ਮਲੂਕਪੁਰ, ਜ਼ਿਲ੍ਹਾ ਉਨਾ ਦੇ ਇਕ ਨਿਵਾਸੀ ਵੱਲੋਂ 30 ਅਕਤੂਬਰ 2025 ਦੀ ਰਾਤ ਨੂੰ ਨੰਗਲ ਖੇਤਰ ਵਿੱਚ ਸਥਿਤ ਉਦਯੋਗਿਕ ਇਕਾਈਆਂ ਵਿੱਚੋਂ ਗੈਸ ਲੀਕ ਹੋਣ ਦੀ ਇੱਕ ਵੀਡੀਓ ਸਾਂਝੀ ਕੀਤੀ ਗਈ ਸੀ। ਇਸ ‘ਤੇ ਤੁਰੰਤ ਕਾਰਵਾਈ ਕਰਦਿਆਂ ਡਿਪਟੀ ਕਮਿਸ਼ਨਰ ਰੂਪਨਗਰ ਵਰਜੀਤ ਵਾਲੀਆ ਵੱਲੋਂ ਤੱਥਾਂ ਦੀ ਜਾਂਚ ਲਈ ਇੱਕ ਜਾਂਚ ਕਮੇਟੀ ਬਣਾਈ ਗਈ। ਇਸ ਕਮੇਟੀ ਵਿੱਚ ਐਸ.ਡੀ.ਐਮ. ਨੰਗਲ ਸਚਿਨ ਪਾਠਕ, ਤਹਿਸੀਲਦਾਰ ਨੰਗਲ ਜਸਬੀਰ ਸਿੰਘ, ਐਸ.ਐਚ.ਓ. ਨੰਗਲ ਸਿਮਰਨਜੀਤ ਸਿੰਘ ਅਤੇ ਪੰਜਾਬ ਪ੍ਰਦੂਸ਼ਣ ਨਿਯੰਤਰਣ ਬੋਰਡ ਦੇ ਅਧਿਕਾਰੀ ਸ਼ਾਮਲ ਸਨ। ਕਮੇਟੀ ਨੇ 30 ਅਕਤੂਬਰ ਦੀ ਰਾਤ 10 ਵਜੇ ਤੋਂ ਬਾਅਦ ਐਨ.ਐਫ.ਐਲ. (ਨੈਸ਼ਨਲ ਫਰਟਿਲਾਈਜ਼ਰਜ਼ ਲਿਮਿਟੇਡ) ਨਵਾਂ ਨੰਗਲ, ਪੰਜਾਬ ਐਲਕਲਾਈਜ਼ ਐਂਡ ਕੇਮੀਕਲਜ਼ ਲਿਮਿਟੇਡ (ਪੀ.ਏ.ਸੀ.ਐਲ.) ਨਵਾਂ ਨੰਗਲ ਅਤੇ ਫਲੋਟੈਕ ਕੇਮੀਕਲਜ਼ ਪ੍ਰਾਈਵੇਟ ਲਿਮਿਟੇਡ, ਪੀ.ਏ.ਸੀ.ਐਲ. ਕੈਂਪਸ ਦੀ ਵਿਸਥਾਰਪੂਰਵਕ ਜਾਂਚ ਕੀਤੀ। ਜਾਂਚ ਦੌਰਾਨ ਕਿਸੇ ਵੀ ਉਦਯੋਗ ਤੋਂ ਗੈਸ ਲੀਕ ਹੋਣ ਦੇ ਕੋਈ ਸੰਕੇਤ ਨਹੀਂ ਮਿਲੇ। ਟੀਮ ਵੱਲੋਂ ਸੈਂਸਰਾਂ ਦੀ ਰੀਡਿੰਗ, ਕੰਟਰੋਲ ਰੂਮ ਦੇ ਡਾਟਾ ਅਤੇ ਸਾਈਟ ਤੇ ਸਥ...
ਵਿਧਾਇਕ ਬੱਗਾ ਵੱਲੋਂ ਵਾਰਡ ਨੰਬਰ 68 ‘ਚ ਆਮ ਆਦਮੀ ਕਲੀਨਿਕ ਦੇ ਨਿਰਮਾਣ ਕਾਰਜ਼ਾਂ ਦਾ ਉਦਘਾਟਨ

ਵਿਧਾਇਕ ਬੱਗਾ ਵੱਲੋਂ ਵਾਰਡ ਨੰਬਰ 68 ‘ਚ ਆਮ ਆਦਮੀ ਕਲੀਨਿਕ ਦੇ ਨਿਰਮਾਣ ਕਾਰਜ਼ਾਂ ਦਾ ਉਦਘਾਟਨ

Local
ਲੁਧਿਆਣਾ, 30 ਅਕਤੂਬਰ (000) – ਹਲਕੇ ਦੇ ਵਸਨੀਕਾਂ ਨੂੰ ਮਿਆਰੀ ਸਿਹਤ ਸਹੂਲਤਾਂ ਮੁਹੱਈਆ ਕਰਵਾਉਣ ਦੀ ਵਚਨਬੱਧਤਾ ਨੂੰ ਕਾਇਮ ਰੱਖਦਿਆਂ, ਵਿਧਾਨ ਸਭਾ ਹਲਕਾ ਉੱਤਰੀ ਤੋਂ ਵਿਧਾਇਕ ਮਦਨ ਲਾਲ ਬੱਗਾ ਵੱਲੋਂ ਵਾਰਡ ਨੰਬਰ 68 ਅਧੀਨ ਚੰਦਰ ਨਗਰ ਦੀ ਗਲੀ ਨੰ: 5 ਵਿਖੇ 10ਵੇਂ ਆਮ ਆਦਮੀ ਕਲੀਨਿਕ ਦੇ ਨਿਰਮਾਣ ਕਾਰਜ਼ਾਂ ਦਾ ਉਦਘਾਟਨ ਕੀਤਾ  ਗਿਆ। ਵਿਧਾਇਕ ਬੱਗਾ ਨੇ ਕਿਹਾ ਕਿ ਸੂਬੇ ਦੇ ਮੁੱਖ ਮੰਤਰੀ ਸਰਦਾਰ ਭਗਵੰਤ ਸਿੰਘ ਮਾਨ ਦੀ ਸੋਚ ਨੂੰ ਭਾਗ ਲੱਗੇ ਹਨ ਜਿਸਦੇ ਤਹਿਤ ਸੂਬੇ ਦੇ ਹਰ ਹਲਕੇ, ਮੁਹੱਲੇ ਅਤੇ ਪਿੰਡਾਂ ਵਿੱਚ ਆਮ ਆਦਮੀ ਕਲੀਨਿਕ ਖੁਲ ਚੁੱਕੇ ਹਨ। ਉਨ੍ਹਾਂ ਦੱਸਿਆ ਕਿ ਇਹਨਾਂ ਕਲੀਨਿਕਾਂ ਵਿੱਚ ਜਿੱਥੇ ਲੋਕ ਆਪਣੇ ਟੈਸਟ ਮੁਫ਼ਤ ਕਰਵਾ ਰਹੇ ਹਨ ਉਥੇ ਸਰਕਾਰ ਵੱਲੋਂ ਫ੍ਰੀ ਇਲਾਜ ਦੀ ਵੀ ਸੁਵਿਧਾ ਉਪਲਬਧ ਕਰਵਾਈ ਜਾ ਰਹੀ ਹੈ। ਇਸ ਮੌਕੇ ਕੌਂਸਲਰ ਪੁਸ਼ਪਿੰਦਰ ਭਨੋਟ ਬਿੱਟੂ, ਸੰਨੀ ਭਨੋਟ, ਰਾਜਾ ਮਹਿਨ, ਸੰਜੀਵ ਥਾਪਰ, ਪ੍ਰਿੰਸੀਪਲ ਸਵਿਤਾ ਅੰਸਲ, ਪਰਵੀਨ ਜਿੰਦਲ, ਰਾਕੇਸ਼ ਕਨੌਜੀਆ, ਬਨਵਾਰੀ&nbs...