Monday, November 9Malwa News
Shadow

Local

ਸਲੱਮ ਖੇਤਰ ਦੇ ਬੱਚਿਆਂ ਦੀ ਸਿੱਖਿਆ ਲਈ ਰੈੱਡ ਕਰਾਸ ਵੱਲੋਂ ਈਵਨਿੰਗ ਸਕੂਲ ਦੀ ਸ਼ੁਰੂਆਤ

ਸਲੱਮ ਖੇਤਰ ਦੇ ਬੱਚਿਆਂ ਦੀ ਸਿੱਖਿਆ ਲਈ ਰੈੱਡ ਕਰਾਸ ਵੱਲੋਂ ਈਵਨਿੰਗ ਸਕੂਲ ਦੀ ਸ਼ੁਰੂਆਤ

Local
ਰੂਪਨਗਰ, 30 ਅਕਤੂਬਰ: ਡਿਪਟੀ ਕਮਿਸ਼ਨਰ ਸ੍ਰੀ ਅਦਿੱਤਿਆ ਡੇਚਲਵਾਲ ਦੇ ਆਦੇਸ਼ਾਂ ਅਨੁਸਾਰ ਜ਼ਿਲ੍ਹਾ ਰੈੱਡ ਕਰਾਸ ਸੁਸਾਇਟੀ, ਰੂਪਨਗਰ ਅਧੀਨ ਬਾਲ ਭਲਾਈ ਕੌਂਸਲ ਵੱਲੋਂ ਸਲੱਮ ਖੇਤਰ ਦੇ ਬੱਚਿਆਂ ਨੂੰ ਸਿੱਖਿਆ ਨਾਲ ਜੋੜਨ ਦੇ ਉਦੇਸ਼ ਨਾਲ ਸਰਕਾਰੀ ਐਲੀਮੈਂਟਰੀ ਸਕੂਲ ਸਦਾ ਵਰਤ ਵਿਖੇ ਈਵਨਿੰਗ ਸਕੂਲ ਦੀ ਸ਼ੁਰੂਆਤ ਕੀਤੀ ਗਈ। ਇਸ ਦਾ ਉਦਘਾਟਨ ਬਾਲ ਭਲਾਈ ਕੌਂਸਲ ਦੀ ਚੇਅਰਪਰਸਨ ਸ੍ਰੀਮਤੀ ਰੇਨਰੀਟਾ ਡੇਚਲਵਾਲ ਵੱਲੋਂ ਕੀਤਾ ਗਿਆ। ਇਸ ਮੌਕੇ ਉਨ੍ਹਾਂ ਦੱਸਿਆ ਕਿ ਅਜਿਹੇ ਬੱਚੇ ਜੋ ਘਰੇਲੂ ਮਜਬੂਰੀਆਂ ਕਾਰਨ ਸਕੂਲ ਨਹੀਂ ਜਾ ਸਕੇ ਜਾਂ ਸਕੂਲਾਂ ਵਿੱਚ ਪੜ੍ਹ ਰਹੇ ਜਿਨ੍ਹਾਂ ਬੱਚਿਆਂ ਨੂੰ ਪੜ੍ਹਾਈ ਵਿੱਚ ਵਾਧੂ ਸਹਾਇਤਾ ਦੀ ਲੋੜ ਹੈ, ਉਨ੍ਹਾਂ ਲਈ ਸ਼ਾਮ 3 ਵਜੇ ਤੋਂ 5 ਵਜੇ ਤੱਕ ਵਿਸ਼ੇਸ਼ ਕਲਾਸਾਂ ਲਗਾਈਆਂ ਜਾਣਗੀਆਂ। ਇਸ ਉਪਰਾਲੇ ਦਾ ਮਕਸਦ ਬੱਚਿਆਂ ਨੂੰ ਸਿੱਖਿਆ ਦੇ ਬਰਾਬਰ ਮੌਕੇ ਪ੍ਰਦਾਨ ਕਰਨਾ ਅਤੇ ਉਨ੍ਹਾਂ ਦੀ ਪੜ੍ਹਾਈ ਵਿੱਚ ਮਦਦ ਕਰਨਾ ਹੈ। ਉਨ੍ਹਾਂ ਦੱਸਿਆ ਕਿ ਇਸ ਉਪਰਾਲੇ ਸਬੰਧੀ ਕੁਝ ਦਿਨ ਪਹਿਲਾਂ ਉਨ੍ਹਾਂ ਵੱਲੋਂ ਸਟਾਫ਼ ਸਮੇਤ ਸਬੰਧਤ ਖੇਤਰ ਦੇ ਘਰਾਂ ਵਿੱਚ ਜਾ ਕੇ ਮਾਪਿਆਂ ਨੂੰ ਜਾਗਰੂਕ ਕੀਤਾ ਗਿਆ ਸੀ ਅਤੇ ਬੱਚਿਆਂ...
70ਵੀਆਂ ਪੰਜਾਬ ਰਾਜ ਅੰਤਰ-ਜ਼ਿਲ੍ਹਾ ਸਕੂਲ ਖੇਡਾਂ ਦੀ ਨਿਸ਼ਾਨੇਬਾਜ਼ੀ ਦੇ ਨਤੀਜਿਆਂ ਲਈ ਪਹਿਲੀ ਵਾਰ ਆਨਲਾਈਨ ਪੋਰਟਲ ਜਾਰੀ

70ਵੀਆਂ ਪੰਜਾਬ ਰਾਜ ਅੰਤਰ-ਜ਼ਿਲ੍ਹਾ ਸਕੂਲ ਖੇਡਾਂ ਦੀ ਨਿਸ਼ਾਨੇਬਾਜ਼ੀ ਦੇ ਨਤੀਜਿਆਂ ਲਈ ਪਹਿਲੀ ਵਾਰ ਆਨਲਾਈਨ ਪੋਰਟਲ ਜਾਰੀ

Local
ਰੂਪਨਗਰ, 29 ਅਕਤੂਬਰ: ਜ਼ਿਲ੍ਹਾ ਰੂਪਨਗਰ ਦੇ ਸਾਹਿਬਜ਼ਾਦਾ ਅਜੀਤ ਸਿੰਘ ਅਕੈਡਮੀ ਵਿਖੇ ਬੀਤੇ ਦਿਨ ਤੋਂ ਸ਼ੁਰੂ ਹੋਈਆਂ 70ਵੀਆਂ ਪੰਜਾਬ ਰਾਜ ਅੰਤਰ-ਜ਼ਿਲ੍ਹਾ ਸਕੂਲ ਖੇਡਾਂ ਦੇ ਨਿਸ਼ਾਨੇਬਾਜ਼ੀ ਮੁਕਾਬਲਿਆਂ ਦੇ ਨਤੀਜਿਆਂ ਲਈ ਪਹਿਲੀ ਵਾਰ ਆਨਲਾਈਨ ਪੋਰਟਲ ਜਾਰੀ ਕੀਤਾ ਗਿਆ। ਇਹ ਪੋਰਟਲ ਸਾਹਿਬਜ਼ਾਦਾ ਅਜੀਤ ਸਿੰਘ ਅਕੈਡਮੀ ਰੂਪਨਗਰ ਦੇ ਡਾਇਰੈਕਟਰ ਸ. ਸੁਖਜਿੰਦਰ ਸਿੰਘ ਵੱਲੋਂ ਜਾਰੀ ਕੀਤਾ ਗਿਆ। ਇਹ ਉਪਰਾਲਾ ਜ਼ਿਲ੍ਹਾ ਸਿੱਖਿਆ ਅਫ਼ਸਰ (ਸੈਕੰਡਰੀ ਸਿੱਖਿਆ) ਰੂਪਨਗਰ ਦੇ ਆਦੇਸ਼ਾਂ ਅਤੇ ਜ਼ਿਲ੍ਹਾ ਖੇਡ ਕੋਆਰਡੀਨੇਟਰ ਦੀ ਅਗਵਾਈ ਹੇਠ ਸਟੇਟ ਐਵਾਰਡੀ ਸ. ਨਰਿੰਦਰ ਸਿੰਘ ਬੰਗਾ ਦੇ ਯਤਨਾਂ ਅਤੇ ਅਣਥੱਕ ਮਿਹਨਤ ਦਾ ਨਤੀਜਾ ਹੈ। ਸਕੂਲੀ ਖੇਡਾਂ ਦੇ ਖੇਤਰ ਵਿੱਚ ਇਹ ਪਹਿਲਾ ਮੌਕਾ ਹੈ, ਜਦੋਂ ਖਿਡਾਰੀ ਆਪਣਾ ਮੁਕਾਬਲਾ ਮੁਕੰਮਲ ਹੋਣ ਉਪਰੰਤ ਘਰ ਬੈਠੇ ਹੀ ਆਪਣੇ ਵਿਅਕਤੀਗਤ ਅਤੇ ਟੀਮ ਮੁਕਾਬਲਿਆਂ ਦੇ ਨਤੀਜੇ ਦੇਖ ਸਕਣਗੇ। ਇਸ ਪੋਰਟਲ ਰਾਹੀਂ ਵੱਖ-ਵੱਖ ਮੁਕਾਬਲਿਆਂ ਦੀ ਦਰਜਾਬੰਦੀ ਵੀ ਦੇਖੀ ਜਾ ਸਕੇਗੀ, ਜਿਸ ਨਾਲ ਖਿਡਾਰੀਆਂ, ਕੋਚਾਂ ਅਤੇ ਮਾਪਿਆਂ ਨੂੰ ਨਤੀਜਿਆਂ ਸਬੰਧੀ ਜਾਣਕਾਰੀ ਆਸਾਨੀ ਨਾਲ ਮਿਲ ਸਕੇਗੀ। ਇਸ ਮੌਕੇ ਅਕੈਡਮੀ...
ਦੁਤਾਰਾਂ ਵਾਲੀ ਮੰਡੀ ਵਿੱਚ ਝੋਨੇ ਦੀ ਖਰੀਦ ਅਤੇ ਲਿਫਟਿੰਗ ਨਿਰਵਿਘਨ ਜਾਰੀ

ਦੁਤਾਰਾਂ ਵਾਲੀ ਮੰਡੀ ਵਿੱਚ ਝੋਨੇ ਦੀ ਖਰੀਦ ਅਤੇ ਲਿਫਟਿੰਗ ਨਿਰਵਿਘਨ ਜਾਰੀ

Local
ਫਾਜ਼ਿਲਕਾ, 29 ਅਕਤੂਬਰ:       ਜ਼ਿਲ੍ਹਾ ਫਾਜ਼ਿਲਕਾ ਦੀ ਦੁਤਾਰਾਂ ਵਾਲੀ ਮੰਡੀ  ਵਿੱਚ ਝੋਨੇ ਦੀ ਖਰੀਦ ਅਤੇ ਲਿਫਟਿੰਗ ਦਾ ਕੰਮ ਸੁਚਾਰੂ ਢੰਗ ਨਾਲ ਚੱਲ ਰਿਹਾ ਹੈ। ਜ਼ਿਲ੍ਹਾ ਖੁਰਾਕ ਤੇ ਸਿਵਲ ਸਪਲਾਈਜ਼ ਕੰਟਰੋਲਰ (ਡੀ.ਐੱਫ.ਐੱਸ.ਸੀ.) ਡੇਜ਼ੀ ਮਹਿਤਾ ਨੇ ਦੱਸਿਆ ਕਿ ਮੰਡੀ ਵਿੱਚ ਝੋਨੇ ਦੀ ਖਰੀਦ ਲਈ ਸ਼ੁਰੂ ਵਿੱਚ 167 ਮੀਟ੍ਰਿਕ ਟਨ ਦਾ ਟੀਚਾ ਨਿਰਧਾਰਤ ਕੀਤਾ ਗਿਆ ਸੀ। ਝੋਨੇ ਦੀ ਆਮਦ ਵਧਣ ਦੇ ਮੱਦੇਨਜ਼ਰ ਖਰੀਦ ਦਾ ਟੀਚਾ ਵਧਾਇਆ ਗਿਆ ਹੈ। 29 ਅਕਤੂਬਰ 2026 ਨੂੰ ਮੰਡੀ ਵਿੱਚ 55 ਮੀਟ੍ਰਿਕ ਟਨ ਝੋਨੇ ਦੀ ਖਰੀਦ ਕੀਤੀ ਗਈ। ਉਨ੍ਹਾਂ ਕਿਹਾ ਕਿ ਇਸ ਸਮੇਂ ਮੰਡੀ ਵਿੱਚ ਖਰੀਦ ਜਾਂ ਲਿਫਟਿੰਗ ਸਬੰਧੀ ਕੋਈ ਸਮੱਸਿਆ ਨਹੀਂ ਹੈ ਅਤੇ ਸਾਰੇ ਕੰਮ ਸੁਚਾਰੂ ਢੰਗ ਨਾਲ ਚੱਲ ਰਹੇ ਹਨ। ਵਧਾਏ ਗਏ ਟੀਚੇ ਅਨੁਸਾਰ ਖਰੀਦੇ ਗਏ ਝੋਨੇ ਦੀ ਲਿਫਟਿੰਗ ਲਈ ਲੋੜੀਂਦੇ ਪ੍ਰਬੰਧ ਕੀਤੇ ਜਾ ਰਹੇ ਹਨ। ਉਨ੍ਹਾਂ ਭਰੋਸਾ ਦਿੱਤਾ ਕਿ ਕਿਸਾਨਾਂ ਨੂੰ ਆਪਣੀ ਫ਼ਸਲ ਵੇਚਣ ਸਮੇਂ ਕਿਸੇ ਕਿਸਮ ਦੀ ਦਿੱਕਤ ਪੇਸ਼ ਨਹੀਂ ਆਉਣ ਦਿੱਤੀ ਜਾਵੇਗੀ। ਡੀ.ਐੱਫ.ਐੱਸ.ਸੀ. ਨੇ ਦੱਸਿਆ ਕਿ ਜ਼ਿਲ੍ਹਾ ਫਾਜ਼ਿਲਕਾ ਵਿੱਚ ਖਰੀਫ਼ ਸੀਜ...
ਕਿਸਾਨਾਂ ਨੂੰ ਡੇਅਰੀ ਕਿੱਤੇ ਨਾਲ ਜੋੜਨ ਲਈ ਕੀਤੇ ਜਾ ਰਹੇ ਵਿਸ਼ੇਸ਼ ਉਪਰਾਲੇ : ਡਿਪਟੀ ਡਾਇਰੈਕਟਰ

ਕਿਸਾਨਾਂ ਨੂੰ ਡੇਅਰੀ ਕਿੱਤੇ ਨਾਲ ਜੋੜਨ ਲਈ ਕੀਤੇ ਜਾ ਰਹੇ ਵਿਸ਼ੇਸ਼ ਉਪਰਾਲੇ : ਡਿਪਟੀ ਡਾਇਰੈਕਟਰ

Local
ਜਲੰਧਰ, 29 ਅਕਤੂਬਰ : ਡਿਪਟੀ ਡਾਇਰੈਕਟਰ ਡੇਅਰੀ ਕਪਲਮੀਤ ਸਿੰਘ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਪੰਜਾਬ ਸਰਕਾਰ ਵੱਲੋਂ ਕਿਸਾਨਾਂ ਦੀ ਆਮਦਨ ਵਧਾਉਣ ਅਤੇ ਡੇਅਰੀ ਕਿੱਤੇ ਨੂੰ ਹੋਰ ਪ੍ਰਫੁੱਲਿਤ ਕਰਨ ਲਈ ਲਗਾਤਾਰ ਸੰਜੀਦਾ ਉਪਰਾਲੇ ਕੀਤੇ ਜਾ ਰਹੇ ਹਨ। ਉਨ੍ਹਾਂ ਦੱਸਿਆ ਕਿ ਵਿਭਾਗ ਵਲੋਂ ਡੇਅਰੀ ਕਿੱਤੇ ਨਾਲ ਜੁੜੇ ਕਿਸਾਨਾਂ ਨੂੰ ਨਵੀਨਤਮ ਤਕਨੀਕਾਂ ਸਬੰਧੀ ਸਮੇਂ-ਸਮੇਂ ’ਤੇ ਜਾਣਕਾਰੀ ਮੁਹੱਈਆ ਕਰਵਾਈ ਜਾ ਰਹੀ ਹੈ।  ਡਿਪਟੀ ਡਾਇਰੈਕਟਰ ਡੇਅਰੀ ਨੇ ਦੱਸਿਆ ਕਿ ਖੇਤੀਬਾੜੀ ਅਤੇ ਕਿਸਾਨ ਭਲਾਈ, ਪਸ਼ੂ ਪਾਲਣ, ਮੱਛੀ ਪਾਲਣ ਅਤੇ ਡੇਅਰੀ ਵਿਕਾਸ ਮੰਤਰੀ ਗੁਰਮੀਤ ਸਿੰਘ ਖੁੱਡੀਆਂ ਅਤੇ ਡਾਇਰੈਕਟਰ, ਡੇਅਰੀ ਵਿਕਾਸ ਵਿਭਾਗ ਵਰਿਆਮ ਸਿੰਘ ਗਿੱਲ ਦੀ ਅਗਵਾਈ ਵਿੱਚ ਡੇਅਰੀ ਕਿਸਾਨਾਂ ਨੂੰ ਲੋੜੀਂਦੀ ਮਸ਼ੀਨਰੀ, ਦੁਧਾਰੂ ਪਸ਼ੂਆਂ, ਵਿਭਾਗ ਦੇ ਮਾਪਦੰਡਾਂ ਅਨੁਸਾਰ ਬਣਾਏ ਗਏ ਆਧੁਨਿਕ ਕੈਟਲ ਸ਼ੈੱਡਾਂ, ਚਾਰੇ ਦੀ ਕਟਾਈ ਲਈ ਸਿੰਗਲ ਰੋਅ ਫੋਡਰ ਹਾਰਵੈਸਟਰ ਅਤੇ ਦੁੱਧ ਚੁਆਈ ਵਾਲੀਆਂ ਮਸ਼ੀਨਾਂ 'ਤੇ ਸਬਸਿਡੀ ਮੁਹੱਈਆ ਕਰਵਾਈ ਜਾ ਰਹੀ ਹੈ। ਉਨ੍ਹਾਂ ਕਿਹਾ ਕਿ ਜਿਨ੍ਹਾਂ ਕਿਸਾਨਾਂ ਨੇ ਫੋਡਰ ਹਾਰਵੈਸਟਰ ਮਸ਼ੀਨਾਂ ਲਗਾਈਆਂ ਹੋਈਆਂ ਹਨ ...
ਪਿੰਡ ਕੰਗ ਵਿਖੇ ਕਲੱਸਟਰ ਅਫ਼ਸਰ ਨੂੰ ਹਮਲਾ ਕਰਕੇ ਕੀਤਾ ਗੰਭੀਰ ਜ਼ਖ਼ਮੀ

ਪਿੰਡ ਕੰਗ ਵਿਖੇ ਕਲੱਸਟਰ ਅਫ਼ਸਰ ਨੂੰ ਹਮਲਾ ਕਰਕੇ ਕੀਤਾ ਗੰਭੀਰ ਜ਼ਖ਼ਮੀ

Local
ਤਰਨ ਤਾਰਨ, 29 ਅਕਤੂਬਰ:      ਪਰਾਲੀ ਅਤੇ ਫ਼ਸਲੀ ਰਹਿੰਦ-ਖੂੰਹਦ ਨੂੰ ਅੱਗ ਲਗਾਉਣ ਦੀਆਂ ਘਟਨਾਵਾਂ ਨੂੰ ਰੋਕਣ ਲਈ ਬਲਾਕ ਖਡੂਰ ਸਾਹਿਬ ਵਿਖੇ ਲਗਾਏ ਕਲੱਸਟਰ ਅਫ਼ਸਰ ਮਨਿੰਦਰ ਸਿੰਘ (ਭੂਮੀ ਅਤੇ ਜਲ ਸੰਭਾਲ ਅਫ਼ਸਰ, ਖਡੂਰ ਸਾਹਿਬ) ਨੂੰ ਅੱਜ ਪਿੰਡ ਕੰਗ ਵਿਖੇ ਡਿਊਟੀ ਦੌਰਾਨ ਕੁਝ ਵਿਅਕਤੀਆਂ ਵੱਲੋਂ ਹਮਲਾ ਕਰਕੇ ਗੰਭੀਰ ਜ਼ਖ਼ਮੀ ਕਰ ਦਿੱਤਾ ਗਿਆ। ਉਨ੍ਹਾਂ ਨੂੰ ਇਲਾਜ ਲਈ ਹਸਪਤਾਲ ਵਿਖੇ ਦਾਖ਼ਲ ਕਰਵਾਇਆ ਗਿਆ ਹੈ, ਜਿੱਥੇ ਉਨ੍ਹਾਂ ਦੀ ਹਾਲਤ ਸਥਿਰ ਹੈ। ਡਿਪਟੀ ਕਮਿਸ਼ਨਰ ਸ੍ਰੀ ਰਾਹੁਲ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਮਨਿੰਦਰ ਸਿੰਘ ਨੂੰ ਕੰਗ, ਹੋਠੀਆਂ, ਹੰਸਾਵਾਲਾ, ਭਰੋਵਾਲ, ਪਿੰਡੀਆਂ, ਖੱਖ, ਗੋਇੰਦਵਾਲ ਸਾਹਿਬ ਅਤੇ ਮਿਆਣੀ ਦਾ ਕਲੱਸਟਰ ਅਫ਼ਸਰ ਲਗਾਇਆ ਗਿਆ ਹੈ ਅਤੇ ਉਨ੍ਹਾਂ ਦੇ ਹੇਠਾਂ 3 ਨੋਡਲ ਅਫ਼ਸਰ ਕੰਮ ਕਰ ਰਹੇ ਹਨ। ਉਨ੍ਹਾਂ ਕਿਹਾ ਕਿ ਹਮਲਾ ਕਰਨ ਵਾਲਿਆਂ ਖ਼ਿਲਾਫ਼ ਸਖ਼ਤ ਤੋਂ ਸਖ਼ਤ ਕਾਰਵਾਈ ਕੀਤੀ ਜਾਵੇਗੀ। ਜ਼ਿਕਰਯੋਗ ਹੈ ਕਿ ਪਰਾਲੀ ਨੂੰ ਅੱਗ ਲਗਾਉਣ ਦੀਆਂ ਘਟਨਾਵਾਂ ਰੋਕਣ ਲਈ ਇਸ ਵੇਲੇ ਸਮੁੱਚਾ ਜ਼ਿਲ੍ਹਾ ਪ੍ਰਸ਼ਾਸਨ ਫੀਲਡ ਵਿੱਚ ਨਿੱਤਰਿਆ ਹੋਇਆ ਹੈ ਅਤੇ ਪ੍ਰਸ਼ਾਸਨਿਕ ਅਧਿਕਾਰੀਆਂ ...
ਵਿਜੀਲੈਂਸ ਅਵੇਅਰਨੈੱਸ ਵੀਕ-2026 ਦੇ ਸਬੰਧ ਵਿੱਚ ਆਰ.ਟੀ. ਏ ਦਫਤਰ ਗੁਰਦਾਸਪੁਰ ਵਿਖੇ ਜਾਗਰੂਕਤਾ ਸਮਾਗਮ

ਵਿਜੀਲੈਂਸ ਅਵੇਅਰਨੈੱਸ ਵੀਕ-2026 ਦੇ ਸਬੰਧ ਵਿੱਚ ਆਰ.ਟੀ. ਏ ਦਫਤਰ ਗੁਰਦਾਸਪੁਰ ਵਿਖੇ ਜਾਗਰੂਕਤਾ ਸਮਾਗਮ

Local
ਗੁਰਦਾਸਪੁਰ, 28 ਅਕਤੂਬਰ -         ਸ਼ਰਨਜੀਤ ਸਿੰਘ, ਉਪ ਕਪਤਾਨ ਪੁਲਿਸ, ਵਿਜੀਲੈਂਸ ਬਿਊਰੋ ਯੂਨਿਟ ਗੁਰਦਾਸਪੁਰ ਵੱਲੋਂ ਵਿਜੀਲੈਂਸ ਅਵੇਅਰਨੈੱਸ ਵੀਕ-2026 ਦੇ ਸਬੰਧ ਵਿੱਚ ਆਮ ਜਨਤਾ ਨੂੰ ਭ੍ਰਿਸ਼ਟਾਚਾਰ ਦੇ ਖ਼ਾਤਮੇ, ਇਮਾਨਦਾਰੀ, ਪਾਰਦਰਸ਼ਤਾ ਅਤੇ ਜਵਾਬਦੇਹੀ ਪ੍ਰਤੀ ਜਾਗਰੂਕ ਕਰਨ ਲਈ ਵਿਸ਼ੇਸ਼ ਉਪਰਾਲੇ ਕੀਤੇ ਜਾ ਰਹੇ ਹਨ। ਜਿਸ ਦੇ ਚੱਲਦਿਆਂ ਅੱਜ ਆਰ.ਟੀ. ਏ ਦਫਤਰ ਗੁਰਦਾਸਪੁਰ ਵਿਖੇ ਵਿਜੀਲੈਂਸ ਅਵੇਅਰਨੈੱਸ ਵੀਕ-2026 ਦੇ ਸਬੰਧ ਵਿੱਚ ਜਾਗਰੂਕਤਾ ਸਮਾਗਮ ਕਰਵਾਇਆ ਗਿਆ। ਇਸ ਮੌਕੇ ਆਰ ਟੀ ਏ ਰੋਬਨਜੀਤ ਕੌਰ, ਸ਼ਰਨਜੀਤ ਸਿੰਘ, ਉਪ ਕਪਤਾਨ ਪੁਲਿਸ, ਵਿਜੀਲੈਂਸ ਬਿਊਰੋ ਯੂਨਿਟ ਗੁਰਦਾਸਪੁਰ, ਇੰਸਪੈਕਟਰ ਇੰਦਰਜੀਤ ਸਿੰਘ ਮੌਜੂਦ ਸਨ। ਡੀ.ਐੱਸ.ਪੀ ਸ਼ਰਨਜੀਤ ਸਿੰਘ ਨੇ ਸੰਬੋਧਨ ਕਰਦਿਆਂ ਕਿਹਾ ਕਿ ਵਿਜੀਲੈਂਸ ਬਿਊਰੋ ਯੂਨਿਟ ਗੁਰਦਾਸਪੁਰ ਵੱਲੋਂ ਲੋਕਾਂ ਨੂੰ ਅਪੀਲ ਕੀਤੀ ਜਾਂਦੀ ਹੈ ਕਿ ਉਹ ਆਪਣੇ ਰੋਜ਼ਾਨਾ ਜੀਵਨ ਅਤੇ ਸਰਕਾਰੀ ਕੰਮਕਾਜ ਦੌਰਾਨ ਇਮਾਨਦਾਰੀ ਨੂੰ ਪਹਿਲ ਦੇਣ ਅਤੇ ਭ੍ਰਿਸ਼ਟਾਚਾਰ ਵਿਰੁੱਧ ਆਪਣੀ ਜ਼ਿੰਮੇਵਾਰੀ ਨਿਭਾਉਣ। ਕਿਸੇ ਵੀ ਸਰਕਾਰੀ ਕੰਮ ਨੂੰ ਕਰਵਾਉਣ ਲਈ ਜੇਕਰ ਕੋਈ ...
ਨੈਸ਼ਨਲ ਚੈਂਪੀਅਨਸ਼ਿਪ ਵਿੱਚ ਮੈਡਲ ਜੇਤੂ ਖਿਡਾਰੀ ਸਕਾਲਰਸ਼ਿਪ ਲਈ 15 ਤੱਕ ਭਰਨ ਫਾਰਮ

ਨੈਸ਼ਨਲ ਚੈਂਪੀਅਨਸ਼ਿਪ ਵਿੱਚ ਮੈਡਲ ਜੇਤੂ ਖਿਡਾਰੀ ਸਕਾਲਰਸ਼ਿਪ ਲਈ 15 ਤੱਕ ਭਰਨ ਫਾਰਮ

Local
ਤਰਨ ਤਾਰਨ, 28 ਅਕਤੂਬਰ :          ਜ਼ਿਲ੍ਹਾ ਖੇਡ ਅਫ਼ਸਰ ਸਤਵੰਤ ਕੌਰ ਨੇ ਦੱਸਿਆ ਕਿ ਡਾਇਰੈਕਟੋਰੇਟ ਆਫ ਸਪੋਰਟਸ, ਪੰਜਾਬ ਵੱਲੋਂ ਸਾਲ 2025-26 ਦੇ ਸੈਸ਼ਨ ਲਈ ਮਿਤੀ 1-4-2025 ਤੋਂ 31-3-2026 ਤੱਕ ਜੂਨੀਅਰ ਨੈਸ਼ਨਲ ਅਤੇ ਸੀਨੀਅਰ ਨੈਸ਼ਨਲ ਚੈਂਪੀਅਨਸ਼ਿਪ ਵਿੱਚ ਮੈਡਲ ਪ੍ਰਾਪਤ ਕਰਨ ਵਾਲੇ ਪੰਜਾਬ ਰਾਜ ਦੇ ਖਿਡਾਰੀਆਂ ਨੂੰ ਸਕਾਲਰਸ਼ਿਪ ਦਿੱਤਾ ਜਾਣਾ ਹੈ। ਉਨ੍ਹਾਂ ਦੱਸਿਆ ਕਿ ਖਿਡਾਰੀਆਂ ਵੱਲੋਂ ਸਕਾਲਰਸ਼ਿਪ ਲਈ ਭਰਿਆ ਜਾਣ ਵਾਲਾ...
ਜ਼ਿਲ੍ਹਾ ਬਾਰ ਐਸੋਸੀਏਸ਼ਨ ਵੱਲੋਂ ਜ਼ਿਲ੍ਹਾ ਤੇ ਸੈਸ਼ਨ ਜੱਜ ਸ. ਹਰਜੀਤ ਸਿੰਘ ਖਾਲਸਾ ਦਾ ਰਸਮੀ ਸਵਾਗਤ ਕੀਤਾ ਗਿਆ 

ਜ਼ਿਲ੍ਹਾ ਬਾਰ ਐਸੋਸੀਏਸ਼ਨ ਵੱਲੋਂ ਜ਼ਿਲ੍ਹਾ ਤੇ ਸੈਸ਼ਨ ਜੱਜ ਸ. ਹਰਜੀਤ ਸਿੰਘ ਖਾਲਸਾ ਦਾ ਰਸਮੀ ਸਵਾਗਤ ਕੀਤਾ ਗਿਆ 

Local
ਰੂਪਨਗਰ, 28 ਅਕਤੂਬਰ: ਜ਼ਿਲ੍ਹਾ ਤੇ ਸੈਸ਼ਨ ਜੱਜ ਸ. ਹਰਜੀਤ ਸਿੰਘ ਖਾਲਸਾ ਵੱਲੋਂ ਰੂਪਨਗਰ ਵਿਖੇ ਅਹੁਦਾ ਸੰਭਾਲਣ ਉਪਰੰਤ ਜ਼ਿਲ੍ਹਾ ਬਾਰ ਐਸੋਸੀਏਸ਼ਨ ਰੂਪਨਗਰ ਵੱਲੋਂ ਉਨ੍ਹਾਂ ਦੇ ਸਨਮਾਨ ਵਿੱਚ ਵਿਸ਼ੇਸ਼ ਸਮਾਗਮ ਕਰਵਾਇਆ ਗਿਆ। ਇਸ ਮੌਕੇ ਜ਼ਿਲ੍ਹਾ ਬਾਰ ਐਸੋਸੀਏਸ਼ਨ ਦੇ ਅਹੁਦੇਦਾਰਾਂ ਅਤੇ ਵੱਡੀ ਗਿਣਤੀ ਵਿੱਚ ਵਕੀਲਾਂ ਨੇ ਸ਼ਮੂਲੀਅਤ ਕਰਦਿਆਂ ਸੈਸ਼ਨ ਜੱਜ ਸਾਹਿਬ ਦਾ ਰਸਮੀ ਸਵਾਗਤ ਕੀਤਾ। ਇਸ ਮੌਕੇ ਜ਼ਿਲ੍ਹਾ ਬਾਰ ਐਸੋਸੀਏਸ਼ਨ ਦੇ ਪ੍ਰਧਾਨ ਸ੍ਰੀ ਰਜਿੰਦਰ ਸਿੰਘ ਰਾਜੂ ਅਤੇ ਬਾਰ ਦੇ ਹੋਰ ਮੈਂਬਰਾਂ ਵੱਲੋਂ ਸ੍ਰੀ ਹਰਜੀਤ ਸਿੰਘ ਖਾਲਸਾ ਨੂੰ ਗੁਲਦਸਤਾ ਭੇਟ ਕਰਕੇ ਸਨਮਾਨਿਤ ਕੀਤਾ ਗਿਆ। ਸਮਾਗਮ ਦੌਰਾਨ ਵਕੀਲ ਭਾਈਚਾਰੇ ਦੇ ਨੁਮਾਇੰਦਿਆਂ ਨੇ ਸੈਸ਼ਨ ਜੱਜ ਸਾਹਿਬ ਦਾ ਸਵਾਗਤ ਕਰਦਿਆਂ ਉਨ੍ਹਾਂ ਨਾਲ ਆਪਣੇ ਵਿਚਾਰ ਸਾਂਝੇ ਕੀਤੇ। ਇਸ ਮੌਕੇ ਸੰਬੋਧਨ ਕਰਦਿਆਂ ਜ਼ਿਲ੍ਹਾ ਬਾਰ ਐਸੋਸੀਏਸ਼ਨ ਦੇ ਪ੍ਰਧਾਨ ਸ੍ਰੀ ਰਜਿੰਦਰ ਸਿੰਘ ਰਾਜੂ ਤੋਂ ਇਲਾਵਾ ਸ੍ਰੀ ਜੀ.ਪੀ.ਐੱਸ. ਢੇਰ, ਸ੍ਰੀ ਸੂਰਜਪਾਲ ਸਿੰਘ, ਸ੍ਰੀ ਚਰਨਜੀਤ ਸਿੰਘ ਘਈ, ਸ੍ਰੀ ਤਾਰਾ ਸਿੰਘ ਚਾਹਲ ਅਤੇ ਹੋਰ ਵਕੀਲਾਂ ਨੇ ਸ੍ਰੀ ਹਰਜੀਤ ਸਿੰਘ ਖਾਲਸਾ ਦਾ ਰੂਪਨਗਰ ਵਿਖੇ ਅਹੁਦਾ ਸ...
ਦੀਵਾਲੀ ਮੌਕੇ ਪਟਾਖਿਆਂ ਦੀ ਵਿਕਰੀ ਲਈ ਆਰਜੀ ਲਾਇਸੈਂਸ ਜਾਰੀ ਕਰਨ ਲਈ ਕੱਢੇ ਗਏ ਡ੍ਰਾਅ

ਦੀਵਾਲੀ ਮੌਕੇ ਪਟਾਖਿਆਂ ਦੀ ਵਿਕਰੀ ਲਈ ਆਰਜੀ ਲਾਇਸੈਂਸ ਜਾਰੀ ਕਰਨ ਲਈ ਕੱਢੇ ਗਏ ਡ੍ਰਾਅ

Local
ਫਾਜਿ਼ਲਕਾ, 28 ਅਕਤੂਬਰਦੀਵਾਲੀ ਮੌਕੇ ਪਟਾਖਿਆਂ ਦੀ ਵਿਕਰੀ ਲਈ ਆਰਜੀ ਲਾਇਸੈਂਸ ਦੇਣ ਲਈ ਡ੍ਰਾਅ ਅੱਜ ਇੱਥੇ ਜਿ਼ਲ੍ਹਾ ਪ੍ਰਬੰਧਕੀ ਕੰਪਲੈਕਸ ਵਿਖੇ ਡਿਪਟੀ ਕਮਿਸ਼ਨਰ ਅਮਰਪ੍ਰੀਤ ਕੌਰ ਸੰਧੂ ਦੇ ਦਿਸ਼ਾ-ਨਿਰਦੇਸ਼ਾ ਤਹਿਤ ਐਸਡੀਐਮ ਫਾਜਿਲਕਾ ਸ. ਜੁਗਰਾਜ ਸਿੰਘ ਕਾਹਲੋਂ ਦੀ ਦੇਖਰੇਖ ਵਿਚ ਅਪਲਾਈ ਕਰਨ ਵਾਲਿਆਂ ਦੀ ਹਾਜਰੀ ਵਿਚ ਕੱਢੇ ਗਏ।ਇਸ ਮੌਕੇ ਉਨ੍ਹਾਂ ਨੇ ਦੱਸਿਆ ਕਿ ਮਾਣਯੋਗ ਪੰਜਾਬ ਤੇ ਹਰਿਆਣਾ ਹਾਈਕੋਰਟ ਦੇ ਹੁਕਮਾਂ ਅਨੁਸਾਰ ਬਣੀ ਨੀਤੀ ਅਨੁਸਾਰ ਇਹ ਡ੍ਰਾਅ ਕੱਢੇ ਗਏ ਹਨ। ਉਨ੍ਹਾਂ ਨੇ ਕਿਹਾ ਕਿ ਨਿਰਧਾਰਤ ਥਾਂਵਾਂ ਤੋਂ ਬਿਨ੍ਹਾਂ ਹੋਰ ਕਿਤੇ ਵੀ ਪਟਾਖਿਆਂ ਦੀ ਵਿਕਰੀ ਨਹੀਂ ਕੀਤੀ ਜਾ ਸਕੇਗੀ। ਉਨ੍ਹਾਂ ਨੇ ਦੱਸਿਆ ਕਿ ਇਸ ਡ੍ਰਾਅ ਲਈ ਜਿ਼ਲ੍ਹੇ ਵਿਚ 3037 ਅਰਜੀਆਂ ਆਈਆਂ ਸਨ ਜਿੰਨ੍ਹਾਂ ਵਿਚੋਂ ਡ੍ਰਾਅ ਰਾਹੀਂ ਅਬੋਹਰ ਲਈ 25, ਜਲਾਲਾਬਾਦ ਅਤੇ ਫਾਜਿ਼ਲਕਾ ਲਈ 18-18 ਅਤੇ ਅਰਨੀਵਾਲਾ ਲਈ 6 ਆਰਜੀ ਲਾਇਸੈਂਸ ਦੇਣ ਲਈ ਲਾਭਪਾਤਰੀਆਂ ਦੀ ਚੋਣ ਕੀਤੀ ਗਈ। ਇਸ ਪ੍ਰਕਾਰ ਜਿ਼ਲ੍ਹੇ ਵਿਚ ਕੁੱਲ 67 ਆਰਜੀ ਲਾਇਸੈਂਸ ਜਾਰੀ ਕੀਤੇ ਗਏ ਹਨ।ਉਨ੍ਹਾਂ ਨੇ ਦੱਸਿਆ ਕਿ ਦੀਵਾਲੀ ਵਾਲੀ ਰਾਤ ਨੂੰ ਰਾਤ 8 ਤੋਂ ਰਾਤ 10 ਵਜੇ ਤੱਕ ਹੀ ਪਟਾਖੇ ਚਲਾ...
ਜ਼ਿਲ੍ਹਾ ਅਤੇ ਸੈਸ਼ਨ ਜੱਜ-ਕਮ-ਚੇਅਰਮੈਨ, ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਵੱਲੋਂ “ਸੁਰੱਖਿਅਤ ਬਚਪਨ ਅਭਿਆਨ” ਦੀ ਸ਼ੁਰੂਆਤ

ਜ਼ਿਲ੍ਹਾ ਅਤੇ ਸੈਸ਼ਨ ਜੱਜ-ਕਮ-ਚੇਅਰਮੈਨ, ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਵੱਲੋਂ “ਸੁਰੱਖਿਅਤ ਬਚਪਨ ਅਭਿਆਨ” ਦੀ ਸ਼ੁਰੂਆਤ

Local
ਸੰਗਰੂਰ, 27 ਅਕਤੂਬਰ-   ਕਾਰਜਕਾਰੀ ਚੇਅਰਮੈਨ, ਪੰਜਾਬ ਰਾਜ ਕਾਨੂੰਨੀ ਸੇਵਾਵਾਂ ਅਥਾਰਟੀ, ਐਸ.ਏ.ਐਸ. ਨਗਰ,ਜਸਟਿਸ ਸ਼੍ਰੀ ਦੀਪਕ ਸਿੱਬਲ, ਦੀ ਅਗਵਾਈ ਹੇਠ ਅਤੇ ਰਾਸ਼ਟਰੀ ਕਾਨੂੰਨੀ ਸੇਵਾਵਾਂ ਅਥਾਰਟੀ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ, ਬੱਚਿਆਂ ਨੂੰ ਜਿਨਸੀ ਅਪਰਾਧਾਂ ਤੋਂ ਬਚਾਉਣ ਸਬੰਧੀ ਐਕਟ (ਪੋਕਸੋ ਐਕਟ), 2012 ਬਾਰੇ ਜਾਗਰੂਕ ਕਰਨ ਲਈ ਦੇਸ਼-ਵਿਆਪੀ ਸਕੂਲ ਜਾਗਰੂਕਤਾ ਮੁਹਿੰਮ "ਸੁਰੱਖਿਅਤ ਬਚਪਨ ਅਭਿਆਨ" ਦੇ ਪਹਿਲੇ ਪੜਾਅ ਦੀ ਸ਼ੁਰੂਆਤ ਜ਼ਿਲ੍ਹਾ ਸੰਗਰੂਰ ਵਿੱਚ ਅੱਜ ਜਨਰਲ ਗੁਰਨਾਮ ਸਿੰਘ ਪਬਲਿਕ ਸਕੂਲ, ਸੰਗਰੂਰ ਵਿਖੇ ਜਾਗਰੂਕਤਾ ਸੈਸ਼ਨ ਨਾਲ ਕੀਤੀ ਗਈ। ਇਸ ਜਾਗਰੂਕਤਾ ਸੈਸ਼ਨ ਦੀ ਅਗਵਾਈ ਸ਼੍ਰੀ ਮੁਨੀਸ਼ ਸਿੰਗਲ, ਜ਼ਿਲ੍ਹਾ ਅਤੇ ਸੈਸ਼ਨ ਜੱਜ-ਕਮ-ਚੇਅਰਮੈਨ, ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ, ਸੰਗਰੂਰ ਨੇ ਕੀਤੀ। ਉਨ੍ਹਾਂ ਨੇ ਵਿਦਿਆਰਥੀਆਂ ਨਾਲ ਸਿੱਧੀ ਗੱਲਬਾਤ ਵੀ ਕੀਤੀ ਅਤੇ ਉਨ੍ਹਾਂ ਨੂੰ ਇਸ ਮੁਹਿੰਮ ਦੇ ਨੇਕ ਉਦੇਸ਼ ਬਾਰੇ ਜਾਣੂ ਕਰਵਾਇਆ। ਇਸ ਮੌਕੇ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ, ਸੰਗਰੂਰ ਦੇ ਸਕੱਤਰ-ਕਮ-ਸਿਵਲ ਜੱਜ (ਸੀਨੀਅਰ ਡਵੀਜ਼ਨ) ਸ਼੍ਰੀ ਅਸ਼ੀਸ਼ ਠਠਈ, ਸੀ.ਜੇ.ਐਮ. ਮਿ...