Sunday, November 9Malwa News
Shadow

Local

ਜ਼ੁਰਮਾਨੇ ਅਤੇ ਵਿਆਜ਼ ਤੋਂ ਛੋਟ ਪ੍ਰਾਪਤ ਕਰਨ ਲਈ 31 ਅਗਸਤ ਤੱਕ ਜਮ੍ਹਾ ਕਰਵਾਓ ਪ੍ਰਾਪਰਟੀ ਟੈਕਸ – ਜਯੋਤੀ ਬਾਲਾ ਮੱਟੂ

ਜ਼ੁਰਮਾਨੇ ਅਤੇ ਵਿਆਜ਼ ਤੋਂ ਛੋਟ ਪ੍ਰਾਪਤ ਕਰਨ ਲਈ 31 ਅਗਸਤ ਤੱਕ ਜਮ੍ਹਾ ਕਰਵਾਓ ਪ੍ਰਾਪਰਟੀ ਟੈਕਸ – ਜਯੋਤੀ ਬਾਲਾ ਮੱਟੂ

Local
ਹੁਸ਼ਿਆਰਪੁਰ, 26 ਅਗਸਤ :         ਕਮਿਸ਼ਨਰ ਨਗਰ ਨਿਗਮ ਜਯੋਤੀ ਬਾਲਾ ਮੱਟੂ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਸਥਾਨਕ ਸਰਕਾਰਾਂ ਵਿਭਾਗ ਪੰਜਾਬ ਦੀ ਓ.ਟੀ.ਐਸ (ਵਨ ਟਾਈਮ ਸੈਟਲਮੈਂਟ) ਸਕੀਮ ਤਹਿਤ ਲੋਕਾਂ ਨੂੰ ਪ੍ਰਾਪਰਟੀ ਟੈਕਸ ਜਮ੍ਹਾ ਨਾ ਕਰਵਾਉਣ ‘ਤੇ  ਲੱਗੇ ਜ਼ੁਰਮਾਨੇ ਅਤੇ ਵਿਆਜ਼ ‘ਤੇ 100 ਫੀਸਦੀ ਛੋਟ ਦਿੱਤੀ ਗਈ ਹੈ, ਜਿਸ ਤਹਿਤ 31 ਜੁਲਾਈ, 2025 ਤੱਕ ਇਸ ਸਕੀਮ ਨੂੰ ਲਾਗੂ ਕੀਤਾ ਗਿਆ ਸੀ, ਪਰ ਲੋਕਾਂ ਵੱਲੋਂ ਇਸ ਸਕੀਮ ਨੂੰ ਮਿਲ ਰਹੇ ਲੋਕਾਂ ਦੇ ਉਤਸ਼ਾਹ  ਨੂੰ ਦੇਖਦੇ ਹੋਏ ਅਤੇ ਜਮ੍ਹਾ ਹੋਏ ਭਾਰੀ ਟੈਕਸ ਕਾਰਨ ਸਰਕਾਰ ਵੱਲੋਂ ਇਸ ਸਕੀਮ ਨੂੰ 31 ਅਗਸਤ 2025 ਤੱਕ ਵਧਾ ਦਿੱਤਾ ਗਿਆ ਹੈ। ਇਸ ਤਰ੍ਹਾਂ ਇਕ ਸਕੀਮ ਨੂੰ ਖ਼ਤਮ ਹੋਣ ਵਿਚ ਸਿਰਫ 5 ਦਿਨ ਬਾਕੀ ਰਹਿ ਗਏ ਹਨ ।ਉਨ੍ਹਾਂ ਆਮ ਪਬਲਿਕ ਨੂੰ ਅਪੀਲ ਕੀਤੀ ਕਿ ਉਹ ਆਪਣਾ ਬਣਦਾ ਪ੍ਰਾਪਰਟੀ ਟੈਕਸ ਇਕਮੁਸ਼ਤ ਜਮ੍ਹਾ ਕਰਵਾ ਕੇ 100 ਫੀਸਦੀ ਜ਼ੁਰਮਾਨੇ ਅਤੇ ਵਿਆਜ਼ ਤੋਂ ਛੋਟ ਪ੍ਰਾਪਤ ਕਰਕੇ ਇਸ ਸਕੀਮ ਦਾ ਵੱਧ ਤੋ ਵੱਧ ਲਾਭ ਉਠਾਉਣ। ਉਨ੍ਹਾਂ ਦੱਸਿਆ ਕਿ ਨਗਰ ਨਿਗਮ ਵੱਲੋਂ ਆਮ ਪਬਲਿਕ ਦੀ ਸਹੂਲਤ ਲਈ 27 ਅਗਸਤ ਤੋਂ 31 ਅਗਸਤ ਤੱਕ (ਸਮੇਤ ਸ਼ਨੀਵਾਰ ਅਤੇ ਐਤਵਾਰ...
ਜਲ ਸਰੋਤ ਮੰਤਰੀ ਬਰਿੰਦਰ ਗੋਇਲ ਵੱਲੋਂ ਮਕੌੜਾ ਪੱਤਣ ਵੱਲ ਹੜ੍ਹ ਪ੍ਰਭਾਵਿਤ ਪਿੰਡਾਂ ਦਾ ਦੌਰਾ

ਜਲ ਸਰੋਤ ਮੰਤਰੀ ਬਰਿੰਦਰ ਗੋਇਲ ਵੱਲੋਂ ਮਕੌੜਾ ਪੱਤਣ ਵੱਲ ਹੜ੍ਹ ਪ੍ਰਭਾਵਿਤ ਪਿੰਡਾਂ ਦਾ ਦੌਰਾ

Local
ਮਕੌੜਾ ਪੱਤਣ/ਗੁਰਦਾਸਪੁਰ, 26 ਅਗਸਤ (        ) - ਸੂਬੇ ਦੇ ਜਲ ਸਰੋਤ ਮੰਤਰੀ ਸ੍ਰੀ ਬਰਿੰਦਰ ਕੁਮਾਰ ਗੋਇਲ ਵੱਲੋਂ ਅੱਜ ਜ਼ਿਲ੍ਹਾ ਗੁਰਦਾਸਪੁਰ ਦੇ ਰਾਵੀ ਦਰਿਆ ਕੰਢੇ ਹੜ੍ਹ ਪ੍ਰਭਾਵਿਤ ਪਿੰਡਾਂ ਬਾਹਮਣੀ ਤੇ ਝਬਕਰਾ ਦਾ ਦੌਰਾ ਕੀਤਾ ਗਿਆ।  ਇਸ ਮੌਕੇ ਉਨ੍ਹਾਂ ਨੇ ਹੜ੍ਹ ਪ੍ਰਭਾਵਿਤ ਪਿੰਡਾਂ ਵਿੱਚ ਪਹੁੰਚ ਕਰਕੇ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਚਲਾਏ ਜਾ ਰਹੇ ਰਾਹਤ ਤੇ ਬਚਾਅ ਕਾਰਜਾਂ ਦਾ ਜਾਇਜ਼ਾ ਲਿਆ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਹੜ੍ਹਾਂ ਦੀ ਸਥਿਤੀ ਨਾਲ ਨਜਿੱਠਣ ਲਈ ਪੂਰੀ ਤਰ੍ਹਾਂ ਤਿਆਰ ਹੈ ਅਤੇ ਲੋਕਾਂ ਦੀ ਜਾਨ-ਮਾਲ ਦੀ ਰਾਖੀ 'ਚ ਕੋਈ ਕਸਰ ਬਾਕੀ ਨਹੀਂ ਛੱਡੀ ਜਾਵੇਗੀ। ਇਸ ਮੌਕੇ ਉਨ੍ਹਾਂ ਨਾਲ ਸੀਨੀਅਰ ਆਗੂ ਸ਼ਮਸ਼ੇਰ ਸਿੰਘ ਦੀਨਾਨਗਰ, ਐੱਸ.ਡੀ.ਐੱਮ. ਦੀਨਾਨਗਰ ਜਸਵਿੰਦਰ ਸਿੰਘ ਭੁੱਲਰ, ਐੱਸ.ਈ. ਡਰੇਨਜ਼ ਜਗਦੀਸ਼ ਰਾਜ, ਐਕਸੀਅਨ ਦਿਲਪ੍ਰੀਤ ਸਿੰਘ ਸਮੇਤ ਹੋਰ ਅਧਿਕਾਰੀ ਵੀ ਹਾਜ਼ਰ ਸਨ। ਇਸ ਮੌਕੇ ਹੜ੍ਹ ਪ੍ਰਭਾਵਿਤ ਪਿੰਡਾਂ ਦੇ ਵਸਨੀਕਾਂ ਨਾਲ ਗੱਲ ਕਰਦਿਆਂ ਕੈਬਨਿਟ ਮੰਤਰੀ ਸ੍ਰੀ ਬਰਿੰਦਰ ਕੁਮਾਰ ਗੋਇਲ ਨੇ ਕਿਹਾ ਕਿ ਮੈਦਾਨੀ ਅਤੇ ਪਹਾੜੀ ਇਲਾਕਿਆਂ ਵਿੱਚ ਲਗਾਤਾਰ ਪੈ ਰਹੇ ਮੀ...
ਜ਼ਿਲ੍ਹਾ ਮੈਜਿਸਟਰੇਟ ਜੈਨ ਧਰਮ ਦੇ ਸੰਵਤਸਰੀ ਮਹਾਂਪੁਰਬ ਦਿਵਸ ਮੌਕੇ 27 ਅਗਸਤ ਨੂੰ ਮੀਟ, ਮੱਛੀ ਦੀਆਂ ਦੁਕਾਨਾਂ, ਰੇਹੜੀਆਂ, ਅਹਾਤੇ ਬੰਦ ਰੱਖਣ ਦੇ ਹੁਕਮ ਜਾਰੀ

ਜ਼ਿਲ੍ਹਾ ਮੈਜਿਸਟਰੇਟ ਜੈਨ ਧਰਮ ਦੇ ਸੰਵਤਸਰੀ ਮਹਾਂਪੁਰਬ ਦਿਵਸ ਮੌਕੇ 27 ਅਗਸਤ ਨੂੰ ਮੀਟ, ਮੱਛੀ ਦੀਆਂ ਦੁਕਾਨਾਂ, ਰੇਹੜੀਆਂ, ਅਹਾਤੇ ਬੰਦ ਰੱਖਣ ਦੇ ਹੁਕਮ ਜਾਰੀ

Local
ਮਾਲੇਰਕੋਟਲਾ 25 ਅਗਸਤ:               ਜ਼ਿਲ੍ਹਾ ਮੈਜਿਸਟਰੇਟ ਵਿਰਾਜ ਐਸ.ਤਿੜਕੇ ਨੇ ਮੁੱਖ ਫ਼ੌਜਦਾਰੀ ਕਾਨੂੰਨ ਭਾਰਤੀ ਨਾਗਰਿਕ ਸੁਰਕਸ਼ਾ ਸੰਘਤਾ 2023  ਦੀ ਧਾਰਾ 163 ਅਧੀਨ ਪ੍ਰਾਪਤ ਹੋਏ ਅਧਿਕਾਰਾਂ ਦੀ ਵਰਤੋਂ ਕਰਦਿਆਂ ਸੰਵਤਸਰੀ ਮਹਾਂਪਰਬ ਦਿਵਸ ਮੌਕੇ ਮਿਤੀ 27 ਅਗਸਤ 2025  ਦਿਨ ਬੁਧਵਾਰ ਨੂੰ ਜ਼ਿਲ੍ਹਾ ਮਾਲੇਰਕੋਟਲਾ 'ਚ ਮੀਟ, ਮੱਛੀ, ਆਂਡਿਆਂ ਦੀਆਂ ਦੁਕਾਨਾਂ, ਰੇਹੜੀਆਂ, ਨਾਨ- ਵੈਜੀਟੇਰੀਅਨ ਹੋਟਲ/ ਢਾਬੇ ਅਤੇ ਅਹਾਤੇ ਬੰਦ ਰੱਖਣ ਦੇ ਹੁਕਮ ਜਾਰੀ ਕੀਤੇ ਹਨ।                ਜ਼ਿਲ੍ਹਾ ਮੈਜਿਸਟ੍ਰੇਟ ਵੱਲੋਂ ਜਾਰੀ ਹੁਕਮ 'ਚ ਦੱਸਿਆ ਗਿਆ ਹੈ ਕਿ ਜੈਨ ਧਰਮ ਦੇ ਸੰਵਤਸਰੀ ਮਹਾਂਪਰਬ ਦਿਵਸ 27 ਅਗਸਤ 2025 ਦਿਨ ਬੁਧਵਾਰ ਨੂੰ ਮਨਾਇਆ ਜਾ ਰਿਹਾ ਹੈ। ਇਸ ਦਿਨ ਨੂੰ ਅਹਿੰਸਾ ਦਿਵਸ ਵਜੋਂ ਮਨਾਇਆ ਜਾਣਾ ...
ਸਾਲ ਦੀ ਤੀਸਰੀ ਕੌਮੀ ਲੋਕ ਅਦਾਲਤ 13 ਸਤੰਬਰ ਨੂੰ – ਜ਼ਿਲ੍ਹਾ ਤੇ ਸੈਸ਼ਨ ਜੱਜ

ਸਾਲ ਦੀ ਤੀਸਰੀ ਕੌਮੀ ਲੋਕ ਅਦਾਲਤ 13 ਸਤੰਬਰ ਨੂੰ – ਜ਼ਿਲ੍ਹਾ ਤੇ ਸੈਸ਼ਨ ਜੱਜ

Local
ਹੁਸ਼ਿਆਰਪੁਰ, 25 ਅਗਸਤ :       ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਵੱਲੋਂ ਪੰਜਾਬ ਰਾਜ ਕਾਨੂੰਨੀ ਸੇਵਾਵਾਂ ਅਥਾਰਟੀ ਐਸ.ਏ.ਐਸ ਨਗਰ ਦੇ ਦਿਸ਼ਾਂ-ਨਿਰਦੇਸ਼ਾਂ ਅਨੁਸਾਰ13 ਸਤੰਬਰ, 2025 ਨੂੰ ਜ਼ਿਲ੍ਹੇ ਵਿਚ ਸਾਲ ਦੀ ਤੀਸਰੀ ਕੌਮੀ ਲੋਕ ਅਦਾਲਤ ਲਗਾਈ ਜਾ ਰਹੀ ਹੈ।ਇਹ ਜਾਣਕਾਰੀ ਦਿੰਦਿਆਂ ਜ਼ਿਲ੍ਹਾ ਤੇ ਸੈਸ਼ਨ ਜੱਜ-ਕਮ-ਚੇਅਰਮੈਨ ਜ਼ਿਲ੍ਹਾ ਕਾਨੂੰਨੀ ਸੇਵਾਵਾ ਅਥਾਰਟੀ ਰਜਿੰਦਰ ਅਗਰਵਾਲ ਨੇ ਦੱਸਿਆ ਕਿ ਇਸ ਲੋਕ ਅਦਾਲਤ ਵਿਚ ਧਾਰਾ 138 ਅਧੀਨ ਐਨ.ਆਈ ਐਕਟ ਦੇ ਮਾਮਲੇ, (ਲੰਬਿਤ ਅਤੇ ਪ੍ਰੀ-ਮੁਕੱਦਮੇਬਾਜ਼ੀ ਬੈਂਕ ਰਿਕਵਰੀ ਕੇਸ ਅਤੇ ਲੇਬਰ ਵਿਵਾਦ ਦੇ ਮਾਮਲੇ), ਐਮ.ਏ.ਸੀ.ਟੀ ਕੇਸ, ਬਿਜਲੀ ਅਤੇ ਪਾਣੀ ਦੇ ਬਿੱਲ (ਗੈਰ-ਕੰਪਾਊਂਂਡੇਬਲ ਨੂੰ ਛੱਡ ਕੇ), ਵਿਆਹ ਸੰਬੰਧੀ ਝਗੜੇ, ਟ੍ਰੈਫਿਕ ਚਲਾਨ, ਮਾਲੀਆ ਕੇਸ ਅਤੇ ਹੋਰ ਸਿਵਲ, ਘੱਟ ਗੰਭੀਰ ਅਪਰਾਧਿਕ ਮਾਮਲੇ, ਕੰਪਾਊਂਡੇਬਲ ਕੇਸ ਅਤੇ ਘਰੇਲੂ ਝਗੜੇ ਆਦਿ ਦੇ ਕੇਸ ਰੱਖੇ ਜਾਣਗੇ। ਇਸ ਲੋਕ ਅਦਾਲਤ ਵਿਚ ਵੱਧ ਤੋਂ ਵੱਧ ਕੇਸਾਂ ਦਾ ਨਿਪਟਾਰਾ ਕਰਨ ਲਈ ਜੁਡੀਸ਼ੀਅਲ ਅਫ਼ਸਰਾਂ ਵੱਲੋਂ ਅਦਾਲਤਾਂ ਵਿਚ ਪ੍ਰੀ-ਲੋਕ ਅਦਾਲਤਾਂ ਲਗਾਈਆਂ ਜਾ ਰਹੀਆਂ ਹਨ, ਤਾਂ ਜੋ ਜਿਨ੍ਹਾਂ ਲੋਕਾਂ ਦੇ ਕੇਸ ਅਦਾਲ...
ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ‘ਚ ਪੰਜਾਬ ਸਰਕਾਰ ਨੇ ਨਸ਼ਿਆਂ ਖਿਲਾਫ਼ ਜੰਗ ਨੂੰ ਬਣਾਇਆ ਲੋਕ ਲਹਿਰ: ਕਰਮਜੀਤ ਕੋਰ

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ‘ਚ ਪੰਜਾਬ ਸਰਕਾਰ ਨੇ ਨਸ਼ਿਆਂ ਖਿਲਾਫ਼ ਜੰਗ ਨੂੰ ਬਣਾਇਆ ਲੋਕ ਲਹਿਰ: ਕਰਮਜੀਤ ਕੋਰ

Local
ਹੁਸ਼ਿਆਰਪੁਰ, 25 ਅਗਸਤ: ਜ਼ਿਲ੍ਹਾ ਯੋਜਨਾ ਕਮੇਟੀ ਦੀ ਚੇਅਰਪਰਸਨ ਕਰਮਜੀਤ ਕੌਰ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਨੇ ਨਸ਼ਾ ਵਿਰੋਧੀ ਮੁਹਿੰਮ ‘ਯੁੱਧ ਨਸ਼ਿਆਂ ਵਿਰੁੱਧ’ ਨੂੰ ਇਕ ਲੋਕ ਲਹਿਰ ਦਾ ਰੂਪ ਦੇ ਦਿੱਤਾ ਹੈ। ਸਰਕਾਰ ਦੀ ਦੂਰਅੰਦੇਸ਼ੀ ਸੋਚ ਅਤੇ ਠੋਸ ਕਦਮਾਂ ਸਦਕਾ ਨਸ਼ਾ ਤਸਕਰਾਂ ਵਿਰੁੱਧ ਸਖ਼ਤ ਕਾਰਵਾਈ ਕੀਤੀ ਜਾ ਰਹੀ ਹੈ ਅਤੇ ਆਮ ਲੋਕਾਂ ਨੂੰ ਇਸ ਮੁਹਿੰਮ ਨਾਲ ਜੋੜਨ ਵਿੱਚ ਸਫਲਤਾ ਮਿਲ ਰਹੀ ਹੈ।             ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਦੀ ਪਹਿਲ ‘ਸੇਫ਼ ਪੰਜਾਬ’ ਵੱਟਸਐਪ ਚੈਟਬੋਟ ਹੈਲਪਲਾਈਨ (9779100200) ਲੋਕਾਂ ਨੂੰ ਗੁਪਤ ਰੂਪ ਵਿੱਚ ਜਾਣਕਾਰੀ ਦੇਣ ਦੀ ਸਹੂਲਤ ਪ੍ਰਦਾਨ ਕਰ ਰਹੀ ਹੈ। ਸਿਰਫ਼ 1 ਮਾਰਚ, 2025 ਤੋਂ ਹੁਣ ਤੱਕ ਇਸ ਹੈਲਪਲਾਈਨ ਰਾਹੀਂ ਪ੍ਰਾਪਤ ਜਾਣਕਾਰੀ 'ਤੇ 5,562 ਐਫਆਈਆਰ ਦਰਜ ਕੀਤੀਆਂ ਗਈਆਂ ਹਨ। ਇਸ ਤੋਂ ਸਾਬਤ ਹੁੰਦਾ ਹੈ ਕਿ ਪੰਜਾਬ ਦੇ ਲੋਕ ਮੁੱਖ ਮੰਤਰੀ ਭਗਵੰਤ ...
ਪੰਜਾਬ ਸਰਕਾਰ ਸੂਬੇ ਨੂੰ ਰੰਗਲਾ ਤੇ ਹਰਿਆ-ਭਰਿਆ ਬਣਾਉਣ ਲਈ ਵਚਨਬੱਧ : ਮੋਹਿੰਦਰ ਭਗਤ

ਪੰਜਾਬ ਸਰਕਾਰ ਸੂਬੇ ਨੂੰ ਰੰਗਲਾ ਤੇ ਹਰਿਆ-ਭਰਿਆ ਬਣਾਉਣ ਲਈ ਵਚਨਬੱਧ : ਮੋਹਿੰਦਰ ਭਗਤ

Local
ਜਲੰਧਰ, 25 ਅਗਸਤ : ਪੰਜਾਬ ਦੇ ਬਾਗਬਾਨੀ, ਸੁਤੰਤਰਤਾ ਸੈਨਾਨੀ ਅਤੇ ਰੱਖਿਆ ਸੇਵਾਵਾਂ ਭਲਾਈ ਮੰਤਰੀ ਮੋਹਿੰਦਰ ਭਗਤ ਨੇ ਅੱਜ ਜ਼ਿਲ੍ਹਾ ਪੱਧਰੀ ਵਣ ਮਹਾਉਤਸਵ ਦੌਰਾਨ ਬੂਟੇ ਲਾਉਂਦਿਆਂ ਲੋਕਾਂ ਨੂੰ ਵਾਤਾਵਰਣ ਦੀ ਸੰਭਾਲ ਲਈ ਅੱਗੇ ਆਉਣ ਦਾ ਸੱਦਾ ਦਿੱਤਾ। ਇਸ ਮੌਕੇ ਉਨ੍ਹਾਂ ਨਾਲ ਸੀਨੀਅਰ ਆਪ ਆਗੂ ਰਾਜਵਿੰਦਰ ਕੌਰ ਥਿਆੜਾ ਅਤੇ ਨਿਤਿਨ ਕੋਹਲੀ ਵੀ ਮੌਜੂਦ ਸਨ। ਵਣ ਅਤੇ ਜੰਗਲੀ ਜੀਵ ਸੁਰੱਖਿਆ ਵਿਭਾਗ ਵੱਲੋਂ ਸਥਾਨਕ ਆਈ.ਵੀ. ਵਰਲਡ ਸਕੂਲ ਵਿਖੇ ਮਨਾਏ ਗਏ ਵਣ ਜ਼ਿਲ੍ਹਾ ਪੱਧਰੀ ਵਣ ਮਹਾਉਤਸਵ ਸਮਾਗਮ ਦੌਰਾਨ ਕੈਬਨਿਟ ਮੰਤਰੀ ਨੇ ਸੰਬੋਧਨ ਕਰਦਿਆਂ ਕਿਹਾ ਕਿ ਮੁੱਖ ਮੰਤਰੀ ਸ.ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਸੂਬੇ ਨੂੰ ਰੰਗਲਾ ਅਤੇ ਹਰਿਆ-ਭਰਿਆ ਪੰਜਾਬ ਬਣਾਉਣ ਲਈ ਵਚਨਬੱਧ ਹੈ ਅਤੇ ਪੰਜਾਬ ਵਿੱਚ ਹਰਿਆਵਲ ਵਧਾਉਣ ਲਈ ਲਗਾਤਾਰ ਉਪਰਾਲੇ ਕਰ ਰਹੀ ਹੈ। ਉਨ੍ਹਾਂ ਦੱਸਿਆ ਕਿ ਜ਼ਿਲ੍ਹਾ ਜਲੰਧਰ ’ਚ ਮਾਨਸੂਨ ਸੀਜ਼ਨ ਦੌਰਾਨ 3 ਲੱਖ 50 ਹਜ਼ਾਰ ਬੂਟੇ ਲਾਉਣ ਦਾ ਟੀਚਾ ਮਿੱਥਿਆ ਗਿਆ ਸੀ, ਜਿਸ ਤਹਿਤ 90 ਫੀਸਦੀ ਤੋਂ ਜ਼ਿਆਦਾ ਬੂਟੇ ਦਾ ਕੰਮ ਮੁਕੰਮਲ ਕੀਤਾ ਜਾ ਚੁੱਕਾ ਹੈ। ਮਨੁੱਖੀ ਜੀਵਨ ਵਿੱਚ ਰੁੱਖਾਂ ਦੀ ਅਹਿਮੀਅਤ...
ਮਾਲੇਰਕੋਟਲਾ ਵਿੱਚ “ਫਿੱਟ ਇੰਡੀਆ ਮੁਹਿੰਮ” ਤਹਿਤ “ਸੰਡੇ ਅੋਨ ਸਾਈਕਲ ” ਰੈਲੀ ਦਾ ਆਯੋਜਨ

ਮਾਲੇਰਕੋਟਲਾ ਵਿੱਚ “ਫਿੱਟ ਇੰਡੀਆ ਮੁਹਿੰਮ” ਤਹਿਤ “ਸੰਡੇ ਅੋਨ ਸਾਈਕਲ ” ਰੈਲੀ ਦਾ ਆਯੋਜਨ

Local
ਮਾਲੇਰਕੋਟਲਾ, 24 ਅਗਸਤ –                   ਫਿੱਟ ਇੰਡੀਆ ਮੁਹਿੰਮ” ਤਹਿਤ “ਸੰਡੇ ਅੋਨ ਸਾਈਕਲ ” ਰੈਲੀ ਦਾ ਆਯੋਜਨ ਸਥਾਨਕ ਡਾਕਟਰ ਜਾਕਿਰ ਹੂਸੈਨ ਵਿਖੇ ਪੁਲਿਸ ਪ੍ਰਸਾਸ਼ਨ ਵਲੋਂ ਕੀਤਾ ਗਿਆ ਇਸ ਸਾਈਕਲ ਰੈਲੀ ਵਿੱਚ ਨੌਜਵਾਨਾਂ, ਸਕੂਲੀ ਬੱਚਿਆਂ,ਸ਼ਹਿਰ ਨਿਵਾਸੀਆਂ,ਸਾਈਕਲਿੰਗ ਪ੍ਰੇਮੀਆਂ ਅਤੇ ਪੁਲਿਸ ਅਧਿਕਾਰੀਆਂ/ਕਰਮਚਾਰੀਆਂ ਨੇ ਉਤਸ਼ਾਹ ਨਾਲ ਭਾਗ ਲਿਆ।  ਰੈਲੀ ਨੂੰ ਜਿਲ੍ਹਾਂ ਪੁਲਿਸ ਮੁਖੀ ਗਗਨ ਅਜੀਤ ਸਿੰਘ ਅਤੇ ਐਸ.ਪੀ. ਅਹਿਮਦਗੜ੍ਹ ਰਾਜਨ ਸ਼ਰਮਾ ਨੇ ਹਰੀ ਝੰਡੀ ਦੇ ਕੇ ਰਵਾਨਾ ਕੀਤਾ । ਇਸ ਮੌਕੇ ਡੀ.ਐੱਸ.ਪੀ. ਮਾਨਵਜੀਤ ਸਿੰਘ ਸਿੱਧੂ, ਡੀ.ਐੱਸ.ਪੀ. ਰਣਜੀਤ ਸਿੰਘ ਬੈਂਸ, ਡੀ.ਐੱਸ.ਪੀ. ਇਨਵੈਸਟੀਗੇਸ਼ਨ ਸ਼ਤੀਸ ਕੁਮਾਰ, ਡੀ.ਐੱਸ.ਪੀ. ਮਾਲੇਰਕੋਟਲਾ ਕੁਲਦੀਪ ਸਿੰਘ, ਐੱਸ.ਐੱਚ.ਓ. ਸਿਟੀ-1 ਇੰਸਪੈਕਟਰ ਬਲਜੀਤ ਸਿੰਘ, ਐੱਸ.ਐੱਚ.ਓ. ਸਿਟੀ-2 ਇੰਸਪੈਕਟਰ ਗੁਰਪ੍ਰੀਤ ਕੌਰ, ਐੱਸ.ਐੱਚ.ਓ. ਸਾਇਬਰ ਕ੍ਰਾਈਮ ਇੰਸਪੈਕਟਰ ਮਨਜੋਤ ਸਿੰਘ ਅਤੇ ਐਸ.ਐਚ.ਓ.ਅਮਰਗੜ੍ਹ ਇੰਸਪੈਕਟਰ ਰਣਦੀਪ ਕੁਮਾਰ ਸਮੇਤ ਕਈ ਹੋਰ ਪੁਲਿਸ ਅਧਿਕਾਰੀ ਮੌਜੂਦ ਰਹੇ। ਰੈਲੀ ਸ਼ਹਿਰ ਦੀਆਂ ਮੁੱਖ ਸੜਕਾਂ ਤੋਂ ਗੁਜ਼ਰੀ ਅਤੇ ਲੋਕਾਂ ਨੂੰ ਫਿਟਨੈਸ ਬਾਰੇ ਜਾਗਰੂਕ ...
ਵਿਧਾਇਕ ਬੱਲੂਆਣਾ ਨੇ ਹਲਕੇ ਦੇ ਪਿੰਡ ਬਿਸ਼ਨਪੁਰਾ ਅਤੇ ਬਾਜ਼ੀਪੁਰ ਭੋਮਾ ਵਿਖੇ 69.4 ਲੱਖ ਦੀ ਲਾਗਤ ਵਾਲੇ ਵੱਖ-ਵੱਖ ਵਿਕਾਸ ਕਾਰਜਾਂ ਦੇ ਨੀਂਹ ਪੱਥਰ ਰੱਖੇ

ਵਿਧਾਇਕ ਬੱਲੂਆਣਾ ਨੇ ਹਲਕੇ ਦੇ ਪਿੰਡ ਬਿਸ਼ਨਪੁਰਾ ਅਤੇ ਬਾਜ਼ੀਪੁਰ ਭੋਮਾ ਵਿਖੇ 69.4 ਲੱਖ ਦੀ ਲਾਗਤ ਵਾਲੇ ਵੱਖ-ਵੱਖ ਵਿਕਾਸ ਕਾਰਜਾਂ ਦੇ ਨੀਂਹ ਪੱਥਰ ਰੱਖੇ

Local
ਫਾਜ਼ਿਲਕਾ/ਬੱਲੂਆਣਾ 24 ਅਗਸਤ 2025….ਵਿਧਾਇਕ ਬੱਲੂਆਣਾ ਸ੍ਰੀ. ਅਮਨਦੀਪ ਸਿੰਘ ਗੋਲਡੀ ਮੁਸਾਫਿਰ ਨੇ ਹਲਕੇ ਦੇ ਪਿੰਡ ਬਿਸ਼ਨਪੁਰਾ ਅਤੇ ਬਾਜ਼ੀਦਪੁਰ ਭੋਮਾ ਵਿਖ਼ੇ ਜਨ ਸੁਣਵਾਈ ਕੀਤੀ ਤੇ ਪਿੰਡ ਵਾਸੀਆਂ ਦੀਆਂ ਮੁਸ਼ਕਲਾਂ ਸੁਣੀਆਂ। ਪਿੰਡ ਬਿਸ਼ਨਪੁਰ ਵਿਖੇ ਵਿਧਾਇਕ ਅਮਨਦੀਪ ਸਿੰਘ ਗੋਲਡੀ ਮੁਸਾਫਿਰ ਨੇ ਲੱਗਭਗ 35 ਲੱਖ ਰੁਪਏ ਦੀ ਲਾਗਤ ਨਾਲ ਬਣਨ ਵਾਲੇ ਹੈਲਥ ਐਂਡ ਵੈਲਨੈਸ ਸੈਂਟਰ ਦਾ ਨੀਂਹ ਪੱਥਰ ਰੱਖਿਆ। ਪਿੰਡ ਬਾਜ਼ੀਦਪੁਰ ਭੋਮਾ ਵਿਖੇ ਲੱਗਭਗ 9.40 ਲੱਖ ਰੁਪਏ ਦੀ ਲਾਗਤ ਨਾਲ ਤਿਆਰ ਹੋਣ ਵਾਲੀਆਂ ਗਲੀਆ, ਨਾਲੀਆਂ ਅਤੇ 25 ਲੱਖ ਰੁਪਏ ਦੀ ਲਾਗਤ ਨਾਲ ਤਿਆਰ ਹੋਣ ਵਾਲੇ ਪੰਚਾਇਤ ਘਰ ਦਾ ਨੀਂਹ ਪੱਥਰ ਰੱਖਿਆ।ਇਸ ਦੌਰਾਨ ਪਿੰਡ ਵਾਸੀਆਂ ਨੂੰ ਸੰਬੋਧਨ ਕਰਦਿਆਂ ਵਿਧਾਇਕ ਅਮਨਦੀਪ ਸਿੰਘ ਗੋਲਡੀ ਮੁਸਾਫਿਰ ਨੇ ਕਿਹਾ ਕਿ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਸੂਬੇ ਨੂੰ ਵਿਕਾਸ ਦੀਆਂ ਲੀਹਾਂ ਤੇ ਹੋਰ ਅੱਗੇ ਲਿਜਾਉਣ ਲਈ ਸਿਰਤੋੜ ਯਤਨ ਕਰ ਰਹੀ ਹੈ। ਉਨ੍ਹਾਂ ਕਿਹਾ ਕਿ ਉਨ੍ਹਾਂ ਦੀ ਕੋਸ਼ਿਸ਼ ਹੈ ਕਿ ਉਹ ਹਲਕੇ ਦੇ ਪਿੰਡਾਂ ਨੂੰ ਵੀ ਸ਼ਹਿਰਾਂ ਵਰਗੀ ਦਿੱਖ ਪ੍ਰਦਾਨ ਕਰਨ। ਇਸੇ ਤਹਿਤ ਹੀ ਲਗਾਤਾਰ ਹਲਕੇ ...
ਆਬਕਾਰੀ ਕਮਿਸ਼ਨਰੇਟ, ਪੰਜਾਬ ਦੁਆਰਾ ਆਬਕਾਰੀ ਬਕਾਏ ਵਸੂਲੀ ਕਰਨ ਵਿੱਚ ਲਿਆਂਦੀ ਤੇਜੀ

ਆਬਕਾਰੀ ਕਮਿਸ਼ਨਰੇਟ, ਪੰਜਾਬ ਦੁਆਰਾ ਆਬਕਾਰੀ ਬਕਾਏ ਵਸੂਲੀ ਕਰਨ ਵਿੱਚ ਲਿਆਂਦੀ ਤੇਜੀ

Local
24 ਅਗਸਤ, 2025, ਫਿਰੋਜ਼ਪੁਰ (): ਆਬਕਾਰੀ ਅਤੇ ਕਰ ਮੰਤਰੀ ਸ੍ਰੀ ਹਰਪਾਲ ਸਿੰਘ ਚੀਮਾ ਵਧੀਕ ਮੁੱਖ ਸਕੱਤਰ-ਕਮ-ਵਿੱਤੀ ਕਮਿਸ਼ਨਰ (ਆਬਕਾਰੀ), ਪੰਜਾਬ ਸੀ.ਡੀ.ਕੇ ਤਿਵਾੜੀ ਅਤੇ ਆਬਕਾਰੀ ਕਮਿਸ਼ਨਰ, ਪੰਜਾਬ ਸ੍ਰੀ ਜਤਿੰਦਰਾ ਜ਼ੋਰਵਾਲ ਦੀ ਗਤੀਸ਼ੀਲ ਅਗਵਾਈ ਹੇਠ ਆਬਕਾਰੀ ਕਮਿਸ਼ਨਰੇਟ, ਪੰਜਾਬ ਨੇ ਵਿੱਤੀ ਸਾਲ 2016-17 ਅਤੇ 2017-18 ਨਾਲ ਸਬੰਧਤ ਆਬਕਾਰੀ ਬਕਾਏ ਦੀ ਵਸੂਲੀ ਦੀ ਪ੍ਰਕਿਰਿਆ ਨੂੰ ਤੇਜ਼ ਕਰ ਦਿੱਤਾ ਹੈ। ਉਪ ਕਮਿਸ਼ਨਰ (ਆਬਕਾਰੀ), ਫਿਰੋਜ਼ਪੁਰ ਜ਼ੋਨ, ਫਿਰੋਜ਼ਪੁਰ, ਸ੍ਰੀ ਪਵਨਜੀਤ ਸਿੰਘ ਵੱਲੋਂ ਰਿਕਵਰੀ ਨੂੰ ਤੇਜ਼ ਕਰਨ ਲਈ ਡਿਫਾਲਟਰਾਂ ਦੀਆਂ ਜਾਇਦਾਦਾਂ ਦੀ ਨਿਲਾਮੀ ਸ਼ੁਰੂ ਕੀਤੀ ਹੈ। ਇਸ ਮੁਹਿੰਮ ਦੇ ਹਿੱਸੇ ਵਜੋਂ, ਪਹਿਲੇ ਪੜਾਅ ਵਿੱਚ 14 ਜਾਇਦਾਦਾਂ ਦੀ ਨਿਲਾਮੀ ਕੀਤੀ ਜਾ ਰਹੀ ਹੈ। ਸ੍ਰੀ ਮੁਕਤਸਰ ਸਾਹਿਬ ਅਤੇ ਮਾਨਸਾ ਜ਼ਿਲ੍ਹਿਆਂ ਵਿੱਚ ਜਾਇਦਾਦਾਂ ਨੂੰ ਪਹਿਲੇ ਪੜਾਅ ਵਿੱਚ ਨਿਲਾਮੀ ਲਈ ਰੱਖਿਆ ਗਿਆ ਹੈ। ਇਨ੍ਹਾਂ ਵਿਚੋਂ 06 ਜਾਇਦਾਦਾ ਦੀ ਨਿਲਾਮੀ ਦਫਤਰ ਸਹਾਇਕ ਕਮਿਸਨਰ (ਆਬਕਾਰੀ), ਬਠਿੰਡ...
ਸੇਵਾ ਸਦਨ ਵਿਚ ਹਫਤਾਵਾਰੀ ਲੱਗ ਰਹੇ ਜਨਤਾ ਦਰਬਾਰ ਵਿੱਚ ਹੋ ਰਿਹਾ ਸਮੱਸਿਆਵਾ ਦਾ ਨਿਪਟਾਰਾ

ਸੇਵਾ ਸਦਨ ਵਿਚ ਹਫਤਾਵਾਰੀ ਲੱਗ ਰਹੇ ਜਨਤਾ ਦਰਬਾਰ ਵਿੱਚ ਹੋ ਰਿਹਾ ਸਮੱਸਿਆਵਾ ਦਾ ਨਿਪਟਾਰਾ

Local
ਨੰਗਲ 24 ਅਗਸਤ () ਪੰਜਾਬ ਦੇ ਸਿੱਖਿਆ ਅਤੇ ਸੂਚਨਾ ਤੇ ਲੋਕ ਸੰਪਰਕ ਮੰਤਰੀ ਸ.ਹਰਜੋਤ ਸਿੰਘ ਬੈਂਸ ਨੇ ਸਾਢੇ ਤਿੰਨ ਸਾਲਾ ਪਹਿਲਾ ਸੁਰੂ ਕੀਤੇ ਜਨਤਾ ਦਰਬਾਰ ਵਿੱਚ ਲਗਾਤਾਰ ਲੋਕਾਂ ਦੀਆਂ ਮੁਸ਼ਕਿਲਾਂ ਦਾ ਹੱਲ ਕੀਤਾ ਜਾ ਰਿਹਾ ਹੈ। ਐਤਵਾਰ ਨੂੰ ਸੇਵਾ ਸਦਨ ਨੰਗਲ 2 ਆਰ.ਵੀ.ਆਰ ਵਿੱਚ ਸਵੇਰੇ 7 ਵਜੇ ਤੋ ਹੀ ਹਲਕੇ ਦੇ ਲੋਕ ਪੰਚਾਇਤਾਂ, ਧਾਰਮਿਕ, ਸਮਾਜਿਕ ਸੰਗਠਨ ਤੇ ਆਗੂ ਵੱਡੀ ਗਿਣਤੀ ਵਿਚ ਪਹੁੰਚ ਜਾਂਦੇ ਹਨ, ਜਿੱਥੇ ਉਨ੍ਹਾਂ ਦੀਆਂ ਸਮੱਸਿਆਵਾਂ ਦਾ ਮੌਕੇ ਤੇ ਹੀ ਢੁਕਵਾ ਹੱਲ ਕੀਤਾ ਜਾ ਰਿਹਾ ਹੈ।     ਹਰਜੋਤ ਬੈਂਸ ਕੈਬਨਿਟ ਮੰਤਰੀ ਨੇ ਆਪਣੇ ਵਿਧਾਨ ਸਭਾ ਹਲਕੇ ਵਿੱਚ ਬਤੌਰ ਵਿਧਾਇਕ ਸੁਰੂ ਕੀਤੇ ਪ੍ਰੋਗਰਾਮ ਸਾਡਾ.ਐਮ.ਐਲ.ਏ.ਸਾਡੇ.ਵਿੱਚ ਨੂੰ ਪਿੰਡਾਂ ਦੀਆਂ ਸੱਥਾਂ ਵਿੱਚ ਹੁਣ ਤੱਕ ਜਾਰੀ ਰੱਖਿਆ ਹੋਇਆ ਹੈ। ਉਨ੍ਹਾਂ ਵੱਲੋਂ ਸੈਂਕੜੇ ਪਿੰਡਾਂ ਵਿੱਚ ਸਰਕਾਰ ਤੁਹਾਡੇ ਦੁਆਰ ਅਤੇ ਜਨ ਸੁਣਵਾਈ ਕੈਂਪ ਲਗਾ ਕੇ ਸਰਕਾਰ ਦੀਆਂ ਲੋਕ ਪੱਖੀ ਤੇ ਭਲਾਈ ਸਕੀਮਾਂ ਦਾ ਲਾਭ ਲੋਕਾਂ ਤੱਕ ਪਹੁੰਚਾਉਣ ਦਾ ਉਪਰਾਲਾ ਕੀਤਾ ਹੈ। ਉਨ੍ਹਾਂ ਵੱਲੋਂ ਇਨ੍ਹਾਂ ਕੈਂਪਾਂ ਵਿੱਚ ਸਰਕਾਰ ਦੇ ਵੱਖ ਵੱਖ ਵਿਭ...