Sunday, November 9Malwa News
Shadow

Local

ਕੈਬਨਿਟ ਮੰਤਰੀ ਹਰਪਾਲ ਸਿੰਘ ਚੀਮਾ ਨੇ ਪਿੰਡ ਰਾਮਗੜ੍ਹ ਜਵੰਧਾ ਵਿਖੇ ਕਰੀਬ 04.38 ਕਰੋੜ ਰੁਪਏ ਦੀ ਲਾਗਤ ਵਾਲੇ ਵਿਕਾਸ ਕਾਰਜਾਂ ਦੇ ਕੰਮ ਸ਼ੁਰੂ ਕਰਵਾਏ

ਕੈਬਨਿਟ ਮੰਤਰੀ ਹਰਪਾਲ ਸਿੰਘ ਚੀਮਾ ਨੇ ਪਿੰਡ ਰਾਮਗੜ੍ਹ ਜਵੰਧਾ ਵਿਖੇ ਕਰੀਬ 04.38 ਕਰੋੜ ਰੁਪਏ ਦੀ ਲਾਗਤ ਵਾਲੇ ਵਿਕਾਸ ਕਾਰਜਾਂ ਦੇ ਕੰਮ ਸ਼ੁਰੂ ਕਰਵਾਏ

Local
ਦਿੜ੍ਹਬਾ/ਸੁਨਾਮ, 23 ਅਗਸਤ ਕੈਬਨਿਟ ਮੰਤਰੀ ਹਰਪਾਲ ਸਿੰਘ ਚੀਮਾ ਨੇ ਅੱਜ ਹਲਕਾ ਦਿੜ੍ਹਬਾ ਦੇ ਪਿੰਡ ਪਿੰਡ ਰਾਮਗੜ੍ਹ ਜਵੰਧਾ ਵਿਖੇ 04,38,23,895 ਰੁਪਏ ਦੇ ਵੱਖੋ ਵੱਖ ਵਿਕਾਸ ਕਾਰਜਾਂ ਦੀ ਸ਼ੁਰੂਆਤ ਕਰਵਾਈ। ਇਹਨਾਂ ਵਿਕਾਸ ਕਾਰਜਾਂ ਤਹਿਤ ਪਿੰਡ ਦੀ ਕੱਚੀ ਫਿਰਨੀ ਤੋਂ ਪੱਕੀ ਸੜਕ ਲਈ 62 ਲੱਖ ਰੁਪਏ, ਪਿੰਡ ਦੀਆਂ ਸੜਕਾਂ ਜੋ ਸੁਨਾਮ ਅਤੇ ਲਹਿਰਾ ਅਤੇ ਕੌਹਰੀਆਂ ਰੋਡ ਨੂੰ ਜੋੜਦੀਆਂ ਹਨ ਲਈ 66 ਲੱਖ ਰੁਪਏ ਭਾਵ 01 ਕਰੋੜ 28 ਲੱਖ ਰੁਪਏ, ਸਰਕਾਰੀ ਹਾਈ ਸਕੂਲ ਦੇ ਵੱਖ-ਵੱਖ ਕੰਮਾ ਲਈ 19,07,895 ਰੁਪਏ, ਸੁਨਾਮ ਅਤੇ ਲਹਿਰਾ ਰੋਡ ਤੋਂ ਛੱਪੜ ਤੱਕ ਸੀਵਰੇਜ ਲਈ 37,50,000 ਰੁਪਏ, ਛੱਪੜ ਤੋਂ ਲੈ ਕੇ ਛਾਜਲੀ ਪਹੀ ਤੱਕ ਡਰੇਨ ਨੂੰ ਜੋੜਦੇ ਸੀਵਰੇਜ ਲਈ 12 ਲੱਖ ਰੁਪਏ, ਨਹਿਰੀ ਪਾਈਪ ਲਾਈਨ ਲਈ 22.66 ਲੱਖ ਰੁਪਏ, ਪਿੰਡ ਰਾਮਗੜ੍ਹ ਜਵੰਧੇ ਤੋਂ ਪਿੰਡ ਛਾਜਲੀ ਤੱਕ ਕੱਚੇ ਪਹੇ ਨੂੰ ਨਵੀਂ ਸੜਕ ਬਣਾਉਣ ਲਈ 02 ਕਰੋੜ 19 ਲੱਖ ਰੁਪਏ ਦੀ ਲਾਗਤ ਵਾਲੇ ਵਿਕਾਸ ਕਾਰਜਾਂ ਦੇ ਕੰਮ ਸ਼ੁਰੂ ਕਰਵਾਏ ਗਏ। ਇਸ ਮੌਕੇ ਕੈਬਨਿਟ ਮੰਤਰੀ ਨੇ ਸੀਵਰੇਜ ਲਈ 21 ਲੱਖ ਰੁਪਏ ਹੋਰ ਦੇਣ ਦਾ ਐਲਾਨ ਵੀ ਕੀਤਾ। ਇਸ ਮੌਕੇ ਕੈਬਨਿਟ ਮੰਤਰੀ ਨੇ ...
ਸਿਹਤ ਮੰਤਰੀ ਅਤੇ ਖੇਤੀਬਾੜੀ ਮੰਤਰੀ ਵੱਲੋਂ ਫਾਜ਼ਿਲਕਾ ਜ਼ਿਲ੍ਹੇ ਵਿੱਚ ਹੜ ਪ੍ਰਬੰਧਾਂ ਦੀ ਸਮੀਖਿਆ ਬੈਠਕ

ਸਿਹਤ ਮੰਤਰੀ ਅਤੇ ਖੇਤੀਬਾੜੀ ਮੰਤਰੀ ਵੱਲੋਂ ਫਾਜ਼ਿਲਕਾ ਜ਼ਿਲ੍ਹੇ ਵਿੱਚ ਹੜ ਪ੍ਰਬੰਧਾਂ ਦੀ ਸਮੀਖਿਆ ਬੈਠਕ

Local
ਫਾਜ਼ਿਲਕਾ, 23 ਅਗਸਤ ਪੰਜਾਬ ਦੇ ਸਿਹਤ ਮੰਤਰੀ ਡਾ ਬਲਬੀਰ ਸਿੰਘ ਅਤੇ ਖੇਤੀਬਾੜੀ ਮੰਤਰੀ ਸ ਗੁਰਮੀਤ ਸਿੰਘ ਖੁਡੀਆਂ ਨੇ ਅੱਜ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿਖੇ ਫਾਜ਼ਿਲਕਾ ਜ਼ਿਲ੍ਹੇ ਵਿੱਚ ਹੜ੍ਹ  ਰਾਹਤ ਪ੍ਰਬੰਧਾਂ ਦੀ ਸਮੀਖਿਆ ਲਈ ਅਧਿਕਾਰੀਆਂ ਨਾਲ ਬੈਠਕ ਕੀਤੀ। ਇਸ ਮੌਕੇ ਦੋਹਾਂ ਮੰਤਰੀਆਂ ਨੇ ਆਖਿਆ ਕਿ ਮੁੱਖ ਮੰਤਰੀ ਸ  ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਹੜਾਂ ਤੋਂ ਪੀੜਿਤ ਲੋਕਾਂ ਨੂੰ ਫੌਰੀ ਮਦਦ ਮੁਹਈਆ ਕਰਵਾਉਣ ਦੇ ਨਾਲ ਨਾਲ ਇਹ ਵੀ ਯਕੀਨੀ ਬਣਾਏਗੀ ਕਿ ਇਸ ਸਮੱਸਿਆ ਦਾ ਸਥਾਈ ਹੱਲ ਹੋਵੇ ।ਇਸ ਮੌਕੇ ਸਿਹਤ ਮੰਤਰੀ ਡਾ ਬਲਵੀਰ ਸਿੰਘ ਨੇ ਦੱਸਿਆ ਕਿ ਸਿਹਤ ਵਿਭਾਗ ਵੱਲੋਂ ਰਾਜ ਵਿੱਚ 323 ਮੋਬਾਈਲ ਮੈਡੀਕਲ ਟੀਮਾਂ, 450 ਰੈਪੀਡ ਰਿਸਪਾਂਸ ਟੀਮਾਂ ਅਤੇ 170 ਐਮਬੂਲੈਂਸ ਸਕੀਮਾਂ ਹੜ ਪ੍ਰਭਾਵਿਤ ਖੇਤਰਾਂ ਵਿੱਚ ਤਾਇਨਾਤ ਕੀਤੀਆਂ ਗਈਆਂ ਹਨ, ਇਸ ਤੋਂ ਬਿਨਾਂ ਪ੍ਰਭਾਵਿਤ ਖੇਤਰਾਂ ਦੇ ਹਸਪਤਾਲਾਂ ਵਿੱਚ ਹੜਾਂ ਤੋਂ ਪੀੜਤਾਂ ਲਈ ਵਿਸ਼ੇਸ਼ ਵਾਰਡ ਵੀ ਬਣਾਏ ਗਏ ਹਨ ਅਤੇ ਖਾਸ ਕਰਕੇ ਗਰਭਵਤੀ ਔਰਤਾਂ ਦੇ ਸੁਰੱਖਿਤ ਜਨੇਪੇ ਨੂੰ ਯਕੀਨੀ ਬਣਾਉਣ ਲਈ ਵੀ ਸਿਹਤ ਵਿਭਾਗ ਉਪਰਾਲੇ ਕਰ ਰਿਹਾ ਹੈ। ...
ਵੋਟ ਚੋਰੀ ਕਰਨ ਵਾਲੀ ਭਾਜਪਾ ਸਰਕਾਰ ਹੁਣ ਪੰਜਾਬੀਆਂ ਦਾ ਰਾਸ਼ਨ ਚੋਰੀ ਕਰਨ ਨੂੰ ਤਿਆਰ ਹੋਈ-ਡਾ: ਬਲਬੀਰ ਸਿੰਘ

ਵੋਟ ਚੋਰੀ ਕਰਨ ਵਾਲੀ ਭਾਜਪਾ ਸਰਕਾਰ ਹੁਣ ਪੰਜਾਬੀਆਂ ਦਾ ਰਾਸ਼ਨ ਚੋਰੀ ਕਰਨ ਨੂੰ ਤਿਆਰ ਹੋਈ-ਡਾ: ਬਲਬੀਰ ਸਿੰਘ

Local
ਫਾਜ਼ਿਲਕਾ, 23 ਅਗਸਤ ਪੰਜਾਬ ਦੇ ਸਿਹਤ ਮੰਤਰੀ ਡਾ: ਬਲਬੀਰ ਸਿੰਘ ਨੇ ਕੇਂਦਰ ਦੀ ਭਾਜਪਾ ਸਰਕਾਰ ਵੱਲੋਂ ਪੰਜਾਬ ਦੇ ਗਰੀਬ ਲੋਕਾਂ ਨੂੰ ਮਿਲਣ ਵਾਲੇ ਰਾਸ਼ਨ ਤੇ ਡਾਕਾ ਮਾਰਨ ਦੀ ਯੋਜਨਾ ਦੀ ਸਖ਼ਤ ਨਿਖੇਧੀ ਕਰਦਿਆਂ ਕਿਹਾ ਹੈ ਕਿ ਮੁੱਖ ਮੰਤਰੀ ਸ: ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਆਪਣੇ ਲੋਕਾਂ ਨਾਲ ਡੱਟ ਕੇ ਖੜ੍ਹੀ ਹੈ ਅਤੇ ਕਿਸੇ ਵੀ ਹਾਲਤ ਵਿਚ ਕੇਂਦਰ ਸਰਕਾਰ ਦੇ ਮਨਸੂਬੇ ਕਾਮਯਾਬ ਨਹੀਂ ਹੋਣ ਦਿੱਤੇ ਜਾਣਗੇ।ਸਿਹਤ ਮੰਤਰੀ ਨੇ ਕਿਹਾ ਕਿ ਕੇਂਦਰ ਸਰਕਾਰ ਪੰਜਾਬ ਦੇ 32 ਲੱਖ ਲੋਕਾਂ ਦਾ ਰਾਸ਼ਨ ਬੰਦ ਕਰਨਾ ਚਾਹੁੰਦੀ ਹੈ। ਉਨ੍ਹਾਂ ਨੇ ਕਿਹਾ ਕਿ ਪਹਿਲਾਂ ਇਹ ਸਰਕਾਰ ਵੋਟ ਚੋਰੀ ਕਰ ਰਹੀ ਸੀ। ਫਿਰ ਪੰਜਾਬ ਦੇ ਪਾਣੀਆਂ ਨੂੰ ਚੋਰੀ ਕਰਨਾ ਚਾਹੁੰਦੀ ਸੀ। ਪੰਜਾਬ ਦੇ ਲੋਕਾਂ ਦਾ ਨਿੱਜੀ ਡਾਟਾ ਇਹ ਚੋਰੀ ਕਰ ਰਹੇ ਹਨ ਅਤੇ ਹੁਣ ਪੰਜਾਬ ਦੇ ਗਰੀਬ ਲੋਕਾਂ ਦਾ ਰਾਸ਼ਨ ਚੋਰੀ ਕਰਨ ਦੀ ਯੋਜਨਾ ਕੇਂਦਰ ਦੀ ਭਾਜਪਾ ਸਰਕਾਰ ਬਣਾ ਰਹੀ ਹੈ।  ਉਨ੍ਹਾਂ ਕਿਹਾ ਕਿ ਕੇਂਦਰ ਸਰਕਾਰ ਵੱਲੋਂ ਕੇ.ਵਾਈ.ਸੀ. ਦੀ ਰਜਿਸਟ੍ਰੇਸ਼ਨ ਨਾ ਹੋਣ ਬਹਾਨਾ ਬਣਾ ਕੇ ਜੁਲਾਈ ਮਹੀਨੇ ਵਿੱਚ 23 ਲੱਖ ਲੋਕਾਂ ਦਾ ਮੁਫ਼ਤ ਰਾਸ਼ਨ ਬੰਦ ਕਰ...
‘ਚੇਤਨਾ’ ਪ੍ਰਾਜੈਕਟ ਤਹਿਤ ਮੁੱਢਲੀ ਸਹਾਇਤਾ ਟ੍ਰੇਨਿੰਗ ਕਲਾਸ ਦੀ ਸ਼ੁਰੂਆਤ

‘ਚੇਤਨਾ’ ਪ੍ਰਾਜੈਕਟ ਤਹਿਤ ਮੁੱਢਲੀ ਸਹਾਇਤਾ ਟ੍ਰੇਨਿੰਗ ਕਲਾਸ ਦੀ ਸ਼ੁਰੂਆਤ

Local
ਜਲੰਧਰ, 23 ਅਗਸਤ : ਡਿਪਟੀ ਕਮਿਸ਼ਨਰ ਡਾ. ਹਿਮਾਂਸ਼ੂ ਅਗਰਵਾਲ ਦੀ ਰਹਿਨੁਮਾਈ ਹੇਠ ਜ਼ਿਲ੍ਹਾ ਰੈੱਡ ਕਰਾਸ ਸੁਸਾਇਟੀ ਵੱਲੋਂ ‘ਚੇਤਨਾ’ ਪ੍ਰਾਜੈਕਟ ਤਹਿਤ ਮੁੱਢਲੀ ਸਹਾਇਤਾ ਟ੍ਰੇਨਿੰਗ ਕਲਾਸ ਦੀ ਸ਼ੁਰੂਆਤ ਕੀਤੀ ਗਈ। ਜ਼ਿਲ੍ਹਾ ਰੈੱਡ ਕਰਾਸ ਭਵਨ ਵਿਖੇ ਸ਼ੁਰੂ ਹੋਈ ਇਸ ਟ੍ਰੇਨਿੰਗ ਦਾ ਉਦਘਾਟਨ ਸਹਾਇਕ ਕਮਿਸ਼ਨਰ (ਜ) ਰੋਹਿਤ ਜਿੰਦਲ ਵੱਲੋਂ ਕੀਤਾ ਗਿਆ। ਮੁੱਖ ਮਹਿਮਾਨ ਨੇ ਸਿਖਿਆਰਥੀਆਂ ਨੂੰ ਬਹੁਤ ਧਿਆਨ ਨਾਲ ਟ੍ਰੇਨਿੰਗ ਪ੍ਰਾਪਤ ਕਰਨ ਲਈ ਪ੍ਰੇਰਿਤ ਕੀਤਾ ਤਾਂ ਜੋ ਉਹ ਕਿਸੇ ਅਣਸੁਖਾਵੀਂ ਘਟਨਾ, ਕੁਦਰਤੀ ਆਫ਼ਤ ਆਦਿ ਵਿੱਚ ਜ਼ਖ਼ਮੀ ਹੋਏ ਵਿਅਕਤੀ ਦੀ ਮਦਦ ਕਰ ਸਕਣ। ਇਸ ਤੋਂ ਪਹਿਲਾਂ ਜ਼ਿਲ੍ਹਾ ਰੈੱਡ ਕਰਾਸ ਸੁਸਾਇਟੀ ਦੇ ਸਕੱਤਰ ਡਾ. ਸੁਰਜੀਤ ਲਾਲ ਵੱਲੋਂ ਮੁੱਖ ਮਹਿਮਾਨ ਦਾ ਰੈੱਡ ਕਰਾਸ ਭਵਨ ਪਹੁੰਚਣ ’ਤੇ ਸਵਾਗਤ ਕੀਤਾ ਗਿਆ। ਲੈਕਚਰਾਰ ਸੁਨੀਤਾ ਰਾਣੀ ਵੱਲੋਂ ਇਸ ਫ਼ਸਟ ਏਡ ਟ੍ਰੇਨਿੰਗ ਕਲਾਸ ਵਿੱਚ ਹਾਦਸੇ ਅਤੇ ਕੁਦਰਤੀ ਆਫ਼ਤਾਂ ਦੌਰਾਨ ਮਨੁੱਖੀ ਜਾਨਾਂ ਬਚਾਉਣ ਬਾਰੇ ਵਿਸਥਾਰ ਨਾਲ ਜਾਣਕਾਰੀ ਦਿੱਤੀ। ਇਸ ਮੌਕੇ ਲੇਖਾਕਾਰ ਨੇਕ ਰਾਮ, ਰੈੱਡ ਕਰਾਸ ਸੁਸਾਇਟੀ ਜਲੰਧਰ ਦਾ ਸਮੂਹ ਸਟਾਫ ਅਤੇ ਸਿਖਿਆਰਥੀ ਵੀ ਮੌਜੂਦ ਸਨ।...
ਡਿਪਟੀ ਕਮਿਸ਼ਨਰ ਨੇ ਰੈੱਡ ਕਰਾਸ ਵੱਲੋਂ ਖਰੀਦੀ ਨਵੀਂ ਐਂਬੂਲੈਂਸ ਨੂੰ ਹਰੀ ਝੰਡੀ ਦੇ ਕੇ ਕੀਤਾ ਰਵਾਨਾ

ਡਿਪਟੀ ਕਮਿਸ਼ਨਰ ਨੇ ਰੈੱਡ ਕਰਾਸ ਵੱਲੋਂ ਖਰੀਦੀ ਨਵੀਂ ਐਂਬੂਲੈਂਸ ਨੂੰ ਹਰੀ ਝੰਡੀ ਦੇ ਕੇ ਕੀਤਾ ਰਵਾਨਾ

Local
ਪਟਿਆਲਾ, 22 ਅਗਸਤ:             ਪਟਿਆਲਾ ਵਾਸੀਆਂ ਨੂੰ ਹੋਰ ਬਿਹਤਰ ਸਿਹਤ ਸੇਵਾਵਾਂ ਪ੍ਰਦਾਨ ਕਰਨ ਦੇ ਮਕਸਦ ਨਾਲ ਰੈੱਡ ਕਰਾਸ ਪਟਿਆਲਾ ਵੱਲੋਂ 15 ਲੱਖ ਰੁਪਏ ਦੀ ਲਾਗਤ ਨਾਲ ਖ਼ਰੀਦੀ ਨਵੀਂ ਏ.ਸੀ. ਐਂਬੂਲੈਂਸ ਨੂੰ ਅੱਜ ਡਿਪਟੀ ਕਮਿਸ਼ਨਰ -ਕਮ- ਪ੍ਰਧਾਨ ਜ਼ਿਲ੍ਹਾ ਰੈੱਡ ਕਰਾਸ ਸੁਸਾਇਟੀ ਡਾ. ਪ੍ਰੀਤੀ ਯਾਦਵ ਨੇ ਹਰੀ ਝੰਡੀ ਦੇ ਕੇ ਰਵਾਨਾ ਕੀਤਾ। ਇਸ ਮੌਕੇ ਐਸ.ਡੀ.ਐਮ ਦੁਧਨਸਾਧਾਂ ਕਿਰਪਾਲਵੀਰ ਸਿੰਘ ਤੇ ਸਕੱਤਰ ਰੈੱਡ ਕਰਾਸ ਡਾ. ਪ੍ਰਿਤਪਾਲ ਸਿੰਘ ਸਿੱਧੂ ਵੀ ਮੌਜੂਦ ਸਨ।         ...
ਅਣਅਧਿਕਾਰਤ ਕਲੋਨੀਆਂ ਵਿਰੁੱਧ ਜ਼ਿਲ੍ਹਾ ਪ੍ਰਸ਼ਾਸਨ ਦੀ ਸਖ਼ਤ ਕਾਰਵਾਈ

ਅਣਅਧਿਕਾਰਤ ਕਲੋਨੀਆਂ ਵਿਰੁੱਧ ਜ਼ਿਲ੍ਹਾ ਪ੍ਰਸ਼ਾਸਨ ਦੀ ਸਖ਼ਤ ਕਾਰਵਾਈ

Local
ਹੁਸ਼ਿਆਰਪੁਰ, 22 ਅਗਸਤ:        ਵਧੀਕ ਡਿਪਟੀ ਕਮਿਸ਼ਨਰ (ਜ) ਅਮਰਬੀਰ ਕੌਰ ਭੁੱਲਰ ਦੇ ਨਿਰਦੇਸ਼ਾਂ 'ਤੇ ਜ਼ਿਲ੍ਹਾ ਟਾਊਨ ਪਲੈਨਰ ਦਫ਼ਤਰ, ਹੁਸ਼ਿਆਰਪੁਰ ਦੀ ਟੀਮ ਨੇ ਨਗਰ ਨਿਗਮ ਦੀ ਹੱਦ ਤੋਂ ਬਾਹਰ ਸਥਿਤ ਪੰਜ ਅਣਅਧਿਕਾਰਤ ਕਲੋਨੀਆਂ ਨੂੰ ਢਾਹ ਕੇ ਕਾਰਵਾਈ ਕੀਤੀ। ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਜ਼ਿਲ੍ਹਾ ਟਾਊਨ ਪਲਾਨਰ ਸੰਜੇ ਕੁਮਾਰ ਨੇ ਦੱਸਿਆ ਕਿ 20 ਅਗਸਤ ਨੂੰ ਡਿਊਟੀ ਮੈਜਿਸਟ੍ਰੇਟ ਅਤੇ ਪੁਲਿਸ ਫੋਰਸ ਦੀ ਮੌਜੂਦਗੀ ਵਿਚ ਪਿੰਡ ਗਾਲੜੀਆਂ ਤਹਿਸੀਲ ਮੁਕੇਰੀਆਂ, ਪਿੰਡ ਜ਼ਾਹਿਦਪੁਰ ਅਵਾਣਾ ਤਹਿਸੀਲ ਮੁਕੇਰੀਆਂ, ਪਿੰਡ ਨੰਗਲ ਬਿਹਾਲਾ ਸਬ-ਤਹਿਸੀਲ ਹਾਜੀਪੁਰ, ਪਿੰਡ ਬੇਗਪੁਰ ਕਮਲੂਹ ਸਬ-ਤਹਿਸੀਲ ਹਾਜੀਪੁਰ ਅਤੇ ਪਿੰਡ ਹਰਿਆਣਾ ਤਹਿਸੀਲ ਹੁਸ਼ਿਆਰਪੁਰ ਵਿਚ ਵਿਕਸੂਤ ਪੰਜ ਅਣਅਧਿਕਾਰਤ ਕਲੋਨੀਆਂ ਨੂੰ ਢਾਹ ਦਿੱਤਾ ਗਿਆ। ਉਨ੍ਹਾਂ ਕਿਹਾ ਕਿ ਅਣਅਧਿਕਾਰਤ ਕਲੋਨੀਆਂ ਵਿਰੁੱਧ ਇਹ ਮੁਹਿੰਮ ਭਵਿੱਖ ਵਿਚ ਵੀ ਜਾਰੀ ਰਹੇਗੀ। ਨਾਲ ਹੀ ਆਮ ਲੋਕਾਂ ਨੂੰ ਚਿਤਾਵਨੀ ਦਿੱਤੀ ਗਈ ਹੈ ਕਿ ਉਹ ਅਜਿਹੀਆਂ ਗੈਰ-ਕਾਨੂੰਨੀ ਕਲੋਨੀਆਂ ਵਿਚ ਪਲਾਟ ਨਾ ਖਰੀਦਣ, ਤਾਂ ਜੋ ਉਨ੍ਹਾਂ ਦਾ ਪੈਸਾ ਨਾ ਗਵਾਚ ਜਾਵੇ ਅਤੇ ਭਵਿੱਖ ਵਿਚ ਕਿਸੇ ਵੀ ਤਰ੍ਹਾਂ ਦੀ ਮੁਸ...
ਜਮੀਨ ਦੀ ਉਪਜਾਊ ਸ਼ਕਤੀ ਬਣਾਏ ਰੱਖਣ ਲਈ ਫਸਲਾਂ ਦੀ ਰਹਿੰਦ-ਖੂੰਹਦ ਨੂੰ ਅੱਗ ਨਾ ਲਗਾਈ ਜਾਵੇ : ਕੈਬਨਿਟ ਮੰਤਰੀ ਸ. ਲਾਲਜੀਤ ਸਿੰਘ ਭੁੱਲਰ

ਜਮੀਨ ਦੀ ਉਪਜਾਊ ਸ਼ਕਤੀ ਬਣਾਏ ਰੱਖਣ ਲਈ ਫਸਲਾਂ ਦੀ ਰਹਿੰਦ-ਖੂੰਹਦ ਨੂੰ ਅੱਗ ਨਾ ਲਗਾਈ ਜਾਵੇ : ਕੈਬਨਿਟ ਮੰਤਰੀ ਸ. ਲਾਲਜੀਤ ਸਿੰਘ ਭੁੱਲਰ

Local
ਤਰਨ ਤਾਰਨ, 22 ਅਗਸਤ ਖੇਤੀਬਾੜੀ ਅਤੇ ਕਿਸਾਨ ਭਲਾਈ ਵਿਭਾਗ ਬਲਾਕ ,ਪੱਟੀ ਦੁਆਰਾ ਕੀਤੀ ਜਾ ਰਹੀ ਮਸ਼ੀਨਰੀ ਵੈਰੀਫਿਕੇਸ਼ਨ ਦੌਰਾਨ ਵਿਸ਼ੇਸ਼ ਤੌਰ ਤੇ ਪਹੁੰਚੇ ਕੈਬਨਿਟ ਮੰਤਰੀ ਸ. ਲਾਲਜੀਤ ਸਿੰਘ ਭੁੱਲਰ ਨੇ ਲਾਭਪਾਤਰੀ ਕਿਸਾਨਾਂ ਨੂੰ ਸ਼ੁੱਭ ਇਛਾਵਾਂ ਦਿੰਦਿਆਂ ਕਿਹਾ ਕਿ ਉਹ ਮਿੱਟੀ ਦੀ ਉਪਜਾਊ ਸ਼ਕਤੀ ਬਣਾਈ ਰੱਖਣ ਲਈ ਆਪਣੇ ਖੇਤਾਂ ਦੇ ਨਾਲ-ਨਾਲ ਇਲਾਕੇ ਦੇ ਕਿਸਾਨਾਂ ਦੀ ਵੀ ਮੱਦਦ ਕਰਨ। ਉਹਨਾਂ ਕਿਹਾ ਕਿ ਜ਼ਮੀਨ ਦੇ ਪਾਣੀ ਦੇ ਡਿੱਗ ਰਹੇ ਪੱਧਰ ਨੂੰ ਠੱਲ ਪਾਉਣ ਲਈ ਭਗਵੰਤ ਮਾਨ ਸਰਕਾਰ ਹਰ ਖੇਤ ਤੱਕ ਨਹਿਰੀ ਪਾਣੀ ਪਹੁੰਚਾਉਣ ਲਈ ਹਰ ਸੰਭਵ ਯਤਨ ਕਰ ਰਹੀ ਹੈ। ਉਨ੍ਹਾਂ ਕਿਹਾ ਕਿ ਨਾਲ ਨਾਲ ਪਾਣੀ ਦੀ ਬੱਚਤ ਅਤੇ ਰਿਚਾਰਜਿੰਗ ਲਈ ਝੋਨੇ, ਬਾਸਮਤੀ ਦੀ ਸਿੱਧੀ ਬਿਜਾਈ ਕਰਨ ਵਾਲੇ ਉੱਦਮੀ ਕਿਸਾਨਾਂ ਨੂੰ ਪ੍ਰੋਤਸਾਹਨ ਰਾਸ਼ੀ 1500 ਰੁਪਏ ਪ੍ਰਤੀ ਏਕੜ ਦਿੱਤੀ ਜਾ ਰਹੀ। ਜਿਸ ਤਹਿਤ ਜ਼ਿਲ੍ਹਾ ਤਰਨ ਤਾਰਨ ਵਿੱਚ ਸਾਲ 2023-24 ਦੌਰਾਨ ਜਿੱਥੇ 45 ਲੱਖ ਤੋਂ ਵੱਧ ਦੀ ਰਕਮ ਸਿੱਧੀ ਖਾਤਿਆਂ ਵਿੱਚ ਟਰਾਂਸਫਰ ਕੀਤੀ ਗਈ, ਉੱਥੇ ਇਸ ਵਾਰ ਸਿੱਧੀ ਬਿਜਾਈ ਅਪਣਾਉਣ ਵਾਲੇ ਕ...
ਹਰ ਸ਼ੁੱਕਰਵਾਰ, ਡੇਂਗੂ ਤੇ ਵਾਰ” ਮੁਹਿੰਮ ਅਧੀਨ ਵੱਖ-ਵੱਖ ਸਰਕਾਰੀ ਸੰਸਥਾਵਾਂ ਵਿਚ ਡੇਂਗੂ ਵਿਰੋਧੀ ਅਤੇ ਜਾਗਰੂਕਤਾ ਗਤੀਵਿਧੀਆਂ ਕੀਤੀਆਂ

ਹਰ ਸ਼ੁੱਕਰਵਾਰ, ਡੇਂਗੂ ਤੇ ਵਾਰ” ਮੁਹਿੰਮ ਅਧੀਨ ਵੱਖ-ਵੱਖ ਸਰਕਾਰੀ ਸੰਸਥਾਵਾਂ ਵਿਚ ਡੇਂਗੂ ਵਿਰੋਧੀ ਅਤੇ ਜਾਗਰੂਕਤਾ ਗਤੀਵਿਧੀਆਂ ਕੀਤੀਆਂ

Local
ਫਾਜ਼ਿਲਕਾ 22 ਅਗਸਤਪੰਜਾਬ ਸਰਕਾਰ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਡਾਕਟਰ ਰਾਜ ਕੁਮਾਰ ਸਿਵਲ ਸਰਜਨ ਫਾਜ਼ਿਲਕਾ ਦੀ ਉਚੇਚੀ ਨਿਗਰਾਨੀ ਵਿੱਚ ਡਾਕਟਰ ਰੋਹਿਤ ਗੋਇਲ ਸਹਾਇਕ ਸਿਵਲ ਸਰਜਨ ਅਤੇ ਡਾਕਟਰ ਸੁਨੀਤਾ ਕੰਬੋਜ਼ ਜਿਲ੍ਹਾ ਐਪੀਡੀਮੋਲੋਜਿਸਟ ਦੀ ਦੇਖ ਰੇਖ ਵਿੱਚ  "ਹਰ ਸ਼ੁੱਕਰਵਾਰ, ਡੇਂਗੂ ਤੇ ਵਾਰ" ਮੁਹਿੰਮ ਅਧੀਨ ਡੀ ਸੀ ਦਫਤਰ, ਐਸ ਡੀ ਐਮ ਦਫ਼ਤਰ, ਜਿਲ੍ਹਾ ਖ਼ਜ਼ਾਨਾ ਅਫ਼ਸਰ, ਬੈਂਕ, ਬੀ ਡੀ ਪੀ ਓ ਦਫਤਰ,, ਫਾਇਰ ਬ੍ਰਿਗੇਡ, ਡਾਕਖਾਨਾ, ਟੈਲੀਫੋਨ ਐਕਸਚੇਂਜ, ਮਾਰਕਿਟ ਕਮੇਟੀ, ਮੰਡੀ ਬੋਰਡ, ਵਣ ਵਿਭਾਗ, ਖੇਤੀਬਾੜੀ ਦਫ਼ਤਰ ਵਿਜੀਲੈਂਸ ਦਫ਼ਤਰ, ਡੀ ਐਸ ਪੀ ਦਫ਼ਤਰ ਪਟਵਾਰ ਖ਼ਾਨਾ, ਤਹਿਸੀਲਦਾਰ ਦਫ਼ਤਰ ਸੁਵਿਧਾ ਕੇਂਦਰ, ਤਹਿਸੀਲ ਕਚਹਿਰੀ, ਐਸ ਐਸ ਪੀ ਦਫ਼ਤਰ ਵਿਖੇ ਡੇਂਗੂ ਵਿਰੋਧੀ ਅਤੇ ਜਾਗਰੂਕਤਾ ਗਤੀਵਿਧੀਆਂ ਕੀਤੀਆਂ ਗਈਆਂ।ਡਾਕਟਰ ਸੁਨੀਤਾ ਕੰਬੋਜ਼ ਜਿਲ੍ਹਾ ਐਪੀਡੀਮੋਲੋਜਿਸਟ ਨੇ ਕਿਹਾ ਕਿ ਜਾਗਰੂਕਤਾ ਅਤੇ ਸਾਵਧਾਨੀਆਂ ਰੱਖ ਕੇ ਹੀ ਡੇਂਗੂ ਦੀ ਬਿਮਾਰੀ ਤੋਂ ਬਚਿਆ ਜਾ ਸਕਦਾ ਹੈ।  ਉਹਨਾਂ ਦੱਸਿਆ ਕਿ ਡੇਂਗੂ ਦੂਸ਼ਿਤ ਏਡੀਜ਼ ਅਜਿਪਟੀ ਮੱਛਰ ਦੇ ਕੱਟਣ ਨਾਲ ਫੈਲਦਾ ਹੈ। ਇਹ ਮੱਛਰ ਸਾਫ਼ ਖੜੇ੍ਹ ਪਾਣੀ ਵਿੱਚ ਪੈਦਾ ਹੁੰਦਾ ਹ...
ਜੈਤੋ ‘ਚ ਹੋਇਆ ਅੰਮ੍ਰਿਤ ਸ਼ਰਮਾਂ ਦੇ ਪਿਤਾ ਜੀ ਪਿਆਰੇ ਲਾਲ ਸ਼ਰਮਾ ਇੰਸਪੈਕਟਰ ਦਾ ਸ਼ਰਧਾਂਜਲੀ ਸਮਾਗਮ

ਜੈਤੋ ‘ਚ ਹੋਇਆ ਅੰਮ੍ਰਿਤ ਸ਼ਰਮਾਂ ਦੇ ਪਿਤਾ ਜੀ ਪਿਆਰੇ ਲਾਲ ਸ਼ਰਮਾ ਇੰਸਪੈਕਟਰ ਦਾ ਸ਼ਰਧਾਂਜਲੀ ਸਮਾਗਮ

Local
ਜੈਤੋ, 21 ਅਗਸਤ : ਸਿਹਤ ਵਿਭਾਗ ਦੇ ਮੀਡੀਆ ਇੰਚਾਰਜ ਅੰਮ੍ਰਿਤ ਸ਼ਰਮਾ ਦੇ ਪਿਤਾ ਪਿਆਰੇ ਲਾਲ ਸ਼ਰਮਾ ਇੰਸਪੈਕਟਰ ਪੀ ਆਰ ਟੀ ਸੀ ਸੇਵਾ ਮੁਕਤ ਦੀ ਅਚਨਚੇਤ ਅਕਾਲ ਚਲਾਣਾ ਕਰ ਜਾਣ ਤੇ ਬਾਬਾ ਜੈਤਿਆਨਾ ਗੁਰਦੁਆਰਾ ਸਾਹਿਬ ਵਿਖੇ ਅੰਤਿਮ ਅਰਦਾਸ ਅਤੇ ਸਹਿਜ ਪਾਠ ਦੇ ਭੋਗ ਪਾਏ ਗਏ। ਇਸ ਮੌਕੇ ਇਲਾਕੇ ਦੀਆਂ ਵੱਖ ਵੱਖ ਧਾਰਮਿਕ ਅਤੇ ਰਾਜਨੀਤਿਕ ਸ਼ਖਸੀਅਤਾਂ ਵੱਲੋਂ ਪਿਆਰ ਲਾਲ ਸ਼ਰਮਾ ਨੂੰ ਸ਼ਰਧਾ ਦੇ ਫੁੱਲ ਭੇਟ ਕੀਤੇ ਗਏ । ਇਸ ਮੌਕੇ ਸਿਹਤ ਵਿਭਾਗ ਦੇ ਅਧਿਕਾਰੀ ਕਰਮਚਾਰੀ ਤੋਂ ਇਲਾਵਾ ਧਾਰਮਿਕ ਸ਼ਖਸੀਅਤਾਂਬਾਬਾ ਗੰਗਾ ਰਾਮ ਵਿਵੇਕ ਆਸ਼ਰਮ ਜਲਾਲਬਾਬਾ ਰਿਸ਼ੀ ਰਾਮ ਵਿਵੇਕ ਆਸ਼ਰਮ ਜੈਤੋ ਅਤੇ ਰਾਜਨੀਤਿਕ ਆਗੂਆਂਭੋਲਾ ਸਿੰਘ ਵਿਰਕ ਚੇਅਰਮੈਨ ਮਾਰਕੀਟ ਕਮੇਟੀ ਬਰਨਾਲਾ ਸਾਬਕਾਪਰਵੀਨ ਸ਼ਰਮਾ ਸੀਨੀਅਰ ਡਿਪਟੀ ਮੇਅਰ ਨਗਰ ਨਿਗਮ ਮੋਗਾ ਇਕਬਾਲ ਭਾਰਤੀ , ਪ੍ਰਕਾਸ਼ ਸਿੰਘ ਭੱਟੀ ਸਾਬਕਾ ਐਮ ਐਲ ਏ ਜਸਵੀਰ ਦਿਓਲ ਸਰਪੰਚ ਖਡੂਰ, ਸਰਜੀਤ ਸਿੰਘ ਸਾਬਕਾ ਸਰਪੰਚ ਦੁਸਾਂਝ, ਕੁਲਬੀਰ ਸਿੰਘ ਢਿੱਲੋਂ ਪੰਜਾਬ ਪ੍ਰਧਾਨ ਪੈਰਾਮੈਡੀਕਲ ਅਤੇ ਜਿਲਾ ਪ੍ਰਧਾਨ ਗੁਰਬਚਨ ਸਿੰਘ, ਕਮਲਜੀਤ ਜੀਤਾ ਫ਼ਿੰਨਲੈਂਡ ਵਾਲੇ , ਡਾਕਟਰ ਰਾਜੇਸ ਅੱਤਰੀ ਸਿਵਲ ਸਰਜਨ ਮੋਗਾ (ਸੇਵ...
ਫਾਜ਼ਿਲਕਾ ਵਿਧਾਇਕ ਨਰਿੰਦਰਪਾਲ ਸਿੰਘ ਸਵਨਾ ਦੇ ਹੜ੍ਹ ਪੀੜਤ ਪਿੰਡ ਦੋਨਾ ਨਾਨਕਾ ਤੇ ਤੇਜਾ ਰੁਹੇਲਾ ਦੇ ਲੋਕਾਂ ਦਾ ਹਾਲ ਚਾਲ ਜਾਣਨ ਪਹੁੰਚੇ

ਫਾਜ਼ਿਲਕਾ ਵਿਧਾਇਕ ਨਰਿੰਦਰਪਾਲ ਸਿੰਘ ਸਵਨਾ ਦੇ ਹੜ੍ਹ ਪੀੜਤ ਪਿੰਡ ਦੋਨਾ ਨਾਨਕਾ ਤੇ ਤੇਜਾ ਰੁਹੇਲਾ ਦੇ ਲੋਕਾਂ ਦਾ ਹਾਲ ਚਾਲ ਜਾਣਨ ਪਹੁੰਚੇ

Local
ਫਾਜ਼ਿਲਕਾ 21 ਅਗਸਤ  ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਸੂਬੇ ਦੇ ਹੜ੍ਹ ਪੀੜ੍ਹਤ ਲੋਕਾਂ ਦੀ ਹਰ ਸੰਭਵ ਮਦਦ ਕਰਨ ਲਈ ਤਿਆਰ ਹੈ। ਇਹ ਪ੍ਰਗਟਾਵਾ ਫਾਜ਼ਿਲਕਾ ਦੇ ਵਿਧਾਇਕ ਸ੍ਰੀ. ਨਰਿੰਦਰਪਾਲ ਸਿੰਘ ਸਵਨਾ ਨੇ ਹਲਕੇ ਦੇ ਪਿੰਡ ਦੋਨਾ ਨਾਨਕਾ ਤੇ ਤੇਜਾ ਰੁਹੇਲਾ ਵਿਖੇ ਪਹੁੰਚ ਕੇ ਹੜ੍ਹ ਪੀੜਤ ਲੋਕਾਂ ਦਾ ਹਾਲ ਚਾਲ ਜਾਣਨ ਅਤੇ ਪਸ਼ੂਆਂ ਲਈ ਹਰਾ ਚਾਰਾ ਵੰਡਣ ਮੌਕੇ ਕੀਤਾ।ਵਿਧਾਇਕ ਨਰਿੰਦਰਪਾਲ ਸਿੰਘ ਸਵਨਾ ਨੇ ਕਿਹਾ ਕਿ ਉਹ ਫਾਜ਼ਿਲਕਾ ਦੇ ਲੋਕਾਂ ਦੇ ਨਾਲ ਹਨ ਤੇ ਹਰ ਸਮੇਂ ਲੋਕਾਂ ਵਿੱਚ ਵਿਚਰ ਕੇ ਉਨ੍ਹਾਂ ਦਾ ਹਾਲ ਚਾਲ ਪੁੱਛਦੇ ਹਨ ਤੇ ਉਨ੍ਹਾਂ ਦੀਆਂ ਮੁਸ਼ਕਲਾਂ ਸੁਣਨ ਉਪਰੰਤ ਉਨ੍ਹਾਂ ਨੂੰ ਲੋੜੀਂਦੀਆਂ ਜ਼ਰੂਰਤ ਦੀਆਂ ਚੀਜ਼ਾਂ ਮੁਹੱਈਆ ਕਰਵਾਈਆਂ ਜਾਂਦੀਆਂ ਹਨ। ਉਨ੍ਹਾਂ ਕਿਹਾ ਕਿ ਅਸੀਂ ਸਾਰੇ ਰਲ ਮਿਲ ਕੇ ਇਸ ਕੁਦਰਤ ਦੀ ਕਰੋਪੀ ਦਾ ਸਾਹਮਣਾ ਕਰਾਂਗੇ। ਉਨ੍ਹਾਂ ਹਲਕਾ ਵਾਸੀਆਂ ਖਾਸ ਕਰ ਹਰ ਪੀੜਤ ਲੋਕਾਂ ਨੂੰ ਵਿਸ਼ਵਾਸ ਦਵਾਇਆ ਕਿ ਉਹ ਇਸ ਮੁਸ਼ਕਲ ਦੀ ਘੜੀ ਵਿੱਚ ਪੰਜਾਬ ਸਰਕਾਰ ਤੇ ਉਹ ਲੋਕਾਂ ਦੇ ਮੋਢੇ ਨਾਲ ਮੋਢਾ ਜੋੜ ਕੇ ਖੜ੍ਹੀ ਹੈ ਤੇ ਹਰ ਮੁਸ਼ਕਲ ਦੀ ਘੜੀ ਵਿੱਚ ਲੋਕਾਂ ਦ...