ਪਿੰਡ ਪਾਹੜਾ ਦੇ ਕਿਸਾਨ ਸੰਦੀਪ ਸਿੰਘ ਨੇ ਫ਼ਸਲੀ ਰਹਿੰਦ-ਖੂੰਹਦ ਨੂੰ ਅੱਗ ਨਾ ਲਗਾ ਕੇ ਆਪਣੇ ਖੇਤਾਂ ਨੂੰ ਹੋਰ ਉਪਜਾਊ ਬਣਾਇਆ
ਗੁਰਦਾਸਪੁਰ, 21 ਅਗਸਤ ( ) - ਗੁਰਦਾਸਪੁਰ ਬਲਾਕ ਨਾਲ ਸੰਬੰਧਿਤ ਪਿੰਡ ਪਾਹੜਾ ਦੇ ਮਿਹਨਤੀ ਕਿਸਾਨ ਨੇ ਖੇਤੀਬਾੜੀ ਵਿਭਾਗ ਵੱਲੋਂ ਮਿਲੀ ਸੇਧ ਅਤੇ ਆਪਣੀ ਸਖ਼ਤ ਮਿਹਨਤ ਦੀ ਬਦੌਲਤ ਆਪਣੇ ਰੇਤਲੀ ਮਿੱਟੀ ਵਾਲੇ ਖੇਤਾਂ ਨੂੰ ਵੀ ਉਪਜਾਊ ਬਣਾਇਆ ਹੈ। ਇਸ ਮਿਹਨਤੀ ਕਿਸਾਨ ਸੰਦੀਪ ਸਿੰਘ ਵੱਲੋਂ ਆਪਣੇ ਪਿਤਾ ਨਛੱਤਰ ਸਿੰਘ ਅਤੇ ਭਰਾ ਅਮਰਜੀਤ ਸਿੰਘ ਨਾਲ ਮਿਲ ਕੇ ਇਸ ਮੌਕੇ ਕਰੀਬ 65 ਏਕੜ ਰਕਬੇ ਵਿੱਚ ਖੇਤੀ ਕੀਤੀ ਜਾ ਰਹੀ ਹੈ, ਜਿਸ ਵਿੱਚੋਂ ਸਿਰਫ਼ ਤਿੰਨ ਕਿੱਲੇ ਉਨ੍ਹਾਂ ਦੀ ਆਪਣੀ ਮਾਲਕੀ ਹੈ ਜਦੋਂ ਕਿ ਬਾਕੀ ਦੀ ਜ਼ਮੀਨ ਠੇਕੇ 'ਤੇ ਲਈ ਹੋਈ ਹੈ।
ਸੰਦੀਪ ਸਿੰਘ ਨੇ ਦੱਸਿਆ ਕਿ 2020 ਵਿੱਚ ਉਨ੍ਹਾਂ ਨੇ ਖੇਤੀਬਾੜੀ ਵਿਭਾਗ ਵੱਲੋਂ ਦਿੱਤੀ ਗਈ ਸਬਸਿਡੀ ਦੀ ਮਦਦ ਨਾਲ ਇੱਕ ਸੁਪਰ ਸੀਡਰ ਖ਼ਰੀਦਿਆ ਸੀ, ਜਿਸ ਦੀ ਮਦਦ ਨਾਲ ਉਹ ਹਰੇਕ ਸਾਲ ਆਪਣੇ ਤਕਰੀਬਨ 25 ਏਕੜ ਖੇਤਾਂ ਵਿੱਚ ਅੱਗ ਲਗਾਏ ਬਗੈਰ ਰਹਿੰਦ ਖੂੰਹਦ ਦਾ ਨਿਪਟਾਰਾ ਕਰਦਾ ਹੈ ਅਤੇ ਨਾਲ ਹੀ ਕਣਕ ਦੀ ਬਿਜਾਈ ਵੀ ਕਰਦਾ ਹੈ। ਉਨ੍ਹਾਂ ਕਿਹਾ ਕਿ ਇਸ ਸੁਪਰ ਸੀਡਰ ਨਾਲ ਜਿੱਥੇ ਉਹ ਆਪਣੇ ਖੇਤਾਂ ਵਿੱਚ ਬਹੁਤ ਆਸਾਨੀ ਦੇ ਨਾਲ ਸਿਰਫ਼ 500 ...








