69ਵੀਆਂ ਜ਼ਿਲ੍ਹਾ ਪੱਧਰੀ ਖੇਡਾਂ ਸ਼ਾਨੋ–ਸ਼ੌਕਤ ਨਾਲ ਸ਼ੁਰੂ
ਬਰਨਾਲਾ, 19 ਅਗਸਤ: ਜ਼ਿਲ੍ਹਾ ਸਿੱਖਿਆ ਅਫ਼ਸਰ (ਸੈ.ਸਿੱ.) ਸੁਨੀਤਇੰਦਰ ਸਿੰਘ ਅਤੇ ਉੱਪ ਜ਼ਿਲ੍ਹਾ ਸਿੱਖਿਆ ਅਫ਼ਸਰ (ਸੈ.ਸਿੱ.) ਡਾ. ਬਰਜਿੰਦਰਪਾਲ ਸਿੰਘ ਦੀ ਅਗਵਾਈ 69ਵੀਆਂ ਗਰਮ ਰੁੱਤ ਪੰਜਾਬ ਰਾਜ ਜ਼ਿਲ੍ਹਾ ਪੱਧਰੀ ਸਕੂਲ ਖੇਡਾਂ ਅੱਜ ਬਰਨਾਲਾ ਦੇ ਵੱਖ–ਵੱਖ ਸਕੂਲਾਂ ਵਿੱਚ ਸ਼ੁਰੂ ਹੋ ਗਈਆਂ ਹਨ। ਖੇਡਾਂ ਦਾ ਉਦਘਾਟਨ ਜ਼ਿਲ੍ਹਾ ਸਿੱਖਿਆ ਅਫ਼ਸਰ (ਸੈ.ਸਿੱ.) ਬਰਨਾਲਾ ਸੁਨੀਤਇੰਦਰ ਸਿੰਘ ਨੇ ਕੀਤਾ। ਖਿਡਾਰੀਆਂ ਦੀ ਹੌਂਸਲਾ ਅਫਜ਼ਾਈ ਕਰਦਿਆਂ ਉਨ੍ਹਾਂ ਕਿਹਾ ਕਿ ਖੇਡਾਂ ਵਿੱਚ ਭਾਗ ਲੈਣ ਨਾਲ ਜਿੱਥੇ ਵਿਅਕਤੀ ਸਰੀਰਕ ਤੌਰ ‘ਤੇ ਤੰਦਰੁਸਤ ਰਹਿੰਦਾ ਹੈ, ਉੱਥੇ ਮਾਨਸਿਕ ਤੌਰ ‘ਤੇ ਮਜ਼ਬੂਤ ਬਣਦਾ ਹੈ। ਉਨ੍ਹਾਂ ਨੇ ਸਾਰੇ ਵਿਦਿਆਰਥੀਆਂ ਨੂੰ ਖੇਡਾਂ ਵਿੱਚ ਭਾਗ ਲੈਣ ਲਈ ਪ੍ਰੇਰਿਤ ਕੀਤਾ।ਡੀ.ਐਮ. ਸਪੋਰਟਸ ਬਰਨਾਲਾ ਸਿਮਰਦੀਪ ਸਿੰਘ ਸਿੱਧੂ ਨੇ ਖਿਡਾਰੀਆਂ ਦੀ ਹੌਂਸਲਾ ਅਫਜ਼ਾਈ ਕਰਨ ਲਈ ਪਹੁੰਚੇ ਡੀਈਓ ਸੁਨੀਤਇੰਦਰ ਸਿੰਘ ਦਾ ਧੰਨਵਾਦ ਕੀਤਾ।ਉਨ੍ਹਾਂ ਦੱਸਿਆ ਕਿ ਅੱਜ ਪਹਿਲੇ ਦਿਨ ਲੜਕੀਆਂ ਦੇ ਕਰਵਾਏ ਗਏ ਵੱਖ–ਵੱਖ ਖੇਡ ਮੁਕਾਬਲਿਆਂ ਵਿੱਚੋਂ ਵਾਲੀਬਾਲ ਅੰਡਰ 14 ਸਾਲ ਵਿੱਚ ਸਸਸਸ ਬਡਬਰ, ਸਹਸ ਅਸਪਾਲ ਕਲਾਂ ਤੇ ਸਸ...








