Monday, August 10Malwa News
Shadow

Local

ਡੇਂਗੂ, ਮਲੇਰੀਆ ਤੋਂ ਬਚਾਅ ਲਈ ਜਾਗਰੂਕਤਾ ਅਤੇ ਇਲਾਜ ਜ਼ਰੂਰੀਃ ਸਿਵਲ ਸਰਜਨ 

ਡੇਂਗੂ, ਮਲੇਰੀਆ ਤੋਂ ਬਚਾਅ ਲਈ ਜਾਗਰੂਕਤਾ ਅਤੇ ਇਲਾਜ ਜ਼ਰੂਰੀਃ ਸਿਵਲ ਸਰਜਨ 

Local
ਬਰਨਾਲਾ, 8 ਮਈ-      ਸਿਹਤ ਮੰਤਰੀ ਪੰਜਾਬ ਡਾ. ਬਲਬੀਰ ਸਿੰਘ ਦੇ ਹੁਕਮਾਂ ਅਨੁਸਾਰ ਅਤੇ ਡਾਇਰੈਕਟਰ ਸਿਹਤ ਵਿਭਾਗ ਪੰਜਾਬ ਦੇ ਪੱਤਰ ਅਨੁਸਾਰ ਸਿਹਤ ਵਿਭਾਗ ਦੀਆਂ ਟੀਮਾਂ ਵੱਲੋਂ ਨਰਸਿੰਗ ਸਟੂਡੈਂਟਸ ਦੇ ਸਹਿਯੋਗ ਨਾਲ ਪਿਛਲੇ ਸਾਲ ਡੇਂਗੂ ਪ੍ਰਭਾਵਿਤ ਖੇਤਰ ਅਤੇ ਘਰ-ਘਰ ਜਾ ਕੇ ਡੇਂਗੂ, ਦੇ ਲੱਛਣ ਜਾਂਚ ਅਤੇ ਇਲਾਜ ਬਾਰੇ ਜਾਣਕਾਰੀ ਦਿੱਤੀ ਗਈ ਅਤੇ ਖੜ੍ਹੇ ਪਾਣੀ ਵਾਲੀਆਂ ਥਾਂਵਾਂ ‘ਤੇ ਲਾਰਵੇ ਦੀ ਚੈਕਿੰਗ ਕੀਤੀ ਗਈ ਤਾਂ ਜੋ ਮੱਛਰਾਂ ਰਾਹੀਂ ਹੋਣ ਵਾਲੀਆਂ ਬਿਮਾਰੀਆਂ ਨੂੰ ਅੱਗੇ ਫੈਲਣ ਤੋਂ ਰੋਕਿਆ ਜਾ ਸਕੇ, ਇਨ੍ਹਾਂ ਸਬਦਾਂ ਦਾ ਪ੍ਰਗਟਾਵਾਂ ਸਿਵਲ ਸਰਜਨ ਬਰਨਾਲਾ ਡਾ. ਹਰੀਪਾਲ ਸਿੰਘ ਸਿੱਧੂ ਵੱਲੋਂ ਕੀਤਾ ਗਿਆ।     ਡਾ. ਸਾਕਸੀ ਸੋਨੀ ਅਤੇ ਡਾ.ਮੁਨੀਸ਼ ਕੁਮਾਰ ਜ਼ਿਲ੍ਹਾ ਐਪੀਡੋਮੋਲੋਜਿਸਟ ਨੇ ਦੱਸਿਆ ਕਿ ਤੇਜ਼ ਬੁਖਾਰ,ਅੱਖਾਂ ਦੇ ਪਿਛਲੇ ਹਿੱਸੇ ‘ਚ ਦਰਦ,ਜੋੜ ਤੇ ਮਾਸ ਪੇਸੀਆਂ ‘ਚ ਦਰਦ ਸਰੀਰ ‘ਤੇ ਲਾਲ ਰੰਗ ਦੇ ਧੱਫੜ ਅਤੇ ਨੱਕ ਜਾਂ ਮਸੂੜਿਆਂ ਚੋਂ ਖੂਨ ਆਉਣ ਆਦਿ ਲੱਛਣ ਦਿਖਾਈ ਦੇਣ ਤਾਂ ਤੁਰੰਤ ਡਾਕਟਰੀ ਸਲਾਹ ਅਨੁਸਾਰ ਇਲਾਜ ਕਰਵਾਉਣਾ ਚਾਹੀਦਾ ਹੈ। ਡੇਂਗੂ ਦਾ ਇਲਾਜ ਸਾਰੇ ਸਰਕਾਰੀ ਹਸ...
ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਪਿੰਡ ਰਾਮਪੁਰ ਗੁੱਜਰਾਂ ਦੇ 87 ਪਰਿਵਾਰਾਂ ਨੂੰ ਮਕਾਨਾਂ ਦੀ ਮਾਲਕੀ ਦੇ ਸਰਟੀਫਿਕੇਟ ਵੰਡੇ

ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਪਿੰਡ ਰਾਮਪੁਰ ਗੁੱਜਰਾਂ ਦੇ 87 ਪਰਿਵਾਰਾਂ ਨੂੰ ਮਕਾਨਾਂ ਦੀ ਮਾਲਕੀ ਦੇ ਸਰਟੀਫਿਕੇਟ ਵੰਡੇ

Local
ਦਿੜ੍ਹਬਾ, 07 ਮਈ- ਪੰਜਾਬ ਸਰਕਾਰ ਦੀ ਮੇਰਾ ਘਰ ਮੇਰੇ ਨਾਮ ਮੁਹਿੰਮ ਤਹਿਤ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਹਲਕਾ ਦਿੜ੍ਹਬਾ ਦੇ ਪਿੰਡ ਰਾਮਪੁਰ ਗੁੱਜਰਾਂ ਵਿਖੇ 87 ਪਰਿਵਾਰਾਂ ਨੂੰ ਉਹਨਾਂ ਦੇ ਮਕਾਨਾਂ ਦੀ ਮਾਲਕੀ ਦੇ ਸਰਟੀਫਿਕੇਟ ਵੰਡੇ। ਇਸ ਮੌਕੇ ਉਹਨਾਂ ਨੇ ਸੰਬੋਧਨ ਕਰਦੇ ਹੋਏ ਕਿਹਾ ਕਿ ਪਿੰਡਾਂ ਅੰਦਰ ਲਾਲ ਲਕੀਰ ਦੇ ਅੰਦਰ ਰਹਿ ਰਹੇ ਲੋਕ ਹਮੇਸ਼ਾ ਹੀ ਘਰ ਦੀ ਮਾਲਕੀ ਨੂੰ ਲੈ ਕੇ ਪ੍ਰੇਸ਼ਾਨ ਰਹਿੰਦੇ ਸਨ। ਉਹਨਾਂ ਦੇ ਘਰ ਦਾ ਕਿਤੇ ਵੀ ਸਰਕਾਰੀ ਰਿਕਾਰਡ ਵਿੱਚ ਮਾਲਕੀ ਦਾ ਹੱਕ ਦਰਜ ਨਹੀਂ ਸੀ। ਪਰ ਮੁੱਖ ਮੰਤਰੀ ਸ੍ਰ ਭਗਵੰਤ ਸਿੰਘ ਮਾਨ ਦੀ ਦੂਰਅੰਦੇਸ਼ੀ ਸੋਚ ਅਨੁਸਾਰ ਸਾਰੇ ਪੰਜਾਬ ਅੰਦਰ ਵਿਸ਼ੇਸ਼ ਸਰਵੇ ਕਰਵਾ ਕੇ ਜੋ ਪਰਿਵਾਰ ਲਾਲ ਲਕੀਰ ਦੇ ਅੰਦਰ ਰਹਿੰਦੇ ਸਨ, ਉਹਨਾਂ ਮਕਾਨਾਂ ਸਬੰਧੀ ਨੰਬਰ ਲਗਾ ਕੇ ਮਾਲਕੀ ਦੇ ਹੱਕ ਦਿੱਤੇ ਗਏ ਹਨ। ਕੈਬਨਿਟ ਮੰਤਰੀ ਨੇ ਕਿਹਾ ਕਿ ਲੋਕਾਂ ਨੂੰ ਆਪਣੇ ਘਰ ਦੀ ਮਾਲਕੀ ਦੇ ਹੱਕ ਮਿਲਣ ਨਾਲ ਅਤੇ ਉਹਨਾਂ ਦੇ ਨਾਮ ਉੱਤੇ ਨੰਬਰ ਲੱਗ ਕੇ ਸਰਕਾਰੀ ਰਿਕਾਰਡ ਵਿੱਚ ਦਰਜ ਹੋਣ ਤੋਂ ਬਾਅਦ ਉਹਨਾਂ ਦੇ ਘਰਾਂ ਦੀ ਕੀਮਤ ਵੱਧ ਗਈ ਹੈ ਅਤੇ ਉਹ ਸਰਕਾਰੀ ਤੌਰ 'ਤੇ ਘਰ ਦੇ ਮਾਲਕ ਬਣ ਗਏ ...
ਸੀਐਮ ਦੀ ਯੋਗਸ਼ਾਲਾ” ਪਹਿਲ ਰਾਹੀਂ ਫਿਰੋਜ਼ਪੁਰ ਜ਼ਿਲ੍ਹੇ ਵਿੱਚ ਸਿਹਤ ਪ੍ਰਤੀ ਜਾਗਰੂਕਤਾ ਵਿੱਚ ਹੋ ਰਿਹਾ ਵਾਧਾ : ਡਿਪਟੀ ਕਮਿਸ਼ਨਰ

ਸੀਐਮ ਦੀ ਯੋਗਸ਼ਾਲਾ” ਪਹਿਲ ਰਾਹੀਂ ਫਿਰੋਜ਼ਪੁਰ ਜ਼ਿਲ੍ਹੇ ਵਿੱਚ ਸਿਹਤ ਪ੍ਰਤੀ ਜਾਗਰੂਕਤਾ ਵਿੱਚ ਹੋ ਰਿਹਾ ਵਾਧਾ : ਡਿਪਟੀ ਕਮਿਸ਼ਨਰ

Local
ਫਿਰੋਜ਼ਪੁਰ, 7 ਮਈ :ਮੁੱਖ ਮੰਤਰੀ ਪੰਜਾਬ ਸ. ਭਗਵੰਤ ਸਿੰਘ ਮਾਨ ਦੀ ਮਹੱਤਵਪੂਰਨ ਲੋਕ-ਪੱਖੀ ਪਹਿਲ “ਸੀਐਮ ਦੀ ਯੋਗਸ਼ਾਲਾ” ਤਹਿਤ ਲੋਕਾਂ ਵਿੱਚ ਸਿਹਤ, ਯੋਗ ਅਤੇ ਸਕਾਰਾਤਮਕ ਜੀਵਨ ਸ਼ੈਲੀ ਪ੍ਰਤੀ ਜਾਗਰੂਕਤਾ ਲਗਾਤਾਰ ਵੱਧ ਰਹੀ ਹੈ। ਪੰਜਾਬ ਸਰਕਾਰ ਵੱਲੋਂ ਸ਼ੁਰੂ ਕੀਤੀ ਗਈ ਇਹ ਵਿਸ਼ੇਸ਼ ਪਹਿਲ ਅੱਜ ਹਜ਼ਾਰਾਂ ਲੋਕਾਂ ਨੂੰ ਯੋਗ ਨਾਲ ਜੋੜ ਕੇ ਸਿਹਤਮੰਦ ਅਤੇ ਖੁਸ਼ਹਾਲ ਪੰਜਾਬ ਦੀ ਸਿਰਜਣਾ ਵਿੱਚ ਅਹਿਮ ਭੂਮਿਕਾ ਨਿਭਾ ਰਹੀ ਹੈ। ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦਾ ਉਦੇਸ਼ ਹੈ ਕਿ ਯੋਗ ਦੇ ਸਰੀਰਕ ਅਤੇ ਮਾਨਸਿਕ ਲਾਭ ਸਮਾਜ ਦੇ ਹਰ ਵਰਗ ਤੱਕ ਪਹੁੰਚਣ, ਤਾਂ ਜੋ ਹਰ ਨਾਗਰਿਕ ਤੰਦਰੁਸਤ, ਤਣਾਅ-ਮੁਕਤ ਅਤੇ ਉਰਜਾਵਾਨ ਜੀਵਨ ਜੀਅ ਸਕੇ। “ਸੀਐਮ ਦੀ ਯੋਗਸ਼ਾਲਾ” ਮੁਹਿੰਮ ਰਾਹੀਂ ਪੰਜਾਬ ਸਰਕਾਰ ਲੋਕਾਂ ਨੂੰ ਮੁਫ਼ਤ ਯੋਗ ਸਿਖਲਾਈ ਮੁਹੱਈਆ ਕਰਵਾ ਰਹੀ ਹੈ, ਜਿਸ ਨਾਲ “ਰੰਗਲਾ ਪੰਜਾਬ” ਦੇ ਸੁਪਨੇ ਨੂੰ ਸਾਕਾਰ ਕਰਨ ਵਿੱਚ ਮਦਦ ਮਿਲ ਰਹੀ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਡਿਪਟੀ ਕਮਿਸ਼ਨਰ ਦੀਪਸ਼ਿਖਾ ਸ਼ਰਮਾ ਨੇ ਦੱਸਿਆ ਕਿ ਫ਼ਿਰੋਜ਼ਪੁਰ ਜ਼ਿਲ੍ਹੇ ਦੇ ਵੱਖ-ਵੱਖ ਪਿੰਡਾਂ, ਵਾਰਡਾਂ, ਪਾਰਕਾਂ ਅਤੇ ਕਮਿਊਨਿਟੀ ਸਥਾਨਾਂ ‘ਤੇ ...
ਪਿੰਡ ਰਹੂੜਿਆਂਵਾਲੀ ਵਿਖੇ ਕਿਸਾਨ ਸਿਖਲਾਈ ਕੈਂਪ ਦਾ ਆਯੋਜਨ

ਪਿੰਡ ਰਹੂੜਿਆਂਵਾਲੀ ਵਿਖੇ ਕਿਸਾਨ ਸਿਖਲਾਈ ਕੈਂਪ ਦਾ ਆਯੋਜਨ

Local
ਸ੍ਰੀ ਮੁਕਤਸਰ ਸਾਹਿਬ, 7 ਮਈ-ਮੁੱਖ ਖੇਤੀਬਾੜੀ ਅਫਸਰ ਸ੍ਰੀ ਮੁਕਤਸਰ ਸਾਹਿਬ ਡਾ. ਜਗਸੀਰ ਸਿੰਘ ਦੇ ਦਿਸ਼ਾ-ਨਿਰਦੇਸ਼ਾ ਅਤੇ ਸਹਾਇਕ ਪੌਦਾ ਸੁਰੱਖਿਆ ਅਫਸਰ, ਸ੍ਰੀ ਮੁਕਤਸਰ ਸਾਹਿਬ ਡਾ. ਰਾਜਵਿੰਦਰ ਸਿੰਘ ਦੀ ਅਗਵਾਹੀ ਹੇਠ ਬਲਾਕ ਸ਼੍ਰੀ ਮੁਕਤਸਰ ਸਾਹਿਬ ਅਧੀਨ ਪੈਂਦੇ ਪਿੰਡ ਰਹੂੜਿਆਂਵਾਲੀ ਵਿਖੇ ਕਿਸਾਨ ਸਿਖਲਾਈ ਕੈਂਪ ਦਾ ਆਯੋਜਨ ਕੀਤਾ ਗਿਆ I ਡਾ. ਹਰਮਨਦੀਪ ਸਿੰਘ ਏ.ਡੀ.ਓ. ਸਰਕਲ ਬਧਾਈ ਨੇ ਕੈਂਪ ਦੌਰਾਨ ਮੰਚ ਦਾ ਸੰਚਾਲਨ ਕੀਤਾ ਅਤੇ ਕਿਸਾਨਾਂ ਨੂੰ ਧਰਤੀ ਮਾਤਾ ਬਚਾਓ ਅਭਿਆਨ ਤਹਿਤ ਮਿੱਟੀ ਪਾਣੀ ਪਰਖ ਦੀ ਮਹੱਤਤਾ ਬਾਰੇ ਜਾਣਕਾਰੀ ਦਿੱਤੀ ਅਤੇ ਕਿਹਾ ਕਿ ਇਹ ਸਮਾਂ ਮਿੱਟੀ ਅਤੇ ਪਾਣੀ ਪਰਖ ਕਰਵਾਉਣ ਲਈ ਬਿਲਕੁਲ ਢੁਕਵਾਂ ਹੈ ਤਾਂ ਜੋ ਰਸਾਇਣਿਕ ਖਾਦਾਂ ਤੇ ਹੋ ਰਹੇ ਖਰਚੇ ਨੂੰ ਘਟਾਇਆ ਜਾ ਸਕੇ ਅਤੇ ਵਾਤਾਵਰਨ ਨੂੰ ਦੂਸ਼ਿਤ ਹੋਣ ਤੋਂ ਬਚਾਇਆ ਜਾ ਸਕੇ I ਡਾ. ਵਿਵੇਕ ਕੁਮਾਰ ਸਹਾਇਕ ਪ੍ਰੋਫੈਸਰ ਕ੍ਰਿਸ਼ੀ ਵਿਗਿਆਨ ਕੇਂਦਰ ਗੋਨੇਆਣਾ ਨੇ ਕਿਸਾਨਾਂ ਨੂੰ ਨਰਮੇਂ ਅਤੇ ਝੋ...
ਧੂਰੀ ਸ਼ਹਿਰ ‘ਚ ਚੱਲ ਰਹੇ ਵਿਕਾਸ ਕਾਰਜਾਂ ਤੇ ਸੁੰਦਰੀਕਰਨ ਪ੍ਰੋਜੈਕਟਾਂ ਦੀ ਕੀਤੀ ਸਮੀਖਿਆ

ਧੂਰੀ ਸ਼ਹਿਰ ‘ਚ ਚੱਲ ਰਹੇ ਵਿਕਾਸ ਕਾਰਜਾਂ ਤੇ ਸੁੰਦਰੀਕਰਨ ਪ੍ਰੋਜੈਕਟਾਂ ਦੀ ਕੀਤੀ ਸਮੀਖਿਆ

Local
ਸੰਗਰੂਰ/ਧੂਰੀ, 7 ਮਈ:ਧੂਰੀ ਸ਼ਹਿਰ ਵਿੱਚ ਚੱਲ ਰਹੇ ਵਿਕਾਸ ਕਾਰਜਾਂ ਅਤੇ ਸੁੰਦਰੀਕਰਨ ਪ੍ਰੋਜੈਕਟਾਂ ਦੀ ਅੱਜ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿਖੇ ਹੋਈ ਮੀਟਿੰਗ ਦੌਰਾਨ ਮੁੱਖ ਮੰਤਰੀ ਸ੍ਰੀ ਭਗਵੰਤ ਸਿੰਘ ਮਾਨ ਦੇ ਓ.ਐਸ.ਡੀ. ਸੁਖਵੀਰ ਸਿੰਘ ਅਤੇ ਡਿਪਟੀ ਕਮਿਸ਼ਨਰ ਪੂਨਮਦੀਪ ਕੌਰ ਵੱਲੋਂ ਵਿਸਥਾਰਪੂਰਵਕ ਸਮੀਖਿਆ ਕੀਤੀ ਗਈ। ਮੀਟਿੰਗ ਦੌਰਾਨ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀਆਂ ਵੱਲੋਂ ਚੱਲ ਰਹੇ ਪ੍ਰੋਜੈਕਟਾਂ ਦੀ ਪ੍ਰਗਤੀ ਰਿਪੋਰਟ ਪੇਸ਼ ਕੀਤੀ ਗਈ। ਓ.ਐਸ.ਡੀ. ਸੁਖਵੀਰ ਸਿੰਘ ਨੇ ਕਿਹਾ ਕਿ ਮੁੱਖ ਮੰਤਰੀ ਦੀ ਦੂਰਦਰਸ਼ੀ ਸੋਚ ਅਨੁਸਾਰ ਧੂਰੀ ਸ਼ਹਿਰ ਨੂੰ ਮਾਡਲ ਸ਼ਹਿਰ ਵਜੋਂ ਵਿਕਸਤ ਕੀਤਾ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਸ਼ਹਿਰ ਵਿੱਚ ਸੜਕਾਂ, ਸੀਵਰੇਜ਼ ਪ੍ਰਣਾਲੀ, ਸਟਰੀਟ ਲਾਈਟਾਂ, ਪਾਰਕਾਂ ਅਤੇ ਹੋਰ ਬੁਨਿਆਦੀ ਢਾਂਚਾਗਤ ਸਹੂਲਤਾਂ ਦੇ ਵਿਕਾਸ ਲਈ ਵੱਡੇ ਪੱਧਰ ’ਤੇ ਕੰਮ ਜੰਗੀ ਪੱਧਰ 'ਤੇ ਜਾਰੀ ਹਨ। ਉਨ੍ਹਾਂ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਵਿਕਾਸ ਕਾਰਜਾਂ ਵਿੱਚ ਕਿਸੇ ਵੀ ਤਰ੍ਹਾਂ ਦੀ ਢਿੱਲ ਬਰਦਾਸ਼ਤ ਨਹੀਂ ਕੀਤੀ ਜਾਵੇਗੀ। ਡਿਪਟੀ ਕਮਿਸ਼ਨਰ ਪੂਨਮਦੀਪ ਕੌਰ ਨੇ ਸਪਸ਼ਟ ਕੀਤਾ ਕਿ ਸਾਰੇ ਵਿਕਾਸ ਕਾਰਜ ਨਿਰਧਾਰ...
ਵਿਧਾਇਕ ਸ਼ੈਰੀ ਕਲਸੀ ਨੇ ‘ਮੁੱਖ ਮੰਤਰੀ ਤੀਰਥ ਯਾਤਰਾ’ ਤਹਿਤ ਵਾਰਡ ਨੰਬਰ 12 ਤੋਂ ਸ਼ਰਧਾਲੂਆਂ ਦੀ 16 ਵੀ ਬੱਸ ਰਵਾਨਾ ਕੀਤੀ

ਵਿਧਾਇਕ ਸ਼ੈਰੀ ਕਲਸੀ ਨੇ ‘ਮੁੱਖ ਮੰਤਰੀ ਤੀਰਥ ਯਾਤਰਾ’ ਤਹਿਤ ਵਾਰਡ ਨੰਬਰ 12 ਤੋਂ ਸ਼ਰਧਾਲੂਆਂ ਦੀ 16 ਵੀ ਬੱਸ ਰਵਾਨਾ ਕੀਤੀ

Local
ਬਟਾਲਾ, 6 ਮਈ ( ) ਪੰਜਾਬ ਦੇ ਕਾਰਜਕਾਰੀ ਪ੍ਰਧਾਨ ਅਤੇ ਵਿਧਾਇਕ ਸ਼ੈਰੀ ਕਲਸੀ ਵਲੋਂ ਮੁੱਖ ਮੰਤਰੀ ਤੀਰਥ ਯਾਤਰਾ' ਤਹਿਤ ਵਾਰਡ ਨੰਬਰ 12 ਤੋਂ ਸ਼ਰਧਾਲੂਆਂ ਦੀ 16 ਵੀ ਬੱਸ ਰਵਾਨਾ ਕੀਤੀ ਗਈ। ਇਸ ਮੌਕੇ ਦਵਿੰਦਰ ਸਿੰਘ ਸਮੇ ਵਾਰਡ ਵਾਸੀ ਮੌਜੂਦ ਸਨ। ਇਸ ਮੌਕੇ ਗੱਲਬਾਤ ਕਰਦਿਆਂ ਵਿਧਾਇਕ ਸ਼ੈਰੀ ਕਲਸੀ ਨੇ ਦੱਸਿਆ ਕਿ ਪੰਜਾਬ ਸਰਕਾਰ ਵਲੋਂ ਸ਼ੁਰੂ ਕੀਤੀ 'ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ' ਤਹਿਤ ਸ਼ਰਧਾਲੂਆਂ ਦੀ ਬੱਸ ਰਵਾਨਾ ਕੀਤੀ ਗਈ ਹੈ। ਉਨ੍ਹਾਂ ਅੱਗੇ ਕਿਹਾ ਕਿ 'ਮੁੱਖ ਮੰਤਰੀ ਤੀਰਥ ਯਾਤਰਾ' ਯੋਜਨਾ ਤਹਿਤ ਲੋਕਾਂ ਨੂੰ ਵੱਖ-ਵੱਖ ਧਾਰਮਿਕ ਅਸਥਾਨਾਂ ਦੇ ਦਰਸ਼ਨ ਕਰਵਾਏ ਜਾ ਰਹੇ ਹਨ ਅਤੇ ਲੋਕ ਪੂਰੀ ਸ਼ਰਧਾ ਭਾਵਨਾ ਨਾਲ ਯਾਤਰਾ ਕਰ ਰਹੇ ਹਨ। ਉਨ੍ਹਾਂ ਦੱਸਿਆ ਕਿ ਇਹ ਬੱਸ ਰਾਹੀਂ ਤਿੰਨ ਦਿਨਾਂ ਵਿੱਚ ਸ਼ਰਧਾਲੂਆਂ ਨੂੰ ਸ਼੍ਰੀ ਆਨੰਦਪੁਰ ਸਾਹਿਬ, ਤਖ਼ਤ ਸ੍ਰੀ ਕੇਸਗੜ੍ਹ ਸਾਹਿਬ, ਵਿਰਾਸਤ -ਏ-ਖਾਲਸਾ, ਸ਼੍ਰੀ ਕੀਰਤਪੁਰ ਸਾਹਿਬ ਅਤੇ ਮਾਤਾ ਨੈਣਾ ਦੇਵੀ ਦੇ ਦਰਸ਼ਨ ਕਰਵਾਏ ਜਾਣਗੇ। ਇਸ ਮੌਕੇ ਯਾਤਰਾ 'ਤੇ ਜਾ ਰਹੇ ਸ਼ਰਧਾਲੂਆਂ ਨੇ ਮੁੱਖ ਮੰਤ...
ਸੰਸਦ ਮੈਂਬਰ ਮੀਤ ਹੇਅਰ ਵਲੋਂ 70 ਕਰੋੜ ਦੀ ਲਾਗਤ ਵਾਲੇ ਸੀਵਰੇਜ ਪ੍ਰੋਜੈਕਟ ਦੀ ਸ਼ੁਰੂਆਤ

ਸੰਸਦ ਮੈਂਬਰ ਮੀਤ ਹੇਅਰ ਵਲੋਂ 70 ਕਰੋੜ ਦੀ ਲਾਗਤ ਵਾਲੇ ਸੀਵਰੇਜ ਪ੍ਰੋਜੈਕਟ ਦੀ ਸ਼ੁਰੂਆਤ

Local
ਹੰਡਿਆਇਆ (ਬਰਨਾਲਾ), 6 ਮਈ-      ਲੋਕ ਸਭਾ ਮੈਂਬਰ ਸ. ਗੁਰਮੀਤ ਸਿੰਘ ਮੀਤ ਹੇਅਰ ਵਲੋਂ ਅੱਜ ਹੰਡਿਆਇਆ ਕੈਂਚੀਆਂ ਵਿਖੇ ਬਰਨਾਲਾ ਸ਼ਹਿਰ ਦੇ 69 ਕਰੋੜ ਤੋਂ ਵੱਧ ਲਾਗਤ ਵਾਲੇ ਸੀਵਰੇਜ ਪ੍ਰੋਜੈਕਟ ਦਾ ਨੀਂਹ ਪੱਥਰ ਰੱਖਿਆ ਗਿਆ।     ਇਸ ਮੌਕੇ ਸੰਬੋਧਨ ਕਰਦੇ ਹੋਏ ਐਮ ਪੀ ਸ੍ਰੀ ਮੀਤ ਹੇਅਰ ਨੇ ਕਿਹਾ ਕਿ ਬਰਨਾਲਾ ਸ਼ਹਿਰ ਵਿਚ ਸੀਵਰੇਜ ਅਤੇ ਜਲ ਸਪਲਾਈ ਨੂੰ ਬਿਹਤਰ ਬਣਾਉਣ ਲਈ 83 ਕਰੋੜ ਰੁਪਏ ਖਰਚੇ ਜਾਣੇ ਹਨ। ਓਹਨਾਂ ਦੱਸਿਆ ਕਿ 6963.55 ਲੱਖ ਰੁਪਏ ਸਿਰਫ ਸੀਵਰੇਜ ਦੇ ਨਿਕਾਸੀ ਸਿਸਟਮ ਲਈ ਖਰਚੇ ਜਾਣੇ ਹਨ ਤੇ ਇਸ ਕੰਮ ਲਈ ਟੈਂਡਰ ਲੱਗਣ ਤੋਂ ਬਾਅਦ ਹੁਣ ਸ਼ੁਰੂਆਤ ਹੋ ਗਈ ਹੈ। ਓਹਨਾਂ ਦੱਸਿਆ ਕਿ ਇਸ ਪ੍ਰੋਜੈਕਟ ਤਹਿਤ ਬਰਨਾਲਾ ਸ਼ਹਿਰ ਦੇ ਵੱਖ ਵੱਖ ਇਲਾਕਿਆਂ ਵਿਚ 65 ਕਿਲੋਮੀਟਰ ਲੰਬੀ ਪਾਇਪਲਾਈਨ ਪਾਈ ਜਾਣੀ ਹੈ ਜਿਸ ਮਗਰੋਂ ਸੀਵਰੇਜ ਦੀ ਕੋਈ ਸਮੱਸਿਆ ਨਹੀਂ ਰਹੇਗੀ।   ਓਹਨਾਂ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦਾ ਧੰਨਵਾਦ ਕੀਤਾ ਜਿਨ੍ਹਾਂ ਵਲੋਂ ਕਰੋੜਾਂ ਰੁਪਏ ਦੇ ਫੰਡ ਬਰਨਾਲਾ ਜ਼ਿਲ੍ਹੇ ਦੇ ਵਿਕਾਸ ਕਾਰਜਾਂ ਲਈ ਜਾਰੀ ਕੀਤੇ ਜਾ ਰਹੇ ਹਨ। ਓਹਨਾਂ ਕਿਹਾ ਕਿ ਜਿੱਥੇ ਕਰੋੜਾਂ ਦੀ ਲਾਗਤ ਨਾਲ ਸੜਕਾਂ ਦਾ ਨਵੀਨੀਕਰਨ ਕੀਤ...
ਮਰਦਮਸ਼ੁਮਾਰੀ 2027: ਚੇਅਰਮੈਨ ਪਰਮਿੰਦਰ ਭੰਗੂ ਨੇ ਕੀਤੀ ਸਵੈ ਗਣਨਾ

ਮਰਦਮਸ਼ੁਮਾਰੀ 2027: ਚੇਅਰਮੈਨ ਪਰਮਿੰਦਰ ਭੰਗੂ ਨੇ ਕੀਤੀ ਸਵੈ ਗਣਨਾ

Local
ਬਰਨਾਲਾ, 6 ਮਈ      ਮਰਦਮਸ਼ੁਮਾਰੀ 2027 ਦੇ ਪਹਿਲੇ ਪੜਾਅ ਤਹਿਤ ਅੱਜ ਜ਼ਿਲ੍ਹਾ ਯੋਜਨਾ ਬੋਰਡ ਬਰਨਾਲਾ ਦੇ ਚੇਅਰਮੈਨ ਸ. ਪਰਮਿੰਦਰ ਸਿੰਘ ਭੰਗੂ ਨੇ ਪੋਰਟਲ 'ਤੇ ਆਪਣੇ ਵੇਰਵੇ ਭਰ ਕੇ ਸਵੈ ਗਣਨਾ ਕੀਤੀ।   ਇਸ ਮੌਕੇ ਉਹਨਾਂ ਜ਼ਿਲ੍ਹਾ ਵਾਸੀਆਂ ਨੂੰ ਵੀ ਸਰਕਾਰ ਦੇ ਅਧਿਕਾਰਤ ਜਨਗਣਨਾ ਪੋਰਟਲ se.census.gov.in  'ਤੇ ਜਾ ਕੇ ਸਵੈ ਗਣਨਾ ਕਰਨ ਦਾ ਸੱਦਾ ਦਿੱਤਾ। ਓਹਨਾਂ ਕਿਹਾ ਕਿ ਸਵੈ ਗਣਨਾ 30 ਅਪ੍ਰੈਲ ਤੋਂ ਸ਼ੁਰੂ ਹੋ ਚੁੱਕੀ ਹੈ ਅਤੇ 14 ਮਈ 2026 ਤੱਕ ਖੁਦ ਜਾਣਕਾਰੀ ਭਰਨ ਦੀ ਸਹੂਲਤ ਮਿਲੇਗੀ। ਇਸ ਤੋਂ ਇਲਾਵਾ 15 ਮਈ ਤੋਂ 13 ਜੂਨ 2026 ਤੱਕ ਘਰਾਂ ਦੀ ਸੂਚੀਕਰਨ (HLO)  ਦਾ ਪਹਿਲਾ ਪੜਾਅ ਸ਼ੁਰੂ ਹੋਵੇਗਾ ਜਿਸ ਵਿਚ ਗਿਣਤੀਕਾਰ ਘਰ ਘਰ ਜਾ ਕੇ ਗਿਣਤੀ ਕਰਨਗੇ।   ਇਸ ਮੌਕੇ ਵਧੀਕ ਡਿਪਟੀ ਕਮਿਸ਼ਨਰ (ਵਿਕਾਸ) ਡਾ. ਹਰਜਿੰਦਰ ਸਿੰਘ ਬੇਦੀ ਨੇ ਵੀ ਸਵੈ ਗਣਨਾ ਕੀਤੀ ਅਤੇ ਜ਼ਿਲ੍ਹਾ ਵਾਸੀਆਂ ਨੂੰ ਆਪਣੇ ਵੇਰਵੇ ਆਪ ਭਰਨ ਦੀ ਅਪੀਲ ਕੀਤੀ।   ਓਹਨਾਂ ਦੱਸਿਆ ਕਿ ਸਵੈ ਗਣਨਾ ਲਈ ਸਰਕਾਰ ਦੇ ਅਧਿਕਾਰਤ ਜਨਗਣਨਾ ਪੋਰਟਲ se.census.gov.in  'ਤੇ ਜਾਣਾ ਹੈ। ਭਾਸ਼ਾ ਦੀ ਚੋਣ ਕਰੋ ਅਤੇ ਆਪਣੇ ਮੋਬਾਈਲ ਨੰਬਰ ਅਤੇ ਬੁਨਿਆਦੀ ਜਾਣ...
ਸ਼ੁਕਰਾਨਾ ਯਾਤਰਾ ਤਹਿਤ ਮੁੱਖ ਮੰਤਰੀ ਪੰਜਾਬ 7 ਮਈ ਨੂੰ ਫਰੀਦਕੋਟ ਵਿਖੇ ਆਉਣਗੇ-ਵਿਧਾਇਕ ਸੇਖੋਂ

ਸ਼ੁਕਰਾਨਾ ਯਾਤਰਾ ਤਹਿਤ ਮੁੱਖ ਮੰਤਰੀ ਪੰਜਾਬ 7 ਮਈ ਨੂੰ ਫਰੀਦਕੋਟ ਵਿਖੇ ਆਉਣਗੇ-ਵਿਧਾਇਕ ਸੇਖੋਂ

Local
ਫ਼ਰੀਦਕੋਟ, 6 ਮਈ- ਸ੍ਰੀ ਗੁਰੂ ਗਰੰਥ ਸਾਹਿਬ ਜੀ ਦੀ ਬੇਅਦਬੀ ਨੂੰ ਰੋਕਣ ਲਈ ਬਣਾਏ ਗਏ ਕਾਨੂੰਨ ਉਪਰੰਤ ਅਕਾਲ ਪੁਰਖ ਦਾ ਸ਼ੁਕਰਾਨਾ ਕਰਨ ਲਈ ਸ਼ੁਕਰਾਨਾ ਯਾਤਰਾ ਤਹਿਤ ਮੁੱਖ ਮੰਤਰੀ ਪੰਜਾਬ ਸ. ਭਗਵੰਤ ਸਿੰਘ ਮਾਨ ਮਿਤੀ 7 ਮਈ ਨੂੰ ਦੁਪਿਹਰ 3.30 ਵਜੇ ਫਰੀਦਕੋਟ ਦੇ ਫੁਹਾਰਾ ਚੌਂਕ (ਝੰਡਾ ਚੌਂਕ) ਵਿਖੇ ਆ ਕੇ ਸੰਗਤਾਂ ਦੇ ਰੂਬਰੂ ਹੋਣਗੇ। ਇਹ ਜਾਣਕਾਰੀ ਵਿਧਾਇਕ ਫਰੀਦਕੋਟ ਸ. ਗੁਰਦਿੱਤ ਸਿੰਘ ਸੇਖੋਂ ਨੇ ਦਿੱਤੀ। ਇਸ ਸਬੰਧੀ ਜਾਣਕਾਰੀ ਹੋਰ ਵਧੇਰੇ ਜਾਣਕਾਰੀ ਦਿੰਦਿਆ ਵਿਧਾਇਕ ਸ. ਸੇਖੋਂ ਨੇ ਦੱਸਿਆ ਕਿ ਸ਼ੁਕਰਾਨਾ ਯਾਤਰਾ ਤਹਿਤ ਸ੍ਰੀ ਗੁਰੂ ਗਰੰਥ ਸਾਹਿਬ ਜੀ ਦੀ ਬੇਅਦਬੀ ਰੋਕਣ ਲਈ ਬਣਾਏ ਕਾਨੂੰਨ ਪ੍ਰਤੀ ਅਕਾਲ ਪੁਰਖ ਦਾ ਸ਼ੁਕਰਾਨਾ ਕੀਤਾ ਜਾਵੇਗਾ। ਸ. ਸੇਖੋਂ ਨੇ ਦੱਸਿਆ ਕਿ ਜਿਲ੍ਹੇ ਦੀਆਂ ਸੰਗਤਾਂ ਨੂੰ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਵਿਸ਼ੇਸ਼ ਤੌਰ ਤੇ ਸੰਬੋਧਨ ਵੀ ਕਰਨਗੇ। ਉਨ੍ਹਾਂ ਜਿਲ੍ਹਾ ਵਾਸੀਆਂ ਨੂੰ ਅਪੀਲ ਕੀਤੀ ਕਿ ਉਹ ਇਸ ਇਤਿਹਾਸਕ ਮੌਕੇ ਇੱਕਠੇ ਹੋ ਕੇ ਅਕਾਲ ਪੁਰਖ ਦਾ ਸ਼ੁਕਰਾਨਾ ਕਰਨ ਲਈ ਇਸ ਦਾ ਹਿੱਸਾ ਬਣਨ। ...
ਵਿਧਾਇਕ ਰਣਬੀਰ ਭੁੱਲਰ ਵੱਲੋਂ 55.10 ਲੱਖ ਰੁਪਏ ਦੀ ਲਾਗਤ ਨਾਲ ਬਣੇ ਪਿੰਡ ਦੁਲਚੀ ਕੇ ਵਿੱਚ ਖੇਡ ਮੈਦਾਨ ਦਾ ਉਦਘਾਟਨ  

ਵਿਧਾਇਕ ਰਣਬੀਰ ਭੁੱਲਰ ਵੱਲੋਂ 55.10 ਲੱਖ ਰੁਪਏ ਦੀ ਲਾਗਤ ਨਾਲ ਬਣੇ ਪਿੰਡ ਦੁਲਚੀ ਕੇ ਵਿੱਚ ਖੇਡ ਮੈਦਾਨ ਦਾ ਉਦਘਾਟਨ  

Local
ਫ਼ਿਰੋਜ਼ਪੁਰ, 05 ਮਈ:ਵਿਧਾਇਕ ਫ਼ਿਰੋਜ਼ਪੁਰ ਸ਼ਹਿਰੀ ਸ. ਰਣਬੀਰ ਸਿੰਘ ਭੁੱਲਰ ਵੱਲੋਂ ਹਲਕੇ ਦੇ ਪਿੰਡ ਦੁਲਚੀ ਕੇ ਬਲਾਕ ਫਿਰੋਜ਼ਪੁਰ ਵਿਖੇ 55.10 ਲੱਖ ਰੁਪਏ ਦੀ ਲਾਗਤ ਨਾਲ ਬਣੇ ਖੇਡ ਮੈਦਾਨ ਦਾ ਉਦਘਾਟਨ ਕਰਕੇ ਹਲਕਾ ਵਾਸੀਆਂ ਨੂੰ ਸਮਰਪਿਤ ਕੀਤਾ ਗਿਆ।ਇਸ ਮੌਕੇ ਵਿਧਾਇਕ ਸ. ਰਣਬੀਰ ਸਿੰਘ ਭੁੱਲਰ ਨੇ ਕਿਹਾ ਕਿ ਮੁੱਖ ਮੰਤਰੀ ਪੰਜਾਬ ਸ. ਭਗਵੰਤ ਸਿੰਘ ਮਾਨ ਦੀ ਰਹਿਨੁਮਾਈ ਅਤੇ ਕੈਬਨਿਟ ਮੰਤਰੀ ਪੇਂਡੂ ਵਿਕਾਸ ਤੇ ਪੰਚਾਇਤਾਂ ਵਿਭਾਗ ਸ. ਤਰੁਨਪ੍ਰੀਤ ਸਿੰਘ ਸੌਂਦ ਦੀ ਅਗਵਾਈ ਹੇਠ ਰਾਜ ਵਿੱਚ ਬਣ ਰਹੇ 3100 ਖੇਡ ਮੈਦਾਨਾਂ ਦੇ ਅਧੀਨ ਤਿਆਰ ਕਰਵਾਇਆ ਗਿਆ ਇਹ ਸੁੰਦਰ ਖੇਡ ਮੈਦਾਨ ਨੂੰ ਲੋਕਾਂ ਨੂੰ ਸਮਰਪਿਤ ਕੀਤਾ ਗਿਆ।ਉਨ੍ਹਾਂ ਕਿਹਾ ਕਿ ਇਸ ਖੇਡ ਮੈਦਾਨ ਨਾਲ ਇਲਾਕੇ ਦੇ ਬੱਚਿਆਂ ਅਤੇ ਨੌਜਵਾਨਾਂ ਨੂੰ ਖੇਡਾਂ ਵੱਲ ਪ੍ਰੇਰਨਾ ਮਿਲੇਗੀ ਅਤੇ ਉਨ੍ਹਾਂ ਨੂੰ ਆਪਣੀ ਪ੍ਰਤਿਭਾ ਨਿਖਾਰਨ ਲਈ ਇੱਕ ਵਧੀਆ ਮੰਚ ਪ੍ਰਾਪਤ ਹੋਵੇਗਾ। ਨਾਲ ਹੀ, ਪਿੰਡ ਅਤੇ ਆਸ-ਪਾਸ ਦੇ ਖੇਤਰਾਂ ਵਿੱਚ ਖੇਡ ਸੱਭਿਆਚਾਰ ਨੂੰ ਉਤਸ਼ਾਹਿਤ ਕਰਨ ਵਿੱਚ ਵੀ ਇਹ ਮੈਦਾਨ ਮਹੱਤਵਪੂਰਨ ਭੂਮਿਕਾ ਨਿਭਾਏਗਾ।ਇਸ ਦੌਰਾਨ ਪਿੰਡ ਵਾਸੀਆਂ ਵੱਲੋਂ ਮੁੱਖ ਮੰਤਰੀ ਸ. ਭਗਵੰਤ ਸਿੰਘ ...