Sunday, November 9Malwa News
Shadow

Local

ਸਪੀਕਰ ਕੁਲਤਾਰ ਸਿੰਘ ਸੰਧਵਾਂ ਨੇ  ਲੋਕ ਮਿਲਣੀ ਦੌਰਾਨ ਹਲਕੇ ਦੇ ਲੋਕਾਂ ਦੀਆਂ ਸਮੱਸਿਆਵਾਂ ਸੁਣੀਆਂ

ਸਪੀਕਰ ਕੁਲਤਾਰ ਸਿੰਘ ਸੰਧਵਾਂ ਨੇ  ਲੋਕ ਮਿਲਣੀ ਦੌਰਾਨ ਹਲਕੇ ਦੇ ਲੋਕਾਂ ਦੀਆਂ ਸਮੱਸਿਆਵਾਂ ਸੁਣੀਆਂ

Local
ਕੋਟਕਪੂਰਾ 16 ਅਗਸਤ 2025 ( ): ਪੰਜਾਬ ਵਿਧਾਨ ਸਭਾ ਦੇ ਸਪੀਕਰ ਸ. ਕੁਲਤਾਰ ਸਿੰਘ ਸੰਧਵਾਂ ਵੱਲੋਂ ਅੱਜ ਆਪਣੇ ਨਿਵਾਸ ਸਥਾਨ ਪਿੰਡ ਸੰਧਵਾਂ ਵਿਖੇ  ਵਿਸ਼ੇਸ਼ ਲੋਕ ਮਿਲਣੀ ਪ੍ਰੋਗਰਾਮ ਦਾ ਆਯੋਜਨ ਕੀਤਾ ਗਿਆ। ਇਸ ਮੌਕੇ ਉਹਨਾਂ ਨੇ ਸਭ ਤੋਂ ਪਹਿਲਾਂ ਹਲਕਾ ਨਿਵਾਸੀਆਂ ਨੂੰ ਜਨਮ ਅਸ਼ਟਮੀ  ਦੀ ਵਧਾਈ ਦਿੱਤੀ। ਸ. ਸੰਧਵਾ ਨੇ ਲੋਕ ਮਿਲਣੀ ਪ੍ਰੋਗਰਾਮ ਦੌਰਾਨ ਹਲਕੇ ਦੇ ਵੱਖ-ਵੱਖ ਇਲਾਕਿਆਂ ਤੋਂ ਆਏ ਲੋਕਾਂ ਦੀਆਂ ਸਮੱਸਿਆਵਾਂ ਸੁਣੀਆਂ ਅਤੇ ਉਨ੍ਹਾਂ ਨੂੰ ਮੌਕੇ ਤੇ ਹੀ ਹੱਲ ਕੀਤਾ ਗਿਆ ਅਤੇ ਬਾਰੀ ਰਹਿੰਦੀਆਂ ਮੁਸ਼ਕਿਲਾਂ ਦੇ ਹੱਲ ਲਈ ਲੋਕਾਂ ਨੂੰ ਵਿਸ਼ਵਾਸ ਦਿਵਾਇਆ ਕਿ ਰਹਿੰਦੇ ਸਮੇਂ ਵਿਚ ਬਾਕੀ ਦੀਆਂ  ਮੁਸ਼ਕਿਲਾਂ ਜੋ ਹੈ ਉਹਨਾਂ ਦੇ ਹੱਲ ਲਈ ਵੀ ਰਸਤਾ ਲੱਭ ਕੇ ਉਹਨਾਂ ਨੂੰ ਵੀ ਜਲਦ ਤੋਂ ਹੱਲ ਕਰ ਦਿੱਤਾ ਜਾਵੇਗਾ।ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਲੋਕਾਂ ਵੱਲੋਂ ਚੁਣੀ ਗਈ ਲੋਕਾਂ ਦੀ ਆਪਣੀ ਸਰਕਾਰ ਹੈ। ਲੋਕਾਂ ਨੂੰ ਕਿਸੇ ਵੀ ਤਰ੍ਹਾਂ ਦੀ ਕੋਈ ਮੁਸ਼ਕਿਲ ਪੇਸ਼ ਨਹੀਂ ਆਉਣ ਦਿੱਤੀ ਜਾਵੇਗੀ। ਉਨ੍ਹਾਂ ਕਿਹਾ ਕਿ ਲੋਕਾਂ ਦੀਆਂ ਮੁਸਕਿਲਾਂ ਦੇ ਹੱਲ ਲਈ ਲੋਕ ਮਿਲਣੀ ਪ੍ਰੋਗਰਾਮ ਲਗਾਤਾਰ ਕੀਤੇ ਜਾ ਰਹੇ ਹਨ, ਤਾਂ ਜੋ ਲੋਕਾਂ...

ਸ੍ਰੀ ਕ੍ਰਿਸ਼ਨ ਜਨਮ ਅਸ਼ਟਮੀ ਮੋਕੇ ਨੰਗਲ ਵਿਚ ਕੈਬਨਿਟ ਮੰਤਰੀ ਹਰਜੋਤ ਸਿੰਘ ਬੈਂਸ ਵੱਖ ਵੱਖ ਧਾਰਮਿਕ ਅਸਥਾਨਾ ਤੇ ਹੋਏ ਨਤਮਸਤਕ

Local
ਨੰਗਲ 16 ਅਗਸਤ () ਭਗਵਾਨ ਸ੍ਰੀ ਕ੍ਰਿਸ਼ਨ ਨੂੰ ਭਗਵਾਨ ਵਿਸਨੂ ਜੀ ਦੇ ਅਵਤਾਰ ਵਜੋਂ ਜਾਣਿਆ ਜਾਦਾ ਹੈ। ਉਨ੍ਹਾਂ ਨੇ ਮਾਨਵਤਾ ਦੇ ਕਲਿਆਣ ਅਤੇ ਸੰਸਾਰ ਦੀ ਭਲਾਈ ਦੀ ਸਮੁੱਚੀ ਕਾਇਨਾਤ ਨੂੰ ਨਵੀ ਦਿਸ਼ਾ ਦਿਖਾਈ ਹੈ। ਭਗਵਾਨ ਸ੍ਰੀ ਕ੍ਰਿਸ਼ਨ ਨੇ ਸੱਚਾਈ ਦੇ ਮਾਰਗ ਤੇ ਚੱਲਣ ਦੀ ਸਮੁੱਚੇ ਜਗਤ ਨੂੰ ਪ੍ਰੇਰਨਾ ਦਿੱਤੀ, ਉਨ੍ਹਾਂ ਨੇ ਜ਼ੋ ਰੋਸ਼ਨੀ ਦੀ ਕਿਰਨ ਸਮੁੱਚੀ ਮਾਨਵਤਾ ਨੂੰ ਵਿਖਾਈ ਉਸ ਨੇ ਜਨ ਕਲਿਆਣ ਦੀ ਦਿਸ਼ਾਂ ਵਿਚ ਲੋਕਾਂ ਨੂੰ ਜਾਗਰੂਕ ਕੀਤਾ।     ਇਨ੍ਹਾਂ ਵਿਚਾਰਾ ਦਾ ਪ੍ਰਗਟਾਵਾ ਹਰਜੋਤ ਸਿੰਘ ਬੈਂਸ ਕੈਬਨਿਟ ਮੰਤਰੀ ਪੰਜਾਬ ਨੇ ਨੰਗਲ ਵਿਖੇ ਸ਼ਿਵ ਮੰਦਰ ਪੀ.ਏ.ਸੀ.ਐਲ ਕਲੋਨੀ, ਗੀਤਾ ਮੰਦਰ ਨਯਾ ਨੰਗਲ, ਸ਼ਿਵਾਲਿਕ ਮੰਦਰ ਬਲਾਕ 1ਏ, ਸ਼ਿਵਾਲਿਕ ਮੰਦਰ 1ਬੀ, ਜਵਾਹਰ ਮਾਰਕੀਟ ਮੰਦਰ ਵਿਖੇ ਸੰਗਤਾਂ ਨੂੰ ਸੰਬੋਧਨ ਕਰਦੇ ਹੋਏ ਕੀਤਾ। ਉਨ੍ਹਾਂ ਨੇ ਕਿਹਾ ਕਿ ਕਥਾ ਸਪਤਾਹ ਵਿਚ ਨੋਜਵਾਨਾਂ ਅਤੇ ਬੱਚੇ ਬੱਚਿਆਂ ਦੀ ਵੱਡੀ ਸਮੂਲੀਅਤ ਨੇ ਸਾਡੀਆ ਆਉਣ ਵਾਲੀਆਂ ਪੀੜ੍ਹੀਆ ਦੀ ਸਾਡੇ ਧਰਮ ਪ੍ਰਤੀ...
ਫਾਜ਼ਿਲਕਾ ਦੇ ਵਿਧਾਇਕ ਨੇ ਹੜ੍ਹ ਪ੍ਰਭਾਵਿਤ ਪਿੰਡ ਰੇਤੇ ਵਾਲੀ ਭੈਣੀ, ਰਾਮ ਸਿੰਘ ਭੈਣੀ, ਗੁਲਾਬਾ ਭੈਣੀ ਤੇ ਤੇਜਾ ਰੁਹੇਲਾ ਸਮੇਤ ਵੱਖ-ਵੱਖ ਪਿੰਡਾਂ ਦਾ ਦੌਰਾ

ਫਾਜ਼ਿਲਕਾ ਦੇ ਵਿਧਾਇਕ ਨੇ ਹੜ੍ਹ ਪ੍ਰਭਾਵਿਤ ਪਿੰਡ ਰੇਤੇ ਵਾਲੀ ਭੈਣੀ, ਰਾਮ ਸਿੰਘ ਭੈਣੀ, ਗੁਲਾਬਾ ਭੈਣੀ ਤੇ ਤੇਜਾ ਰੁਹੇਲਾ ਸਮੇਤ ਵੱਖ-ਵੱਖ ਪਿੰਡਾਂ ਦਾ ਦੌਰਾ

Local
ਫਾਜ਼ਿਲਕਾ 16 ਅਗਸਤ 2025….ਫਾਜ਼ਿਲਕਾ ਦੇ ਵਿਧਾਇਕ ਸ੍ਰੀ. ਨਰਿੰਦਰਪਾਲ ਸਿੰਘ ਸਵਨਾ ਨੇ ਕਿਹਾ ਕਿ ਪਿਛਲੇ ਹਿੱਸਿਆ ਪਹਾੜਾਂ ਵਿੱਚ ਭਾਰੀ ਬਰਸਾਤਾਂ ਹੋਣ ਕਾਰਨ ਸਤਲੁਜ ਦਰਿਆ ਵਿੱਚ ਪਾਣੀ ਦਾ ਪੱਧਰ ਵਧਿਆ ਹੈ ਤੇ ਇਹ ਪਾਣੀ ਫਾਜ਼ਿਲਕਾ ਦੇ ਕਾਵਾਂਵਾਲੀ ਪੁੱਲ ਪਾਰ ਦੇ ਪਿੰਡਾਂ ਦੇ ਖੇਤਾਂ ਵਿੱਚ ਫਸਲਾਂ ਦਾ ਉਜਾੜਾ ਕਰਦਾ ਹੈ। ਇਨ੍ਹਾਂ ਹਾਲਾਤਾਂ ਦਾ ਜਾਇਜ਼ਾ ਲੈਣ ਲਈ ਉਹ ਅੱਜ ਪਿੰਡ ਕਾਵਾਂਵਾਲੀ ਪੁੱਲ ਪਾਰ ਪਿੰਡ ਰੇਤੇ ਵਾਲੀ ਭੈਣੀ, ਰਾਮ ਸਿੰਘ ਭੈਣੀ, ਗੁਲਾਬਾ ਭੈਣੀ, ਝੰਗੜ ਭੈਣੀ, ਤੇਜਾ ਰੁਹੇਲਾ, ਮਹਾਤਮ ਨਗਰ, ਦੋਨਾ ਨਾਨਕਾ ਸਮੇਤ ਹੋਰ ਪਿੰਡਾਂ ਵਿੱਚ ਪਹੁੰਦੇ ਹਨ।ਇਸ ਮੌਕੇ ਵਿਧਾਇਕ ਨਰਿੰਦਰਪਾਲ ਸਿੰਘ ਸਵਨਾ ਨੇ ਕਿਹਾ ਕਿ ਕਾਵਾਂਵਾਲੀ ਪੁੱਲ ਵਿੱਚ ਪਾਣੀ ਦਾ ਵਹਾਅ ਵਧਣ ਕਾਫ਼ੀ ਵਧ ਗਿਆ ਹੈ। ਉਨ੍ਹਾਂ ਕਿਹਾ ਕਿ ਬੀਤੀ ਦੇਰ ਸ਼ਾਮ ਜਦੋਂ ਉਨ੍ਹਾਂ ਨੂੰ ਪਤਾ ਲੱਗਾ ਕਿ ਕਾਵਾਂਵਾਲੀ ਪੁੱਲ ਵਿੱਚ ਕਲਾਲੀ ਫਸਣ ਕਾਰਨ ਪਾਣੀ ਹੋਰ ਜ਼ਿਆਦਾ ਪਿੰਡਾਂ ਦਾ ਨੁਕਸਾਨ ਕਰ ਰਿਹਾ ਹੈ ਤਾਂ ਉਨ੍ਹਾਂ ਤੁਰੰਤ ਸਬੰਧਿਤ ਵਿਭਾਗ ਨਾਲ ਗੱਲ ਕਰਕੇ ਜੇਸੀਬੀ ਭੇਜ ਕੇ ਕਲਾਲੀ ਕਢਵਾਈ। ਉਨ੍ਹਾਂ ਕਿਹਾ ਕਿ ਲੋਕਾਂ ਦੀਆਂ ਮੁਸ਼ਕਲਾਂ ਨੂੰ ਦੇਖਦੇ ਹੋਏ ਉਹ ...
ਕੈਬਨਿਟ ਮੰਤਰੀ ਹਰਦੀਪ ਸਿੰਘ ਮੁੰਡੀਆਂ ਵੱਲੋਂ ਚੇਅਰਮੈਨ ਰਮਨ ਬਹਿਲ ਦੇ ਨਾਲ ਗੁਰਦਾਸਪੁਰ ਵਿਖੇ ਅਰਬਨ ਅਸਟੇਟਾਂ ਦਾ ਦੌਰਾ

ਕੈਬਨਿਟ ਮੰਤਰੀ ਹਰਦੀਪ ਸਿੰਘ ਮੁੰਡੀਆਂ ਵੱਲੋਂ ਚੇਅਰਮੈਨ ਰਮਨ ਬਹਿਲ ਦੇ ਨਾਲ ਗੁਰਦਾਸਪੁਰ ਵਿਖੇ ਅਰਬਨ ਅਸਟੇਟਾਂ ਦਾ ਦੌਰਾ

Local
ਗੁਰਦਾਸਪੁਰ, 16 ਅਗਸਤ (      ) - ਸੂਬੇ ਦੇ ਮਕਾਨ ਉਸਾਰੀ ਤੇ ਸ਼ਹਿਰੀ ਵਿਕਾਸ ਮੰਤਰੀ ਸ. ਹਰਦੀਪ ਸਿੰਘ ਮੁੰਡੀਆਂ ਨੇ ਕਿਹਾ ਹੈ ਕਿ ਪੰਜਾਬ ਸਰਕਾਰ ਵੱਲੋਂ ਪੁੱਡਾ ਅਤੇ ਨਗਰ ਸੁਧਾਰ ਟਰੱਸਟਾਂ ਰਾਹੀਂ ਡਿਵੈਲਪ ਕੀਤੀਆਂ ਗਈਆਂ ਅਰਬਨ ਅਸਟੇਟਾਂ ਤੇ ਕਲੋਨੀਆਂ ਵਿੱਚ ਸਾਰੀਆਂ ਬੁਨਿਆਦੀ ਸਹੂਲਤਾਂ ਨੂੰ ਯਕੀਨੀ ਬਣਾਇਆ ਜਾਵੇਗਾ ਤਾਂ ਜੋ ਇਨ੍ਹਾਂ ਕਲੋਨੀਆਂ ਵਿੱਚ ਰਹਿਣ ਵਾਲੇ ਵਸਨੀਕਾਂ ਨੂੰ ਕੋਈ ਪਰੇਸ਼ਾਨੀ ਨਾ ਆਵੇ। ਕੈਬਨਿਟ ਮੰਤਰੀ ਸ. ਹਰਦੀਪ ਸਿੰਘ ਮੁੰਡੀਆਂ ਅੱਜ ਗੁਰਦਾਸਪੁਰ ਸ਼ਹਿਰ ਵਿਖੇ ਜੇਲ ਰੋਡ ਅਤੇ ਬਟਾਲਾ ਰੋਡ ਵਿਖੇ ਪੁੱਡਾ ਦੀਆਂ ਕਲੋਨੀਆਂ ਦਾ ਦੌਰਾ ਕਰਕੇ ਓਥੇ ਮਿਲ ਰਹੀਆਂ ਸਹੂਲਤਾਂ ਦਾ ਨਿਰੀਖਣ ਕਰ ਰਹੇ ਸਨ। ਇਸ ਮੌਕੇ ਉਨ੍ਹਾਂ ਪੰਜਾਬ ਹੈਲਥ ਸਿਸਟਮਜ਼ ਕਾਰਪੋਰੇਸ਼ਨ ਦੇ ਚੇਅਰਮੈਨ ਸ੍ਰੀ ਰਮਨ ਬਹਿਲ, ਪੁੱਡਾ ਅੰਮ੍ਰਿਤਸਰ ਦੇ ਚੀਫ ਐਡਮਿਨਿਸਟਰੇਟਰ ਨਿਤੀਸ਼ ਜੈਨ ਆਈ.ਏ.ਐੱਸ. ਅਤੇ ਹੋਰ ਉੱਚ ਅਧਿਕਾਰੀਆਂ ਵੀ ਮੌਜੂਦ ਸਨ। ਗੁਰਦਾਸਪੁਰ ਦੀ ਬਟਾਲਾ ਰੋਡ ਸਥਿਤ ਅਰਬਨ ਸਟੇਟ ਕਲੋਨੀ ਜੋ 155 ਏਕੜ ਵਿੱਚ ਫੈਲੀ ਹੋਈ ਹੈ, ਵਿੱਚ ਸੜਕਾਂ ਦੀ ਹਾਲਤ ਅਤੇ ਬਿਜਲੀ ਸਪਲਾਈ ਸਬੰਧੀ ਕਲੋਨੀ ਵਾਸੀਆਂ ਵੱਲੋ...
ਕੈਬਨਿਟ ਮੰਤਰੀ ਬਰਿੰਦਰ ਕੁਮਾਰ ਗੋਇਲ ਨੇ ਸ਼ਰਧਾਲੂਆਂ ਵਿੱਚ ਵਿਚਰ ਕੇ ਧੂਮਧਾਮ ਨਾਲ ਮਨਾਈ ਜਨਮ ਅਸ਼ਟਮੀ

ਕੈਬਨਿਟ ਮੰਤਰੀ ਬਰਿੰਦਰ ਕੁਮਾਰ ਗੋਇਲ ਨੇ ਸ਼ਰਧਾਲੂਆਂ ਵਿੱਚ ਵਿਚਰ ਕੇ ਧੂਮਧਾਮ ਨਾਲ ਮਨਾਈ ਜਨਮ ਅਸ਼ਟਮੀ

Local
ਲਹਿਰਾ, 16 ਅਗਸਤ ਜਨਮ ਅਸ਼ਟਮੀ ਦੇ ਪਵਿੱਤਰ ਦਿਹਾੜੇ 'ਤੇ ਕੈਬਨਿਟ ਮੰਤਰੀ ਸ਼੍ਰੀ ਬਰਿੰਦਰ ਕੁਮਾਰ ਗੋਇਲ ਨੇ ਲਹਿਰਾ ਮੰਡੀ ਵਿਖੇ ਮੰਦਿਰ ਵਿੱਚ ਨਤਮਸਤਕ ਹੋਣ ਉਪਰੰਤ ਮੀਡੀਆ ਨਾਲ ਗੱਲਬਾਤ ਕਰਦੇ ਹੋਏ ਕਿਹਾ ਕਿ ਅੱਜ ਉਹ ਜਨਮ ਅਸ਼ਟਮੀ ਨੂੰ ਲੈ ਕੇ ਇੱਥੇ ਮੰਦਰ ਵਿਖੇ ਨਤਮਸਤਕ ਹੋਏ ਹਨ, ਜਿੱਥੇ ਜਨਮ ਅਸ਼ਟਮੀ ਧੂਮ ਧਾਮ ਨਾਲ ਮਨਾਈ ਜਾ ਰਹੀ ਹੈ ਤੇ ਭਜਨ ਮੰਡਲੀਆਂ ਵੱਲੋਂ ਭਜਨ ਸੁਣਾ ਕੇ ਹਾਜ਼ਰੀਨ ਸ਼ਰਧਾਲੂਆਂ ਨੂੰ ਨਿਹਾਲ ਕੀਤਾ ਜਾ ਰਿਹਾ ਹੈ। ਕੈਬਨਿਟ ਮੰਤਰੀ ਨੇ ਕਿਹਾ ਕਿ ਸਾਰੇ ਧਰਮ ਭਾਈਚਾਰਕ ਸਾਂਝ ਦਾ ਸੁਨੇਹਾ ਦਿੰਦੇ ਹਨ ਤੇ ਸਾਨੂੰ ਇਹ ਸੁਨੇਹਾ ਮਨ ਵਿੱਚ ਵਸਾ ਕੇ ਜੀਵਨ ਬਤੀਤ ਕਰਨਾ ਚਾਹੀਦਾ ਹੈ ਤੇ ਨਾਲ ਹੀ ਲੋਕਾਂ ਦੀ ਵੱਧ ਤੋਂ ਵੱਧ ਸੇਵਾ ਕਰਨੀ ਚਾਹੀਦੀ ਹੈ। ਸ਼੍ਰੀ ਗੋਇਲ ਨੇ ਕਿਹਾ ਕਿ ਉਹ ਖੁਦ ਨੂੰ ਵੱਡੇ ਭਾਗਾਂ ਵਾਲੇ ਸਮਝਦੇ ਹਨ ਕਿ ਉਹਨਾਂ ਨੂੰ ਇੱਥੇ ਸਮਾਗਮ ਵਿੱਚ ਸ਼ਾਮਲ ਹੋਣ ਦਾ ਮੌਕਾ ਮਿਲਿਆ। ਕੈਬਨਿਟ ਮੰਤਰੀ ਨੇ ਕਿਹਾ ਕਿ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਆਮ ਆਦਮੀ ਪਾਰਟੀ ਦੀ ਸਰਕਾਰ ਦੇ ਨੁਮਾਇੰਦੇ ਹਰ ਵੇਲੇ ਲੋਕਾਂ ਦੀ ਕਚਹਿਰੀ ਵਿੱਚ ਹਾਜ਼ਰ ...
ਦੇਸ਼ ਦੇ ਆਜ਼ਾਦੀ ਸੰਘਰਸ਼ ਦੌਰਾਨ ਪੰਜਾਬੀਆਂ ਨੇ ਸਭ ਤੋਂ ਜ਼ਿਆਦਾ ਕੁਰਬਾਨੀਆਂ ਦਿੱਤੀਆਂ: ਸੰਜੀਵ ਅਰੋੜਾ

ਦੇਸ਼ ਦੇ ਆਜ਼ਾਦੀ ਸੰਘਰਸ਼ ਦੌਰਾਨ ਪੰਜਾਬੀਆਂ ਨੇ ਸਭ ਤੋਂ ਜ਼ਿਆਦਾ ਕੁਰਬਾਨੀਆਂ ਦਿੱਤੀਆਂ: ਸੰਜੀਵ ਅਰੋੜਾ

Local
ਸੰਗਰੂਰ, 15 ਅਗਸਤ ਦੇਸ਼ ਦੀ ਆਜ਼ਾਦੀ ਲਈ ਚੱਲੀਆਂ ਵੱਖ-ਵੱਖ ਲਹਿਰਾਂ ਅਤੇ ਸ਼ਹੀਦ-ਏ-ਆਜ਼ਮ ਸ. ਭਗਤ ਸਿੰਘ, ਰਾਜਗੁਰੂ ਤੇ ਸੁਖਦੇਵ, ਸ. ਕਰਤਾਰ ਸਿੰਘ ਸਰਾਭਾ, ਸ਼ਹੀਦ ਊਧਮ ਸਿੰਘ, ਮਦਨ ਲਾਲ ਢੀਂਗਰਾ, ਲਾਲਾ ਲਾਜਪਤ ਰਾਏ, ਦੀਵਾਨ ਸਿੰਘ ਕਾਲੇਪਾਣੀ ਅਤੇ ਹੋਰ ਆਜ਼ਾਦੀ ਘੁਲਾਟੀਆਂ ਵੱਲੋਂ ਸਮੇਂ-ਸਮੇਂ ’ਤੇ ਆਰੰਭੇ ਸੰਘਰਸ਼ਾਂ ਸਦਕਾ ਹੀ ਅੱਜ ਅਸੀਂ ਆਜ਼ਾਦ ਮੁਲਕ ਦੇ ਵਾਸੀ ਹਾਂ। ਸਾਨੂੰ ਮਾਣ ਹੈ ਕਿ ਦੇਸ਼ ਦੇ ਆਜ਼ਾਦੀ ਸੰਘਰਸ਼ ਦੌਰਾਨ ਪੰਜਾਬੀਆਂ ਨੇ ਸਭ ਤੋਂ ਜ਼ਿਆਦਾ ਕੁਰਬਾਨੀਆਂ ਦਿੱਤੀਆਂ ਹਨ। ਇਹਨਾਂ ਵਿਚਾਰਾਂ ਦਾ ਪ੍ਰਗਟਾਵਾ ਕੈਬਨਿਟ ਮੰਤਰੀ ਸ਼੍ਰੀ ਸੰਜੀਵ ਅਰੋੜਾ ਨੇ ਅੱਜ ਇਥੇ ਪੁਲੀਸ ਲਾਈਨ ਸਟੇਡੀਅਮ ਵਿਖੇ ਕਰਵਾਏ ਜ਼ਿਲ੍ਹਾ ਪੱਧਰੀ ਅਜ਼ਾਦੀ ਦਿਵਸ ਸਮਾਗਮ ਦੌਰਾਨ ਸੰਬੋਧਨ ਕਰਦਿਆਂ ਕੀਤਾ। ਉਹਨਾਂ ਕਿਹਾ ਕਿ ਸੂਬੇ ਦੇ ਲੋਕਾਂ ਵੱਲੋਂ ਦਿੱਤੇ ਅਥਾਹ ਪਿਆਰ ਸਕਦਾ ਮੁੱਖ ਮੰਤਰੀ ਬਣੇ ਸ. ਭਗਵੰਤ ਸਿੰਘ ਮਾਨ ਨੇ ਜਿੱਥੇ ਆਪਣੇ ਅਹੁਦੇ ਦੀ ਸਹੁੰ ਸ਼ਹੀਦ-ਏ-ਆਜ਼ਮ ਸਰਦਾਰ ਭਗਤ ਸਿੰਘ ਦੇ ਜੱਦੀ ਪਿੰਡ ਖਟਕੜ ਕਲਾਂ ਵਿਖੇ ਚੁੱਕੀ, ਉੱਥੇ ਹੀ ਇਹ ਫੈਸਲਾ ਕੀਤਾ ਕਿ ਸਰਕਾਰੀ ਦਫਤਰਾਂ ਵਿੱਚ ਸ਼ਹੀਦ...
ਕੈਬਨਿਟ ਮੰਤਰੀ ਲਾਲਜੀਤ ਸਿੰਘ ਭੁੱਲਰ ਨੇ 79ਵੇਂ ਆਜ਼ਾਦੀ ਦਿਹਾੜੇ ਮੌਕੇ ਲਹਿਰਾਇਆ ਕੌਮੀ ਝੰਡਾ

ਕੈਬਨਿਟ ਮੰਤਰੀ ਲਾਲਜੀਤ ਸਿੰਘ ਭੁੱਲਰ ਨੇ 79ਵੇਂ ਆਜ਼ਾਦੀ ਦਿਹਾੜੇ ਮੌਕੇ ਲਹਿਰਾਇਆ ਕੌਮੀ ਝੰਡਾ

Local
ਮਾਨਸਾ, 15 ਅਗਸਤ: ਦੇਸ਼ ਦੀ ਅਜ਼ਾਦੀ ਦਾ 79ਵਾਂ ਦਿਹਾੜਾ ਅੱਜ ਸਰਕਾਰੀ ਨਹਿਰੂ ਮੈਮੋਰੀਅਲ ਕਾਲਜ, ਮਾਨਸਾ ਦੇ ਬਹੁਮੰਤਵੀ ਖੇਡ ਸਟੇਡੀਅਮ ਵਿਖੇ ਰਾਸ਼ਟਰੀ ਭਾਵਨਾ ਅਤੇ ਪੂਰੇ ਉਤਸ਼ਾਹ ਨਾਲ ਮਨਾਇਆ ਗਿਆ | ਇਸ ਮੌਕੇ ਕਰਵਾਏ ਗਏ ਜ਼ਿਲ੍ਹਾ ਪੱਧਰੀ ਸਮਾਗਮ ਦੌਰਾਨ ਕੌਮੀ ਝੰਡਾ ਲਹਿਰਾਉਣ ਦੀ ਰਸਮ ਮੁੱਖ ਮਹਿਮਾਨ, ਕੈਬਨਿਟ ਮੰਤਰੀ ਪੰਜਾਬ ਸ੍ਰ. ਲਾਲਜੀਤ ਸਿੰਘ ਭੁੱਲਰ ਨੇ ਅਦਾ ਕੀਤੀ | ਰਾਸ਼ਟਰੀ ਗਾਣ ਦੀ ਧੁੰਨ ਦੇ ਚਲਦਿਆਂ ਪੰਜਾਬ ਪੁਲਿਸ ਦੇ ਜਵਾਨਾਂ ਨੇ ਸਤਿਕਾਰ ਵਜੋਂ ਸਲਾਮੀ ਭੇਂਟ ਕੀਤੀ | ਇਸ ਮੌਕੇ ਮੁੱਖ ਮਹਿਮਾਨ ਵੱਲੋਂ ਪਰੇਡ ਦਾ ਨਿਰੀਖਣ ਕੀਤਾ ਗਿਆ ਅਤੇ ਪਰੇਡ ਤੋਂ ਸਲਾਮੀ ਲਈ |ਇਸ ਮੌਕੇ ਸੰਬੋਧਨ ਕਰਦਿਆਂ ਮੁੱਖ ਮਹਿਮਾਨ ਸ੍ਰ. ਲਾਲਜੀਤ ਸਿੰਘ ਭੁੱਲਰ ਨੇ ਕਿਹਾ ਕਿ ਅੱਜ ਅਸੀਂ 79ਵਾਂ ਆਜ਼ਾਦੀ ਦਿਵਸ ਮਨਾ ਰਹੇ ਹਾਂ ਅਤੇ ਇਸ ਮੌਕੇ ਮੈਂ ਆਪ ਸਭ ਨੂੰ ਹਾਰਦਿਕ ਵਧਾਈ ਦਿੰਦਾ ਹਾਂ | ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਸ੍ਰ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਨੇ ਆਜ਼ਾਦੀ ਘੁਲਾਟੀਆਂ ਅਤੇ ਸੈਨਿਕਾਂ ਦੇ ਪਰਿਵਾਰਾਂ ਲਈ ਬੜੇ ਅਹਿਮ ਕਦਮ ਚੁੱਕੇ ਨੇ | ਪੰਜਾਬ ਸਰਕਾਰ ਨੇ ਆਜ਼ਾਦੀ ਸੰਗਰਾਮੀਆਂ...
ਆਜ਼ਾਦੀ ਦਿਹਾੜੇ ਮੌਕੇ ਕੈਬਨਿਟ ਮੰਤਰੀ ਮੋਹਿੰਦਰ ਭਗਤ ਨੇ ਲਹਿਰਾਇਆ ਰਾਸ਼ਟਰੀ ਝੰਡਾ

ਆਜ਼ਾਦੀ ਦਿਹਾੜੇ ਮੌਕੇ ਕੈਬਨਿਟ ਮੰਤਰੀ ਮੋਹਿੰਦਰ ਭਗਤ ਨੇ ਲਹਿਰਾਇਆ ਰਾਸ਼ਟਰੀ ਝੰਡਾ

Local
ਹੁਸ਼ਿਆਰਪੁਰ, 15 ਅਗਸਤ : ਪੰਜਾਬ ਦੇ ਰੱਖਿਆ ਸੇਵਾਵਾਂ ਭਲਾਈ, ਆਜ਼ਾਦੀ ਘੁਲਾਟੀਆ ਅਤੇ ਬਾਗਬਾਨੀ ਮੰਤਰੀ ਮੋਹਿੰਦਰ ਭਗਤ ਨੇ 79ਵੇਂ ਅਜ਼ਾਦੀ ਦਿਹਾੜੇ ਮੌਕੇ ਸਥਾਨਕ ਪੁਲਿਸ ਲਾਈਨ ਗਰਾਊਂਡ ਹੁਸ਼ਿਆਰਪੁਰ ਵਿਖੇ ਕਰਵਾਏ ਜ਼ਿਲ੍ਹਾ ਪੱਧਰੀ ਸਮਾਗਮ ਵਿਚ ਰਾਸ਼ਟਰੀ ਝੰਡਾ ਲਹਿਰਾਇਆ। ਸਮਾਗਮ ਵਿਚ ਵਿਧਾਇਕ ਬ੍ਰਮ ਸ਼ੰਕਰ ਜਿੰਪਾ ਅਤੇ ਡਾ. ਇਸ਼ਾਂਕ ਕੁਮਾਰ ਵਿਸ਼ੇਸ਼ ਤੌਰ ‘ਤੇ ਮੌਜੂਦ ਰਹੇ। ਕੈਬਨਿਟ ਮੰਤਰੀ ਨੇ ਡਿਪਟੀ ਕਮਿਸ਼ਨਰ ਆਸ਼ਿਕਾ ਜੈਨ ਅਤੇ ਐਸ.ਐਸ.ਪੀ ਸੰਦੀਪ ਕੁਮਾਰ ਮਲਿਕ ਅਤੇ ਪਰੇਡ ਕਮਾਂਡਰ ਡੀ.ਐਸ.ਪੀ. ਮਨਪ੍ਰੀਤ ਕੌਰ ਸ਼ੀਮਾਰ ਸਮੇਤ ਪਰੇਡ ਦਾ ਨਿਰੀਖਣ ਕਰਨ ਉਪਰੰਤ ਸ਼ਾਨਦਾਰ ਮਾਰਚ ਪਾਸਟ ਤੋਂ ਸਲਾਮੀ ਲਈ। ਇਸ ਮੌਕੇ ਸਕੂਲੀ ਬੱਚਿਆਂ ਵੱਲੋਂ ਸ਼ਾਨਦਾਰ ਮਾਸ ਪੀ.ਟੀ ਸ਼ੋਅ ਅਤੇ ਸੱਭਿਆਚਾਰਕ ਪ੍ਰੋਗਰਾਮ ਦੀ ਪੇਸ਼ਕਾਰੀ ਕੀਤੀ ਗਈ ਅਤੇ ਗਿੱਧੇ ਤੇ ਭੰਗੜੇ ਦੀਆਂ ਧਮਾਲਾਂ ਪਈਆਂ। ਕੈਬਨਿਟ ਮੰਤਰੀ ਨੇ ਸਮਾਗਮ ਵਿਚ ਵਿਸ਼ੇਸ਼ ਤੌਰ ’ਤੇ ਆਏ ਆਜ਼ਾਦੀ ਘੁਲਾਟੀਆਂ ਅਤੇ ਸ਼ਹੀਦ ਸੈਨਿਕਾਂ ਦੇ ਪਰਿਵਾਰਾਂ ਦਾ ਵੀ ਸਨਮਾਨ ਕੀਤਾ। ਇਸੇ ਤਰ੍ਹਾਂ ਜਿਥੇ ਉਨ੍ਹਾਂ ਲੋੜਵੰਦਾਂ ਨੂੰ ਸਿਲਾਈ ਮਸ਼ੀਨਾਂ, ਮੋਟਰ ਟਰਾਈ ਸਾਈਕਲ, ਟਰਾਈ ਸਾ...
ਆਜ਼ਾਦੀ ਦਿਵਸ ਮੌਕੇ ਡਿਪਟੀ ਕਮਿਸ਼ਨਰ ਵਿਰਾਜ ਐਸ. ਤਿੜਕੇ ਵੱਲੋਂ ਕੌਮੀ ਝੰਡਾ ਲਹਿਰਾਇਆ,

ਆਜ਼ਾਦੀ ਦਿਵਸ ਮੌਕੇ ਡਿਪਟੀ ਕਮਿਸ਼ਨਰ ਵਿਰਾਜ ਐਸ. ਤਿੜਕੇ ਵੱਲੋਂ ਕੌਮੀ ਝੰਡਾ ਲਹਿਰਾਇਆ,

Local
ਮਾਲੇਰਕੋਟਲਾ 15 ਅਗਸਤ :               ਦੇਸ਼ ਦਾ 79ਵੇਂ ਆਜ਼ਾਦੀ ਦਿਹਾੜਾ ਸਥਾਨਕ ਡਾਕਟਰ ਜ਼ਾਕਿਰ ਹੁਸੈਨ ਸਟੇਡੀਅਮ ਵਿਖੇ ਜ਼ਿਲ੍ਹਾ ਪੱਧਰੀ ਸਮਾਗਮ ਦੇਸ਼ ਭਗਤੀ ਦੀ ਭਾਵਨਾਂ ਨਾਲ ਬੜੀ ਧੂਮਧਾਮ ਨਾਲ ਮਨਾਇਆ ਗਿਆ।                 ਜ਼ਿਲ੍ਹਾ ਪੱਧਰੀ ਆਜ਼ਾਦੀ ਦਿਵਸ ਸਮਾਰੋਹ ਦੌਰਾਨ ਡਿਪਟੀ ਕਮਿਸ਼ਨਰ ਵਿਰਾਜ ਐਸ.ਤਿੜਕੇ ਨੇ ਕੌਮੀ ਝੰਡਾ ਚੜਾਇਆ ਅਤੇ ਪ੍ਰਭਾਵਸ਼ਾਲੀ ਮਾਰਚ ਪਾਸਟ ਤੋਂ ਸਲਾਮੀ ਲਈ। ਉਨ੍ਹਾਂ ਸ਼ਾਨਦਾਰ ਪਰੇਡ ਦਾ ਨਿਰੀਖਣ ਵੀ ਕੀਤਾ। ਐਸ.ਐਸ.ਪੀ. ਮਾਲੇਰਕੋਟਲਾ ਓਲੰਪੀਅਨ ਸ੍ਰੀ ਗਗਨ ਅਜੀਤ ਸਿੰਘ ਅਤੇ ਵਧੀਕ ਡਿਪਟੀ ਕਮਿਸ਼ਨਰ ਸੁਖਪ੍ਰੀਤ ਸਿੰਘ ਸਿੱਧੂ ਇਸ ਮੌਕੇ ਉਨ੍ਹਾਂ ਦੇ ਨਾਲ ਮੌਜੂਦ ਸਨ।ਪੰਜਾਬ ਪੁਲਿਸ, ਮਹਿਲਾ ਪੰਜਾਬ ਪੁਲਿਸ,&...
ਅੰਮ੍ਰਿਤ ਸ਼ਰਮਾਂ ਦੇ ਪਿਤਾ ਜੀ ਪਿਆਰੇ ਲਾਲ ਦੀ ਅੰਤਿਮ ਅਰਦਾਸ 21 ਨੂੰ ਜੈਤੋ ਵਿਖੇ ਹੋਵੇਗੀ

ਅੰਮ੍ਰਿਤ ਸ਼ਰਮਾਂ ਦੇ ਪਿਤਾ ਜੀ ਪਿਆਰੇ ਲਾਲ ਦੀ ਅੰਤਿਮ ਅਰਦਾਸ 21 ਨੂੰ ਜੈਤੋ ਵਿਖੇ ਹੋਵੇਗੀ

Local
ਮੋਗਾ, 14 ਅਗਸਤ : ਸਿਹਤ ਵਿਭਾਗ ਮੋਗਾ ਦੇ ਮੀਡੀਆ ਇੰਚਾਰਜ ਅੰਮ੍ਰਿਤ ਸ਼ਰਮਾਂ ਨੂੰ ਉਸ ਸਮੇਂ ਭਾਰੀ ਸਦਮਾ ਲੱਗਾ ਜਦੋਂ ਓਹਨਾ ਦੇ ਪਿਤਾ ਪਿਆਰੇ ਲਾਲ ਸ਼ਰਮਾ ਇੰਸਪੈਕਟਰ ਪੀ ਆਰ ਪੀ ਸੀ (ਸੇਵਾ ਮੁਕਤ) ਅਚਨਚੇਤ ਸਿਦੀਵੀ ਵਿਛੋੜਾ ਦੇ ਗਏ। ਓਹਨਾ ਨਾਲ ਗਹਿਰੇ ਦੁੱਖ ਦਾ ਪ੍ਰਗਟਾਵਾ ਕਰਦੇ ਹੋਏ। ਸਿਹਤ ਵਿਭਾਗ ਦੇ ਸਮੂਹ ਸਟਾਫ਼, ਅਤੇ ਡਾਕਟਰ ਅਮਨਦੀਪ ਕੌਰ ਅਰੋੜਾ ਐਮ ਐਲ ਏ ਮੋਗਾ, ਬਰਿੰਦਰ ਸ਼ਰਮਾ ਜਿਲਾ ਪਰਧਾਨ ਆਮ ਆਦਮੀ ਪਾਰਟੀ ਅਤੇ ਚੇਅਰਮੈਨ ਜਿਲਾ ਯੋਜਨਾ ਬੋਰਡ, ਦੀਵਿੰਦਰਜਿਤ ਲਾਡੀ ਢੋਸ ਐਮ ਐਲ ਏ ਧਰਮਕੋਟ, ਡਾਕਟਰ ਰਾਕੇਸ਼ ਅਰੋੜਾ, ਬਲਜੀਤ ਸਿੰਘ ਕੰਗ, ਇੰਦਰਜੀਤ ਸਿੰਘ ਚੰਡੀਗੜ੍ਹ ਡਿਪਟੀ ਡਾਇਰੈਕਟਰ , ਅਕਸ਼ਿਤ ਜੈਨ ਮੋਗਾ, ਲਛਮਣ ਭਗਤੂਆਣਾ ਚੇਅਰਮੈਨ ਮਾਰਕੀਟ ਕਮੇਟੀ ਜੈਤੋ, ਪਰਵੀਨ ਸ਼ਰਮਾ ਸੀਨੀਅਰ ਡਿਪਟੀ ਮੇਅਰ ਨਗਰ ਨਿਗਮ ਮੋਗਾ, ਡਾਕਟਰ ਕੌਸ਼ਲ ਸਿੰਘ ਸੈਣੀ ਹੁਸ਼ਿਆਰਪੁਰ ਸਿਵਿਲ ਸਰਜਨ (ਸੇਵਾ ਮੁਕਤ) ,ਡਾਕਟਰ ਗਗਨਦੀਪ ਸਿੰਘ ਐੱਸ ਐਮ ਓ ਸਿਵਿਲ ਹਪਸਤਾਲ ਮੋਗਾ, ਗੁਰਬਚਨ ਸਿੰਘ ਪ੍ਰਧਾਨ ਕਰਮਚਾਰੀ ਐਸੋਸੀਏਸ਼ਨ ਜਿਲਾ ਮੋਗਾ, ਕੁਲਬੀਰ ਸਿੰਘ ਢਿੱਲੋਂ ਪਰਧਾਨ ਪੈਰਾ ਮੈਡੀਕਲ ਪੰਜਾਬ, ਸੁਰਜੀਤ ਸਿੰਘ ਦੁਸਾਂਝ, ਸਮੂਹ ਪ੍ਰੈਸ ...