Monday, August 10Malwa News
Shadow

Local

245 ਕਰੋੜ ਦੀ ਲਾਗਤ ਨਾਲ ਜ਼ਿਲ੍ਹਾ ਬਰਨਾਲਾ ਦੀਆਂ ਸੜਕਾਂ ਦਾ ਕੀਤਾ ਜਾ ਰਿਹੈ ਨਵੀਨੀਕਰਨ: ਮੀਤ ਹੇਅਰ

245 ਕਰੋੜ ਦੀ ਲਾਗਤ ਨਾਲ ਜ਼ਿਲ੍ਹਾ ਬਰਨਾਲਾ ਦੀਆਂ ਸੜਕਾਂ ਦਾ ਕੀਤਾ ਜਾ ਰਿਹੈ ਨਵੀਨੀਕਰਨ: ਮੀਤ ਹੇਅਰ

Local
ਬਰਨਾਲਾ, 5 ਮਈ-       ਲੋਕ ਸਭਾ ਮੈਂਬਰ ਸ. ਗੁਰਮੀਤ ਸਿੰਘ ਮੀਤ ਹੇਅਰ ਨੇ ਅੱਜ ਇੱਥੇ ਨਗਰ ਨਿਗਮ ਬਰਨਾਲਾ ਅਧੀਨ ਕਰੀਬ ਪੌਣੇ 2 ਕਰੋੜ ਦੀ ਲਾਗਤ ਵਾਲੇ ਸੜਕਾਂ ਦੇ ਨਵੀਨੀਕਰਨ ਦੇ ਕੰਮਾਂ ਦੇ ਨੀਂਹ ਪੱਥਰ ਰੱਖੇ।         ਇਸ ਮੌਕੇ ਸੰਬੋਧਨ ਕਰਦੇ ਹੋਏ ਉਹਨਾਂ ਦੱਸਿਆ ਕਿ ਸੰਘੇੜਾ ਤੋਂ ਸੰਧੂ ਪੱਤੀ ਚੌਕ ਬਰਨਾਲਾ ਨੂੰ ਜੋੜਦੀ ਸੜਕ ਦਾ ਕੰਮ ਕਰੀਬ 30 ਲੱਖ ਦੀ ਲਾਗਤ ਨਾਲ ਸ਼ੁਰੂ ਹੋ ਚੁੱਕਿਆ ਹੈ। ਸੰਧੂ ਪੱਤੀ ਚੌਕ ਤੋਂ ਸ਼ਹੀਦ ਸੇਵਾ ਸਿੰਘ ਠਕਰੀਵਾਲਾ ਚੌਕ ਵਾਲੀ ਸੜਕ ਦਾ ਤਕਰੀਬਨ 74 ਲੱਖ, ਸੇਖਾ ਫਾਟਕ ਤੋਂ ਸੇਖਾ ਕੈਂਚੀਆਂ ਵਾਲੀ ਸੜਕ ਦਾ ਕੰਮ ਕਰੀਬ 66 ਲੱਖ ਦੀ ਲਾਗਤ ਨਾਲ ਮੁਕੰਮਲ ਕੀਤਾ ਜਾਵੇਗਾ। ਓਹਨਾਂ ਕਿਹਾ ਕਿ ਆਉਣ ਵਾਲੇ ਦਿਨਾਂ ਵਿਚ ਬਰਨਾਲਾ ਸ਼ਹਿਰ ਦੇ ਹੋਰ ਕਈ ਵਿਕਾਸ ਕੰਮ ਸ਼ੁਰੂ ਕਰਵਾਏ ਜਾਣਗੇ।  ਓਹਨਾਂ ਕਿਹਾ ਕਿ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵਲੋਂ ਕਰੋੜਾਂ ਰੁਪਏ ਦੀ ਲਾਗਤ ਨਾਲ ਪਿੰਡਾਂ ਅਤੇ ਸ਼ਹਿਰਾਂ ਦੀਆਂ ਸੜਕਾਂ ਦਾ ਨਵੀਨੀਕਰਨ ਕੀਤਾ ਜਾ ਰਿਹਾ ਹੈ ਅਤੇ ਨਾਲ ਹੀ ਵੱਡੀ ਗਿਣਤੀ ਸੜਕਾਂ ਚੌੜੀਆਂ ...
ਵਿਧਾਇਕ ਅਮਰਗੜ੍ਹ ਪ੍ਰੋ. ਜਸਵੰਤ ਸਿੰਘ ਗੱਜਣਮਾਜਰਾ ਵੱਲੋਂ ਸਵੈ-ਗਣਨਾ ਕਰਕੇ ਲੋਕਾਂ ਨੂੰ ਦਿੱਤਾ ਸੰਦੇਸ਼

ਵਿਧਾਇਕ ਅਮਰਗੜ੍ਹ ਪ੍ਰੋ. ਜਸਵੰਤ ਸਿੰਘ ਗੱਜਣਮਾਜਰਾ ਵੱਲੋਂ ਸਵੈ-ਗਣਨਾ ਕਰਕੇ ਲੋਕਾਂ ਨੂੰ ਦਿੱਤਾ ਸੰਦੇਸ਼

Local
ਮਾਲੇਰਕੋਟਲਾ, 05 ਮਈ :             ਡਿਜੀਟਲ ਜਨਗਣਨਾ-2027 ਦੇ ਤਹਿਤ ਵਿਧਾਇਕ ਅਮਰਗੜ੍ਹ ਪ੍ਰੋ. ਜਸਵੰਤ ਸਿੰਘ ਗੱਜਣਮਾਜਰਾ ਨੇ ਆਪਣੇ ਨਿਵਾਸ ਸਥਾਨ ‘ਤੇ ਸਵੈ-ਗਣਨਾ ਰਾਹੀਂ ਆਪਣੇ ਰਿਹਾਇਸ਼ੀ ਵੇਰਵੇ ਆਨਲਾਈਨ ਦਰਜ ਕਰਕੇ ਲੋਕਾਂ ਨੂੰ ਇਸ ਪ੍ਰਕਿਰਿਆ ਵਿੱਚ ਸਰਗਰਮੀ ਨਾਲ ਸ਼ਾਮਿਲ ਹੋਣ ਲਈ ਪ੍ਰੇਰਿਤ ਕੀਤਾ। ਉਨ੍ਹਾਂ ਕਿਹਾ ਕਿ ਇਹ ਪਹਿਲੀ ਵਾਰ ਹੈ ਕਿ ਦੇਸ਼ ਵਿੱਚ ਜਨਗਣਨਾ ਪੂਰੀ ਤਰ੍ਹਾਂ ਡਿਜੀਟਲ ਢੰਗ ਨਾਲ ਕੀਤੀ ਜਾ ਰਹੀ ਹੈ, ਜਿਸ ਨਾਲ ਪ੍ਰਕਿਰਿਆ ਹੋਰ ਵੀ ਆਸਾਨ, ਤੇਜ਼ ਅਤੇ ਪਾਰਦਰਸ਼ੀ ਬਣੀ ਹੈ।            ਵਿਧਾਇਕ ਨੇ ਜ਼ਿਲ੍ਹਾ ਵਾਸੀਆਂ ਨੂੰ ਅਪੀਲ ਕਰਦਿਆਂ ਕਿਹਾ ਕਿ ਉਹ ਅਧਿਕਾਰਤ ਪੋਰਟਲ se.census.gov.in ‘ਤੇ ਜਾ ਕੇ 14 ਮਈ 2026 ਤੱਕ ਆਪਣੀ ਸਵੈ-ਗਣਨਾ ਜ਼ਰੂਰ ਪੂਰੀ ਕਰਨ। ਉਨ੍ਹਾਂ ਦੱਸਿਆ ਕਿ ਇਹ ਪ੍ਰਕਿਰਿਆ ਬਹੁਤ ਸੌਖੀ ਅਤੇ ਸੁਰੱਖਿਅਤ ਹੈ, ਜਿਸ ਵਿੱਚ ਨਾਗਰਿਕ ਆਪਣੇ ਮੋਬਾਈਲ ਜਾਂ ਕੰਪਿਊਟਰ ਰਾਹੀਂ ਘਰ ਬੈਠੇ ਹੀ 33 ਪ੍ਰਸ਼ਨਾਂ ਦੇ ਜਵਾਬ ਭਰ ਕੇ ਆਪਣੀ ਜਾਣਕਾਰੀ ਦਰਜ ਕਰ ਸਕਦੇ ਹਨ।                   ਉਨ੍ਹਾਂ ਦੱਸਿਆ ਕਿ ਇਸ ਡਿਜੀਟਲ ਪ੍ਰਕਿਰਿਆ ਵਿੱਚ ਰਜਿਸਟ੍ਰੇਸ਼ਨ, ਓ.ਟੀ.ਪੀ. ਤਸਦੀਕ ਅਤੇ ਜਾਣ...
ਵਧੀਕ ਡਿਪਟੀ ਕਮਿਸ਼ਨਰ ਨੇ ਆਪਣੀ ਜਾਣਕਾਰੀ ਮੁਹੱਈਆਂ ਕਰਵਾਕੇ ਜ਼ਿਲ੍ਹੇ ‘ਚ ਨਸ਼ਾ ਅਤੇ ਸਮਾਜਿਕ ਆਰਥਿਕ ਜਨਗਨਣਾ ਦੀ ਕਰਵਾਈ ਸ਼ੁਰੂਆਤ 

ਵਧੀਕ ਡਿਪਟੀ ਕਮਿਸ਼ਨਰ ਨੇ ਆਪਣੀ ਜਾਣਕਾਰੀ ਮੁਹੱਈਆਂ ਕਰਵਾਕੇ ਜ਼ਿਲ੍ਹੇ ‘ਚ ਨਸ਼ਾ ਅਤੇ ਸਮਾਜਿਕ ਆਰਥਿਕ ਜਨਗਨਣਾ ਦੀ ਕਰਵਾਈ ਸ਼ੁਰੂਆਤ 

Local
ਰੂਪਨਗਰ, 5 ਮਈ: ਵਧੀਕ ਡਿਪਟੀ ਕਮਿਸ਼ਨਰ ਰੂਪਨਗਰ ਚੰਦਰਜਯੋਤੀ ਸਿੰਘ ਵੱਲੋਂ ਜ਼ਿਲ੍ਹਾ ਰੂਪਨਗਰ ਵਿੱਚ ਨਸ਼ਾ ਅਤੇ ਸਮਾਜਿਕ ਆਰਥਿਕ ਜਨਗਨਣਾ ਦੀ ਸ਼ੁਰੂਆਤ ਅੱਜ ਆਪਣੇ ਦਫ਼ਤਰ ਵਿਖੇ ਇਲਮੀਨੇਟਰ ਨਵਜੀਤ ਕੌਰ ਨੂੰ ਆਪਣੀ ਜਾਣਕਾਰੀ ਮੁਹੱਈਆ ਕਰਵਾ ਕੇ ਕਰਵਾਈ ਗਈ। ਇਸ ਮੌਕੇ ਵਧੀਕ ਡਿਪਟੀ ਕਮਿਸ਼ਨਰ ਨੇ ਕਿਹਾ ਕਿ ਨਸ਼ਾ ਅਤੇ ਸਮਾਜਿਕ ਆਰਥਿਕ ਸਰਵੇਖਣ 05 ਮਈ ਤੋਂ ਸ਼ੁਰੂ ਹੋ ਚੁੱਕਾ ਹੈ, ਜਿਸਦਾ ਮੁੱਖ ਉਦੇਸ਼ ਜ਼ਿਲ੍ਹੇ ਵਿੱਚ ਨਸ਼ਿਆਂ ਨਾਲ ਸੰਬੰਧਿਤ ਹਾਲਾਤਾਂ ਅਤੇ ਲੋਕਾਂ ਦੀ ਸਮਾਜਿਕ-ਆਰਥਿਕ ਸਥਿਤੀ ਬਾਰੇ ਸਹੀ ਅਤੇ ਤਾਜ਼ਾ ਡਾਟਾ ਇਕੱਠਾ ਕਰਨਾ ਹੈ, ਤਾਂ ਜੋ ਸਰਕਾਰ ਵੱਲੋਂ ਲੋਕ-ਭਲਾਈ ਯੋਜਨਾਵਾਂ ਨੂੰ ਹੋਰ ਪ੍ਰਭਾਵਸ਼ਾਲੀ ਢੰਗ ਨਾਲ ਲਾਗੂ ਕੀਤਾ ਜਾ ਸਕੇ।  ਉਨ੍ਹਾਂ ਦੱਸਿਆ ਕਿ ਇਸ ਸਰਵੇਖਣ ਦੌਰਾਨ ਗਿਣਤੀਕਾਰ ਘਰ-ਘਰ ਜਾ ਕੇ ਨਸ਼ਿਆਂ ਨਾਲ ਸਬੰਧਤ ਹਾਲਾਤਾਂ ਅਤੇ ਪਰਿਵਾਰ ਦੀ ਸਮਾਜਿਕ-ਆਰਥਿਕ ਸਥਿਤੀ (ਆਮਦਨ, ਸਿੱਖਿਆ) ਬਾਰੇ ਡਾਟਾ ਇਕੱਠਾ ਕਰਨਗੇ। ਵਧੀਕ ਡਿਪਟੀ ਕਮਿਸ਼ਨਰ ਨੇ ਜ਼ਿਲ੍ਹਾ ਵਾਸੀਆਂ ਨੂੰ ਅਪੀਲ ਕੀਤੀ ਹੈ ਕਿ ਜਦੋਂ ਐਨਯੂਮੇਰੇਟਰ ਘਰ ਆਉਣ ਤਾਂ ਉਨ੍ਹਾਂ ਨੂੰ ਸਹੀ ਅਤੇ ਅਪਡੇਟ ਜਾਣਕਾਰੀ ਮੁਹੱਈਆ ਕਰਵ...
ਵਿਧਾਇਕ ਚੱਢਾ ਨੇ ਲਾਡਲ ਪਿੰਡ ‘ਚ ਮੁੱਖ ਮੰਤਰੀ ਖੇਡ ਮੈਦਾਨ ਦਾ ਉਦਘਾਟਨ ਕੀਤਾ

ਵਿਧਾਇਕ ਚੱਢਾ ਨੇ ਲਾਡਲ ਪਿੰਡ ‘ਚ ਮੁੱਖ ਮੰਤਰੀ ਖੇਡ ਮੈਦਾਨ ਦਾ ਉਦਘਾਟਨ ਕੀਤਾ

Local
ਰੂਪਨਗਰ, 04 ਮਈ: ਪੰਜਾਬ ਸਰਕਾਰ ਦੀ ਅਗਾਂਹਵਾਧੂ ਸੋਚ ਅਤੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਪੇਂਡੂ ਵਿਕਾਸ ਤੇ ਪੰਚਾਇਤੀ ਰਾਜ ਵਿਭਾਗ ਵੱਲੋਂ ਸੂਬੇ ਭਰ ਵਿੱਚ ਤਿਆਰ ਕੀਤੇ ਜਾ ਰਹੇ ਖੇਡ ਮੈਦਾਨਾਂ ਦੇ ਪਹਿਲੇ ਚਰਨ ਹੇਠ ਵਿਧਾਨ ਸਭਾ ਹਲਕਾ ਰੂਪਨਗਰ ਦੇ ਪਿੰਡ ਲਾਡਲ ਵਿੱਚ ਬਣੇ “ਮੁੱਖ ਮੰਤਰੀ ਖੇਡ ਮੈਦਾਨ” ਦਾ ਉਦਘਾਟਨ ਹਲਕਾ ਵਿਧਾਇਕ ਐਡਵੋਕੇਟ ਦਿਨੇਸ਼ ਚੱਢਾ ਵੱਲੋਂ ਕੀਤਾ ਗਿਆ। ਇਸ ਮੌਕੇ ਸੰਬੋਧਨ ਕਰਦਿਆਂ ਵਿਧਾਇਕ ਚੱਢਾ ਨੇ ਕਿਹਾ ਕਿ ਸੂਬਾ ਸਰਕਾਰ ਵੱਲੋਂ ਪੂਰੇ ਪੰਜਾਬ ਵਿੱਚ ਲਗਭਗ 3100 ਵੱਡੇ ਖੇਡ ਮੈਦਾਨਾਂ ਦਾ ਨਿਰਮਾਣ ਕੀਤਾ ਜਾ ਰਿਹਾ ਹੈ, ਜਿਨ੍ਹਾਂ ਵਿੱਚੋਂ ਕਰੀਬ 250 ਸਟੇਡੀਅਮ ਤਿਆਰ ਹੋ ਚੁੱਕੇ ਹਨ। ਜਿਸ ਸਬੰਧੀ ਪਹਿਲੀ ਕੜੀ ਦੇ ਤਹਿਤ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਕੁਰਾਲੀ ਦੇ ਨਜ਼ਦੀਕ ਖੇਡ ਮੈਦਾਨ ਦਾ ਉਦਘਾਟਨ ਕੀਤਾ ਗਿਆ ਹੈ ਅਤੇ ਇਸ ਤਹਿਤ ਹੀ ਪਿੰਡ ਲਾਡਲ ਦਾ ਮੈਦਾਨ ਵੀ ਨੌਜਵਾਨਾਂ ਨੂੰ ਸਮਰਪਿਤ ਕੀਤਾ ਗਿਆ ਹੈ।  ਵਿਧਾਇਕ ਚੱਢਾ ਨੇ ਕਿਹਾ ਕਿ ਲਗਭਗ 45 ਲੱਖ ਰੁਪਏ ਦੀ ਲਾਗਤ ਨਾਲ ਬਣੇ ਇਸ ਮੈਦਾਨ ਵਿੱਚ ਫੁੱਟਬਾਲ ਅਤੇ ਵਾਲੀਬਾਲ ਗਰਾਊਂਡ, ਬੱਚਿਆਂ...
ਡਿਪਟੀ ਕਮਿਸ਼ਨਰ ਵੱਲੋਂ ਵਪਾਰੀਆਂ ਦੀਆਂ ਸ਼ਿਕਾਇਤਾਂ ਪਹਿਲ ਦੇ ਆਧਾਰ ’ਤੇ ਹੱਲ ਕਰਨ ਦੇ ਨਿਰਦੇਸ਼

ਡਿਪਟੀ ਕਮਿਸ਼ਨਰ ਵੱਲੋਂ ਵਪਾਰੀਆਂ ਦੀਆਂ ਸ਼ਿਕਾਇਤਾਂ ਪਹਿਲ ਦੇ ਆਧਾਰ ’ਤੇ ਹੱਲ ਕਰਨ ਦੇ ਨਿਰਦੇਸ਼

Local
ਜਲੰਧਰ, 4 ਮਈ : ਡਿਪਟੀ ਕਮਿਸ਼ਨਰ ਵਰਜੀਤ ਵਾਲੀਆ ਨੇ ਅੱਜ ਐਸ.ਡੀ.ਐਮਜ਼ ਅਤੇ ਸਬੰਧਿਤ ਵਿਭਾਗਾਂ ਦੇ ਅਧਿਕਾਰੀਆਂ ਨੂੰ ਵਪਾਰੀਆਂ ਦੀਆਂ ਸ਼ਿਕਾਇਤਾਂ ਦਾ ਪਹਿਲ ਦੇ ਆਧਾਰ ’ਤੇ ਹੱਲ ਕਰਨ ਦੇ ਨਿਰਦੇਸ਼ ਦਿੱਤੇ। ਇਥੇ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿਖੇ ਕਮਿਸ਼ਨਰ ਨਗਰ ਨਿਗਮ ਸੰਦੀਪ ਰਿਸ਼ੀ ਸਮੇਤ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀਆਂ ਅਤੇ ਪੰਜਾਬ ਰਾਜ ਟਰੇਡਰਜ਼ ਕਮਿਸ਼ਨ ਦੇ ਨੁਮਾਇੰਦਿਆਂ ਨਾਲ ਮੀਟਿੰਗ ਦੌਰਾਨ ਡਿਪਟੀ ਕਮਿਸ਼ਨਰ ਨੇ ਸ਼ਿਕਾਇਤਾਂ ਦੀ ਸਮੀਖਿਆ ਕਰਦਿਆਂ ਇਸ ਗੱਲ ’ਤੇ ਜ਼ੋਰ ਦਿੱਤਾ ਕਿ ਆਨਲਾਈਨ ਪ੍ਰਾਪਤ ਹੋਣ ਵਾਲੀਆਂ ਸ਼ਿਕਾਇਤਾਂ ਦਾ ਨਿਰਧਾਰਿਤ ਸਮੇਂ ਦੇ ਅੰਦਰ ਨਿਪਟਾਰਾ ਯਕੀਨੀ ਬਣਾਇਆ ਜਾਵੇ। ਮੁੱਖ ਮੰਤਰੀ ਸ੍ਰ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਵਪਾਰੀਆਂ ਦੇ ਹਿੱਤਾਂ ਦੀ ਰਾਖੀ ਦੀ ਵਚਨਬੱਧਤਾ ਦੁਹਰਾਉਂਦਿਆਂ ਸ਼੍ਰੀ ਵਾਲੀਆ ਨੇ ਕਿਹਾ ਕਿ ਵਪਾਰੀਆਂ ਨੂੰ ਪੇਸ਼ ਆ ਰਹੀਆਂ ਸਮੱਸਿਆਵਾਂ ਦੇ ਹੱਲ ਲਈ ਜ਼ਿਲ੍ਹਾ ਪ੍ਰਸ਼ਾਸਨ ਹਰ ਸੰਭਵ ਉਪਰਾਲਾ ਕਰਨ ਲਈ ਯਤਨਸ਼ੀਲ ਹੈ। ਉਨ੍ਹਾਂ ਦੱਸਿਆ ਕਿ ਵਪਾਰੀਆਂ ਦੀਆਂ ਸ਼ਿਕਾਇਤਾਂ ਦੇ ਨਿਪਟਾਰੇ ਲਈ ਸਰਕਾਰ ਦੇ ਪੋਰਟਲ 'ਤੇ ਸ਼ਿਕਾਇਤਾਂ ਦਰ...
ਪੰਜਾਬ ਸਰਕਾਰ ਵਲੋਂ ਸੂਬੇ ਅੰਦਰ ਖੇਡ ਸਭਿਆਚਾਰ ਵਧਾਉਣ ਲਈ ਖੇਡ ਮੈਦਾਨ ਬਣਾਏ ਜਾ ਰਹੇ – ਡਾ. ਚਰਨਜੀਤ ਸਿੰਘ 

ਪੰਜਾਬ ਸਰਕਾਰ ਵਲੋਂ ਸੂਬੇ ਅੰਦਰ ਖੇਡ ਸਭਿਆਚਾਰ ਵਧਾਉਣ ਲਈ ਖੇਡ ਮੈਦਾਨ ਬਣਾਏ ਜਾ ਰਹੇ – ਡਾ. ਚਰਨਜੀਤ ਸਿੰਘ 

Local
ਰੂਪਨਗਰ, 4 ਮਈ: ਸੂਬੇ ਅੰਦਰ ਖੇਡ ਸਭਿਆਚਾਰ ਪੈਦਾ ਕਰਕੇ ਰੰਗਲਾ ਪੰਜਾਬ ਬਣਾਉਣ ਵੱਲ ਇਕ ਮਹੱਤਵਪੂਰਨ ਕਦਮ ਚੁੱਕਦਿਆਂ ਮੁੱਖ ਮੰਤਰੀ ਪੰਜਾਬ ਸ.ਭਗਵੰਤ ਸਿੰਘ ਮਾਨ ਵਲੋਂ ਨੌਜਵਾਨਾਂ ਨੂੰ ਖੇਡਾਂ ਨਾਲ ਜੋੜਕੇ ਰੱਖਣ ਲਈ ਖੇਡਾਂ ਤੇ ਯੁਵਕ ਸੇਵਾਵਾਂ ਅਤੇ ਪੇਂਡੂ ਵਿਕਾਸ ਤੇ ਪੰਚਾਇਤਾਂ ਵਿਭਾਗ ਰਾਹੀਂ ਉਸਾਰੇ ਜਾ ਰਹੇ 3100 ਖੇਡ ਮੈਦਾਨਾਂ ਦੇ ਪਹਿਲੇ ਚਰਨ ਅਧੀਨ ਤਿਆਰ ਕੀਤੇ ਗਏ ਮਾਡਰਨ ਖੇਡ ਮੈਦਾਨ ਸੂਬਾ ਵਾਸੀਆਂ ਨੂੰ ਸਮਰਪਿਤ ਕੀਤੇ ਗਏ। ਨੌਜਵਾਨਾਂ ਨੂੰ ਖੇਡ ਸੱਭਿਆਚਾਰ ਨਾਲ ਜੋੜਨ ਲਈ ਇਸੇ ਵਿਸ਼ਾਲ ਪ੍ਰੋਜੈਕਟ ਤਹਿਤ ਜ਼ਿਲ੍ਹਾ ਰੂਪਨਗਰ ਦੀ ਗ੍ਰਾਮ ਪੰਚਾਇਤ ਝੱਲੀਆਂ ਕਲਾਂ ਵਿਖੇ ਵਿਧਾਇਕ ਹਲਕਾ ਸ੍ਰੀ ਚਮਕੌਰ ਸਾਹਿਬ ਡਾ. ਚਰਨਜੀਤ ਸਿੰਘ ਵਲੋਂ ਮਾਡਰਨ ਖੇਡ ਮੈਦਾਨ ਲੋਕਾਂ ਨੂੰ ਸਮਰਪਿਤ ਕੀਤਾ ਜੋ 1.68 ਏਕੜ ਰਕਬੇ ਵਿੱਚ 16.77 ਲੱਖ ਰੁਪਏ ਦੀ ਲਾਗਤ ਨਾਲ ਤਿਆਰ ਕੀਤਾ ਗਿਆ ਹੈ। ਇਸ ਮੌਕੇ ਲੋਕਾਂ ਨਾਲ ਗੱਲਬਾਤ ਕਰਦਿਆਂ ਉਨ੍ਹਾਂ ਦੱਸਿਆ ਕਿ ਮੁੱਖ ਮੰਤਰੀ, ਪੰਜਾਬ ਸ.ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਸੂਬਾ ਸਰਕਾਰ ਵਲੋਂ ਖੇਡ ਮੈਦਾਨ ਬਣਾਏ ਜਾ ਰਹੇ ਹਨ ਜਿਨ੍ਹਾਂ ਵਿਚ ਵਾਲੀਬਾਲ ਦਾ ਮੈਦਾਨ, ਫੁਟਬਾਲ ਦਾ ਮੈਦਾਨ, ਪਾ...
ਵਿਧਾਇਕ ਗੁਰਦੀਪ ਸਿੰਘ ਰੰਧਾਵਾ ਨੇ ਪਿੰਡ ਦੁਲਾ ਨੰਗਲ ਵਿਖੇ ਖੇਡ ਮੈਦਾਨ ਦਾ ਉਦਘਾਟਨ ਕੀਤਾ

ਵਿਧਾਇਕ ਗੁਰਦੀਪ ਸਿੰਘ ਰੰਧਾਵਾ ਨੇ ਪਿੰਡ ਦੁਲਾ ਨੰਗਲ ਵਿਖੇ ਖੇਡ ਮੈਦਾਨ ਦਾ ਉਦਘਾਟਨ ਕੀਤਾ

Local
ਕਲਾਨੌਰ/ਗੁਰਦਾਸਪੁਰ, 4 ਮਈ () ਡੇਰਾ ਬਾਬਾ ਨਾਨਕ ਦੇ ਵਿਧਾਇਕ ਗੁਰਦੀਪ ਸਿੰਘ ਰੰਧਾਵਾ ਵਲੋਂ ਪਿੰਡ ਦੁਲਾਨੰਗਲ ਵਿਖੇ ਖੇਡ ਮੈਦਾਨ ਦਾ ਉਦਘਾਟਨ ਕੀਤਾ ਗਿਆ। ਇਸ ਮੌਕੇ ਵਧੀਕ ਡਿਪਟੀ ਕਮਿਸ਼ਨਰ (ਵਿਕਾਸ) ਗੁਰਪ੍ਰੀਤ ਸਿੰਘ ਗਿੱਲ, ਬੀਡੀਪੀਓ ਸੁਰਜੀਤ ਸਿੰਘ, ਸਰਪੰਚ ਸੁਰਿੰਦਰਪਾਲ ਸਿੰਘ,ਪੰਚਾਇਤ ਅਫਸਰ ਮਨਜਿੰਦਰ ਸਿੰਘ ਅਤੇ ਪਿੰਡ ਵਾਸੀ ਮੌਜੂਦ ਸਨ। ਇਸ ਮੌਕੇ ਖਿਡਾਰੀਆਂ ਨੂੰ ਸਪਰੋਟਸ ਕਿੱਟਾਂ ਵੀ ਵੰਡੀਆਂ ਗਈਆਂ। ਇਸ ਮੌਕੇ ਪਿੰਡ ਵਾਸੀਆਂ ਨੂੰ ਸੰਬੋਧਨ ਕਰਦਿਆਂ ਗੁਰਦੀਪ ਸਿੰਘ ਰੰਧਾਵਾ ਨੇ ਕਿਹਾ ਕਿ ਪੰਜਾਬ ਦੇ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਵੱਲੋਂ ਨੌਜਵਾਨਾਂ ਨੂੰ ਖੇਡਾਂ ਨਾਲ ਜੋੜਨ ਲਈ ਸੂਬੇ ਵਿੱਚ 3100 ਖੇਡ ਮੈਦਾਨ ਬਣਾਏ ਜਾ ਰਹੇ ਹਨ। ਜਿਸ ਤਹਿਤ ਅੱਜ ਪਿੰਡ ਦੁਲਾਨੰਗਲ ਵਿਖੇ  ਖੇਡ ਮੈਦਾਨ ਬਣਾਇਆ ਗਿਆ ਹੈ, ਜਿਥੇ ਪਿੰਡ ਦੇ ਨੌਜਵਾਨ ਖੇਡ ਸਕਣਗੇ। ਉਨ੍ਹਾਂ ਕਿਹਾ ਕਿ ਸੂਬੇ ਦੇ ਵਿਕਾਸ ਦੇ ਕੰਮਾਂ ਲਈ ਸਰਕਾਰ ਕੋਲ ਫੰਡਾਂ ਦੀ ਕੋਈ ਘਾਟ ਨਹੀਂ ਹੈ ਤੇ ਪੰਜਾਬ ਨੂੰ ਮੁੜ ਤੋਂ ਰੰਗਲਾ ਤੇ ਨਸ਼ਾ ਮੁਕਤ ਪੰਜਾਬ ਬਣਾਉਣ ਲਈ ਲਗਾਤਾਰ ਨਵੇਂ ਵਿਕਾਸ ਦੇ ਪ੍ਰਾਜੈਕਟ ਉਲੀਕੇ ਜਾ ਰਹੇ ਹਨ। ਉਨ੍ਹਾਂ ਕਿਹਾ ਕਿ ਖੇ...
ਸਪੀਕਰ ਸੰਧਵਾਂ ਨੇ ਪਿੰਡ ਖਾਰਾ ਵਿਖੇ ਇੱਕ ਰੋਜ਼ਾ ਕ੍ਰਿਕਟ ਟੂਰਨਾਮੈਂਟ ਵਿੱਚ ਕੀਤੀ ਸ਼ਿਰਕਤ

ਸਪੀਕਰ ਸੰਧਵਾਂ ਨੇ ਪਿੰਡ ਖਾਰਾ ਵਿਖੇ ਇੱਕ ਰੋਜ਼ਾ ਕ੍ਰਿਕਟ ਟੂਰਨਾਮੈਂਟ ਵਿੱਚ ਕੀਤੀ ਸ਼ਿਰਕਤ

Local
ਕੋਟਕਪੂਰਾ, 3 ਮਈ:-  ਪੰਜਾਬ ਵਿਧਾਨ ਸਭਾ ਦੇ ਸਪੀਕਰ ਸ ਕੁਲਤਾਰ ਸਿੰਘ ਸੰਧਵਾਂ ਨੇ ਪਿੰਡ ਖਾਰਾ ਵਿਖੇ ਕਰਵਾਏ ਗਏ ਇੱਕ ਰੋਜ਼ਾ ਕ੍ਰਿਕਟ ਟੂਰਨਾਮੈਂਟ ਵਿੱਚ ਬਤੌਰ ਮੁੱਖ ਮਹਿਮਾਨ ਸ਼ਿਰਕਤ ਕੀਤੀ। ਇਸ ਮੌਕੇ ਸਪੀਕਰ ਸੰਧਵਾਂ ਨੇ ਟੂਰਨਾਮੈਂਟ ਦਾ ਉਦਘਾਟਨ ਕਰਦਿਆਂ ਖਿਡਾਰੀਆਂ ਨੂੰ ਹੌਸਲਾ ਅਫਜ਼ਾਈ ਦਿੱਤੀ ਅਤੇ ਕਿਹਾ ਕਿ ਖੇਡਾਂ ਨੌਜਵਾਨਾਂ ਨੂੰ ਨਸ਼ਿਆਂ ਅਤੇ ਸਮਾਜਿਕ ਬੁਰਾਈਆਂ ਤੋਂ ਦੂਰ ਰੱਖਣ ਦਾ ਸਭ ਤੋਂ ਵਧੀਆ ਸਾਧਨ ਹਨ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਖੇਡ ਸੱਭਿਆਚਾਰ ਨੂੰ ਹੋਰ ਮਜ਼ਬੂਤ ਕਰਨ ਲਈ ਯਤਨ ਕਰ ਰਹੀ ਹੈ। ਉਨ੍ਹਾਂ ਕਿਹਾ ਕਿ ਪਿੰਡ ਪੱਧਰ ’ਤੇ ਇਸ ਤਰ੍ਹਾਂ ਦੇ ਖੇਡ ਮੁਕਾਬਲੇ ਨੌਜਵਾਨਾਂ ਵਿੱਚ ਟੀਮ ਭਾਵਨਾ, ਅਨੁਸ਼ਾਸਨ ਅਤੇ ਮੁਕਾਬਲੇ ਦੀ ਭਾਵਨਾ ਪੈਦਾ ਕਰਦੇ ਹਨ। ਸਪੀਕਰ ਸੰਧਵਾਂ ਨੇ ਪ੍ਰਬੰਧਕਾਂ ਵੱਲੋਂ ਕਰਵਾਏ ਇਸ ਉਪਰਾਲੇ ਦੀ ਸ਼ਲਾਘਾ ਕੀਤੀ ਅਤੇ ਭਵਿੱਖ ਵਿੱਚ ਵੀ ਅਜਿਹੇ ਸਮਾਗਮ ਜਾਰੀ ਰੱਖਣ ਲਈ ਪ੍ਰੇਰਿਤ ਕੀਤਾ। ਇਸ ਮੌਕੇ ਸਰਪੰਚ ਜਗਤਾਰ ਸਿੰਘ ਬਰਾੜ, ਸਤਿੰਦਰਜੀਤ ਸਿੰਘ ਗੋਲਡੀ ਬਰਾੜ ਮੈਂਬਰ, ਬਲਾਕ ਸੰਮਤੀ ਸੁਖਮੰਦਰ ਸਿੰਘ ਮੈਂਬਰ, ਬਲਜਿੰਦਰ ਸਿੰਘ ਮੈਂਬਰ, ਦਰਸ਼ਨ ਸਿੰਘ ਮੈਂਬਰ ,ਕੁ...
ਈ ਸੇਵਾ: ਜ਼ਿਲ੍ਹਾ ਬਰਨਾਲਾ ਦਾ ਸੂਬੇ ਵਿਚੋਂ ਪਹਿਲਾ ਸਥਾਨ ਬਰਕਰਾਰ

ਈ ਸੇਵਾ: ਜ਼ਿਲ੍ਹਾ ਬਰਨਾਲਾ ਦਾ ਸੂਬੇ ਵਿਚੋਂ ਪਹਿਲਾ ਸਥਾਨ ਬਰਕਰਾਰ

Local
ਬਰਨਾਲਾ, 3 ਮਈ-     ਸੇਵਾ ਕੇਂਦਰਾਂ ਦੀਆਂ ਅਤੇ ਈ-ਸੇਵਾ ਪੋਰਟਲ ਉੱਤੇ ਸਭ ਤੋਂ ਘੱਟ ਬਕਾਇਆ ਅਰਜ਼ੀਆਂ ਨਾਲ (0.3 ਫ਼ੀਸਦੀ) ਜ਼ਿਲ੍ਹਾ ਬਰਨਾਲਾ ਸੂਬੇ ਵਿਚੋਂ ਲਗਾਤਾਰ ਪਹਿਲੇ ਸਥਾਨ 'ਤੇ ਚੱਲ ਰਿਹਾ ਹੈ।    ਡਿਪਟੀ ਕਮਿਸ਼ਨਰ ਬਰਨਾਲਾ ਹਰਪ੍ਰੀਤ ਸਿੰਘ ਆਈ.ਏ.ਐਸ. ਨੇ ਦੱਸਿਆ ਕਿ ਜ਼ਿਲ੍ਹਾ ਪ੍ਰਸ਼ਾਸਨ ਬਰਨਾਲਾ ਲੋਕਾਂ ਨੂੰ ਪਾਰਦਰਸ਼ੀ ਅਤੇ ਸਮਾਂਬੱਧ ਸੇਵਾਵਾਂ ਦੇਣ ਲਈ ਵਚਨਬੱਧ ਹੈ ਤਾਂ ਜੋ ਕਿ ਲੋਕਾਂ ਦੀ ਖੱਜਲ ਖੁਆਰੀ ਨਾ ਹੋਵੇ। ਓਹਨਾਂ ਦੱਸਿਆ ਕਿ 3 ਮਈ 2025 ਤੋਂ 2 ਮਈ 2026 ਤੱਕ ਜ਼ਿਲ੍ਹੇ ਵਿੱਚ ਈ-ਸੇਵਾ ਅਤੇ ਕੁਨੈਕਟ ਪੋਰਟਲ ਰਾਹੀਂ ਕੁੱਲ 1,24,716 ਅਰਜ਼ੀਆਂ ਪ੍ਰਾਪਤ ਹੋਈਆਂ। ਇਨ੍ਹਾਂ ਵਿੱਚੋਂ 1,08,453 ਅਰਜ਼ੀਆਂ ਦਾ ਨਿਰਧਾਰਤ ਸਮੇਂ ਅੰਦਰ ਨਿਬੇੜਾ ਕੀਤਾ ਗਿਆ ਹੈ, ਜਦਕਿ 13,061 ਅਰਜ਼ੀਆਂ ਪ੍ਰਕਿਰਿਆ ਅਧੀਨ ਹਨ ਅਤੇ 3202 ਅਰਜ਼ੀਆਂ ਵੱਖ-ਵੱਖ ਕਾਰਨਾਂ ਕਰਕੇ ਵਾਪਸ ਭੇਜੀਆਂ ਗਈਆਂ ਹਨ।  ਓਹਨਾਂ ਦੱਸਿਆ ਕਿ ਸਭ ਤੋਂ ਜ਼ਿਆਦਾ ਜਾਤੀ ਸਰਟੀਫਿਕੇਟ, ਰਿਹਾਇਸ਼ੀ ਸਰਟੀਫਿਕੇਟ, ਈ ਡਬਲਿਊ ਐੱਸ ਸਰਟੀਫਿਕੇਟ (ਆਰਥਿਕ ਤੌਰ 'ਤੇ ਕਮਜ਼ੋਰ ਵਰਗ), ਆਮਦਨ ਸਰਟੀਫਿਕੇਟ ਤੇ ਬੁਢਾਪ...
ਵਿਧਾਇਕ ਸ਼ੈਰੀ ਕਲਸੀ ਨੇ ਗਾਂਧੀ ਨਗਰ ਕੈਂਪ ਬਟਾਲਾ ਵਿਖੇ ਅਤਿ ਆਧੁਨਿਕ ਹਾਈ ਮਾਸਟ ਲਾਈਟਾਂ ਦਾ ਕੀਤਾ ਉਦਘਾਟਨ

ਵਿਧਾਇਕ ਸ਼ੈਰੀ ਕਲਸੀ ਨੇ ਗਾਂਧੀ ਨਗਰ ਕੈਂਪ ਬਟਾਲਾ ਵਿਖੇ ਅਤਿ ਆਧੁਨਿਕ ਹਾਈ ਮਾਸਟ ਲਾਈਟਾਂ ਦਾ ਕੀਤਾ ਉਦਘਾਟਨ

Local
ਬਟਾਲਾ, 3 ਮਈ (    ) ਬਟਾਲਾ ਹਲਕੇ ਦੇ ਸਰਬਪੱਖੀ ਵਿਕਾਸ ਲਈ ਲਗਾਤਾਰ ਯਤਨਸ਼ੀਲ ਹਾਂ ਅਤੇ ਲੋਕਾਂ ਦੀ ਸਹੂਲਤ ਨੂੰ ਮੁੱਖ ਰੱਖਦਿਆਂ ਵੱਖ ਵੱਖ ਵਿਕਾਸ ਕਾਰਜ ਕਰਵਾਏ ਗਏ ਹਨ। ਇਨ੍ਹਾਂ ਸ਼ਬਦਾਂ ਦਾ  ਪ੍ਰਗਟਾਵਾ ਪੰਜਾਬ ਦੇ ਕਾਰਜਕਾਰੀ ਪ੍ਰਧਾਨ ਅਤੇ ਬਟਾਲਾ ਦੇ ਨੌਜਵਾਨ ਵਿਧਾਇਕ ਅਮਨਸ਼ੇਰ ਸ਼ਿੰਘ, ਸ਼ੈਰੀ ਕਲਸੀ ਨੇ ਗਾਂਧੀ ਨਗਰ ਕੈਂਪ ਵਿਖੇ ਅਤਿ ਆਧੁਨਿਕ ਹਾਈ ਮਾਸਟ ਲਾਈਟਾਂ ਦਾ ਉਦਘਾਟਨ ਕਰਨ ਉਪਰੰਤ ਕੀਤਾ। ਉਨ੍ਹਾਂ ਕਿਹਾ ਕਿ ਹੁਣ ਇਸ ਇਲਾਕੇ ਦੀਆਂ ਗਲੀਆਂ ਰੌਸ਼ਨ ਹੋਣਗੀਆਂ, ਜਿਸ ਨਾਲ ਇਥੋਂ ਦੇ ਵਸਨੀਕਾਂ ਨੂੰ ਰਾਤ ਵੇਲੇ ਆਉਣ-ਜਾਣ ਵਿੱਚ ਸਹੂਲਤ ਮਿਲੇਗੀ ਅਤੇ ਸੁਰੱਖਿਆ ਵੀ ਵਧੇਗੀ। ਉਨ੍ਹਾਂ ਦੁਹਰਾਇਆ ਕਿ ਹਲਕੇ ਦਾ ਵਿਕਾਸ ਹੀ ਮੇਰੀ ਮੁੱਖ ਤਰਜੀਹ ਹੈ,ਜਿਸ ਲਈ ਉਹ ਦਿਨ ਰਾਤ ਲੋਕਾਂ ਦੀ ਸੇਵਾ ਵਿੱਚ ਹਾਜ਼ਰ ਹਨ। ਇਸ ਮੌਕੇ ਚੇਅਰਮੈਨ ਯਸ਼ਪਾਲ ਚੌਹਾਨ, ਚੇਅਰਮੈਨ ਮਾਨਿਕ ਮਹਿਤਾ ਅਤੇ ਗਾਂਧੀ ਕੈਂਪ ਦੇ ਵਸਨੀਕ ਮੌਜੂਦ ਸਨ। ਇਸ ਮੌਕੇ ਗਾਂਧੀ ਨਗਰ ਕੈਂਪ ਵਿੱਚ ਵਸਨੀਕਾਂ ਨਾਲ ਗੱਲਬਾਤ ਕਰਦਿਆਂ ਵਿਧਾਇਕ ਸ਼ੈਰੀ ਕਲਸੀ ਨੇ ਦੱਸਿਆ ਕਿ ਇਤਿਹਾਸਕ ਤੇ ਧਾਰਮਿਕ ਸ਼ਹਿਰ ਬਟਾਲਾ ਨੂੰ ਹੋਰ ਖੂਬਸੂਰਤ ਬਣਾਉਣ ਲਈ ਲ...