ਜ਼ਿਲ੍ਹਾ ਪੱਧਰੀ ਆਜ਼ਾਦੀ ਦਿਵਸ ਸਮਾਗਮ ਦੀ ਹੋਈ ਫੁੱਲ ਡਰੈੱਸ ਰਿਹਰਸਲ
ਮਾਲੇਰਕੋਟਲਾ 13 ਅਗਸਤ : ਆਜ਼ਾਦੀ ਦਿਵਸ ਦੇ ਮੌਕੇ ’ਤੇ 15 ਅਗਸਤ ਨੂੰ ਸਥਾਨਕ ਜਾਕਿਰ ਹੁਸੈਨ ਸਟੇਡੀਅਮ ਵਿਚ ਹੋਣ ਵਾਲੇ ਜ਼ਿਲ੍ਹਾ ਪੱਧਰੀ ਸਮਾਗਮ ਦੌਰਾਨ ਡਿਪਟੀ ਕਮਿਸ਼ਨਰ ਵਿਰਾਜ ਐਸ.ਤਿੜਕੇ ਰਾਸ਼ਟਰੀ ਝੰਡਾ ਲਹਿਰਾਉਣਗੇ।
ਇਹ ਜਾਣਕਾਰੀ ਵਧੀਕ ਡਿਪਟੀ ਕਮਿਸ਼ਨਰ ਸੁਖਪ੍ਰੀਤ ਸਿੰਘ ਸਿੱਧੂ ਨੇ ਅੱਜ ਜ਼ਿਲ੍ਹਾ ਪੱਧਰੀ ਸਮਾਗਮ ਸਬੰਧੀ ਹੋਈ ਫੁੱਲ ਡਰੈੱਸ ਰਿਹਰਸਲ ਦਾ ਜਾਇਜ਼ਾ ਲੈਣ ਉਪਰੰਤ ਦਿੱਤੀ। ਇਸ ਦੌਰਾਨ ਉਨ੍ਹਾਂ ਨਾਲ ਐਸ.ਐਸ.ਪੀ ਗਗਨ ਅਜੀਤ ਸਿੰਘ,ਐਸ.ਡੀ.ਐਮ. ਗੁਰਮੀਤ ਕੁਮਾਰ ਬਾਂਸਲ, ਜ਼ਿਲ੍ਹਾ ਮਾਲ ਅਫ਼ਸਰ ਮਨਦੀਪ ਕੌਰ, ਐਸ.ਪੀ.ਗੁਰਸ਼ਰਨਜੀਤ ਸਿੰਘ, ਡੀ.ਐਸ.ਪੀ. ਸਤੀਸ਼ ਕੁਮਾਰ, ਕਾਰਜ ਸਾਧਕ ਅਫ਼ਸਰ ਅਪਰ ਅਪਾਰ ਸਿੰਘ, ਕਾਰਜ ਸਾਧਕ ਅਫ਼ਸਰ ਨਗਰ ਸੁਧਾਰ ਟਰੱਸਟ ਨੀਰੂ, ਤਹਿਸੀਲਦਾਰ ਰੀਤੂ ਗੁਪਤਾ, ਸਹਾਇਕ ਸਿਵਲ ਸਰਜਨ ਡਾ ਸਜੀਲਾ ਖ਼ਾਨ, ਐਸ.ਡੀ.ਓ ਇੰਜ.ਬਲਵਿੰਦਰ ਸਿੰਘ, ਐਸ.ਡੀ.ਓ.ਇੰਜ. ਮਨਪ੍ਰੀਤ ਸਿੰਘ ਤੋਂ ਇਲਾਵਾ ਵੱਖ ਵੱਖ ਵਿਭਾਗਾਂ ਦੇ...








