Monday, August 10Malwa News
Shadow

Local

ਸਪੀਕਰ ਕੁਲਤਾਰ ਸੰਧਵਾਂ ਅਤੇ ਵਿਧਾਇਕ ਪੰਡੋਰੀ ਦਾ ‘ਮਹਾਰਾਜਾ ਰਣਜੀਤ ਸਿੰਘ ਅਵਾਰਡ’ ਨਾਲ ਸਨਮਾਨ

ਸਪੀਕਰ ਕੁਲਤਾਰ ਸੰਧਵਾਂ ਅਤੇ ਵਿਧਾਇਕ ਪੰਡੋਰੀ ਦਾ ‘ਮਹਾਰਾਜਾ ਰਣਜੀਤ ਸਿੰਘ ਅਵਾਰਡ’ ਨਾਲ ਸਨਮਾਨ

Local
ਮਹਿਲ ਕਲਾਂ, 2 ਮਈ-    ਪੰਜਾਬ ਵਿਧਾਨ ਸਭਾ ਵਿੱਚ ਪਿਛਲੇ ਦਿਨੀਂ ਜਾਗਤ ਜੋਤ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਸਤਿਕਾਰ (ਸੋਧ) ਬਿੱਲ-2026' ਦੇ ਪਾਸ ਹੋਣ ਦੀ ਖੁਸ਼ੀ ਵਿੱਚ ਅੱਜ ਇੱਥੇ ਗੁਰਦੁਆਰਾ ਗੁਰੂਸਰ ਪਾਤਸ਼ਾਹੀ ਛੇਵੀਂ ਵਿਖੇ ਸਮੂਹ ਸੰਗਤ ਵਲੋਂ ਵਿਸ਼ੇਸ਼ ਸਮਾਗਮ ਕਰਾਇਆ ਗਿਆ ਜਿਸ ਵਿਚ ਪੰਜਾਬ ਵਿਧਾਨ ਸਭਾ ਦੇ ਸਪੀਕਰ ਸ. ਕੁਲਤਾਰ ਸਿੰਘ ਸੰਧਵਾਂ ਅਤੇ ਹਲਕਾ ਵਿਧਾਇਕ ਅਤੇ ਚੇਅਰਮੈਨ ਵਿਸ਼ੇਸ਼ ਅਧਿਕਾਰ ਕਮੇਟੀ (ਪੰਜਾਬ ਵਿਧਾਨ ਸਭਾ) ਸ. ਕੁਲਵੰਤ ਸਿੰਘ ਪੰਡੋਰੀ ਨੂੰ ਗੁਰਦੁਆਰਾ ਪ੍ਰਬੰਧਕ ਕਮੇਟੀ ਅਤੇ ਸਮੂਹ ਸੰਗਤ ਵੱਲੋਂ 'ਮਹਾਰਾਜਾ ਰਣਜੀਤ ਸਿੰਘ ਅਵਾਰਡ' ਨਾਲ ਸਨਮਾਨਿਤ ਕੀਤਾ ਗਿਆ।  ਇਹ ਸਨਮਾਨ ਪੰਜਾਬ ਸਰਕਾਰ ਵੱਲੋਂ 'ਸ਼੍ਰੀ ਗੁਰੂ ਗ੍ਰੰਥ ਸਾਹਿਬ ਸਤਿਕਾਰ ਕਾਨੂੰਨ (ਸੋਧ) 2026' ਪਾਸ ਕਰਨ ਦੀ ਖੁਸ਼ੀ ਵਿੱਚ ਦਿੱਤਾ ਗਿਆ ਹੈ। ਇਸ ਸਬੰਧੀ ਵੱਖ ਵੱਖ ਪਿੰਡਾਂ ਵਿੱਚ ਸੁਖਮਨੀ ਸਾਹਿਬ ਜੀ ਦੇ ਪਾਠ ਕਰਵਾਏ ਗਏ ਸਨ ਅਤੇ ਅੱਜ ਮੁੱਖ ਸਮਾਗਮ ਇਸ ਗੁਰਦੁਆਰਾ ਸਾਹਿਬ ਵਿਖੇ ਹੋਇਆ।    ਸਮਾਗਮ ਨੂੰ ਸੰਬੋਧਨ ਕਰਦਿਆਂ ਸਪੀਕਰ ਸ. ਕੁਲਤਾਰ ਸਿੰਘ ਸੰਧਵਾਂ ਨੇ ਕਿਹਾ ਕਿ ਪੰਜਾਬ ਦੇ ਲੋਕਾਂ...
ਵਿਧਾਇਕ ਸ਼ੈਰੀ ਕਲਸੀ ਨੇ ਵਾਰਡ ਨੰਬਰ 5 ਉੱਤਮ ਨਗਰ ਵਿਖੇ ਗਲੀਆਂ ਬਣਾਉਣ ਦਾ ਉਦਘਾਟਨ ਕੀਤਾ

ਵਿਧਾਇਕ ਸ਼ੈਰੀ ਕਲਸੀ ਨੇ ਵਾਰਡ ਨੰਬਰ 5 ਉੱਤਮ ਨਗਰ ਵਿਖੇ ਗਲੀਆਂ ਬਣਾਉਣ ਦਾ ਉਦਘਾਟਨ ਕੀਤਾ

Local
ਬਟਾਲਾ, 2 ਮਈ ( ) ਬਟਾਲਾ ਸ਼ਹਿਰ ਅੰਦਰ ਵਿਕਾਸ ਪੱਖੋਂ ਕੋਈ ਕਸਰ ਬਾਕੀ ਨਹੀਂ ਰਹਿਣ ਦਿੱਤੀ ਜਾਵੇਗੀ ਅਤੇ ਸ਼ਹਿਰ ਵਾਸੀਆਂ ਦੀਆਂ ਲੰਮੇ ਸਮੇਂ ਤੋਂ ਲਮਕਦੀਆਂ ਮੰਗਾਂ ਪੂਰੀਆਂ ਕੀਤੀਆਂ ਜਾ ਰਹੀਆਂ ਹਨ। ਇਹ ਪ੍ਰਗਟਾਵਾ ਪੰਜਾਬ ਦੇ ਕਾਰਜਕਾਰੀ ਪ੍ਰਧਾਨ ਅਤੇ ਵਿਧਾਇਕ ਅਮਨਸ਼ੇਰ ਸਿੰਘ ਸ਼ੈਰੀ ਕਲਸੀ ਨੇ ਵਾਰਡ ਨੰਬਰ 5 ਉੱਤਮ ਨਗਰ ਵਿਖੇ ਗਲੀਆਂ ਦਾ ਉਦਘਾਟਨ ਕਰਨ ਉਪਰੰਤ ਕੀਤਾ। ਵਿਧਾਇਕ ਸ਼ੈਰੀ ਕਲਸੀ ਨੇ ਵਾਰਡ ਵਾਸੀਆਂ ਨਾਲ ਗੱਲਬਾਤ ਕਰਦਿਆਂ ਕਿਹਾ ਕਿ ਸ਼ਹਿਰ ਵਾਸੀਆਂ ਦੀਆਂ ਮੁੱਢਲੀਆਂ ਲੋੜਾਂ ਪੂਰੀਆਂ ਕੀਤੀਆਂ ਜਾ ਰਹੀਆਂ ਹਨ ਅਤੇ ਦਹਾਕਿਆਂ ਤੋਂ ਗਲੀਆਂ ਨਾ ਬਣਨ ਕਾਰਨ ਲੋਕਾਂ ਨੂੰ ਬਹੁਤ ਮੁਸ਼ਕਿਲਾਂ ਦਾ ਸਾਹਮਣਾ ਕਰਨਾ ਪੈ ਰਿਹਾ ਸੀ। ਪਰ ਹੁਣ ਉਹ ਖੁਦ ਲੋਕਾਂ ਤੱਕ ਪਹੁੰਚ ਕਰਕੇ ਉਨਾਂ ਦੀਆਂ ਮੁਸ਼ਕਿਲਾਂ ਦਾ ਨਿਪਟਾਰਾ ਕਰ ਰਹੇ ਹਨ। ਵਿਧਾਇਕ ਸ਼ੈਰੀ ਕਲਸੀ ਨੇ ਕਿਹਾ ਕਿ ਬਟਾਲਾ ਸ਼ਹਿਰ ਦੀਆਂ ਸਮੱਸਿਆਵਾਂ ਦਾ ਨਿਪਟਾਰਾ ਕੀਤਾ ਗਿਆ ਹੈ ਅਤੇ ਲੋਕਾਂ ਦੀ ਬਾਂਹ ਫੜ੍ਹਦਿਆਂ ਉਨਾਂ ਦੀਆਂ ਚਿਰੋਕਣੀਆਂ ਮੰਗਾਂ ਪੂਰੀਆਂ ਕੀਤੀਆਂ ਜਾ ਰਹੀਆਂ ਹਨ ਅਤੇ ਵੱਖ ਵੱਖ ਵਿਕਾਸ ਕਾਰਜ ਪ੍ਰਗਤੀ ਅਧੀਨ ਹਨ। ਇਸ ਮੌਕੇ ਵਾਰਡ ਵਾਸੀਆਂ ਨੇ...
ਖੇਤੀਬਾੜੀ ਯੂਨੀਵਰਸਿਟੀ ਦੀਆਂ ਸ਼ਿਫਾਰਸ਼ਾਂ ਅਨੁਸਾਰ ਕੀਤੀ ਜਾਵੇ ਫਸਲਾਂ ਦੀ ਕਾਸ਼ਤ:ਖੁੱਡੀਆਂ

ਖੇਤੀਬਾੜੀ ਯੂਨੀਵਰਸਿਟੀ ਦੀਆਂ ਸ਼ਿਫਾਰਸ਼ਾਂ ਅਨੁਸਾਰ ਕੀਤੀ ਜਾਵੇ ਫਸਲਾਂ ਦੀ ਕਾਸ਼ਤ:ਖੁੱਡੀਆਂ

Local
ਸ੍ਰੀ ਮੁਕਤਸਰ ਸਾਹਿਬ, 2 ਮਈ :   ਕਿਸਾਨਾਂ ਨੂੰ ਸਾਉਣੀ ਦੀਆਂ ਫਸਲਾਂ ਅਤੇ ਫਸਲੀ ਵਿਭਿੰਨਤਾ ਸਬੰਧੀ ਤਕਨੀਕੀ ਜਾਣਕਾਰੀ ਦੇਣ ਲਈ ਅੱਜ ਜ਼ਿਲ੍ਹਾ ਪੱਧਰ ਦਾ ਕਿਸਾਨ ਸਿਖਲਾਈ ਕੈਂਪ ਸ੍ਰੀ  ਮੁਕਤਸਰ ਸਾਹਿਬ ਵਿਖੇ ਲਗਾਇਆ ਗਿਆ। ਇਸ ਕੈਂਪ ਦੀ ਪ੍ਰਧਾਨਗੀ  ਸ. ਗੁਰਮੀਤ ਸਿੰਘ ਖੁੱਡੀਆਂ ਖੇਤੀਬਾੜੀ ਅਤੇ ਕਿਸਾਨ ਭਲਾਈ ਵਿਭਾਗ ਮੰਤਰੀ ਪੰਜਾਬ ਨੇ ਕੀਤੀ।ਇਸ ਮੌਕੇ ਕੈਬਨਿਟ ਮੰਤਰੀ ਸ. ਖੁੱਡੀਆਂ ਨੇ ਕਿਹਾ ਕਿ ਖੇਤੀਬਾੜੀ ਵਿੱਚ ਵਿਭਿੰਨਤਾ ਲਿਆਉਣ ਲਈ ਰਿਵਾਇਤੀ ਫਸਲਾਂ ਨੂੰ ਛੱਡ ਕੇ ਖੇਤੀਬਾੜੀ ਧੰਦੇ ਨਾਲ ਜੁੜੇ ਸਹਾਇਕ ਧੰਦਿਆਂ ਨੂੰ ਅਪਨਾਉਣਾ ਚਾਹੀਦਾ ਹੈ। ਉਹਨਾਂ ਕਿਹਾ ਕਿ ਕਿਸਾਨ ਦਾਲਾਂ, ਸਬਜ਼ੀਆਂ, ਫ਼ਲਾਂ, ਬਾਗਬਾਨੀ, ਅਤੇ ਚੰਗੀਆਂ ਨਸਲਾਂ ਦੇ ਪਸ਼ੂ ਪਾਲਣ ਵਰਗੇ ਸਹਾਇਕ ਧੰਦੇ ਅਪਣਾ ਕੇ ਆਪਣੀ ਆਮਦਨ ਵਿੱਚ ਵਾਧਾ ਕਰ ਸਕਦੇ ਹਨ।                                 ਉਹਨਾਂ ਕਿਹਾ ਕਿ ਸ. ਭਗਵੰਤ ਮਾਨ ਦੀ ਅਗਵਾਈ ਵਾਲੀ ਸੂਬਾ ਸਰਕਾਰ ਵੱਲੋਂ ਕਿਸਾਨ ਦੇ ਹਰ ਖੇਤ ਤੱਕ ਪਾਣੀ ਪਹੁੰਚਾਉਣ ਦੇ ਵਾਅਦੇ ਨੂੰ ਪੂਰਾ ਕੀਤਾ ਜਾ ਰਿਹਾ ਹੈ ਅਤੇ ਨਹਿਰਾਂ ਦਾ ਨਵੀਨੀਕਰਨ ਕਰਕੇ ਟੇਲਾ ਤੇ ਪੈਂਦੇ ਖੇਤਾਂ ਤੱਕ ਪਾਣੀ ਪਹੁੰਚਾਇਆ ਗਿਆ ਹੈ।ਉਹ...
ਲੜਕੀਆਂ ਦੀ 12ਵੀਂ ਰਾਜ ਗੱਤਕਾ ਚੈਂਪੀਅਨਸ਼ਿਪ ਦੀ ਕੋਟਕਪੂਰਾ ਵਿਖੇ ਹੋਈ ਰਸਮੀ ਸ਼ੁਰੂਆਤ : ਡਾ. ਢਿੱਲੋਂ

ਲੜਕੀਆਂ ਦੀ 12ਵੀਂ ਰਾਜ ਗੱਤਕਾ ਚੈਂਪੀਅਨਸ਼ਿਪ ਦੀ ਕੋਟਕਪੂਰਾ ਵਿਖੇ ਹੋਈ ਰਸਮੀ ਸ਼ੁਰੂਆਤ : ਡਾ. ਢਿੱਲੋਂ

Local
ਕੋਟਕਪੂਰਾ, 2 ਮਈ ( ) : ਗੱਤਕਾ ਐਸੋਸੀਏਸ਼ਨ ਆਫ਼ ਪੰਜਾਬ ਵੱਲੋਂ ਗੱਤਕਾ ਐਸੋਸੀਏਸ਼ਨ ਜ਼ਿਲ੍ਹਾ ਫ਼ਰੀਦਕੋਟ ਦੇ ਸਹਿਯੋਗ ਨਾਲ 12ਵੀਂ ਰਾਜ ਗੱਤਕਾ ਚੈਂਪੀਅਨਸ਼ਿਪ-2026 (ਲੜਕੀਆਂ) ਦੀ ਸ਼ੁਰੂਆਤ ਅੱਜ ਬਾਬਾ ਫਰੀਦ ਗੁਰੂਕੁਲ ਗਰੁੱਪ ਆਫ ਕਾਲਜਿਜ ਕੋਟਕਪੂਰਾ, ਜ਼ਿਲ੍ਹਾ ਫਰੀਦਕੋਟ ਵਿਖੇ ਅਰਦਾਸ ਉਪਰੰਤ ਜੈਕਾਰਿਆਂ ਦੀ ਗੂੰਜ਼ ਵਿੱਚ ਸ਼ੁਰੂ ਹੋਈ। ਵਿਸ਼ਵ ਗੱਤਕਾ ਫੈਡਰੇਸ਼ਨ ਅਤੇ ਨੈਸ਼ਨਲ ਗੱਤਕਾ ਐਸੋਸੀਏਸ਼ਨ ਆਫ ਇੰਡੀਆ ਦੇ ਪ੍ਰਧਾਨ ਐਡਵੋਕੇਟ ਸ੍ਰ. ਹਰਜੀਤ ਸਿੰਘ ਗਰੇਵਾਲ ਸਮੇਤ ਗਿਆਨੀ ਸ਼ਮਸ਼ੇਰ ਸਿੰਘ ਹੈੱਡ ਗ੍ਰੰਥੀ ਬੁੱਢਾ ਦਲ (ਚੱਕਰਵਰਤੀ), ਜਥੇਦਾਰ ਸ਼ੇਰ ਸਿੰਘ ਮੰਡ ਜਨਰਲ ਸਕੱਤਰ, ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਅਤੇ ਸ੍ਰ. ਮਨਤਾਰ ਸਿੰਘ ਬਰਾੜ ਸਾਬਕਾ ਸੰਸਦੀ ਸਕੱਤਰ ਨੇ ਸਾਂਝੇ ਤੌਰ ’ਤੇ ਲੜਕੀਆਂ ਦੇ ਮੁਕਾਬਲੇ ਸ਼ੁਰੂ ਕਰਵਾਏ। ਇਸ ਮੌਕੇ ਚੈਂਪੀਅਨਸ਼ਿਪ ਵਿੱਚ ਸ਼ਾਮਲ ਲੜਕੀਆਂ ਸਮੇਤ ਰੈਫਰੀ ਕੌਂਸਲ ਨੂੰ ਅਨੁਸ਼ਾਸਨ ਅਤੇ ਨਿਰਪੱਖ ਜੱਜਮੈਂਟ ਸਬੰਧੀ ਸਹੁੰ ਚੁਕਾਈ ਗਈ।ਗੱਤਕਾ ਐਸੋਸੀਏਸ਼ਨ ਜ਼ਿਲ੍ਹਾ ਫਰੀਦਕੋਟ ਦੇ ਪ੍ਰਧਾਨ ਡਾ. ਮਨਜੀਤ ਸਿੰਘ ਢਿੱਲੋਂ, ਚੇਅਰਮੈਨ ਕੁਲਤਾਰ ਸਿੰਘ ਬਰਾੜ, ਗੱਤਕਾ ਐਸੋਸੀਏਸ਼ਨ ਆਫ ਪੰਜਾਬ ਦੇ ਪ੍ਰਧਾਨ ਹਰਬੀਰ ਸਿ...
ਵਿਧਾਇਕ ਸ਼ੈਰੀ ਕਲਸੀ ਨੇ ਸੁੰਦਰ ਨਗਰ ਵਿਖੇ ਐਲ.ਈ.ਡੀ ਸਟ੍ਰੀਟ ਲਾਈਟ ਲਾਉਣ ਦਾ ਉਦਘਾਟਨ ਕੀਤਾ

ਵਿਧਾਇਕ ਸ਼ੈਰੀ ਕਲਸੀ ਨੇ ਸੁੰਦਰ ਨਗਰ ਵਿਖੇ ਐਲ.ਈ.ਡੀ ਸਟ੍ਰੀਟ ਲਾਈਟ ਲਾਉਣ ਦਾ ਉਦਘਾਟਨ ਕੀਤਾ

Local
ਬਟਾਲਾ, 1 ਮਈ ( ) ਪੰਜਾਬ ਦੇ ਕਾਰਜਕਾਰੀ ਪ੍ਰਧਾਨ ਅਤੇ ਬਟਾਲਾ ਦੇ ਨੌਜਵਾਨ ਵਿਧਾਇਕ ਅਮਨਸ਼ੇਰ ਸ਼ਿੰਘ ਸ਼ੈਰੀ ਕਲਸੀ ਵਲੋਂ ਬਟਾਲਾ ਸ਼ਹਿਰ ਦੀਆਂ ਵੱਖ ਵੱਖ ਵਾਰਡਾਂ ਵਿੱਚ ਕਰਵਾਏ ਜਾ ਰਹੇ ਵਿਕਾਸ ਕਾਰਜਾਂ ਤਹਿਤ ਵਾਰਡ ਨੰਬਰ 49 ਸੁੰਦਰ ਨਗਰ ਵਿਖੇ ਐਲ.ਈ.ਡੀ ਸਟ੍ਰੀਟ ਲਾਈਟ ਲਾਉਣ ਦਾ ਉਦਘਾਟਨ ਕੀਤਾ ਗਿਆ।ਇਸ ਮੌਕੇ ਗੁਰਜੀਤ ਸਿੰਘ ਅਤੇ ਵਾਰਡ ਵਾਸੀ ਮੌਜੂਦ ਸਨ। ਵਾਰਡ ਵਾਸੀਆਂ ਨਾਲ ਗੱਲਬਾਤ ਕਰਦਿਆਂ ਵਿਧਾਇਕ ਸ਼ੈਰੀ ਕਲਸੀ ਨੇ ਦੱਸਿਆ ਕਿ ਇਤਿਹਾਸਕ ਤੇ ਧਾਰਮਿਕ ਸ਼ਹਿਰ ਬਟਾਲਾ ਨੂੰ ਹੋਰ ਖੂਬਸੂਰਤ ਬਣਾਉਣ ਲਈ ਲਗਾਤਾਰ ਯਤਨ ਕੀਤੇ ਜਾ ਰਹੇ ਹਨ ਅਤੇ ਪਾਰਦਰਸ਼ੀ ਢੰਗ ਨਾਲ ਵਿਕਾਸ ਕੰਮ ਤੇਜਗਤੀ ਨਾਲ ਚੱਲ ਰਹੇ ਹਨ। ਉਨ੍ਹਾਂ ਦੱਸਿਆ ਕਿ ਸ਼ਹਿਰ ਦੀਆਂ ਵੱਖ-ਵੱਖ ਵਾਰਡਾਂ ਵਿੱਚ ਵਿਕਾਸ ਕੰਮ ਬਿਨਾਂ ਪੱਖਪਾਤ ਦੇ ਕਰਵਾਏ ਜਾ ਰਹੇ ਹਨ। ਸ਼ਹਿਰ ਅੰਦਰ ਚੌਂਕਾਂ ਨੂੰ ਚੋੜਾ ਕਰਕੇ ਖੂਬਸੂਰਤ ਬਣਾਇਆ ਗਿਆ ਹੈ। ਸ਼ਹੀਦ ਭਾਈ ਸੁੱਖਾ ਸਿੰਘ ਭਾਈ ਮਹਿਤਾਬ ਦੀ ਯਾਦ ਵਿੱਚ ਉਸਾਰੇ ਨਵੇਂ ਚੌਂਕ ਦਾ ਉਦਘਾਟਨ ਕਰਕੇ ਲੋਕ ਸਮਰਪਿਤ ਕੀਤਾ ਗਿਆ ਹੈੈ। ਇਸ ਚੌਂਕ ਵਿੱਚ ਸ਼ਾਨਦਾਰ ਲਾਈਟਾਂ ਵੀ ਲਗਾਈਆਂ ਗਈਆਂ ਹਨ। ਇਸ ਤੋਂ ਪਹਿਲਾਂ ਵੀ ਸ਼ਹੀਦ ਭਗਤ...
ਜ਼ਿਲ੍ਹਾ ਮੈਜਿਸਟ੍ਰੇਟ ਵੱਲੋਂ ਠੀਕਰੀ ਪਹਿਰਾ ਲਗਾਉਣ ਦੇ ਹੁਕਮ ਜਾਰੀ

ਜ਼ਿਲ੍ਹਾ ਮੈਜਿਸਟ੍ਰੇਟ ਵੱਲੋਂ ਠੀਕਰੀ ਪਹਿਰਾ ਲਗਾਉਣ ਦੇ ਹੁਕਮ ਜਾਰੀ

Local
ਮਾਨਸਾ, 01 ਮਈ :            ਜ਼ਿਲ੍ਹਾ ਮੈਜਿਸਟ੍ਰੇਟ ਸ਼੍ਰੀਮਤੀ ਨਵਜੋਤ ਕੌਰ ਆਈ.ਏ.ਐਸ. ਨੇ ਪੰਜਾਬ ਵਿਲੇਜ਼ ਤੇ ਸਮਾਲ ਟਾਊਨਜ਼/ਪੈਟਰੋਲ ਐਕਟ 1918 ਦੀ ਧਾਰਾ 3 ਅਧੀਨ ਅਧਿਕਾਰਾਂ ਦੀ ਵਰਤੋਂ ਕਰਦਿਆਂ ਹੁਕਮ ਦਿੱਤਾ ਹੈ ਕਿ ਮਾਨਸਾ ਜ਼ਿਲ੍ਹੇ ਅੰਦਰ ਸਾਰੇ ਸ਼ਹਿਰਾਂ, ਕਸਬਿਆਂ ਅਤੇ ਪਿੰਡਾਂ ਦੇ ਨਰੋਈ ਸਿਹਤ ਵਾਲੇ ਸਾਰੇ ਬਾਲਗ ਵਿਅਕਤੀ ਅਮਨ ਤੇ ਕਾਨੂੰਨ ਦੀ ਸਥਿਤੀ ਨੂੰ ਕਾਇਮ ਰੱਖਣ ਤੇ ਰਾਖੀ ਕਰਨ ਲਈ ਹਰ ਰੋਜ਼ ਸ਼ਾਮ ਨੂੰ 8 ਵਜੇ ਤੋਂ ਸਵੇਰੇ 5 ਵਜੇ ਤੱਕ ਗਸ਼ਤ ਕਰਨ ਅਤੇ ਠੀਕਰੀ ਪਹਿਰਾ ਦੇਣ ਦੀ ਡਿਊਟੀ ਨਿਭਾਉਣਗੇ।           ਉਨ੍ਹਾਂ ਕਿਹਾ ਕਿ ਮੌਜੂਦਾ ਹਾਲਾਤਾਂ ਦੇ ਮੱਦੇਨਜ਼ਰ ਮਾਨਸਾ ਜ਼ਿਲ੍ਹੇ ਵਿੱਚ ਆਮ ਜਨਤਾ ਲਈ ਵਿਸ਼ੇਸ਼ ਸੁਰੱਖਿਆ ਪ੍ਰਬੰਧ ਕਰਨ ਦੇ ਮੰਤਵ ਲਈ, ਨਹਿਰਾਂ, ਡਰੇਨਾਂ ਦੇ ਕੰਢੇ ਅਤੇ ਪੁਲਾਂ, ਪਾਵਰ ਟਰਾਂਮਿਸ਼ਨ ਲਾਈਨਾਂ, ਸਬ ਸਟੇਸ਼ਨਾਂ ਅਤੇ ਟਰਾਂਸਫਾਰਮਰਜ਼ ਰੇਲਵੇ ਦੀਆਂ ਪਟੜੀਆਂ, ਸਰਕਾਰੀ ਪ੍ਰਾਪਰਟੀ, ਅਨਾ...
ਡਿਪਟੀ ਕਮਿਸ਼ਨਰ ਮਾਲੇਰਕੋਟਲਾ ਵੱਲੋਂ ਸਵੈ-ਗਿਣਤੀ ਨਾਲ ਪਹਿਲੇ ਪੜਾਅ ਦੌਰਾਨ ਨੇ ਕੀਤੀ ਆਨਲਾਈਨ ਰਜਿਸਟਰੇਸ਼ਨ

ਡਿਪਟੀ ਕਮਿਸ਼ਨਰ ਮਾਲੇਰਕੋਟਲਾ ਵੱਲੋਂ ਸਵੈ-ਗਿਣਤੀ ਨਾਲ ਪਹਿਲੇ ਪੜਾਅ ਦੌਰਾਨ ਨੇ ਕੀਤੀ ਆਨਲਾਈਨ ਰਜਿਸਟਰੇਸ਼ਨ

Local
ਮਾਲੇਰਕੋਟਲਾ, 01 ਮਈ :             ਜਨਗਣਨਾ 2027 ਦਾ ਪਹਿਲਾ ਪੜਾਅ ਸਵੈ-ਗਿਣਤੀ ਸ਼ੁਰੂ ਹੋ ਚੁੱਕੀ ਹੈ ਪ੍ਰਿੰਸੀਪਲ ਸੈਂਸਸ ਅਫ਼ਸਰ-ਕਮ-ਡਿਪਟੀ ਕਮਿਸ਼ਨਰ ਵਿਰਾਜ ਐਸ.ਤਿੜਕੇ ਨੇ se.census.gov.in ਪੋਰਟਲ ‘ਤੇ ਆਪਣੀ ਜਾਣਕਾਰੀ ਭਰ ਕੇ ਜ਼ਿਲ੍ਹੇ ਦੀ ਸਮੂਹ ਅਵਾਮ ਨੂੰ ਅਪੀਲ ਕੀਤੀ ਕਿ ਉਹ ਇਸ ਪ੍ਰਕਿਰਿਆ ਨੂੰ ਮੁਕੰਮਲ ਕਰਵਾਉਣ ਵਿਚ ਗਿਣਤੀਕਾਰਾਂ ਨਾਲ ਪੂਰਾ ਸਹਿਯੋਗ ਕਰਨ। ਉਨ੍ਹਾਂ ਨੇ ਇਹ ਵੀ ਸਪੱਸ਼ਟ ਕੀਤਾ ਕਿ ਲੋਕਾਂ ਦੀ ਸਾਰੀ ਜਾਣਕਾਰੀ ਪੂਰੀ ਤਰ੍ਹਾਂ ਗੁਪਤ ਅਤੇ ਸੁਰੱਖਿਅਤ ਰਹੇਗੀ। ਉਨ੍ਹਾਂ ਹੋਰ ਕਿਹਾ ਕਿ ਇਹ ਆਜ਼ਾਦੀ ਤੋਂ ਬਾਅਦ ਭਾਰਤ ਦੀ 8ਵੀਂ ਜਨਗਣਨਾ ਹੈ ਅਤੇ ਪਹਿਲੀ ਵਾਰ ਪੂਰੀ ਤਰ੍ਹਾਂ ਡਿਜ਼ਿਟਲ ਢੰਗ ਨਾਲ ਕਰਵਾਈ ਜਾ ਰਹੀ ਹੈ। ਇਸ ਤੋਂ ਪਹਿਲਾਂ ਜਨਗਣਨਾ 2011 ਵਿੱਚ ਹੋਈ ਸੀ ।               ਉਨ੍ਹਾਂ ਕਿਹਾ ਕਿ ਜਨਗਣਨਾ ...
ਗੰਦੇ ਅਤੇ ਅਸ਼ਲੀਲ ਪੋਸਟਰ ਲਗਾਉਣ ‘ਤੇ ਮੁਕੰਮਲ ਪਾਬੰਦੀ ਦੇ ਹੁਕਮ

ਗੰਦੇ ਅਤੇ ਅਸ਼ਲੀਲ ਪੋਸਟਰ ਲਗਾਉਣ ‘ਤੇ ਮੁਕੰਮਲ ਪਾਬੰਦੀ ਦੇ ਹੁਕਮ

Local
ਮਾਨਸਾ, 29 ਅਪ੍ਰੈਲ :             ਡਿਪਟੀ ਕਮਿਸ਼ਨਰ ਸ਼੍ਰੀਮਤੀ ਨਵਜੋਤ ਕੌਰ, ਆਈ.ਏ.ਐਸ. ਨੇ ਭਾਰਤੀ ਨਾਗਰਿਕ ਸੁਰੱਖਿਆ ਸੰਹਿਤਾ ਦੀ ਧਾਰਾ 163 ਅਧੀਨ ਪ੍ਰਾਪਤ ਅਧਿਕਾਰ ਵਰਤਦਿਆਂ ਜਿਲ੍ਹਾ ਮਾਨਸਾ ਦੀ ਸੀਮਾ ਅੰਦਰ ਸਰਕਾਰੀ/ਗੈਰ ਸਰਕਾਰੀ ਇਮਾਰਤਾਂ/ਥਾਵਾਂ 'ਤੇ ਗੰਦੇ ਅਤੇ ਅਸ਼ਲੀਲ ਪੋਸਟਰਾਂ ਦੇ ਲਗਾਉਣ 'ਤੇ ਮੁਕੰਮਲ ਪਾਬੰਦੀ ਦੇ ਹੁਕਮ ਜਾਰੀ ਕੀਤੇ ਹਨ।             ਉਨ੍ਹਾਂ ਕਿਹਾ ਕਿ ਉਨ੍ਹਾਂ ਦੇ ਧਿਆਨ ਵਿੱਚ ਆਇਆ ਹੈ ਕਿ ਮਾਨਸਾ ਜ਼ਿਲ੍ਹੇ ਵਿੱਚ ਸਰਕਾਰੀ ਅਤੇ ਗੈਰ ਸਰਕਾਰੀ ਇਮਾਰਤਾਂ, ਥਾਵਾਂ, ਸਿਨੇਮਿਆਂ ਅਤੇ ਵੀਡੀਓ ਹਾਲਾਂ 'ਤੇ ਅਕਸਰ ਆਮ ਤੌਰ 'ਤੇ ਗੰਦੇ ਅਤੇ ਅਸ਼ਲੀਲ ਪੋਸਟਰ ਲਗਾਏ ਜਾਂਦੇ ਹਨ। ਇਨ੍ਹਾਂ ਨਾਲ ਪੜ੍ਹਨ ਵਾਲੇ ਆਮ ਲੋਕਾਂ ਤੋਂ ਇਲਾਵਾ ਲੜਕੇ ਅਤੇ ਲੜਕੀਆਂ ਦੇ ਆਚਰਣ 'ਤੇ ਭੈੜਾ ਅਸਰ ਪੈਂਦਾ ਹੈ। ਇਸ ਨਾਲ ਪੈਂਦੇ ਬੁਰੇ ਪ੍ਰਭਾਵ ਨੂੰ ਰੋਕਣ ਲਈ ਇਨ੍ਹਾਂ ਅਸ਼ਲੀਲ ਪੋਸਟਰਾਂ ਦੀ ਰੋਕਥਾਮ ਅਤਿ ਜ਼ਰੂਰੀ ਹੋ ਜਾਂਦੀ ਹੈ।             ਇਹ ਹੁਕਮ 31 ਮਈ 20...
ਨਾੜ ਸੜਨ ਦਾ ਮਾਮਲਾ: ਡੀਐਸਪੀ, ਐਸਐਚਓ ਤੇ 3 ਕਲੱਸਟਰ ਅਫ਼ਸਰਾਂ ਨੂੰ ਨੋਟਿਸ ਜਾਰੀ

ਨਾੜ ਸੜਨ ਦਾ ਮਾਮਲਾ: ਡੀਐਸਪੀ, ਐਸਐਚਓ ਤੇ 3 ਕਲੱਸਟਰ ਅਫ਼ਸਰਾਂ ਨੂੰ ਨੋਟਿਸ ਜਾਰੀ

Local
ਬਰਨਾਲਾ, 29 ਅਪ੍ਰੈਲ-    ਜ਼ਿਲ੍ਹੇ ਦੇ ਕੁਝ ਇਲਾਕਿਆਂ ਵਿੱਚ ਕਣਕ ਦਾ ਨਾੜ ਸੜਨ ਦੇ ਮਾਮਲੇ ਵਿਚ ਡਿਪਟੀ ਕਮਿਸ਼ਨਰ ਬਰਨਾਲਾ ਸ੍ਰੀ ਹਰਪ੍ਰੀਤ ਸਿੰਘ ਆਈਏਐਸ ਵੱਲੋਂ ਡੀਐਸਪੀ, ਐਸਐਚਓ ਅਤੇ 3 ਕਲੱਸਟਰ ਅਫ਼ਸਰਾਂ ਨੂੰ ਨੋਟਿਸ ਜਾਰੀ ਕੀਤੇ ਗਏ ਹਨ।       ਡਿਪਟੀ ਕਮਿਸ਼ਨਰ ਵਲੋਂ ਅੱਜ ਐਸਐਸਪੀ ਬਰਨਾਲਾ ਮੁਹੰਮਦ ਸਰਫ਼ਰਾਜ਼ ਆਲਮ ਨਾਲ ਪਿੰਡ ਢਿੱਲਵਾਂ ਪਟਿਆਲਾ ਅਤੇ ਮੌੜ ਨਾਭਾ ਵਿਚ ਨਾੜ ਸੜਨ ਦੇ ਮਾਮਲੇ ਵਿਚ ਖੇਤਾਂ ਦਾ ਦੌਰਾ ਕਰਨ ਤੋਂ ਬਾਅਦ ਸਬੰਧਤ ਅਫ਼ਸਰਾਂ ਨੂੰ ਡਿਊਟੀ ਵਿਚ ਲਾਪਰਵਾਹੀ ਵਰਤਣ ਦੇ ਮਾਮਲੇ ਵਿਚ ਨੋਟਿਸ ਜਾਰੀ ਕੀਤੇ ਗਏ।  ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਪਰਾਲੀ ਸਾੜਨ ਨੂੰ ਰੋਕਣ ਲਈ 40 ਕਲੱਸਟਰ, ਸਹਾਇਕ ਕਲੱਸਟਰ ਅਤੇ 254 ਨੋਡਲ ਅਧਿਕਾਰੀ ਤਾਇਨਾਤ ਕੀਤੇ ਗਏ ਹਨ। ਉਨ੍ਹਾਂ ਕਿਹਾ ਕਿ ਪਰਾਲੀ ਸਾੜਨ ਦੇ ਮਾਮਲਿਆਂ ਵਿੱਚ ਸਬੰਧਤ ਕਿਸਾਨਾਂ ਖ਼ਿਲਾਫ਼ ਵੀ ਬਣਦੀ ਕਾਰਵਾਈ ਅਮਲ ਵਿੱਚ ਲਿਆਂਦੀ ਜਾ ਰਹੀ ਹੈ।   ਡਿਪਟੀ ਕਮਿਸ਼ਨਰ ਨੇ ਕਿਹਾ ਕਿ ਕਿਸੇ ਵੀ ਪੱਧਰ ‘ਤੇ ਡਿਊਟੀ ਵਿਚ ਲਾਪਰਵਾਹੀ ਜਾਂ ਕੋਤਾਹੀ ਬਰਦਾਸ਼ਤ ਨਹੀਂ ਕੀਤੀ ਜਾਵੇਗੀ। ਉਨ੍ਹਾਂ ਪਰਾਲੀ ਪ੍ਰੋਟ...
ਰਾਜ ਦੀ ਸਭ ਤੋਂ ਵੱਡੀ ਅਨੰਦਪੁਰ ਸਾਹਿਬ ਪ੍ਰੀਮੀਅਰ ਲੀਗ ਲਈ ਖਿਡਾਰੀਆਂ ਵਿਚ ਭਾਰੀ ਉਤਸ਼ਾਹ

ਰਾਜ ਦੀ ਸਭ ਤੋਂ ਵੱਡੀ ਅਨੰਦਪੁਰ ਸਾਹਿਬ ਪ੍ਰੀਮੀਅਰ ਲੀਗ ਲਈ ਖਿਡਾਰੀਆਂ ਵਿਚ ਭਾਰੀ ਉਤਸ਼ਾਹ

Local
ਸ੍ਰੀ ਅਨੰਦਪੁਰ ਸਾਹਿਬ/ਨੰਗਲ 29 ਅਪ੍ਰੈਲ: ਰਾਜ ਦੀ ਸਭ ਤੋਂ ਵੱਡੀ ਕ੍ਰਿਕਟ ਲੀਗਾਂ ਵਿੱਚੋਂ ਇੱਕ ਅਨੰਦਪੁਰ ਸਾਹਿਬ ਪ੍ਰੀਮੀਅਰ ਲੀਗ ਲਈ ਖਿਡਾਰੀਆਂ ਅਤੇ ਖੇਡ ਪ੍ਰੇਮੀਆਂ ਵਿੱਚ ਭਾਰੀ ਉਤਸ਼ਾਹ ਦੇਖਣ ਨੂੰ ਮਿਲ ਰਿਹਾ ਹੈ। ਹਰ ਰੋਜ਼ ਵੱਖ-ਵੱਖ ਗ੍ਰਾਊਂਡਾਂ ਵਿੱਚ ਹਜ਼ਾਰਾਂ ਦੀ ਗਿਣਤੀ ਵਿੱਚ ਖਿਡਾਰੀ ਅਤੇ ਦਰਸ਼ਕ ਪਹੁੰਚ ਰਹੇ ਹਨ, ਜਿਸ ਨਾਲ ਖੇਡ ਮੈਦਾਨਾਂ ਵਿੱਚ ਰੌਣਕ ਬਣੀ ਹੋਈ ਹੈ। ਇਹ ਲੀਗ ਨੌਜਵਾਨਾਂ ਨੂੰ ਖੇਡਾਂ ਵੱਲ ਪ੍ਰੇਰਿਤ ਕਰਨ ਦੇ ਉਦੇਸ਼ ਨਾਲ ਸ਼ੁਰੂ ਕੀਤੀ ਗਈ ਹੈ ਅਤੇ ਇਸ ਨੇ ਇਲਾਕੇ ਵਿੱਚ ਇਕ ਖੇਡ ਮਹੌਲ ਤਿਆਰ ਕਰ ਦਿੱਤਾ ਹੈ। ਪੰਜਾਬ ਦੇ ਹੋਰ ਹਲਕਿਆਂ ਤੇ ਨੁਮਾਇੰਦੇ ਵੀ ਸ.ਬੈਂਸ ਦੇ ਨਿਵੇਕਲੇ ਉਪਰਾਲਿਆਂ ਦੀ ਸ਼ਲਾਘਾ ਕਰਦੇ ਹਨ। ਉਨ੍ਹਾਂ ਨੇ ਆਪਣੇ ਆਪ ਨੂੰ ਇਸ ਹਲਕੇ ਦੇ ਪ੍ਰਤੀ ਪੂਰੀ ਤਰਾਂ ਸਮਰਪਿਤ ਕੀਤਾ ਹੋਇਆ ਹੈ।      ਸ.ਹਰਜੋਤ ਸਿੰਘ ਬੈਂਸ ਕੈਬਨਿਟ ਮੰਤਰੀ ਸਿੱਖਿਆ ਅਤੇ ਸੂਚਨਾ ਤੇ ਲੋਕ ਸੰਪਰਕ ਵਿਭਾਗ ਪੰਜਾਬ ਨੇ  ਕਿਹਾ ਕਿ ਪੰਜਾਬ ਸਰਕਾਰ ਵੱਲੋਂ ਨੌਜਵਾਨਾਂ ਨੂੰ ਨਸ਼ਿਆਂ ਤੋਂ ਦੂਰ ਰੱਖਣ ਅਤੇ ਉਨ੍ਹਾਂ ਨੂੰ ਖੇਡਾਂ ਨਾਲ ਜੋੜਨ ਲਈ ਕੀਤੇ ਜਾ ਰਹੇ ਉਪਰਾਲਿਆਂ ਨੂੰ ਵੱਡੀ ਕਾਮਯਾਬੀ ਮਿਲ ਰਹੀ ਹੈ। ਉਨ੍...