ਵੋਟਾਂ ਦੀ ਗਿਣਤੀ ਲਈ ਵੱਖ-ਵੱਖ ਬਲਾਕਾਂ ਵਿੱਚ 8 ਗਿਣਤੀ ਕੇਂਦਰ ਸਥਾਪਿਤ ਕੀਤੇ – ਡਿਪਟੀ ਕਮਿਸ਼ਨਰ
ਤਰਨ ਤਾਰਨ, 16 ਦਸੰਬਰ ( ) - ਰਾਜ ਚੋਣ ਕਮਿਸ਼ਨ ਵੱਲੋਂ ਜ਼ਿਲਾ ਪਰਿਸ਼ਦ ਅਤੇ ਪੰਚਾਇਤ ਸੰਮਤੀ ਦੀਆਂ 14 ਦਸੰਬਰ ਨੂੰ ਕਰਵਾਈਆਂ ਚੋਣਾਂ ਦਾ ਨਤੀਜਾ 17 ਦਸੰਬਰ 2026 ਨੂੰ ਐਲਾਨਿਆ ਜਾਵੇਗਾ। ਵੋਟਾਂ ਦੀ ਗਿਣਤੀ ਲਈ ਜ਼ਿਲਾ ਤਰਨ ਤਾਰਨ ਦੇ ਵੱਖ-ਵੱਖ ਬਲਾਕਾਂ ਵਿੱਚ 8 ਗਿਣਤੀ ਕੇਂਦਰ ਸਥਾਪਿਤ ਕੀਤੇ ਗਏ ਹਨ।
ਇਸ ਸਬੰਧੀ ਜਾਣਕਾਰੀ ਦਿੰਦਿਆਂ ਡਿਪਟੀ ਕਮਿਸ਼ਨਰ ਤਰਨ ਤਾਰਨ, ਸ੍ਰੀ ਰਾਹੁਲ, ਆਈਏਐਸ ਨੇ ਦੱਸਿਆ ਕਿ ਬੈਲਟ ਬਕਸਿਆਂ ਨੂੰ ਸਖਤ ਸੁਰੱਖਿਆ ਪ੍ਰਬੰਧਾਂ ਹੇਠ ਗਿਣਤੀ ਕੇਂਦਰਾਂ ਦੇ ਨਾਲ ਹੀ ਬਣੇ ਸਟਰਾਂਗ ਰੂਮਾਂ ਵਿੱਚ ਰੱਖਿਆ ਗਿਆ ਹੈ ਅਤੇ 17 ਦਸੰਬਰ ਨੂੰ ਇੱਥੇ ਹੀ ਸਥਾਪਿਤ ਕੀਤੇ ਗਿਣਤੀ ਕੇਂਦਰਾਂ ਵਿੱਚ ਸਵੇਰੇ 8 ਵਜੇ ਵੋਟਾਂ ਦੀ ਗਿਣਤੀ ਸ਼ੁਰੂ ਹੋਵੇਗੀ।
ਜ਼ਿਲੇ ਵਿੱਚ ਸਥਾਪਿਤ ਕੀਤੇ ਗਿਣਤੀ ਕੇਂਦਰਾਂ ਬਾਰੇ ਜਾਣਕਾਰੀ ਦਿੰਦਿਆਂ ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਜ਼ਿਲ੍ਹਾ ਪ੍ਰੀਸ਼ਦ ਤੇ ਪੰਚਾਇਤ ਸੰਮਤੀ ਤਰਨ ਤਾਰਨ ਦਾ ਗਿਣਤੀ ਕੇਂਦਰ ਸ੍ਰੀ ਗੁਰੂ ਅਰਜਨ ਦੇਵ ਕਾਲਜ, ਨੂਰਦੀ ਰੋਡ, ਤਰਨ ਤਾਰਨ ਵਿਖੇ ਬਣਾਇਆ ਗਿਆ ਹੈ। ਇਸੇ ਤਰ੍ਹਾਂ ਪੰਚਾਇਤ ਸੰਮਤ...








