ਸੁਤੰਤਰਤਾ ਦਿਵਸ ਮੌਕੇ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਲਹਿਰਾਉਣਗੇ ਰਾਸ਼ਟਰੀ ਝੰਡਾ
ਫ਼ਰੀਦਕੋਟ 08 ਅਗਸਤ ਫ਼ਰੀਦਕੋਟ ਦੇ ਨਹਿਰੂ ਸਟੇਡੀਅਮ ਵਿਖੇ ਰਾਜ ਪੱਧਰੀ ਸੁਤੰਤਰਤਾ ਦਿਵਸ ਸਮਾਗਮ ਵਿੱਚ ਮੁੱਖ ਮੰਤਰੀ ਪੰਜਾਬ ਸ. ਭਗਵੰਤ ਸਿੰਘ ਮਾਨ ਮੁੱਖ ਮਹਿਮਾਨ ਵਜੋਂ ਸ਼ਿਰਕਤ ਕਰਨਗੇ ਅਤੇ ਕੌਮੀ ਝੰਡਾ ਲਹਿਰਾਉਣ ਦੀ ਰਸਮ ਅਦਾ ਕਰਨਗੇ। ਇਹ ਪ੍ਰਗਟਾਵਾ ਡਿਪਟੀ ਕਮਿਸ਼ਨਰ ਮੈਡਮ ਪੂਨਮਦੀਪ ਕੌਰ ਨੇ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀਆਂ ਨਾਲ ਮੀਟਿੰਗ ਦੌਰਾਨ ਸਮਾਗਮ ਦੇ ਪ੍ਰਬੰਧਾਂ ਅਤੇ ਤਿਆਰੀਆਂ ਦਾ ਜਾਇਜ਼ਾ ਲੈਣ ਮੌਕੇ ਕੀਤਾ। ਇਸ ਮੌਕੇ ਐਸ.ਐਸ.ਪੀ. ਮੈਡਮ ਪ੍ਰਗਿੱਆ ਜੈਨ ਵੀ ਉਨ੍ਹਾਂ ਦੇ ਨਾਲ ਵਿਸ਼ੇਸ਼ ਤੌਰ ਤੇ ਹਾਜ਼ਰ ਸਨ।
ਡਿਪਟੀ ਕਮਿਸ਼ਨਰ ਨੇ ਸਮੂਹ ਅਧਿਕਾਰੀਆਂ ਨੂੰ ਆਦੇਸ਼ ਦਿੰਦਿਆਂ ਕਿਹਾ ਕਿ ਰਾਜ ਪੱਧਰੀ ਸੁਤੰਤਰਤਾ ਸਮਾਰੋਹ ਦੇ ਸਮੁੱਚੇ ਇੰਤਜ਼ਾਮ ਨਿਰਧਾਰਤ ਸਮੇਂ ਵਿਚ ਮੁਕੰਮਲ ਕਰਨ ਨੂੰ ਯਕੀਨੀ ਬਣਾਇਆ ਜਾਵੇ। ਉਨ੍ਹਾਂ ਵੱਖ ਵੱਖ ਵਿਭਾਗਾਂ ਵੱਲੋਂ ਕੱਢੀਆਂ ਜਾਣ ਵਾਲੀਆਂ ਝਾਕੀਆਂ, ਬੈਰੀਕੇਡਿੰਗ, ਪਾਰਕਿੰਗ, ਸਟੇਜ ਸਜਾਵਟ, ਬੈਠਣ ਦੇ ਪ੍ਰਬੰਧਾਂ, ਸਫ਼ਾਈ, ਇਨਾਮਾਂ ਅਤੇ ਸਰਟੀਫਿਕੇਟਾਂ ਦੀ ਵੰਡ, ਪੀਣ ਵਾਲੇ ਪਾਣੀ, ਸਾਊਂਡ, ਰਿਫਰੈਸ਼ਮੈਂਟ, ਮੁੱਢਲੀ ਸਹਾਇਤਾ, ਟ੍ਰੈਫਿਕ ਪ੍ਰਬੰਧਾਂ ਸਮੇਤ ਵੱਖ-ਵ...








