ਸਰਕਾਰੀ, ਨਿਜ਼ੀ ਸਕੂਲਾਂ ਦੇ ਨਾਲ ਨਾਲ ਆਂਗਣਵਾੜੀ ਕੇਂਦਰਾਂ ‘ਚ ਬੱਚਿਆਂ ਨੂੰ ਖ਼ਵਾਈਆਂ ਗਈਆਂ ਅਲਬੈਡਾਜ਼ੋਲ ਦੀਆਂ ਗੋਲੀਆਂ: ਸਿਵਲ ਸਰਜਨ ਡਾ. ਗੁਰਪ੍ਰੀਤ ਸਿੰਘ ਰਾਏ
ਤਰਨ ਤਾਰਨ, 06 ਅਗਸਤ: ਪੰਜਾਬ ਦੇ ਸਿਹਤ ਮੰਤਰੀ ਡਾ. ਬਲਬੀਰ ਸਿੰਘ ਵੱਲੋਂ ਪ੍ਰਾਪਤ ਦਿਸ਼ਾ ਨਿਰਦੇਸ਼ਾਂ ਦੀ ਪਾਲਣਾ ਅਤੇ ਜ਼ਿਲਾ ਤਰਨ ਤਾਰਨ ਦੇ ਸਿਵਲ ਸਰਜਨ ਡਾ. ਗੁਰਪ੍ਰੀਤ ਸਿੰਘ ਰਾਏ ਦੀ ਪ੍ਰਧਾਨਗੀ ਹੇਠ ਜਿਲਾ ਟੀਕਾਕਰਨ ਅਫਸਰ ਕਮ ਨੋਡਲ ਡਾ. ਵਰਿੰਦਰ ਪਾਲ ਕੌਰ ਦੀ ਅਗਵਾਈ ਹੇਠ 07 ਅਗਸਤ ਦਿਨ ਵੀਰਵਾਰ ਨੂੰ ਜ਼ਿਲੇ ਦੇ ਵੱਖ ਵੱਖ ਬਲਾਕਾਂ ਦੇ ਵਿੱਚ ਨੈਸ਼ਨਲ ਡੀ ਵਾਰਮਿੰਗ ਡੇ ਮਨਾਇਆ ਜਾਵੇਗਾ।
ਸਿਵਲ ਸਰਜਨ ਡਾ. ਗੁਰਪ੍ਰੀਤ ਸਿੰਘ ਰਾਏ ਨੇ ਕਿਹਾ ਕਿ ਨੈਸ਼ਨਲ ਡੀ ਵਾਰਮਿੰਗ ਡੇ ਦੌਰਾਨ ਸਿਹਤ ਕਰਮੀਆਂ ਵੱਲੋਂ ਜ਼ਿਲ੍ਹੇ ਦੇ ਸਾਰੇ ਹੀ ਸਰਕਾਰੀ ਅਤੇ ਪ੍ਰਾਈਵੇਟ ਸਕੂਲਾਂ ਤੋਂ ਇਲਾਵਾ ਆਗਣਵਾੜੀ ਕੇਂਦਰਾਂ ਵਿਖੇ ਜਾ ਕੇ 19 ਸਾਲ ਤੱਕ ਦੇ ਬੱਚਿਆਂ ਨੂੰ ਅਲਬੈਂਡਾਜੋਲ ਦੀਆਂ ਗੋਲੀਆਂ ਖਵਾਈਆਂ ਗਈਆਂ। ਸਿਵਲ ਸਰਜਨ ਡਾ. ਗੁਰਪ੍ਰੀਤ ਸਿੰਘ ਰਾਏ ਨੇ ਦੱਸਿਆ ਕਿ ਨੈਸ਼ਨਲ ਡਿਵਰਮਿੰਗ ਡੇ ਮਨਾਉਣ ਦਾ ਮੁੱਖ ਮੰਤਵ ਬੱਚਿਆਂ ਨੂੰ ਪੇਟ ਦੇ ਕੀੜਿਆਂ ਤੋਂ ਮੁਕਤੀ ਦਵਾਉਣਾ ਹੈ।
ਉਹਨਾ ਦੱਸਿਆ ਕਿ ਸਿਹਤ ਕਰਮੀਆਂ ਵੱਲੋਂ ਜ਼ਿਲੇ ਦੇ ਸਾਰੇ ਹੀ ਸਰਕਾਰੀ ਅਤੇ ਨਿੱਜੀ ਸਕੂਲਾਂ ਦੇ ਵਿੱਚ ਜਾ ਕੇ ਅਧਿਆ...








