ਜ਼ਿਲ੍ਹਾ ਵਿਕਾਸ ਤੇ ਪੰਚਾਇਤ ਅਫਸਰ ਨੇ ਜ਼ਿਲਾ ਐਨੀਮਲ ਵੈਲਫੇਅਰ ਸੋਸਾਇਟੀ (ਕੈਟਲ ਪੋਂਡ) ਸਲੇਮਸ਼ਾਹ ਦੇ ਮਦੇਨਜਰ ਅਧਿਕਾਰੀਆਂ ਨਾਲ ਕੀਤੀ ਮੀਟਿੰਗ
ਫਾਜ਼ਿਲਕਾ, 30 ਅਕਤੂਬਰ- ਜ਼ਿਲ੍ਹਾ ਵਿਕਾਸ ਤੇ ਪੰਚਾਇਤ ਅਫਸਰ ਸ. ਹਰਜਿੰਦਰ ਸਿੰਘ ਨੇ ਜ਼ਿਲਾ ਐਨੀਮਲ ਵੈਲਫੇਅਰ ਸੋਸਾਇਟੀ (ਕੈਟਲ ਪੋਂਡ) ਸਲੇਮਸ਼ਾਹ ਤਹਿਤ ਗਉਵੰਸ਼ ਦੇ ਬਿਹਤਰ ਰੱਖ ਰਖਾਵ ਅਤੇ ਹੋਣ ਵਾਲੇ ਵਿਕਾਸ ਕਾਰਜਾਂ ਦੇ ਸਨਮੁੱਖ ਵੱਖ—ਵੱਖ ਵਿਭਾਗੀ ਅਧਿਕਾਰੀਆਂ ਨਾਲ ਮੀਟਿੰਗ ਕੀਤੀ। ਉਨ੍ਹਾਂ ਸਬੰਧਤ ਅਧਿਕਾਰੀਆਂ ਨੂੰ ਕਿਹਾ ਕਿ ਸਲੇਮਸ਼ਾਹ ਵਿਖੇ ਮੌਜੂਦ ਗਉਵੰਸ਼ ਦੀ ਸੰਭਾਲ ਕਰਨ ਵਿਚ ਵੱਧ ਤੋਂ ਵੱਧ ਸਹਿਯੋਗ ਦਿੱਤਾ ਜਾਵੇ।ਮੀਟਿੰਗ ਦੌਰਾਨ ਉਨ੍ਹਾਂ ਨੇ ਅਧਿਕਾਰੀਆਂ ਨੂੰ ਕਿਹਾ ਕਿ ਕੈਟਲ ਪੋਂਡ ਸਲੇਮਸ਼ਾਹ ਵਿਖੇ ਪਰਾਲੀ ਅਤੇ ਤੂੜੀ ਦਾਨ ਲਈ ਕਿਸਾਨ ਭਰਾਵਾਂ ਤੇ ਹੋਰਨਾਂ ਪਤਵੰਤੇ ਸਜਨਾਂ ਨੂੰ ਪ੍ਰੇਰਿਤ ਕੀਤਾ ਜਾਵੇ ਤਾਂ ਜ਼ੋ ਪ੍ਰਸ਼ਾਸਨ ਦੇ ਨਾਲ—ਨਾਲ ਸਮਾਜ ਸੇਵੀਆਂ ਦੇ ਸਹਿਯੋਗ ਨਾਲ ਗਉਵੰਸ਼ ਦੀ ਬਾਖੂਬੀ ਢੰਗ ਨਾਲ ਸੰਭਾਲ ਕੀਤੀ ਜਾ ਸਕੇ ਅਤੇ ਲੋੜੀਂਦੀ ਮਾਤਰਾ ਵਿਚ ਪਰਾਲੀ ਤੇ ਤੂੜੀ ਉਪਲਬੱਧ ਹੋ ਸਕੇ। ਉਨ੍ਹਾਂ ਕਿਹਾ ਕਿ ਕੈਟਲ ਪੋਂਡ ਵਿਖੇ ਲੋੜ ਅਨੁਸਾਰ ਲੇਬਰ ਵੀ ਮੁਹੱਈਆ ਕਰਵਾਈ ਜਾਵੇ ਤਾਂ ਜੋ ਗਉਵੰਸ਼ ਨੂੰ ਸਮੇਂ ਸਿਰ ਹਰਾ ਚਾਰਾ/ਤੂੜੀ ਅਤੇ ਸਿਹਤ ਸਹੂਲਤਾਂ ਮੁਹੱਈਆ ਕਰਵਾਈਆਂ ਜਾ ਸਕਣ। ਇਸ ਤੋਂ ਇਲਾਵਾ ਗ...








