Sunday, November 9Malwa News
Shadow

Local

ਡਰੇਨ ਵਿਚ ਪਾਣੀ ਦੇ ਉਵਰਫਲੋਅ ਨੂੰ ਰੋਕਣ ਅਤੇ ਆਏ ਪਾੜ ਨੂੰ ਬਣਨ ਲਈ ਫ਼ੀਲਡ ਵਿਚ ਜੁਟਿਆ ਹੋਇਆ ਹੈ ਅਮਲਾ

ਡਰੇਨ ਵਿਚ ਪਾਣੀ ਦੇ ਉਵਰਫਲੋਅ ਨੂੰ ਰੋਕਣ ਅਤੇ ਆਏ ਪਾੜ ਨੂੰ ਬਣਨ ਲਈ ਫ਼ੀਲਡ ਵਿਚ ਜੁਟਿਆ ਹੋਇਆ ਹੈ ਅਮਲਾ

Local
ਫਾਜ਼ਿਲਕਾ  3 ਅਗਸਤ  ਪਿਛਲੇ ਹਿਸਿਆਂ ਅਤੇ ਜ਼ਿਲ੍ਹਾ ਫਾਜ਼ਿਲਕਾ ਵਿਚ ਲਗਾਤਾਰ ਬਾਰਿਸ਼ਾਂ ਆਉਣ ਕਰਕੇ ਸਾਬੂਆਣਾ ਡਰੇਨ ਵਿਚ ਪਾਣੀ ਦੇ ਉਵਰਫਲੋਅ ਹੋਣ ਕਾਰਨ ਅਤੇ ਕਈ ਥਾਂ ਆਏ ਪਾੜ ਨੂੰ ਭਰਨ ਲਈ ਲਗਾਤਾਰ ਪ੍ਰਸ਼ਾਸਨੀਕ ਅਮਲਾ ਫ਼ੀਲਡ ਵਿਚ ਜੁਟਿਆ ਹੋਇਆ ਹੈ| ਡਿਪਟੀ ਕਮਿਸ਼ਨਰ ਅਮਰਪ੍ਰੀਤ ਕੌਰ ਸੰਧੂ ਦੇ ਦਿਸ਼ਾ ਨਿਰਦੇਸ਼ਾਂ ਤੇ ਅਧਿਕਾਰੀ ਲਗਾਤਾਰ ਸਥਿਤੀ ਦਾ ਜਾਇਜ਼ਾ ਲੈ ਰਹੇ ਹਨ| ਤਹਿਸੀਲਦਾਰ ਫਾਜ਼ਿਲਕਾ ਸ. ਜਸਪ੍ਰੀਤ ਸਿੰਘ ਨੇ  ਪਿੰਡ ਸਾਬੂਆਣਾ, ਬਾਂਡੀ ਵਾਲਾ, ਕਬੂਲਸ਼ਾਹ, ਕੇਰੀਆਂ, ਖਿਓ ਵਾਲੀ ਢਾਬ, ਲੱਖੇ ਵਾਲੀ ਢਾਬ, ਬਾਰੇਕਾ ਆਦਿ ਪਿੰਡਾਂ ਦਾ ਦੌਰਾ ਕਰਦਿਆਂ ਕਿਹਾ ਕਿ ਨਹਿਰੀ ਵਿਭਾਗ ਦਾ ਸਟਾਫ ਲਗਾਤਾਰ ਰਾਹਤ ਕਾਰਜ ਦਾ ਕੰਮ ਕਰ ਰਿਹਾ ਹੈ | ਉਨ੍ਹਾਂ ਕਿਹਾ ਕਿ ਮਾਲ ਵਿਭਾਗ ਦਾ ਸਟਾਫ ਫ਼ੀਲਡ ਵਿਚ ਹੈ ਤੇ ਖੇਤਾਂ ਵਿਚ ਪਾਣੀ ਜਾਣ ਨਾਲ ਜੋ ਵੀ ਨੁਕਸਾਨ ਲਗਦਾ ਹੈ, ਦੀ ਸਥਿਤੀ ਦਾ ਜਾਇਜ਼ਾ ਲੈ ਕੇ ਪਟਵਾਰੀਆਂ ਨੂੰ ਜਲਦ ਤੋਂ ਜਲਦ ਰਿਪੋਰਟ ਕਰਨ ਦੇ ਹੁਕਮ ਦਿੱਤੇ | ਉਨ੍ਹਾਂ ਕਿਹਾ ਕਿ ਭਾਰੀ ਬਾਰਿਸ਼ਾਂ ਕਾਰਨ ਪਾਣੀ ਦੀ ਆਮਦ ਡਰੇਨਾ ਵਿਚ ਸਮਰੱਥਾ ਤੋਂ ਵੱਧ ਹੋ ਗਈ ਤੇ ਕਈ ਥਾਂ ਪਾੜ ਪੈਣ ਨਾਲ ਖੇਤਾ...
‘ਯੁੱਧ ਨਸ਼ਿਆਂ ਵਿਰੁੱਧ’ ਤਹਿਤ ਵਿਧਾਇਕ ਰਣਬੀਰ ਸਿੰਘ ਭੁੱਲਰ ਨੇ ਵੱਖ-ਵੱਖ ਵਾਰਡਾਂ ਦੇ ਲੋਕਾਂ ਨੂੰ ਕੀਤਾ ਜਾਗਰੂਕ 

‘ਯੁੱਧ ਨਸ਼ਿਆਂ ਵਿਰੁੱਧ’ ਤਹਿਤ ਵਿਧਾਇਕ ਰਣਬੀਰ ਸਿੰਘ ਭੁੱਲਰ ਨੇ ਵੱਖ-ਵੱਖ ਵਾਰਡਾਂ ਦੇ ਲੋਕਾਂ ਨੂੰ ਕੀਤਾ ਜਾਗਰੂਕ 

Local
ਫ਼ਿਰੋਜ਼ਪੁਰ 03 ਅਗਸਤ, 2025:  ਹਲਕਾ ਵਿਧਾਇਕ ਫ਼ਿਰੋਜ਼ਪੁਰ ਸ਼ਹਿਰੀ ਸ. ਰਣਬੀਰ ਸਿੰਘ ਭੁੱਲਰ ਨੇ 'ਯੁੱਧ ਨਸ਼ਿਆਂ ਵਿਰੁੱਧ' ਮੁਹਿੰਮ ਤਹਿਤ ਨਸ਼ਾ ਮੁਕਤੀ ਯਾਤਰਾ ਸਮੇਂ ਸਥਾਨਕ ਪੰਚਵਟੀ ਰਿਜ਼ੋਰਟ ਵਿਖੇ ਆਯੋਜਿਤ ਜਾਗਰੂਕਤਾ ਸਮਾਗਮ ਦੌਰਾਨ ਫ਼ਿਰੋਜ਼ਪੁਰ ਸ਼ਹਿਰੀ ਹਲਕੇ ਦੇ ਵਾਰਡ ਨੰਬਰ 16, 17, 18, 19, 20, 21, 22, 23 ਅਤੇ 27 ਦੇ ਵਸਨੀਕਾਂ ਨੂੰ ਸੰਬੋਧਨ ਕੀਤਾ ਅਤੇ ਲੋਕਾਂ ਨੂੰ ਨਸ਼ੇ ਦੇ ਮਾੜੇ ਪ੍ਰਭਾਵਾਂ ਤੋਂ ਜਾਣੂ ਕਰਾਉਂਦੇ ਹੋਏ  ਨਸ਼ਿਆਂ ਦੇ ਖਾਤਮੇ ਦੀ ਸਹੁੰ ਚੁਕਾਈ ਗਈ।  ਵਿਧਾਇਕ ਸ. ਰਣਬੀਰ ਸਿੰਘ ਭੁੱਲਰ ਨੇ ਪੰਜਾਬ ਸਰਕਾਰ ਵੱਲੋਂ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਚਲਾਈ ਜਾ ਰਹੀ 'ਯੁੱਧ ਨਸ਼ਿਆਂ ਵਿਰੁੱਧ' ਮੁਹਿੰਮ ਨੂੰ ਸਰਕਾਰ ਦੀ ਨਸ਼ਾ ਮੁਕਤ ਪੰਜਾਬ ਬਣਾਉਣ ਪ੍ਰਤੀ ਵਚਨਬੱਧਤਾ ਕਰਾਰ ਦਿੱਤਾ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਵੱਲੋਂ ਪੰਜਾਬ ਨੂੰ ਨਸ਼ਾ ਮੁਕਤ ਕਰਨ ਲਈ ਚਲਾਈ ਗਈ ਇਸ ਮੁਹਿੰਮ ਦੇ ਹੁਣ ਤੱਕ ਸਾਰਥਕ ਨਤੀਜੇ ਸਾਹਮਣੇ ਆਏ ਹਨ ਅਤੇ ਜਿਸ ਢੰਗ ਨਾਲ ਪੰਜਾਬ ਦੇ ਸਾਰੇ ਦਿਹਾਤੀ ਅਤੇ ਸ਼ਹਿਰੀ ਖੇਤਰਾਂ 'ਚ ਵਿਆਪਕ ਪੱਧਰ 'ਤੇ ਇਸ ਮੁਹਿੰਮ ਨੂੰ ਸਫਲਤਾ ਦਾ ਜਾਮਾ ...
ਵਪਾਰ ਕਾਰੋਬਾਰ ਨੂੰ ਪ੍ਰਫੁੱਲਿਤ ਕਰਨ ਲਈ ਇਲਾਕਾ ਵਾਸੀ ਸਹਿਯੋਗ ਕਰਨ- ਹਰਜੋਤ ਬੈਂਸ

ਵਪਾਰ ਕਾਰੋਬਾਰ ਨੂੰ ਪ੍ਰਫੁੱਲਿਤ ਕਰਨ ਲਈ ਇਲਾਕਾ ਵਾਸੀ ਸਹਿਯੋਗ ਕਰਨ- ਹਰਜੋਤ ਬੈਂਸ

Local
ਨੰਗਲ 03 ਅਗਸਤ () ਵਪਾਰ ਅਤੇ ਕਾਰੋਬਾਰ ਨੂੰ ਪ੍ਰਫੁੱਲਿਤ ਕਰਨ ਲਈ ਅਸੀ ਪੂਰੀ ਤਰਾਂ ਵਚਨਬੱਧ ਹਾਂ, ਪਿਛਲੀਆਂ ਸਰਕਾਰਾਂ ਦੀ ਨਲਾਇਕੀ ਅਤੇ ਮਾੜੀ ਕਾਰਗੁਜ਼ਾਰੀ ਕਾਰਨ ਨੰਗਲ ਦਾ ਕਾਰੋਬਾਰ ਉਜੜਨ ਦੀ ਕਗਾਰ ਤੇ ਪਹੁੰਚ ਗਿਆ ਸੀ, ਜਿਸ ਨੂੰ ਹੁਣ ਮੁੜ ਹੁਲਾਰਾ ਦੇ ਕੇ ਉਲੰਦੀਆਂ ਤੇ ਪਹੁੰਚਾਉਣ ਦਾ ਉਪਰਾਲਾ ਕੀਤਾ ਹੈ।     ਇਹ ਪ੍ਰਗਟਾਵਾ ਸ.ਹਰਜੋਤ ਸਿੰਘ ਬੈਂਸ ਕੈਬਨਿਟ ਮੰਤਰੀ ਸਕੂਲ ਸਿੱਖਿਆ, ਤਕਨੀਕੀ ਸਿੱਖਿਆ, ਉਦਯੋਗਿਕ ਸਿਖਲਾਈ, ਉਚੇਰੀ ਸਿੱਖਿਆ ਤੇ ਭਾਸ਼ਾ ਵਿਭਾਗ, ਸੂਚਨਾ ਤੇ ਲੋਕ ਸੰਪਰਕ ਵਿਭਾਗ ਪੰਜਾਬ ਨੇ ਅੱਜ ਨੰਗਲ ਵਿਖੇ ਵਪਾਰੀਆਂ ਵੱਲੋਂ ਸੁਰੂ ਕੀਤੀ ਜਾਣ ਵਾਲੀ ਮਾਨਸੂਨ ਸੇਲ ਦਾ ਪੋਸਟਰ ਰਿਲੀਜ਼ ਕਰਨ ਮੌਕੇ ਕੀਤਾ। ਉਨ੍ਹਾਂ ਨੇ ਕਿਹਾ ਕਿ ਅਸੀ ਨੰਗਲ ਵਰਗੇ ਸੋਹਣੇ ਸ਼ਹਿਰ ਦੀ ਖੁਬਸੂਰਤੀ ਨੂੰ ਮੁੜ ਬਹਾਲ ਕਰ ਰਹੇ ਹਾਂ। ਇਹ ਉਹ ਸੁੰਦਰ ਨਗਰ ਹੈ, ਜਿਸ ਉੱਤੇ ਕੁਦਰਤ ਪੂਰੀ ਤਰਾਂ ਮਿਹਨਬਾਨ ਹੈ, ਪ੍ਰੰਤੂ ਸਮੇਂ ਦੀਆਂ ਸਰਕਾਰਾਂ ਨੇ ਕਦੇ ਵੀ ਇਸ ਦੇ ਵਿਕਾਸ ਅਤੇ ਤਰੱਕੀ ਵੱਲ ਧਿਆਨ ਨਹੀ ਦਿੱਤਾ, ਜਿਸ ਕਾਰਨ ਇਸ ਇਲਾਕੇ ਦਾ ਵਪਾਰ ਹੋਲੀ ਹੋਲੀ ਪਿਛਾਂਹ ਵੱਲ ਧਕੇਲਿਆ ਗਿਆ, ਪ੍...
ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਵੱਲੋਂ ਜੈਨਸਿਸ ਅਮਨਦੀਪ ਹਸਪਤਾਲ ਅਤੇ ਬਾਰ ਐਸੋਸੀਏਸ਼ਨ ਦੇ ਸਹਿਯੋਗ ਨਾਲ ਜ਼ਿਲ੍ਹਾ ਕਚਹਿਰੀਆਂ, ਫਿਰੋਜ਼ਪੁਰ ‘ਚ ਮੈਡੀਕਲ ਕੈਂਪ ਆਯੋਜਿਤ

ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਵੱਲੋਂ ਜੈਨਸਿਸ ਅਮਨਦੀਪ ਹਸਪਤਾਲ ਅਤੇ ਬਾਰ ਐਸੋਸੀਏਸ਼ਨ ਦੇ ਸਹਿਯੋਗ ਨਾਲ ਜ਼ਿਲ੍ਹਾ ਕਚਹਿਰੀਆਂ, ਫਿਰੋਜ਼ਪੁਰ ‘ਚ ਮੈਡੀਕਲ ਕੈਂਪ ਆਯੋਜਿਤ

Local
ਫਿਰੋਜ਼ਪੁਰ 02 ਅਗਸਤ, 2025: ਸ੍ਰੀ ਸੁਮੀਤ ਮਲਹੋਤਰਾ, ਮਾਨਯੋਗ ਜ਼ਿਲ੍ਹਾ ਅਤੇ ਸੈਸ਼ਨ ਜੱਜ—ਕਮ—ਚੇਅਰਮੈਨ, ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ, ਫਿਰੋਜ਼ਪੁਰ ਦੀ ਅਗਵਾਈ ਹੇਠ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ, ਫ਼ਿਰੋਜ਼ਪੁਰ ਵੱਲੋਂ ਜੈਨਸਿਸ ਅਮਨਦੀਪ ਮਲਟੀ—ਸਪੈਸ਼ਲਿਸਟ ਹਸਪਤਾਲ ਅਤੇ ਬਾਰ ਐਸੋਸੀਏਸ਼ਨ, ਫ਼ਿਰੋਜ਼ਪੁਰ ਦੇ ਸਹਿਯੋਗ ਨਾਲ ਮੈਡੀਕਲ ਕੈਂਪ ਦਾ ਆਯੋਜਨ ਕੀਤਾ ਗਿਆ। ਇਸ ਮੈਡਕੀਲ ਕੈਂਪ ਦੀ ਸ਼ੁਰੂਆਤ ਸ੍ਰੀ ਸੁਮੀਤ ਮਲਹੋਤਰਾ, ਮਾਨਯੋਗ ਜ਼ਿਲ੍ਹਾ ਅਤੇ ਸੈਸ਼ਨ ਜੱਜ ਵੱਲੋਂ ਰੀਬਨ ਕੱਟ ਕੇ ਕੀਤੀ ਗਈ। ਇਸ ਮੌਕੇ ਮਿਸ ਅਨੁਰਾਧਾ, ਚੀਫ ਜੁਡੀਸ਼ੀਅਲ ਮੈਜਿਸਟ੍ਰੇਟ ਸਹਿਤ ਸਕੱਤਰ, ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ, ਫਿਰੋਜ਼ਪੁਰ, ਸ੍ਰੀ ਲਵਜੀਤ ਪਾਲ ਸਿੰਘ ਟੁਰਨਾ, ਪ੍ਰਧਾਨ, ਜ਼ਿਲ੍ਹਾ ਬਾਰ ਐਸੋਸੀਏਸ਼ਨ, ਫਿਰੋਜ਼ਪੁਰ, ਸ੍ਰੀ ਅਬਸ਼ੇਕ ਅਰੋੜਾ, ਡਾਇਰੈਕਟਰ, ਜੈਨਸਿਸ ਅਮਨਦੀਪ ਹਸਪਤਾਲ, ਫਿਰੋਜ਼ਪੁਰ ਅਤੇ ਹੋਰ ਬਾਰ ਮੈਂਬਰ ਮੋਜੂਦ ਸਨ।  ਇਸ ਕੈਂਪ ਬਾਰੇ ਜਾਣਕਾਰੀ ਦਿੰਦਿਆਂ ਦੱਸਿਆ ਗਿਆ ਕਿ ਇਸ ਮੈਡੀਕਲ ਕੈਂਪ ਵਿੱਚ ਬਲੱਡ ਪ੍ਰੈਸ਼ਰ, ਸ਼ੂਗਰ, ਈ.ਸੀ.ਜੀ, ਦੰਦਾਂ, ਅੱਖਾਂ, ਕੰਨ, ਨੱਕ, ਥਾਇਰਾਇਡ, ਪੇਟ ਅਤੇ ਲ...
ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਮੋਗਾ ਵੱਲੋਂ ਨਸ਼ਾ ਛੁਡਾਊ ਕੇਂਦਰ ਜਨੇਰ ਵਿਖੇ ਲਗਾਇਆ ਨਸ਼ਿਆਂ ਵਿਰੁੱਧ ਸੈਮੀਨਾਰ

ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਮੋਗਾ ਵੱਲੋਂ ਨਸ਼ਾ ਛੁਡਾਊ ਕੇਂਦਰ ਜਨੇਰ ਵਿਖੇ ਲਗਾਇਆ ਨਸ਼ਿਆਂ ਵਿਰੁੱਧ ਸੈਮੀਨਾਰ

Local
ਮੋਗਾ 2 ਅਗਸਤ:  ਨਾਲਸਾ ਵੱਲੋਂ ਚਲਾਈ ਜਾ ਰਹੀ ਮੁਹਿੰਮ ਡਰੱਗ ਜਾਗਰੂਕਤਾ ਅਤੇ ਤੰਦਰੁਸਤੀ ਨੈਵੀਗੇਸ਼ਨ ਤਹਿਤ ਅੱਜ ਮਿਤੀ 1 ਅਗਸਤ 2025 ਨੂੰ ਸਰਕਾਰੀ ਨਸ਼ਾ ਛੁਡਾਊ ਕੇਂਦਰ ਜਨੇਰ ਵਿਖੇ ਸੈਮੀਨਾਰ ਕਰਵਾਇਆ ਗਿਆ। ਇਸ ਮੌਕੇ ਸੀ.ਜੇ.ਐੱਮ-ਕਮ-ਸਕੱਤਰ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਮੋਗਾ ਮਿਸ ਕਿਰਨ ਜਯੋਤੀ ਨੇ ਕੇਂਦਰ ਵਿਖੇ ਨੌਜਵਾਨਾਂ ਨੂੰ ਸੰਬੋਧਨ ਕਰਦਿਆਂ ਦੱਸਿਆ ਕਿ ਨਸ਼ਾ ਸਾਡੀ ਨੌਜਵਾਨ ਪੀੜੀ ਲਈ ਬੜਾ ਮੰਦਭਾਗਾ ਹੈ, ਪਰ ਨਸ਼ੇ ਤੋਂ ਬਚਿਆ ਜਾ ਸਕਦਾ ਹੈ। ਜੇ ਕਿਧਰੇ ਗਲਤੀ ਨਾਲ ਇਸ ਪਾਸੇ ਕਦਮ ਪੁੱਟਿਆ ਹੀ ਗਿਆ ਹੈ ਤਾਂ ਸਮਾਂ ਰਹਿੰਦੇ ਸਰਕਾਰ ਵੱਲੋਂ ਚਲਾਏ ਜਾਂਦੇ ਨਸ਼ਾ ਮੁਕਤੀ ਪ੍ਰੋਗਰਾਮਾਂ ਅਤੇ ਸਕੀਮਾਂ ਦਾ ਲਾਭ ਲੈਂਦੇ ਹੋਏ ਇਸ ਜੰਜਾਲ ਵਿਚੋਂ ਨਿਕਲਿਆ ਜਾ ਸਕਦਾ ਹੈ।   ਉਨ੍ਹਾਂ ਅੱਗੇ ਦੱਸਿਆ ਕਿ ਦੇਸ਼ ਪੱਧਰੀ ਮੁਹਿੰਮ ਡਾਅਨ ਜੋ ਕਿ ਨਾਲਸਾ ਵੱਲੋਂ ਚਲਾਈ ਜਾ ਰਹੀ ਹੈ, ਅਜਿਹੇ ਨੌਜਵਾਨਾਂ ਲਈ ਨਾਲ ਸਹਿਯੋਗ ਕਰ ਰਹੀ ਹੈ। ਨਾਲਸਾ ਦੀ ਡਾਅਨ ਮੁਹਿੰਮ ਨੌਜਵਾਨਾਂ ਦੇ ਨਸ਼ਾ ਮੁਕਤ ਹੋਣ ਵਿੱਚ ਅਹਿਮ ਭੂਮਿਕਾ ਨਿਭਾ ਰਹੀ ਹੈ। ਉਨ੍ਹਾਂ ਇਹ ਸੰਦੇਸ਼ ਵੀ ਦਿੱਤਾ ਕਿ ਸਾਨੂੰ ਨਸ਼ਿਆਂ ਤੋਂ ਦੂਰ ਰਹਿ...
ਗੁਰਦਾਸਪੁਰ ਦੇ ਪੁਰਾਣੇ ਬੱਸ ਅੱਡੇ ਵਿੱਚ ਦੋ ਰੋਜ਼ਾ ‘ਉਮੀਦ ਬਜ਼ਾਰ’ ਦਾ ਸ਼ਾਨਦਾਰ ਅਗਾਜ਼

ਗੁਰਦਾਸਪੁਰ ਦੇ ਪੁਰਾਣੇ ਬੱਸ ਅੱਡੇ ਵਿੱਚ ਦੋ ਰੋਜ਼ਾ ‘ਉਮੀਦ ਬਜ਼ਾਰ’ ਦਾ ਸ਼ਾਨਦਾਰ ਅਗਾਜ਼

Local
ਗੁਰਦਾਸਪੁਰ, 2 ਅਗਸਤ (          ) - ਪੰਜਾਬ ਸਰਕਾਰ ਦੀਆਂ ਹਦਾਇਤਾਂ ਤਹਿਤ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਇੱਕ ਨਿਵੇਕਲੀ ਪਹਿਲ ਕਰਦਿਆਂ ਗੁਰਦਾਸਪੁਰ ਸ਼ਹਿਰ ਦੇ ਪੁਰਾਣੇ ਬੱਸ ਅੱਡੇ ਵਿੱਚ ਦੋ ਰੋਜ਼ਾ 'ਉਮੀਦ ਬਜ਼ਾਰ' ਦਾ ਅੱਜ ਸ਼ਾਨਦਾਰ ਅਗਾਜ਼ ਹੋ ਗਿਆ। ਪੰਜਾਬ ਹੈਲਥ ਸਿਸਟਮਜ਼ ਕਾਰਪੋਰੇਸ਼ਨ ਦੇ ਚੇਅਰਮੈਨ ਸ੍ਰੀ ਰਮਨ ਬਹਿਲ ਵੱਲੋਂ ਇਸ 'ਉਮੀਦ ਬਜ਼ਾਰ' ਦਾ ਉਦਘਾਟਨ ਕੀਤਾ। ਇਸ ਮੌਕੇ ਐੱਸ.ਐੱਸ.ਪੀ. ਗੁਰਦਾਸਪੁਰ ਸ੍ਰੀ ਆਦਿੱਤਯ, ਵਧੀਕ ਡਿਪਟੀ ਕਮਿਸ਼ਨਰ (ਜਨਰਲ) ਡਾ. ਹਰਜਿੰਦਰ ਸਿੰਘ ਬੇਦੀ, ਐੱਸ.ਡੀ.ਐੱਮ. ਦੀਨਾਨਗਰ ਸ. ਜਸਪਿੰਦਰ ਸਿੰਘ ਭੁੱਲਰ, ਐੱਸ.ਡੀ.ਐੱਮ. ਡੇਰਾ ਬਾਬਾ ਨਾਨਕ ਸ੍ਰੀ ਆਦਿੱਤਯ ਤੋਂ ਇਲਾਵਾ ਹੋਰ ਅਧਿਕਾਰੀ ਵੀ ਹਾਜ਼ਰ ਸਨ। 'ਉਮੀਦ ਬਜ਼ਾਰ' ਦਾ ਉਦਘਾਟਨ ਕਰਨ ਤੋਂ ਬਾਅਦ ਚੇਅਰਮੈਨ ਸ੍ਰੀ ਰਮਨ ਬਹਿਲ ਅਤੇ ਐੱਸ.ਐੱਸ.ਪੀ. ਸ੍ਰੀ ਆਦਿੱਤਯ ਵੱਲੋਂ ਸਵੈ ਸਹਾਇਤਾ ਸਮੂਹਾਂ ਵੱਲੋਂ ਲਗਾਏ ਗਏ ਸਟਾਲਾਂ ਦਾ ਦੌਰਾ ਕੀਤਾ ਅਤੇ ਓਥੇ ਵੇਚੇ ਜਾ ਰਹੇ ਸਮਾਨ ਬਾਰੇ ਜਾਣਕਾਰੀ ਹਾਸਲ ਕੀਤੀ। ਇਸ ਮੌਕੇ ਹਾਜ਼ਰ ਇਕੱਠ ਨੂੰ ਸੰਬੋਧਨ ਕਰਦੇ ਹੋਏ ਚੇਅਰਮੈਨ ਸ੍ਰੀ ਰਮਨ ਬਹਿਲ ਨੇ ਕਿਹਾ ਕਿ ਮ...
ਸਰਕਾਰੀ,ਪ੍ਰਾਈਵੇਟ ਸਕੂਲਾਂ ਤੇ ਕਾਲਜਾਂ ‘ਚ ਕੀਤੀਆਂ ਗਈਆਂ ਡੇਂਗੂ, ਮਲੇਰੀਆ ਤੋਂ ਬਚਾਅ ਗਤੀਵਿਧੀਆਂ : ਸਿਵਲ ਸਰਜਨ

ਸਰਕਾਰੀ,ਪ੍ਰਾਈਵੇਟ ਸਕੂਲਾਂ ਤੇ ਕਾਲਜਾਂ ‘ਚ ਕੀਤੀਆਂ ਗਈਆਂ ਡੇਂਗੂ, ਮਲੇਰੀਆ ਤੋਂ ਬਚਾਅ ਗਤੀਵਿਧੀਆਂ : ਸਿਵਲ ਸਰਜਨ

Local
ਬਰਨਾਲਾ, 2 ਅਗਸਤ ਪੰਜਾਬ ਨੂੰ ਡੇਂਗੂ ਮੁਕਤ ਕਰਨ ਲਈ ਸਿਹਤ ਵਿਭਾਗ ਬਰਨਾਲਾ ਵੱਲੋਂ ਮਾਣਯੋਗ ਡਾ. ਬਲਬੀਰ ਸਿੰਘ ਸਿਹਤ ਮੰਤਰੀ ਪੰਜਾਬ ਅਤੇ ਡਿਪਟੀ ਕਮਿਸ਼ਨਰ ਬਰਨਾਲਾ ਸ੍ਰੀ ਟੀ ਬੈਨਿਥ  ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਜ਼ਿਲ੍ਹਾ  ਬਰਨਾਲਾ ਦੇ ਸਰਕਾਰੀ, ਪ੍ਰਾਈਵੇਟ ਸਕੂਲਾਂ ਕਾਲਜਾਂ 'ਚ ਡੇਂਗੂ, ਮਲੇਰੀਆ ਦੇ ਲਾਰਵੇ ਦੀ ਜਾਂਚ ਕੀਤੀ ਗਈ ਅਤੇ ਵਿਦਿਆਰਥੀਆਂ ਨੂੰ ਜਾਗਰੂਕ ਕੀਤਾ ਗਿਆ, ਇਨ੍ਹਾਂ ਸ਼ਬਦਾਂ ਦਾ ਪ੍ਰਗਟਾਵਾ ਸਿਵਲ ਸਰਜਨ ਬਰਨਾਲਾ ਡਾ.ਬਲਜੀਤ ਸਿੰਘ ਨੇ ਕੀਤਾ ਗਿਆ। ਉਨ੍ਹਾਂ ਸਕੂਲੀ ਬੱਚਿਆਂ ਅਤੇ ਨਰਸਿੰਗ ਦੇ ਵਿਦਿਆਰਥੀਆਂ ਨੂੰ ਡੇਂਗੂ ਅਤੇ ਮਲੇਰੀਆ ਤੋਂ ਬਚਾਅ ਕਾਰਜਾਂ ਬਾਰੇ ਜਾਣਕਾਰੀ ਦਿੱਤੀ। ਜ਼ਿਲ੍ਹਾ ਟੀਕਾਕਰਨ ਅਫ਼ਸਰ ਡਾ.ਗੁਰਬਿੰਦਰ ਕੌਰ ਨੇ ਦੱਸਿਆ ਕਿ ਬਰਸਾਤ ਦਾ ਮੌਸਮ ਹੋਣ ਕਾਰਨ ਅਤੇ ਅੱਜਕੱਲ੍ਹ ਡੇਂਗੂ ਦਾ ਸੀਜ਼ਨ ਚੱਲ ਰਿਹਾ ਹੈ। ਇਸ ਲਈ ਆਪਣੇ ਘਰ੍ਹਾਂ, ਦੁਕਾਨਾਂ, ਵਰਕਸ਼ਾਪਾਂ 'ਚ ਟਾਇਰ, ਘੜੇ, ਪਾਣੀ ...
ਯੁਵਕ ਸੇਵਾਵਾਂ ਵਿਭਾਗ ਵੱਲੋਂ ਨਸ਼ਿਆਂ ਵਿਰੁੱਧ ਅਭਿਆਨ ਤਹਿਤ ਪਿੰਡ ਪੀਰ ਮੁਹੰਮਦ ਅਤੇ ਪਿੰਡ ਸਾਧੂ ਵਾਲਾ ਵਿਖੇ ਜਾਗਰੂਕਤਾ ਪ੍ਰੋਗਰਾਮ ਕਰਵਾਏ ਗਏ

ਯੁਵਕ ਸੇਵਾਵਾਂ ਵਿਭਾਗ ਵੱਲੋਂ ਨਸ਼ਿਆਂ ਵਿਰੁੱਧ ਅਭਿਆਨ ਤਹਿਤ ਪਿੰਡ ਪੀਰ ਮੁਹੰਮਦ ਅਤੇ ਪਿੰਡ ਸਾਧੂ ਵਾਲਾ ਵਿਖੇ ਜਾਗਰੂਕਤਾ ਪ੍ਰੋਗਰਾਮ ਕਰਵਾਏ ਗਏ

Local
ਫ਼ਿਰੋਜ਼ਪੁਰ, 01 ਅਗਸਤ: ਡਾਇਰੈਕਟਰ, ਯੁਵਕ ਸੇਵਾਵਾਂ ਵਿਭਾਗ ਪੰਜਾਬ ਦੇ ਦਿਸ਼ਾ-ਨਿਰਦੇਸ਼ਾਂ ਤਹਿਤ ਦਵਿੰਦਰ ਸਿੰਘ ਸਹਾਇਕ ਡਾਇਰੈਕਟਰ, ਯੁਵਕ ਸੇਵਾਵਾਂ ਫ਼ਿਰੋਜ਼ਪੁਰ ਦੀ ਅਗਵਾਈ ਵਿੱਚ ਵਿਭਾਗ ਨਾਲ ਐਫੀਲੀਏਟਡ ਯੂਥ ਕਲੱਬਾਂ ਰਾਹੀਂ ਕਰਵਾਏ ਜਾ ਰਹੇ ਨਸ਼ਿਆਂ ਵਿਰੁੱਧ ਜਾਗਰੂਕਤਾ ਅਭਿਆਨ ਦੌਰਾਨ ਯੁਵਕ ਸੇਵਾਵਾਂ ਕਲੱਬ ਦੇ ਨਾਲ ਮਿਲ ਕੇ ਪਿੰਡ ਪੀਰ ਮੁਹੰਮਦ ਬਲਾਕ ਮੱਖੂ ਅਤੇ ਪਿੰਡ ਸਾਧੂ ਵਾਲਾ ਬਲਾਕ ਜ਼ੀਰਾ ਵਿੱਚ ਸੈਮੀਨਾਰ ਅਤੇ ਨੁੱਕੜ ਨਾਟਕ ਰਾਹੀਂ ਨਸ਼ਿਆਂ ਦੇ ਬੁਰੇ ਪ੍ਰਭਾਵਾਂ ਬਾਰੇ ਲੋਕਾਂ ਨੂੰ ਜਾਗਰੂਕ ਕੀਤਾ ਗਿਆ। ਇਸ ਮੌਕੇ ਦਵਿੰਦਰ ਸਿੰਘ ਸਹਾਇਕ ਡਾਇਰੈਕਟਰ ਯੁਵਕ ਸੇਵਾਵਾਂ ਵੱਲੋਂ ਨਸ਼ਿਆਂ ਰਾਹੀਂ ਵੱਧ ਰਹੇ ਜ਼ੁਰਮਾਂ ਨੂੰ ਰੋਕਣ ਬਾਰੇ ਵਿਚਾਰ ਸਾਂਝੇ ਕੀਤੇ ਗਏ ਅਤੇ ਨਸ਼ਿਆਂ ਦੇ ਬੁਰੇ ਪ੍ਰਭਾਵਾਂ ਬਾਰੇ ਵਿਸਥਾਰਪੂਰਵਕ ਜਾਣਕਾਰੀ ਦਿੱਤੀ। ਉਨ੍ਹਾਂ ਪੰਜਾਬ ਸਰਕਾਰ ਵੱਲੋਂ ਪੰਜਾਬ ਦੀ ਨੌਜਵਾਨੀ ਨੂੰ ਬਚਾਉਣ ਲਈ ਯੁਵਕ ਸੇਵਾਵਾਂ ਵਿਭਾਗ, ਪੰਜਾਬ ਰਾਹੀਂ ਜ਼ਿਲ੍ਹੇ ਦੇ ਵੱਖ-ਵੱਖ ਪਿੰਡਾਂ ਵਿੱਚ ਨਸ਼ਿਆਂ ਵਿਰੁੱਧ ਚਲਾਏ ਜਾ ਰਹੇ ਜਾਗਰੂਕਤਾ ਅਭਿਆਨ ਬ...
ਸੜਕ ਸੁਰੱਖਿਆ: ਜੁਲਾਈ ਵਿੱਚ 49 ਸਕੂਲੀ ਵੈਨਾਂ ਦੇ ਚਲਾਨ ਕੱਟੇ

ਸੜਕ ਸੁਰੱਖਿਆ: ਜੁਲਾਈ ਵਿੱਚ 49 ਸਕੂਲੀ ਵੈਨਾਂ ਦੇ ਚਲਾਨ ਕੱਟੇ

Local
ਬਰਨਾਲਾ, 1 ਅਗਸਤ          ਡਿਪਟੀ ਕਮਿਸ਼ਨਰ ਬਰਨਾਲਾ ਸ੍ਰੀ ਟੀ ਬੈਨਿਥ ਵਲੋਂ ਇੱਥੇ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਦੇ ਮੀਟਿੰਗ ਹਾਲ ਵਿੱਚ ਸੜਕ ਸੁਰੱਖਿਆ ਬਾਰੇ ਅਤੇ ਨਸ਼ਿਆਂ ਵਿਰੁੱਧ ਮੁਹਿੰਮ ਤਹਿਤ ਵੱਖ ਵੱਖ ਵਿਭਾਗਾਂ ਨਾਲ ਮੀਟਿੰਗ ਕੀਤੀ ਗਈ।   ਇਸ ਮੌਕੇ ਉਨ੍ਹਾਂ ਸੇਫ ਸਕੂਲ ਵਾਹਨ ਪਾਲਿਸੀ ਤਹਿਤ ਜਾਗਰੂਕਤਾ ਗਤੀਵਿਧੀਆਂ ਅਤੇ ਚੈਕਿੰਗ ਮੁਹਿੰਮ ਦਾ ਜਾਇਜ਼ਾ ਲਿਆ। ਸਬੰਧਤ ਅਧਿਕਾਰੀਆਂ ਨੇ ਦੱਸਿਆ ਕਿ ਸੇਫ ਸਕੂਲ ਵਾਹਨ ਪਾਲਿਸੀ ਤਹਿਤ ਜੁਲਾਈ ਮਹੀਨੇ ਵਿੱਚ 49 ਸਕੂਲੀ ਵੈਨਾਂ ਦੇ ਚਲਾਨ ਕੱਟੇ ਗਏ।      ਓਨ੍ਹਾਂ ਦੱਸਿਆ ਕਿ ਇਸ ਪਾਲਿਸੀ ਦੀਆਂ ਹਦਾਇਤਾਂ ਅਨੁਸਾਰ ਹਰ ਸਕੂਲੀ ਵੈਨ ਵਿਚ ਸੀ.ਸੀ.ਟੀ.ਵੀ ਕੈਮਰਾ, ਖਿੜਕੀ 'ਤੇ ਲੋਹੇ ਦੀ ਗਰਿੱਲ, ਫਸਟ ਏਡ ਬਾਕਸ, ਲੇਡੀ ਕੰਡਕਟਰ, ਅੱਗ ਬੁਝਾਊ ਯੰਤਰ, ਲਾਇਸੈਂਸ ਆਦਿ ਬਾਰੇ ਚੈਕਿੰਗ ਕੀਤੀ ਜਾਂਦੀ ਹੈ ਅਤੇ ਜਾਗਰੂਕਤਾ ਸੈਮੀਨਾਰ ਵੀ ਕਰਵਾਏ ਜਾਂਦੇ ਹਨ।     ਇਸ ਮੌਕੇ ਡਿਪਟੀ ਕਮਿਸ਼ਨਰ ਵਲੋਂ ਪੰਜਾਬ ਸਰਕਾਰ ਦੀ ਮੁਹਿੰਮ 'ਯੁੱਧ ਨਸ਼ਿਆਂ ਵਿਰੁੱਧ' ਤਹਿਤ ਐਨਕਾਰਡ (ਨੈਸ਼ਨਲ ਨਾਰਕੋਟਿਕਸ ਕੋਆਰਡੀਨੇਸ਼ਨ ਪੋਰਟਲ) ਦੀ ਮੀਟਿੰਗ ਵੀ ਕੀਤੀ ਗਈ।ਇਸ ਮੌਕੇ ਡੀ ਐੱਸ ਪੀ ਕੁਲਵੰਤ ਸਿੰਘ ...
ਨੰਗਲ ਵਿਚ ਉਪ ਮੰਡਲ ਪੱਧਰ ਦਾ ਸੁਤੰਤਰਤਾ ਦਿਵਸ ਸਮਾਰੋਹ ਮਨਾਉਣ ਸਬੰਧੀ ਹੋਈ ਮੀਟਿੰਗ

ਨੰਗਲ ਵਿਚ ਉਪ ਮੰਡਲ ਪੱਧਰ ਦਾ ਸੁਤੰਤਰਤਾ ਦਿਵਸ ਸਮਾਰੋਹ ਮਨਾਉਣ ਸਬੰਧੀ ਹੋਈ ਮੀਟਿੰਗ

Local
ਨੰਗਲ 01 ਅਗਸਤ () ਸੁਤੰਤਰਤਾ ਦਿਵਸ ਸਮਾਰੋਹ 15 ਅਗਸਤ ਨੂੰ ਉਪ ਮੰਡਲ ਪੱਧਰ ਤੇ ਨੰਗਲ ਵਿੱਚ ਸਰਕਾਰੀ ਸੀਨੀ.ਸੈਕੰ.ਸਕੂਲ ਲੜਕੇ ਵਿਖੇ ਮਨਾਇਆ ਜਾਵੇਗਾ।     ਇਹ ਪ੍ਰਗਟਾਵਾ ਅੱਜ ਨੰਗਲ ਦੇ ਉਪ ਮੰਡਲ ਮੈਜਿਸਟ੍ਰੇਟ ਸਚਿਨ ਪਾਠਕ ਨੇ ਅੱਜ ਸਥਾਨਕ ਨਗਰ ਕੌਂਸਲ ਨੰਗਲ ਦੇ ਦਫਤਰ ਵਿਚ ਸੁਤੰਤਰਤਾ ਦਿਵਸ ਮਨਾਉਣ ਸਬੰਧੀ ਹੋਈ ਮੀਟਿੰਗ ਉਪਰੰਤ ਜਾਣਕਾਰੀ ਦਿੰਦਿਆਂ ਕੀਤਾ।  ਉਨ੍ਹਾਂ ਨੇ  ਦੱਸਿਆ ਕਿ 5 ਅਗਸਤ  ਨੂੰ  ਆਈਟਮਾ  ਦੀ ਚੋਣ ਕੀਤੀ ਜਾਵੇਗੀ ਤੇ 8 ਅਗਸਤ ਨੂੰ  ਆਈਟਮਾਂ ਦੀ ਰਿਹਸਲ ਤੇ 13 ਅਗਸਤ ਨੂੰ ਫੁੱਲ ਡਰੈਸ ਰਿਹਸਲ ਕਰਵਾਈ ਜਾਵੇਗੀ।     ਉਹਨਾਂ ਦੱਸਿਆ ਕਿ ਸਮਾਰੋਹ ਦੀ ਸਮੁੱਚੀ ਰੂਪ ਰੇਖਾ ਤਿਆਰ ਕਰਨ ਲਈ ਇੱਕ ਵਿਸੇਸ਼ ਕਮੇਟੀ ਦਾ ਗਠਨ ਕੀਤਾ ਗਿਆ ਹੈ ਜ਼ੋ ਅਜਾਦੀ ਦਿਵਸ ਸ...